LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business
pardeep singh
canda58963

Fake Admission letter: ਕੈਨੇਡਾ ਵਿੱਚ ਫਰਜ਼ੀ ਦਾਖ਼ਲਾ ਪੱਤਰ ਦੇ ਆਧਾਰ 'ਤੇ ਐਂਟਰੀ ਕਰਨ ਵਾਲੇ ਵਿਦਿਆਰਥੀਆਂ ਖਿਲਾਫ਼ ਹੁਣ ਟਰੂਡੋ ਸਰਕਾਰ ਨੇ ਵੱਡਾ ਐਕਸ਼ਨ ਲਿਆ ਹੈ। ਇਸ ਦੇ ਲਈ ਸਰਕਾਰ ਨੇ ਵਿਸ਼ੇਸ਼ ਟਾਸਕ ਫੋਰਸ ਬਣਾ ਦਿੱਤੀ ਹੈ। ਕੈਨੇਡਾ ਸਰਕਾਰ ਨੇ ਫਰਜ਼ੀ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਕੈਨੇਡਾ ਵਿਚ ਦਾਖਲ ਹੋਣ ਤੋਂ ਰੋਕਣ ਲਈ ਨਿਯਮਾਂ ਨੂੰ ਸਖਤ ਕਰਨਾ ਸ਼ੁਰੂ ਕਰ ਦਿੱਤਾ ਹੈ।  ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰੀ ਦਾ ਵੱਡਾ ਬਿਆਨ ਨਵੇਂ ਵੀਜ਼ਾ ਨਿਯਮਾਂ ਦੇ ਤਹਿਤ ਕੈਨੇਡਾ ਦੇ ਕਿਸੇ ਵੀ ਕਾਲਜ ਜਾਂ ਯੂਨੀਵਰਸਿਟੀ ਵਿੱਚ ਦਾਖ਼ਲੇ ਲਈ ਸਟੱਡੀ ਪਰਮਿਟ ਜਾਰੀ ਕਰਨ ਤੋਂ ਪਹਿਲਾਂ ਉਸ ਕਾਲਜ ਜਾਂ ਯੂਨੀਵਰਸਿਟੀ ਵੱਲੋਂ ਦਾਖ਼ਲਾ ਪੱਤਰ ਤਸਦੀਕ ਕੀਤਾ ਜਾਵੇਗਾ। ਉਥੋਂ ਤਸਦੀਕ ਕਰਨ ਤੋਂ ਬਾਅਦ ਹੀ ਵਿਦਿਆਰਥੀਆਂ ਨੂੰ ਸਟੱਡੀ ਵੀਜ਼ਾ ਜਾਰੀ ਕੀਤਾ ਜਾਵੇਗਾ। ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਨੇ ਕਿਹਾ ਕਿ ਫਰਜ਼ੀ ਦਾਖ਼ਲਾ ਪੱਤਰ ਸਾਡੇ ਲਈ ਸਭ ਤੋਂ ਵੱਡੀ ਚਿੰਤਾ ਦਾ ਵਿਸ਼ਾ ਹਨ। ਕਈ ਵਾਰ ਵਿਦਿਆਰਥੀਆਂ ਨੂੰ ਵੀ ਇਸ ਧੋਖਾਧੜੀ ਬਾਰੇ ਪਤਾ ਨਹੀਂ ਹੁੰਦਾ। ਅਜਿਹੇ ਮਾਮਲਿਆਂ ਵਿੱਚ ਅਸੀਂ ਵਿਦਿਆਰਥੀਆਂ ਦੀ ਮਦਦ ਵੀ ਕਰਾਂਗੇ।  ਇਮੀਗ੍ਰੇਸ਼ਨ, ਰਫਿਊਜੀਜ਼ ਐਂਡ ਸਿਟੀਜ਼ਨਸ਼ਿਪ ਕੈਨੇਡਾ (IRCC) ਨੇ ਫਰਜ਼ੀ ਦਾਖਲੇ ਦੇ ਮਾਮਲਿਆਂ ਦਾ ਪਤਾ ਲਗਾਉਣ ਲਈ ਇੱਕ ਵਿਸ਼ੇਸ਼ IRCC ਟਾਸਕ ਫੋਰਸ ਬਣਾਈ ਹੈ। IRCC ਟਾਸਕ ਫੋਰਸ ਨੇ ਪਹਿਲਾਂ ਹੀ ਜਾਅਲੀ ਦਾਖਲਾ ਪੱਤਰ ਨਾਲ 1500 ਤੋਂ ਵੱਧ ਵਿਦਿਆਰਥੀਆਂ ਦੇ ਵੀਜ਼ਾ ਐਪਲੀਕੇਸ਼ਨਾਂ ਦੀ ਸ਼ਨਾਖ਼ਤ ਕਰ ਲਈ ਹੈ। ਇਸ ਵਿਚੋਂ 450 ਵਿਦਿਆਰਥੀ ਫਰਜ਼ੀ ਦਾਖਲਾ ਪੱਤਰਾਂ ਦੀ ਮਦਦ ਨਾਲ ਕਿਸੇ ਤਰ੍ਹਾਂ ਕੈਨੇਡਾ ਪਹੁੰਚ ਗਏ।ਇਨ੍ਹਾਂ ਵਿੱਚੋਂ 263 ਕੇਸਾਂ ਦੀ ਜਾਂਚ ਕੀਤੀ ਜਾ ਰਹੀ ਹੈ, ਜਿਨ੍ਹਾਂ ਵਿੱਚੋਂ 63 ਕੇਸ ਸਹੀ ਅਤੇ 103 ਫਰਜ਼ੀ ਪਾਏ ਗਏ ਹਨ। ਪੰਜਾਬ ਦੇ 25 ਦੇ ਕਰੀਬ ਵਿਦਿਆਰਥੀ  ਇਨ੍ਹਾਂ ਵਿੱਚੋਂ 25 ਦੇ ਕਰੀਬ ਕੇਸ ਪੰਜਾਬ ਦੇ ਵਿਦਿਆਰਥੀਆਂ ਨਾਲ ਵੀ ਸਬੰਧਤ ਹਨ। ਹੁਣ ਫਰਜ਼ੀ ਵਿਦਿਆਰਥੀਆਂ ਨੂੰ ਡਿਪੋਰਟ ਕੀਤਾ ਜਾਵੇਗਾ। ਅਜਿਹੇ ਮਾਮਲਿਆਂ ਵਿੱਚ ਜਿੱਥੇ ਵਿਦਿਆਰਥੀਆਂ ਦੀ ਕੋਈ ਗਲਤੀ ਨਹੀਂ ਪਾਈ ਜਾਂਦੀ, ਉਨ੍ਹਾਂ ਨੂੰ ਅਸਥਾਈ ਸਟੱਡੀ ਵੀਜ਼ਾ ਦਿੱਤਾ ਜਾਵੇਗਾ ਅਤੇ ਉਨ੍ਹਾਂ ਨੂੰ ਆਪਣੀ ਪੜ੍ਹਾਈ ਜਾਰੀ ਰੱਖਣ ਦਾ ਮੌਕਾ ਦਿੱਤਾ ਜਾਵੇਗਾ। ਹਾਲਾਂਕਿ ਜਲੰਧਰ ਦੇ ਵੀਜ਼ਾ ਸਲਾਹਕਾਰ ਵੱਲੋਂ ਭੇਜੇ ਗਏ 700 ਵਿਦਿਆਰਥੀਆਂ ਦਾ ਮਾਮਲਾ ਵੱਖਰਾ ਹੈ, ਜਿਸ ਦੀ ਵੱਖਰੀ ਜਾਂਚ ਚੱਲ ਰਹੀ ਹੈ। ...

police5236

ਚੰਡੀਗੜ੍ਹ/ਕਪੂਰਥਲਾ: ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏ.ਡੀ.ਜੀ.ਪੀ.) ਟ੍ਰੈਫ਼ਿਕ, ਪੰਜਾਬ ਅਮਰਦੀਪ ਸਿੰਘ ਰਾਏ ਨੇ ਅੱਜ ਇੱਥੇ ਕਪੂਰਥਲਾ ਦੇ ਪੰਜਾਬ ਪੁਲਿਸ ਇਨ-ਸਰਵਿਸ ਟ੍ਰੇਨਿੰਗ ਸੈਂਟਰ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਫਲੈਗਸ਼ਿਪ ਪ੍ਰਾਜੈਕਟ "ਸੜਕ ਸੁਰੱਖਿਆ ਫੋਰਸ (ਐਸ.ਐਸ.ਐਫ.)" ਦੀ ਵਿਸ਼ੇਸ਼ ਇੰਡਕਸ਼ਨ ਟ੍ਰੇਨਿੰਗ ਦਾ ਜਾਇਜ਼ਾ ਲਿਆ।    ਸਿਖਲਾਈ ਅਧੀਨ ਪੁਲਿਸ ਕਰਮੀਆਂ ਨੂੰ ਸੰਬੋਧਨ ਕਰਦਿਆਂ ਏ.ਡੀ.ਜੀ.ਪੀ. ਰਾਏ ਨੇ ਕਿਹਾ ਕਿ ਸੜਕ ਸੁਰੱਖਿਆ ਫੋਰਸ ਸੜਕ ਹਾਦਸਿਆਂ ਨੂੰ ਘਟਾਉਣ ਦੇ ਨਾਲ-ਨਾਲ ਸੜਕਾਂ 'ਤੇ ਕੀਮਤੀ ਮਨੁੱਖੀ ਜਾਨਾਂ ਦੀ ਰਾਖੀ ਲਈ ਅਹਿਮ ਭੂਮਿਕਾ ਨਿਭਾਏਗੀ। ਉਨ੍ਹਾਂ ਕਿਹਾ ਕਿ ਸੜਕ ਸੁਰੱਖਿਆ ਫੋਰਸ ਦਾ ਇੱਕੋ ਇੱਕ ਉਦੇਸ਼ ਦੁਰਘਟਨਾਵਾਂ ਨੂੰ ਘਟਾ ਕੇ ਕੀਮਤੀ ਮਨੁੱਖੀ ਜਾਨਾਂ ਨੂੰ ਬਚਾਉਣਾ ਹੈ। ਉਨ੍ਹਾਂ ਨਾਲ ਹੀ ਕਿਹਾ ਕਿ ਇਹ ਸੂਬੇ ਵਿੱਚ ਵਾਹਨਾਂ ਦੀ ਆਵਾਜਾਈ ਨੂੰ ਵੀ ਸੁਚਾਰੂ ਬਣਾਏਗਾ। ਉਨ੍ਹਾਂ ਦੱਸਿਆ ਕਿ ਸਿਖਲਾਈ ਤੋਂ ਬਾਅਦ ਇਨ੍ਹਾਂ ਕਰਮਚਾਰੀਆਂ ਨੂੰ ਆਧੁਨਿਕ ਯੰਤਰਾਂ/ਉਪਕਰਨਾਂ ਨਾਲ ਲੈਸ ਵਾਹਨ ਮੁਹੱਈਆ ਕਰਵਾਏ ਜਾਣਗੇ ਅਤੇ ਡਿਊਟੀ ਅਨੁਸਾਰ ਇਨ੍ਹਾਂ ਕਰਮਚਾਰੀਆਂ ਦੀ ਵਰਦੀ ਵੀ ਪੁਲਿਸ ਦੀ ਰਵਾਇਤੀ ਵਰਦੀ ਤੋਂ ਵੱਖਰੀ ਹੋਵੇਗੀ। ਮੁੱਖ ਟਰੈਫਿਕ ਸਲਾਹਕਾਰ, ਪੰਜਾਬ ਡਾ. ਨਵਦੀਪ ਅਸੀਜਾ ਨੇ ਦੱਸਿਆ ਕਿ ਇਹ ਵਿਲੱਖਣ ਫੋਰਸ ਪੰਜਾਬ ਸੂਬੇ ਵਿੱਚ ਹੀ ਕਾਇਮ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸੜਕ ਹਾਦਸਿਆਂ ‘ਚ ਰੋਜ਼ਾਨਾ ਔਸਤਨ 12 ਜਾਨਾਂ ਜਾਂਦੀਆਂ ਹਨ ਅਤੇ ਇਸ ਫੋਰਸ ਦਾ ਮੁੱਖ ਉਦੇਸ਼ ਸੂਬੇ ਵਿੱਚ ਸੜਕ ਹਾਦਸਿਆਂ ਨੂੰ ਘਟਾ ਕੇ ਜ਼ੀਰੋ ਕਰਨਾ ਹੈ।   ਸੜਕ ਸੁਰੱਖਿਆ ਫੋਰਸ ਦੀ ਸਿਖਲਾਈ ਸਬੰਧੀ ਏ.ਡੀ.ਜੀ.ਪੀ. ਰਾਏ ਦਾ ਧੰਨਵਾਦ ਕਰਦਿਆਂ ਕਮਾਂਡੈਂਟ ਇਨ-ਸਰਵਿਸ ਟ੍ਰੇਨਿੰਗ ਸੈਂਟਰ ਕਪੂਰਥਲਾ ਡਾ. ਸੰਦੀਪ ਕੁਮਾਰ ਸ਼ਰਮਾ ਨੇ ਭਰੋਸਾ ਦਿਵਾਇਆ ਕਿ ਉੱਚ ਰੈਂਕ ਦੇ ਮਾਹਿਰਾਂ/ਪੇਸ਼ੇਵਰਾਂ ਦੀਆਂ ਸੇਵਾਵਾਂ ਲੈ ਕੇ ਇਨ੍ਹਾਂ ਕਰਮਚਾਰੀਆਂ ਨੂੰ ਆਲਾ ਦਰਜੇ ਦੀ ਸਿਖਲਾਈ ਦਿੱਤੀ ਜਾ ਰਹੀ ਹੈ ਤਾਂ ਜੋ ਇਸ ਫੋਰਸ ਨੂੰ ਬਣਾਉਣ ਦੇ ਉਦੇਸ਼ ਨੂੰ ਪ੍ਰਾਪਤ ਕੀਤਾ ਜਾ ਸਕੇ।    ਜ਼ਿਕਰਯੋਗ ਹੈ ਕਿ ਐਸ.ਐਸ.ਐਫ. ਦੇ ਲਗਭਗ 1500 ਪੁਲਿਸ ਕਰਮੀਆਂ ਨੂੰ ਰੋਡ ਸੇਫ਼ਟੀ ਬਾਰੇ ਵਿਸ਼ੇਸ਼ ਸਿਖਲਾਈ ਦਿੱਤੀ ਜਾ ਰਹੀ ਹੈ  ਅਤੇ ਫੋਰਸ ਲਈ 121 ਨਵੇਂ ਟੋਇਟਾ ਹਿਲਕਸ ਅਤੇ 28 ਇੰਟਰਸੈਪਟਰ ਵਾਹਨ ਖਰੀਦਣ ਦੇ ਆਰਡਰ ਪਹਿਲਾਂ ਹੀ ਦਿੱਤੇ ਜਾ ਚੁੱਕੇ ਹਨ। ਸੜਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਇਹ ਵਾਹਨ ਹਰ 30 ਕਿਲੋਮੀਟਰ 'ਤੇ ਤਾਇਨਾਤ ਕੀਤੇ ਜਾਣਗੇ।...

kio85858

Weather Update Today: ਦੇਸ਼ ਭਰ 'ਚ ਲੋਕਾਂ ਨੇ ਠੰਡ ਮਹਿਸੂਸ ਹੋਣ ਲੱਗ ਗਈ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ, ਚੰਡੀਗੜ੍ਹ, ਹਰਿਆਣਾ ਤੇ ਰਾਜਧਾਨੀ ਦਿੱਲੀ ਵਿੱਚ ਅੱਜ ਭਾਵ ਸ਼ਨੀਵਾਰ (28 ਅਕਤੂਬਰ) ਨੂੰ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 16 ਡਿਗਰੀ ਰਹਿਣ ਦੀ ਸੰਭਾਵਨਾ ਹੈ, ਹਾਲਾਂਕਿ ਦਿਨ ਵੇਲੇ ਤੇਜ਼ ਧੁੱਪ ਦੀ ਸੰਭਾਵਨਾ ਹੈ। ਪੀਟੀਆਈ ਏਜੰਸੀ ਦੇ ਅਨੁਸਾਰ, ਦਿੱਲੀ ਦੀ ਹਵਾ ਦੀ ਗੁਣਵੱਤਾ ਸ਼ੁੱਕਰਵਾਰ ਨੂੰ ਲਗਾਤਾਰ ਪੰਜਵੇਂ ਦਿਨ 'ਮਾੜੀ' ਸ਼੍ਰੇਣੀ ਵਿੱਚ ਰਹੀ ਅਤੇ ਆਉਣ ਵਾਲੇ ਦਿਨਾਂ ਵਿੱਚ ਇਸ ਦੇ ਹੋਰ ਵਿਗੜਨ ਦੀ ਸੰਭਾਵਨਾ ਹੈ। ਦਿੱਲੀ ਵਿੱਚ 24 ਘੰਟੇ ਦਾ ਔਸਤ ਏਅਰ ਕੁਆਲਿਟੀ ਇੰਡੈਕਸ (AQI) 261 ਦਰਜ ਕੀਤਾ ਗਿਆ। ਇਸ ਤੋਂ ਪਹਿਲਾਂ, AQI ਵੀਰਵਾਰ ਨੂੰ 256, ਬੁੱਧਵਾਰ ਨੂੰ 243 ਅਤੇ ਮੰਗਲਵਾਰ ਨੂੰ 220 ਸੀ। ਜ਼ੀਰੋ ਅਤੇ 50 ਦੇ ਵਿਚਕਾਰ AQI 'ਚੰਗਾ' ਹੈ, 51 ਤੋਂ 100 'ਤਸੱਲੀਬਖਸ਼' ਹੈ, 101 ਤੋਂ 200 'ਦਰਮਿਆਨੀ' ਹੈ, 201 ਤੋਂ 300 'ਮਾੜਾ' ਹੈ, 301 ਤੋਂ 400 'ਬਹੁਤ ਮਾੜਾ' ਹੈ ਅਤੇ 401 ਤੋਂ 500 ਦੇ ਵਿਚਕਾਰ 'ਗੰਭੀਰ' ਮੰਨਿਆ ਜਾਂਦਾ ਹੈ। ਪੰਜਾਬ ਦੇ ਪ੍ਰਮੁੱਖ ਸ਼ਹਿਰਾਂ ਵਿੱਚੋਂ ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 30.2, ਲੁਧਿਆਣਾ 29.9, ਪਟਿਆਲਾ 31.7, ਪਠਾਨਕੋਟ 31.6, ਫਰੀਦਕੋਟ 30.0, ਗੁਰਦਾਸਪੁਰ 32.0, ਬਰਨਾਲਾ 30.1, ਫਰੀਦਕੋਟ 31.9, ਫਤਿਹਗੜ੍ਹ ਸਾਹਿਬ 30.9, ਫਰੀਦਕੋਟ 30.90, ਮੁਕਤਸਰ ਸਾਹਿਬ 30.9, 30.30 ਰਿਕਾਰਡ ਕੀਤਾ ਗਿਆ। 30.2 ਡਿਗਰੀ ਸੈਲਸੀਅਸ। ਜਦੋਂ ਕਿ ਅੰਮ੍ਰਿਤਸਰ ਦਾ ਘੱਟੋ-ਘੱਟ ਪਾਰਾ 16.2, ਲੁਧਿਆਣਾ 16.7, ਪਟਿਆਲਾ 16.1, ਪਠਾਨਕੋਟ 15.2, ਬਰਨਾਲਾ 15.5, ਫਰੀਦਕੋਟ 17.8, ਫਤਿਹਗੜ੍ਹ ਸਾਹਿਬ 15.8, ਫ਼ਿਰੋਜ਼ਪੁਰ 16.1, ਗੁਰਦਾਸਪੁਰ 14.16, ਜਲੰਧਰ 16.13 ਅਤੇ ਮੁਕਤਸਰ ਦਾ 16.10 ਰਿਹਾ। .9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।...

sath5869

ਕਪੂਰਥਲਾ: ਵਿਦੇਸ਼ਾਂ ਵਿੱਚ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਚਿੰਤਾ ਦਾ ਵਿਸ਼ਾ ਹਨ। ਹੁਣ ਇਕ ਹੋਰ ਪੰਜਾਬੀ ਨੌਜਵਾਨ ਦੀ ਅਮਰੀਕਾ ਵਿੱਚ ਹਾਰਟ ਅਟੈਕ ਨਾਲ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਮਨਪ੍ਰੀਤ ਸਿੰਘ ਵਜੋ ਹੋਈ ਹੈ। ਪਰਿਵਾਰਦਾ ਕਹਿਣਾ ਹੈ ਕਿ 9 ਮਹੀਨੇ ਪਹਿਲਾ ਪੁੱਤ ਅਮਰੀਕਾ ਗਿਆ ਸੀ।  ਜਾਣਕਾਰੀ ਅਨੁਸਾਰ ਅਮਰੀਕਾ ਗਏ ਨੌਜਵਾਨ ਮਨਪ੍ਰੀਤ ਸਿੰਘ ਦੀ ਮੌਤ ਹੋ ਗਈ ਹੈ। ਮਨਪ੍ਰੀਤ ਸਿੰਘ ਦੀ ਜਾਨ ਹਾਰਟ ਅਟੈਕ ਕਾਰਨ ਗਈ। ਦਸ ਦਈਏ ਕਿ ਕੁਝ ਸਾਲ ਪਹਿਲਾਂ ਮਨਪ੍ਰੀਤ ਸਿੰਘ ਦੇ ਪਿਤਾ ਦੀ ਵੀ ਮੌਤ ਹੋ ਚੁੱਕੀ ਹੈ। ਜਵਾਨ ਪੁੱਤ ਦੀ ਮੌਤ ਦੀ ਖਬਰ ਸੁਣ ਕੇ ਮਾਂ ਭੁੱਬਾਂ ਮਾਰ ਰੋ ਰਹੀ ਹੈ। ਉਹ ਆਪਣੇ ਪੁੱਤ ਦੀ ਫੋਟੋ ਸੀਨ੍ਹੇ ਨਾਲ ਲਾ ਕੇ ਪੁੱਤ ਨੂੰ ਆਵਾਜ਼ਾਂ ਮਾਰ ਰਹੀ ਹੈ।  ਜਵਾਨ ਪੁੱਤ ਦੀ ਮੌਤ ਤੋਂ ਬਾਅਦ ਘਰ ‘ਚ ਸੱਥਰ ਵਿੱਛ ਗਏ ਹਨ।

suty8520

ਮਾਲੇਰਕੋਟਲਾ :ਮਲੇਰਕੋਟਲਾ ਦੇ ਨਵਾਬ ਸ਼ੇਰ ਮੁਹੰਮਦ ਖਾਨ ਦੇ ਖਾਨਦਾਨ ਦੇ ਆਖਰੀ ਨਵਾਬ ਮਰਹੂਮ ਇਫਤਖਾਰ ਅਲੀ ਖਾਨ ਦੀ ਸ਼ਰੀਕੇ ਹਿਆਤ ਰਹੀ ਬੇਗਮ ਮੁਨਵਰ ਉਨ ਨਿਸ਼ਾ ਇਸ ਦੁਨੀਆਂ ਨੂੰ ਹਮੇਸ਼ਾ ਲਈ ਅਲਵਿਦਾ ਕਹਿ ਗਏ ਸਨ। ਜਿਸ ਨੂੰ ਲੈ ਕੇ ਇਲਾਕੇ ਅੰਦਰ ਬੇਹੱਦ ਗਮ ਅਤੇ ਅਫਸੋਸ ਦੀ ਲਹਿਰ ਪਾਈ ਗਈ।  ਉਹਨਾਂ ਨੂੰ ਜੁਮਾ ਤੁਲ ਮੁਬਾਰਕ ਦੀ ਵਿਸ਼ੇਸ਼ ਨਮਾਜ਼ ਤੋਂ ਬਾਅਦ ਹੋਈ ਜਨਾਜ਼ੇ ਦੀ ਨਮਾਜ਼ ਮੁਫਤੀ ਏ ਆਜ਼ਮ ਪੰਜਾਬ ਮੁਫਤੀ ਇਰਤਕਾ ਉਲ ਹਸਨ ਕੰਧਾਲਵੀ ਨੇ ਅਦਾ ਕਰਵਾਈ ਇਸ ਤੋਂ ਬਾਅਦ ਸ਼ਾਹੀ ਮਕਬਰਿਆਂ ਵਿਖੇ ਵੱਡੀ ਗਿਣਤੀ ਵਿੱਚ ਪਹੁੰਚੇ ਲੋਕਾਂ ਦੀ ਹਾਜ਼ਰੀ ਵਿੱਚ ਉਨ੍ਹਾਂ ਨੂੰ ਸਪੁਰਦੇ ਖਾਕ ਕਰ ਦਿੱਤਾ ਗਿਆ। ਇਸ ਤੋਂ ਪਹਿਲਾਂ ਪੁਲਿਸ ਵੱਲੋਂ ਬੇਗਮ ਸਾਹਿਬਾ ਨੂੰ ਸਲਾਮੀ ਵੀ ਦਿੱਤੀ ਗਈ।ਇਸ ਮੌਕੇ ਤੇ ਵਿਸ਼ੇਸ਼ ਤੌਰ ਤੇ ਪਹੁੰਚੇ  ਵਿਧਾਇਕ ਮਾਲੇਰਕੋਟਲਾ ਡਾ.ਜਮੀਲ ਉਰ ਰਹਿਮਾਨ,ਵਿਧਾਇਕ ਅਮਰਗੜ੍ਹ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ  ਨੇ ਮਾਲੇਰਕੋਟਲਾ ਦੇ ਨਵਾਬ ਸ਼ੇਰ ਮੁਹੰਮਦ ਖਾਨ ਸਾਹਿਬ ਦੇ ਪਰਿਵਾਰ ਦੇ ਆਖਰੀ ਮੈਂਬਰ 103 ਸਾਲਾਂ ਬੇਗਮ ਮੁਨੱਵਰ-ਉਨ-ਨਿਸ਼ਾ ਸੁਪਤਨੀ ਨਵਾਬ-ਇਫਤਿਖਾਰ-ਅਲੀ-ਖਾਨ ਦੀ ਮੌਤ 'ਤੇ ਅਫ਼ਸੋਸ ਜਾਹਿਰ ਕੀਤਾ। ਦੋਵੇਂ ਵਿਧਾਇਕਾਂ ਨੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਪ੍ਰਮਾਤਮਾ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਰੱਬ ਦਾ ਭਾਣਾ ਮੰਨਣ ਦਾ ਬਲ ਬਖਸ਼ਣ । ਦੁਖੀ ਪਰਿਵਾਰ ਨਾਲ ਦਿਲੀ ਹਮਦਰਦੀ ਜ਼ਾਹਰ ਕਰਦਿਆਂ ਏ.ਡੀ.ਜੀ.ਪੀ.(ਆਈ.ਟੀ.ਬੀ.ਪੀ) ਹਰਪ੍ਰੀਤ ਸਿੰਘ ਸਿੱਧੂ ਨੇ ਅਤੇ ਡਿਪਟੀ ਕਮਿਸ਼ਨਰ ਡਾ.ਪੱਲਵੀ ਨੇ ਵੀ ਇਸ ਮੌਕੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ।  ...

sport89653

ਚੰਡੀਗੜ੍ਹ: ਪੰਜਾਬ ਦੇ ਉਭਰਦੇ ਨਿਸ਼ਾਨੇਬਾਜ਼ ਅਰਜੁਨ ਬਬੂਟਾ ਨੇ ਅਗਲੇ ਸਾਲ ਪੈਰਿਸ ਵਿਖੇ ਹੋਣ ਵਾਲੇ ਓਲੰਪਿਕ ਖੇਡਾਂ ਲਈ ਕੁਆਲੀਫਾਈ ਕਰ ਲਿਆ। ਅਰਜੁਨ ਨੇ ਅੱਜ ਦੱਖਣੀ ਕੋਰੀਆ ਵਿਖੇ ਚੱਲ ਰਹੀ ਏਸ਼ੀਅਨ ਨਿਸ਼ਾਨੇਬਾਜ਼ੀ ਚੈਂਪੀਅਨਸ਼ਿਪ ਵਿੱਚ 10 ਮੀਟਰ ਏਅਰ ਰਾਈਫ਼ਲ ਦੇ ਟੀਮ ਵਰਗ ਵਿੱਚ ਸੋਨੇ ਅਤੇ ਵਿਅਕਤੀਗਤ ਮੁਕਾਬਲੇ ਵਿੱਚ ਚਾਂਦੀ ਦਾ ਤਮਗ਼ਾ ਜਿੱਤ ਕੇ ਇਹ ਪ੍ਰਾਪਤੀ ਹਾਸਲ ਕੀਤੀ।   ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅਰਜੁਨ ਬਬੂਟਾ ਨੂੰ ਇਸ ਪ੍ਰਾਪਤੀ ਲਈ ਮੁਬਾਰਕਾਬਾਦ ਦਿੰਦਿਆਂ ਕਿਹਾ ਕਿ ਇਹ ਪੰਜਾਬ ਲਈ ਮਾਣ ਵਾਲੀ ਗੱਲ ਹੈ ਕਿ ਹੁਣ ਤੱਕ ਪੈਰਿਸ ਓਲੰਪਿਕਸ ਦਾ ਕੋਟਾ ਹਾਸਲ ਕਰਨ ਵਾਲੇ 10 ਭਾਰਤੀ ਨਿਸ਼ਾਨੇਬਾਜ਼ਾਂ ਵਿੱਚ ਅਰਜੁਨ ਬਬੂਟਾ ਤੀਜਾ ਪੰਜਾਬੀ ਹੈ। ਇਸ ਤੋਂ ਪਹਿਲਾਂ ਸਿਫ਼ਤ ਕੌਰ ਸਮਰਾ ਤੇ ਰਾਜੇਸ਼ਵਰੀ ਕੁਮਾਰੀ ਨੇ ਓਲੰਪਿਕਸ ਲਈ ਕੁਆਲੀਫਾਈ ਕੀਤਾ ਹੈ। ਭਾਰਤੀ ਹਾਕੀ ਟੀਮ ਵੀ ਏਸ਼ਿਆਈ ਖੇਡਾਂ ਦਾ ਸੋਨ ਤਮਗ਼ਾ ਜਿੱਤ ਕੇ ਸਿੱਧਾ ਕੁਆਲੀਫਾਈ ਹੋ ਗਈ ਹੈ ਜਿਸ ਟੀਮ ਵਿੱਚ ਕਪਤਾਨ ਹਰਮਨਪ੍ਰੀਤ ਸਿੰਘ ਸਣੇ 10 ਪੰਜਾਬੀ ਖਿਡਾਰੀ ਹਨ।   ਮੀਤ ਹੇਅਰ ਨੇ ਮੁਹਾਲੀ ਰਹਿੰਦੇ ਜਲਾਲਾਬਾਦ ਦਾ ਜੰਮਪਲ ਅਰਜੁਨ ਬਬੂਟਾ ਨੂੰ ਅਗਲੇ ਮੁਕਾਬਲਿਆਂ ਲਈ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਛੋਟੀ ਉਮਰ ਦੇ ਇਸ ਨਿਸ਼ਾਨੇਬਾਜ਼ ਨੇ ਪਿਛਲੇ ਸਾਲ ਵਿਸ਼ਵ ਕੱਪ ਵਿੱਚ ਸੋਨ ਤਮਗ਼ਾ ਜਿੱਤਿਆ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਉਤੇ ਬਣਾਈ ਨਵੀਂ ਖੇਡ ਨੀਤੀ ਤਹਿਤ ਓਲੰਪਿਕ ਖੇਡਾਂ ਲਈ ਕੁਆਲੀਫ਼ਾਈ ਕਰਨ ਵਾਲੇ ਪੰਜਾਬ ਦੇ ਖਿਡਾਰੀਆਂ ਨੂੰ ਤਿਆਰੀ ਲਈ ਸੂਬਾ ਸਰਕਾਰ 15 ਲੱਖ ਰੁਪਏ ਪ੍ਰਤੀ ਖਿਡਾਰੀ ਦੇਵੇਗੀ।

juyt523690

ਚੰਡੀਗੜ੍ਹ : ਵਿਜੀਲੈਂਸ ਬਿਊਰੋ ਪੰਜਾਬ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਥਾਣਾ ਦਿੜ੍ਹਬਾ, ਜਿਲ੍ਹਾ ਸੰਗਰੂਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਬਿੱਕਰ ਸਿੰਘ (ਨੰਬਰ 2365/ਸੰਗਰੂਰ) ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।   ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਬਲਜੀਤ ਸਿੰਘ ਵਾਸੀ ਪਿੰਡ ਤੂਰਬੰਜਾਰਾ, ਤਹਿਸੀਲ ਦਿੜ੍ਹਬਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ 'ਤੇ ਕਾਬੂ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਉਕਤ ਏ.ਐਸ.ਆਈ. ਬਿੱਕਰ ਸਿੰਘ ਉਸਦੇ ਜਾਣਕਾਰ ਗੁਰਵਿੰਦਰ ਸਿੰਘ ਦੀ ਦਿੜ੍ਹਬਾ ਥਾਣੇ ਵਿੱਚ ਦਰਜ ਇੱਕ ਕੇਸ ਵਿੱਚ ਅਗਾਊਂ ਜ਼ਮਾਨਤ ਕਰਾਉਣ ਵਿੱਚ ਮੱਦਦ ਕਰਨ ਬਦਲੇ 10,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਹੈ।   ਉਨ੍ਹਾਂ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਕਰਨ ਉਪਰੰਤ ਵਿਜੀਲੈਂਸ ਬਿਊਰੋ ਪਟਿਆਲਾ ਰੇਂਜ ਨੇ ਜਾਲ ਵਿਛਾਇਆ ਅਤੇ ਉਕਤ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਪਾਸੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਏ.ਐਸ.ਆਈ. ਬਿੱਕਰ ਸਿੰਘ ਖਿਲਾਫ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

vf58963

ਚੰਡੀਗੜ੍ਹ : ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨੇ ਸੂਬੇ ਵਿੱਚ 10 ਕੰਪਰੈੱਸਡ ਬਾਇਓਗੈਸ (ਸੀ.ਬੀ.ਜੀ.) ਪ੍ਰਾਜੈਕਟ ਲਗਾਉਣ ਲਈ ਹਿੰਦੋਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ (ਐਚ.ਪੀ.ਸੀ.ਐਲ.) ਨਾਲ ਸਮਝੌਤਾ (ਐਮ.ਓ.ਯੂ.) ਸਹੀਬੱਧ ਕੀਤਾ ਹੈ।ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਵਿਭਾਗ ਦੇ ਸਕੱਤਰ ਡਾ. ਰਵੀ ਭਗਤ ਦੀ ਮੌਜੂਦਗੀ ਵਿੱਚ ਪੇਡਾ ਦੇ ਮੁੱਖ ਕਾਰਜਕਾਰੀ ਅਧਿਕਾਰੀ ਡਾ. ਅਮਰਪਾਲ ਸਿੰਘ ਅਤੇ ਐੱਚ.ਪੀ.ਸੀ.ਐੱਲ. ਦੇ ਕਾਰਜਕਾਰੀ ਨਿਰਦੇਸ਼ਕ (ਬਾਇਓ-ਈਂਧਣ ਅਤੇ ਨਵਿਆਉਣਯੋਗ) ਸ੍ਰੀ ਸ਼ੁਵੇਂਦੂ ਗੁਪਤਾ ਵੱਲੋਂ ਇਸ ਸਮਝੌਤੇ ‘ਤੇਹਸਤਾਖ਼ਰ ਕੀਤੇ ਗਏ।ਸ਼ੁਵੇਂਦੂ ਗੁਪਤਾ ਨੇ ਦੱਸਿਆ ਕਿ ਐਚ.ਪੀ.ਸੀ.ਐਲ. ਵੱਲੋਂ ਸ਼ੁਰੂ ਵਿੱਚ ਲਗਭਗ 600 ਕਰੋੜ ਰੁਪਏ ਦੇ ਨਿਵੇਸ਼ ਨਾਲ 10 ਕੰਪਰੈੱਸਡ ਬਾਇਓਗੈਸ (ਸੀ.ਬੀ.ਜੀ.) ਪ੍ਰਾਜੈਕਟ ਸਥਾਪਤ ਕੀਤੇ ਜਾਣਗੇ। ਇਸ ਤੋਂ ਇਲਾਵਾ ਸੂਬੇ ਵਿੱਚ ਹੋਰ ਨਵੀਂ ਤੇ ਨਵਿਆਉਣਯੋਗ ਊਰਜਾ ਪ੍ਰਾਜੈਕਟਾਂ ਨੂੰ ਸਥਾਪਿਤ ਕਰਨ ਦੀਆਂ ਸੰਭਾਵਨਾਵਾਂ ਵੀ ਤਲਾਸ਼ੀਆਂ ਜਾਣਗੀਆਂ। ਇਨ੍ਹਾਂ 10 ਸੀ.ਬੀ.ਜੀ. ਪਲਾਂਟਾਂ ਦੇ ਸ਼ੂਰੂ ਹੋਣ ਨਾਲ ਸਾਲਾਨਾ 35000 ਟਨ ਤੋਂ ਵੱਧ ਬਾਇਓਗੈਸ ਅਤੇ ਲਗਭਗ 8700 ਟਨ ਜੈਵਿਕ ਖਾਦ ਦੇ ਉਤਪਾਦਨ ਦੇ ਨਾਲ-ਨਾਲ ਤਕਰੀਬਨ 300 ਕਰੋੜ ਰੁਪਏ ਸਾਲਾਨਾ ਰੈਵੀਨਿਊ ਵੀ ਜੈਨਰੇਟ ਹੋਵੇਗਾ। ਇਨ੍ਹਾਂ ਪ੍ਰਾਜੈਕਟਾਂ ਨਾਲ 600 ਵਿਅਕਤੀਆਂ ਨੂੰ ਸਿੱਧੇ ਤੌਰ ‘ਤੇ ਅਤੇ 1500 ਵਿਅਕਤੀਆਂ ਨੂੰ ਅਸਿੱਧੇ ਤੌਰ ‘ਤੇ ਰੋਜ਼ਗਾਰ ਮਿਲੇਗਾ।ਸੀ.ਈ.ਓ. ਡਾ. ਅਮਰਪਾਲ ਸਿੰਘ ਨੇ ਦੱਸਿਆ ਕਿ ਇਨ੍ਹਾਂ 10 ਪ੍ਰਾਜੈਕਟਾਂ ਦੇ ਸ਼ੁਰੂ ਹੋਣ ਨਾਲ ਲਗਭਗ 1.10 ਲੱਖ ਏਕੜ ਰਕਬੇ 'ਚ ਪੈਦਾ ਹੋਣ ਵਾਲੀ ਤਕਰੀਬਨ 2.75 ਲੱਖ ਟਨ ਪਰਾਲੀ ਦੀ ਖਪਤ ਹੋਵੇਗੀ ਜਿਸ ਨਾਲ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਵਿੱਚ ਮਦਦ ਮਿਲੇਗੀ। ਇਨ੍ਹਾਂ ਪ੍ਰਾਜੈਕਟਾਂ ਨਾਲ ਲਗਭਗ 5.00 ਲੱਖ ਟਨ ਸਾਲਾਨਾ ਕਾਰਬਨਡਾਈਆਕਸਾਈਡ ਅਤੇ ਹੋਰ ਪ੍ਰਦੂਸ਼ਕਾਂ ਦੇ ਨਿਕਾਸ ਨੂੰ ਰੋਕਿਆ ਜਾਵੇਗਾ ਜੋ ਕਿ ਸਾਲਾਨਾ 83000 ਰੁੱਖ ਲਗਾਉਣ ਦੇ ਬਰਾਬਰ ਹੈ। ਇਸ ਦੇ ਨਾਲ ਹੀ ਇਨ੍ਹਾਂ ਪਲਾਂਟਾਂ ਨੂੰ ਪਰਾਲੀ ਦੀ ਸਪਲਾਈ ਲਈ ਲਗਭਗ 50 ਦਿਹਾਤੀ ਉੱਦਮੀਆਂ ਨੂੰ ਵੀ ਮੌਕਾ ਮਿਲੇਗਾ, ਜਿਸ ਨਾਲ ਇਨ੍ਹਾਂ ਦਿਹਾਤੀ ਉੱਦਮੀਆਂ ਵੱਲੋਂ 500 ਤੋਂ ਵੱਧ ਹੋਰ ਵਿਅਕਤੀਆਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕੀਤੇ ਜਾਣਗੇ।  ਹੋਰ ਸੀ.ਬੀ.ਜੀ. ਉਤਪਾਦਕਾਂ ਨੂੰ ਸੂਬੇ ਵਿੱਚ ਨਿਵੇਸ਼ ਲਈ ਸੱਦਾ ਦਿੰਦਿਆਂ ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਵਪਾਰ-ਪੱਖੀ ਅਤੇ ਪਾਰਦਰਸ਼ੀ ਨੀਤੀਆਂ ਨੇ ਸੂਬੇ ਵਿੱਚ ਉਦਯੋਗਿਕ ਵਿਕਾਸ ਲਈ ਅਨੁਕੂਲ ਮਾਹੌਲ ਸਿਰਜਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਇੱਕ ਖੇਤੀ ਪ੍ਰਧਾਨ ਸੂਬਾ ਹੈ ਜਿਸ ਕਾਰਨ ਇੱਥੇ ਫਸਲੀ ਰਹਿੰਦ-ਖੂੰਹਦ ਆਧਾਰਿਤ ਸੀ.ਬੀ.ਜੀ. ਪ੍ਰਾਜੈਕਟ ਸਥਾਪਤ ਕਰਨ ਦੀਆਂ ਅਥਾਹ ਸੰਭਾਵਨਾਵਾਂ ਮੌਜੂਦ ਹਨ।ਇਸ ਸਮਝੌਤੇ ਲਈ ਐਚ.ਪੀ.ਸੀ.ਐਲ. ਦੀ ਟੀਮ ਨੂੰ ਵਧਾਈ ਦਿੰਦਿਆਂ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਵਿਭਾਗ ਦੇ ਸਕੱਤਰ ਡਾ. ਰਵੀ ਭਗਤ ਨੇ ਉਨ੍ਹਾਂ ਨੂੰ ਇਹ ਪ੍ਰਾਜੈਕਟ ਸਥਾਪਤ ਕਰਨ ਲਈ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ ਦਿੱਤਾ।

juy52698

eating eggs: ਵਿਸ਼ਵ ਅੰਡਾ ਦਿਵਸ ਮਨਾਉਣ ਦੀ ਪਰੰਪਰਾ 1996 ਵਿੱਚ ਵਿਏਨਾ ਵਿੱਚ ਸ਼ੁਰੂ ਹੋਈ ਮੰਨੀ ਜਾਂਦੀ ਹੈ, ਜਿੱਥੇ ਹਰ ਸਾਲ ਅਕਤੂਬਰ ਦੇ ਦੂਜੇ ਸ਼ੁੱਕਰਵਾਰ ਨੂੰ ਅੰਡੇ ਦੀ ਸ਼ਕਤੀ ਅਤੇ ਵਿਸ਼ੇਸ਼ਤਾ ਨੂੰ ਮਨਾਉਣ ਦਾ ਫੈਸਲਾ ਕੀਤਾ ਗਿਆ ਸੀ। ਆਂਡੇ ਵਿੱਚ ਜ਼ਰੂਰੀ ਪੌਸ਼ਟਿਕ ਤੱਤ ਅਤੇ ਵਿਟਾਮਿਨ ਵਿਟਾਮਿਨ ਡੀ: -ਵਿਟਾਮਿਨ ਡੀ ਕੈਲਸ਼ੀਅਮ ਅਤੇ ਫਾਸਫੋਰਸ ਦੇ ਸੋਖਣ ਵਿੱਚ ਮਹੱਤਵਪੂਰਣ ਭੂਮਿਕਾ ਅਦਾ ਕਰਦਾ ਹੈ। ਇਹ ਸਿਹਤਮੰਦ ਹੱਡੀਆਂ ਅਤੇ ਦੰਦਾਂ ਦੀ ਸਾਂਭ-ਸੰਭਾਲ ਲਈ ਜ਼ਰੂਰੀ ਹੋ ਜਾਂਦਾ ਹੈ।  ਵਿਟਾਮਿਨ ਬੀ 12:-ਵਿਟਾਮਿਨ ਬੀ 12 ਲਾਲ ਰਕਤਾਣੂਆਂ ਅਤੇ ਡੀਐਨਏ ਦੇ ਗਠਨ, ਸਰੀਰ ਦੇ ਟਿਸ਼ੂਆਂ ਦੀ ਮੁਰੰਮਤ, ਅਤੇ ਇਮਿਊਨ ਅਤੇ ਨਰਵਸ ਸਿਸਟਮ ਦੇ ਸਿਹਤਮੰਦ ਕੰਮ ਨੂੰ ਕਾਇਮ ਰੱਖਣ ਲਈ ਜ਼ਰੂਰੀ ਹੈ।  ਕੋਲੀਨ:- Choline ਇੱਕ ਘੱਟ-ਜਾਣਿਆ ਪਰ ਮਹੱਤਵਪੂਰਨ ਪੌਸ਼ਟਿਕ ਤੱਤ ਹੈ ਜੋ ਦਿਮਾਗ ਦੇ ਵਿਕਾਸ ਅਤੇ ਕਾਰਜ ਵਿੱਚ ਮਹੱਤਵਪੂਰਣ ਭੂਮਿਕਾ ਅਦਾ ਕਰਦਾ ਹੈ - ਜਨਮ ਤੋਂ ਪਹਿਲਾਂ ਅਤੇ ਬਾਲਗਪਨ ਵਿੱਚ ਮਨੁੱਖੀ ਸਿਹਤ ਲਈ ਜ਼ਰੂਰੀ ਹੈ। ਆਇਰਨ:- ਆਇਰਨ ਇੱਕ ਜ਼ਰੂਰੀ ਖੁਰਾਕੀ ਖਣਿਜ ਹੈ ਜੋ ਕਈ ਤਰ੍ਹਾਂ ਦੇ ਪ੍ਰਾਇਮਰੀ ਫੰਕਸ਼ਨਾਂ ਵਿੱਚ ਸ਼ਾਮਲ ਹੁੰਦਾ ਹੈ, ਜਿਸ ਵਿੱਚ ਪੂਰੇ ਸਰੀਰ ਵਿੱਚ ਆਕਸੀਜਨ ਪਹੁੰਚਾਉਣਾ ਅਤੇ ਰੋਜ਼ਾਨਾ ਜੀਵਨ ਲਈ ਊਰਜਾ ਪ੍ਰਦਾਨ ਕਰਨਾ ਸ਼ਾਮਲ ਹੈ। Lutein ਅਤੇ Zeaxanthin:- Lutein ਅਤੇ zeaxanthin ਮਹੱਤਵਪੂਰਨ ਐਂਟੀਆਕਸੀਡੈਂਟ ਹਨ ਜੋ ਤੁਹਾਡੇ ਸੈੱਲਾਂ ਨੂੰ ਨੁਕਸਾਨ ਤੋਂ ਬਚਾਉਂਦੇ ਹਨ। ਖਾਸ ਤੌਰ 'ਤੇ, ਉਹ ਫ੍ਰੀ ਰੈਡੀਕਲਸ ਦੀ ਕਲੀਅਰੈਂਸ ਦਾ ਸਮਰਥਨ ਕਰਦੇ ਹਨ ਅਤੇ ਅੱਖਾਂ ਦੀਆਂ ਸਥਿਤੀਆਂ ਤੋਂ ਬਚਾਉਣ ਵਿੱਚ ਮਦਦ ਕਰਦੇ ਹਨ। ਰਿਬੋਫਲੇਵਿਨ/ਵਿਟਾਮਿਨ ਬੀ2:- ਰਿਬੋਫਲੇਵਿਨ  ਜਿਸ ਨੂੰ ਵਿਟਾਮਿਨ ਬੀ2 ਵੀ ਕਿਹਾ ਜਾਂਦਾ ਹੈ। ਇਹ ਸੈੱਲਾਂ ਦੇ ਵਿਕਾਸ, ਊਰਜਾ ਪਾਚਕ ਕਿਰਿਆ, ਲਾਲ ਲਹੂ ਦੇ ਸੈੱਲਾਂ ਦੇ ਵਿਕਾਸ, ਸਿਹਤਮੰਦ ਨਜ਼ਰ ਅਤੇ ਦਿਮਾਗੀ ਪ੍ਰਣਾਲੀ ਦੇ ਸਹੀ ਕੰਮ ਕਰਨ ਲਈ ਜ਼ਰੂਰੀ ਹੈ। ਵਿਟਾਮਿਨ ਬੀ 5 ਦੇ ਰੂਪ ਵਿੱਚ, ਤੁਹਾਡੇ ਦੁਆਰਾ ਖਾ...

mj5896

ਅਲੀਗੜ੍ਹ: ਉੱਤਰ ਪ੍ਰਦੇਸ਼ ਦੇ ਅਲੀਗੜ੍ਹ ਵਿੱਚ ਸ਼ਾਹੂਕਾਰਾਂ ਤੋਂ ਤੰਗ ਆ ਕੇ ਇੱਕ ਈ-ਰਿਕਸ਼ਾ ਚਾਲਕ ਨੇ ਮਦਦ ਲਈ ਅਪੀਲ ਕੀਤੀ ਹੈ। ਵੀਰਵਾਰ ਨੂੰ, ਪੀੜਤ ਵਿਅਕਤੀ ਆਪਣੀ ਪਤਨੀ ਅਤੇ ਬੱਚਿਆਂ ਨਾਲ ਸ਼ਹਿਰ ਦੇ ਗਾਂਧੀ ਪਾਰਕ ਚੌਰਾਹੇ 'ਤੇ ਗਲੇ 'ਚ ਬੋਰਡ ਲਟਕਾਈ ਬੈਠਾ ਸੀ। ਜਿਸ 'ਤੇ ਲਿਖਿਆ ਹੈ ਕਿ ''ਮੈਂ ਆਪਣਾ ਪੁੱਤਰ ਵੇਚਣਾ ਹੈ, ਮੇਰਾ ਪੁੱਤਰ ਵਿਕਾਊ ਹੈ''। ਜਿਸ ਦੀ ਸੂਚਨਾ ਮਿਲਣ 'ਤੇ ਪਹੁੰਚੀ ਪੁਲਿਸ ਪੀੜਤ ਪਰਿਵਾਰ ਨੂੰ ਥਾਣੇ ਲੈ ਗਈ ਤੇ ਕਾਰਵਾਈ ਦਾ ਭਰੋਸਾ ਦਿੱਤਾ। ਪੀੜਤ ਰਾਜਕੁਮਾਰ ਨੇ ਦੱਸਿਆ ਕਿ ਉਹ ਈ-ਰਿਕਸ਼ਾ ਚਲਾ ਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾਉਂਦਾ ਹੈ, ਉਹ ਕਰਜ਼ੇ ਕਾਰਨ ਪ੍ਰੇਸ਼ਾਨ ਹੈ। ਜਿਸ ਕਾਰਨ ਬਦਮਾਸ਼ਾਂ ਨੇ ਉਸ ਦੀ ਕੁੱਟਮਾਰ ਕੀਤੀ ਤੇ ਪਰਿਵਾਰ ਸਮੇਤ ਉਸ ਨੂੰ ਘਰੋਂ ਬਾਹਰ ਕੱਢ ਦਿੱਤਾ। ਇਸ ਤੋਂ ਇਲਾਵਾ ਉਸ ਦਾ ਈ-ਰਿਕਸ਼ਾ ਵੀ ਬਦਮਾਸ਼ ਖੋਹ ਕੇ ਲੈ ਗਏ ਹਨ। ਉਹ ਕਈ ਦਿਨਾਂ ਤੋਂ ਮਹੂਆ ਖੇੜਾ ਥਾਣੇ ਦੇ ਚੱਕਰ ਲਗਾ ਰਿਹਾ ਹੈ। ਉਹ ਇਨਸਾਫ਼ ਨਾ ਮਿਲਣ ਕਰਕੇ ਪਰੇਸ਼ਾਨ ਹੋ ਗਿਆ ਹੈ। ਜਿਸ ਕਾਰਨ ਉਹ ਆਪਣੇ ਪੁੱਤਰ ਨੂੰ ਵੇਚਣ ਲਈ ਮਜ਼ਬੂਰ ਹੈ। ਪੀੜਤ ਰਾਜਕੁਮਾਰ ਦਾ ਬੇਟਾ 11 ਸਾਲ ਦਾ ਹੈ, ਜਿਸ ਕਰਕੇ ਉਹ ਲੋਕਾਂ ਤੋਂ ਇਨਸਾਫ ਦੀ ਮੰਗ ਕਰ ਰਿਹਾ ਹੈ ਕਿ ਉਸ ਦੇ 11 ਸਾਲ ਦੇ ਬੇਟੇ ਨੂੰ ਕੋਈ ਵਿਕਾ ਦੇਵੇ। ਮੌਕੇ ਦੀ ਸੂਚਨਾ ਮਿਲਣ 'ਤੇ ਪੁਲਿਸ ਪੀੜਤਾਂ ਨੂੰ ਥਾਣੇ ਲੈ ਗਈ। ਜਿੱਥੇ ਉਸ ਨੂੰ ਇਨਸਾਫ਼ ਦਾ ਭਰੋਸਾ ਦੇ ਕੇ ਘਰ ਵਾਪਸ ਭੇਜ ਦਿੱਤਾ ਗਿਆ। ਇਸ ਦੇ ਨਾਲ ਹੀ ਮਾਮਲੇ ਦੀ ਜਾਂਚ ਵੀ ਕੀਤੀ ਜਾ ਰਹੀ ਹੈ।

fir5896325890000

ਚੰਡੀਗੜ੍ਹ: ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਦੀਵਾਲੀ, ਗੁਰਪੁਰਬ, ਕ੍ਰਿਸਮਿਸ ਅਤੇ ਨਵੇਂ ਸਾਲ ਮੌਕੇ ਥੋੜ੍ਹੇ ਸਮੇਂ ਲਈ ਸਿਰਫ਼ ਹਰੇ ਪਟਾਕੇ ਚਲਾਉਣ ਦੀ ਹੀ ਇਜਾਜ਼ਤ ਦੇਣ ਦਾ ਫੈਸਲਾ ਕੀਤਾ ਗਿਆ ਹੈ। ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇੱਥੇ ਜਾਰੀ ਪ੍ਰੈੱਸ ਬਿਆਨ ਵਿੱਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਨਯੋਗ ਸੁਪਰੀਮ ਕੋਰਟ, ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨ.ਜੀ.ਟੀ.), ਪੰਜਾਬ ਤੇ ਹਰਿਆਣਾ ਹਾਈਕੋਰਟ ਅਤੇ ਕੇਂਦਰੀ ਵਾਤਾਵਰਣ, ਜੰਗਲਾਤ ਤੇ ਜਲਵਾਯੂ ਪਰਿਵਰਤਨ ਮੰਤਰਾਲੇ ਵੱਲੋਂ ਦਿੱਤੀਆਂ ਗਈਆਂ ਵੱਖ-ਵੱਖ ਹਦਾਇਤਾਂ ਦੀ ਪਾਲਣਾ ਕਰਦਿਆਂ ਸੂਬਾ ਸਰਕਾਰ ਹਰੇ ਪਟਾਕਿਆਂ ਦੀ ਵਰਤੋਂ ਨੂੰ ਉਤਸ਼ਾਹਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਦੀਵਾਲੀ, ਗੁਰਪੁਰਬ, ਕ੍ਰਿਸਮਸ ਅਤੇ ਨਵੇਂ ਸਾਲ ਸਮੇਤ ਤਿਉਹਾਰਾਂ ਦਾ ਸੀਜ਼ਨ ਨੇੜੇ ਆ ਰਿਹਾ ਹੈ ਜਿਸ ਦੌਰਾਨ ਵਿਗਿਆਨ, ਤਕਨਾਲੋਜੀ ਅਤੇ ਵਾਤਾਵਰਣ ਵਿਭਾਗ ਸਿਰਫ਼ ਹਰੇ ਪਟਾਕਿਆਂ ਦੀ ਹੀ ਇਜਾਜ਼ਤ ਦੇਵੇਗਾ ਜਿਸ ਵਿੱਚ ਬੇਰੀਅਮ ਸਾਲਟ ਜਾਂ ਐਂਟੀਮੋਨੀ, ਲਿਥੀਅਮ, ਮਰਕਰੀ, ਆਰਸੈਨਿਕ, ਲੀਡ ਜਾਂ ਸਟ੍ਰੋਂਟੀਅਮ ਕ੍ਰੋਮੇਟ ਦੇ ਮਿਸ਼ਰਨ ਦੀ ਵਰਤੋਂ ਨਾ ਕੀਤੀ ਗਈ ਹੋਵੇ। ਮੀਤ ਹੇਅਰ ਨੇ ਕਿਹਾ ਕਿ ਦੀਵਾਲੀ ਵਾਲੇ ਦਿਨ (ਰਾਤ 8:00 ਤੋਂ ਰਾਤ 10:00 ਵਜੇ ਤੱਕ), ਗੁਰਪੁਰਬ ਮੌਕੇ (ਸਵੇਰੇ 4:00 ਵਜੇ ਤੋਂ 05:00 ਵਜੇ ਅਤੇ ਰਾਤ 9:00 ਤੋਂ ਰਾਤ 10:00 ਵਜੇ ਤੱਕ), ਕ੍ਰਿਸਮਸ 'ਤੇ (ਰਾਤ 11:55 ਤੋਂ ਸਵੇਰੇ 12:30 ਤੱਕ) ਅਤੇ ਨਵੇਂ ਸਾਲ ਦੀ ਪੂਰਵ ਸੰਧਿਆ ਮੌਕੇ (ਰਾਤ 11:55 ਤੋਂ ਸਵੇਰੇ 12:30 ਤੱਕ) ਸਿਰਫ਼ ਹਰੇ ਪਟਾਕੇ ਹੀ ਚਲਾਏ ਜਾ ਸਕਦੇ ਹਨ। ਵਾਤਾਵਰਣ ਮੰਤਰੀ ਨੇ ਅੱਗੇ ਕਿਹਾ ਕਿ ਸੂਬੇ ਵਿੱਚ ਜੁੜੇ ਹੋਏ ਪਟਾਕਿਆਂ (ਲੜੀ ਪਟਾਕੇ ਜਾਂ ਲੜੀਆਂ) ਦੇ ਨਿਰਮਾਣ, ਸਟਾਕ, ਵੰਡ, ਵਿਕਰੀ ਅਤੇ ਵਰਤੋਂ 'ਤੇ ਪਾਬੰਦੀ ਹੈ। ਉਨ੍ਹਾਂ ਕਿਹਾ ਕਿ ਇਹ ਵੀ ਹਦਾਇਤ ਕੀਤੀ ਗਈ ਹੈ ਕਿ ਪਟਾਕਿਆਂ ਦੀ ਵਿਕਰੀ ਲਾਇਸੈਂਸਸ਼ੁਦਾ ਵਪਾਰੀਆਂ ਰਾਹੀਂ ਹੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਫਲਿੱਪਕਾਰਟ, ਐਮਾਜ਼ਾਨ ਅਤੇ ਹੋਰਾਂ ਸਮੇਤ ਕੋਈ ਵੀ ਈ-ਕਾਮਰਸ ਵੈੱਬਸਾਈਟ ਸੂਬੇ ਵਿੱਚ ਨਾ ਤਾਂ ਕੋਈ ਆਨਲਾਈਨ ਆਰਡਰ ਲਵੇਗੀ ਅਤੇ ਨਾ ਹੀ ਆਨਲਾਈਨ ਵਿਕਰੀ ਕਰੇਗੀ। ਮੀਤ ਹੇਅਰ ਨੇ ਕਿਹਾ ਕਿ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਸੂਬੇ ਦੇ ਚੋਣਵੇਂ ਸ਼ਹਿਰਾਂ ਵਿੱਚ ਥੋੜ੍ਹੇ ਸਮੇਂ ਲਈ ਨਿਗਰਾਨੀ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਪੁਲਿਸ ਅਧਿਕਾਰੀ ਉਕਤ ਦੱਸੇ ਸਮੇਂ ਦੌਰਾਨ ਅਤੇ ਨਿਰਧਾਰਤ ਸਥਾਨਾਂ 'ਤੇ ਮਨਜ਼ੂਰਸ਼ੁਦਾ ਹਰੇ ਪਟਾਕਿਆਂ ਦੀ ਵਿਕਰੀ ਅਤੇ ਵਰਤੋਂ ਨੂੰ ਯਕੀਨੀ ਬਣਾਉਣਗੇ ਅਤੇ ਨਾਲ ਹੀ ਹਦਾਇਤਾਂ ਦੀ ਉਲੰਘਣਾ ਕਰਨ ਵਾਲੀਆਂ 'ਤੇ ਤੁਰੰਤ ਜੁਰਮਾਨਾ ਲਗਾਇਆ ਜਾਵੇਗਾ।

hyju586932147

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇਸ਼ ਭਰ ਵਿੱਚ ਸਥਿਤ 37 ਕੇਂਦਰਾਂ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ 28 ਅਕਤੂਬਰ ਨੂੰ 10 ਲੱਖ ਕਰਮਚਾਰੀਆਂ ਦੀ ਭਰਤੀ ਮੁਹਿੰਮ - “ਰੋਜ਼ਗਾਰ ਮੇਲਾ” ਦੀ ਸ਼ੁਰੂਆਤ ਕਰਨਗੇ। ਇਹ ਮੈਗਾ ਈਵੈਂਟ ਪਟਿਆਲਾ ਲੋਕੋਮੋਟਿਵ ਵਰਕਸ, ਪਟਿਆਲਾ ਵਿਖੇ ਵੀ ਆਯੋਜਿਤ ਕੀਤਾ ਜਾ ਰਿਹਾ ਹੈ। ਸਮਾਗਮ ਦੌਰਾਨ 51,000 ਨਵ-ਨਿਯੁਕਤ ਨਿਯੁਕਤੀਆਂ ਨੂੰ ਨਿਯੁਕਤੀ ਪੱਤਰ ਸੌਂਪੇ ਜਾਣਗੇ। ਪ੍ਰਧਾਨ ਮੰਤਰੀ ਇਸ ਮੌਕੇ 'ਤੇ ਇਨ੍ਹਾਂ ਨਿਯੁਕਤੀਆਂ ਨੂੰ ਵੀ ਸੰਬੋਧਨ ਕਰਨਗੇ। ਇਸ ਮੌਕੇ ਸੋਮ ਪ੍ਰਕਾਸ਼ "ਵਣਜ ਅਤੇ ਉਦਯੋਗ ਰਾਜ ਮੰਤਰੀ" ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਣਗੇ ਅਤੇ ਪੰਜਾਬ ਖੇਤਰ ਦੀ ਨਿਯੁਕਤੀਆਂ ਨੂੰ ਨਿਯੁਕਤੀ ਪੱਤਰ ਵੰਡਣਗੇ। ਨੌਜਵਾਨਾਂ ਨੂੰ ਨੌਕਰੀ ਦੇ ਮੌਕੇ ਪ੍ਰਦਾਨ ਕਰਨ ਅਤੇ ਨਾਗਰਿਕਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਪ੍ਰਧਾਨ ਮੰਤਰੀ ਦੀ ਨਿਰੰਤਰ ਵਚਨਬੱਧਤਾ ਨੂੰ ਪੂਰਾ ਕਰਨ ਲਈ ਇਹ ਇੱਕ ਮਹੱਤਵਪੂਰਨ ਕਦਮ ਹੋਵੇਗਾ। ਪ੍ਰਧਾਨ ਮੰਤਰੀ ਦੇ ਨਿਰਦੇਸ਼ਾਂ ਅਨੁਸਾਰ, ਸਾਰੇ ਮੰਤਰਾਲੇ ਅਤੇ ਵਿਭਾਗ ਮਿਸ਼ਨ ਮੋਡ ਵਿੱਚ ਮਨਜ਼ੂਰ ਅਸਾਮੀਆਂ ਦੇ ਵਿਰੁੱਧ ਮੌਜੂਦਾ ਖਾਲੀ ਅਸਾਮੀਆਂ ਨੂੰ ਭਰਨ ਲਈ ਕੰਮ ਕਰ ਰਹੇ ਹਨ। ਪਟਿਆਲਾ ਵਿਖੇ 28 ਅਕਤੂਬਰ, 2023 ਨੂੰ "ਰੋਜ਼ਗਾਰ ਮੇਲੇ" ਦੌਰਾਨ ਸ਼੍ਰੀ ਸੋਮ ਪ੍ਰਕਾਸ਼ "ਵਣਜ ਅਤੇ ਉਦਯੋਗ ਰਾਜ ਮੰਤਰੀ" ਮੁੱਖ ਮਹਿਮਾਨ ਹੋਣਗੇ ਅਤੇ ਪੰਜਾਬ ਖੇਤਰ ਦੇ ਨਿਯੁਕਤੀਆਂ ਨੂੰ ਨਿਯੁਕਤੀ ਪੱਤਰ ਵੰਡਣਗੇ ਅਤੇ ਨੇੜਲੇ ਖੇਤਰ. ਨਿਯੁਕਤੀਆਂ ਨੂੰ ਪਟਿਆਲਾ ਲੋਕੋਮੋਟਿਵ ਵਰਕਸ ਅਤੇ ਕੇਂਦਰ ਸਰਕਾਰ ਦੇ ਹੋਰ ਵਿਭਾਗਾਂ ਦੀਆਂ ਵੱਖ-ਵੱਖ ਅਸਾਮੀਆਂ 'ਤੇ ਨਿਯੁਕਤੀ ਦਿੱਤੀ ਜਾ ਰਹੀ ਹੈ।

pmth56412

ਨਵੀਂ ਦਿੱਲੀ : ਇੰਡੀਆ ਮੋਬਾਈਲ ਕਾਂਗਰਸ 2023 ਸ਼ੁਰੂ ਹੋ ਗਈ ਹੈ। ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਸਮਾਗਮ ਦਾ ਉਦਘਾਟਨ ਕੀਤਾ ਹੈ। ਤੁਹਾਨੂੰ ਦੱਸ ਦੇਈਏ ਕਿ ਇਸ ਈਵੈਂਟ 'ਚ ਟੈਕਨਾਲੋਜੀ ਤੇ ਇਨੋਵੇਸ਼ਨ ਨਾਲ ਜੁੜੇ ਕਈ ਅਪਡੇਟਜ਼ ਪੇਸ਼ ਕੀਤੇ ਜਾਣਗੇ। ਇਸ ਤੋਂ ਇਲਾਵਾ Jio, Airtel ਤੇ Vi ਵਰਗੀਆਂ ਦੂਰਸੰਚਾਰ ਕੰਪਨੀਆਂ ਵੀ 5G ਤਕਨੀਕ ਨੂੰ ਲੈ ਕੇ ਆਪਣੇ ਭਵਿੱਖ ਦੀਆਂ ਯੋਜਨਾਵਾਂ 'ਤੇ ਚਰਚਾ ਕਰਨਗੀਆਂ। ਇਹ ਸਮਾਗਮ ਅੱਜ ਸਵੇਰੇ 10 ਵਜੇ ਦਿੱਲੀ ਦੇ ਪ੍ਰਗਤੀ ਮੈਦਾਨ ਵਿੱਚ ਸ਼ੁਰੂ ਹੋਇਆ ਹੈ। ਇਹ 3 ਦਿਨਾਂ ਦਾ ਪ੍ਰੋਗਰਾਮ ਹੈ ਜੋ 27 ਅਕਤੂਬਰ ਤੋਂ 29 ਅਕਤੂਬਰ ਤੱਕ ਚੱਲੇਗਾ। ਏਸ਼ੀਆ ਦਾ ਸਭ ਤੋਂ ਵੱਡਾ ਟੈਕ ਸਮਾਗਮ ਅੱਜ ਮਤਲਬ ਸ਼ੁੱਕਰਵਾਰ ਤੋਂ ਸ਼ੁਰੂ ਹੋ ਗਿਆ ਹੈ। ਇਸ ਸਮਾਗਮ ਵਿੱਚ ਸਟਾਰਟਅੱਪਸ ਤੇ ਸਰਕਾਰ ਵੱਲੋਂ ਤਕਨਾਲੋਜੀ ਦੇ ਵਿਕਾਸ ਲਈ ਬਣਾਈਆਂ ਗਈਆਂ ਸਕੀਮਾਂ ਬਾਰੇ ਚਰਚਾ ਕੀਤੀ ਜਾਵੇਗੀ। ਇਸ ਤੋਂ ਇਲਾਵਾ ਇਸ ਈਵੈਂਟ 'ਚ 5G ਦੇ ਵਿਕਾਸ ਤੇ 6G ਦੀ ਸ਼ੁਰੂਆਤ 'ਤੇ ਵੀ ਚਰਚਾ ਕੀਤੀ ਜਾਵੇਗੀ। ਇਸ ਤਿੰਨ ਦਿਨ ਚੱਲਣ ਵਾਲੇ ਸਮਾਗਮ ਵਿੱਚ ਤਕਨਾਲੋਜੀ ਰਾਹੀਂ ਮਨੁੱਖੀ ਵਿਕਾਸ ਨੂੰ ਪ੍ਰਭਾਵਿਤ ਕਰਨ ਵਾਲੇ ਕਈ ਅਹਿਮ ਫੈਸਲੇ ਲਏ ਜਾਣਗੇ। ਜਿਸ ਵਿੱਚ ਏਆਈ, ਸੈਮੀਕੰਡਕਟਰ ਤੇ ਗ੍ਰੀਨ ਟੈਕਨਾਲੋਜੀ ਅਹਿਮ ਵਿਸ਼ੇ ਹੋਣਗੇ। ਭਾਰਤ ਦੀਆਂ ਮੁੱਖ ਦੂਰਸੰਚਾਰ ਕੰਪਨੀਆਂ ਮਤਲਬ Jio, Airtel ਤੇ Vi 5G ਨੂੰ ਲੈ ਕੇ ਆਪਣੀਆਂ ਭਵਿੱਖ ਦੀਆਂ ਯੋਜਨਾਵਾਂ ਬਾਰੇ ਗੱਲ ਕਰਨਗੀਆਂ। ਇਸ ਤੋਂ ਇਲਾਵਾ ਇਹ ਕੰਪਨੀਆਂ 5G 'ਤੇ ਕੰਮ ਕਰ ਰਹੀਆਂ ਆਪਣੀਆਂ ਐਪਲੀਕੇਸ਼ਨਾਂ ਤੇ ਸੇਵਾਵਾਂ ਦਾ ਡੈਮੋ ਵੀ ਦੇਣਗੀਆਂ। ਤੁਹਾਨੂੰ ਦੱਸ ਦੇਈਏ ਕਿ ਪੀਐਮ ਮੋਦੀ ਨੇ ਜੀਓ ਦੀ ਆਉਣ ਵਾਲੀ ਟੈਕਨਾਲੋਜੀ 'ਤੇ ਨਜ਼ਰ ਮਾਰੀ ਤੇ ਆਕਾਸ਼ ਅੰਬਾਨੀ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਜੀਓ ਦੇ ਉਤਪਾਦਾਂ ਤੇ ਤਕਨਾਲੋਜੀ ਬਾਰੇ ਜਾਣਕਾਰੀ ਦਿੱਤੀ।...

images025

PU Chandigarh Live:ਪੰਜਾਬ ਦੇ ਪਾਣੀਆਂ ਨੂੰ ਲੈ ਕੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ਵਿਚਾਰ-ਚਰਚਾ ਕੀਤੀ ਜਾ ਰਹੀ ਹੈ । ਇਸ ਵਿਚਾਰ ਚਰਚਾ ਵਿੱਚ ਬੁੱਧੀਜੀਵੀ ਅਤੇ ਪੰਜਾਬ ਦੇ ਸਿਆਸੀ ਆਗੂ ਵੀ ਮੌਜੂਦ ਹਨ।

fata563289

MLA Amit Rattan Kotfatta: ਆਮ ਆਦਮੀ ਪਾਰਟੀ ਦੇ ਬਠਿੰਡਾ ਦਿਹਾਤੀ ਤੋਂ ਵਿਧਾਇਕ ਅਮਿਤ ਰਤਨ ਵੱਲੋਂ ਬਠਿੰਡਾ ਦੇ ਡਿਪਟੀ ਕਮਿਸ਼ਨਰ ਉਤੇ ਗੰਭੀਰ ਇਲਜ਼ਾਮ ਲਗਾਏ ਗਏ। ਉਨ੍ਹਾਂ ਨੇ ਕਿਹਾ ਕਈ ਅਫਸਰ ਅਜੇ ਤੱਕ ਇਸ ਗੱਲ ਨੂੰ ਸਮਝਣ ਲਈ ਤਿਆਰ ਨਹੀਂ ਹਨ। ਅੱਜ ਵੀ ਕੁਝ ਅਫਸਰਾਂ ਨੇ ਆਪਣਾ ਰਵੱਈਆ ਇਨ੍ਹਾਂ ਆਮ ਲੋਕਾਂ ਦੇ ਚੁਣੇ ਹੋਏ ਨੁਮਇੰਦਿਆਂ ਪ੍ਰਤੀ ਨਹੀਂ ਬਦਲਿਆ ਹੈ।  ਖੇਤੀਬਾੜੀ ਵਿਭਾਗ ਬਠਿੰਡਾ ਵੱਲੋਂ ਕਰਵਾਏ ਗਏ ਇੱਕ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਵਿੱਚ ਬਠਿੰਡਾ ਦਿਹਾਤੀ ਤੋਂ ਦਲਿਤ ਵਿਧਾਇਕ ਅਮਿਤ ਰਤਨ ਕੋਟਫੱਤਾ ਨੂੰ ਅਣਗੌਲਿਆ ਕਰਕੇ ਅਪਮਾਨਿਤ ਕਰਨ ਦਾ ਕੰਮ ਜ਼ਿਲ੍ਹਾ ਬਠਿੰਡਾ ਦੇ ਡਿਪਟੀ ਕਮਿਸ਼ਨਰ ਤੇ ਜ਼ਿਲ੍ਹਾ ਖੇਤੀਬਾੜੀ ਅਫ਼ਸਰ ਵੱਲੋਂ ਕੀਤਾ ਗਿਆ ਹੈ। ਅਮਿਤ ਰਤਨ ਕੋਟਫੱਤਾ ਨਾਲ ਕੀਤੀ ਜਾ ਰਹੀ ਵਿਤਕਰੇਬਾਜ਼ੀ ਰਾਹੀਂ ਐਸਸੀ ਭਾਈਚਾਰੇ ਦੇ ਮਾਣ ਸਨਮਾਨ ਨੂੰ ਡੂੰਘੀ ਠੇਸ ਪੁੱਜੀ ਹੈ। ਵਿਧਾਇਕ ਇੰਜ, ਅਮਿਤ ਰਤਨ ਕੋਟਫੱਤਾ ਨੇ ਡਿਪਟੀ ਕਮਿਸ਼ਨਰ ਬਠਿੰਡਾ ਸ੍ਰੀ ਸ਼ੌਕਤ ਅਹਿਮਦ ਪਰ੍ਹੇ ਖਿਲਾਫ਼ ਉਨ੍ਹਾਂ ਦੇ ਮਾਣ-ਸਨਮਾਨ ਠੇਸ ਪਹੁੰਚਾਉਣ ਤਹਿਤ ਐਸਐਸਪੀ ਬਠਿੰਡਾ ਨੂੰ ਲਿਖਤੀ ਤੌਰ ਤੇ ਦਰਖਾਸਤ ਦੇ ਕੇ ਕਾਰਵਾਈ ਕਰਨ ਲਈ ਲਿਖਿਆ ਹੈ। ਉਨ੍ਹਾਂ ਵੱਲੋਂ ਇਸਦੀ ਕਾਪੀ ਮੁੱਖ ਮੰਤਰੀ ਪੰਜਾਬ ਨੂੰ ਵੀ ਯੋਗ ਕਾਰਵਾਈ ਲਈ ਭੇਜੀ ਗਈ ਹੈ।

spot78961

Asian Para Games 2023: ਏਸ਼ੀਆਈ ਪੈਰਾ ਖੇਡਾਂ 2023 ਵਿੱਚ ਭਾਰਤ ਦਾ ਸੋਨ ਤਮਗਾ ਸ਼ੁੱਕਰਵਾਰ ਨੂੰ ਵੀ ਜਾਰੀ ਰਿਹਾ ਜਦੋਂ ਪੈਰਾ-ਸ਼ਟਲਰ ਪ੍ਰਮੋਦ ਭਗਤ ਨੇ ਚੀਨ ਦੇ ਹਾਂਗਜ਼ੂ ਵਿੱਚ ਖੇਡ ਤਮਾਸ਼ੇ ਵਿੱਚ ਭਾਰਤ ਲਈ 21ਵਾਂ ਸੋਨ ਤਮਗਾ ਜਿੱਤਿਆ। ਪੁਰਸ਼ਾਂ ਦੇ SL3 ਵਰਗ ਦੇ ਰੋਮਾਂਚਕ ਫਾਈਨਲ ਮੁਕਾਬਲੇ ਵਿੱਚ ਭਗਤ ਨੇ ਆਪਣੇ ਦੇਸ਼ ਦੇ ਖਿਡਾਰੀ ਨਿਤੇਸ਼ ਕੁਮਾਰ ਨੂੰ 22-20, 18-21, 21-19 ਨਾਲ ਹਰਾ ਕੇ ਸੋਨ ਤਗ਼ਮਾ ਜਿੱਤਿਆ। ਨਿਤੇਸ਼ ਕੁਮਾਰ ਦੇ ਸ਼ਲਾਘਾਯੋਗ ਪ੍ਰਦਰਸ਼ਨ ਨੇ ਉਸ ਨੂੰ ਚਾਂਦੀ ਦਾ ਤਮਗਾ ਦਿਵਾਇਆ। ਇਸ ਤੋਂ ਪਹਿਲਾਂ ਅੱਜ ਪੈਰਾ ਐਥਲੀਟ ਰਮਨ ਸ਼ਰਮਾ ਨੇ ਪੁਰਸ਼ਾਂ ਦੀ 1500 ਮੀਟਰ ਟੀ 38 ਈਵੈਂਟ ਵਿੱਚ ਫਾਈਨਲ ਦੌੜ 4:20.80 ਮਿੰਟ ਵਿੱਚ ਪੂਰੀ ਕਰਕੇ ਸੋਨ ਤਗ਼ਮਾ ਜਿੱਤਣ ਲਈ ਨਵਾਂ ਏਸ਼ਿਆਈ ਅਤੇ ਖੇਡਾਂ ਦਾ ਰਿਕਾਰਡ ਬਣਾਇਆ। ਤੀਰਅੰਦਾਜ਼ ਸ਼ੀਤਲ ਦੇਵੀ ਨੇ ਵੀ ਮਹਿਲਾ ਵਿਅਕਤੀਗਤ ਕੰਪਾਊਂਡ ਓਪਨ ਈਵੈਂਟ ਵਿੱਚ ਸਿੰਗਾਪੁਰ ਦੀ ਅਲੀਮ ਨੂਰ ਸਹਾਹਿਦਾਹ ਨੂੰ 144-142 ਨਾਲ ਹਰਾ ਕੇ ਖੇਡ ਮੁਕਾਬਲੇ ਵਿੱਚ ਆਪਣਾ ਤੀਜਾ ਸੋਨ ਤਗ਼ਮਾ ਜਿੱਤਿਆ। ਵੀਰਵਾਰ ਨੂੰ, ਭਾਰਤੀ ਪੈਰਾ-ਐਥਲੀਟਾਂ ਨੇ ਇਤਿਹਾਸ ਰਚਿਆ ਕਿਉਂਕਿ ਰਾਸ਼ਟਰ ਨੇ ਏਸ਼ੀਅਨ ਪੈਰਾ ਖੇਡਾਂ ਵਿੱਚ ਆਪਣੀ ਹੁਣ ਤੱਕ ਦੀ ਸਭ ਤੋਂ ਉੱਚੀ ਤਗਮਾ ਸੂਚੀ ਦਰਜ ਕੀਤੀ, 2018 ਦੇ ਸੰਸਕਰਨ ਦੇ ਕੁੱਲ 72 ਤਗਮੇ ਜਿੱਤੇ। 2023 ਦੇ ਸੰਸਕਰਣ ਵਿੱਚ, ਭਾਰਤ ਨੇ ਹੁਣ ਤੱਕ 80 ਤੋਂ ਵੱਧ ਤਗਮੇ ਜਿੱਤੇ ਹਨ ਅਤੇ ਚੀਨ ਦੇ ਹਾਂਗਜ਼ੂ ਵਿੱਚ ਹੋਏ ਸ਼ੋਅਪੀਸ ਈਵੈਂਟ ਵਿੱਚ ਮਜ਼ਬੂਤ ਹੋ ਰਿਹਾ ਹੈ।

hyu85693

Murugesan Thulasimathi Wins Gold Medal: ਮੁਰੁਗੇਸਨ ਤੁਲਾਸੀਮਾਥੀ ਨੇ 27 ਅਕਤੂਬਰ ਨੂੰ ਏਸ਼ੀਆਈ ਪੈਰਾ ਖੇਡਾਂ 2023 ਵਿੱਚ ਮਹਿਲਾ ਸਿੰਗਲਜ਼ SU5 ਵਰਗ ਦੇ ਬੈਡਮਿੰਟਨ ਮੁਕਾਬਲੇ ਵਿੱਚ ਸੋਨ ਤਗਮਾ ਜਿੱਤਿਆ। ਉਸਨੇ ਚੀਨ ਦੀ ਯਾਂਗ ਕਿਊਜ਼ੀਆ ਨੂੰ 2-0 (21-19, 21-19) ਨਾਲ ਹਰਾ ਕੇ ਪੇਸ਼ਕਸ਼ 'ਤੇ ਚੋਟੀ ਦਾ ਇਨਾਮ ਜਿੱਤਿਆ। ਹਾਂਗਜ਼ੂ ਵਿੱਚ ਭਾਰਤੀ ਐਥਲੀਟਾਂ ਦਾ ਚਮਕਣਾ ਜਾਰੀ ਹੈ, ਦੇਸ਼ ਪਹਿਲਾਂ ਹੀ ਇੱਕ ਦਿਨ ਪਹਿਲਾਂ ਹੀ ਆਪਣੀ ਸਰਵੋਤਮ ਤਗਮਾ ਸੂਚੀ ਨੂੰ ਪਿੱਛੇ ਛੱਡ ਚੁੱਕਾ ਹੈ। MURUGESAN THULASIMATHI IS THE ASIAN PARA GAMES CHAMPIONMurugesan defeated home favourite Yang Qiuxia ...

alon56963

Elon Musk News:  ਅੱਜ ਤੋਂ ਠੀਕ ਇੱਕ ਸਾਲ ਪਹਿਲਾਂ ਭਾਵ 27 ਅਕਤੂਬਰ 2022 ਨੂੰ ਐਲੋਨ ਮਸਕ ਨੇ ਮਾਈਕ੍ਰੋ ਬਲੌਗਿੰਗ ਪਲੇਟਫਾਰਮ ਟਵਿੱਟਰ (ਹੁਣ X) ਨੂੰ ਖਰੀਦਿਆ ਸੀ। ਇਹ ਸੌਦਾ 44 ਅਰਬ ਡਾਲਰ 'ਚ ਹੋਇਆ ਸੀ। ਅੱਜ ਤੱਕ ਇਹ ਰਕਮ ਲਗਭਗ 3.6 ਲੱਖ ਕਰੋੜ ਰੁਪਏ ਹੈ। ਉਦੋਂ ਤੋਂ ਪਲੇਟਫਾਰਮ ਵਿੱਚ ਕਈ ਵੱਡੇ ਬਦਲਾਅ ਕੀਤੇ ਗਏ ਹਨ। ਮਸਕ ਐਕਸ ਨੂੰ 'ਐਵਰੀਥਿੰਗ ਐਪ' ਬਣਾਉਣਾ ਚਾਹੁੰਦਾ ਹੈ। ਅਜਿਹੀ ਸਥਿਤੀ ਵਿੱਚ, ਅਸੀਂ ਇੱਥੇ ਇੱਕ ਸਾਲ ਵਿੱਚ X ਵਿੱਚ ਕੀਤੇ ਗਏ 8 ਵੱਡੇ ਬਦਲਾਅ ਬਾਰੇ ਦੱਸ ਰਹੇ ਹਾਂ। ਇਸ ਤੋਂ ਇਲਾਵਾ ਅਸੀਂ ਇਸ ਕੰਪਨੀ ਬਾਰੇ ਮਸਕ ਦੀਆਂ ਭਵਿੱਖ ਦੀਆਂ ਯੋਜਨਾਵਾਂ ਬਾਰੇ ਵੀ ਦੱਸਾਂਗੇ ਜਿਸ 'ਤੇ ਉਹ ਇਸ ਸਮੇਂ ਕੰਮ ਕਰ ਰਿਹਾ ਹੈ। ਇਹ ਤਬਦੀਲੀਆਂ X ਨੂੰ ਪੂਰੀ ਤਰ੍ਹਾਂ ਬਦਲ ਸਕਦੀਆਂ ਹਨ... ਅੱਧੇ ਤੋਂ ਵੱਧ ਮੁਲਾਜ਼ਮਾਂ ਨੂੰ ਨੌਕਰੀ ਤੋਂ ਕੱਢਿਆ27 ਅਕਤੂਬਰ, 2022 ਨੂੰ ਟਵਿੱਟਰ ਨੂੰ ਖਰੀਦਣ ਤੋਂ ਬਾਅਦ, ਮਸਕ ਨੇ ਪਹਿਲਾਂ ਕੰਪਨੀ ਦੇ ਚਾਰ ਉੱਚ ਅਧਿਕਾਰੀਆਂ ਨੂੰ ਨੌਕਰੀ ਤੋਂ ਕੱਢ ਦਿੱਤਾ। ਇਨ੍ਹਾਂ ਵਿੱਚ ਸੀਈਓ ਪਰਾਗ ਅਗਰਵਾਲ, ਵਿੱਤ ਮੁਖੀ ਨੇਡ ਸੇਗਲ, ਲੀਗਲ ਐਗਜ਼ੀਕਿਊਟਿਵ ਵਿਜੇ ਗੱਡੇ ਅਤੇ ਸੀਨ ਐਜੇਟ ਸ਼ਾਮਲ ਸਨ। ਜਦੋਂ ਮਸਕ ਨੇ ਐਕਸ ਦਾ ਚਾਰਜ ਸੰਭਾਲਿਆ ਸੀ, ਉਦੋਂ ਕਰੀਬ 7500 ਕਰਮਚਾਰੀ ਸਨ, ਪਰ ਹੁਣ ਸਿਰਫ 2500 ਦੇ ਕਰੀਬ ਹੀ ਬਚੇ ਹਨ। ਕਈ ਬਲੌਕ ਕੀਤੇ ਖਾਤਿਆਂ ਨੂੰ ਅਨਬਲੌਕ ਕੀਤਾਨਵੰਬਰ 2022 ਵਿੱਚ, ਮਸਕ ਨੇ ਸਾਬਕਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਸਮੇਤ ਕਈ ਬਲੌਕ ਕੀਤੇ ਖਾਤਿਆਂ ਨੂੰ ਅਨਬਲੌਕ ਕੀਤਾ। ਉਨ੍ਹਾਂ ਨੇ ਟਰੰਪ ਦੀ ਵਾਪਸੀ ਨੂੰ ਲੈ ਕੇ ਐਕਸ 'ਤੇ ਇਕ ਪੋਲ ਕਰਵਾਈ ਸੀ। ਉਨ੍ਹਾਂ ਨੇ ਪੁੱਛਿਆ ਸੀ, ਕੀ ਰਾਸ਼ਟਰਪਤੀ ਟਰੰਪ ਦਾ ਖਾਤਾ ਬਹਾ...

patka5896

ਐਸ.ਏ.ਐਸ. ਨਗਰ : ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਪਟਾਖਿਆਂ ਦੀ ਵਿਕਰੀ ਲਈ ਲੋਕਾਂ ਨੂੰ 44 ਆਰਜ਼ੀ ਲਾਇਸੈਂਸ ਜਾਰੀ ਕਰਨ ਲਈ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਆਸ਼ਿਕਾ ਜੈਨ ਵੱਲੋਂ ਗਠਿਤ ਕੀਤੀ ਗਈ ਕਮੇਟੀ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਐੱਸ ਏ ਐੱਸ ਨਗਰ, ਮੋਹਾਲੀ ਵਿਖੇ ਆਰਜ਼ੀ ਲਾਇਸੈਂਸ ਜਾਰੀ ਕਰਨ ਲਈ ਅੱਜ ਡਰਾਅ ਵਧੀਕ ਡਿਪਟੀ ਕਮਿਸ਼ਨਰ (ਜਨਰਲ), ਵਿਰਾਜ ਐਸ ਤਿੜਕੇ, ਐਸ.ਡੀ.ਐਮ ਮੋਹਾਲੀ ਚੰਦਰਜੋਤੀ ਸਿੰਘ ਤੇ ਹੋਰ ਅਧਿਕਾਰੀਆਂ ਅਤੇ ਆਮ ਲੋਕਾਂ ਤੇ ਬਿਨੈਕਾਰਾਂ ਦੀ ਹਾਜ਼ਰੀ ਵਿਚ ਵੀਡੀਓਗ੍ਰਾਫੀ ਦਰਮਿਆਨ ਕੱਢਿਆ ਗਿਆ। ਪਾਰਦਰਸ਼ੀ ਤੇ ਨਿਰਪੱਖ ਪਹੁੰਚ ਅਪਣਾਉਂਦਿਆਂ ਡਰਾਅ ਕੱਢਣ ਦੀ ਪ੍ਰਕਿਰਿਆ ਆਮ ਜਨਤਾ ਦੀ ਹਾਜ਼ਰੀ ਵਿੱਚ ਨੇਪਰੇ ਚਾੜ੍ਹੀ ਗਈ। ਜ਼ਿਕਰਯੋਗ ਹੈ ਕਿ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਆਪਣੇ ਹੁਕਮ ਅਤੇ ਪੰਜਾਬ ਸਰਕਾਰ ਇੰਡਸਟਰੀ ਅਤੇ ਕਮਰਸ ਵਿਭਾਗ ਵਲੋਂ ਸਮੇਂ ਸਮੇਂ ਤੇ ਜਾਰੀ ਹਦਾਇਤਾਂ ਅਨੁਸਾਰ ਸਾਲ 2016 ਵਿੱਚ ਜਾਰੀ ਹੋਏ ਲਾਇਸੈਂਸਾਂ ਦੇ ਮੁਕਾਬਲੇ ਸਿਰਫ਼ 20 ਫੀਸਦੀ ਲਾਇਸੈਂਸ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਹੋਏ ਹਨ।ਡਰਾਅ ਤੋਂ ਬਾਅਦ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟਰੇਟ ਆਸ਼ਿਕਾ ਜੈਨ  ਨੇ ਦੱਸਿਆ ਕਿ ਪ੍ਰਸ਼ਾਸਨ ਨੂੰ ਜ਼ਿਲ੍ਹੇ ਭਰ ਦੇ 44 ਲਾਇਸੈਂਸਾਂ ਲਈ ਕੁੱਲ 1868 ਅਰਜ਼ੀਆਂ ਪ੍ਰਾਪਤ ਹੋਈਆਂ, ਜਿਸ ਵਿੱਚੋਂ 1839 ਠੀਕ ਪਾਈਆਂ ਗਈਆਂ ਸਨ। ਉਨ੍ਹਾਂ ਦੱਸਿਆ ਕਿ ਮੋਹਾਲੀ ਅਤੇ ਬਨੂੰੜ ਵਿੱਚ ਪਟਾਖਿਆਂ ਦੀ ਵਿਕਰੀ ਲਈ 18 ਲਾਇਸੈਂਸਾਂ ਵਾਸਤੇ 1575 ਅਰਜ਼ੀਆਂ ਮਿਲੀਆਂ, ਖਰੜ, ਕੁਰਾਲੀ ਅਤੇ ਨਯਾ ਗਾਉਂ ਵਿੱਚ ਪਟਾਖਿਆਂ ਦੀ ਵਿਕਰੀ ਲਈ 8 ਲਾਇਸੈਂਸਾਂ ਵਾਸਤੇ 32 ਅਰਜ਼ੀਆਂ ਮਿਲੀਆਂ  ਜਦੋਂ ਕਿ ਡੇਰਾਬਸੀ, ਲਾਲੜੂ ਅਤੇ ਜ਼ੀਰਕਪੁਰ ਵਿੱਚ ਪਟਾਖਿਆਂ ਦੀ ਵਿਕਰੀ ਲਈ 18 ਲਾਇਸੈਂਸਾਂ ਵਾਸਤੇ 232 ਅਰਜ਼ੀਆਂ ਪ੍ਰਾਪਤ ਹੋਈਆਂ ਸਨ।  ਜ਼ਿਲ੍ਹੇ ਵਿੱਚ ਪਟਾਖਿਆਂ ਦੀ ਵਿਕਰੀ ਨੂੰ ਸੁਚਾਰੂ ਢੰਗ ਨਾਲ ਕਰਨ ਦੀ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਸ੍ਰੀਮਤੀ ਆਸ਼ਿਕਾ ਜੈਨ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਪਟਾਖਿਆਂ ਦੀ ਵਿਕਰੀ ਲਈ ਸਿਰਫ਼ 15 ਥਾਵਾਂ ਨਿਰਧਾਰਤ ਹਨ। ਇਨ੍ਹਾਂ ਥਾਵਾਂ ਤੋਂ ਇਲਾਵਾ ਕਿਤੇ ਵੀ ਹੋਰ ਪਟਾਖਿਆਂ ਦੀ ਵਿਕਰੀ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਜ਼ਿਲ੍ਹਾ ਮੈਜਿਸਟਰੇਟ ਨੇ ਸਪੱਸ਼ਟ ਕੀਤਾ ਕਿ ਕਿਸੇ ਨੂੰ ਵੀ ਨਿਸ਼ਚਤ ਸਮੇਂ ਤੇ ਮਿਤੀ ਤੋਂ ਪਹਿਲਾਂ ਜਾਂ ਬਾਅਦ ਵਿੱਚ ਪਟਾਖੇ ਚਲਾਉਣ ਅਤੇ ਬਿਨਾਂ ਲਾਇਸੈਂਸ ਤੋਂ ਪਟਾਖਿਆਂ ਦੀ ਵਿਕਰੀ ਦੀ ਇਜਾਜ਼ਤ ਨਹੀਂ ਹੋਵੇਗੀ। ਜ਼ਿਕਰਯੋਗ ਹੈ ਕਿ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਅਦਾਲਤ ਦੀ ਮਨਜ਼ੂਰੀ ਤੋਂ ਬਿਨਾਂ ਪਟਾਖਿਆਂ ਦੇ ਵਪਾਰੀਆਂ ਨੂੰ ਸਥਾਈ ਲਾਇਸੈਂਸ ਜਾਰੀ ਕਰਨ ਤੋਂ ਰੋਕ ਲਾਈ ਹੋਈ ਹੈ। ਇਸ ਤੋਂ ਇਲਾਵਾ ਆਰਜ਼ੀ ਲਾਇਸੈਂਸ ਜਾਰੀ ਕਰਨ ਦੀ ਗਿਣਤੀ ਵੀ ਸੀਮਤ ਕਰ ਦਿੱਤੀ ਗਈ ਹੈ।ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ 12 ਨਵੰਬਰ ਨੂੰ ਦੀਵਾਲੀ ਵਾਲੇ ਦਿਨ ਸ਼ਾਮ 8.00 ਵਜੇ ਤੋਂ 10.00 ਵਜੇ ਤੱਕ ਅਤੇ ਮਿਤੀ 27 ਨਵੰਬਰ ਨੂੰ ਗੁਰਪੁਰਬ ਵਾਲੇ ਦਿਨ ਸਵੇਰੇ 4.00 ਵਜੇ ਤੋਂ 5.00 ਵਜੇ ਤੱਕ ਅਤੇ ਸ਼ਾਮ ਨੂੰ 09.00 ਵਜੇ ਤੋਂ 10.00 ਵਜੇ ਤੱਕ ਨਿਰਧਾਰਤ ਅਵਾਜ ਅੰਦਰ ਹੀ ਫਾਇਰ ਕਰੈਕਰਜ / ਪਟਾਖੇ ਚਲਾਉਣ ਦੀ ਆਗਿਆ ਹੋਵੇਗੀ। ਇਸ ਮਿਤੀ ਅਤੇ ਸਮੇਂ ਤੋਂ ਪਹਿਲਾਂ ਜਾਂ ਬਾਅਦ ਵਿੱਚ ਕੋਈ ਵੀ ਵਸਨੀਕ ਫਾਇਰ ਕਰੈਕਰਜ / ਪਟਾਖੇ ਨਹੀਂ ਚਲਾਏਗਾ ਅਤੇ ਮਾਨਯੋਗ ਅਦਾਲਤ ਦੇ ਹੁਕਮਾਂ ਦੀ ਸਵੈ ਪਾਲਣਾ ਵੀ ਕਰੇਗਾ। ਉਨ੍ਹਾਂ ਦੱਸਿਆ ਕਿ ਦੀਵਾਲੀ ਮੌਕੇ ਪਟਾਖੇ ਵੇਚਣ ਲਈ ਮਿਤੀ 10, 11 ਅਤੇ 12 ਨਵੰਬਰ ਨੂੰ ਸਵੇਰੇ 10:00 ਵਜੇ ਤੋਂ ਸ਼ਾਮ 7.30 ਵਜੇ ਤੱਕ ਅਤੇ ਗੁਰਪੁਰਬ ਮੌਕੇ 27 ਨਵੰਬਰ  ਨੂੰ ਸਵੇਰੇ 10:00 ਵਜੇ ਤੋਂ ਸ਼ਾਮ 7.30 ਵਜੇ ਤੱਕ ਨਿਰਧਾਰਤ ਸਥਾਨਾਂ ਤੇ ਹੀ ਸਟਾਲ ਲਗਾਉਣ ਦੀ ਆਗਿਆ ਹੋਵੇਗੀ। ਕੋਈ ਵੀ ਵਿਅਕਤੀ ਗੈਰ ਕਾਨੂੰਨੀ ਤਰੀਕੇ ਨਾਲ ਫਾਇਰ ਕਰੈਕਰਜ਼/ਪਟਾਖਿਆਂ ਦੀ ਸਟੋਰੇਜ ਨਹੀਂ ਕਰੇਗਾ ਅਤੇ ਬਿਨਾਂ ਲਾਇਸੰਸ ਤੋਂ ਵਿਕਰੀ ਨਹੀਂ ਕਰੇਗਾ। ਪਟਾਖੇ ਵੇਚਣ ਸਬੰਧੀ ਨਿਰਧਾਰਤ ਥਾਵਾਂ ਅਤੇ ਮੁੱਖ ਸ਼ਰਤਾਂ ਅਤੇ ਵਧੇਰੇ ਜਾਣਕਾਰੀ ਲਈ ਵੈਬਸਾਈਟ www.sasnagar.nic.in ਤੇ ਵੇਖਿਆ ਜਾ ਸਕਦਾ ਹੈ।...

parli586

ਚੰਡੀਗੜ੍ਹ: ਪੰਜਾਬ ਭਰ ਵਿੱਚ ਪਰਾਲੀ ਨੂੰ ਸਾੜਨ ਦਾ ਸਿਲਸਿਲਾ ਜਾਰੀ ਹੈ। ਪੰਜਾਬ ਦੇ 22 ਜ਼ਿਲ੍ਹਿਆਂ ਵਿਚ ਇਸ ਸੀਜ਼ਨ ਵਿਚ ਹੁਣ ਤੱਕ 3293 ਥਾਈਂ ਪਰਾਲੀ ਸਾੜੀ ਜਾ ਚੁੱਕੀ ਹੈ। ਪਿਛਲੇ ਦੋ ਦਿਨਾਂ ਦੌਰਾਨ 987 ਥਾਵਾਂ ਉੱਤੇ ਪਰਾਲੀ ਨੂੰ ਅੱਗ ਲੱਗਣ ਦੇ ਮਾਮਲੇ ਸਾਹਮਣੇ ਆਏ ਹਨ ਜਿਨ੍ਹਾਂ ਵਿਚ ਅੰਮ੍ਰਿਤਸਰ ਜ਼ਿਲ੍ਹਾ ਪਰਾਲੀ ਨੂੰ ਅੱਗ ਲਾਉਣ ਵਿਚ ਸਭ ਤੋਂ ਅੱਗੇ ਹੈ ਜਦੋਂ ਕਿ ਪਠਾਨਕੋਟ ਇੱਕੋ ਇੱਕ ਅਜਿਹਾ ਜਿਲ੍ਹਾ ਹੈ ਜਿੱਥੇ ਹੁਣ ਤੱਕ ਪਰਾਲੀ ਨੂੰ ਅੱਗ ਲੱਗਣ ਦਾ ਇਕ ਮਾਮਲਾ ਸਾਹਮਣੇ ਆਇਆ ਹੈ। ਜ਼ਿਕਰਯੋਗ ਹੈ ਕਿ ਪਿਛਲੇ ਸਾਲ 26 ਅਕਤੂਬਰ ਤੱਕ 7036 ਮਾਮਲੇ ਸਨ ਅਤੇ ਇਸ ਸਾਲ ਹੁਣ ਤੱਕ ਦਾ ਇਹ ਅੰਕੜਾ ਪਿਛਲੇ ਵਰ੍ਹੇ ਨਾਲੋਂ 50 ਫ਼ੀਸਦ ਘੱਟ ਹੈ। 26 ਅਕਤੂਬਰ ਦੇ ਪਰਾਲੀ ਸਾੜਨ ਦੇ ਅੰਕੜੇ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਅੰਕੜਿਆਂ ਅਨੁਸਾਰ 26 ਅਕਤੂਬਰ ਨੂੰ ਅੰਮ੍ਰਿਤਸਰ ’ਚ 91, ਪਟਿਆਲਾ ’ਚ 81 ਤੇ ਫ਼ਿਰੋਜ਼ਪੁਰ ’ਚ 56 ਥਾਈਂ ਪਰਾਲੀ ਨੂੰ ਸਾੜਿਆ ਗਿਆ ਹੈ। ਇਸ ਤੋਂ ਇਲਾਵਾ ਬਰਨਾਲਾ ’ਚ 5, ਬਠਿੰਡਾ ’ਚ 13, ਫ਼ਤਹਿਗੜ੍ਹ ਸਾਹਿਬ ’ਚ 26, ਫ਼ਰੀਦਕੋਟ ’ਚ 13, ਫਾਜ਼ਿਲਕਾ ’ਚ 3, ਫ਼ਿਰੋਜ਼ਪੁਰ 56, ਗੁਰਦਾਸਪੁਰ ’ਚ 21 , ਹੁਸ਼ਿਆਰਪੁਰ ’ਚ 02, ਜਲੰਧਰ 23, ਕਪੂਰਥਲਾ 20, ਲੁਧਿਆਣਾ 24, ਮਾਨਸਾ 27, ਮੋਗਾ 33, ਮੁਕਤਸਰ ਸਾਹਿਬ 06, ਐੱਸਏਐੱਸ ਨਗਰ 4, ਪਠਾਨਕੋਟ 1, ਸੰਗਰੂਰ 63, ਤਰਨ ਤਾਰਨ 67 ਅਤੇ ਮਲੇਰਕੋਟਲਾ ’ਚ 3 ਥਾਈਂ ਪਰਾਲੀ ਨੂੰ ਅੱਗ ਲੱਗੀ ਹੈ। 26 ਅਕਤੂਬਰ ਪਰਾਲੀ ਸੜਨ ਦੇ ਮਾਮਲੇ 2021- 329 2022 - 1238 2023- 589 15 ਸਤੰਬਰ ਤੋਂ 26 ਅਕਤੂਬਰ 2023 ਤੱਕ ਪਰਾਲੀ ਸੜਨ ਦੇ ਮਾਮਲੇ 2021- 6463 2022-7036 2023- 3293     ...