ਨਵੀਂ ਦਿੱਲੀ : ਜੇਕਰ ਤੁਸੀਂ ਬੈਂਕ ਨਾਲ ਸਬੰਧਤ ਕੋਈ ਕੰਮ ਕਰਨਾ ਹੈ ਤਾਂ ਇਸ ਖ਼ਬਰ ਨੂੰ ਧਿਆਨ ਨਾਲ ਪੜ੍ਹੋ। ਦਰਅਸਲ, ਹੁਣ ਅਕਤੂਬਰ (21-31 ਅਕਤੂਬਰ) ਦਾ ਮਹੀਨਾ ਖ਼ਤਮ ਹੋਣ 'ਚ ਸਿਰਫ਼ 11 ਦਿਨ ਹੀ ਬਚੇ ਹਨ ਪਰ ਇਨ੍ਹਾਂ 11 ਦਿਨਾਂ 'ਚ ਇਕ ਤੋਂ ਬਾਅਦ ਇਕ ਹੋ ਰਹੇ ਤਿਉਹਾਰਾਂ ਜਾਂ ਛੁੱਟੀਆਂ ਕਾਰਨ ਤੁਹਾਨੂੰ ਬੈਂਕ ਦਾ ਕੰਮ ਕਰਨ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਛੁੱਟੀਆਂ ਦਾ ਵੇਰਵਾ 21 ਅਕਤੂਬਰ- ਦੁਰਗਾ ਪੂਜਾ (ਮਹਾ ਸਪਤਮੀ) 23 ਅਕਤੂਬਰ- ਦੁਸਹਿਰਾ/ਸ਼ਸਤਰ ਪੂਜਾ/ਦੁਰਗਾ ਪੂਜਾ/ਵਿਜਯਾਦਸ਼ਮੀ 24 ਅਕਤੂਬਰ- ਦੁਸਹਿਰਾ/ਦੁਸਹਿਰਾ (ਵਿਜੇਦਸ਼ਮ)/ਦੁਰਗਾ ਪੂਜਾ 25 ਅਕਤੂਬਰ- ਦੁਰਗਾ ਪੂਜਾ 26 ਅਕਤੂਬਰ- ਦੁਰਗਾ ਪੂਜਾ 27 ਅਕਤੂਬਰ- ਦੁਰਗਾ ਪੂਜਾ 28 ਅਕਤੂਬਰ- ਚੌਥਾ ਸ਼ਨਿਚਰਵਾਰ 28 ਅਕਤੂਬਰ- ਲਕਸ਼ਮੀ ਪੂਜਾ 29 ਅਕਤੂਬਰ- ਦਿਨ ਐਤਵਾਰ 31 ਅਕਤੂਬਰ- ਸਰਦਾਰ ਵੱਲਭ ਭਾਈ ਪਟੇਲ ਦਾ ਜਨਮ ਦਿਨ...
ਮਾਨਸਾ : ਸਿੱਧੂ ਮੂਸੇਵਾਲਾ ਕਤਲ ਮਾਮਲੇ ’ਚ ਅੱਜ ਅਦਾਲਤ ’ਚ 25 ਨਾਮਜ਼ਦ ਮੁਲਜ਼ਮਾਂ ’ਚੋਂ 24 ਨੂੰ ਵੀਡੀਓ ਕਾਨਫ਼ਰੰਸਿੰਗ ਰਾਹੀਂ ਪੇਸ਼ ਕੀਤਾ ਗਿਆ, ਜਦੋਂਕਿ ਜੱਗੂ ਭਗਵਾਨਪੁਰੀਏ ਨੂੰ ਪੇਸ਼ ਨਹੀਂ ਕੀਤਾ ਗਿਆ। ਹੁਣ ਇਸ ਮਾਮਲੇ ‘ਚ ਅਗਲੀ ਪੇਸ਼ੀ 2 ਨਵੰਬਰ ਨੂੰ ਹੋਵੇਗੀ। ਸਿੱਧੂ ਮੂਸੇਵਾਲਾ ਕਤਲ ਮਾਮਲੇ ਦੀ ਪੇਸ਼ੀ ਦੌਰਾਨ ਅੱਜ ਸਿੱਧੂ ਮੂਸੇ ਵਾਲਾ ਦੇ ਪਿਤਾ ਬਲਕੌਰ ਸਿੰਘ ਅਦਾਲਤ ਵਿੱਚ ਜੱਜ ਸਾਹਮਣੇ ਪੇਸ਼ ਹੋਏ। ਉਨ੍ਹਾਂ ਹੱਥ ਜੋੜ ਇਨਸਾਫ਼ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਲੰਬਾ ਸਮਾਂ ਹੋ ਗਿਆ ਜੀ, ਹੁਣ ਇਨਸਾਫ਼ ਦੇ ਦਿਉ।ਅਦਾਲਤ ਨੇ ਉਨ੍ਹਾਂ ਨੂੰ ਇਨਸਾਫ਼ ਦੇਣ ਦਾ ਭਰੋਸਾ ਦਿੱਤਾ। ਬਲਕੌਰ ਸਿੰਘ ਨੇ ਦੱਸਿਆ ਕਿ ਹਰ ਵਾਰ ਦੀ ਤਰ੍ਹਾਂ ਇਸ ਵਾਰ ਉਨ੍ਹਾਂ ਨੂੰ ਉਮੀਦ ਸੀ ਕਿ ਫ਼ਿਜ਼ੀਕਲ ਤੌਰ ’ਤੇ ਨਾਮਜ਼ਦ ਮੁਲਜ਼ਮਾਂ ਨੂੰ ਪੇਸ਼ ਕੀਤਾ ਜਾਵੇਗਾ ਪਰ ਵੀਡਿਉ ਕਾਨਫ਼ਰੰਸਿੰਗ ਰਾਹੀਂ ਹੀ ਪੇਸ਼ੀ ਹੋਈ। ਉਨ੍ਹਾਂ ਕਿਹਾ ਕਿ ਲਾਰੈਂਸ ਬਿਸ਼ਨੋਈ ਤਾਂ ਵਰਤ ਹੋਣ ਕਾਰਨ ਮੌਨ ਧਾਰ ਕੇ ਹੀ ਕੋਰਟ ਵਿੱਚ ਪੇਸ਼ ਹੋਇਆ ਅਤੇ ਉਸ ਵੱਲੋਂ ਕੁਝ ਵੀ ਕੋਰਟ ਦੇ ਅੱਗੇ ਨਹੀਂ ਬੋਲਿਆ ਗਿਆ। ਐਡਵੋਕੇਟ ਸਤਿੰਦਰਪਾਲ ਮਿੱਤਲ ਨੇ ਦੱਸਿਆ ਕਿ ਅੱਜ 25 ਮੁਲਜ਼ਮਾਂ ’ਚੋਂ 24 ਮੁਲਜ਼ਮ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਕੀਤੇ ਗਏ, ਜੱਗੂ ਭਗਵਾਨਪੁਰਆ ਦੀ ਪੇਸ਼ੀ ਨਹੀਂ ਹੋਈ। ਕੇਸ ਦੀ ਅਗਲੀ ਤਰੀਕ 2 ਨਵੰਬਰ 2023 ਨੂੰ ਰੱਖੀ ਗਈ ਹੈ।
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਇਤਿਹਾਸ ’ਚ ਪਹਿਲੀ ਵਾਰ ਸਮੁੱਚੀ ਕਾਰਵਾਈ ਪੇਪਰਲੈੱਸ ਹੋਵੇਗੀ। ਸੈਸ਼ਨ ਸਵੇਰੇ ਗਿਆਰਾਂ ਵਜੇ ਸ਼ੁਰੂ ਹੋਵੇਗਾ। ਜਿੱਥੇ ਵਿਧਾਨ ਸਭਾ ਸਕੱਤਰੇਤ ਨੇ ਮੈਂਬਰਾਂ ਨੂੰ ਆਨਲਾਈਨ ਸੂਚਨਾਂ ਉਪਲਬਧ ਕਰਵਾਉਣ ਦੀ ਪੂਰੀ ਤਿਆਰੀ ਖਿੱਚੀ ਹੋਈ ਹੈ,ਉਥੇ ਕਾਂਗਰਸੀ ਵਿਧਾਇਕ ਸੈਸ਼ਨ ਦੇ ਕਾਨੂੰਨੀ ਜਾਂ ਗ਼ੈਰ ਕਾਨੂੰਨੀ ਹੋਣ ਨੂੰ ਲੈ ਕੇ ਦੁਚਿੱਤੀ ਵਿਚ ਫਸੇ ਹੋਏ ਹਨ, ਪਰ ਲੋਕਾਂ ਦੇ ਦਬਾਅ ਨੂੰ ਭਾਂਪਦੇ ਹੋਏ ਕਾਂਗਰਸੀ ਵਿਧਾਇਕਾਂ ਨੇ ਸਦਨ ਦੀ ਕਾਰਵਾਈ ਵਿਚ ਹਿੱਸਾ ਲੈਣ ਦਾ ਫ਼ੈਸਲਾ ਲਿਆ ਹੈ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਪਹਿਲਾਂ ਹੀ ਸੈਸ਼ਨ ਨੂੰ ਗ਼ੈਰਕਾਨੂੰਨੀ ਦੱਸ ਚੁੱਕੇ ਹਨ ਕਿਉਕਿ ਬਜਟ ਸੈਸ਼ਨ ਤੋਂ ਬਾਅਦ ਸਦਨ ਨੂੰ ਪੱਕੇ ਤੌਰ ’ਤੇ ਉਠਾਇਆ ਨਹੀਂ ਗਿਆ। ਸੈਸ਼ਨ ਸਵੇਰੇ ਗਿਆਰਾਂ ਵਜੇ ਸ਼ੁਰੂ ਹੋਵੇਗਾ ਅਤੇ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ। ਇਸ ਤੋਂ ਬਾਅਦ ਸੈਸ਼ਨ ਦੀ ਕਾਰਵਾਈ ਘੰਟੇ ਲਈ ਮੁਲਤਵੀ ਕਰ ਦਿੱਤੀ ਜਾਵੇਗੀ ਅਤੇ ਮੁੜ 12 ਵਜੇ ਵਿਧਾਨਕ ਕੰਮਕਾਜ ਹੋਵੇਗਾ। ਹਾਲਾਂਕਿ ਵਿਧਾਨ ਸਭਾ ’ਚ ਵਿਧਾਨਕ ਕੰਮਕਾਰ ਬਾਰੇ ਖ਼ਬਰ ਲਿਖੇ ਜਾਣ ਤੱਕ ਕੋਈ ਪ੍ਰੋਗਰਾਮ ਜਾਰੀ ਨਹੀਂ ਹੋਇਆ ਪਰ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਵਿਧਾਨਕ ਕੰਮਕਾਜ ਅਨੁਸਾਰ ਬਕਾਇਦਾ ਪ੍ਰਸ਼ਨ ਕਾਲ, ਸਿਫ਼ਰ ਕਾਲ ਤੇ ਹੋਰ ਕੰਮਕਾਰ ਹੋਵੇਗਾ।
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਤੇ ਗਤੀਸ਼ੀਲ ਅਗਵਾਈ ਹੇਠ ਸ਼ਾਨਦਾਰ ਪ੍ਰਾਪਤੀ ਕਰਦਿਆਂ, ਬਰਨਾਲਾ ਜ਼ਿਲ੍ਹੇ ਦੇ ਸਾਰੇ 122 ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਨੇ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਅਧੀਨ ਆਪਣੇ ਇਲਾਕੇ ਨੂੰ ‘‘ਓਪਨ ਡੀਫੀਕੇਸ਼ਨ ਫ੍ਰੀ ਪਲੱਸ (ਓ.ਡੀ.ਐਫ. ਪਲੱਸ) ਘੋਸ਼ਿਤ ਕੀਤਾ ਹੈ ਅਤੇ ਬਰਨਾਲਾ ਇਹ ਮੀਲ ਪੱਥਰ ਹਾਸਲ ਕਰਨ ਵਾਲਾ ਸੂਬੇ ਦਾ ਪਹਿਲਾ ਜ਼ਿਲ੍ਹਾ ਬਣ ਗਿਆ ਹੈ। ਇਹ ਸਫ਼ਲਤਾ ਸਵੱਛਤਾ ਅਤੇ ਠੋਸ ਤੇ ਤਰਲ ਰਹਿੰਦ-ਖੂੰਹਦ ਪ੍ਰਬੰਧਨ ਲਈ ਜ਼ਿਲ੍ਹੇ ਵੱਲੋਂ ਕੀਤੀ ਮਹੱਤਵਪੂਰਨ ਪ੍ਰਗਤੀ ਨੂੰ ਦਰਸਾਉਂਦੀ ਹੈ। ਇਸ ਪ੍ਰਾਪਤੀ ਦੇ ਸਿੱਟੇ ਵਜੋਂ ਇਲਾਕਾ ਨਿਵਾਸੀਆਂ ਦਾ ਰਹਿਣ-ਸਹਿਣ ਹੋਰ ਬਿਹਤਰ ਬਣੇਗਾ। ਇਹ ਮੀਲ ਪੱਥਰ ਸਥਾਪਤ ਕਰਨ ਲਈ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਜ਼ਿਲ੍ਹੇ ਦੇ ਸਮੂਹ ਅਧਿਕਾਰੀਆਂ, ਨਿਵਾਸੀਆਂ ਅਤੇ ਲੋਕ ਨੁਮਾਇੰਦਿਆਂ ਨੂੰ ਵਧਾਈ ਦਿੱਤੀ ਹੈ, ਜਿਨ੍ਹਾਂ ਨੇ ਇਸ ਟੀਚੇ ਦੀ ਪ੍ਰਾਪਤੀ ਲਈ ਨਿੱਠ ਕੇ ਕੰਮ ਕੀਤਾ । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਪਹਿਲੇ ਦਿਨ ਤੋਂ ਹੀ ਪੰਜਾਬ ਦੇ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਦੇਣ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ। ਸਰਕਾਰ ਦਾ ਇਹ ਵੀ ਉਦੇਸ਼ ਹੈ ਕਿ ਲੋਕਾਂ ਨੂੰ ਸਹੂਲਤਾਂ ਪ੍ਰਾਪਤ ਕਰਨ ਲਈ ਕਿਸੇ ਵੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਉਨ੍ਹਾਂ ਨੂੰ ਸਾਰੀਆਂ ਸਹੂਲਤਾਂ ਉਨ੍ਹਾਂ ਦੇ ਘਰ ਨੇੜੇ ਬਿਨਾਂ ਕਿਸੇ ਪਰੇਸ਼ਾਨੀ ਤੋਂ ਪ੍ਰਾਪਤ ਹੋਣ। ਜ਼ਿਕਰਯੋਗ ਹੈ ਕਿ ਭਾਰਤ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਦਾ ਉਦੇਸ਼ ਪੇਂਡੂ ਖੇਤਰਾਂ ਵਿੱਚ ਸਵੱਛਤਾ, ਸਫ਼ਾਈ ਨੂੰ ਉਤਸ਼ਾਹਿਤ ਕਰਕੇ ‘ਕਲੀਨ ਐਂਡ ਓਪਨ ਡੀਫੀਕੇਸ਼ਨ ਫ੍ਰੀ ਇੰਡੀਆ’ ਨੂੰ ਯਕੀਨੀ ਬਣਾਉਣਾ ਹੈ। ‘‘ ਓਡੀਐਫ ਪਲੱਸ’’ ਦਰਜਾ ਸਿਰਫ਼ ਖੁੱਲ੍ਹੇ ਵਿੱਚ ਸ਼ੌਚ-ਮੁਕਤ ਸਥਿਤੀ ਪ੍ਰਾਪਤ ਕਰਨਾ ਹੀ ਨਹੀਂ ਸਗੋਂ ਸਵੱਛਤਾ ਦੀ ਸਥਿਰਤਾ, ਠੋਸ ਅਤੇ ਤਰਲ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਅਤੇ ਪਿੰਡਾਂ ਦੀ ਸੰਪੂਰਨ ਸਫਾਈ ’ਤੇ ਧਿਆਨ ਕੇਂਦਰਿਤ ਕਰਨਾ ਵੀ ਹੈ। ਜ਼ਿਲ੍ਹਾ ਬਰਨਾਲਾ ਵੱਲੋਂ ਓ.ਡੀ.ਐਫ. ਪਲੱਸ ਦਰਜਾ ਹਾਸਲ ਕਰਨ ਦੀ ਸਫ਼ਲਤਾ ਵਿੱਚ ਜ਼ਿਲ੍ਹਾ ਪ੍ਰਸ਼ਾਸਨ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਅਤੇ ਇੱਥੋਂ ਦੇ ਲੋਕਾਂ ਦੀ ਸਰਗਰਮ ਭਾਗੀਦਾਰੀ ਤੇ ਸਮਰਪਿਤ ਯਤਨਾਂ ਦਾ ਨਤੀਜਾ ਹੈ। ਜਿੰਪਾ ਨੇ ਅੱਗੇ ਕਿਹਾ ਕਿ ਓ.ਡੀ.ਐਫ. ਪਲੱਸ ਦਾ ਦਰਜਾ ਭਵਿੱਖ ਵਿੱਚ ਸਵੱਛਤਾ ਅਤੇ ਸਫਾਈ ਦੇ ਉੱਚੇ ਮਿਆਰਾਂ ਨੂੰ ਕਾਇਮ ਰੱਖਣ ਲਈ ਜ਼ਿਲ੍ਹਾ ਬਰਨਾਲਾ ਦੇ ਇਰਾਦਿਆਂ ਨੂੰ ਹੋਰ ਮਜ਼ਬੂਤੀ ਬਖਸ਼ੇਗਾ। ਇਹ ਪ੍ਰਾਪਤੀ ਬਿਨਾਂ ਸ਼ੱਕ ਇੱਥੋਂ ਦੇ ਲੋਕਾਂ ਨੂੰ ਬਿਹਤਰ ਜੀਵਨ ਪੱਧਰ ਵੱਲ ਲੈ ਕੇ ਜਾਵੇਗੀ ਅਤੇ ਇਸਦਾ ਜ਼ਿਲ੍ਹੇ ਦੇ ਸਰਵਪੱਖੀ ਵਿਕਾਸ ਵਿੱਚ ਵਡਮੁੱਲਾ ਯੋਗਦਾਨ ਹੋਵੇਗਾ।...
ਚੰਡੀਗੜ੍ਹ: ਪੰਜਾਬ ਨੇ ਕਿਸਾਨਾਂ ਦੀ ਭਲਾਈ ਲਈ ਸਥਾਪਤ ਕੀਤੇ ਗਏ ਖੇਤੀਬਾੜੀ ਬੁਨਿਆਦੀ ਢਾਂਚਾ ਫ਼ੰਡ (ਏ.ਆਈ.ਐਫ) ਤਹਿਤ ਮਾਅਰਕਾ ਮਾਰਦਿਆਂ ਸਭ ਤੋਂ ਵੱਧ ਅਰਜ਼ੀਆਂ ਮਨਜ਼ੂਰ ਕਰਨ ਲਈ ਪੂਰੇ ਦੇਸ਼ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਇਸ ਉਪਲਬਧੀ ’ਤੇ ਵਿਭਾਗ ਦੀ ਟੀਮ ਨੂੰ ਵਧਾਈ ਦਿੰਦਿਆਂ ਬਾਗ਼ਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਆਪਣੇ ਦਫ਼ਤਰ ਵਿਖੇ ਪੂਰੀ ਵਿਭਾਗੀ ਟੀਮ ਸਣੇ ਖੇਤੀ ਖੇਤਰ ’ਚ ਨਵੀਨਤਮ ਖੋਜਾਂ ਲਈ ਦੋ ਵਿਗਿਆਨੀਆਂ ਦਾ ਸਨਮਾਨ ਕੀਤਾ। ਸਕੀਮ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜੌੜਾਮਾਜਰਾ ਨੇ ਦੱਸਿਆ ਕਿ ਪੰਜਾਬ ਵਿੱਚ ਖੇਤੀਬਾੜੀ ਬੁਨਿਆਦੀ ਢਾਂਚਾ ਫ਼ੰਡ ਸਕੀਮ ਵਿੱਚ 6040 ਕਰੋੜ ਰੁਪਏ ਦੇ ਪ੍ਰਾਜੈਕਟਾਂ ਲਈ 11,831 ਅਰਜ਼ੀਆਂ ਪ੍ਰਾਪਤ ਹੋਈਆਂ ਹਨ, ਜਿਨ੍ਹਾਂ ਦੀ ਕਰਜ਼ਾ ਰਾਸ਼ੀ 3430 ਕਰੋੜ ਰੁਪਏ ਬਣਦੀ ਹੈ। ਉਨ੍ਹਾਂ ਦੱਸਿਆ ਕਿ 6854 ਪ੍ਰਾਜੈਕਟਾਂ ਲਈ 2006 ਕਰੋੜ ਰੁਪਏ ਮਨਜ਼ੂਰ ਕੀਤੇ ਜਾ ਚੁੱਕੇ ਹਨ ਜਦਕਿ 463 ਕਰੋੜ ਰੁਪਏ ਦੇ ਪ੍ਰਾਜੈਕਟ ਵੈਰੀਫ਼ਿਕੇਸ਼ਨ ਪ੍ਰਕਿਰਿਆ ਅਧੀਨ ਹਨ। ਬਾਗ਼ਬਾਨੀ ਮੰਤਰੀ ਨੇ ਦੱਸਿਆ ਕਿ ਮਨਜ਼ੂਰ ਕੀਤੇ ਗਏ 6854 ਪ੍ਰਾਜੈਕਟਾਂ ਨਾਲ ਪੰਜਾਬ ਭਾਰਤ ਵਿੱਚ ਪਹਿਲੇ ਨੰਬਰ ’ਤੇ ਹੈ ਜਦਕਿ ਮੱਧਪ੍ਰਦੇਸ਼ ਨੇ 6751 ਅਰਜ਼ੀਆਂ ਨਾਲ ਦੂਜਾ ਸਥਾਨ ਹਾਸਲ ਕੀਤਾ ਹੈ। ਇਸੇ ਤਰ੍ਹਾਂ ਮਹਾਰਾਸ਼ਟਰ, ਤਾਮਿਲਨਾਡੂ ਅਤੇ ਉੱਤਰ ਪ੍ਰਦੇਸ਼ ਕ੍ਰਮਵਾਰ 4629 ਅਰਜ਼ੀਆਂ, 4569 ਅਰਜ਼ੀਆਂ ਅਤੇ 2777 ਅਰਜ਼ੀਆਂ ਨਾਲ ਤੀਜੇ, ਚੌਥੇ ਤੇ ਪੰਜਵੇਂ ਸਥਾਨ ’ਤੇ ਹਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਅਲਾਟ ਕੀਤੇ ਫ਼ੰਡਾਂ ਦੀ ਵਰਤੋਂ ਵਿੱਚ ਪੰਜਾਬ 42.56 ਫ਼ੀਸਦੀ ਫ਼ੰਡਾਂ ਦੀ ਵਰਤੋਂ ਕਰਕੇ ਦੇਸ਼ ਵਿੱਚ ਤੀਜੇ ਨੰਬਰ ’ਤੇ ਰਿਹਾ। ਉਨ੍ਹਾਂ ਦੱਸਿਆ ਕਿ ਪੰਜਾਬ ਤੋਂ ਇਸ ਸਕੀਮ ਦਾ ਲਾਭ ਲੈਣ ਵਾਲੇ ਮੋਹਰੀ ਜ਼ਿਲਿ੍ਹਆਂ ਵਿੱਚ ਪਟਿਆਲਾ, ਲੁਧਿਆਣਾ ਅਤੇ ਸੰਗਰੂਰ ਸ਼ਾਮਲ ਹਨ। ਤਿੰਨੋ ਜ਼ਿਲਿ੍ਹਆਂ ਵਿੱਚ ਪੂਰੇ ਰਾਜ ਤੋਂ ਮਨਜ਼ੂਰ ਕਰਜ਼ੇ ਦੀ ਰਕਮ ਦਾ ਲਗਭਗ ਇੱਕ ਤਿਹਾਈ ਹਿੱਸਾ ਹੈ। ਮੰਤਰੀ ਨੇ ਦੱਸਿਆ ਕਿ 30 ਸਤੰਬਰ ਨੂੰ ਸਮਾਪਤ ਹੋਈ ਦੂਜੀ ਵਿੱਤੀ ਤਿਮਾਹੀ ਤੱਕ ਕੁੱਲ 1571 ਕਰੋੜ ਰੁਪਏ ਵੰਡੇ ਗਏ, ਜੋ 30 ਜੂਨ, 2023 ਨੂੰ ਖ਼ਤਮ ਹੋਈ ਪਹਿਲੀ ਤਿਮਾਹੀ ਦੇ ਮੁਕਾਬਲੇ 96.67 ਫ਼ੀਸਦੀ ਵੱਧ ਹੈ। ਕੈਬਨਿਟ ਮੰਤਰੀ ਵੱਲੋਂ ਇਸ ਸਕੀਮ ਦੇ ਲਾਗੂਕਰਨ ਲਈ ਵਿਭਾਗ ਦੀ ਟੀਮ ਜਿਸ ਵਿੱਚ ਨੋਡਲ ਅਫ਼ਸਰ ਸਹਾਇਕ ਡਾਇਰੈਕਟਰ ਡਾ. ਹਰਪ੍ਰੀਤ ਸਿੰਘ, ਕੇ.ਪੀ.ਐਮ.ਜੀ. (ਪੀ.ਐਮ.ਯੂ.) ਦੀ ਟੀਮ ਵੱਲੋਂ ਸ਼੍ਰੀਮਤੀ ਰਵਦੀਪ ਕੌਰ (ਟੀਮ ਲੀਡਰ), ਯੁਵਰਾਜ ਸਿੰਘ ਔਲਖ, ਮਨੀ ਮਿੱਤਲ ਅਤੇ ਨਿਤਿਆ ਤਿਵਾੜੀ (ਟੀਮ ਮੈਂਬਰ) ਨੂੰ ਵਧੀਆ ਕਾਰਗੁਜ਼ਾਰੀ ਲਈ ਸਨਮਾਨਿਤ ਕੀਤਾ ਗਿਆ। ਦੱਸ ਦੇਈਏ ਕਿ ਖੇਤੀਬਾੜੀ ਬੁਨਿਆਦੀ ਢਾਂਚਾ ਵਿਕਾਸ ਫ਼ੰਡ ਸਕੀਮ ਤਹਿਤ ਖੇਤੀ ਤੇ ਬਾਗ਼ਬਾਨੀ ਫ਼ਸਲਾਂ ਦੀ ਕਟਾਈ ਪਿੱਛੋਂ ਪ੍ਰਬੰਧਨ ਅਤੇ ਪ੍ਰਾਇਮਰੀ ਪ੍ਰੋਸੈਸਿੰਗ ਬੁਨਿਆਦੀ ਢਾਂਚਾ ਸਥਾਪਤ ਕਰਨ ਲਈ ਲਾਭਪਾਤਰੀਆਂ ਨੂੰ 2 ਕਰੋੜ ਰੁਪਏ ਤੱਕ ਦੇ ਕਰਜ਼ਿਆਂ ’ਤੇ 3 ਫ਼ੀਸਦੀ ਵਿਆਜ ਸਹਾਇਤਾ ਦਿੱਤੀ ਜਾਂਦੀ ਹੈ। ਇਸ ਤੋਂ ਇਲਾਵਾ ਕਰਜ਼ਿਆਂ ਦੀ ਕ੍ਰੈਡਿਟ ਗਾਰੰਟੀ ਫ਼ੀਸ ਦਾ ਭੁਗਤਾਨ ਵੀ ਸਰਕਾਰ ਵੱਲੋਂ ਕੀਤਾ ਜਾਂਦਾ ਹੈ। ਏ.ਆਈ.ਐਫ. ਸਕੀਮ ਨੂੰ ਹੋਰ ਸਾਰੀਆਂ ਕੇਂਦਰੀ ਅਤੇ ਰਾਜ ਯੋਜਨਾਵਾਂ ਨਾਲ ਜੋੜਿਆ ਜਾ ਸਕਦਾ ਹੈ। ਕੈਬਨਿਟ ਮੰਤਰੀ ਨੇ ਸਨਮਾਨੇ ਵਿਗਿਆਨੀ ਇਸ ਦੌਰਾਨ ਕੈਬਨਿਟ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਖੇਤੀ ਖੇਤਰ ਵਿੱਚ ਅਹਿਮ ਖੋਜਾਂ ਕਰਨ ਅਤੇ ਕਿਸਾਨਾਂ ਲਈ ਲਾਭਕਾਰੀ ਸਕੀਮਾਂ ਬਣਾਉਣ ਵਾਲੇ ਵਿਗਿਆਨੀ ਡਾ. ਰਾਕੇਸ਼ ਸ਼ਾਰਦਾ ਅਤੇ ਡਾ. ਬੀ.ਵੀ.ਸੀ. ਮਹਾਜਨ ਨੂੰ ਵੀ ਸਨਮਾਨਤ ਕੀਤਾ। ਸਾਇਲ ਐਂਡ ਵਾਟਰ ਇੰਜੀਨਿਅਰਿੰਗ ਵਿਭਾਗ ਪੀ.ਏ.ਯੂ. ਲੁਧਿਆਣਾ ਦੇ ਮੁਖੀ ਡਾ. ਰਾਕੇਸ਼ ਸ਼ਾਰਦਾ ਨੇ ਪੀ.ਪੀ.ਪੀ. ਮੋਡ ਅਧੀਨ ਕਿਸਾਨਾਂ ਲਈ ਇੱਕ ਕਨਾਲ ਦੇ ਪੌਲੀ ਹਾਊਸ ਦੀ ਸਕੀਮ ਤਿਆਰ ਕੀਤੀ ਹੈ ਅਤੇ ਵਿਭਾਗੀ ਨੋਡਲ ਅਫ਼ਸਰ ਸਹਾਇਕ ਡਾਇਰੈਕਟਰ ਡਾ. ਦਲਜੀਤ ਸਿੰਘ ਗਿੱਲ ਨਾਲ ਮਿਲ ਕੇ ਸਾਲ 2022-23 ਅਤੇ 2023-24 ਦੌਰਾਨ ਪੀ.ਪੀ.ਪੀ. ਮੋਡ ਅਧੀਨ ਕਿਸਾਨਾਂ ਲਈ 49 ਪੌਲੀ ਹਾਊਸ ਲਗਵਾਏ। ਫ਼ਸਲੀ ਵਿਭਿੰਨਤਾ ਨੂੰ ਅੱਗੇ ਲੈ ਕੇ ਜਾਣ ਵਾਸਤੇ ਇਸ ਸਕੀਮ ਨਾਲ ਝੋਨਾ ਲਾਉਣ ਵਾਲੇ ਕਿਸਾਨ ਸਿਰਫ਼ ਇੱਕ ਕਨਾਲ ਜ਼ਮੀਨ ਵਿੱਚੋਂ ਇੱਕ ਏਕੜ ਦੇ ਕਰੀਬ ਦੀ ਆਮਦਨ ਲੈ ਰਹੇ ਹਨ। ਬਾਗ਼ਬਾਨੀ ਵਿਭਾਗ ਨੇ ਕਿਸਾਨਾਂ ਲਈ ਇੱਕ ਅਜਿਹਾ ਮਾਡਲ ਤਿਆਰ ਕਰ ਵਿਖਾਇਆ ਹੈ ਜਿਸ ਨਾਲ ਕਿਸਾਨ ਫ਼ਸਲੀ ਵਿਭਿੰਨਤਾ ਵੱਲ ਉਤਸ਼ਾਹਤ ਹੋਏ ਹਨ। ਇਸੇ ਤਰ੍ਹਾਂ ਕੈਬਨਿਟ ਮੰਤਰੀ ਨੇ ਸੂਬੇ ਵਿੱਚ ਸਿੱਧੇ ਮੰਡੀਕਰਨ ਨੂੰ ਉਤਸ਼ਾਹਿਤ ਕਰਨ ਲਈ ਕਿਸਾਨਾਂ ਵਾਸਤੇ ਆਨ-ਫ਼ਾਰਮ ਕੋਲਡ ਰੂਮ ਸਕੀਮ ਤਿਆਰ ਕਰਨ ਵਾਲੇ ਡਾ. ਬੀ.ਵੀ.ਸੀ. ਮਹਾਜਨ, ਡਾਇਰੈਕਟਰ ਪੀ.ਐਚ.ਪੀ.ਟੀ.ਸੀ. ਨੂੰ ਵੀ ਸਨਮਾਨਤ ਕੀਤਾ। ਵਿਭਾਗ ਵੱਲੋਂ ਡਾ. ਮਹਾਜਨ ਦੀ ਤਕਨੀਕੀ ਸਲਾਹ ਨਾਲ ਸੈਂਟਰ ਆਫ ਐਕਸੀਲੈਂਸ ਫ਼ਾਰ ਵੈਜੀਟੇਬਲਜ਼, ਕਰਤਾਰਪੁਰ ਵਿਖੇ ਇੱਕ ਪ੍ਰਦਰਸ਼ਨੀ ਆਨ-ਫਾਰਮ ਕੋਲਡ ਰੂਮ ਲਗਾਇਆ ਗਿਆ। ਦੋ-ਤਿੰਨ ਸਾਲ ਟੈਸਟਿੰਗ ਤੋਂ ਬਾਅਦ ਇਸ ਦੀ ਸਿਫ਼ਾਰਿਸ਼ ਪੰਜਾਬ ਦੇ ਕਿਸਾਨਾਂ ਲਈ ਕੀਤੀ ਗਈ। ਬਹੁਤ ਘੱਟ ਬਿਜਲੀ ਖ਼ਰਚੇ ਵਾਲੇ ਕੁੱਲ 91 ਕੋਲਡ ਰੂਮ ਸੂਬੇ ਵਿੱਚ ਲਗਾਏ ਗਏ ਹਨ। ਕਿਸਾਨਾਂ ਵੱਲੋਂ ਇਸ ਸਕੀਮ ਨੂੰ ਭਰਪੂਰ ਹੁੰਗਾਰਾ ਦਿੱਤਾ ਗਿਆ ਹੈ। ਇਹ ਕੋਲਡ ਸਟੋਰ ਕਿਸਾਨਾਂ ਦੇ ਖੇਤਾਂ/ਫਾਰਮ ਹਾਊਸ ’ਤੇ ਬਣਾਏ ਗਏ ਤਾਂ ਕਿ ਕਿਸਾਨ ਸਿੱਧੇ ਮੰਡੀਕਰਨ ਵਾਲੇ ਪਾਸੇ ਆ ਸਕਣ। ਜਿਹੜੇ ਕਿਸਾਨ ਸਿੱਧਾ ਮੰਡੀਕਰਨ ਕਰਦੇ ਸਨ, ਉਨ੍ਹਾਂ ਦੀ ਰੋਜ਼ਾਨਾ ਵਿਕਰੀ ਤੋਂ ਵਾਧੂ ਸਬਜ਼ੀਆਂ ਉਹ ਇਸ ਵਿੱਚ ਸਟੋਰ ਕਰਕੇ ਅਗਲੇ ਦਿਨ ਵੇਚ ਸਕਦੇ ਹਨ। ਇਸ ਤਰ੍ਹਾਂ ਇਹ ਸਟੋਰ ਇੱਕ ਟਰਾਂਜ਼ਿਟ ਸਟੋਰ ਵਾਂਗ ਬਹੁਤ ਕਾਮਯਾਬ ਰਿਹਾ ਹੈ।...
ਚੰਡੀਗੜ੍ਹ/ਬਟਾਲਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਪਾਕਿਸਤਾਨ ਸਥਿਤ ਹਰਵਿੰਦਰ ਸਿੰਘ ਰਿੰਦਾ ਦੀ ਹਮਾਇਤ ਵਾਲੇ ਅਤੇ ਪਰਮਿੰਦਰ ਪਿੰਦੀ ਦੁਆਰਾ ਚਲਾਏ ਜਾ ਰਹੇ ਅੱਤਵਾਦੀ ਫੰਡਿੰਗ ਮਾਡਿਊਲ ਦਾ ਪਰਦਾਫਾਸ਼ ਕਰਦਿਆਂ , ਮਾਡਿਊਲ ਦੇ ਪੰਜ ਕਾਰਕੁਨਾਂ ਨੂੂੰ ਗ੍ਰਿਫਤਾਰ ਕੀਤਾ ਹੈ। ਮਾਡਿਊਲ ਦਾ ਸਥਾਲਕ ਹੈਂਡਲਰ ਪਰਮਿੰਦਰ ਪਿੰਦੀ ,ਗੈਂਗਸਟਰ ਹਰਪ੍ਰੀਤ ਸਿੰਘ ਉਰਫ਼ ਹੈਪੀ ਪਾਸੀਆਂ, ਜੋ ਕਿ ਕਥਿਤ ਅੱਤਵਾਦੀ ਹਰਵਿੰਦਰ ਰਿੰਦਾ ਦਾ ਕਰੀਬੀ ਦੱਸਿਆ ਜਾਂਦਾ ਹੈ, ਦੇ ਲਗਾਤਾਰ ਸੰਪਰਕ ਵਿੱਚ ਸੀ । ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਬਾਬਾ ਬਕਾਲਾ ਦੇ ਅਮਨਪ੍ਰੀਤ ਵਾਲੀਆ, ਅੰਮ੍ਰਿਤਸਰ ਦੇ ਪਿੰਡ ਮੁੱਛਲ ਦੇ ਰਮਨਬੀਰ ਸਿੰਘ ਉਰਫ ਫੌਜੀ, ਅੰਮ੍ਰਿਤਸਰ ਦੇ ਪਿੰਡ ਬੁੱਲੇਨੰਗਲ ਦੇ ਅਰਸ਼ਪ੍ਰੀਤ ਸਿੰਘ, ਅੰਮ੍ਰਿਤਸਰ ਦੇ ਬੱਲ ਸਰਾਏ ਦੇ ਹਰਮਨਪ੍ਰੀਤ ਸਿੰਘ ਅਤੇ ਅੰਮ੍ਰਿਤਸਰ ਵਾਸੀ ਕਿਰਨਦੀਪ ਕੌਰ ਵਜੋਂ ਕੀਤੀ ਹੈ। ਉਨ੍ਹਾਂ ਦੱਸਿਆ ਕਿ ਸ਼ਰਾਬ ਦੇ ਠੇਕੇਦਾਰਾਂ ਤੋਂ ਪੈਸੇ ਵਸੂਲਣ ਲਈ ਠੇਕਿਆਂ ’ਤੇ ਹੋਈਆਂ ਅੱਗਜ਼ਨੀ ਜਾਂ ਗੋਲੀਬਾਰੀ ਦੀਆਂ ਕੁਝ ਘਟਨਾਵਾਂ ਤੋਂ ਬਾਅਦ ਜ਼ਿਲ੍ਹਾ ਬਟਾਲਾ ਦੀਆਂ ਪੁਲਿਸ ਟੀਮਾਂ ਨੇ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਸ਼ੁਰੂ ਕੀਤੀ ਅਤੇ ਇਨ੍ਹਾਂ ਘਟਨਾਵਾਂ ਪਿੱਛੇ ਰਮਨਬੀਰ ਸਿੰਘ ਉਰਫ਼ ਫ਼ੌਜੀ ਸਮੇਤ 11 ਮੁਲਜ਼ਮਾਂ ਦੀ ਸ਼ਨਾਖਤ ਕੀਤੀ ਹੈ। ਉਨ੍ਹਾਂ ਕਿਹਾ ਕਿ ਲਗਭਗ 10 ਦਿਨਾਂ ਤੱਕ ਚੱਲੇ ਇਸ ਆਪ੍ਰੇਸ਼ਨ ਵਿੱਚ ਪੁਲਿਸ ਟੀਮਾਂ ਨੇ ਵੱਖ-ਵੱਖ ਥਾਵਾਂ ਤੋਂ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਬਟਾਲਾ ਦੀ ਐਸ.ਐਸ.ਪੀ. ਅਸ਼ਵਨੀ ਗੋਟਿਆਲ ਨੇ ਦੱਸਿਆ ਕਿ 27 ਸਤੰਬਰ ਨੂੰ ਬਟਾਲਾ ਦੇ ਸ਼ਾਸਤਰੀ ਨਗਰ ਵਿੱਚ ਇੱਕ ਸ਼ਰਾਬ ਦੇ ਠੇਕੇ ਨੂੰ ਅੱਗ ਲਗਾਉਣ ਦੀ ਕੋਸ਼ਿਸ਼ ਦੀ ਘਟਨਾ ਸਾਹਮਣੇ ਆਈ ਸੀ ਅਤੇ ਇਸ ਤੋਂ ਦੋ ਦਿਨ ਬਾਅਦ ਬਟਾਲਾ ਵਿੱਚ ਹੀ ਇੱਕ ਹੋਰ ਸ਼ਰਾਬ ਦੇ ਠੇਕੇ ਨੂੰ ਅੱਗ ਲਗਾਉਣ ਦੀ ਕੋਸ਼ਿਸ਼ ਕੀਤੀ ਗਈ ਸੀ। ਜਦਕਿ 2 ਅਕਤੂਬਰ ਨੂੰ ਅੰਮ੍ਰਿਤਸਰ ਦਿਹਾਤੀ ਵਿਖੇ ਸ਼ਰਾਬ ਦੇ ਠੇਕੇ ’ਤੇ ਪੰਜ ਗੋਲੀਆਂ ਚਲਾਈਆਂ ਗਈਆਂ ਸਨ। ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਸਾਰੇ ਮੁਲਜ਼ਮ ਸਥਾਨਕ ਹੈਂਡਲਰ ਪਰਮਿੰਦਰ ਪਿੰਦੀ ਦੇ ਨਿਰਦੇਸ਼ਾਂ ’ਤੇ ਕੰਮ ਕਰ ਰਹੇ ਸਨ, ਜੋ ਸ਼ਰਾਬ ਦੇ ਠੇਕੇਦਾਰਾਂ ਤੋਂ ਅੱਤਵਾਦੀ ਫੰਡਿੰਗ ਲਈ ਧਮਕੀਆਂ ਦੇ ਕੇ ਫਿਰੌਤੀ ਦੀ ਮੰਗ ਕਰ ਰਿਹਾ ਸੀ। ਉਹਨਾਂ ਨੇ ਦੱਸਿਆ ਕਿ ਇੱਕ ਦੋਸ਼ੀ ਨੇ ਪੈਸਿਆਂ ਲਈ ਸ਼ਰਾਬ ਦੇ ਠੇਕੇ ਦੇ ਬਾਹਰ ਗੋਲੀਆਂ ਚਲਾ ਦਿੱਤੀਆਂ। ਜ਼ਿਕਰਯੋਗ ਹੈ ਇਸ ਸਬੰਧ ਵਿੱਚ ਦੋ ਮਾਮਲੇ ਜਿਨ੍ਹਾਂ ਵਿੱਚ ਆਈ.ਪੀ.ਸੀ. ਦੀ ਧਾਰਾ 436, 427 ਅਤੇ 120ਬੀ ਤਹਿਤ ਐਫ.ਆਈ.ਆਰ ਨੰਬਰ 150 ਮਿਤੀ 27.09.2023 ਅਤੇ ਮਿਤੀ 30.09.2023 ਐਫ.ਆਈ.ਆਰ ਨੰਬਰ 112 ਆਈ.ਪੀ.ਸੀ. ਦੀ ਧਾਰਾ 307, 436, 420ਬੀ ਅਤੇ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਦੀਆਂ ਧਾਰਾਵਾਂ 17, 18 ਅਤੇ 20 ਕ੍ਰਮਵਾਰ ਤਹਿਤ ਥਾਣਾ ਸਿਟੀ ਬਟਾਲਾ ਅਤੇ ਸਦਰ ਬਟਾਲਾ ਵਿਖੇ ਕੇਸ ਦਰਜ ਕੀਤੇ ਗਏ ਹਨ।...
ਚੰਡੀਗੜ੍ਹ: ਹਰਿਆਣਾ 'ਚ HSGMC ਦੀਆਂ ਚੋਣਾਂ ਨੂੰ ਲੈ ਕੇ ਇਕ ਵੱਡੀ ਅਪਡੇਟ ਸਾਹਮਣੇ ਆਈ ਹੈ। HSGMC ਦੀਆਂ ਚੋਣਾਂ ਲਈ ਨਵੇਂ ਸਿਰੇ ਤੋਂ ਵੋਟਾਂ ਬਣਨਗੀਆਂ।
ਨਵੀਂ ਦਿੱਲੀ: ਇੰਡੀਅਨ ਕੌਂਸਲ ਆਫ ਮੈਡੀਕਲ ਰਿਸਰਚ (ICMR), ਜੋ ਕਿ ਪਿਛਲੇ ਸੱਤ ਸਾਲਾਂ ਤੋਂ ਪੁਰਸ਼ ਗਰਭ ਨਿਰੋਧ 'ਤੇ ਖੋਜ ਕਰ ਰਹੀ ਹੈ ਅਤੇ ਹੁਣ ਵੱਡੀ ਸਫਲਤਾ ਹਾਸਲ ਕੀਤੀ ਹੈ। ਦਰਅਸਲ, ICMR ਨੇ ਮਰਦ ਗਰਭ ਨਿਰੋਧਕ RISUG ਨੂੰ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ ਪਾਇਆ ਹੈ। ਰਿਸਾਗ ਇੱਕ ਗੈਰ-ਹਾਰਮੋਨਲ ਇੰਜੈਕਟੇਬਲ ਗਰਭ ਨਿਰੋਧਕ ਹੈ ਜੋ ਗਰਭ ਅਵਸਥਾ ਨੂੰ ਰੋਕਣ ਵਿੱਚ ਸਫਲ ਹੁੰਦਾ ਹੈ। ਰਿਪੋਰਟ ਮੁਤਾਬਕ ਇਸ ਖੋਜ ਵਿੱਚ 303 ਪੁਰਸ਼ਾਂ ਨੇ ਹਿੱਸਾ ਲਿਆ। ਦੱਸਿਆ ਜਾ ਰਿਹਾ ਹੈ ਕਿ ਪੁਰਸ਼ਾਂ ਲਈ ਇਹ ਪਹਿਲਾ ਸਫਲ ਗਰਭ ਨਿਰੋਧਕ ਇੰਜੈਕਸ਼ਨ ਹੈ ਜੋ ਲੰਬੇ ਸਮੇਂ ਤੱਕ ਸਾਥੀ ਦੀ ਪ੍ਰੈਗਨੈਂਸੀ ਨੂੰ ਰੋਕ ਸਕਦਾ ਹੈ। ਇੰਟਰਨੈਸ਼ਨਲ ਓਪਨ ਐਕਸੈਸ ਜਰਨਲ ਐਂਡਰੋਲੋਜੀ ਵਿੱਚ ਪ੍ਰਕਾਸ਼ਿਤ ਇੱਕ ਓਪਨ-ਲੇਬਲ ਅਤੇ ਗੈਰ-ਰੈਂਡਮਾਈਜ਼ਡ ਫੇਜ਼-III ਅਧਿਐਨ ਦੇ ਨਤੀਜਿਆਂ ਦੇ ਅਨੁਸਾਰ, 303 ਸਿਹਤਮੰਦ, ਜਿਨਸੀ ਤੌਰ 'ਤੇ ਸਰਗਰਮ ਅਤੇ ਵਿਆਹੇ ਹੋਏ ਲੋਕ, ਜਿਨ੍ਹਾਂ ਦੀ ਉਮਰ 25 ਤੋਂ 40 ਸਾਲ ਦੇ ਵਿਚਕਾਰ ਹੈ, ਨੂੰ ਪਰਿਵਾਰ ਨਿਯੋਜਨ ਕਲੀਨਿਕਾਂ ਤੋਂ ਚੁਣਿਆ ਗਿਆ ਸੀ ਅਤੇ ਹਿੱਸਾ ਲਿਆ ਗਿਆ ਸੀ। ਇਸ ਖੋਜ ਵਿੱਚ ਸ਼ਾਮਲ ਹੋਏ। ਇਨ੍ਹਾਂ ਲੋਕਾਂ ਨੂੰ 60 ਮਿਲੀਗ੍ਰਾਮ ਰਿਸਾਗ ਦਿੱਤਾ ਗਿਆ ਸੀ। ਖੋਜ ਵਿੱਚ ਪਾਇਆ ਗਿਆ ਕਿ Risug ਗਰਭ ਅਵਸਥਾ ਨੂੰ ਰੋਕਣ ਵਿੱਚ 99.02 ਪ੍ਰਤੀਸ਼ਤ ਸਫਲ ਰਿਹਾ, ਉਹ ਵੀ ਬਿਨਾਂ ਕਿਸੇ ਮਾੜੇ ਪ੍ਰਭਾਵ ਦੇ। Risg ਨੇ 97.3% ਐਜ਼ੋਸਪਰਮੀਆ ਪ੍ਰਾਪਤ ਕੀਤਾ, ਜੋ ਕਿ ਇੱਕ ਡਾਕਟਰੀ ਸ਼ਬਦ ਹੈ ਜੋ ਦਰਸਾਉਂਦਾ ਹੈ ਕਿ ਨਿਕਾਸ ਵਾਲੇ ਵੀਰਜ ਵਿੱਚ ਕੋਈ ਸ਼ੁਕ੍ਰਾਣੂ ਮੌਜੂਦ ਨਹੀਂ ਹੈ। ਖੋਜ ਵਿਚ ਹਿੱਸਾ ਲੈਣ ਵਾਲਿਆਂ ਦੀਆਂ ਪਤਨੀਆਂ 'ਤੇ ਵੀ ਨਜ਼ਰ ਰੱਖੀ ਗਈ ਅਤੇ ਇਹ ਪਾਇਆ ਗਿਆ ਕਿ ਉਨ੍ਹਾਂ 'ਤੇ ਕੋਈ ਬੁਰਾ ਪ੍ਰਭਾਵ ਨਹੀਂ ਪਿਆ। Risg ਡਾਈ-ਮਿਥਾਈਲ ਸਲਫੌਕਸਾਈਡ (DMSO) ਦੁਆਰਾ ਸ਼ੁਕ੍ਰਾਣੂ ਨਲੀ ਵਿੱਚ ਸਟੀਰੀਨ ਮਲਿਕ ਐਨਹਾਈਡ੍ਰਾਈਡ (SMA) ਨਾਮਕ ਇੱਕ ਪੌਲੀਮੇਰਿਕ ਏਜੰਟ ਦਾ ਟੀਕਾ ਲਗਾਉਣ 'ਤੇ ਅਧਾਰਤ ਹੈ। ਸ਼ੁਕ੍ਰਾਣੂ ਕੋਸ਼ਿਕਾਵਾਂ ਅੰਡਕੋਸ਼ਾਂ ਤੋਂ ਕੇਵਲ ਸ਼ੁਕ੍ਰਾਣੂ ਨਲੀ ਰਾਹੀਂ ਗੁਪਤ ਅੰਗਾਂ ਤੱਕ ਪਹੁੰਚਦੀਆਂ ਹਨ। ਰਿਸਾਗ ਨੂੰ ਦੋ ਸ਼ੁਕ੍ਰਾਣੂ ਨਲਕਿਆਂ (ਵੈਸ ਡਿਫਰੈਂਸ) ਵਿੱਚ ਟੀਕਾ ਲਗਾਇਆ ਜਾਂਦਾ ਹੈ ਜੋ ਸ਼ੁਕ੍ਰਾਣੂ ਨੂੰ ਅੰਡਕੋਸ਼ ਤੋਂ ਗੁਪਤ ਅੰਗਾਂ ਵਿੱਚ ਲੈ ਜਾਂਦੇ ਹਨ। ਸਭ ਤੋਂ ਪਹਿਲਾਂ, ਅਨੱਸਥੀਸੀਆ ਦਿੱਤਾ ਜਾਂਦਾ ਹੈ ਜਿੱਥੇ ਅੰਡਕੋਸ਼ ਦਾ ਟੀਕਾ ਲਗਾਇਆ ਜਾਣਾ ਹੈ। ਫਿਰ ਰਿਸਾਗ ਨੂੰ ਕ੍ਰਮਵਾਰ ਪਹਿਲੀ ਅਤੇ ਫਿਰ ਦੂਜੀ ਸ਼ੁਕ੍ਰਾਣੂ ਨਲੀ ਵਿੱਚ ਟੀਕਾ ਲਗਾਇਆ ਜਾਂਦਾ ਹੈ। ਇੱਕ ਵਾਰ ਟੀਕਾ ਲਗਾਉਣ ਤੋਂ ਬਾਅਦ, ਪੋਲੀਮਰ ਸ਼ੁਕ੍ਰਾਣੂ ਨਲੀ ਦੀਆਂ ਕੰਧਾਂ ਨਾਲ ਚਿਪਕ ਜਾਂਦਾ ਹੈ। ਜਦੋਂ ਪੋਲੀਮਰ ਸ਼ੁਕ੍ਰਾਣੂ ਨਕਾਰਾਤਮਕ ਚਾਰਜ ਵਾਲੇ ਸ਼ੁਕ੍ਰਾਣੂ ਦੇ ਸੰਪਰਕ ਵਿੱਚ ਆਉਂਦੇ ਹਨ, ਤਾਂ ਇਹ ਉਹਨਾਂ ਦੀਆਂ ਪੂਛਾਂ ਨੂੰ ਤੋੜ ਦਿੰਦਾ ਹੈ, ਜਿਸ ਨਾਲ ਉਹਨਾਂ ਨੂੰ ਉਪਜਾਊ ਬਣਾਉਣ ਵਿੱਚ ਅਸਮਰੱਥ ਹੋ ਜਾਂਦਾ ਹੈ।...
ਚੰਡੀਗੜ੍ਹ : ਆਮ ਆਦਮੀ ਪਾਰਟੀ ਨੇ ਵੀਰਵਾਰ ਨੂੰ ਮਾਝਾ ਖੇਤਰ ਵਿੱਚ ਕਾਂਗਰਸ ਨੂੰ ਵੱਡਾ ਝਟਕਾ ਦਿੱਤਾ ਹੈ। ਮਾਝੇ ਦੀ ਮੰਨੀ-ਪ੍ਰਮੰਨੀ ਸ਼ਖਸੀਅਤ ਅਤੇ ਮਜੀਠਾ ਤੋਂ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਦੇ ਉਮੀਦਵਾਰ ਜਗਵਿੰਦਰ ਪਾਲ ਸਿੰਘ,ਜੋ ਜੱਗਾ ਮਜੀਠਾ ਦੇ ਨਾਂ ਤੋਂ ਵੀ ਜਾਣੇ ਜਾਂਦੇ ਹਨ, ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ਰਸਮੀ ਤੋਰ ਤੇ ਜੱਗਾ ਨੂੰ ਪਾਰਟੀ 'ਚ ਸ਼ਾਮਲ ਕਰਾਇਆ ਅਤੇ ਸਵਾਗਤ ਕੀਤਾ। ਜਗਵਿੰਦਰ ਪਾਲ ਸਿੰਘ ਜੱਗਾ 1987 ਤੋਂ ਕਾਂਗਰਸੀ ਵਰਕਰ ਸਨ ਅਤੇ 1992 ਵਿੱਚ ਕੌਂਸਲਰ ਚੁਣੇ ਗਏ ਸਨ।ਉਹ 1999 ਵਿੱਚ ਯੂਥ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਸਨ ਅਤੇ 2000 ਦੇ ਸ਼ੁਰੂ ਵਿੱਚ ੳਨਾਂ ਨੂੰ।ਅੰਮ੍ਰਿਤਸਰ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਦੀ ਜ਼ਿੰਮੇਵਾਰੀ ਵੀ ਦਿੱਤੀ ਗਈ ਸੀ। ਉਨ੍ਹਾਂ ਨੇ ਪੰਜਾਬ ਦੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਕਾਂਗਰਸ ਦੀ ਟਿਕਟ 'ਤੇ ਲੜੀਆਂ ਸਨ। ਨਗਰ ਨਿਗਮ ਚੋਣਾਂ ਅਤੇ ਅਗਲੀ ਵਾਰ ਹੋਣ ਵਾਲੀਆਂ ਆਮ ਚੋਣਾਂ ਤੋਂ ਪਹਿਲਾਂ ਪੰਜਾਬ 'ਚ ਕਈ ਵੱਡੇ ਨੇਤਾ ਅਤੇ ਪ੍ਰਮੁੱਖ ਹਸਤੀਆਂ ਦਾ ਰੁਖ ਆਮ ਆਦਮੀ ਪਾਰਟੀ ਵੱਲ ਹੋ ਰਿਹਾ ਹੈ। ਜੱਗਾ ਮਜੀਠਾ ਦਾ 'ਆਪ' 'ਚ ਸਵਾਗਤ ਕਰਨ ਤੋਂ ਬਾਅਦ ਮੁਖਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕ 'ਆਪ' ਸਰਕਾਰ ਦੇ ਕੰਮਾਂ ਅਤੇ ਨੀਤੀਆਂ ਤੋਂ ਬਹੁਤ ਖੁਸ਼ ਹਨ। ...
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ। ਇਕੱਤਰਤਾ ਮਗਰੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ 8 ਨਵੰਬਰ ਨੂੰ ਜਰਨਲ ਹਾਊਸ ਸੱਦਣ ਦਾ ਫ਼ੈਸਲਾ ਕੀਤਾ ਗਿਆ ਹੈ। SYL 'ਤੇ ਪ੍ਰਧਾਨ ਧਾਮੀ ਨੇ ਕਿਹਾ ਕਿ syl 'ਤੇ ਪੰਜਾਬ ਸਰਕਾਰ ਅਰਦਾਲ ਵਿਚ ਆਪਣਾ ਪੱਖ ਸਪੱਸ਼ਟ ਤੌਰ 'ਤੇ ਰੱਖੇ। ਅੱਗੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਅਰਦਾਸ ਦੇ ਨਾਮ 'ਤੇ ਮਸ਼ਹੂਰੀ ਕਰਨ ਦੀ ਸਿਅਸਤ ਕੀਤੀ ਹੈ। ਜੇਕਰ ਪੰਜਾਬ ਸਰਕਾਰ ਪੰਜਾਬ ਵਿਚੋਂ ਨਸ਼ਾ ਖਤਮ ਕਰਨਾ ਚਾਹੁੰਦੀ ਹੈ ਤਾਂ ਸ਼ਰਾਬ ਮੁਕਤ ਪੰਜਾਬ ਨੂੰ ਕਰਨ ਦੀ ਪਹਿਲ ਕਰੇ ਅਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਕਰੇ। sgpc ਆਪਣਾ ਚੈਨਲ ਲਗਾਉਣ ਲਈ ਕੋਸ਼ਿਸ਼ਾਂ ਕਰ ਰਹੀ ਹੈ। sgpc ਚੋਣਾਂ ਲਈ ਵੋਟਾਂ ਦੇ ਫਾਰਮ ਵਿਚ ਸਵੈਘੋਸ਼ਨਾ ਦਾ ਕਾਲਮ ਸ਼ਾਮਲ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ 'ਚ ਵਿਸ਼ਵਾਸ਼ ਤੇ 10 ਗੁਰੂਆਂ ਤੋਂ ਇਲਾਵਾ ਕਿਸੇ ਹੋਰ ਨੂੰ ਮਾ ਮੰਨਨ ਦਾ ਸ਼ਾਮਲ ਹੋਣਾ ਚਾਹੀਦਾ ਹੈ।
ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਆਮ ਆਦਮੀ ਪਾਰਟੀ (ਆਪ) ਅਤੇ ਦਿੱਲੀ ਸਰਕਾਰ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਦੀ ਅੰਤਰਿਮ ਜ਼ਮਾਨਤ 6 ਨਵੰਬਰ ਤੱਕ ਵਧਾ ਦਿੱਤੀ ਹੈ। ਸੁਪਰੀਮ ਕੋਰਟ ਨੇ ਡਾਕਟਰੀ ਆਧਾਰ 'ਤੇ ਜੈਨ ਦੀ ਅੰਤਰਿਮ ਜ਼ਮਾਨਤ ਵਧਾ ਦਿੱਤੀ ਹੈ। ਫਿਲਹਾਲ ਸਤੇਂਦਰ ਜੈਨ ਅੰਤਰਿਮ ਜ਼ਮਾਨਤ 'ਤੇ ਹਨ। ਹੁਣ ਸਤੇਂਦਰ ਜੈਨ ਦੀ ਨਿਯਮਤ ਜ਼ਮਾਨਤ 'ਤੇ ਸੁਪਰੀਮ ਕੋਰਟ 'ਚ 6 ਨਵੰਬਰ ਨੂੰ ਸੁਣਵਾਈ ਹੋਵੇਗੀ। ਦੱਸ ਦੇਈਏ ਕਿ ਸੁਪਰੀਮ ਕੋਰਟ ਨੇ 26 ਮਈ ਨੂੰ ਦਿੱਲੀ ਦੇ ਸਾਬਕਾ ਸਿਹਤ ਮੰਤਰੀ ਸਤੇਂਦਰ ਜੈਨ ਨੂੰ ਖਰਾਬ ਸਿਹਤ ਦੇ ਆਧਾਰ 'ਤੇ 6 ਹਫਤਿਆਂ ਦੀ ਅੰਤਰਿਮ ਜ਼ਮਾਨਤ ਦਿੱਤੀ ਸੀ। ਜਿਸ ਤੋਂ ਬਾਅਦ ਅਪੋਲੋ ਹਸਪਤਾਲ 'ਚ ਸਤੇਂਦਰ ਜੈਨ ਦੀ ਰੀੜ੍ਹ ਦੀ ਹੱਡੀ ਦਾ ਆਪ੍ਰੇਸ਼ਨ ਕੀਤਾ ਗਿਆ। ਉਦੋਂ ਤੋਂ ਉਹ ਲਗਾਤਾਰ ਜ਼ਮਾਨਤ 'ਤੇ ਹੈ। 24 ਅਗਸਤ, 2017 ਨੂੰ ਸੀਬੀਆਈ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ 1988 ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਸਤੇਂਦਰ ਜੈਨ, ਪੂਨਮ ਜੈਨ, ਅਜੀਤ ਪ੍ਰਸਾਦ ਜੈਨ, ਸੁਨੀਲ ਕੁਮਾਰ ਜੈਨ, ਵੈਭਵ ਜੈਨ ਅਤੇ ਅੰਕੁਸ਼ ਜੈਨ ਖ਼ਿਲਾਫ਼ ਐਫਆਈਆਰ ਦਰਜ ਕੀਤੀ ਸੀ। ਇਸ ਐਫਆਈਆਰ ਦੇ ਆਧਾਰ 'ਤੇ ਐਨਫੋਰਸਮੈਂਟ ਡਾਇਰੈਕਟੋਰੇਟ ਨੇ ਸਤੇਂਦਰ ਖਿਲਾਫ ਮਨੀ ਲਾਂਡਰਿੰਗ ਦੀ ਜਾਂਚ ਸ਼ੁਰੂ ਕੀਤੀ ਸੀ।
ਨਵੀਂ ਦਿੱਲੀ: ਕਾਂਗਰਸ ਆਗੂ ਰਾਹੁਲ ਗਾਂਧੀ ਨੇ ਅੱਜ ਇਕ ਮੀਡੀਆ ਰਿਪੋਰਟ ਦਾ ਹਵਾਲਾ ਦੇ ਕੇ ਅਡਾਨੀ ਗਰੁੱਪ ’ਤੇ ਕੋਲੇ ਦੀ ਦਰਾਮਦ ’ਚ ਜ਼ਿਆਦਾ ਕੀਮਤ ਦਿਖਾ ਕੇ 12 ਹਜ਼ਾਰ ਕਰੋੜ ਰੁਪਏ ਦੀਆਂ ਬੇਨਿਯਮੀਆਂ ਦਾ ਇਲਜ਼ਾਮ ਲਾਇਆ ਹੈ। ਸਾਬਕਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਅਜਿਹਾ ਕਰ ਕੇ ਅਡਾਨੀ ਗਰੁੱਪ ਨੇ ਲੋਕਾਂ ਨੂੰ ਬਿਜਲੀ ਦਰਾਂ ਲਈ ਵੱਧ ਅਦਾਇਗੀ ਕਰਨ ਲਈ ਮਜਬੂਰ ਕੀਤਾ ਤੇ ਉਨ੍ਹਾਂ ਨੂੰ ਲੁੱਟਿਆ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜਾਂਚ ਦਾ ਹੁਕਮ ਦੇਣ ਤੇ ਇਸ ਮੁੱਦੇ ਉਤੇ ਸਭ ਸਪੱਸ਼ਟ ਕਰਨ ਲਈ ਕਿਹਾ। ਇੱਥੇ ਕਾਂਗਰਸ ਹੈੱਡਕੁਆਰਟਰ ਵਿਚ ਮੀਡੀਆ ਨੂੰ ਸੰਬੋਧਨ ਕਰਦਿਆਂ ਰਾਹੁਲ ਗਾਂਧੀ ਨੇ ਕਿਹਾ ਕਿ ਜੇਕਰ 2024 ਵਿਚ ਉਨ੍ਹਾਂ ਦੀ ਪਾਰਟੀ ਨੂੰ ਕੇਂਦਰ ’ਚ ਸਰਕਾਰ ਬਣਾਉਣ ਦਾ ਮੌਕਾ ਮਿਲਿਆ ਤਾਂ ਇਸ ਕਾਰੋਬਾਰੀ ਸਮੂਹ ਨਾਲ ਜੁੜੇ ਮਾਮਲੇ ਦੀ ਜਾਂਚ ਕਰਵਾਈ ਜਾਵੇਗੀ। ਉਨ੍ਹਾਂ ਦਾਅਵਾ ਕੀਤਾ ਕਿ ਰਿਪੋਰਟ ਮੁਤਾਬਕ ਅਡਾਨੀ ਨੇ ਇਸ ਤਰ੍ਹਾਂ ਕੋਲੇ ਦੀ ਦਰਾਮਦ ’ਚ ਜ਼ਿਆਦਾ ਕੀਮਤ ਦਿਖਾ ਕੇ ‘ਲੋਕਾਂ ਦੀਆਂ ਜੇਬਾਂ ਵਿਚੋਂ’ 12000 ਕਰੋੜ ਰੁਪਏ ਕੱਢ ਲਏ। ਗਾਂਧੀ ਨੇ ਦੋਸ਼ ਲਾਇਆ ਕਿ ਅਡਾਨੀ ਨੇ ਕੋਲਾ ਇੰਡੋਨੇਸ਼ੀਆ ਵਿਚ ਖ਼ਰੀਦਿਆ ਤੇ ਜਦ ਇਹ ਭਾਰਤ ਪਹੁੰਚਿਆ ਤਾਂ ਇਸ ਦੀ ਕੀਮਤ ਦੁੱਗਣੀ ਹੋ ਗਈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਕਰਨ ਨਾਲ ਭਾਰਤ ਵਿਚ ਬਿਜਲੀ ਦਰਾਂ ਉਤੇ ਅਸਰ ਪਿਆ ਤੇ ਖ਼ਪਤਕਾਰਾਂ ਨੂੰ ਵੱਧ ਬਿੱਲ ਅਦਾ ਕਰਨੇ ਪਏ। ਇਸ ਕਾਰਨ ਕਾਂਗਰਸ ਸ਼ਾਸਿਤ ਕੁਝ ਸੂਬਿਆਂ ਨੂੰ ਗਰੀਬਾਂ ਨੂੰ ਸਬਸਿਡੀ ਵੀ ਦੇਣੀ ਪਈ। ਉਨ੍ਹਾਂ ਨਾਲ ਹੀ ਕਿਹਾ ਕਿ ਇਹ ਖੁਲਾਸਾ ਸੰਸਾਰ ਦੀ ਕਿਸੇ ਵੀ ਸਰਕਾਰ ਨੂੰ ਡੇਗ ਸਕਦਾ ਹੈ ਪਰ ਭਾਰਤ ਵਿਚ ਕੋਈ ਕਾਰਵਾਈ ਨਹੀਂ ਹੋਈ। ਰਾਹੁਲ ਨੇ ਕਿਹਾ ਕਿ ਇਹ ਇਕ ਵਿਅਕਤੀ ਵੱਲੋਂ ‘ਸਿੱਧੀ ਚੋਰੀ ਕਰਨ ਦਾ ਮਾਮਲਾ ਹੈ, ਜਿਸ ਦਾ ਭਾਰਤ ਦੇ ਪ੍ਰਧਾਨ ਮੰਤਰੀ ਵੱਲੋਂ ਵਾਰ-ਵਾਰ ਬਚਾਅ ਕੀਤਾ ਜਾ ਰਿਹਾ ਹੈ।’ ਉਨ੍ਹਾਂ ਉਦਯੋਗਪਤੀ ਗੌਤਮ ਅਡਾਨੀ ਦੀਆਂ ਐੱਨਸੀਪੀ ਦੇ ਪ੍ਰਧਾਨ ਸ਼ਰਦ ਪਵਾਰ ਨਾਲ ਮੁਲਾਕਾਤਾਂ ਬਾਰੇ ਕਿਹਾ ਕਿ ਪਵਾਰ ਦੇਸ਼ ਦੇ ਪ੍ਰਧਾਨ ਮੰਤਰੀ ਨਹੀਂ ਹਨ ਤੇ ਅਡਾਨੀ ਦਾ ਬਚਾਅ ਵੀ ਨਹੀਂ ਕਰ ਰਹੇ ਹਨ, ਇਸ ਲਈ ਉਹ ਪਵਾਰ ਨੂੰ ਸਵਾਲ ਨਹੀਂ ਕਰਦੇ। ਪਰ ਮੋਦੀ ਅਜਿਹਾ ਕਰ ਰਹੇ ਹਨ ਤੇ ਉਹ ਉਨ੍ਹਾਂ ਨੂੰ ਸਵਾਲ ਕਰਦੇ ਹਨ।
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ, ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਖਰੜ ਤੋਂ ਲਾਰੇਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਦੇ ਕਾਰਕੁਨ ਨੂੰ ਗਿਰਫਤਾਰ ਕਰਕੇ ਸੂਬੇ ਵਿੱਚ ਸਨਸਨੀਖੇਜ਼ ਅਪਰਾਧਾਂ ਨੂੰ ਟਾਲਣ ਵਿਚ ਵੱਡੀ ਸਫਲਤਾ ਦਰਜ ਕੀਤੀ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਬੁੱਧਵਾਰ ਨੂੰ ਇੱਥੇ ਦੱਸਿਆ ਕਿ ਕਾਬੂ ਕੀਤੇ ਗਏ ਮੁਲਜ਼ਮ ਦੀ ਪਛਾਣ ਹਿਸਾਰ ਦੇ ਮਾਂਗਲੀ ਵਾਸੀ ਸਚਿਨ ਉਰਫ਼ ਬੱਚੀ ਵਜੋਂ ਹੋਈ ਹੈ। ਪੁਲਿਸ ਟੀਮ ਨੇ ਉਸ ਦੇ ਕਬਜ਼ੇ ’ਚੋਂ 4 ਪਿਸਤੌਲ ਤੇ 12 ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਠੋਸ ਸੂਚਨਾਵਾਂ ਦੇ ਆਧਾਰ ’ਤੇ ਏਡੀਜੀਪੀ ਪ੍ਰਮੋਦ ਬਾਨ ਦੀ ਸਮੁੱਚੀ ਨਿਗਰਾਨੀ ਹੇਠ ਏਜੀਟੀਐਫ ਦੀਆਂ ਪੁਲਿਸ ਟੀਮਾਂ ਨੇ ਲਾਂਡਰਾਂ ਵਿੱਚ ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ ਦੇ ਗੇਟ ਨੇੜਿਓਂ ਸਚਿਨ ਬਚੀ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਗ੍ਰਿਫਤਾਰ ਮੁਲਜ਼ਮ ਗਰੋਹ ਦੇ ਮੈਂਬਰਾਂ ਨੂੰ ਲੌਜਿਸਟਿਕਸ ਸਹਾਇਤਾ ਅਤੇ ਛੁਪਣਗਾਹਾਂ ਮੁਹੱਈਆ ਕਰਵਾਉਣ ਵਿੱਚ ਸ਼ਾਮਲ ਸੀ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਉਕਤ ਮੁਲਜ਼ਮ ਅਤੇ ਗਰੋਹ ਦੇ ਹੋਰ ਮੈਂਬਰ ਆਪਣੇ ਵਿਦੇਸ਼ੀ ਹੈਂਡਲਰਾਂ ਦੇ ਇਸ਼ਾਰੇ ‘ਤੇ ਸਨਸਨੀਖੇਜ਼ ਅਪਰਾਧਾਂ ਨੂੂੰ ਅੰਜਾਮ ਦੇਣ ਲਈ ਸਾਜ਼ਿਸ਼ ਰਚ ਰਹੇ ਸਨ। ਹੋਰ ਵੇਰਵੇ ਸਾਂਝੇ ਕਰਦਿਆਂ ਸਹਾਇਕ ਇੰਸਪੈਕਟਰ ਜਨਰਲ (ਏਆਈਜੀ) ਏਜੀਟੀਐਫ ਸੰਦੀਪ ਗੋਇਲ ਨੇ ਦੱਸਿਆ ਕਿ ਸਚਿਨ ਬਚੀ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ ਅਤੇ ਉਹ ਪੰਜਾਬ ਪੁਲਿਸ ਨੂੰ ਲੋੜੀਂਦਾ ਸੀ। ਉਨ੍ਹਾਂ ਕਿਹਾ ਕਿ ਅਗਲੇਰੀ ਜਾਂਚ ਜਾਰੀ ਹੈ ਅਤੇ ਇਸ ਮੋਡਿਊਲ ਨਾਲ ਸਬੰਧਤ ਹੋਰ ਬਰਾਮਦਗੀਆਂ ਅਤੇ ਗ੍ਰਿਫਤਾਰੀਆਂ ਹੋਣ ਦੀ ਉਮੀਦ ਹੈ। ਇਸ ਸਬੰਧੀ ਥਾਣਾ ਸਟੇਟ ਕ੍ਰਾਈਮ ਮੁਹਾਲੀ ਵਿਖੇ ਅਸਲਾ ਐਕਟ ਦੀ ਧਾਰਾ 25 ਅਧੀਨ ਐਫਆਈਆਰ ਨੰਬਰ 13 ਮਿਤੀ 17/10/23 ਦਰਜ ਕੀਤੀ ਗਈ ਹੈ।...
ਚੰਡੀਗੜ੍ਹ: ਤਿੰਨ ਦਿਨਾਂ ਦੀ ਬਰਸਾਤ ਤੋਂ ਬਾਅਦ ਮੌਸਮ ਦੇ ਸੁਖਾਵਾਂ ਹੋਣ ਦੇ ਨਾਲ, ਸੂਬੇ ਭਰ ਦੇ ਸਾਰੇ ਜ਼ਿਲਿ੍ਹਆਂ ਵਿੱਚ ਝੋਨੇ ਦੀ ਲਿਫਟਿੰਗ ਸ਼ੁਰੂ ਹੋ ਗਈ ਹੈ ਅਤੇ ਅੱਜ ਇੱਕ ਦਿਨ ਵਿੱਚ ਝੋਨੇ ਦੀਆਂ 18 ਲੱਖ ਬੋਰੀਆਂ ਦੀ ਲਿਫਟਿੰਗ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਅੱਜ ਅੰਮ੍ਰਿਤਸਰ, ਫਾਜ਼ਿਲਕਾ, ਕਪੂਰਥਲਾ, ਰੋਪੜ, ਐਸ.ਏ.ਐਸ.ਨਗਰ, ਪਠਾਨਕੋਟ ਅਤੇ ਤਰਨਤਾਰਨ ਜ਼ਿਲਿ੍ਹਆਂ ਦੇ ਸਾਰੇ ਕੇਂਦਰਾਂ ਵਿੱਚ ਝੋਨੇ ਦੀ ਲਿਫਟਿੰਗ ਨਿਰਵਿਘਨ ਚੱਲ ਰਹੀ ਹੈ, ਜਦਕਿ ਮੋਗਾ, ਫਤਹਿਗੜ੍ਹ ਸਾਹਿਬ, ਐਸ.ਬੀ.ਐਸ. ਨਗਰ, ਲੁਧਿਆਣਾ, ਹੁਸ਼ਿਆਰਪੁਰ, ਜਲੰਧਰ, ਗੁਰਦਾਸਪੁਰ, ਮਾਨਸਾ ਦੇ ਬੋਹਾ ਖੇਤਰ, ਫਿਰੋਜ਼ਪੁਰ ਦੇ ਮੱਖੂ ਅਤੇ ਮੱਲਾਂਵਾਲਾ, ਮੁਕਤਸਰ ਵਿੱਚ ਗਿੱਦੜਬਾਹਾ, ਬਰਨਾਲਾ ਵਿੱਚ ਬਰਨਾਲਾ ਕੇਂਦਰ, ਸੰਗਰੂਰ ਵਿੱਚ ਸੁਨਾਮ, ਧੂਰੀ ਅਤੇ ਖਨੌਰੀ ਵਿੱਚ ਲਿਫਟਿੰਗ ਸ਼ੁਰੂ ਹੋ ਗਈ ਹੈ। ਮੰਤਰੀ ਨੇ ਅੱਗੇ ਕਿਹਾ ਕਿ ਨਿਰਵਿਘਨ ਖਰੀਦ ਪ੍ਰਕਿਰਿਆ ਨੂੰ ਯਕੀਨੀ ਬਣਾਉਣਾ ਸੂਬਾ ਸਰਕਾਰ ਦੀ ਮੁੱਖ ਤਰਜੀਹ ਹੈ ਅਤੇ ਝੋਨੇ ਦੀ ਕੁੱਲ ਆਮਦ 27 ਲੱਖ ਮੀਟਰਕ ਟਨ ਵਿੱਚੋਂ ਲਗਭਗ 10 ਲੱਖ ਮੀਟਰਕ ਟਨ ਝੋਨੇ ਦੀ ਲਿਫਟਿੰਗ ਹੋ ਚੁੱਕੀ ਹੈ ਅਤੇ ਇਸ ਨੂੰ ਯੋਗ ਰਾਈਸ ਮਿੱਲਾਂ ਵਿੱਚ ਸਟੋਰ ਕੀਤਾ ਜਾ ਚੁੱਕਾ ਹੈ। ਉਨ੍ਹਾਂ ਅੱਗੇ ਕਿਹਾ ਕਿ ਸੂਬੇ ਦੀਆਂ ਮੰਡੀਆਂ ਵਿੱਚ ਹਰ ਦਿਨ ਲਗਭਗ 1-1.5 ਲੱਖ ਮੀਟਰਕ ਟਨ ਝੋਨੇ ਦੀ ਆਮਦ ਹੋ ਰਹੀ ਹੈ ਅਤੇ ਦਿਨ ਦੇ ਅੰਤ ਤੱਕ ਮੰਡੀ ਵਿੱਚ ਆਏ ਲਗਭਗ ਸਾਰੇ ਝੋਨੇ ਖਰੀਦ ਕਰ ਲਈ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਪਿਛਲੇ 3 ਦਿਨਾਂ ਦੌਰਾਨ ਭਾਰੀ ਮੀਂਹ ਪੈਣ ਦੇ ਬਾਵਜੂਦ ਵੀ ਹੁਣ ਤੱਕ ਸੂਬੇ ਭਰ ਦੀਆਂ ਮੰਡੀਆਂ ਵਿੱਚ ਆਏ ਝੋਨੇ ਦੀ ਖਰੀਦ ਦਾ ਸਮਾਂ ਇਕ ਦਿਨ ਤੋਂ ਵੀ ਘੱਟ ਹੈ, ਜਿਸ ਤੋਂ ਸਪੱਸ਼ਟ ਹੁੰਦਾ ਹੈ ਕਿ ਸੂਬੇ ਦੀਆਂ ਜ਼ਿਆਦਾਤਰ ਮੰਡੀਆਂ ਵਿੱਚ ਝੋਨੇ ਦੀ ਆਮਦ ਵਾਲੇ ਦਿਨ ਹੀ ਝੋਨੇ ਦੀ ਸਫ਼ਾਈ ਅਤੇ ਖਰੀਦ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਭਰ ਵਿੱਚ ਬਾਰਦਾਨੇ, ਮੰਡੀ ਲੇਬਰ ਅਤੇ ਢੋਆ-ਢੁਆਈ ਦੇ ਸਾਰੇ ਢੁੱਕਵੇਂ ਪ੍ਰਬੰਧ ਕੀਤੇ ਗਏ ਹਨ। ਘੱਟੋ-ਘੱਟ ਸਮਰਥਨ ਮੁੱਲ ਦੀਆਂ ਅਦਾਇਗੀਆਂ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਖਾਤਿਆਂ ਵਿੱਚ ਲਗਭਗ 5100 ਕਰੋੜ ਰੁਪਏ ਪਹਿਲਾਂ ਹੀ ਸਿੱਧੇ ਤੌਰ ‘ਤੇ ਟਰਾਂਸਫਰ ਕੀਤੇ ਜਾ ਚੁੱਕੇ ਹਨ। ਉਨ੍ਹਾਂ ਨੇ ਕਿਸਾਨਾਂ ਵੱਲੋਂ ਆਪਣੇ ਖੂਨ-ਪਸੀਨੇ ਅਤੇ ਮਿਹਨਤ ਨਾਲ ਪੈਦਾ ਕੀਤੇ ਇੱਕ-ਇੱਕ ਦਾਣੇ ਨੂੰ ਖਰੀਦਣ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ।
ਅੰਮ੍ਰਿਤਸਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਸੰਕਲਪ ਲੈਂਦਿਆਂ ਕਿਹਾ ਕਿ ਸੂਬਾ ਸਰਕਾਰ ਦੇ ਠੋਸ ਉਪਰਾਲਿਆਂ ਨਾਲ ਜਲਦ ਹੀ ਪੰਜਾਬ ਖੇਡਾਂ ਦੇ ਖੇਤਰ ਵਿਚ ਦੇਸ਼ ਦਾ ਮੋਹਰੀ ਸੂਬਾ ਬਣ ਕੇ ਉੱਭਰੇਗਾ। ਅੰਮ੍ਰਿਤਸਰ ਪੁਲਿਸ ਕਮਿਸ਼ਨਰੇਟ ਵੱਲੋਂ ਕਰਵਾਏ ਕ੍ਰਿਕਟ ਮੈਚ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿਚ ਖੇਡਾਂ ਨੂੰ ਪ੍ਰਫੁਲਿਤ ਕਰਨ ਲਈ ਵਿਸੇਸ਼ ਤਵੱਜੋਂ ਦੇ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਇਸੇ ਦਾ ਹੀ ਨਤੀਜਾ ਹੈ ਕਿ ਪੰਜਾਬੀ ਖਿਡਾਰੀਆਂ ਨੇ ਹੁਣੇ ਜਿਹੇ ਹੀ ਹੋਈਆਂ ਏਸ਼ਿਆਈ ਖੇਡਾਂ ਵਿਚ 19 ਮੈਡਲ ਜਿੱਤੇ ਹਨ, ਜੋ ਕਿ ਇਨ੍ਹਾਂ ਖੇਡਾਂ ਦੇ ਸੰਦਰਭ ਵਿਚ ਕਿਸੇ ਇਕ ਰਾਜ ਵਜੋਂ ਹੁਣ ਤੱਕ ਦੀ ਸਭ ਤੋਂ ਵੱਡੀ ਪ੍ਰਾਪਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਾਡੇ ਲਈ ਬੜੇ ਮਾਣ ਅਤੇ ਸਤੁੰਸ਼ਟੀ ਵਾਲੀ ਗੱਲ ਹੈ ਕਿ ਇਸ ਮੁਕਾਬਲੇ ਵਿਚ ਹੋਏ 68 ਗੋਲਾਂ ਵਿਚੋਂ 43 ਗੋਲ ਭਾਰਤੀ ਟੀਮ ਵਿਚ ਸ਼ਾਮਿਲ ਪੰਜਾਬੀ ਖਿਡਾਰੀਆਂ ਨੇ ਕੀਤੇ ਹਨ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬੀਆਂ ਨੂੰ ਕੁਦਰਤ ਨੇ ਆਪਣੀ ਪਸੰਦ ਦੇ ਹਰ ਖੇਤਰ ਵਿਚ ਜਿੱਤ ਪ੍ਰਾਪਤ ਕਰਨ ਦਾ ਅਦੁੱਤੀ ਜਜ਼ਬਾ ਬਖਸ਼ਿਆ ਹੈ। ਉਨ੍ਹਾਂ ਨੇ ਕਿਹਾ ਕਿ ਇਸ ਕਾਰਨ ਪੰਜਾਬੀਆਂ ਨੇ ਆਪਣੀ ਮਿਹਨਤ ਅਤੇ ਲਗਨ ਨਾਲ ਦੁਨੀਆਂ ਭਰ ਵਿਚ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਜਦੋਂ ਪੰਜਾਬੀਆਂ ਨੇ ਸੂਬੇ ਵਿਚੋਂ ਨਸ਼ਿਆਂ ਦੇ ਸਰਾਪ ਨੂੰ ਮਿਟਾਉਣ ਦਾ ਮਨ ਬਣਾ ਲਿਆ ਹੈ ਤਾਂ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਪੂਰੀ ਤਰਾਂ ਨਾਲ ਨਸ਼ਾ ਮੁਕਤ ਹੋ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਰਾਜ ਵਿਚ ਖੇਡ ਸਭਿਆਚਾਰ ਨੂੰ ਮੁੜ ਪ੍ਰਫੁਲਿਤ ਕਰਨ ਲਈ ਦ੍ਰਿੜ ਸੰਕਲਪ ਹੈ ਅਤੇ ਇਹ ਕ੍ਰਿਕਟ ਮੈਚ ਵੀ ਇਸੇ ਪਹਿਲਕਦਮੀ ਦਾ ਹਿੱਸਾ ਹੈ। ਉਨ੍ਹਾਂ ਨੇ ਕਿਹਾ ਕਿ ਰਾਜ ਵਿਚੋਂ ਨਸ਼ੇ ਦੇ ਖਾਤਮੇ ਲਈ ਸੂਬਾ ਸਰਕਾਰ ਠੋਸ ਉਪਰਾਲੇ ਕਰ ਰਹੀ ਹੈ, ਇਸ ਲਈ ਰਾਜ ਵਿਚ ਖੇਡਾਂ ਨੂੰ ਉਤਸਾਹਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਇਹ ਉਪਰਾਲਾ ਰਾਜ ਵਿਚ ਖੇਡਾਂ ਨੂੰ ਉਤਸਾਹਿਤ ਕਰਕੇ ਨਸ਼ਿਆਂ ਦੇ ਖਾਤਮੇ ਲਈ ਜਾਗ ਦਾ ਕੰਮ ਕਰੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਉਪਰਾਲਿਆਂ ਸਦਕਾ ਸਾਡੇ ਖਿਡਾਰੀ ਰਾਸ਼ਟਰੀ ਅਤੇ ਅੰਤਰ ਰਾਸ਼ਟਰੀ ਮੁਕਾਬਲਿਆਂ ਵਿਚ ਮੈਡਲ ਜਿੱਤ ਕੇ ਰਾਜ ਦਾ ਨਾਂ ਰੌਸ਼ਨ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਰਾਜ ਸਰਕਾਰ ਖਿਡਾਰੀਆਂ ਨੂੰ ਨਗਦ ਇਨਾਮ ਅਤੇ ਹੋਰ ਉਤਸ਼ਾਹਤ ਕਰਨ ਲਈ ਉਨ੍ਹਾਂ ਦੀ ਹੌਂਸਲਾ ਅਫਜਾਈ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਤਿਹਾਸ ਵਿਚ ਪਹਿਲੀ ਵਾਰ ਹੋਇਆ ਹੈ ਕਿ ਕੌਮਾਂਤਰੀ ਪੱਧਰ ਦੇ ਮੁਕਾਬਲਿਆਂ ਦੀ ਤਿਆਰੀਆਂ ਲਈ ਵੀ ਖਿਡਾਰੀਆਂ ਨੂੰ ਵਿੱਤੀ ਮਦਦ ਦਿੱਤੀ ਗਈ ਹੋਵੇ। ਮੁੱਖ ਮੰਤਰੀ ਨੇ ਕਿਹਾ ਕਿ ਖੇਡਾਂ ਵਤਨ ਪੰਜਾਬ ਦੀਆਂ ਨੇ ਖਿਡਾਰੀਆਂ ਨੂੰ ਆਪਣੇ ਹੁਨਰ ਦੇ ਪ੍ਰਦਰਸ਼ਨ ਲਈ ਉਚਿਤ ਮੰਚ ਮੁਹਈਆ ਕਰਵਾਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਖੇਡਾਂ ਰਾਹੀਂ ਖਿਡਾਰੀਆਂ ਨੂੰ ਉਨ੍ਹਾਂ ਦੀਆਂ ਸਮਰੱਥਾਵਾਂ ਅਤੇ ਭਣਤਾਈਆਂ ਦਾ ਪਤਾ ਲਗਦਾ ਹੈ ਜੋ ਕਿ ਉਨ੍ਹਾਂ ਲਈ ਕੌਮੀ ਤੇ ਕੌਮਾਂਤਰੀ ਮੁਕਾਬਲਿਆਂ ਦੀ ਤਿਆਰੀ ਵਿਚ ਸਹਾਈ ਸਿੱਧ ਹੁੰਦਾ ਹੈ। ਉਨ੍ਹਾਂ ਨੇ ਕਿਹਾ ਕਿ ਸੂਬਾ ਸਰਕਾਰ ਰਾਜ ਵਿਚ ਖੇਡਾਂ ਨੂੰ ਉਤਸਾਹਿਤ ਕਰਨ ਵਿਚ ਕੋਈ ਕੋਰ ਕਸਰ ਨਹੀਂ ਛੱਡੇਗੀ ਅਤੇ ਖੇਡਾਂ ਰਾਜ ਤੇ ਲੋਕਾਂ ਦੀ ਤਰੱਕੀ ਵਿਚ ਅਹਿਮ ਭੂਮਿਕਾ ਨਿਭਾਉਣਗੀਆਂ।
ਅੰਮ੍ਰਿਤਸਰ: ਸੂਬੇ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪਹਿਲਕਦਮੀ: ਅਰਦਾਸ, ਪ੍ਰਣ ਤੇ ਖੇਡਾਂ’ ਸ਼ੁਰੂ ਕਰਨ ਦੀ ਸ਼ਲਾਘਾ ਕਰਦਿਆਂ ਇਸ ਮੁਹਿੰਮ ਵਿੱਚ ਸ਼ਾਮਲ ਨੌਜਵਾਨਾਂ ਨੇ ਪੰਜਾਬ ਵਿੱਚੋਂ ਇਸ ਅਲਾਮਤ ਦੀ ਜੜ੍ਹ ਵੱਢਣ ਦਾ ਪ੍ਰਣ ਲਿਆ। ਪੰਜਾਬ ਸਰਕਾਰ ਦੀਆਂ ਇਨ੍ਹਾਂ ਨਸ਼ਾ ਵਿਰੋਧੀ ਕੋਸ਼ਿਸ਼ਾਂ ਲਈ ਇਸ ਮੁਹਿੰਮ ਵਿੱਚ ਸ਼ਾਮਲ ਹੋਏ 35 ਹਜ਼ਾਰ ਨੌਜਵਾਨਾਂ ਨੇ ਮੁੱਖ ਮੰਤਰੀ ਦੀ ਦੂਰਅੰਦੇਸ਼ ਅਗਵਾਈ ਅਤੇ ਪੰਜਾਬ ਨੂੰ ਮੁੜ ਰੰਗਲਾ ਸੂਬਾ ਬਣਾਉਣ ਦੀਆਂ ਕੋਸ਼ਿਸ਼ਾਂ ਦੀ ਸ਼ਲਾਘਾ ਕੀਤੀ। ਆਪਣੇ ਵਿਚਾਰ ਸਾਂਝੇ ਕਰਦਿਆਂ ਸਰਕਾਰੀ ਸੀਨੀਅਰ ਹਾਈ ਸਮਾਰਟ ਸਕੂਲ, ਪੁਤਲੀਘਰ ਦੀ ਵਿਦਿਆਰਥਣ ਸ਼ਰਧਾ ਮਿਸ਼ਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਇੱਥੇ ਗਾਂਧੀ ਮੈਦਾਨ ਵਿੱਚ ਇਸ ਨਸ਼ਾ ਵਿਰੋਧੀ ਮੁਹਿੰਮ ਦਾ ਹਿੱਸਾ ਬਣਨ ਦਾ ਮੌਕਾ ਮਿਲਣਾ ਉਸ ਲਈ ਵੱਡੇ ਮਾਣ ਵਾਲੀ ਗੱਲ ਹੈ। ਉਸ ਨੇ ਕਿਹਾ ਕਿ ਉਹ ਪੰਜਾਬ ਨੂੰ ਨਸ਼ਾ ਮੁਕਤ ਕਰਨ ਵਿੱਚ ਆਪਣਾ ਯੋਗਦਾਨ ਪਾਉਣ ਲਈ ਵਚਨਬੱਧ ਹੈ। ਇਕ ਹੋਰ ਵਿਦਿਆਰਥੀ ਸੰਤ ਸਿੰਘ ਸੁੱਖਾ ਸਿੰਘ ਮਾਡਰਨ ਹਾਈ ਸਕੂਲ, ਅੰਮ੍ਰਿਤਸਰ ਦੇ ਹਰਪ੍ਰੀਤ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਚਲਾਈ ਇਸ ਮੁਹਿੰਮ ਦਾ ਹਿੱਸਾ ਬਣ ਕੇ ਉਸ ਨੂੰ ਬੇਹੱਦ ਖ਼ੁਸ਼ੀ ਹੋਈ ਹੈ। ਉਸ ਨੇ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਸ਼ੁਰੂ ਕੀਤੀ ਇਸ ਮੁਹਿੰਮ ਬਾਰੇ ਨੌਜਵਾਨਾਂ ਵਿੱਚ ਬਹੁਤ ਉਤਸ਼ਾਹ ਹੈ। ਸੰਤ ਸਿੰਘ ਸੁੱਖਾ ਸਿੰਘ ਮਾਡਰਨ ਹਾਈ ਸਕੂਲ, ਅੰਮ੍ਰਿਤਸਰ ਦੀ ਵਿਦਿਆਰਥਣ ਨਵਦੀਪ ਕੌਰ ਨੇ ਕਿਹਾ ਕਿ ਇਹ ਅੰਮ੍ਰਿਤਸਰ ਅਤੇ ਸਮੁੱਚੇ ਪੰਜਾਬ ਲਈ ਇਤਿਹਾਸਕ ਪਲ ਹੈ। ਸਾਰੇ ਵਿਦਿਆਰਥੀਆਂ, ਅਧਿਆਪਕਾਂ ਤੇ ਸਰਕਾਰ ਨੇ ਮਿਲ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਪ੍ਰਣ ਲਿਆ ਹੈ। ਸਿਮਰਪ੍ਰੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਅੱਜ ਗਾਂਧੀ ਮੈਦਾਨ ਵਿੱਚ ਕ੍ਰਿਕਟ ਮੈਚ ਕਰਵਾਇਆ ਹੈ। ਉਸ ਨੇ ਕਿਹਾ ਕਿ ਨੌਜਵਾਨਾਂ ਨੇ ਪੰਜਾਬ ਨੂੰ ਮੁੜ ਰੰਗਲਾ ਸੂਬਾ ਬਣਾਉਣ ਲਈ ਅੱਜ ਹੱਥ ਮਿਲਾਇਆ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪ੍ਰਣ ਲਿਆ। ਇਸੇ ਤਰ੍ਹਾਂ ਵਿਦਿਆਰਥੀ ਅਜੈਪਾਲ ਸਿੰਘ ਨੇ ਕਿਹਾ ਕਿ ਇਹ ਪੰਜਾਬ ਲਈ ਵਿਸ਼ੇਸ਼ ਦਿਨ ਹੈ ਅਤੇ ਉਹ ਪਹਿਲੀ ਵਾਰ ਇਸ ਸਟੇਡੀਅਮ ਵਿੱਚ ਆਇਆ ਹੈ। ਉਸ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਇਹ ਵਧੀਆ ਪ੍ਰੋਗਰਾਮ ਉਲੀਕਿਆ ਹੈ ਅਤੇ ਉਹ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੀ ਮੁਹਿੰਮ ਵਿੱਚ ਵੀ ਯੋਗਦਾਨ ਪਾਏਗਾ। ਇਸ ਦੌਰਾਨ ਮਨਜੋਤ ਸਿੰਘ ਨੇ ਕਿਹਾ ਕਿ ਪੰਜਾਬ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਤਰੱਕੀ ਕਰ ਰਿਹਾ ਹੈ ਅਤੇ ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਦੇਖੇ ਸੁਪਨੇ ਨੂੰ ਸਾਕਾਰ ਕਰਨ ਲਈ ਨੌਜਵਾਨ ਵਚਨਬੱਧ ਹਨ। ਵਿਦਿਆਰਥੀ ਗੁਰਨੂਰ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਵਧੀਆ ਮੁਹਿੰਮ ਉਲੀਕੀ ਗਈ ਹੈ। ਇਸ ਵਿੱਚ ਸਾਰੇ ਨੌਜਵਾਨ ਪੰਜਾਬ ਸਰਕਾਰ ਨਾਲ ਹਨ।
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਿਊਯਾਰਕ (ਅਮਰੀਕਾ) ਵਿਚ ਇਕ ਸਿੱਖ ਨੌਜੁਆਨ ’ਤੇ ਹੋਏ ਨਸਲੀ ਹਮਲੇ ਦੀ ਕਰੜੀ ਨਿੰਦਾ ਕਰਦਿਆਂ ਇਸ ਘਟਨਾ ਦੇ ਦੋਸ਼ੀਆਂ ਖਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਨਿਊਯਾਰਕ ਵਿਚ ਇਕ ਸਿੱਖ ਨੌਜੁਆਨ ’ਤੇ ਬੱਸ ਵਿਚ ਸਫ਼ਰ ਕਰਦਿਆਂ ਹਮਲਾ ਕਰਕੇ ਜ਼ਖ਼ਮੀ ਕਰ ਦੇਣ ਦੀ ਖ਼ਬਰ ਬੇਹੱਦ ਮੰਦਭਾਗੀ ਹੈ। ਉਨ੍ਹਾਂ ਕਿਹਾ ਕਿ ਸਿੱਖ ਜਿਸ ਵੀ ਖਿੱਤੇ ਵਿਚ ਵੱਸੇ ਹਨ, ਉਨ੍ਹਾਂ ਨੇ ਉਥੋਂ ਦੀ ਤਰੱਕੀ ਵਿਚ ਵੱਡਾ ਯੋਗਦਾਨ ਪਾਇਆ ਹੈ। ਅੱਜ ਵੱਖ-ਵੱਖ ਦੇਸ਼ਾਂ ਅੰਦਰ ਸਿੱਖ ਪਦਵੀਆਂ ’ਤੇ ਕਾਰਜ ਕਰ ਰਹੇ ਹਨ। ਪਰੰਤੂ ਜਦੋਂ ਸਿੱਖਾਂ ਵਿਰੁੱਧ ਅਜਿਹੀਆਂ ਨਫ਼ਰਤੀ ਘਟਨਾਵਾਂ ਵਾਪਰਦੀਆਂ ਹਨ, ਤਾਂ ਕੌਮ ਅੰਦਰ ਰੋਸ ਪੈਦਾ ਹੋਣਾ ਕੁਦਰਤੀ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਸਮੁੱਚੀ ਮਨੁੱਖਤਾ ਭਲਾ ਚਾਹੁਣ ਵਾਲੇ ਸਿੱਖਾਂ ’ਤੇ ਵਿਦੇਸ਼ਾਂ ‘ਚ ਨਸਲੀ ਹਮਲੇ ਹੋਣਾ ਬੇਹੱਦ ਮੰਦਭਾਗੇ ਹਨ। ਉਨ੍ਹਾਂ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਨੂੰ ਅਪੀਲ ਕੀਤੀ ਕਿ ਉਹ ਵਿਦੇਸ਼ਾਂ ਵਿਚ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜ਼ਰੂਰੀ ਕਦਮ ਚੁੱਕੇ।
MSP Increase News: ਮੋਦੀ ਸਰਕਾਰ ਨੇ ਦੀਵਾਲੀ ਤੋਂ ਪਹਿਲਾਂ ਕਿਸਾਨਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਕੈਬਨਿਟ ਮੀਟਿੰਗ ਵਿੱਚ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ ਵਾਧਾ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਮੰਤਰੀ ਮੰਡਲ ਨੇ ਐਮਐਸਪੀ ਨੂੰ 2 ਫ਼ੀਸਦੀ ਤੋਂ ਵਧਾ ਕੇ 7 ਫ਼ੀਸਦੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਸਰਕਾਰ ਨੇ ਕੈਬਨਿਟ ਮੀਟਿੰਗ ਵਿੱਚ ਇਸ ਫੈਸਲੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਸਰਕਾਰ ਨੇ ਕਣਕ ਅਤੇ ਸਰ੍ਹੋਂ ਸਮੇਤ 6 ਫਸਲਾਂ ਦਾ ਘੱਟੋ-ਘੱਟ ਸਮਰਥਨ ਮੁੱਲ ਵਧਾਉਣ ਦਾ ਫੈਸਲਾ ਕੀਤਾ ਹੈ। ਕਣਕ, ਜੌਂ, ਆਲੂ, ਛੋਲੇ, ਦਾਲ, ਅਲਸੀ, ਮਟਰ ਅਤੇ ਸਰ੍ਹੋਂ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ ਵਾਧਾ ਕੀਤਾ ਹੈ।ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ 150 ਰੁਪਏ ਪ੍ਰਤੀ ਕੁਇੰਟਲ ਵਾਧਾ ਕੀਤਾ ਹੈ। ਇਸ ਤੋਂ ਇਲਾਵਾ ਸਰ੍ਹੋਂ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ 400 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਗਿਆ ਹੈ।
Happy Life Tips: ਸਾਡੀ ਜ਼ਿੰਦਗੀ ਵਿਚ ਆਉਣ ਵਾਲੇ ਹਰ ਵਿਅਕਤੀ ਦਾ ਕੋਈ ਨਾ ਕੋਈ ਮਹੱਤਵ ਜ਼ਰੂਰ ਹੁੰਦਾ ਹੈ |ਕਈ ਵਾਰ ਸਾਡੀ ਜ਼ਿੰਦਗੀ ਵਿਚ ਕੁਝ ਲੋਕ ਆਉਂਦੇ ਹਨ ਜੋ ਸਾਨੂੰ ਸਿਖਾਉਂਦੇ ਹਨ ਕਿ ਸਾਨੂੰ ਕਿਹੋ ਜਿਹੇ ਲੋਕਾਂ ਤੋਂ ਦੂਰੀ ਬਣਾ ਕੇ ਰੱਖਣੀ ਚਾਹੀਦੀ ਹੈ | ਕੁਝ ਲੋਕ ਸਾਡੀ ਜ਼ਿੰਦਗੀ 'ਚ ਨਕਾਰਾਤਮਕਤਾ ਹੀ ਭਰ ਦਿੰਦੇ ਹਨ, ਅਜਿਹੇ 'ਚ ਇਨ੍ਹਾਂ ਲੋਕਾਂ ਤੋਂ ਦੂਰੀ ਬਣਾ ਕੇ ਰੱਖਣਾ ਜ਼ਰੂਰੀ ਹੈ। ਇਹ ਜ਼ਰੂਰੀ ਹੈ ਕਿ ਸਿਹਤਮੰਦ ਰਿਸ਼ਤਾ ਕਾਇਮ ਰੱਖਣ ਦੇ ਨਾਲ-ਨਾਲ ਤੁਸੀਂ ਆਪਣੀ ਸਿਹਤ ਦਾ ਵੀ ਧਿਆਨ ਰੱਖੋ। ਅਸੀਂ ਤੁਹਾਨੂੰ 6 ਅਜਿਹੇ ਲੋਕਾਂ ਬਾਰੇ ਦੱਸਣ ਜਾ ਰਹੇ ਹਾਂ ਜਿਨ੍ਹਾਂ ਤੋਂ ਦੂਰੀ ਬਣਾਈ ਰੱਖਣਾ ਤੁਹਾਡੀ ਭਾਵਨਾਤਮਕ ਅਤੇ ਮਾਨਸਿਕ ਸਿਹਤ ਲਈ ਬਹੁਤ ਫਾਇਦੇਮੰਦ ਸਾਬਤ ਹੋ ਸਕਦਾ ਹੈ। ਝੂਠੇ ਲੋਕ- ਜੋ ਲੋਕ ਕਿਸੇ ਨਾ ਕਿਸੇ ਗੱਲ 'ਤੇ ਲਗਾਤਾਰ ਝੂਠ ਬੋਲਦੇ ਹਨ, ਉਹ ਤੁਹਾਡੇ ਭਰੋਸੇ ਦੇ ਨਾਲ-ਨਾਲ ਮਨ ਦੀ ਸ਼ਾਂਤੀ ਨੂੰ ਵੀ ਤੋੜ ਸਕਦੇ ਹਨ। ਅਜਿਹੇ ਲੋਕਾਂ ਨਾਲ ਸਿਹਤਮੰਦ ਰਿਸ਼ਤਾ ਕਾਇਮ ਰੱਖਣਾ ਬਹੁਤ ਔਖਾ ਸਾਬਤ ਹੁੰਦਾ ਹੈ। ਅਜਿਹੇ 'ਚ ਇਨ੍ਹਾਂ ਲੋਕਾਂ ਦੀ ਪਛਾਣ ਕਰਨਾ ਅਤੇ ਇਨ੍ਹਾਂ ਤੋਂ ਦੂਰ ਰਹਿਣਾ ਜ਼ਰੂਰੀ ਹੈ। Toxic ਲੋਕ- Toxic ਲੋਕ ਉਹ ਹੁੰਦੇ ਹਨ ਜੋ ਤੁਹਾਡੀ ਜ਼ਿੰਦਗੀ ਵਿੱਚ ਲਗਾਤਾਰ ਨੀਵਾ ਦਿਖਾਉਣ ਵਾਲੇ ਜਾਂ ਘਟੀਆ ਵਿਚਾਰ ਵਾਲੇ ਹੁੰਦੇ ਹਨ। ਅਜਿਹੇ ਲੋਕ ਹਮੇਸ਼ਾ ਤੁਹਾਡੀ ਆਲੋਚਨਾ ਕਰਦੇ ਹਨ, ਤੁਹਾਡੇ ਰਿਸ਼ਤਿਆਂ ਵਿੱਚ ਹੇਰਾਫੇਰੀ ਕਰਦੇ ਹਨ ਅਤੇ ਤੁਹਾਨੂੰ ਭਾਵਨਾਤਮਕ ਤੌਰ 'ਤੇ ਥਕਾ ਸਕਦੇ ਹਨ। ਆਪਣੀ ਮਾਨਸਿਕ ਅਤੇ ਭਾਵਨਾਤਮਕ ਸਿਹਤ ਨੂੰ ਬਚਾਉਣ ਲਈ, ਇਹਨਾਂ ਲੋਕਾਂ ਤੋਂ ਆਪਣੇ ਆਪ ਨੂੰ ਦੂਰ ਕਰਨਾ ਜ਼ਰੂਰੀ ਹੈ। ਹੰਕਾਰੀ ਲੋਕ- ਹੰਕਾਰੀ ਲੋਕ ਸਿਰਫ ਆਪਣੇ ਬਾਰੇ ਹੀ ਸੋਚਦੇ ਹਨ ਅਤੇ ਇਹ ਲੋਕ ਅਕਸਰ ਦੂਜਿਆਂ ਪ੍ਰਤੀ ਕੋਈ ਹਮਦਰਦੀ ਨਹੀਂ ਰੱਖਦੇ। ਅਜਿਹੇ ਲੋਕ ਕਿਸੇ ਨੂੰ ਵੀ ਭਾਵਨਾਤਮਕ ਤੌਰ 'ਤੇ ਠੇਸ ਪਹੁੰਚਾ ਸਕਦੇ ਹਨ। ਅਜਿਹੇ ਲੋਕਾਂ ਦੇ ਨਾਲ ਰਹਿਣ ਨਾਲ ਤੁਹਾਡੀ ਮਾਨਸਿਕ ਸਿਹਤ 'ਤੇ ਬਹੁਤ ਬੁਰਾ ਪ੍ਰਭਾਵ ਪੈਂਦਾ ਹੈ। ਅਜਿਹੇ 'ਚ ਇਨ੍ਹਾਂ ਤੋਂ ਦੂਰ ਰਹਿਣਾ ਜ਼ਰੂਰੀ ਹੈ। ਹਾਵੀ ਹੋਣ ਵਾਲੇ ਲੋਕ- ਇਸ ਤਰ੍ਹਾਂ ਦੇ ਲੋਕ ਹਮੇਸ਼ਾ ਤੁਹਾਡੇ 'ਤੇ ਹਾਵੀ ਰਹਿੰਦੇ ਹਨ ਅਤੇ ਤੁਹਾਨੂੰ ਉਨ੍ਹਾਂ ਦੇ ਸਾਰੇ ਕੰਮ ਤੁਹਾਡੀ ਇੱਛਾ ਦੇ ਵਿਰੁੱਧ ਕਰਵਾਉਂਦੇ ਹਨ। ਇਸ ਤਰ੍ਹਾਂ ਦੇ ਲੋਕ ਤੁਹਾਨੂੰ ਕੰਟਰੋਲ ਕਰਦੇ ਹਨ। ਆਪਣੇ ਸਵੈ-ਮਾਣ ਨੂੰ ਬਣਾਈ ਰੱਖਣ ਲਈ, ਇਹ ਜ਼ਰੂਰੀ ਹੈ ਕਿ ਤੁਸੀਂ ਅਜਿਹੇ ਲੋਕਾਂ ਤੋਂ ਦੂਰ ਰਹੋ। ਨਕਾਰਾਤਮਕ ਊਰਜਾ ਵਾਲੇ ਲੋਕ - ਕੁਝ ਲੋਕ ਆਪਣੀ ਨਕਾਰਾਤਮਕਤਾ ਅਤੇ ਨਿਰਾਸ਼ਾਵਾਦ ਨਾਲ ਤੁਹਾਡੀ ਊਰਜਾ ਨੂੰ ਲਗਾਤਾਰ ਕੱਢ ਦਿੰਦੇ ਹਨ। ਇਸ ਕਿਸਮ ਦੇ ਲੋਕ ਲਗਾਤਾਰ ਸ਼ਿਕਾਇਤ ਕਰ ਸਕਦੇ ਹਨ ਅਤੇ ਤੁਹਾਨੂੰ ਨਿਰਾਸ਼ ਕਰ ਸਕਦੇ ਹਨ। ਆਪਣਾ ਸਕਾਰਾਤਮਕ ਨ...
ਨਵੀਂ ਦਿੱਲੀ: ਦੀਵਾਲੀ ਤੋਂ ਪਹਿਲਾਂ ਮੋਦੀ ਸਰਕਾਰ ਨੇ ਕੇਂਦਰੀ ਮੁਲਾਜ਼ਮਾਂ ਨੂੰ ਤੋਹਫ਼ਾ ਦਿੱਤਾ ਹੈ। ਕੇਂਦਰੀ ਮੰਤਰੀ ਮੰਡਲ ਨੇ ਬੁੱਧਵਾਰ ਨੂੰ ਮਹਿੰਗਾਈ ਭੱਤੇ ਵਿੱਚ 4 ਫੀਸਦੀ ਵਾਧੇ ਨੂੰ ਮਨਜ਼ੂਰੀ ਦਿੱਤੀ ਹੈ। ਦੱਸ ਦੇਈਏ ਕਿ ਕੇਂਦਰੀ ਕਰਮਚਾਰੀਆਂ ਦਾ ਮਹਿੰਗਾਈ ਭੱਤਾ ਵਧ ਕੇ 46 ਫੀਸਦੀ ਹੋ ਗਿਆ ਹੈ। ਪਹਿਲਾਂ ਇਹ 42 ਫੀਸਦੀ ਸੀ। ਕੇਂਦਰ ਦੀ ਮੋਦੀ ਸਰਕਾਰ ਦੇ ਇਸ ਫੈਸਲੇ ਤੋਂ ਬਾਅਦ ਲਗਭਗ 47 ਲੱਖ ਕੇਂਦਰੀ ਕਰਮਚਾਰੀਆਂ ਅਤੇ 68 ਲੱਖ ਪੈਨਸ਼ਨਰਾਂ ਨੂੰ ਇਹ ਤੋਹਫਾ ਮਿਲਿਆ ਹੈ। ਮਹਿੰਗਾਈ ਭੱਤੇ ਵਿੱਚ ਵਾਧਾ ਕਰਨ ਨੂੰ ਦਿੱਤੀ ਮਨਜ਼ੂਰੀ ਕੇਂਦਰ ਦੀ ਮੋਦੀ ਸਰਕਾਰ ਨੇ ਬੁੱਧਵਾਰ 18 ਅਕਤੂਬਰ 2023 ਨੂੰ ਕੈਬਨਿਟ ਦੀ ਮੀਟਿੰਗ ਕੀਤੀ, ਜਿਸ ਵਿੱਚ ਮਹਿੰਗਾਈ ਭੱਤੇ ਵਿੱਚ 4 ਫੀਸਦੀ ਵਾਧੇ ਨੂੰ ਮਨਜ਼ੂਰੀ ਦਿੱਤੀ ਗਈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਇਸ ਮਹੀਨੇ ਦੀ ਤਨਖਾਹ 'ਚ ਮਹਿੰਗਾਈ ਭੱਤਾ ਜੋੜ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਪੈਨਸ਼ਨਰਾਂ ਨੂੰ ਇਸ ਮਹੀਨੇ ਵਧੀ ਹੋਈ ਪੈਨਸ਼ਨ ਵੀ ਮਿਲੇਗੀ। ਇਸ ਦੇ ਨਾਲ ਹੀ ਇਹ ਵੀ ਪਤਾ ਲੱਗਾ ਹੈ ਕਿ ਜੁਲਾਈ ਤੋਂ ਸਤੰਬਰ ਤੱਕ ਦੇ ਬਕਾਏ ਵੀ ਅਦਾ ਕੀਤੇ ਜਾ ਸਕਦੇ ਹਨ। ਦੀਵਾਲੀ ਤੋਂ ਪਹਿਲਾਂ ਖੁਸ਼ ਖ਼ਬਰ ਇਹ ਹੈ ਕਿ ਅਕਤੂਬਰ ਮਹੀਨੇ ਤੋਂ ਤਿਉਹਾਰ ਸ਼ੁਰੂ ਹੋ ਜਾਂਦੇ ਹਨ। ਦੁਸਹਿਰਾ 24 ਅਕਤੂਬਰ ਨੂੰ ਹੈ। ਇਸ ਦੇ ਨਾਲ ਹੀ ਦੀਵਾਲੀ ਅਗਲੇ ਮਹੀਨੇ 12 ਨਵੰਬਰ ਨੂੰ ਹੈ। ਅਜਿਹੇ 'ਚ ਤਿਉਹਾਰ ਤੋਂ ਪਹਿਲਾਂ ਮੋਦੀ ਸਰਕਾਰ ਨੇ ਵੱਡਾ ਤੋਹਫਾ ਦਿੱਤਾ ਹੈ। ਕੇਂਦਰ ਦੀ ਮੋਦੀ ਸਰਕਾਰ ਦੇ ਇਸ ਫੈਸਲੇ ਨਾਲ ਕਰੀਬ 47 ਲੱਖ ਕੇਂਦਰੀ ਕਰਮਚਾਰੀਆਂ ਅਤੇ ਕਰੀਬ 68 ਲੱਖ ਪੈਨਸ਼ਨਰਾਂ ਨੂੰ ਫਾਇਦਾ ਹੋਵੇਗਾ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Chandigarh News: अज्ञात युवक का शव बरामद; नहीं हो पाई पहचान, जांच में जुटी चंडीगढ़ पुलिस
Miss Universe 2024 : 21 वर्षीय Victoria Kjaer ने अपने नाम किया मिस यूनिवर्स का खिताब
Punjab Accident News: कोहरे के कारण कपूरथला में मिनीबस की टक्कर में 3 की मौत, 2 घायल