ਮੋਹਾਲੀ : ਪੰਜਾਬੀ ਗਾਇਕ ਸਿੱਪੀ ਗਿੱਲ ਖਿਲਾਫ਼ ਮੋਹਾਲੀ ਪੁਲਿਸ ਨੇ ਐੱਫਆਈਆਰ ਦਰਜ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਕ ਇਹ ਐੱਫਆਈਆਰ ਕੁੱਟਮਾਰ ਦੇ ਮਾਮਲੇ 'ਚ ਦਰਜ ਹੋਈ ਹੈ। ਦੱਸ ਦੇਈਏ ਸਿੱਪੀ ਗਿੱਲ 'ਤੇ ਹੋਮਲੈਂਡ ਸੁਸਾਇਟੀ ਨੇੜੇ ਇਕ ਸ਼ਖ਼ਸ ਦੀ ਕੁੱਟਮਾਰ ਕਰਨ ਦੇ ਇਲਜ਼ਾਮ ਲੱਗੇ ਹਨ। ਕਮਲਜੀਤ ਸਿੰਘ ਸ਼ੇਰਗਿੱਲ ਪੁੱਤਰ ਮੰਗਲ ਸਿੰਘ ਦੀ ਸ਼ਿਕਾਇਤ 'ਤੇ ਕੇਸ ਦਰਜ ਹੋਇਆ ਹੈ। ਉਨ੍ਹਾਂ ਆਪਣੀ ਸ਼ਿਕਾਇਤ 'ਚ ਦੱਸਿਆ ਕਿ ਇਨ੍ਹਾਂ ਬੰਦਿਆਂ ਨੇ ਮੈਨੂੰ ਘੇਰਿਆ ਤੇ ਮੈਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ। ਇਸ ਮਾਮਲੇ 'ਚ ਮਟੌਰ ਪੁਲਿਸ ਨੇ ਆਈਪੀਸੀ ਦੀ ਧਾਰਾ 323, 341, 148 ਅਤੇ 25-54-59 ਅਸਲਾ ਐਕਟ ਤਹਿਤ ਪੰਜ ਛੇ ਨਾਮਾਲੂਮ ਤੇ ਤਿੰਨ ਮੁਲਜ਼ਮਾਂ ਖਿਲਾਫ਼ ਬਾਇਨੇਮ ਕੇਸ ਦਰਜ ਕੀਤੀ ਹੈ। ਇਨ੍ਹਾਂ ਵਿਚ ਸੰਦੀਪ ਸਿੰਘ ਗਿੱਲ, ਹਨੀ ਸੇਖੋਂ ਤੇ ਹਨੀ ਖ਼ਾਨ ਦਾ ਨਾਂ ਸ਼ਾਮਲ ਹੈ।
ਮੋਹਾਲੀ: ਮੋਹਾਲੀ ਦੇ ਸੈਕਟਰ 85 ਸਥਿਤ ਵੇਵ ਅਸਟੇਟ ਵਿਖੇ ਰਾਮਲੀਲਾ ਦੀਆਂ ਝਾਕੀਆ ਵਿੱਚ ਲੋਕਾਂ ਦੀ ਉਤਸਕਤਾ ਦੇਖੀ ਗਈ ਹੈ। ਭਲ੍ਹਕੇ 19 ਅਕਤੂਬਰ ਤੋਂ 6 ਦਿਨਾਂ ਲਈ ਰਾਮਲੀਲਾ ਹੋਵੇਗੀ ਜਿਸ ਵਿੱਚ ਭਗਵਾਨ ਰਾਮ ਅਤੇ ਰਾਵਣ ਦੀ ਜਿੰਦਗੀ ਦੀਆਂ ਵੱਖ-ਵੱਖ ਘਟਨਾਵਾਂ ਉੱਤੇ ਚਾਨਣਾ ਪਾਇਆ ਜਾਵੇਗਾ। ਰੋਡ ਸ਼ੋਅ ਦੌਰਾਨ ਭਗਵਾਨ ਰਾਮ ਦੇ ਜੀਵਨ ਨੂੰ ਦਰਸਾਉਂਦੀਆਂ ਕਈ ਝਾਕੀਆਂ ਕੱਢੀਆਂ ਗਈਆ ਸਨ ਜਿਨ੍ਹਾਂ ਨੂੰ ਲੈ ਕੇ ਆਮ ਲੋਕਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਹੈ। ਇਸ ਮੌਕੇ ਪਾਤਰਾਂ ਦਾ ਵੀ ਕਈ ਥਾਵਾਂ ਉੱਤੇ ਸਨਮਾਨ ਕੀਤਾ ਗਿਆ ਹੈ। ਇਸ ਸਮਾਗਮ ਦਾ ਆਯੋਜਨ ਉਮੀਦ ਨੂੰ ਵਧਾਉਣ ਅਤੇ ਆਗਾਮੀ ਰਾਮਲੀਲਾ ਤਿਉਹਾਰਾਂ ਲਈ ਸਟੇਜ ਸੈੱਟ ਕਰਨ ਲਈ ਕੀਤਾ ਗਿਆ ਸੀ, ਜੋ ਕਿ ਹਰ ਵਰਗ ਦੇ ਲੋਕਾਂ ਨੂੰ ਆਕਰਸ਼ਿਤ ਕਰਦਾ ਹੈ। ਭਗਵਾਨ ਰਾਮ, ਸੀਤਾ, ਲਕਸ਼ਮਣ, ਹਨੂੰਮਾਨ, ਰਾਵਣ, ਅਤੇ ਹੋਰ ਵਰਗੇ ਪਾਤਰਾਂ ਨੂੰ ਸਮਰਪਿਤ ਕਲਾਕਾਰਾਂ ਦੁਆਰਾ ਜੀਵਨ ਵਿੱਚ ਲਿਆਂਦਾ ਗਿਆ, ਜਿਨ੍ਹਾਂ ਨੇ ਬਹੁਤ ਹੀ ਸ਼ਰਧਾ ਨਾਲ ਆਪਣੀਆਂ ਭੂਮਿਕਾਵਾਂ ਨੂੰ ਉਤਸ਼ਾਹ ਨਾਲ ਦਰਸਾਇਆ। ਰਾਮਲੀਲਾ ਨੂੰ ਲੈ ਕੇ ਝਾਕੀਆ ਕਢਣ ਦਾ ਇਹ ਉਦੇਸ਼ ਸੀ ਕਿ ਰਾਮਲੀਲਾ ਬਾਰੇ ਲੋਕਾਂ ਨੂੰ ਪਤਾ ਚੱਲ ਸਕੇ ਅਤੇ ਵੱਧ ਤੋਂ ਵੱਧ ਲੋਕ ਜੁੜ ਸਕਣ। ਇਸ ਮੌਕੇ ਪ੍ਰਬੰਧਕਾਂ ਦਾ ਕਹਿਣਾ ਹੈ ਕਿ ਸਾਡਾ ਉਦੇਸ਼ ਰਾਮਲੀਲਾ ਦੀ ਸ਼ਾਨ ਨੂੰ ਇਸ ਤਰੀਕੇ ਨਾਲ ਪੇਸ਼ ਕਰਨਾ ਸੀ ਕਿ ਹਰ ਕੋਈ ਸ਼ਲਾਘਾ ਕਰ ਸਕੇ। ਰੋਡ ਸ਼ੋਅ ਨੇ ਸਾਨੂੰ ਸਮਾਜ ਨਾਲ ਜੁੜਨ ਅਤੇ ਰਾਮਲੀਲਾ ਪ੍ਰਦਰਸ਼ਨ ਤੋਂ ਪਹਿਲਾਂ ਤਿਉਹਾਰ ਦੀ ਭਾਵਨਾ ਨੂੰ ਜਗਾਉਣ ਦੀ ਇਜਾਜ਼ਤ ਦਿੱਤੀ," ਉਸਨੇ ਅੱਗੇ ਕਿਹਾ। 19 ਅਕਤੂਬਰ ਤੋਂ ਸ਼ੁਰੂ ਹੋ ਕੇ ਛੇ ਰੋਜ਼ਾ ਰਾਮਲੀਲਾ ਵੇਵ ਅਸਟੇਟ, ਸੈਕਟਰ 85, ਮੋਹਾਲੀ ਵਿਖੇ ਕਰਵਾਈ ਜਾਵੇਗੀ। ਇਸ ਸਮਾਗਮ ਵਿੱਚ ਮੋਹਾਲੀ ਦੀਆਂ ਨਾਮਵਰ ਸ਼ਖਸੀਅਤਾਂ ਜਿਵੇਂ ਕਿ ਆਪ ਵਿਧਾਇਕ ਕੁਲਵੰਤ ਸਿੰਘ, ਡੀਸੀ ਆਸ਼ਿਕਾ ਜੈਨ, ਐਸਐਸਪੀ ਮੁਹਾਲੀ, ਸੰਦੀਪ ਕੁਮਾਰ ਗਰਗ ਅਤੇ ਐਸਡੀਐਮ ਚੰਦਰਜੋਤੀ ਸਿੰਘ ਹਾਜ਼ਰ ਹੋਣਗੀਆਂ।
CM Bhagwant mann : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ਼ ਵੱਡੀ ਮੁਹਿੰਮ ਚਲਾਈ ਜਾ ਰਹੀ ਹੈ। ਇਸ ਦੇ ਚਲਦੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੰਮ੍ਰਿਤਸਰ ਪਹੁੰਚ ਗਏ ਹਨ। ਫਿਲਹਾਲ ਉਹ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਮੱਥਾ ਟੇਕਣ ਤੋਂ ਬਾਅਦ ਉਹ ਅੰਮ੍ਰਿਤਸਰ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦਾ ਉਦਘਾਟਨ ਕਰਨ ਜਾ ਰਹੇ ਹਨ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਨੌਜਵਾਨਾਂ ਲਈ ਖੇਡਾਂ ਦੀ ਸ਼ੁਰੂਆਤ ਕੀਤੀ ਹੈ। ਇਸ ਦੇ ਨਾਲ ਹੀ ਪੰਜਾਬ ਵਿੱਚ ਨਸ਼ਾ ਖ਼ਤਮ ਕਰਨ ਲਈ ਨਸ਼ਾ ਵਿਰੁੱਧ ਮੁਹਿੰਮ ਚਲਈ ਗਈ ਹੈ। ਇਸ ਤੋਂ ਇਲਾਵਾ ਭਗਵੰਤ ਮਾਨ ਨੇ ਕਿਹਾ ਕਿ ਸਫ਼ਲਤਾ ਦਾ ਸਭ ਤੋਂ shorctcut ਰਸਤਾ ਮਿਹਨਤ ਹੈ ਕਿਉਂਕਿ 'ਵਿਹਲਾ ਦਿਮਾਗ ਸ਼ੈਤਾਨ ਦਾ ਘਰ ਹੁੰਦਾ ਹੈ'। ਸਰਕਾਰ ਨੂੰ ਲੋਕਾਂ ਦੀ ਲੋੜ ਹੈ। ਅਸੀ ਂਪੰਜਾਬ ਨੂੰ ਰੰਗਲਾ ਪੰਜਾਬ ਬਣਾਵਾਂਗੇ। ਲੋਕਾਂ ਨੇ ਸਾਨੂੰ ਜੋ ਵੀ ਜ਼ਿੰਮਵਾਰੀ ਦਿੱਤੀ ਹੈ ਉਸ ਨੂੰ ਬਾਖ਼ੂਬੀ ਨਾਲ ਨਿਭਾਵਾਂਗੇ। ਅਸੀਂ ਇਸ ਮੁਹਿੰਮ ਨੂੰ 'ਹਰ ਪਿੰਡ ਹਰ ਗਲੀ, ਹਰ ਘਰ' ਲੈ ਕੇ ਜਾਵਾਂਗੇ। CM ਭਗਵੰਤ ਮਾਨ ਨੇ ਕਿਹਾ ਕਿ ਸਾਡਾ ਪੰਜਾਬ ਗੁਰੂਆਂ ਪੀਰਾਂ ਦੀ ਧਰਤੀ ਹੈ, ਸਾਡੇ ਕੋਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਰੂਪ ਵਿੱਚ ਖ਼ਜਾਨਾ ਹੈ। ਪ੍ਰੋਗਰਾਮ ਦੀ ਸ਼ੁਰੂਆਤ ਵਾਕਾਥਨ ਨਾਲ ਹੋਵੇਗੀ। ਦਰਅਸਲ ਅੱਜ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਸਵੇਰੇ 11 ਵਜੇ ਮੁੱਖ ਮੰਤਰੀ ਭਗਵੰਤ ਮਾਨ 35 ਹਜ਼ਾਰ ਬੱਚਿਆਂ ਨਾਲ ਅੰਮ੍ਰਿਤਸਰ ਦੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਰਦਾਸ ਕਰਨਗੇ। ਪੰਜਾਬ ਸਰਕਾਰ ਹੋਪ ਇਨੀਸ਼ੀਏਟਿਵ ਸ਼ੁਰੂ ਕਰੇਗੀ। ਨਸ਼ਾ ਛੁਡਾਊ ਦੀ ਵਿਸ਼ਾਲ ਮੁਹਿੰਮ ਪ੍ਰਾਰਥਨਾ, ਸੰਕਲਪ ਅਤੇ ਖੇਡ ਦੇ ਥੀਮ ਰਾਹੀਂ ਸ਼ੁਰੂ ਹੋਵੇਗੀ। ...
ਗਾਜ਼ਾ: 7 ਅਕਤੂਬਰ ਨੂੰ ਇਜ਼ਰਾਈਲ 'ਤੇ ਭਿਆਨਕ ਅੱਤਵਾਦੀ ਹਮਲਾ ਕਰਨ ਵਾਲੇ ਹਮਾਸ ਸਮੂਹ ਨੇ ਇਕ ਸ਼ਰਤ 'ਤੇ ਸਾਰੇ ਬੰਧਕਾਂ ਨੂੰ ਰਿਹਾਅ ਕਰਨ ਦੀ ਪੇਸ਼ਕਸ਼ ਕੀਤੀ ਹੈ। ਹਮਾਸ ਦੇ ਇੱਕ ਸੀਨੀਅਰ ਅਧਿਕਾਰੀ ਨੇ ਐਨਬੀਸੀ ਨਿਊਜ਼ ਨੂੰ ਦੱਸਿਆ ਕਿ ਹਥਿਆਰਬੰਦ ਸਮੂਹ ਸਾਰੇ ਨਾਗਰਿਕ ਬੰਧਕਾਂ ਨੂੰ ਤੁਰੰਤ ਰਿਹਾਅ ਕਰਨ ਲਈ ਤਿਆਰ ਹੈ ਜੇਕਰ ਇਜ਼ਰਾਈਲ ਗਾਜ਼ਾ 'ਤੇ ਆਪਣੇ ਹਵਾਈ ਹਮਲੇ ਬੰਦ ਕਰ ਦਿੰਦਾ ਹੈ। ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਹਮਾਸ ਅਧਿਕਾਰੀ ਇੱਕ ਘੰਟੇ ਦੇ ਅੰਦਰ ਸਾਰੇ ਬੰਧਕਾਂ ਨੂੰ ਰਿਹਾਅ ਕਰਨ ਲਈ ਤਿਆਰ ਹੈ ਜੇਕਰ ਇਜ਼ਰਾਈਲੀ ਬਲਾਂ ਨੇ ਗਾਜ਼ਾ ਪੱਟੀ ਵਿੱਚ ਆਪਣੇ ਫੌਜੀ ਹਮਲੇ ਬੰਦ ਕਰ ਦਿੱਤੇ। ਨਾਗਰਿਕ ਬੰਧਕਾਂ ਨੂੰ ਰਿਹਾਅ ਕਰਨ ਲਈ ਹਥਿਆਰਬੰਦ ਸਮੂਹ ਦੀ ਸ਼ਰਤ ਹਮਾਸ ਦੁਆਰਾ ਚਲਾਏ ਗਏ ਐਨਕਲੇਵ ਵਿੱਚ ਮੰਗਲਵਾਰ ਨੂੰ ਗਾਜ਼ਾ ਸਿਟੀ ਦੇ ਇੱਕ ਹਸਪਤਾਲ ਵਿੱਚ ਇੱਕ ਹਵਾਈ ਹਮਲੇ ਵਿੱਚ ਸੈਂਕੜੇ ਲੋਕਾਂ ਦੀ ਮੌਤ ਤੋਂ ਤੁਰੰਤ ਬਾਅਦ ਆਈ। ਇਜ਼ਰਾਈਲ ਦੀ ਫੌਜ ਨੇ ਮੰਗਲਵਾਰ ਨੂੰ ਗਾਜ਼ਾ ਦੇ ਇੱਕ ਹਸਪਤਾਲ 'ਤੇ ਹਮਲੇ ਦੀ ਜ਼ਿੰਮੇਵਾਰੀ ਤੋਂ ਇਨਕਾਰ ਕਰਦੇ ਹੋਏ ਕਿਹਾ ਕਿ ਫੌਜੀ ਖੁਫੀਆ ਜਾਣਕਾਰੀ ਨੇ ਸੁਝਾਅ ਦਿੱਤਾ ਹੈ ਕਿ ਹਸਪਤਾਲ ਨੂੰ ਐਨਕਲੇਵ ਦੇ ਫਲਸਤੀਨੀ ਇਸਲਾਮਿਕ ਜੇਹਾਦ ਫੌਜੀ ਸਮੂਹ ਦੁਆਰਾ ਇੱਕ ਅਸਫਲ ਰਾਕੇਟ ਲਾਂਚ ਦੁਆਰਾ ਪ੍ਰਭਾਵਿਤ ਕੀਤਾ ਗਿਆ ਸੀ। "ਆਈਡੀਐਫ ਦੇ ਸੰਚਾਲਨ ਪ੍ਰਣਾਲੀਆਂ ਦੁਆਰਾ ਇੱਕ ਵਿਸ਼ਲੇਸ਼ਣ ਦੇ ਬਾਅਦ, ਰਾਕੇਟ ਦਾ ਇੱਕ ਬੈਰਾਜ ਇਜ਼ਰਾਈਲ ਵੱਲ ਲਾਂਚ ਕੀਤਾ ਗਿਆ ਸੀ, ਜੋ ਹਸਪਤਾਲ ਦੇ ਨੇੜੇ-ਤੇੜੇ ਤੋਂ ਲੰਘਿਆ, ਜਦੋਂ ਇਹ ਮਾਰਿਆ ਗਿਆ," ਇਜ਼ਰਾਈਲ ਡਿਫੈਂਸ ਫੋਰਸਿਜ਼ ਨੇ ਐਕਸ 'ਤੇ ਸਾਂਝਾ ਕੀਤਾ।
ਦੱਖਣੀ ਅਫ਼ਰੀਕਾ: ਦੱਖਣੀ ਅਫ਼ਰੀਕਾ ਨੇ 17 ਅਕਤੂਬਰ ਨੂੰ ਧਰਮਸ਼ਾਲਾ ਵਿੱਚ ਆਈਸੀਸੀ ਕ੍ਰਿਕਟ ਵਿਸ਼ਵ ਕੱਪ 2023 ਵਿੱਚ ਨੀਦਰਲੈਂਡ ਨਾਲ ਖੇਡਿਆ। ਦੱਖਣੀ ਅਫ਼ਰੀਕਾ ਇਹ ਮੈਚ 38 ਦੌੜਾਂ ਨਾਲ ਹਾਰ ਗਿਆ ਅਤੇ ਨੀਦਰਲੈਂਡ ਨੇ ਮੁਕਾਬਲੇ ਵਿੱਚ ਆਪਣੀ ਪਹਿਲੀ ਜਿੱਤ ਹਾਸਲ ਕੀਤੀ। ਦੱਖਣੀ ਅਫਰੀਕਾ ਦੀ ਟੀਮ ਕੇਸ਼ਵ ਮਹਾਰਾਜ ਅਤੇ ਲੁੰਗੀ ਐਨਗਿਡੀ ਨੇ ਆਖਰੀ ਵਿਕਟ ਲਈ 41 ਦੌੜਾਂ ਦੀ ਸਾਂਝੇਦਾਰੀ ਦੇ ਬਾਵਜੂਦ 207 ਦੌੜਾਂ 'ਤੇ ਆਊਟ ਹੋ ਗਈ। ਇਸ ਦੌਰਾਨ ਕੇਸ਼ਵ ਮਹਾਰਾਜ ਦੇ ਬੱਲੇ 'ਚ 'ਓਮ' ਦਾ ਨਿਸ਼ਾਨ ਦੇਖਿਆ ਗਿਆ ਅਤੇ ਉਨ੍ਹਾਂ ਦੇ ਬੱਲੇ ਦੀ ਤਸਵੀਰ ਕੁਝ ਹੀ ਸਮੇਂ 'ਚ ਪ੍ਰਸ਼ੰਸਕਾਂ 'ਚ ਵਾਇਰਲ ਹੋ ਗਈ। Meet South Africa cricketer keshav maharaj.The bat that Keshav uses has the sacred word Om...
ਚੰਡੀਗੜ੍ਹ: ਚੰਡੀਗੜ੍ਹ ਪ੍ਰਸ਼ਾਸਨ ਦੀ ਮੀਟਿੰਗ ਵਿੱਚ ਇਲੈਕਟ੍ਰਿਕ ਵਹੀਕਲ (ਈ.ਵੀ.) ਨੀਤੀ ਤਹਿਤ ਕੈਂਪਿੰਗ ਹਟਾਉਣ ਸਬੰਧੀ ਕੋਈ ਸਹਿਮਤੀ ਨਹੀਂ ਬਣ ਸਕੀ। ਹਾਲਾਂਕਿ ਲੋਕਾਂ ਨੂੰ ਕੁਝ ਰਾਹਤ ਦੇਣ ਦਾ ਪ੍ਰਸਤਾਵ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੂੰ ਭੇਜਿਆ ਗਿਆ ਹੈ। ਇਸ ਦੀ ਮਨਜ਼ੂਰੀ ਤੋਂ ਬਾਅਦ ਸ਼ਹਿਰ ਦੇ ਲੋਕਾਂ ਨੂੰ ਦੋਪਹੀਆ ਵਾਹਨ ਖਰੀਦਣ 'ਚ ਰਾਹਤ ਮਿਲ ਸਕਦੀ ਹੈ। ਪ੍ਰਸ਼ਾਸਕ ਦੇ ਸਲਾਹਕਾਰ ਧਰਮਪਾਲ ਨੇ ਸਟੇਟ ਟਰਾਂਸਪੋਰਟ ਅਥਾਰਟੀ ਅਤੇ ਚੰਡੀਗੜ੍ਹ ਰੀਨਿਊਏਬਲ ਐਨਰਜੀ ਵਿਭਾਗ ਨਾਲ ਮੀਟਿੰਗ ਕਰਕੇ ਇਲੈਕਟ੍ਰਿਕ ਵਾਹਨਾਂ ਦੀ ਕੈਂਪਿੰਗ ਨੂੰ 10 ਫੀਸਦੀ ਤੱਕ ਘਟਾਉਣ ਦਾ ਪ੍ਰਸਤਾਵ ਪ੍ਰਸ਼ਾਸਕ ਨੂੰ ਭੇਜਿਆ ਹੈ। ਇਸ ਨਾਲ 31 ਮਾਰਚ ਤੱਕ 1600 ਵਾਧੂ ਵਾਹਨ ਰਜਿਸਟਰਡ ਹੋ ਸਕਦੇ ਹਨ। ਜਦੋਂ ਕਿ ਚਾਰ ਪਹੀਆ ਵਾਹਨਾਂ ਦਾ ਟੀਚਾ 15465 ਸੀ, ਜਿਸ ਨੂੰ ਹੁਣ ਵਧਾ ਕੇ 17000 ਕਰ ਦਿੱਤਾ ਗਿਆ ਹੈ। ਇਲੈਕਟ੍ਰਿਕ ਵਹੀਕਲ ਪਾਲਿਸੀ ਦੇ ਤਹਿਤ ਵਿੱਤੀ ਸਾਲ 2023-24 ਵਿੱਚ 12,076 ਦੋਪਹੀਆ ਵਾਹਨਾਂ ਦੀ ਰਜਿਸਟਰੇਸ਼ਨ ਹੋਣੀ ਸੀ ਪਰ ਇਹ ਕੰਮ 6 ਅਕਤੂਬਰ ਨੂੰ ਪੂਰਾ ਹੋ ਗਿਆ। ਉਦੋਂ ਤੋਂ ਚੰਡੀਗੜ੍ਹ ਵਿੱਚ ਦੋਪਹੀਆ ਵਾਹਨਾਂ ਦੀ ਰਜਿਸਟ੍ਰੇਸ਼ਨ ਬੰਦ ਕਰ ਦਿੱਤੀ ਗਈ ਹੈ। ਵਾਹਨ ਵਿਕਰੇਤਾ ਪ੍ਰਸ਼ਾਸਨ ਦੇ ਇਸ ਫੈਸਲੇ ਦਾ ਲਗਾਤਾਰ ਵਿਰੋਧ ਕਰ ਰਹੇ ਹਨ। ਜ਼ਿਕਰਯੋਗ ਹੈ ਕਿ ਕੱਲ੍ਹ ਚੰਡੀਗੜ੍ਹ ਵਿੱਚ ਇਲੈਕਟ੍ਰਿਕ ਵਾਹਨ ਪਾਲਿਸੀ ਨੂੰ ਲੈ ਕੇ ਨਗਰ ਨਿਗਮ ਦੀ ਮੀਟਿੰਗ ਵਿੱਚ ਹੰਗਾਮਾ ਹੋਇਆ ਸੀ। ਵਿਰੋਧੀ ਕੌਂਸਲਰਾਂ ਨੇ ਸਰਕਾਰ ਵੱਲੋਂ ਲਾਗੂ ਕੀਤੀ ਇਸ ਨੀਤੀ ਦਾ ਵਿਰੋਧ ਕੀਤਾ। ਉਸ ਦੇ ਵਿਰੋਧ ਕਾਰਨ ਹਾਕਮ ਧਿਰ ਦੇ ਕੌਂਸਲਰਾਂ ਨੇ ਵੀ ਉਸ ਦੀ ਹਮਾਇਤ ਕਰਨੀ ਸ਼ੁਰੂ ਕਰ ਦਿੱਤੀ। ਇਸ ਮਗਰੋਂ ਸਮੂਹ ਕੌਂਸਲਰਾਂ ਨੇ ਅੱਜ ਚੰਡੀਗੜ੍ਹ ਸਿਵਲ ਸਕੱਤਰੇਤ ਦੇ ਬਾਹਰ ਧਰਨਾ ਦੇਣ ਦਾ ਐਲਾਨ ਕੀਤਾ ਸੀ।
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰ-ਅੰਦੇਸ਼ ਸੋਚ ਤਹਿਤ ਪੰਜਾਬ ਨੂੰ ਗਰੀਨ ਹਾਈਡ੍ਰੋਜਨ ਦੇ ਉਤਪਾਦਨ ਵਿੱਚ ਮੋਹਰੀ ਸੂਬਾ ਬਣਾਉਣ ਅਤੇ ਗਰੀਨ ਹਾਈਡ੍ਰੋਜਨ ਈਕੋਸਿਸਟਮ ਨੂੰ ਉਤਸ਼ਾਹਿਤ ਲਈ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਵੱਲੋਂ ਗਰੀਨ ਹਾਈਡ੍ਰੋਜਨ ਨੀਤੀ, ਜਿਸਨੂੰ 'ਪੰਜਾਬ ਗਰੀਨ ਹਾਈਡ੍ਰੋਜਨ ਨੀਤੀ 2023' ਵਜੋਂ ਜਾਣਿਆ ਜਾਵੇਗਾ, ਦਾ ਖਰੜਾ ਜਨਤਕ ਕਰ ਦਿੱਤਾ ਗਿਆ ਹੈ, ਜਿਸ ਬਾਰੇ ਸਬੰਧਤ ਭਾਈਵਾਲਾਂ ਅਤੇ ਆਮ ਲੋਕਾਂ ਤੋਂ ਸੁਝਾਅ/ਟਿੱਪਣੀਆਂ ਮੰਗੀਆਂ ਹਨ। ਇਹ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਆਮ ਲੋਕਾਂ ਤੋਂ ਟਿੱਪਣੀਆਂ ਤੇ ਸੁਝਾਅ ਲੈਣ ਲਈ ਗਰੀਨ ਹਾਈਡ੍ਰੋਜਨ ਨੀਤੀ ਦਾ ਖਰੜਾ ਪੇਡਾ ਦੀ ਵੈੱਬਸਾਈਟ www.peda.gov.in 'ਤੇ ਅਪਲੋਡ ਕਰ ਦਿੱਤਾ ਗਿਆ ਹੈ ਅਤੇ ਇਸ ਸਬੰਧੀ ਟਿੱਪਣੀਆਂ/ਸੁਝਾਅ ਡਾਕ ਰਾਹੀਂ ਜਾਂ ਈਮੇਲ kulbirsingh@peda.gov.in ਅਤੇ rohit.kumar945@punjab.gov.in 'ਤੇ 5 ਨਵੰਬਰ, 2023 ਤੱਕ ਭੇਜੇ ਜਾ ਸਕਦੇ ਹਨ। ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਸ ਨੀਤੀ ਦਾ ਉਦੇਸ਼ ਸਾਲ 2030 ਤੱਕ 100 ਕਿੱਲੋ ਟਨ ਉਤਪਾਦਨ ਸਮਰੱਥਾ ਦੇ ਨਾਲ ਪੰਜਾਬ ਨੂੰ ਗਰੀਨ ਹਾਈਡ੍ਰੋਜਨ/ਅਮੋਨੀਆ ਦੇ ਉਤਪਾਦਨ ਵਿੱਚ ਮੋਹਰੀ ਸੂਬਾ ਬਣਾਉਣਾ ਹੈ। ਇਸ ਤੋਂ ਇਲਾਵਾ ਹਾਈਡ੍ਰੋਜਨ ਪੈਦਾ ਕਰਨ ਦੀਆਂ ਨਵੀਨਤਮ ਉਤਪਾਦਨ ਸਮਰੱਥਾਵਾਂ ਜਿਵੇਂ ਬਾਇਓਮਾਸ ਗੈਸੀਫ਼ਿਕੇਸ਼ਨ, ਸਟੀਮ ਮੀਥੇਨ ਰਿਫਾਰਮਿੰਗ, ਵੇਸਟ ਵਾਟਰ ਦੀ ਇਲੈਕਟ੍ਰੋਲਾਈਸਿਸ, ਹਾਈਡ੍ਰੋਜਨ ਫਿਊਲ ਬਲੈਂਡਿੰਗ ਆਦਿ ਵਿਕਸਤ ਕਰਨਾ ਹੈ। ਉਨ੍ਹਾਂ ਕਿਹਾ ਕਿ ਇਹ ਨੀਤੀ ਹਾਈਡ੍ਰੋਜਨ ਗੈਸ ਸੈਕਟਰ ਵਿੱਚ ਸਕਿੱਲ ਡਿਵੈਲਪਮੈਂਟ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਸੂਬੇ ਵਿੱਚ ਕਰੋੜਾਂ ਰੁਪਏ ਦਾ ਨਿਵੇਸ਼ ਲੈ ਕੇ ਆਵੇਗੀ। ਇਸ ਤੋਂ ਇਲਾਵਾ ਇਸ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਹੋਣਗੇ ਅਤੇ ਉਦਯੋਗਾਂ ਵੱਲੋਂ ਨਵਿਆਉਣਯੋਗ ਊਰਜਾ ਦੀ ਵਰਤੋਂ ਨੂੰ ਯਕੀਨੀ ਬਣਾਇਆ ਜਾਵੇਗਾ। ਪੇਡਾ ਦੇ ਸੀ.ਈ.ਓ. ਡਾ ਅਮਰਪਾਲ ਸਿੰਘ ਨੇ...
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਪਾਕਿਸਤਾਨ ਸਥਿਤ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਦੀ ਹਮਾਇਤ ਪ੍ਰਾਪਤ ਅਤੇ ਅਮਰੀਕਾ ਸਥਿਤ ਗੈਂਗਸਟਰ ਹਰਪ੍ਰੀਤ ਸਿੰਘ ਉਰਫ ਹੈਪੀ ਪਾਸੀਆ ਵੱਲੋਂ ਚਲਾਏ ਜਾ ਰਹੇ ਅੱਤਵਾਦੀ ਮਾਡਿਊਲ ਦੇ ਚਾਰ ਕਾਰਕੁਨਾਂ ਨੂੰ ਗ੍ਰਿਫਤਾਰ ਕਰਕੇ ਸੂਬੇ ਦੇ ਮੋਹਤਬਾਰ ਵਿਅਕਤੀਆਂ ਦੀ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲ ਦਿੱਤਾ ਹੈ।ਡੀਜੀਪੀ ਪੰਜਾਬ, ਗੌਰਵ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਾਬੂ ਕੀਤੇ ਮੁਲਜ਼ਮਾਂ ਦੀ ਪਛਾਣ ਵਿਕਰਮਜੀਤ ਸਿੰਘ ਉਰਫ਼ ਰਾਜਾ ਬੈਂਸ ਵਾਸੀ ਬਟਾਲਾ ਅਤੇ ਬਾਵਾ ਸਿੰਘ ਵਾਸੀ ਪਿੰਡ ਲੁੱਧਰ (ਅੰਮ੍ਰਿਤਸਰ), ਗੁਰਕ੍ਰਿਪਾਲ ਸਿੰਘ ਉਰਫ਼ ਗਗਨ ਰੰਧਾਵਾ ਅਤੇ ਅਮਾਨਤ ਗਿੱਲ ਦੋਵੇਂ ਵਾਸੀ ਅੰਮ੍ਰਿਤਸਰ ਵਜੋਂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਦੋੋਸ਼ੀਆਂ ਕੋਲੋਂ .32 ਬੋਰ ਦਾ ਇੱਕ ਪਿਸਤੌਲ ਅਤੇ 10 ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ।ਉਨ੍ਹਾਂ ਦੱਸਿਆ ਕਿ ਰਿੰਦਾ ਅਤੇ ਹੈਪੀ ਪਾਸੀਆ ਵੱਲੋਂ ਸੂਬੇ ਦੇ ਕੁਝ ਪ੍ਰਮੁੱਖ ਵਿਅਕਤੀਆਂ ਦੀ ਮਿੱਥਕੇ ਹੱਤਿਆ ਕਰਨ ਦੀ ਯੋਜਨਾ ਬਣਾਉਣ ਅਤੇ ਇਸ ਵਾਰਦਾਤ ਨੂੰ ਅੰਜਾਮ ਦੇਣ ਲਈ ਦੋ ਸ਼ੂਟਰਾਂ ਨੂੰ ਨਿਯੁਕਤ ਕਰਨ ਬਾਰੇ ਪੁਖ਼ਤਾ ਇਤਲਾਹ ਮਿਲਣ ਉਪਰੰਤ ਐਸ.ਐਸ.ਓ.ਸੀ. ਐਸ.ਏ.ਐਸ. ਨਗਰ ਦੀਆਂ ਪੁਲਿਸ ਟੀਮਾਂ ਨੇ ਇੱਕ ਵਿਸ਼ੇਸ਼ ਆਪੇ੍ਰਸ਼ਨ ਚਲਾਇਆ ਅਤੇ ਵਿਕਰਮਜੀਤ ਉਰਫ਼ ਰਾਜਾ ਬੈਂਸ ਅਤੇ ਬਾਵਾ ਸਿੰਘ ਸਮੇਤ ਦੋ ਮੁਲਜ਼ਮਾਂ ਨੂੰ ਕਾਬੂ ਕੀਤਾ। ।ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗੈਂਗਸਟਰ ਹੈਪੀ ਪਾਸੀਆ ਨੇ ਮੁਲਜ਼ਮ ਵਿਕਰਮਜੀਤ ਨਾਲ ,ਟਾਰਗੇਟ ਕਿਲਿੰਗ ਕਰਨ ਸਬੰਧੀ 15 ਲੱਖ ਰੁਪਏ ਵਿੱਚ ਸੌਦਾ ਕੀਤਾ ਸੀ ਅਤੇ ਇਸ ਵਾਰਦਾਤ ਨੂੰ ਅੰਜਾਮ ਦੇਣ ਲਈ ਸਤੰਬਰ 2023 ਦੇ ਆਖਰੀ ਹਫ਼ਤੇ ਮੁਲਜ਼ਮ ਵਿਕਰਮਜੀਤ ਵੱਲੋਂ ਰੇਕੀ ਵੀ ਕੀਤੀ ਗਈ ਸੀ।ਡੀਜੀਪੀ ਨੇ ਦੱਸਿਆ ਕਿ ਅਗਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਵਿਕਰਮਜੀਤ ਲਈ ਪਿਸਤੌਲ ਅਤੇ ਜਿੰਦਾ ਕਾਰਤੂਸਾਂ ਦਾ ਪ੍ਰਬੰਧ ਹੈਪੀ ਪਾਸੀਆ ਨੇ ਆਪਣੇ ਸਥਾਨਕ ਸਾਥੀਆਂ ਗੁਰਕਿਰਪਾਲ ਸਿੰਘ ਉਰਫ਼ ਗਗਨ ਰੰਧਾਵਾ, ਹਰੀ ਸਿੰਘ ਉਰਫ਼ ਹੈਰੀ ਅਤੇ ਅਮਾਨਤ ਗਿੱਲ, ਸਾਰੇ ਵਾਸੀ ਅੰਮ੍ਰਿਤਸਰ ਰਾਹੀਂ ਕੀਤਾ ਸੀ।ਉਨ੍ਹਾਂ ਅੱਗੇ ਕਿਹਾ ਕਿ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਦੇ ਖੁਲਾਸੇ ਤੋਂ ਬਾਅਦ ਪੁਲਿਸ ਟੀਮਾਂ ਨੇ ਗੁਰਕ੍ਰਿਪਾਲ ਸਿੰਘ ਅਤੇ ਅਮਾਨਤ ਗਿੱਲ ਨੂੰ ਵੀ ਕਾਬੂ ਕਰ ਲਿਆ ਹੈ, ਜਦਕਿ ਹਰੀ ਸਿੰਘ ਵਿਦੇਸ਼ ਭੱਜਣ ਵਿੱਚ ਕਾਮਯਾਬ ਹੋ ਗਿਆ। ਇਸ ਸਬੰਧੀ ਯੂਏਪੀਏ ਦੀ ਧਾਰਾ 17,18 ,20, ਆਈਪੀਸੀ ਦੀ ਧਾਰਾ 115, 153, 153ਏ ਅਤੇ 120ਬੀ ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਪਹਿਲਾਂ ਹੀ ਐਫਆਈਆਰ ਦਰਜ ਕੀਤੀ ਜਾ ਚੁੱਕੀ ਹੈ।
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਦੇ ਅਨੁਸੂਚਿਤ ਜਾਤੀ ਵਰਗ ਦੀ ਭਲਾਈ ਲਈ ਲਗਾਤਾਰ ਯਤਨ ਕਰ ਰਹੀ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਦੀ ਅਸਾਮੀ ਦੀ ਭਰਤੀ ਲਈ ਪਹਿਲਾ 03 ਅਕਤੂਬਰ ਤੱਕ ਅਰਜ਼ੀਆਂ ਦੀ ਮੰਗ ਕੀਤੀ ਗਈ ਸੀ ਅਤੇ ਹੁਣ ਅਰਜੀਆਂ ਭਰਨ ਦੀ ਮਿਤੀ 31 ਅਕਤੂਬਰ ਤੱਕ ਵਧਾ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਅਨੁਸੂਚਿਤ ਜਾਤੀਆਂ ਦੀ ਭਲਾਈ ਸਕੀਮਾਂ ਨੂੰ ਲਾਗੂ ਕਰਨ ਲਈ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਦੀ ਭਰਤੀ ਕੀਤੀ ਜਾਣੀ ਹੈ, ਤਾਂ ਜੋ ਭਲਾਈ ਸਕੀਮਾਂ ਨੂੰ ਲਾਗੂ ਕਰਕੇ ਸਬੰਧਤਾਂ ਨੂੰ ਲਾਭ ਮਿਲ ਸਕੇ। ਉਨ੍ਹਾਂ ਨੇ ਦੱਸਿਆ ਕਿ ਬਿਨੈਕਾਰ ਅਨੁਸੂਚਿਤ ਜਾਤੀ ਨਾਲ ਸਬੰਧਤ ਪੰਜਾਬ ਰਾਜ ਸਰਕਾਰ ਦਾ ਸੇਵਾਮੁਕਤ ਅਧਿਕਾਰੀ ਪ੍ਰਮੁੱਖ ਸਕੱਤਰ ਦੇ ਰੈਂਕ ਤੋਂ ਹੇਠਾ ਨਾ ਹੋਵੇ ਅਤੇ ਬਿਨੈਕਾਰ ਦੀ ਉਮਰ 65 ਸਾਲ ਤੋਂ ਵੱਧ ਨਹੀ ਹੋਣੀ ਚਾਹੀਦੀ, ਇਸ ਆਸਾਮੀ ਲਈ ਅਪਲਾਈ ਕਰ ਸਕਦਾ ਹੈ। ਡਾ.ਬਲਜੀਤ ਕੌਰ ਨੇ ਦੱਸਿਆ ਕਿ ਇਹ ਅਸਾਮੀ ਲਈ ਚਾਹਵਾਨ ਉਮੀਦਵਾਰ ਆਪਣੀਆਂ ਅਰਜ਼ੀਆਂ ਡਾਇਰੈਕਟਰ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਦਫ਼ਤਰ ਐਸ.ਸੀ.ਓ ਨੰ:7, ਫੇਜ਼-1, ਐਸ.ਏ.ਐਸ ਨਗਰ ਮੋਹਾਲੀ ਵਿਖੇ 31 ਅਕਤੂਬਰ 2023 ਤੱਕ ਭੇਜ ਸਕਦੇ ਹਨ।
Gaza hospital Attack: ਇਜ਼ਰਾਈਲ ਵੱਲੋਂ ਹਮਾਸ ਉੱਤੇ ਲਗਾਤਰ ਹਮਲੇ ਕੀਤੇ ਜਾ ਰਹੇ ਹਨ। ਹੁਣ ਇਜ਼ਰਾਈਲ ਅਤੇ ਹਮਾਸ ਵਿਚਾਲੇ ਲੜਾਈ ਦਾ ਸਭ ਤੋਂ ਭਿਆਨਕ ਰੂਪ ਦੇਖਣ ਨੂੰ ਮਿਲਿਆ ਹੈ। ਗਾਜ਼ਾ ਦੇ ਇੱਕ ਹਸਪਤਾਲ 'ਤੇ ਰਾਕੇਟ ਹਮਲੇ ਵਿੱਚ ਕਰੀਬ 500 ਲੋਕਾਂ ਦੇ ਮਾਰੇ ਜਾਣ ਦੀ ਸੂਚਨਾ ਮਿਲੀ ਹੈ। ਫਲਸਤੀਨ ਦਾ ਕਹਿਣਾ ਹੈ ਕਿ ਇਜ਼ਰਾਇਲੀ ਬਲਾਂ ਨੇ ਹਸਪਤਾਲ 'ਤੇ ਹਮਲਾ ਕੀਤਾ। An analysis of IDF operational systems indicates that a barrage of rockets was fired by terrorists in Gaza, passing in close proximity to the Al Ahli hospital in Gaza at the time it was hit.Intelligence from multiple sources we have in our hands indicates that Islamic Jihad is… — Benjamin Netanyahu - בנימין נתניהו (@netanyahu) October 17, 2023 IDF ਸੰਚਾਲਨ ਪ੍ਰਣਾਲੀਆਂ ਦੇ ਵਿਸ਼ਲੇਸ਼ਣ ਤੋਂ ਇਹ ਸੰਕੇਤ ਮਿਲਦਾ ਹੈ ਕਿ ਗਾਜ਼ਾ ਵਿੱਚ ਅੱਤਵਾ...
ਚੰਡੀਗੜ੍ਹ: ਪੰਜਾਬ ਦੇ ਬਾਗ਼ਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਕਿਹਾ ਕਿ ਸੂਬੇ ਵਿੱਚ ਫ਼ਸਲੀ ਵਿਭਿੰਨਤਾ ਨੂੰ ਹੋਰ ਤੀਬਰ ਢੰਗ ਨਾਲ ਉਤਸ਼ਾਹਿਤ ਕਰਨ ਲਈ ਵਿਭਾਗ ਨੂੰ ਮਜ਼ਬੂਤ ਕਰਨ ਵੱਲ ਕਦਮ ਵਧਾਉਂਦਿਆਂ 111 ਬਾਗ਼ਬਾਨੀ ਵਿਕਾਸ ਅਫ਼ਸਰਾਂ ਸਮੇਤ ਕੁੱਲ 336 ਵੱਖ-ਵੱਖ ਆਸਾਮੀਆਂ 'ਤੇ ਛੇਤੀ ਭਰਤੀ ਕੀਤੀ ਜਾਵੇਗੀ।ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਵਿਭਾਗ ਦੀ ਪ੍ਰਗਤੀ ਦੀ ਸਮੀਖਿਆ ਅਤੇ ਕਿਸਾਨਾਂ ਲਈ ਫ਼ਸਲੀ ਵਿਭਿੰਨਤਾ ਦੀ ਵਿਉਂਤਬੰਦੀ ਕਰਨ ਸਬੰਧੀ ਵਿਸਥਾਰਤ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜੌੜਾਮਾਜਰਾ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਵਿੱਤ ਵਿਭਾਗ ਨਾਲ ਵਿਚਾਰ-ਵਟਾਂਦਰਾ ਕਰਨ ਉਪਰੰਤ ਵੱਖ-ਵੱਖ ਆਸਾਮੀਆਂ ਦੀ ਭਰਤੀ ਲਈ ਪੰਜਾਬ ਲੋਕ ਸੇਵਾ ਕਮਿਸ਼ਨ ਅਤੇ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਨੂੰ ਤੁਰੰਤ ਕੇਸ ਬਣਾ ਕੇ ਭੇਜਣ।ਕੈਬਨਿਟ ਮੰਤਰੀ ਨੇ ਕਿਹਾ ਕਿ ਵਿਭਾਗ ਵਿੱਚ ਬਾਗ਼ਬਾਨੀ ਵਿਕਾਸ ਅਫ਼ਸਰਾਂ ਦੀਆਂ 111, ਬੇਲਦਾਰਾਂ/ਮਾਲੀਆਂ ਦੀਆਂ 217 ਅਤੇ ਚੌਕੀਦਾਰਾਂ ਦੀਆਂ 8 ਆਸਾਮੀਆਂ ਖ਼ਾਲੀ ਹਨ, ਜਿਨ੍ਹਾਂ ਨੂੰ ਭਰਨ ਨਾਲ ਜਿੱਥੇ ਵਿਭਾਗ ਦਾ ਕੰਮ ਸੁਚਾਰੂ ਢੰਗ ਨਾਲ ਚਲ ਸਕੇਗਾ, ਉਥੇ ਕਿਸਾਨਾਂ ਨੂੰ ਵੀ ਰਵਾਇਤੀ ਫ਼ਸਲੀ ਚੱਕਰ ਵਿੱਚੋਂ ਕੱਢਣ ਲਈ ਜਾਗਰੂਕਤਾ ਮੁਹਿੰਮ ਵਧੀਆ ਢੰਗ ਨਾਲ ਚਲਾਈ ਜਾ ਸਕੇਗੀ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਸ ਤੋਂ ਇਲਾਵਾ ਹੋਰ ਤਕਨੀਕੀ ਸਟਾਫ਼ ਜਿਵੇਂ ਹਾਰਟੀਕਲਚਰ ਟੈਕਨੀਕਲ ਅਸਿਸਟੈਂਟ, ਸਬ-ਇੰਸਪੈਕਟਰ, ਕਲਰਕ ਅਤੇ ਟਾਟਾ ਐਂਟਰੀ ਆਪ੍ਰੇਟਰਾਂ ਦੀ ਪੈਸਕੋ ਰਾਹੀਂ ਭਰਤੀ ਕਰਨ ਸਬੰਧੀ ਪ੍ਰਕਿਰਿਆ ਵੀ ਅਮਲ ਵਿੱਚ ਲਿਆਂਦੀ ਜਾਵੇ।ਵਿਭਾਗ ਵਿੱਚ ਜੁਆਇੰਟ ਡਾਇਰੈਕਟਰ, ਡਿਪਟੀ ਡਾਇਰੈਕਟਰ ਅਤੇ ਸਹਾਇਕ ਡਾਇਰੈਕਟਰ ਦੀਆਂ ਤਰੱਕੀਆਂ ਸਬੰਧੀ ਕਾਰਵਾਈ ਤੇਜ਼ ਕਰਨ ਦੀ ਹਦਾਇਤ ਕਰਦਿਆਂ ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਵਿਭਾਗ ਦੀਆਂ ਹੋਰਨਾਂ ਆਸਾਮੀਆਂ ਦੇ ਸੇਵਾ ਨਿਯਮਾਂ ਦੀ ਸਮਾਂਬੱਧ ਤਰੀਕੇ ਨਾਲ ਰੀ-ਸਟ੍ਰਕਚਰਿੰਗ ਯਕੀਨੀ ਬਣਾਈ ਜਾਵੇ ਅਤੇ ਸੂਬੇ ਭਰ ਵਿੱਚ ਜਿਥੇ ਬਾਗ਼ਬਾਨੀ ਦੇ ਦਫ਼ਤਰ ਨਹੀਂ ਹਨ, ਉਥੇ ਬਣਾਏ ਜਾਣ ਅਤੇ ਖ਼ਸਤਾ ਹਾਲ ਦਫ਼ਤਰਾਂ ਨੂੰ ਨਵਿਆਉਣ ਸਣੇ ਸਾਰੇ ਬਲਾਕ/ਤਹਿਸੀਲ ਪੱਧਰ ਦੇ ਦਫ਼ਤਰਾਂ ਵਿੱਚ ਲੋੜੀਂਦੇ ਉਪਕਰਣ ਯਕੀਨੀ ਬਣਾਏ ਜਾਣ।ਵਿਭਾਗ ਦੀ ਕਾਰਜਕੁਸ਼ਲਤਾ ਵਧਾਉਣ ਅਤੇ ਆਨਲਾਈਨ ਸੇਵਾਵਾਂ ਅਪਨਾਉਣ ਲਈ ਕੈਬਨਿਟ ਮੰਤਰੀ ਨੇ ਈ-ਬਾਗ਼ਬਾਨੀ ਮੋਬਾਈਲ ਐਪ ਅਤੇ ਬਾਗ਼ਬਾਨੀ ਨੂੰ ਪ੍ਰਫੁਲਿਤ ਕਰਨ ਲਈ ਸੁਝਾਅ ਮੰਗਣ ਵਾਸਤੇ ਮੋਬਾਈਲ ਹੈਲਪਲਾਈਨ ਨੰਬਰ ਲਾਂਚ ਕਰਨ ਸਬੰਧੀ ਪ੍ਰਕਿਰਿਆ ਵੀ ਤੇਜ਼ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਵਿਭਾਗ ਵਿੱਚ ਸੂਚਨਾ ਤਕਨਾਲੌਜੀ ਸਬੰਧੀ ਜਾਣਕਾਰੀ ਅਤੇ ਸਹੂਲਤੀਅਤ ਵਾਸਤੇ ਉਪਰਾਲੇ ਕੀਤੇ ਜਾਣ ਤਾਂ ਜੋ ਵਿਭਾਗ ਨਵੀਨਤਮ ਕੰਪਿਊਟਰ ਆਧਾਰਤ ਤਕਨਾਲੌਜੀ ਵਿੱਚ ਅੱਗੇ ਵਧ ਸਕੇ।ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਜਿੱਥੇ ਪਿਛਲੇ ਤਿੰਨ ਸਾਲਾਂ ਵਿੱਚ ਸਰਕਾਰੀ ਨਰਸਰੀਆਂ 'ਚ ਤਿਆਰ ਕੀਤੇ ਬੂਟਿਆਂ, ਖ਼ਰਚ ਅਤੇ ਆਮਦਨ ਦਾ ਜਾਇਜ਼ਾ ਲਿਆ, ਉਥੇ ਅਧਿਕਾਰੀਆਂ ਨੂੰ ਸੂਬੇ ਵਿੱਚ ਫ਼ਸਲੀ ਵਿਭਿੰਨਤਾ ਲਿਆਉਣ ਲਈ ਕਿਸਾਨਾਂ ਵਾਸਤੇ ਫ਼ਾਇਦੇਮੰਦ ਕੇਂਦਰੀ ਸਹਾਇਤਾ ਪ੍ਰਾਪਤ ਸਕੀਮਾਂ ਨੂੰ ਵੀ ਵੱਧ ਤੋਂ ਵੱਧ ਗਿਣਤੀ ਵਿੱਚ ਸੂਬੇ ਵਿੱਚ ਲਾਗੂ ਕਰਨ ਸਬੰਧੀ ਵਿਉਂਤਬੰਦੀ ਉਲੀਕਣ ਲਈ ਕਿਹਾ। ਉਨ੍ਹਾਂ ਕਿਹਾ ਕਿ ਬਾਗ਼ਬਾਨੀ ਵਿਕਾਸ ਸੈਂਟਰ/ਇਨਕਿਊਬੇਸ਼ਨ ਸੈਂਟਰ ਅਤੇ ਸਬ-ਸੈਂਟਰ ਬਣਾਉਣ ਨਾਲ ਸੂਬੇ ਦੀ ਤਰੱਕੀ ਵਿੱਚ ਅਹਿਮ ਯੋਗਦਾਨ ਪਾਇਆ ਜਾ ਸਕਦਾ ਹੈ, ਇਸ ਲਈ ਇਸ ਖੇਤਰ ਵਾਸਤੇ ਵੀ ਸਕੀਮਾਂ ਤਿਆਰ ਕੀਤੀਆਂ ਜਾਣ।ਮੀਟਿੰਗ ਦੌਰਾਨ ਵਧੀਕ ਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਹਾ, ਵਿਸ਼ੇਸ਼ ਸਕੱਤਰ ਬਾਗ਼ਬਾਨੀ ਸ੍ਰੀ ਸ਼ਿਆਮ ਅਗਰਵਾਲ, ਡਾਇਰੈਕਟਰ ਬਾਗ਼ਬਾਨੀ ਸ੍ਰੀਮਤੀ ਸ਼ੈਲੇਂਦਰ ਕੌਰ ਅਤੇ ਹੋਰ ਅਧਿਕਾਰੀ ਹਾਜ਼ਰ ਸਨ।
ਜਲੰਧਰ : ਜਲੰਧਰ ਦੇ ਥਾਣਾ ਪਤਾਰਾ ਅਧੀਨ ਪੈਂਦੇ ਪਿੰਡ ਭੋਜੋਵਾਲ ਵਿਖੇ ਅੱਜ ਅਣਪਛਾਤੇ ਵਿਅਕਤੀਆਂ ਨੂੰ ਘਰ ਅੰਦਰ ਵੜ ਕੇ ਗੋਲ਼ੀਆਂ ਮਾਰ ਕੇ ਮਾ-ਧੀ ਦੀ ਹੱਤਿਆ ਕਰ ਦਿੱਤੀ। ਹੱਤਿਆ ਤੋਂ ਬਾਅਦ ਹਮਲਾਵਰਾਂ ਨੇ ਦੋਵਾਂ ਦੀਆਂ ਲਾਸ਼ਾਂ ਸਾੜਨ ਦੀ ਕੋਸ਼ਿਸ਼ ਵੀ ਕੀਤੀ। ਘਟਨਾ ਦਾ ਪਤਾ ਲਗਦਿਆਂ ਹੀ ਐੱਸਐੱਸਪੀ ਜਲੰਧਰ ਦਿਹਾਤੀ ਮੁਖਵਿੰਦਰ ਸਿੰਘ ਭੁੱਲਰ ਪੁਲਿਸ ਪਾਰਟੀ ਸਮੇਤ ਘਟਨਾ ਸਥਾਨ 'ਤੇ ਪੁੱਜੇ ਅਤੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਹਮਲਾਵਰ ਅਣਪਛਾਤੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਏ ਸਨ। ਮ੍ਰਿਤਕਾ ਦੇ ਪਤੀ ਜਗਤਾਰ ਸਿੰਘ ਨੇ ਪੁਲਿਸ ਨੂੰ ਦੱਸਿਆ ਕਿ ਅੱਜ ਸਵੇਰੇ ਉਹ ਆਪਣੇ ਕਿਸੇ ਰਿਸ਼ਤੇਦਾਰ ਦੇ ਘਰ ਗਏ ਹੋਏ ਸਨ। ਇਸੇ ਦੌਰਾਨ ਪਿੱਛੋਂ ਉਨ੍ਹਾਂ ਦੇ ਘਰ ਆਏ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਹਮਲਾਵਰਾਂ ਨੇ ਉਨ੍ਹਾਂ ਦੀ ਪਤਨੀ ਰਣਜੀਤ ਕੌਰ ਤੇ ਧੀ ਪ੍ਰੀਤੀ (33 ਸਾਲ) ਦੀ ਗੋਲ਼ੀਆਂ ਮਾਰ ਕੇ ਹੱਤਿਆ ਕਰ ਦਿੱਤੀ। ਉਨ੍ਹਾਂ ਅਮਰੀਕਾ ਰਹਿੰਦੇ ਆਪਣੇ ਜਵਾਈ 'ਤੇ ਹਮਲਾ ਕਰਵਾਉਣ ਦਾ ਦੋਸ਼ ਲਾਇਆ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਥਾਣਾ ਪਤਾਰਾ ਵਿਖੇ ਪਹਿਲਾਂ ਵੀ ਕਈ ਵਾਰ ਸ਼ਿਕਾਇਤ ਦੇ ਚੁੱਕੇ ਹਨ।
ਚੰਡੀਗੜ੍ਹ: ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਅਕਸਰ ਕਿਸੇ ਨਾ ਕਿਸੇ ਮੁੱਦੇ ਨੂੰ ਲੈ ਕੇ ਆਹਮੋ-ਸਾਹਮਣੇ ਰਹਿੰਦੇ ਹਨ। ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬ ਸਰਕਾਰ ਨੂੰ ਚਿੱਠੀ ਲਿਖ ਕੇ ਕਈ ਸਵਾਲ ਖੜ੍ਹੇ ਕੀਤੇ ਹਨ। ਰਾਜਪਾਲ ਨੇ ਚਿੱਠੀ ਵਿੱਚ ਲਿਖਿਆ ਕਿ ਰਾਜ ਤੋਂ ਉਮੀਦ ਕੀਤੀ ਜਾਂਦੀ ਹੈ ਕਿ ਉਹ ਆਪਣੇ ਘੱਟ ਵਿੱਤੀ ਸਰੋਤਾਂ ਦਾ ਪ੍ਰਬੰਧਨ ਕਰਨ ਲਈ ਵਿਵੇਕਸ਼ੀਲ ਵਿੱਤੀ ਨੀਤੀਆਂ ਦੀ ਪਾਲਣਾ ਕਰੇਗਾ। ਜਾਣਕਾਰੀ ਅਨੁਸਾਰ ਸੂਬਾ ਸਰਕਾਰ ਆਪਣੇ ਵਿੱਤੀ ਸਰੋਤਾਂ ਦਾ ਪ੍ਰਬੰਧਨ ਪ੍ਰਭਾਵਸ਼ਾਲੀ ਤੇ ਕੁਸ਼ਲ ਤਰੀਕੇ ਨਾਲ ਨਹੀਂ ਕਰ ਰਹੀ ਹੈ। ਉਦਾਹਰਨ ਲਈ, 2022-23 ਵਿੱਚ ਸੂਬਾ ਸਰਕਾਰ ਨੇ ਪ੍ਰਵਾਨਿਤ ਰਾਸ਼ੀ 23,835 ਕਰੋੜ ਰੁਪਏ ਦੇ ਮੁਕਾਬਲੇ 33,886 ਕਰੋੜ ਰੁਪਏ ਦੇ ਕਰਜ਼ੇ ਲਏ ਹਨ । ਬਜਟ ਵਿੱਚ ਰਾਜ ਵਿਧਾਨ ਸਭਾ ਦੁਆਰਾ ਮੂਲ ਰੂਪ ਵਿੱਚ ਪ੍ਰਵਾਨ ਕੀਤੀ ਰਕਮ ਤੋਂ 10,000 ਕਰੋੜ ਵੱਧ ਹੈ। ਇਸ ਵਾਧੂ ਕਰਜ਼ੇ ਸਬੰਧੀ ਸਥਿਤੀ ਸਪੱਸ਼ਟ ਕਰਨ ਦੀ ਲੋੜ ਹੈ ਕਿਉਂਕਿ, ਸਪੱਸ਼ਟ ਤੌਰ 'ਤੇ, ਇਸਦੀ ਵਰਤੋਂ ਪੂੰਜੀ ਸੰਪਤੀ ਦੇ ਨਿਰਮਾਣ ਲਈ ਨਹੀਂ ਕੀਤੀ ਗਈ ਹੈ।
ਨਵੀ ਦਿੱਲੀ: ਸੁਪਰੀਮ ਕੋਰਟ ਨੇ ਸਮਲਿੰਗੀ ਵਿਆਹ ਨੂੰ ਮਾਨਤਾ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਸੀਜੇਆਈ ਡੀਵਾਈ ਚੰਦਰਚੂੜ (ਸੀਜੇਆਈ) ਨੇ ਕਿਹਾ ਕਿ ਇਹ ਸੰਸਦ ਦੇ ਅਧਿਕਾਰ ਖੇਤਰ 'ਤੇ ਨਿਰਭਰ ਕਰਦਾ ਹੈ। ਸੁਪਰੀਮ ਕੋਰਟ ਨੇ ਕੇਂਦਰ ਅਤੇ ਰਾਜ ਸਰਕਾਰਾਂ ਨੂੰ ਸਮਲਿੰਗੀਆਂ ਲਈ ਢੁਕਵੇਂ ਕਦਮ ਚੁੱਕਣ ਦੇ ਹੁਕਮ ਦਿੱਤੇ ਹਨ। ਤੁਹਾਨੂੰ ਦੱਸ ਦੇਈਏ ਕਿ ਕਈ ਦੇਸ਼ਾਂ ਵਿੱਚ ਸਮਲਿੰਗੀ ਵਿਆਹ ਨੂੰ ਮਾਨਤਾ ਦਿੱਤੀ ਗਈ ਹੈ, ਜਦੋਂ ਕਿ ਕਈ ਦੇਸ਼ਾਂ ਵਿੱਚ ਇਸਨੂੰ ਅਪਰਾਧ ਦੀ ਸ਼੍ਰੇਣੀ ਵਿੱਚ ਰੱਖਿਆ ਗਿਆ ਹੈ। ਭਾਰਤ ਵਿੱਚ ਸਮਲਿੰਗੀ ਸਬੰਧ ਅਪਰਾਧ ਨਹੀਂ ਹਨ। ਸਾਲ 2018 ਵਿੱਚ, ਸੁਪਰੀਮ ਕੋਰਟ ਦੀ ਸੰਵਿਧਾਨਕ ਬੈਂਚ ਨੇ ਸਮਲਿੰਗੀ ਸਬੰਧਾਂ ਨੂੰ ਅਪਰਾਧਕ ਕਰਾਰ ਦੇਣ ਦਾ ਫੈਸਲਾ ਦਿੱਤਾ ਸੀ। ਫੈਸਲਾ ਸੁਣਾਉਂਦੇ ਹੋਏ ਜਸਟਿਸ ਭੱਟ ਨੇ ਕਿਹਾ ਕਿ ਇਸ ਅਦਾਲਤ ਨੇ ਮੰਨਿਆ ਹੈ ਕਿ ਵਿਆਹ ਇੱਕ ਸਮਾਜਿਕ ਸੰਸਥਾ ਹੈ। ਇੱਕ ਸੰਸਥਾ ਵਜੋਂ ਵਿਆਹ ਰਾਜ ਤੋਂ ਪਹਿਲਾਂ ਹੈ। ਇਸ ਦਾ ਮਤਲਬ ਹੈ ਕਿ ਵਿਆਹ ਦਾ ਢਾਂਚਾ ਰਾਜ ਦੀ ਪਰਵਾਹ ਕੀਤੇ ਬਿਨਾਂ ਮੌਜੂਦ ਹੈ। ਵਿਆਹ ਦੀਆਂ ਸ਼ਰਤਾਂ ਰਾਜ ਤੋਂ ਸੁਤੰਤਰ ਹਨ, ਅਤੇ ਇਸਦੇ ਸਰੋਤ ਬਾਹਰੀ ਹਨ।ਸੰਵਿਧਾਨਕ ਬੈਂਚ ਨੇ ਬਹੁਮਤ ਨਾਲ ਕਿਹਾ ਕਿ ਕਾਨੂੰਨ ਬਣਾਉਣਾ ਰਾਜ ਦਾ ਕੰਮ ਹੈ। ਵਿਆਹ ਕਰਨ ਦਾ ਅਧਿਕਾਰ ਆਪਣੇ ਆਪ ਨਹੀਂ ਨਿਕਲਦਾ। ਵਿਆਹ ਕਰਨ ਦਾ ਕੋਈ ਅਟੱਲ ਅਧਿਕਾਰ ਨਹੀਂ ਹੈ। ਵਿਆਹ ਕਰਨ ਦਾ ਅਧਿਕਾਰ ਮੌਲਿਕ ਅਧਿਕਾਰ ਨਹੀਂ ਹੈ। ਸਮਲਿੰਗੀ ਭਾਈਚਾਰੇ ਨੂੰ ਦਿੱਤੇ ਜਾ ਸਕਣ ਵਾਲੇ ਅਧਿਕਾਰਾਂ ਅਤੇ ਲਾਭਾਂ ਦੀ ਪਛਾਣ ਕਰਨ ਲਈ ਕੈਬਨਿਟ ਸਕੱਤਰ ਦੀ ਅਗਵਾਈ ਹੇਠ ਇੱਕ ਪੈਨਲ ਬਣਾਇਆ ਜਾਣਾ ਚਾਹੀਦਾ ਹੈ। ਕੁਝ ਕਾਨੂੰਨੀ ਅਧਿਕਾਰ, ਸਮਾਜ ਭਲਾਈ ਦੇ ਉਪਾਅ, ਸਮਾਜਿਕ ਸੁਰੱਖਿਆ ਲਾਭ ਪ੍ਰਦਾਨ ਕਰੋ। ਵਿਰਾਸਤ 'ਤੇ ਵਿਚਾਰ ਕਰੋ, ਸਾਂਝੇ ਬੈਂਕ ਖਾਤੇ ਖੋਲ੍ਹੋ, ਬੀਮਾ ਪਾਲਿਸੀਆਂ ਲਈ ਭਾਈਵਾਲ ਨਿਯੁਕਤ ਕਰੋ। ਬੱਚਿਆਂ ਨੂੰ ਗੋਦ ਲੈਣ ਵਾਲੇ ਸਮਲਿੰਗੀ ਲੋਕਾਂ ਬਾਰੇ ਰਾਏ। ਬਹੁਮਤ ਦਾ ਫੈਸਲਾ- ਸਮਲਿੰਗੀ ਬੱਚੇ ਗੋਦ ਨਹੀਂ ਲੈ ਸਕਦੇ। ਚੀਫ਼ ਜਸਟਿਸ ਡੀਵਾਈ ਚੰਦਰਚੂੜ ਨੇ ਪੁਲਿਸ ਨੂੰ ਨਿਰਦੇਸ਼ ਦਿੱਤਾ ਕਿ ਸਮਲਿੰਗੀ ਜੋੜੇ ਦੇ ਖ਼ਿਲਾਫ਼ ਉਨ੍ਹਾਂ ਦੇ ਰਿਸ਼ਤੇ ਨੂੰ ਲੈ ਕੇ ਐਫਆਈਆਰ ਦਰਜ ਕਰਨ ਤੋਂ ਪਹਿਲਾਂ ਮੁਢਲੀ ਜਾਂਚ ਕੀਤੀ ਜਾਵੇ। ਇਹ ਵੀ ਕਿਹਾ ਕਿ ਸਮਲਿੰਗਤਾ ਕੁਦਰਤੀ ਹੈ, ਜੋ ਸਦੀਆਂ ਤੋਂ ਜਾਣੀ ਜਾਂਦੀ ਹੈ, ਇਹ ਸਿਰਫ਼ ਸ਼ਹਿਰੀ ਜਾਂ ਕੁਲੀਨ ਵਰਗ ਨਾਲ ਸਬੰਧਤ ਨਹੀਂ ਹੈ।
ਜੈਤੋ : ਜੈਤੋ ਸਬ ਡਵੀਜਨ ਦੇ ਦੋ ਪ੍ਰਾਈਵੇਟ ਸਕੂਲ ਅਲਾਇੰਸ ਇੰਟਰਨੈਸ਼ਨਲ ਸਕੂਲ ਅਤੇ ਸ਼ਿਵਾਲਿਕ ਕਿਡਸ ਸਕੂਲ ਵਿੱਚ ਪਿਛਲੇ ਕੁਝ ਦਿਨਾਂ ਦੌਰਾਨ ਲਾਗ ਦੀ ਬਿਮਾਰੀ ਚਿਕਨ ਪੌਕਸ ਦੇ ਵੱਧ ਰਹੇ ਕੇਸਾਂ ਦੇ ਮੱਦੇਨਜ਼ਰ ਫੌਰੀ ਕਾਰਵਾਈ ਕਰਦਿਆਂ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਅੱਜ ਇਨ੍ਹਾਂ ਦੋਨਾਂ ਸਕੂਲਾਂ ਵਿੱਚ 07 ਦਿਨਾਂ ਦੀ ਛੁੱਟੀ ਦਾ ਐਲਾਨ ਕੀਤਾ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਇਸ ਸਬੰਧੀ ਸੁਚੇਤ ਰਹਿਣ ਦੇ ਆਦੇਸ਼ ਦਿੱਤੇ ਗਏ ਹਨ ਅਤੇ ਇਸ ਬਿਮਾਰੀ ਦੀ ਚਪੇਟ ਵਿੱਚ ਆਏ ਬੱਚਿਆਂ ਨੂੰ ਅਲੱਗ ਅਲੱਗ ਕਰਕੇ ਮੁੱਢਲੀ ਸਿਹਤ ਸਹੂਲਤ ਪ੍ਰਦਾਨ ਕਰਨ ਦੇ ਹੁਕਮ ਜਾਰੀ ਕੀਤੇ। ਸਿਵਲ ਸਰਜਨ ਡਾ. ਅਨਿਲ ਕੁਮਾਰ ਗੋਇਲ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਸ਼ੁੱਕਰਵਾਰ ਦੁਪਹਿਰ ਦੀਆਂ ਹੀ ਇਲਾਕੇ ਵਿੱਚ ਮੁਸਤੈਦ ਹਨ, ਜਦੋਂ ਇਸ ਬਿਮਾਰੀ ਸਬੰਧੀ ਖਬਰ ਆਹਲਾ ਅਧਿਕਾਰੀਆਂ ਤੱਕ ਪਹੁੰਚੀ ਸੀ। ਉਨ੍ਹਾਂ ਦੱਸਿਆ ਕਿ ਡਾ. ਦੀਪਤੀ ਅਰੋੜਾ ਦੀ ਅਗਵਾਈ ਵਿੱਚ ਐਪੀਡੈਮੀਓਲੋਜਿਸਟ, ਸਕਿਨ ਸਪੈਸ਼ਲਿਟ, ਪੀਡੀਆਟ੍ਰੀਸ਼ਨ, ਏ.ਐਨ.ਐਮ., ਆਸ਼ਾ ਵਰਕਰ ਅਤੇ ਮਾਸ ਮੀਡੀਆ ਟੀਮਾਂ ਨੇ ਜਿਸ ਇਲਾਕੇ ਵਿੱਚ ਇਹ ਸਕੂਲ ਸਥਿਤ ਹਨ, ਦਾ ਦੌਰਾ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ 02 ਬੰਦ ਕੀਤੇ ਸਕੂਲਾਂ ਸਮੇਤ ਜੈਤੋ ਕਸਬੇ ਵਿੱਚ ਕੁੱਲ 17 ਸਕੂਲ ਹਨ ਅਤੇ ਬਾਕੀ ਦੇ 15 ਸਕੂਲਾਂ ਵਿੱਚ ਵੀ ਇਸ ਬਿਮਾਰੀ ਸਬੰਧੀ ਜਾਗਰੂਕਤਾ ਅਭਿਆਨ ਸ਼ੁਰੂ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦੋ ਸਕੂਲਾਂ ਵਿੱਚੋਂ ਅਲਾਇੰਸ ਸਕੂਲ ਦੇ 21 ਬੱਚਿਆਂ ਨੂੰ ਇਸ ਬਿਮਾਰੀ ਨੇ ਆਪਣੀ ਚਪੇਟ ਵਿੱਚ ਲਿਆ ਹੈ ਅਤੇ 03 ਬੱਚੇ ਸ਼ਿਵਾਲਿਕ ਕਿਡਸ ਸਕੂਲ ਦੇ ਗ੍ਰਸਤ ਹਨ। ਸਮਾਂ ਰਹਿੰਦਿਆਂ ਫੌਰੀ ਅਤੇ ਢੁੱਕਵੀਂ ਕਾਰਵਾਈ ਅਮਲ ਵਿੱਚ ਲਿਆਉਣ ਕਾਰਨ ਚਿਕਨ ਪੌਕਸ ਤੇ ਨਕੇਲ ਕਸੀ ਗਈ ਹੈ, ਜਿਸ ਕਾਰਨ ਇਲਾਕੇ ਵਿੱਚ ਇਸ ਬਿਮਾਰੀ ਨੂੰ ਫੈਲਣ ਤੋਂ ਰੋਕ ਲਿਆ ਗਿਆ ਹੈ। ਇਸ ਬਿਮਾਰੀ ਦੇ ਪ੍ਰਕੋਪ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਇਸ ਦਾ ਅਸਰ 07 ਤੋਂ 14 ਦਿਨਾਂ ਤੱਕ ਰਹਿੰਦਾ ਹੈ, ਜਿਸ ਉਪਰੰਤ ਇਸ ਦਾ ਅਸਰ ਹੌਲੀ ਹੌਲੀ ਘਟਨਾ ਸ਼ੁਰੂ ਹੋ ਜਾਂਦਾ ਹੈ। ਇੰਨਾ ਹੀ ਨਹੀਂ ਸਿਹਤ ਵਿਭਾਗ ਵੱਲੋਂ ਸਿਵਲ ਪ੍ਰਸ਼ਾਸ਼ਨ ਦੀ ਮਦਦ ਨਾਲ 02 ਸਕੂਲਾਂ ਨੂੰ ਇੱਕ ਹਫਤੇ ਲਈ ਬੰਦ ਕਰਨ ਤੋਂ ਇਲਾਵਾ ਸਮੁੱਚੇ ਇਲਾਕੇ ਵਿੱਚ ਸਿਹਤ ਵਿਭਾਗ ਦਾ ਸਾਰਾ ਤੰਤਰ ਤਿੱਖੀ ਨਜ਼ਰਸਾਨੀ ਵੀ ਕਰ ਰਿਹਾ ਹੈ।
ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਸਮਲਿੰਗੀ ਵਿਆਹ ਨੂੰ ਕਾਨੂੰਨੀ ਮਾਨਤਾ ਦੇਣ ਦਾ ਆਪਣਾ ਫੈਸਲਾ ਸੁਣਾਉਂਦੇ ਹੋਏ ਕਿਹਾ ਕਿ ਸਮਲਿੰਗੀ ਅਤੇ ਅਣਵਿਆਹੇ ਜੋੜੇ ਸਾਂਝੇ ਤੌਰ 'ਤੇ ਬੱਚੇ ਨੂੰ ਗੋਦ ਲੈ ਸਕਦੇ ਹਨ।ਮੰਗਲਵਾਰ ਨੂੰ, ਭਾਰਤ ਦੇ ਚੀਫ਼ ਜਸਟਿਸ (ਸੀਜੇਆਈ) ਡੀਵਾਈ ਚੰਦਰਚੂੜ ਦੀ ਅਗਵਾਈ ਵਾਲੀ ਬੈਂਚ ਨੇ ਕਿਹਾ ਕਿ ਇਹ ਸੰਸਦ ਨੂੰ ਫੈਸਲਾ ਕਰਨਾ ਹੈ ਕਿ ਵਿਸ਼ੇਸ਼ ਵਿਆਹ ਕਾਨੂੰਨ ਦੇ ਪ੍ਰਬੰਧਾਂ ਨੂੰ ਬਦਲਣ ਦੀ ਲੋੜ ਹੈ ਜਾਂ ਨਹੀਂ। ਉਨ੍ਹਾਂ ਕਿਹਾ ਕਿ ਸੰਸਦ ਨੂੰ ਕਾਨੂੰਨ ਬਣਾਉਣ ਦਾ ਅਧਿਕਾਰ ਹੈ। ਜਸਟਿਸ ਰਵਿੰਦਰ ਭੱਟ ਨੇ ਆਪਣੇ ਬਿਆਨ ਵਿੱਚ ਕਿਹਾ, "ਵਿਆਹ ਕਰਨ ਦਾ ਕੋਈ ਅਯੋਗ ਅਧਿਕਾਰ ਨਹੀਂ ਹੋ ਸਕਦਾ, ਜਿਸ ਨੂੰ ਮੌਲਿਕ ਅਧਿਕਾਰ ਮੰਨਿਆ ਜਾਵੇ। ਜਦੋਂ ਕਿ ਅਸੀਂ ਸਹਿਮਤ ਹਾਂ ਕਿ ਰਿਸ਼ਤੇ ਦਾ ਅਧਿਕਾਰ ਹੈ, ਅਸੀਂ ਪੂਰੀ ਤਰ੍ਹਾਂ ਨਾਲ ਮੰਨਦੇ ਹਾਂ ਕਿ ਇਹ ਅਨੁਛੇਦ 21 ਦੇ ਅੰਦਰ ਆਉਂਦਾ ਹੈ। ਇਸ ਵਿੱਚ ਇੱਕ ਸਾਥੀ ਦੀ ਚੋਣ ਕਰਨ ਅਤੇ ਉਹਨਾਂ ਨਾਲ ਸਰੀਰਕ ਨੇੜਤਾ ਦਾ ਆਨੰਦ ਲੈਣ ਦਾ ਅਧਿਕਾਰ ਸ਼ਾਮਲ ਹੈ ਜਿਸ ਵਿੱਚ ਗੋਪਨੀਯਤਾ, ਖੁਦਮੁਖਤਿਆਰੀ ਆਦਿ ਦੇ ਅਧਿਕਾਰ ਸ਼ਾਮਲ ਹਨ ਅਤੇ ਇਸ ਅਧਿਕਾਰ ਦਾ ਸਮਾਜ ਤੋਂ ਬਿਨਾਂ ਕਿਸੇ ਰੁਕਾਵਟ ਦੇ ਆਨੰਦ ਲੈਣਾ ਚਾਹੀਦਾ ਹੈ ਅਤੇ ਜਦੋਂ ਧਮਕੀ ਦਿੱਤੀ ਜਾਂਦੀ ਹੈ ਤਾਂ ਰਾਜ ਇਸਦੀ ਰੱਖਿਆ ਨਹੀਂ ਕਰ ਸਕਦਾ। ਸ਼ੱਕ ਹੈ ਕਿ ਜੀਵਨ ਸਾਥੀ ਦੀ ਚੋਣ ਹੈ।" ਜਸਟਿਸ ਐਸਆਰ ਭੱਟ ਨੇ ਸੀਜੇਆਈ ਅਤੇ ਜਸਟਿਸ ਕੌਲ ਨਾਲ ਸਹਿਮਤੀ ਪ੍ਰਗਟਾਈ ਕਿ ਸੰਵਿਧਾਨ ਦੁਆਰਾ ਗਰੰਟੀਸ਼ੁਦਾ ਵਿਆਹ ਕਰਨ ਦਾ ਕੋਈ ਮੌਲਿਕ ਅਧਿਕਾਰ ਨਹੀਂ ਹੈ। ਹਾਲਾਂਕਿ, ਉਨ੍ਹਾਂ ਕਿਹਾ ਕਿ ਵਿਅੰਗਮਈ ਜੋੜਿਆਂ ਨੂੰ ਬਿਨਾਂ ਰੁਕਾਵਟ ਅਤੇ ਬਿਨਾਂ ਕਿਸੇ ਰੁਕਾਵਟ ਦੇ ਇਕੱਠੇ ਰਹਿਣ ਦਾ ਅਧਿਕਾਰ ਹੈ। ਭਾਰਤ ਦੇ ਚੀਫ਼ ਜਸਟਿਸ ਡੀਵਾਈ ਚੰਦਰਚੂੜ, ਜਸਟਿਸ ਸੰਜੇ ਕਿਸ਼ਨ ਕੌਲ, ਐਸ ਰਵਿੰਦਰ ਭੱਟ, ਹਿਮਾ ਕੋਹਲੀ ਅਤੇ ਪੀਐਸ ਨਰਸਿਮਹਾ ਦੀ ਪੰਜ ਜੱਜਾਂ ਦੀ ਸੰਵਿਧਾਨਕ ਬੈਂਚ LGBTQIA+ ਭਾਈਚਾਰੇ ਲਈ ਵਿਆਹ ਸਮਾਨਤਾ ਦੇ ਅਧਿਕਾਰਾਂ ਨਾਲ ਸਬੰਧਤ ਪਟੀਸ਼ਨਾਂ ਦੇ ਬੈਚ ਨਾਲ ਨਜਿੱਠ ਰਹੀ ਹੈ। ਸੰਵਿਧਾਨਕ ਬੈਂਚ ਨੇ ਇਸ ਮਾਮਲੇ 'ਤੇ 18 ਅਪ੍ਰੈਲ ਨੂੰ ਸੁਣਵਾਈ ਸ਼ੁਰੂ ਕੀਤੀ ਅਤੇ ਲਗਭਗ 10 ਦਿਨ ਸੁਣਵਾਈ ਚੱਲੀ। ਸਾਰੀਆਂ ਧਿਰਾਂ ਦੇ ਵਕੀਲਾਂ ਦੀਆਂ ਦਲੀਲਾਂ ਪੂਰੀਆਂ ਹੋਣ ਤੋਂ ਬਾਅਦ 11 ਮਈ ਨੂੰ ਫੈਸਲਾ ਰਾਖਵਾਂ ਰੱਖ ਲਿਆ ਗਿਆ ਸੀ। ਅਦਾਲਤ ਨੇ ਸਪੱਸ਼ਟ ਕੀਤਾ ਹੈ ਕਿ ਉਹ ਵਿਸ਼ੇਸ਼ ਵਿਆਹ ਕਾਨੂੰਨ ਦੇ ਉਪਬੰਧਾਂ ਦੇ ਤਹਿਤ ਇਸ ਮੁੱਦੇ ਨਾਲ ਨਜਿੱਠੇਗੀ ਅਤੇ ਇਸ ਪਹਿਲੂ 'ਤੇ ਨਿੱਜੀ ਕਾਨੂੰਨਾਂ ਨੂੰ ਨਹੀਂ ਛੂਹੇਗੀ। ਕੇਂਦਰ ਨੇ ਇਸ ਪਟੀਸ਼ਨ ਦਾ ਵਿਰੋਧ ਕਰਦਿਆਂ ਕਿਹਾ ਹੈ ਕਿ ਇਸ ਮੁੱਦੇ 'ਤੇ ਅਦਾਲਤ ਨੂੰ ਨਹੀਂ ਸਗੋਂ ਸੰਸਦ ਨੂੰ ਵਿਚਾਰ ਕਰਨਾ ਚਾਹੀਦਾ ਹੈ। ਕੇਂਦਰ ਨੇ 18 ਅਪ੍ਰੈਲ ਨੂੰ ਰਾਜਾਂ ਨੂੰ ਪੱਤਰ ਜਾਰੀ ਕਰਕੇ ਸਮਲਿੰਗੀ ਵਿਆਹ ਨਾਲ ਜੁੜੇ ਮੁੱਦਿਆਂ 'ਤੇ ਆਪਣੀ ਰਾਏ ਦੇਣ ਲਈ ਕਿਹਾ ਸੀ। ਅਸਾਮ, ਆਂਧਰਾ ਪ੍ਰਦੇਸ਼ ਅਤੇ ਰਾਜਸਥਾਨ ਰਾਜਾਂ ਨੇ ਦੇਸ਼ ਵਿੱਚ ਸਮਲਿੰਗੀ ਵਿਆਹਾਂ ਨੂੰ ਕਾਨੂੰਨੀ ਮਾਨਤਾ ਦੇਣ ਦਾ ਵਿਰੋਧ ਕੀਤਾ ਹੈ। ਸਿਰਫ਼ ਤਾਈਵਾਨ ਅਤੇ ਨੇਪਾਲ ਏਸ਼ੀਆ ਵਿੱਚ ਸਮਲਿੰਗੀ ਯੂਨੀਅਨਾਂ ਦੀ ਇਜਾਜ਼ਤ ਦਿੰਦੇ ਹਨ, ਜਿੱਥੇ ਵੱਡੇ ਪੱਧਰ 'ਤੇ ਰੂੜੀਵਾਦੀ ਕਦਰਾਂ-ਕੀਮਤਾਂ ਅਜੇ ਵੀ ਰਾਜਨੀਤੀ ਅਤੇ ਸਮਾਜ 'ਤੇ ਹਾਵੀ ਹੁੰਦੀਆਂ ਹਨ। ...
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 50 ਸਾਲਾਂ ਦੇ ਹੋ ਗਏ ਹਨ। 17 ਅਕਤੂਬਰ ਯਾਨੀ ਅੱਜ ਉਨ੍ਹਾਂ ਦਾ ਜਨਮ ਦਿਨ ਹੈ। ਉਨ੍ਹਾਂ ਦੀ ਪਤਨੀ ਨੇ ਖਾਸ ਅੰਦਾਜ਼ 'ਚ ਜਨਮਦਿਨ ਦੀਆਂ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਆਪਣੇ ਟਵਿੱਟਰ ਹੈਂਡਲ 'ਤੇ ਲਿਖਿਆ ਹੈ- 'ਜਨਮਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ ਮਾਨ ਸਾਹਿਬ। ਰੱਬ ਤੁਹਾਨੂੰ ਹਮੇਸ਼ਾ ਚੜਦੀਕਲਾ ਵਿੱਚ ਰੱਖੇ। ਤੁਸੀ ਹਮੇਸ਼ਾ ਖੁਸ਼ ਅਤੇ ਸਿਹਤਮੰਦ ਰਹੋ। ਆਬਾਦ ਰਹੋ ਜਿੰਦਾਬਾਦ ਰਹੋ। ਪੰਜਾਬ ਤੁਹਾਡੇ ਦਿਲ ਵਿਚ ਵਸਦਾ ਹੈ ਤੇ ਤੁਸੀ ਪੰਜਾਬੀਆਂ ਦੇ ਦਿਲਾਂ ਵਿਚ। ਪੰਜਾਬ ਤੇ ਪੰਜਾਬੀਅਤ ਦੀ ਹੋਰ ਸੇਵਾ ਕਰਣ ਦੀ ਪਰਮਾਤਮਾ ਤੁਹਾਨੂੰ ਸਮਰਥਤਾ ਬਖਸ਼ਣ।' ਜਨਮਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ ਮਾਨ ਸਾਹਿਬ। ਰੱਬ ਤੁਹਾਨੂੰ ਹਮੇਸ਼ਾ ਚੜਦੀਕਲਾ ਵਿੱਚ ਰੱਖੇ। ਤੁਸੀ ਹਮੇਸ਼ਾ ਖੁਸ਼ ਅਤੇ ਸਿਹਤਮੰਦ ਰਹੋ। ਆਬਾਦ ਰਹੋ ਜਿੰਦਾਬਾਦ ਰਹੋ। ਪੰਜਾਬ ਤੁਹਾਡੇ ਦਿਲ ਵਿਚ ਵਸਦਾ ਹੈ ਤੇ ਤੁਸੀ ਪੰਜਾਬੀਆਂ ਦੇ ਦਿਲਾਂ ਵਿਚ। ਪੰਜਾਬ ਤੇ ਪੰਜਾਬੀਅਤ ਦੀ ਹੋਰ ਸੇਵਾ ਕਰਣ ਦੀ ਪਰਮਾਤਮਾ ਤੁਹਾਨੂੰ ਸਮਰਥਤਾ ਬਖਸ਼ਣ। @BhagwantMann pic.twitter.com/tlvEeLdMJX — Gurpreet Kaur Mann (@PBGurpreetKaur) October 17, 2023 ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮਦਿਨ ਦੀਆਂ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਆਪਣੇ ਐਕਸ ਹੈਂਡਲ 'ਤੇ ਮੁੱਖ ਮੰਤਰੀ ਦੀ ਲੰਬੇ ਤੇ ਸਿਹਤਮੰਦ ਜੀਵਨ ਲਈ ਕਮਾਨਾ ਕੀਤੀ ਹੈ। Birthday wishes to Punjab CM Shri @BhagwantMann Ji. Praying for his long and healthy life. — Narendra Modi (@narendramodi) October 17, 2023 ...
Kulbir Singh Zira Arrest News: ਪੰਜਾਬ ਕਾਂਗਰਸ ਦੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਫਿਰੋਜ਼ਪੁਰ ਪੁਲਿਸ ਨੇ ਸਵੇਰੇ 5 ਵਜੇ ਗ੍ਰਿਫ਼ਤਾਰ ਕੀਤਾ ਹੈ। ਕਿਹਾ ਜਾ ਰਿਹਾ ਹੈ ਕਿ ਫ਼ਿਰੋਜ਼ਪੁਰ ਪੁਲਿਸ ਨੇ ਉਹਨਾਂ ਨੂੰ ਸਵੇਰੇ ਉਸ ਵੇਲੇ ਘਰੋਂ ਚੁੱਕ ਲਿਆ ਜਦੋਂ ਉਹ ਸੁੱਤੇ ਪਏ ਸੀ। ਹੁਣ ਕੁਲਬੀਰ ਸਿੰਘ ਜ਼ੀਰਾ ਨੂੰ ਜ਼ੀਰਾ ਲੋਅਰ ਕੋਰਟ ਜੱਜ ਦੇ ਗ੍ਰਹਿ ਵਿਖੇ ਪੇਸ਼ ਕਰਕੇ 31 ਅਕਤੂਬਰ ਤੱਕ ਫਿਰੋਜ਼ਪੁਰ ਜੇਲ੍ਹ ਭੇਜ ਦਿੱਤਾ ਹੈ। ਸਾਬਕਾ ਵਿਧਾਇਕ ਅਤੇ @INCPunjab ਜ਼ਿਲ੍ਹਾ ਪ੍ਰਧਾਨ ਸ. ਕੁਲਬੀਰ ਸਿੰਘ ਜ਼ੀਰਾ ਜੀ ਦੀ ਹਾਲ ਹੀ ਵਿੱਚ ਹੋਈ ਗ੍ਰਿਫਤਾਰੀ ਨਿੰਦਣਯੋਗ ਹੀ ਨਹੀਂ ਸਗੋਂ ਇਸ ਸਰਕਾਰ ਦੀ ਘਿਨਾਉਣੀ ਰਾਜਨੀਤੀ ਨੂੰ ਵੀ ਦਰਸਾਉਂਦੀ ਹੈ। ਸਰਕਾਰ ਦਾ ਡਰ ਸਾਫ਼ ਝਲਕ ਰਿਹਾ ਹੈ। ਜ਼ੀਰਾ ਸਾਬ 'ਤੇ ਉਹਨਾਂ ਸਰਕਾਰੀ ਅਧਿਕਾਰੀਆਂ ਵਿਰੁੱਧ ਪ੍ਰਦਰਸ਼ਨ ਕਰਨ ਲਈ ਮੁਕਦਮਾ ਦਰਜ ਕੀਤਾ ਗਿਆ ਹੈ… — Amarinder Singh Raja Warring (@RajaBrar_INC) October 17, 2023 ਕੁਲਬੀਰ ਸਿੰਘ ਜ਼ੀਰਾ ਨੂੰ ਫਿਰੋਜ਼ਪੁਰ ਕੇਂਦਰੀ ਜੇਲ੍ਹ ਤੋਂ ਰੋਪੜ ਜੇਲ੍ਹ ਭੇਜ ਦਿੱਤਾ ਗਿਆ ਸੀ ਤਾਂ ਜੋ ਕੋਈ ਵੀ ਕਾਂਗਰਸੀ ਜੇਲ੍ਹ ਦੇ ਬਾਹਰ ਰੋਸ ਪ੍ਰਦਰਸ਼ਨ ਨਾ ਕਰ ਸਕੇ, ਇਸ ਲਈ ਉਨ੍ਹਾਂ ਨੂੰ ਚੁੱਪਚਾਪ ਰੋਪੜ ਜੇਲ੍ਹ ਭੇਜ ਦਿੱਤਾ ਗਿਆ।ਕੁਲਬੀਰ ਸਿੰਘ ਜ਼ੀਰਾ ਨੂੰ ਇੱਕ ਘੰਟਾ ਪਹਿਲਾਂ ਫਿਰੋਜ਼ਪੁਰ ਕੇਂਦਰੀ ਜੇਲ੍ਹ ਲਿਜਾਇਆ ਗਿਆ। ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਟਵੀਟ ਕਰਕੇ ਲਿਖਿਆ ਹੈ ਕਿ ਕੁਲਬੀਰ ਸਿੰਘ ਜ਼ੀਰਾ ਜੀ ਦੀ ਹਾਲ ਹੀ ਵਿੱਚ ਹੋਈ ਗ੍ਰਿਫਤਾਰੀ ਨਿੰਦਣਯੋਗ ਹੀ ਨਹੀਂ ਸਗੋਂ ਇਸ ਸਰਕਾਰ ਦੀ ਘਿਨਾਉਣੀ ਰਾਜਨੀਤੀ ਨੂੰ ਵੀ ਦਰਸਾਉਂਦੀ ਹੈ। ਸਰਕਾਰ ਦਾ ਡਰ ਸਾਫ਼ ਝਲਕ ਰਿਹਾ ਹੈ। ਜ਼ੀਰਾ ਸਾਬ 'ਤੇ ਉਹਨਾਂ ਸਰਕਾਰੀ ਅਧਿਕਾਰੀਆਂ ਵਿਰੁੱਧ ਪ੍ਰਦਰਸ਼ਨ ਕਰਨ ਲਈ ਮੁਕੱਦਮਾ ਦਰਜ ਕੀਤਾ ਗਿਆ ਹੈ ਜੋ ਆਪਣੀ ਡਿਊਟੀ ਨਹੀਂ ਨਿਭਾ ਰਹੇ ਸਨ। ਸਰਕਾਰ ਧੱਕੇਸ਼ਾਹੀ ਨਾਲ ਸਾਡੀ ਅਵਾਜ਼ ਨੂੰ ਦਬਾਉਣਾ ਚਾਹੁੰਦੀ ਹੈ। ਪਰ ਅਸੀਂ ਚੁੱਪ ਨਹੀਂ ਰਹਾਂਗੇ, ਇਸ ਬਦਲਾਖੋਰੀ ਵਿਰੁੱਧ ਪੰਜਾਬ ਕਾਂਗਰਸ ਵੱਲੋਂ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।...
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਉਦੇਸ਼ ਅਨੁਸਾਰ ਪੰਜਾਬ ਦੇ ਵੱਧ ਤੋਂ ਵੱਧ ਲੋਕਾਂ ਨੂੰ ਸਿਹਤ ਬੀਮਾ ਕਵਰ ਹੇਠ ਰਜਿਸਟਰ ਕਰਨ ਲਈ ਪੰਜਾਬ ਰਾਜ ਸਿਹਤ ਏਜੰਸੀ ਨੇ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਦੀਵਾਲੀ ਬੰਪਰ ਡਰਾਅ ਕੱਢਿਆ ਹੈ ਜਿਸ ਤਹਿਤ ਜੇ ਕੋਈ ਵੀ ਵਿਅਕਤੀ 16 ਅਕਤੂਬਰ ਤੋਂ 30 ਨਵੰਬਰ, 2023 ਤੱਕ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਲਈ ਆਪਣੇ ਆਪ ਨੂੰ ਰਜਿਸਟਰ ਕਰਦਾ ਹੈ, ਉਸ ਕੋਲ ਇੱਕ ਲੱਖ ਰੁਪਏ ਤੱਕ ਦਾ ਇਨਾਮ ਜਿੱਤਣ ਦਾ ਮੌਕਾ ਹੋਵੇਗਾ।ਡਰਾਅ ਬਾਰੇ ਜਾਣਕਾਰੀ ਦਿੰਦਿਆਂ ਰਾਜ ਸਿਹਤ ਏਜੰਸੀ ਦੀ ਮੁੱਖ ਕਾਰਜਕਾਰੀ ਅਧਿਕਾਰੀ (ਸੀ.ਈ.ਓ.) ਬਬੀਤਾ ਨੇ ਦੱਸਿਆ ਕਿ ਡਰਾਅ ਦੌਰਾਨ 10 ਜੇਤੂਆਂ ਦੀ ਚੋਣ ਕੀਤੀ ਜਾਵੇਗੀ ਅਤੇ ਇਸ ਲਈ ਪਹਿਲਾ ਇਨਾਮ ਇੱਕ ਲੱਖ ਰੁਪਏ, ਦੂਜਾ ਇਨਾਮ 50,000 ਰੁਪਏ ਅਤੇ ਤੀਜਾ ਇਨਾਮ 25000 ਰੁਪਏ ਹੋਵੇਗਾ। ਇਸੇ ਤਰ੍ਹਾਂ ਚੌਥਾ ਇਨਾਮ 10000 ਰੁਪਏ ਅਤੇ ਪੰਜਵਾਂ ਇਨਾਮ 8000 ਰੁਪਏ ਰੱਖਿਆ ਗਿਆ ਹੈ ਜਦਕਿ ਛੇਵੇਂ ਤੋਂ ਦਸਵਾਂ ਇਨਾਮ 5000 ਰੁਪਏ ਹੋਵੇਗਾ। ਇਹ ਡਰਾਅ 4 ਦਸੰਬਰ, 2023 ਨੂੰ ਕੱਢਿਆ ਜਾਵੇਗਾ।ਸੀ.ਈ.ਓ. ਬਬੀਤਾ ਨੇ ਕਿਹਾ ਕਿ ਇਹ ਵਿਸ਼ੇਸ਼ ਮੁਹਿੰਮ ਲੋਕਾਂ ਨੂੰ ਆਯੁਸ਼ਮਾਨ ਕਾਰਡ ਬਣਾਉਣ ਵਾਸਤੇ ਉਤਸ਼ਾਹਿਤ ਕਰਦਿਆਂ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਰਜਿਸਟਰ ਕਰਨ ਲਈ ਪੰਜਾਬ ਸਰਕਾਰ ਦੀ ਇੱਕ ਹੋਰ ਪਹਿਲ ਹੈ।ਉਨ੍ਹਾਂ ਅੱਗੇ ਦੱਸਿਆ ਕਿ ਲਾਭਪਾਤਰੀ "ਆਯੁਸ਼ਮਾਨ ਐਪ" ਦੀ ਵਰਤੋਂ ਕਰਕੇ, "beneficiary.nha.gov.in" ਵੈਬਸਾਈਟ ’ਤੇ ਜਾ ਕੇ ਜਾਂ ਆਪਣੇ ਨਜ਼ਦੀਕੀ ਆਸ਼ਾ ਵਰਕਰ ਜਾਂ ਸੂਚੀਬੱਧ ਹਸਪਤਾਲਾਂ ਤੱਕ ਪਹੁੰਚ ਕਰਕੇ ਆਪਣੇ ਕਾਰਡ ਆਸਾਨੀ ਨਾਲ ਪ੍ਰਾਪਤ ਕਰ ਸਕਦੇ ਹਨ।ਦੱਸਣਯੋਗ ਹੈ ਕਿ ਇਹ ਸਕੀਮ ਸੂਬੇ ਭਰ ਦੇ 800 ਤੋਂ ਵੱਧ ਸਰਕਾਰੀ ਅਤੇ ਨਿੱਜੀ ਸੂਚੀਬੱਧ ਹਸਪਤਾਲਾਂ ਵਿੱਚ ਹਰੇਕ ਪਰਿਵਾਰ ਲਈ ਪ੍ਰਤੀ ਸਾਲ 5 ਲੱਖ ਰੁਪਏ ਤੱਕ ਦੇ ਨਕਦੀ ਰਹਿਤ ਇਲਾਜ ਦੀ ਸਹੂਲਤ ਪ੍ਰਦਾਨ ਕਰਦੀ ਹੈ। ਸੂਬੇ ਵਿੱਚ 44 ਲੱਖ ਤੋਂ ਵੱਧ ਪਰਿਵਾਰ ਇਸ ਸਕੀਮ ਦਾ ਲਾਭ ਲੈ ਰਹੇ ਹਨ ਜਿਸ ਵਿੱਚ ਗੋਡੇ ਬਦਲਣ, ਦਿਲ ਦੀ ਸਰਜਰੀ, ਕੈਂਸਰ ਦੇ ਇਲਾਜ ਆਦਿ ਸਮੇਤ ਲਗਭਗ 1600 ਕਿਸਮਾਂ ਦੇ ਇਲਾਜ ਦੀ ਸੁਵਿਧਾ ਦਿੱਤੀ ਜਾ ਰਹੀ ਹੈ।ਇਨ੍ਹਾਂ ਲਾਭਪਾਤਰੀ ਪਰਿਵਾਰਾਂ ਵਿੱਚ ਐਨ.ਐਫ.ਐਸ.ਏ. ਰਾਸ਼ਨ ਕਾਰਡ ਧਾਰਕ, ਜੇ-ਫਾਰਮ ਧਾਰਕ ਕਿਸਾਨ, ਰਜਿਸਟਰਡ ਮਜ਼ਦੂਰ, ਰਜਿਸਟਰਡ ਛੋਟੇ ਵਪਾਰੀ, ਮਾਨਤਾ ਪ੍ਰਾਪਤ ਅਤੇ ਪੀਲੇ ਕਾਰਡ ਧਾਰਕ ਪੱਤਰਕਾਰ ਅਤੇ ਸਮਾਜਿਕ-ਆਰਥਿਕ ਜਾਤੀ ਜਨਗਣਨਾ ਡੇਟਾ- 2011 ਦੇ ਤਹਿਤ ਕਵਰ ਪਰਿਵਾਰ ਸ਼ਾਮਲ ਹਨ।
ਚੰਡੀਗੜ੍ਹ:ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ਸੂਬੇ ਦੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕੀਤੀ ਹੈ।ਅੱਜ ਇੱਥੋਂ ਜਾਰੀ ਇੱਕ ਪ੍ਰੈਸ ਬਿਆਨ ਰਾਹੀਂ ਸਪੀਕਰ ਨੇ ਕਿਹਾ ਕਿ ਪਰਾਲੀ ਸਾੜਨਾ ਵਾਤਾਵਰਨ ਦੇ ਲਈ ਬਹੁਤ ਘਾਤਕ ਹੈ। ਉਨ੍ਹਾਂ ਕਿਹਾ ਕਿ ਪਰਾਲੀ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਨਾ ਸਿਰਫ ਵਾਤਾਵਰਨ ਹੀ ਦੂਸ਼ਿਤ ਨਹੀਂ ਹੁੰਦਾ ਹੈ, ਸਗੋਂ ਕਈ ਅਣ-ਸੁਖਾਵੀਆਂ ਘਟਨਾਵਾਂ ਵੀ ਵਾਪਰਦੀਆਂ ਹਨ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਾਉਣ ਨਾਲ ਕੁਦਰਤ ਦੇ ਅਮੁੱਲ ਖਜ਼ਾਨੇ ਹਵਾ, ਪਾਣੀ ਅਤੇ ਧਰਤੀ ਦੂਸ਼ਿਤ ਹੁੰਦੀ ਹੈ, ਜਿਸ ਨਾਲ ਮਨੁੱਖਾਂ ਨੂੰ ਕਈ ਕਿਸਮ ਦੀਆਂ ਬੀਮਾਰੀਆਂ ਵੀ ਹੋ ਸਕਦੀਆਂ ਹਨ।ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨ ਨੂੰ 50 ਫੀਸਦੀ ਸਬਸਿਡੀ ਅਤੇ ਸੁਸਾਇਟੀ ਨੂੰ 80 ਫੀਸਦੀ ਸਬਸਿਡੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਵੀਰ ਇਸ ਸਬਸਿਡੀ ਦਾ ਲਾਭ ਲੈਣ ਅਤੇ ਪਰਾਲੀ ਦੇ ਪ੍ਰਬੰਧਨ ਲਈ ਸਟਰਾਅ ਰੇਕ ਅਤੇ ਬੇਲਰ ਮਸ਼ੀਨਾ ਆਦਿ ਖਰੀਦ ਕੇ ਮੌਕੇ ਦਾ ਪੂਰਾ ਲਾਭ ਉਠਾਉਣ।ਸਪੀਕਰ ਨੇ ਸੂਬੇ ਦੇ ਕਿਸਾਨਾਂ ਨੂੰ ਵਾਤਾਵਰਣ ਸੁਰੱਖਿਆ ਲਈ ਸੂਬਾ ਸਰਕਾਰ ਦੇ ਯਤਨਾਂ ਵਿੱਚ ਭਾਈਵਾਲ ਬਣਨ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਪਰਾਲੀ ਨੂੰ ਨਾ ਸਾੜਨ ਸਬੰਧੀ ਲੋਕ ਹਿੱਤ ਵਿੱਚ ਚਲਾਈ ਜਾ ਮੁਹਿੰਮ ਦਾ ਹਿੱਸਾ ਬਣਨ।ਵਰਣਨਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਪਰਾਲੀ ਨੂੰ ਸਾੜਨ ਦੀਆਂ ਘਟਨਾਵਾਂ ਦੀ ਰੋਕਥਾਮ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਭਾਵਸ਼ਾਲੀ ਢੰਗ ਨਾਲ ਪ੍ਰਬੰਧਨ ਲਈ ਮੌਜੂਦਾ ਵਾਢੀ ਦੇ ਸੀਜ਼ਨ ਦੌਰਾਨ ਸੂਬੇ ਦੇ ਕਿਸਾਨਾਂ ਨੂੰ ਸਬਸਿਡੀ ’ਤੇ ਸਰਫੇਸ ਸੀਡਰਾਂ ਸਮੇਤ ਲਗਭਗ 24,000 ਸੀ.ਆਰ.ਐਮ. ਮਸ਼ੀਨਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Chandigarh News: अज्ञात युवक का शव बरामद; नहीं हो पाई पहचान, जांच में जुटी चंडीगढ़ पुलिस
Miss Universe 2024 : 21 वर्षीय Victoria Kjaer ने अपने नाम किया मिस यूनिवर्स का खिताब
Punjab Accident News: कोहरे के कारण कपूरथला में मिनीबस की टक्कर में 3 की मौत, 2 घायल