ਕੋਟਲੀ ਕਲਾਂ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜੰਮੂ ਕਸ਼ਮੀਰ ਵਿੱਚ ਦੇਸ਼ ਦੀ ਸੇਵਾ ਨਿਭਾਉਂਦਿਆਂ ਸਹੀਦੀ ਪ੍ਰਾਪਤ ਕਰਨ ਵਾਲੇ ਅਗਨੀਵੀਰ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨੂੰ ਸਨਮਾਨ ਰਾਸ਼ੀ ਵਜੋਂ ਇਕ ਕਰੋੜ ਰੁਪਏ ਦੇ ਚੈੱਕ ਸੌਂਪਿਆ। ਮੁੱਖ ਮੰਤਰੀ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਦੇ ਦੇਸ਼ ਪ੍ਰਤੀ ਯੋਗਦਾਨ ਦੇ ਸਤਿਕਾਰ ਵਿੱਚ ਸੂਬਾ ਸਰਕਾਰ ਉਨ੍ਹਾਂ ਨੂੰ ਸ਼ਹੀਦ ਦਾ ਦਰਜਾ ਦੇਵੇਗੀ।ਮਾਨਸਾ ਦੇ ਪਿੰਡ ਕੋਟਲੀ ਕਲਾਂ ਵਿਖੇ ਸਹੀਦ ਦੇ ਜੱਦੀ ਘਰ ਦਾ ਦੌਰਾ ਕਰਨ ਉਪਰੰਤ ਮੁੱਖ ਮੰਤਰੀ ਨੇ ਕਿਹਾ ਕਿ ਇਸ ਬਹਾਦਰ ਸੈਨਿਕ ਨੇ ਦੇਸ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਲਈ ਆਪਣਾ ਫਰਜ ਨਿਭਾਉਂਦੇ ਹੋਏ ਸਹਾਦਤ ਪ੍ਰਾਪਤ ਕੀਤੀ ਹੈ ਅਤੇ ਉਸ ਵੱਲੋਂ ਪਾਏ ਗਏ ਵੱਡਮੁੱਲੇ ਯੋਗਦਾਨ ਦੇ ਸਨਮਾਨ ਵਜੋਂ ਸੂਬਾ ਸਰਕਾਰ ਦਾ ਇਹ ਨਿਮਾਣਾ ਜਿਹਾ ਉਪਰਾਲਾ ਹੈ।ਮੁੱਖ ਮੰਤਰੀ ਨੇ ਦੇਸ਼ ਦੇ ਪਹਿਲੇ ਸ਼ਹੀਦ ਅਗਨੀਵੀਰ ਅੰਮ੍ਰਿਤਪਾਲ ਸਿੰਘ ਦੇ ਮਾਪਿਆਂ ਨੂੰ ਮਿਲ ਕੇ ਸ਼ਹੀਦ ਸੈਨਿਕ ਨੂੰ ਸ਼ਰਧਾਂਜਲੀ ਭੇਟ ਕੀਤੀ ਹੈ ਜਿਸ ਨੇ 19 ਵਰਿ੍ਹਆਂ ਦੀ ਉਮਰ ਵਿੱਚ ਦੇਸ਼ ਦੀ ਖਾਤਰ ਸ਼ਹਾਦਤ ਦਿੱਤੀ। ਉਨ੍ਹਾਂ ਕਿਹਾ ਕਿ ਦੁੱਖ ਦੀ ਇਸ ਘੜੀ ਵਿੱਚ ਸਰਕਾਰ ਪਰਿਵਾਰ ਦੇ ਨਾਲ ਖੜ੍ਹੀ ਹੈ ਕਿਉਂਕਿ ਇਹ ਦੇਸ ਅਤੇ ਖਾਸ ਕਰਕੇ ਸ਼ਹੀਦ ਦੇ ਪਰਿਵਾਰ ਲਈ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ। ਉਨ੍ਹਾਂ ਕਿਹਾ ਕਿ ਪਿੰਡ ਵਿੱਚ ਸ਼ਹੀਦ ਦੇ ਨਾਮ ਉਤੇ ਬੁੱਤ ਵੀ ਸਥਾਪਤ ਕੀਤਾ ਜਾਵੇਗਾ।ਸ਼ਹੀਦ ਅੰਮ੍ਰਿਤਪਾਲ ਸਿੰਘ ਨੂੰ ਫੌਜ ਵੱਲੋਂ ‘ਗਾਰਡ ਆਫ ਆਨਰ’ ਨਾ ਦੇਣ ਉਤੇ ਸਖਤ ਇਤਰਾਜ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭੇਦਭਾਵ ਵਾਲੇ ਇਸ ਮਾੜੇ ਵਰਤਾਰੇ ਨਾਲ ਫੌਜੀ ਜਵਾਨਾਂ ਦੇ ਮਨੋਬਲ ਨੂੰ ਸੱਟ ਵੱਜੇਗੀ। ਉਨ੍ਹਾਂ ਕਿਹਾ ਕਿ ਸ਼ਹੀਦ ਜਵਾਨ ਅਗਨੀਵੀਰ ਹੋਣ ਕਰਕੇ ਫੌਜ ਦਾ ਉਸ ਪ੍ਰਤੀ ਇਹ ਵਤੀਰਾ ਬਹੁਤ ਦੁਖਦਾਇਕ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਦੇ ਮਾਪਿਆਂ ਨੇ ਆਪਣਾ ਬੇਟਾ ਦੇਸ਼ ਦੀ ਸੇਵਾ ਕਰਨ ਲਈ ਭੇਜਿਆ ਸੀ ਅਤੇ ਡਿਊਟੀ ਨਿਭਾਉਂਦਿਆਂ ਉਸ ਦੀ ਮੌਤ ਨੂੰ ਸ਼ਹੀਦ ਨਾ ਮੰਨਣਾ ਬਹੁਤ ਮੰਦਭਾਗੀ ਗੱਲ ਹੈ ਜਿਸ ਨਾਲ ਗਲਤ ਮਿਸਾਲ ਪੈਦਾ ਹੋਵੇਗੀ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਦੇਖਿਆ ਗਿਆ ਹੈ ਕਿ ਸ਼ਹੀਦ ਸੈਨਿਕ ਦੀ ਦੇਹ ਨੂੰ ਪ੍ਰਾਈਵੇਟ ਐਂਬੂਲੈਂਸ ਵਿੱਚ ਲਿਆਉਣਾ ਪਿਆ ਹੋਵੇ ਜੋ ਸਰਾਸਰ ਸ਼ਹੀਦ ਦਾ ਅਪਮਾਨ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੇਸ਼ ਦਾ 60 ਫੀਸਦੀ ਬਜਟ ਰੱਖਿਆ ਦੇ ਖੇਤਰ ਲਈ ਹੁੰਦਾ ਹੈ ਪਰ ਫੌਜ ਵੱਲੋਂ ਸ਼ਹੀਦ ਅੰਮ੍ਰਿਤਪਾਲ ਸਿੰਘ ਦੀ ਦੇਹ ਲਿਜਾਣ ਲਈ ਐਂਬੂਲੈਂਸ ਤੱਕ ਵੀ ਮੁਹੱਈਆ ਨਹੀਂ ਕਰਵਾਈ ਗਈ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਦੀ ਸ਼ਹਾਦਤ ਨੂੰ ਖੁਦਕੁਸ਼ੀ ਕਰਾਰ ਦੇਣਾ ਹੋਰ ਵੀ ਦੁੱਖ ਦੀ ਗੱਲ ਹੈ। ਉਨ੍ਹਾਂ ਨੇ ਫੌਜ ਦੇ ਬਿਆਨ ਨੂੰ ਜ਼ਖਮਾਂ ਉਤੇ ਲੂਣ ਛਿੜਕਣ ਵਾਲਾ ਦੱਸਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੇਸ਼ ਲਈ ਮਰ-ਮਿਟਣ ਦਾ ਜਜ਼ਬਾ ਲੈ ਕੇ ਡਿਊਟੀ ਉਤੇ ਜਾਣ ਵਾਲਾ ਬਹਾਦਰ ਫੌਜੀ ਕਦੇ ਵੀ ਖੁਦਕੁਸ਼ੀ ਨਹੀਂ ਕਰ ਸਕਦਾ। ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਸ਼ਹੀਦਾਂ ਨਾਲ ਅਜਿਹਾ ਸਲੂਕ ਕੀਤਾ ਜਾਣਾ ਲੱਗਾ ਤਾਂ ਫੇਰ ਮਾਪੇ ਆਪਣੇ ਬੱਚਿਆਂ ਨੂੰ ਫੌਜ ਵਿੱਚ ਭੇਜਣ ਤੋਂ ਗੁਰੇਜ਼ ਕਰਨ ਲੱਗ ਪੈਣਗੇ।ਅਗਨੀਵੀਰ ਯੋਜਨਾ ਦੀ ਸਖਤ ਮੁਖਾਲਫਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਯੋਜਨਾ ਸਰਾਸਰ ਬਹਾਦਰ ਫੌਜੀ ਜਵਾਨਾਂ ਦੇ ਯੋਗਦਾਨ ਨੂੰ ਅਪਮਾਨਿਤ ਕਰਨ ਵਾਲੀ ਹੈ ਅਤੇ ਕੇਂਦਰ ਸਰਕਾਰ ਨੂੰ ਇਸ ਯੋਜਨਾ ਉਤੇ ਮੁੜ ਵਿਚਾਰ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਗਨੀਵੀਰ ਯੋਜਨਾ ਹੇਠ ਭਰਤੀ ਕੀਤੇ ਫੌਜੀ ਸੈਨਿਕਾਂ ਨੂੰ ਰੈਗੂਲਰ ਫੌਜ ਵਿੱਚ ਸ਼ਾਮਲ ਕੀਤਾ ਜਾਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਦੇਸ ਦੇ ਸਹੀਦਾਂ ਪ੍ਰਤੀ ਕੇਂਦਰ ਭਾਵੇਂ ਕੋਈ ਵੀ ਨੀਤੀ ਅਪਣਾਵੇ ਪਰ ਸਾਡੀ ਸਰਕਾਰ ਪੰਜਾਬ ਦੇ ਅਜਿਹੇ ਸੂਰਬੀਰ ਪੁੱਤਰਾਂ ਦੇ ਪਰਿਵਾਰਾਂ ਦਾ ਸਨਮਾਨ ਕਰਨ ਲਈ ਵਚਨਬੱਧ ਹੈ। ਮੁੱਖ ਮੰਤਰੀ ਨੇ ਦੇਸ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਨੂੰ ਬਰਕਰਾਰ ਰੱਖਣ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਇਸ ਸਹੀਦ ਦੇ ਪਰਿਵਾਰ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਨ ਲਈ ਕੇਂਦਰ ਸਰਕਾਰ ਦੀ ਸਖਤ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਇਹ ਪੂਰੀ ਤਰ੍ਹਾਂ ਗੈਰ-ਵਾਜਬ ਹੈ ਅਤੇ ਇਸ ਪੰਜਾਬ ਦੇ ਪੁੱਤਰ ਦੀ ਸਹਾਦਤ ਦਾ ਨਿਰਾਦਰ ਕਰਨਾ ਅਤਿ ਨਿੰਦਣਯੋਗ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਜਲਦੀ ਹੀ ਇਸ ਮੁੱਦੇ ਨੂੰ ਭਾਰਤ ਸਰਕਾਰ ਕੋਲ ਉਠਾਉਣਗੇ।
ਛਾਜਲੀ (ਸੰਗਰੂਰ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜੰਮੂ ਕਸ਼ਮੀਰ ਵਿੱਚ ਕਾਰਗਿਲ ਵਿਖੇ ਦੇਸ਼ ਦੀ ਰਾਖੀ ਕਰਦਿਆਂ ਸ਼ਹੀਦੀ ਪ੍ਰਾਪਤ ਕਰਨ ਵਾਲੇ ਬਹਾਦਰ ਜਵਾਨ ਪਰਵਿੰਦਰ ਸਿੰਘ ਦੇ ਘਰ ਜਾ ਕੇ ਪਰਿਵਾਰ ਨੂੰ ਸਨਮਾਨ ਰਾਸ਼ੀ ਵਜੋਂ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ।ਮੁੱਖ ਮੰਤਰੀ ਨੇ ਸ਼ਹੀਦ ਪਰਵਿੰਦਰ ਸਿੰਘ ਦੇ ਮਾਪਿਆਂ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਦੇਸ਼ ਹਮੇਸ਼ਾ ਆਪਣੇ ਸ਼ਹੀਦਾਂ ਦਾ ਰਿਣੀ ਰਹੇਗਾ ਜੋ ਦੁਸ਼ਮਣ ਤਾਕਤਾਂ ਤੋਂ ਆਪਣੇ ਵਤਨ ਦੀ ਰਾਖੀ ਕਰਦਿਆਂ ਜਾਨ ਨਿਛਾਵਰ ਕਰ ਦਿੰਦੇ ਹਨ। ਉਨ੍ਹਾਂ ਨੇ ਸ਼ਹੀਦ ਪਰਵਿੰਦਰ ਸਿੰਘ ਦੀ ਯਾਦ ਵਿੱਚ ਪਿੰਡ ਵਿੱਚ ਬੁੱਤ ਲਾਉਣ ਦਾ ਵੀ ਐਲਾਨ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਪਰਿਵਾਰ ਵੱਲੋਂ ਸ਼ਹੀਦ ਦੀ ਪਤਨੀ ਲਈ ਨੌਕਰੀ ਦੀ ਮੰਗ ਕੀਤੀ ਗਈ ਹੈ ਅਤੇ ਸੂਬਾ ਸਰਕਾਰ ਵੱਲੋਂ ਆਪਣੀ ਨੀਤੀ ਦੇ ਤਹਿਤ ਨੌਕਰੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਭਾਵੇਂ ਸ਼ਹੀਦ ਦੀ ਕੁਰਬਾਨੀ ਦੀ ਕੋਈ ਕੀਮਤ ਨਹੀਂ ਦਿੱਤੀ ਜਾ ਸਕਦੀ ਪਰ ਸਰਕਾਰ ਨੇ ਸ਼ਹੀਦ ਦੇ ਸਤਿਕਾਰ ਵਿੱਚ ਇਕ ਨਿਮਾਣਾ ਜਿਹਾ ਉਪਰਾਲਾ ਕੀਤਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਪਰਵਿੰਦਰ ਸਿੰਘ ਦਾ ਪਰਿਵਾਰ ਦੇਸ਼ ਸੇਵਾ ਪ੍ਰਤੀ ਸਮਰਪਿਤ ਹੈ ਕਿਉਂ ਜੋ ਉਨ੍ਹਾਂ ਦੇ ਪਿਤਾ ਜੀ ਵੀ ਫੌਜ ਵਿੱਚ ਸੇਵਾ ਨਿਭਾਅ ਚੁੱਕੇ ਹਨ ਅਤੇ ਉਨ੍ਹਾ ਦੇ ਭਰਾ ਵੀ ਇਸ ਵੇਲੇ ਫੌਜ ਵਿੱਚ ਹਨ। ਉਨ੍ਹਾਂ ਕਿਹਾ ਕਿ ਸ਼ਹੀਦ ਕਿਸੇ ਇਕ ਪਰਿਵਾਰ ਜਾਂ ਸੂਬੇ ਦੇ ਨਹੀਂ ਸਗੋਂ ਪੂਰੇ ਦੇਸ਼ ਦੇ ਸ਼ਹੀਦ ਹੁੰਦੇ ਹਨ। ਭਗਵੰਤ ਸਿੰਘ ਮਾਨ ਨੇ ਸੰਗਰੂਰ ਦੇ ਡਿਪਟੀ ਕਮਿਸ਼ਨਰ ਨੂੰ ਇਹ ਯਕੀਨੀ ਬਣਾਉਣ ਲਈ ਆਖਿਆ ਕਿ ਭਵਿੱਖ ਵਿੱਚ ਪਰਿਵਾਰ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਹਰ ਦੁੱਖ-ਸੁੱਖ ਵਿਚ ਪਰਿਵਾਰ ਨਾਲ ਖੜ੍ਹੇਗੀ ਅਤੇ ਦੁੱਖ ਦੀ ਇਸ ਘੜੀ ਵਿਚ ਉਸ ਦੀ ਮਦਦ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਉਨ੍ਹਾਂ ਕਿਹਾ ਕਿ ਦੇਸ਼ ਦੀ ਸੁਰੱਖਿਆ ਅਤੇ ਪ੍ਰਭੂਸੱਤਾ ਦੀ ਰਾਖੀ ਲਈ ਸਹੀਦੀ ਪ੍ਰਾਪਤ ਕਰਨ ਵਾਲੇ ਜਵਾਨ ਪਰਵਿੰਦਰ ਸਿੰਘ ਦੀ ਕੁਰਬਾਨੀ ਲਈ ਦੇਸ ਵਾਸੀ ਸਦਾ ਰਿਣੀ ਰਹਿਣਗੇ। ਸਹੀਦ ਸੈਨਿਕ ਪਰਵਿੰਦਰ ਸਿੰਘ ਨੂੰ ਸਰਧਾਂਜਲੀ ਭੇਟ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਆਪਣੀ ਡਿਊਟੀ ਨਿਭਾਉਂਦੇ ਹੋਏ ਬਹਾਦਰੀ, ਪੇਸੇਵਰ ਵਚਨਬੱਧਤਾ ਅਤੇ ਸਾਹਸ ਦਾ ਪ੍ਰਗਟਾਵਾ ਕਰਕੇ ਮੁਲਕ ਅਤੇ ਖਾਸ ਕਰਕੇ ਪੰਜਾਬ ਦਾ ਨਾਮ ਰੌਸਨ ਕੀਤਾ ਹੈ।
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਸੜਕ ਸੁਰੱਖਿਆ ਅਤੇ ਸੜਕੀ ਨਿਯਮਾਂ ਦੀ ਪਾਲਣਾ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਿਆਂ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਜਲੰਧਰ ਅਤੇ ਸ਼ਹਿਰ ਨੇੜਲੀਆਂ ਤਿੰਨ ਥਾਵਾਂ 'ਤੇ ਬੱਸਾਂ ਦੀ ਚੈਕਿੰਗ ਕੀਤੀ। ਕੈਬਨਿਟ ਮੰਤਰੀ ਦੀ ਮੌਜੂਦਗੀ ਵਿੱਚ ਬਿਨਾਂ ਦਸਤਾਵੇਜ਼ਾਂ ਜਾਂ ਅਧੂਰੇ ਦਸਤਾਵੇਜ਼ਾਂ ਤੋਂ ਚੱਲ ਰਹੀਆਂ ਦੋ ਬੱਸਾਂ ਨੂੰ ਜ਼ਬਤ ਕਰਨ ਸਣੇ 21 ਬੱਸਾਂ ਦੇ ਵੱਖ-ਵੱਖ ਉਲੰਘਣਾਵਾਂ ਲਈ ਚਲਾਨ ਕੀਤੇ ਗਏ। ਚਲਾਨ ਕੀਤੀਆਂ ਬੱਸਾਂ ਵਿੱਚ ਦੋ ਸਰਕਾਰੀ ਬੱਸਾਂ ਵੀ ਸ਼ਾਮਲ ਹਨ, ਜੋ ਅਣਅਧਿਕਾਰਤ ਰੂਟ 'ਤੇ ਚੱਲ ਰਹੀਆਂ ਸਨ।ਕੈਬਨਿਟ ਮੰਤਰੀ ਅਤੇ ਉਨ੍ਹਾਂ ਦੀ ਟੀਮ ਵੱਲੋਂ ਸੂਬੇ ਦੀਆਂ ਸੜਕਾਂ 'ਤੇ ਲੋਕਾਂ ਦੀ ਸੁਰੱਖਿਆ ਅਤੇ ਬੱਸ ਚਾਲਕਾਂ ਦੁਆਰਾ ਸੜਕੀ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਦੇ ਮਨਸ਼ੇ ਨਾਲ ਜਲੰਧਰ ਬੱਸ ਸਟੈਂਡ ਦੇ ਆਲੇ-ਦੁਆਲੇ, ਜਲੰਧਰ-ਪਠਾਨਕੋਟ ਰੋਡ 'ਤੇ ਕਿਸ਼ਨਗੜ੍ਹ ਅਤੇ ਜਲੰਧਰ-ਅੰਮ੍ਰਿਤਸਰ ਰੋਡ 'ਤੇ ਕਰਤਾਰਪੁਰ ਵਿਖੇ ਕੀਤੀ ਗਈ ਚੈਕਿੰਗ ਦੌਰਾਨ ਕੁੱਲ 56 ਬੱਸਾਂ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਵਿਜੈ ਬੱਸ ਸਰਵਿਸ ਦੀ ਬੱਸ ਨੰਬਰ ਐਨ.ਐਲ-02ਬੀ 3020 ਨੂੰ ਰਿਜਨਲ ਟਰਾਂਸਪੋਰਟ ਅਥਾਰਟੀ ਦੀ ਲੋੜੀਂਦੀ ਪ੍ਰਵਾਨਗੀ ਤੋਂ ਬਿਨਾਂ ਚਲਾਏ ਜਾਣ ਲਈ 50,000 ਰੁਪਏ ਦਾ ਭਾਰੀ ਜੁਰਮਾਨਾ ਕੀਤਾ ਗਿਆ। ਖਹਿਰਾ ਸਲੀਪਰਜ਼ ਦੀ ਬੱਸ ਨੰਬਰ ਯੂ.ਪੀ-31ਟੀ 3737 ਵਿੱਚ ਯਾਤਰੀਆਂ ਦੀ ਵੱਧ ਸਮਰੱਥਾ ਹੋਣ ਕਾਰਨ 50,000 ਰੁਪਏ ਦਾ ਚਲਾਨ ਕੀਤਾ ਗਿਆ। ਇਸ ਤੋਂ ਇਲਾਵਾ ਇੰਡੋ-ਕੈਨੇਡੀਅਨ ਸਰਵਿਸ ਦੀ ਬੱਸ ਨੰਬਰ ਪੀ.ਬੀ-01ਸੀ 9726 ਨੂੰ ਪਰਮਿਟ ਨਿਯਮਾਂ ਦੀ ਉਲੰਘਣਾ ਕਾਰਨ 10,000 ਰੁਪਏ ਦਾ ਜੁਰਮਾਨਾ ਕੀਤਾ ਗਿਆ।ਇਸੇ ਤਰ੍ਹਾਂ ਟ੍ਰੈਫ਼ਿਕ ਨਿਯਮਾਂ ਦੀ ਉਲੰਘਣਾ ਅਤੇ ਅਧੂਰੇ ਦਸਤਾਵੇਜ਼ਾਂ ਕਾਰਨ 18 ਪ੍ਰਾਈਵੇਟ ਬੱਸਾਂ ਦੇ 2 ਲੱਖ ਰੁਪਏ ਤੋਂ ਵੱਧ ਦੇ ਚਲਾਨ ਕੱਟੇ ਗਏ, ਜਿਨ੍ਹਾਂ ਵਿੱਚ ਕਰਤਾਰ ਬੱਸ ਦੀਆਂ ਤਿੰਨ ਬੱਸਾਂ, ਪਟਿਆਲਾ ਐਕਸਪ੍ਰੈਸ ਅਤੇ ਪਟਿਆਲਾ ਹਾਈਵੇਜ਼ ਦੀਆਂ ਦੋ-ਦੋ ਅਤੇ ਨਿੱਝਰ ਮਿੰਨੀ ਬੱਸ, ਪ੍ਰਕਾਸ਼ ਬੱਸ, ਲਿਬੜਾ ਬੱਸ, ਸ਼ੇਖੂਪੁਰਾ ਬੱਸ ਸਰਵਿਸ, ਨਰਵਾਲ ਬੱਸ, ਬਾਈ ਜੀ ਟਰਾਂਸਪੋਰਟ, ਰਾਜਗੁਰੂ ਅਤੇ ਮੋਹਾਲੀ ਬੱਸ ਦੀ ਇੱਕ-ਇੱਕ ਬੱਸ ਸ਼ਾਮਲ ਹੈ ਜਦਕਿ ਪਿਆਰ ਬੱਸ ਅਤੇ ਕਰਤਾਰ ਬੱਸ ਸਰਵਿਸ ਦੀਆਂ ਬਿਨਾਂ ਦਸਤਾਵੇਜ਼ਾਂ ਤੋਂ ਚਲ ਰਹੀਆਂ ਦੋ ਬੱਸਾਂ ਮੌਕੇ 'ਤੇ ਹੀ ਜ਼ਬਤ ਕੀਤੀਆਂ ਗਈਆਂ।ਕਰਤਾਰਪੁਰ ਵਿਖੇ ਚੈਕਿੰਗ ਦੌਰਾਨ ਟਰਾਂਸਪੋਰਟ ਮੰਤਰੀ ਨੇ ਪੰਜਾਬ ਰੋਡਵੇਜ਼ ਦੀਆਂ ਦੋ ਬੱਸਾਂ (ਨੰਬਰ ਪੀ.ਬੀ-08-ਈ.ਸੀ 4529 ਅਤੇ ਪੀ.ਬੀ-65-ਏ.ਟੀ 0543) ਨੂੰ ਅਣ-ਨਿਰਧਾਰਿਤ ਰੂਟ 'ਤੇ ਚਲਦਾ ਪਾਇਆ। ਇਹ ਬੱਸਾਂ ਪੁਲ ਦੇ ਹੇਠਾਂ ਤੋਂ ਜਾਣ ਦੀ ਬਜਾਏ ਪੁਲ ਉਪਰੋਂ ਲੰਘ ...
ਅੰਮ੍ਰਿਤਸਰ : ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਜਨਰਲ ਚੋਣਾਂ ਵਿਚ ਡੇਰਾ ਸਿਰਸਾ ਪ੍ਰੇਮੀਆਂ ਵੱਲੋਂ ਵੱਡੇ ਪੱਧਰ ’ਤੇ ਵੋਟਾਂ ਬਣਾਈਆਂ ਜਾ ਰਹੀਆਂ ਹਨ ਜਿਸ ਸਬੰਧੀ ਕਈ ਸਿੱਖ ਚਿੰਤਕਾਂ ਅਤੇ ਧਾਰਮਿਕ ਸ਼ਖ਼ਸੀਅਤਾਂ ਨੇ ਇਤਰਾਜ਼ ਵੀ ਪ੍ਰਗਟਾਇਆ ਹੈ। ਇਸ ਸਬੰਧੀ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਤੋਂ ਬਾਅਦ ਕਿਹਾ ਕਿ ਮਾਮਲਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਿਆਨ ਵਿਚ ਹੈ। ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਹ ਬਹੁਤ ਹੀ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਪ੍ਰਬੰਧ ਲਈ ਹੋਣ ਵਾਲੀਆਂ ਚੋਣਾਂ ਵਿਚ ਉਸ ਵਿਅਕਤੀ ਨੂੰ ਹੀ ਦਖ਼ਲ ਦੇਣ ਦਾ ਅਧਿਕਾਰ ਹੋਣਾ ਚਾਹੀਦਾ ਹੈ ਜੋ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਗੁਰੂ ਮੰਨਦਾ ਹੋਵੇ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਅਨੁਸਾਰ ਹੀ ਜੀਵਨ ਬਤੀਤ ਕਰਦਾ ਹੋਵੇ। ਉਨ੍ਹਾਂ ਕਿਹਾ ਕਿ ਧਿਆਨ ਵਿਚ ਆਇਆ ਹੈ ਕਿ ਹਰਿਆਣਾ ਵਿਚ ਵੱਡੇ ਪੱਧਰ ’ਤੇ ਡੇਰਾ ਸਿਰਸਾ ਦੇ ਪੇ੍ਰਮੀ ਵੋਟਾਂ ਬਣਾ ਰਹੇ ਹਨ ਜੋ ਚਿੰਤਾ ਦਾ ਵਿਸ਼ਾ ਹੈ ਅਤੇ ਇਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਜੋ ਵਿਅਕਤੀ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਗੁਰੂ ਨਹੀਂ ਮੰਨਦਾ ਜਾਂ ਸ੍ਰੀ ਅਕਾਲ ਤਖਤ ਸਾਹਿਬ ਦੀ ਰਹਿਤ ਮਰਿਆਦਾ ਅਨੁਸਾਰ ਜੀਵਨ ਬਤੀਤ ਨਹੀਂ ਕਰਦਾ, ਉਸ ਨੂੰ ਵੋਟਰ ਬਣਨ ਦਾ ਅਧਿਕਾਰ ਨਹੀਂ ਹੋ ਸਕਦਾ।
ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਇੱਕ ਵਿਆਹੁਤਾ ਔਰਤ ਦੀ 26 ਹਫ਼ਤਿਆਂ ਦੀ ਗਰਭ ਅਵਸਥਾ ਨੂੰ ਖਤਮ ਕਰਨ ਦੀ ਮੰਗ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਅਣਜੰਮੇ ਬੱਚੇ ਦੇ ਅਧਿਕਾਰਾਂ ਨੂੰ ਪਹਿਲ ਦਿੰਦਿਆਂ ਕਿਹਾ ਕਿ ਅਸੀਂ ਦਿਲ ਦੀ ਧੜਕਣ ਨਹੀਂ ਰੋਕ ਸਕਦੇ। ਧਰਤੀ ਉੱਤੇ ਬੱਚੇ ਦੇ ਜਨਮ ਲੈਣ ਦਾ ਰਸਤਾ ਸਾਫ਼ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਏਮਜ਼ ਦੀ ਰਿਪੋਰਟ ਮੁਤਾਬਕ ਬੱਚੇ ਵਿੱਚ ਕੋਈ ਅਸਧਾਰਨਤਾ ਨਹੀਂ ਹੈ। ਏਮਜ਼ ਸਮੇਂ ਸਿਰ ਡਿਲੀਵਰੀ ਕਰੇਗਾ। ਸੀਜੇਆਈ ਨੇ ਕਿਹਾ ਕਿ ਗਰਭ ਅਵਸਥਾ 26 ਹਫ਼ਤੇ ਅਤੇ 5 ਦਿਨਾਂ ਦੀ ਹੈ। ਇਸ ਤਰ੍ਹਾਂ ਗਰਭ ਅਵਸਥਾ ਨੂੰ ਖਤਮ ਕਰਨ ਦੀ ਇਜਾਜ਼ਤ ਦੇਣਾ MTP ਐਕਟ ਦੇ ਸੈਕਸ਼ਨ 3 ਅਤੇ 5 ਦੀ ਉਲੰਘਣਾ ਹੋਵੇਗੀ ਕਿਉਂਕਿ ਇਸ ਮਾਮਲੇ ਵਿੱਚ ਮਾਂ ਨੂੰ ਤੁਰੰਤ ਕੋਈ ਖ਼ਤਰਾ ਨਹੀਂ ਹੈ। ਸੀਜੇਆਈ ਨੇ ਕਿਹਾ ਕਿ ਅਸੀਂ ਦਿਲ ਦੀ ਧੜਕਣ ਨੂੰ ਨਹੀਂ ਰੋਕ ਸਕਦੇ। ਧਾਰਾ 142 ਦੀ ਵਰਤੋਂ ਪੂਰਨ ਨਿਆਂ ਪ੍ਰਦਾਨ ਕਰਨ ਲਈ ਕੀਤੀ ਜਾ ਸਕਦੀ ਹੈ, ਪਰ ਇਸ ਦੀ ਵਰਤੋਂ ਹਰ ਮਾਮਲੇ ਵਿੱਚ ਨਹੀਂ ਹੋਣੀ ਚਾਹੀਦੀ। ਇੱਥੇ ਡਾਕਟਰਾਂ ਨੂੰ ਭਰੂਣ ਦੀ ਸਮੱਸਿਆ ਦਾ ਸਾਹਮਣਾ ਕਰਨਾ ਪਵੇਗਾ। ਢੁਕਵੇਂ ਸਮੇਂ 'ਤੇ ਏਮਜ਼ ਦੁਆਰਾ ਡਿਲੀਵਰੀ ਕੀਤੀ ਜਾਵੇਗੀ। ਜੇਕਰ ਜੋੜਾ ਬੱਚੇ ਨੂੰ ਗੋਦ ਲੈਣ ਲਈ ਛੱਡਣਾ ਚਾਹੁੰਦਾ ਹੈ, ਤਾਂ ਕੇਂਦਰ ਮਾਪਿਆਂ ਦੀ ਮਦਦ ਕਰੇਗਾ। ਬੱਚੇ ਨੂੰ ਗੋਦ ਲੈਣ ਦਾ ਵਿਕਲਪ ਮਾਪਿਆਂ 'ਤੇ ਨਿਰਭਰ ਕਰਦਾ ਹੈ। ਦੱਸ ਦੇਈਏ ਕਿ ਸੁਣਵਾਈ ਦੌਰਾਨ ਕੋਲਿਨ ਗੋਂਸਾਲਵੇਸ ਨੇ ਕਿਹਾ ਕਿ ਅਣਜੰਮੇ ਬੱਚੇ ਦਾ ਕੋਈ ਅਧਿਕਾਰ ਨਹੀਂ ਹੈ। ਸਿਰਫ਼ ਮਾਂ ਦਾ ਹੱਕ ਹੈ। ਇਸ ਸਬੰਧੀ ਕਈ ਅੰਤਰਰਾਸ਼ਟਰੀ ਫੈਸਲੇ ਹਨ। WHO ਕੋਲ ਮਾਨਸਿਕ ਸਿਹਤ ਬਾਰੇ ਵੀ ਰਿਪੋਰਟ ਹੈ। ਸੀਜੇਆਈ ਨੇ ਕਿਹਾ ਕਿ ਭਾਰਤ ਪਿਛਾਖੜੀ ਨਹੀਂ ਹੈ। ਅਮਰੀਕਾ ਵਿੱਚ ਦੇਖੋ ਕੀ ਹੋਇਆ ਅਤੇ ਰੋ ਬਨਾਮ ਵੇਡ ਕੇਸ ਨਾਲ ਕੀ ਹੋਇਆ। ਇੱਥੇ ਭਾਰਤ ਵਿੱਚ 2021 ਵਿੱਚ, ਵਿਧਾਨ ਸਭਾ ਵਿੱਚ ਸੰਤੁਲਨ ਵਿਗੜ ਗਿਆ ਹੈ। ਹੁਣ ਇਹ ਦੇਖਣਾ ਹੈ ਕਿ ਇਹ ਬੈਲੇਂਸਿੰਗ ਐਕਟ ਸਹੀ ਹੈ ਜਾਂ ਨਹੀਂ। ਅਸੀਂ ਲੋਕਤੰਤਰੀ ਤੌਰ 'ਤੇ ਚੁਣੀ ਹੋਈ ਵਿਧਾਨ ਸਭਾ ਨੂੰ ਉਸ ਸ਼ਕਤੀ ਤੋਂ ਇਨਕਾਰ ਕਿਉਂ ਕਰਨਾ ਚਾਹੀਦਾ ਹੈ, ਅਤੇ ਕੀ ਅਸੀਂ ਹੋਰ ਵੀ ਕਰ ਸਕਦੇ ਹਾਂ? ਹਰ ਲੋਕਤੰਤਰ ਦੇ ਆਪਣੇ ਅੰਗ ਹੁੰਦੇ ਹਨ ਅਤੇ ਉਨ੍ਹਾਂ ਨੂੰ ਕੰਮ ਕਰਨਾ ਚਾਹੀਦਾ ਹੈ। ਤੁਸੀਂ ਸਾਨੂੰ WHO ਦੇ ਬਿਆਨ ਦੇ ਆਧਾਰ 'ਤੇ ਸਾਡੇ ਕਾਨੂੰਨ ਨੂੰ ਉਲਟਾਉਣ ਲਈ ਕਹਿ ਰਹੇ ਹੋ? ਸਾਨੂੰ ਨਹੀਂ ਲੱਗਦਾ ਕਿ ਇਹ ਕੀਤਾ ਜਾ ਸਕਦਾ ਹੈ।
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਕ ਨਵੰਬਰ ਨੂੰ ਹੋਣ ਵਾਲੀ ਬਹਿਸ ਵਿੱਚ ਵਿਰੋਧੀ ਨੇਤਾਵਾਂ ਵੱਲੋਂ ਭੱਜ ਜਾਣ ਦੀਆਂ ਸਖ਼ਤ ਆਲੋਚਨਾ ਕਰਦਿਆਂ ਕਿਹਾ ਕਿ ਅਸਲ ਵਿੱਚ ਇਨ੍ਹਾਂ ਲੀਡਰਾਂ ਨੂੰ ਆਪਣੇ ਗੁਨਾਹਾਂ ਤੋਂ ਪਰਦਾ ਚੁੱਕੇ ਜਾਣ ਦਾ ਡਰ ਸਤਾ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਦੇ ਲੀਡਰਾਂ ਦੀ ਸੂਬੇ ਨੂੰ ਬਰਬਾਦ ਕਰਨ ਵਾਲੇ ਲੋਕਾਂ ਨਾਲ ਗੰਢਤੁੱਪ ਸੀ ਜਿਸ ਕਰਕੇ ਉਹ ਇਕ ਨਵੰਬਰ ਦੀ ਬਹਿਸ ਵਿੱਚ ਆਉਣ ਤੋਂ ਪਾਸਾ ਵੱਟ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਨੇਤਾਵਾਂ ਦੇ ਹੱਥ ਅਤੇ ਰੂਹਾਂ ਸੂਬੇ ਦੇ ਲਹੂ ਨਾਲ ਭਿੱਜੇ ਹੋਏ ਹਨ ਕਿਉਂਕਿ ਇਨ੍ਹਾਂ ਲੀਡਰਾਂ ਨੇ ਪੰਜਾਬ ਤੇ ਪੰਜਾਬੀਆਂ ਨਾਲ ਹਮੇਸ਼ਾ ਗੱਦਾਰੀ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਨੇਤਾਵਾਂ ਵੱਲੋਂ ਸੂਬੇ ਨਾਲ ਕਮਾਏ ਧ੍ਰੋਹ ਲਈ ਕਦੇ ਵੀ ਮੁਆਫ਼ ਨਹੀਂ ਕਰਨਗੇ। ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹਿਸ ਪੰਜਾਬ ਨੂੰ ਕੀਹਨੇ ਅਤੇ ਕਿਵੇਂ ਲੁੱਟਣ ਉਤੇ ਕੇਂਦਰਿਤ ਹੋਵੇਗੀ ਜਿਸ ਵਿੱਚ ਕੁਨਬਾਪ੍ਰਸਤੀ (ਭਾਈ-ਭਤੀਜਾ, ਜੀਜਾ-ਸਾਲਾ), ਪੱਖਪਾਤ, ਟੋਲ ਪਲਾਜ਼ੇ, ਨੌਜਵਾਨਾਂ, ਖੇਤੀਬਾੜੀ, ਵਪਾਰ-ਦੁਕਾਨਦਾਰ, ਦਰਿਆਈ ਪਾਣੀਆਂ ਉਤੇ ਡਾਕਾ ਮਾਰਨ ਸਣੇ ਸੂਬੇ ਨਾਲ ਸਬੰਧਤ ਮਸਲਿਆਂ ਉਤੇ ਚਰਚਾ ਹੋਵੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਨੇਤਾਵਾਂ ਨੇ ਸਾਰੇ ਮਸਲਿਆਂ ਉਤੇ ਪੰਜਾਬ ਨਾਲ ਧੋਖਾ ਕੀਤਾ ਹੈ ਜਿਸ ਲਈ ਉਨ੍ਹਾਂ ਨੂੰ ਲੋਕਾਂ ਅੱਗੇ ਜੁਆਬਦੇਹ ਬਣਾਇਆ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਲੀਡਰ ਆਉਣ ਜਾਂ ਨਾ ਆਉਣ ਪਰ ਉਹ ਬਹਿਸ ਲਈ ਇਨ੍ਹਾਂ ਨੇਤਾਵਾਂ ਦੀਆਂ ਕੁਰਸੀਆਂ ਡਾਹ ਕੇ ਰੱਖਣਗੇ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਸਮੇਂ ਲੋਕ ਕਾਮਯਾਬ ਹੋਣ ਤੋਂ ਵੀ ਭੈਭੀਤ ਹੋ ਜਾਂਦੇ ਸਨ ਕਿਉਂਕਿ ਇਹ ਲੀਡਰ ਲੋਕਾਂ ਦੇ ਕਾਰੋਬਾਰ ਵਿੱਚ ਜਬਰੀ ਹਿੱਸਾ-ਪੱਤੀ ਪਾ ਲੈਂਦੇ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਨੇਤਾਵਾਂ ਨੇ ਲੋਕਾਂ ਦੀ ਅੰਨ੍ਹੀ ਲੁੱਟ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਏਸੇ ਕਰਕੇ ਇਹ ਲੀਡਰ ਸੱਚ ਦਾ ਸਾਹਮਣਾ ਕਰਨ ਤੋਂ ਡਰਦੇ ਹਨ ਅਤੇ ਬਹਿਸ ਵਿੱਚ ਨਾ ਆਉਣ ਲਈ ਇਕ ਤੋਂ ਬਾਅਦ ਇਕ ਬਹਾਨੇਬਾਜ਼ੀ ਘੜ ਰਹੇ ਹਨ।
ਨਵੀ ਦਿੱਲੀ: ਗਾਜ਼ਾ ਪੱਟੀ 'ਤੇ ਇਜ਼ਰਾਇਲੀ ਹਮਲਿਆਂ ਤੋਂ ਈਰਾਨ ਪ੍ਰੇਸ਼ਾਨ ਹੈ। ਉਹ ਇਸ ਦਾ ਵਿਰੋਧ ਕਰ ਰਿਹਾ ਹੈ। ਜੇ ਈਰਾਨ ਇਜ਼ਰਾਈਲ ਅਤੇ ਹਮਾਸ ਵਿਚਕਾਰ ਚੱਲ ਰਹੀ ਜੰਗ ਵਿੱਚ ਦਾਖਲ ਹੁੰਦਾ ਹੈ, ਤਾਂ ਬਹੁਤ ਕੁਝ ਬਦਲ ਜਾਵੇਗਾ। ਫਿਰ ਮਾਮਲਾ ਇਸ ਖੇਤਰ ਦੀ ਸਮੁੱਚੀ ਫੌਜੀ ਗਤੀਸ਼ੀਲਤਾ ਵੱਲ ਮੁੜੇਗਾ। ਇੱਥੇ ਹੀ ਨਹੀਂ ਬਲਕਿ ਪੂਰੀ ਦੁਨੀਆ ਦੀ ਫੌਜੀ ਗਤੀਸ਼ੀਲਤਾ ਵਿੱਚ ਇੱਕ ਵੱਡਾ ਬਦਲਾਅ ਦੇਖਣ ਨੂੰ ਮਿਲੇਗਾ। ਈਰਾਨ ਅਤੇ ਇਜ਼ਰਾਈਲ ਵਿਚਕਾਰ ਕਿਸ ਕੋਲ ਵਧੇਰੇ ਫੌਜੀ ਸ਼ਕਤੀ ਹੈ? ਈਰਾਨ ਦੀ ਆਬਾਦੀ 8.67 ਕਰੋੜ ਹੈ, ਜਦੋਂ ਕਿ ਇਜ਼ਰਾਈਲ ਦੀ ਆਬਾਦੀ ਸਿਰਫ 89.14 ਲੱਖ ਹੈ। ਜੇਕਰ ਮੌਜੂਦਾ ਮੈਨ ਪਾਵਰ ਦੀ ਗੱਲ ਕਰੀਏ ਤਾਂ ਈਰਾਨ ਇਜ਼ਰਾਈਲ ਤੋਂ ਕਾਫੀ ਅੱਗੇ ਹੈ। ਈਰਾਨ ਕੋਲ 4.85 ਕਰੋੜ ਅਤੇ ਇਜ਼ਰਾਈਲ ਕੋਲ 37.44 ਲੱਖ ਮੈਨ ਪਾਵਰ ਹੈ। ਇਨ੍ਹਾਂ 'ਚੋਂ ਈਰਾਨ ਤੁਰੰਤ 4 ਕਰੋੜ ਤੋਂ ਜ਼ਿਆਦਾ ਲੋਕਾਂ ਨੂੰ ਫੌਜ 'ਚ ਭਰਤੀ ਕਰ ਸਕਦਾ ਹੈ। ਜਦੋਂ ਕਿ ਇਜ਼ਰਾਈਲ ਵਿੱਚ ਸਿਰਫ਼ 31.11 ਲੱਖ ਲੋਕ ਹੀ ਇਸ ਲਈ ਯੋਗ ਹਨ। ਈਰਾਨ ਦੀ ਫੌਜ ਵਿਚ 5.75 ਲੱਖ ਸਰਗਰਮ ਕਰਮਚਾਰੀ ਹਨ, ਜਦੋਂ ਕਿ ਇਜ਼ਰਾਈਲ ਵਿਚ ਸਿਰਫ 1.73 ਲੱਖ ਲੋਕ ਹਨ। 4 ਲੱਖ ਤੋਂ ਵੱਧ ਦਾ ਫਰਕ ਹੈ। ਜਿੱਥੋਂ ਤੱਕ ਰਿਜ਼ਰਵ ਫੋਰਸ ਦਾ ਸਵਾਲ ਹੈ, ਇਜ਼ਰਾਈਲ ਇੱਥੇ ਸਭ ਤੋਂ ਅੱਗੇ ਹੈ। ਇਸ ਵਿਚ 4.65 ਲੱਖ ਲੋਕਾਂ ਦੀ ਰਿਜ਼ਰਵ ਫੋਰਸ ਹੈ, ਜਦੋਂ ਕਿ ਈਰਾਨ ਵਿਚ 3.50 ਲੱਖ ਲੋਕ ਹਨ। ਪਰ ਈਰਾਨ ਕੋਲ 90 ਹਜ਼ਾਰ ਪੈਰਾ ਮਿਲਟਰੀ ਸੈਨਿਕ ਹਨ। ਇਜ਼ਰਾਈਲ ਕੋਲ ਸਿਰਫ 8000 ਹਨ। ਇਜ਼ਰਾਈਲ ਕੋਲ ਜ਼ਿਆਦਾ ਲੜਾਕੂ ਜਹਾਜ਼ ਹਨ।ਇਸਰਾਈਲ ਦਾ ਰੱਖਿਆ ਬਜਟ ਈਰਾਨ ਨਾਲੋਂ ਕਿਤੇ ਜ਼ਿਆਦਾ ਹੈ। ਈਰਾਨ ਦਾ ਪਿਛਲਾ ਰੱਖਿਆ ਬਜਟ 555 ਕਰੋੜ ਡਾਲਰ ਸੀ। ਜਦੋਂ ਕਿ ਇਜ਼ਰਾਈਲ ਦਾ 2430 ਕਰੋੜ ਡਾਲਰ ਸੀ। ਏਅਰ ਪਾਵਰ ਦੀ ਗੱਲ ਕਰੀਏ ਤਾਂ ਇਜ਼ਰਾਈਲ ਕੋਲ 601 ਜਹਾਜ਼ ਹਨ। ਜਦੋਂ ਕਿ ਈਰਾਨ ਕੋਲ ਸਿਰਫ 541 ਹਨ। ਇਜ਼ਰਾਈਲ ਕੋਲ 241 ਲੜਾਕੂ ਜਹਾਜ਼ ਹਨ, ਜਦੋਂ ਕਿ ਈਰਾਨ ਕੋਲ ਸਿਰਫ਼ 196 ਜੈੱਟ ਹਨ। ਇਜ਼ਰਾਈਲ ਕੋਲ 32 ਸਮਰਪਿਤ ਹਮਲਾਵਰ ਜਹਾਜ਼ ਹਨ, ਜਦੋਂ ਕਿ ਈਰਾਨ ਕੋਲ ਸਿਰਫ 23 ਹਨ। ਈਰਾਨ ਕੋਲ 86 ਟਰਾਂਸਪੋਰਟ ਏਅਰਕ੍ਰਾਫਟ ਹਨ, ਜਦੋਂ ਕਿ ਇਜ਼ਰਾਈਲ ਕੋਲ ਸਿਰਫ਼ 15 ਹਨ। ਇਜ਼ਰਾਈਲ ਕੋਲ 153 ਸਿਖਲਾਈ ਲੜਾਕੂ ਜਹਾਜ਼ ਹਨ, ਜਦੋਂ ਕਿ ਈਰਾਨ ਕੋਲ ਸਿਰਫ਼ 94 ਹਨ। ਇਜ਼ਰਾਈਲ ਕੋਲ ਵਿਸ਼ੇਸ਼ ਮਿਸ਼ਨਾਂ ਨੂੰ ਪੂਰਾ ਕਰਨ ਲਈ 23 ਜਹਾਜ਼ ਹਨ, ਜਦੋਂ ਕਿ ਈਰਾਨ ਕੋਲ ਸਿਰਫ਼ 9 ਹਨ।
ਚੰਡੀਗੜ੍ਹ :ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਉਨ੍ਹਾਂ ਨੂੰ ਬਠਿੰਡਾ ਪਲਾਟ ਖ਼ਰੀਦ ਮਾਮਲੇ 'ਚ ਹਾਈ ਕੋਰਟ ਨੇ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਹਾਈ ਕੋਰਟ ਨੇ ਨੋਟਿਸ ਜਾਰੀ ਕਰ ਕੇ ਸਰਕਾਰ ਤੋਂ ਜਵਾਬ ਵੀ ਮੰਗਿਆ ਹੈ।
ਚੰਡੀਗੜ੍ਹ: ਚੰਡੀਗੜ੍ਹ ਦੇ ਪੀਜੀਆਈ ਦੇ ਐਡਵਾਂਸਡ ਆਈ ਸੈਂਟਰ ਦੀ ਆਈ ਓਪੀਡੀ ਵਿੱਚ ਸੋਮਵਾਰ ਸਵੇਰੇ ਅਚਾਨਕ ਸ਼ਾਰਟ ਸਰਕਟ ਹੋਣ ਕਾਰਨ ਅੱਗ ਲੱਗ ਗਈ। ਪੀਜੀਆਈ ਦੇ ਫਾਇਰ ਕੰਟਰੋਲ ਵਿਭਾਗ ਨੂੰ ਇਸ ਦੀ ਸੂਚਨਾ ਮਿਲੀ। ਫਾਇਰ ਸੇਫਟੀ ਵਿਭਾਗ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ। ਇਸ ਘਟਨਾ 'ਚ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ। ਹਾਲ ਹੀ 'ਚ ਨਹਿਰੂ ਹਸਪਤਾਲ ਦੇ ਬਲਾਕ ਸੀ ਦੇ ਗਰਾਊਂਡ ਫਲੋਰ 'ਤੇ ਕੰਪਿਊਟਰ ਸੈਕਸ਼ਨ ਦੇ ਬੈਟਰੀ ਰੂਮ 'ਚ ਬੈਟਰੀ 'ਚ ਅਚਾਨਕ ਸ਼ਾਰਟ ਸਰਕਟ ਹੋਣ ਕਾਰਨ ਅੱਗ ਲੱਗ ਗਈ। ਜਿਸ ਕਾਰਨ ਸੀ ਬਲਾਕ ਦੇ ਸੱਤ ਤੋਂ ਅੱਠ ਵਾਰਡਾਂ ਅਤੇ ਪੰਜ ਮੰਜ਼ਿਲਾ ਇਮਾਰਤਾਂ ਵਿੱਚ ਭਾਰੀ ਨੁਕਸਾਨ ਹੋਇਆ ਹੈ।ਇਸ ਘਟਨਾ ਨੂੰ ਦੇਖਦੇ ਹੋਏ ਸੋਮਵਾਰ ਸਵੇਰੇ ਜਦੋਂ ਐਡਵਾਂਸਡ ਆਈ ਸੈਂਟਰ ਨੂੰ ਅਚਾਨਕ ਅੱਗ ਲੱਗਣ ਦੀ ਸੂਚਨਾ ਮਿਲੀ ਤਾਂ ਚੰਡੀਗੜ੍ਹ ਨਗਰ ਨਿਗਮ ਦੇ ਫਾਇਰ ਵਿਭਾਗ ਦੇ ਕਰਮਚਾਰੀ ਵੀ ਮੌਕੇ 'ਤੇ ਪਹੁੰਚ ਗਏ।ਨਹਿਰੂ ਹਸਪਤਾਲ ਦੇ ਬਲਾਕ ਸੀ ਵਾਂਗ ਇੱਥੇ ਵੀ ਇੱਕ ਬੈਟਰੀ ਵਿੱਚ ਸ਼ਾਰਟ ਸਰਕਟ ਹੋ ਗਿਆ।
ਬਰਨਾਲਾ: ਬਰਨਾਲਾ ਦੇ ਮਹਿਲ ਕਲਾਂ ਦੀ 23 ਸਾਲਾ ਲੜਕੀ ਦੀ ਕੈਨੇਡਾ ਵਿੱਚ ਮੌਤ ਹੋ ਗਈ। ਲੜਕੀ ਦੇ ਸਹੁਰੇ ਪਰਿਵਾਰ ਨੇ ਦੇਰ ਰਾਤ ਫ਼ੋਨ 'ਤੇ ਆਪਣੇ ਪਰਿਵਾਰ ਵਾਲਿਆਂ ਨੂੰ ਦੱਸਿਆ ਕੀ ਦਿਲਪ੍ਰੀਤ ਬਿਮਾਰ ਹੈ ਅਤੇ ਸਵੇਰੇ ਲੜਕੀ ਦੇ ਪਤੀ ਨੇ ਫ਼ੋਨ ਕਰਕੇ ਦੱਸਿਆ ਕਿ ਦਿਲਪ੍ਰੀਤ ਦੀ ਮੌਤ ਹੋ ਗਈ ਹੈ। ਮੌਤ ਦਾ ਅਸਲੀ ਕਾਰਨ ਅਜੇ ਨਹੀਂ ਪਤਾ ਲੱਗਾ । ਲੜਕੀ ਦੀ ਮੌਤ ਤੋਂ ਬਾਅਦ ਪਰਿਵਾਰ 'ਚ ਸੋਗ ਦੀ ਲਹਿਰ ਹੈ। ਦਿਲਪ੍ਰੀਤ 2 ਸਾਲ ਪਹਿਲਾਂ ਵਿਆਹ ਤੋਂ ਬਾਅਦ ਆਪਣੇ ਪਤੀ ਨਾਲ ਕੈਨੇਡਾ ਦੇ ਸ਼ਹਿਰ ਬਰੈਂਪਟਨ 'ਚ ਪੜ੍ਹਾਈ ਲਈ ਗਈ ਸੀ। ਮ੍ਰਿਤਕ ਦੇ ਪਿਤਾ ਦੀ 8 ਸਾਲ ਪਹਿਲਾਂ ਮੌਤ ਹੋ ਗਈ ਸੀ, ਉਸ ਦੀ ਮਾਂ ਨੇ ਆਪਣੇ ਲੜਕੇ ਅਤੇ ਬੇਟੀ ਦੋਵਾਂ ਨੂੰ ਪੜ੍ਹਾ-ਲਿਖਾ ਕੇ ਬੜੀ ਮੁਸ਼ਕਲ ਨਾਲ ਪਾਲਿਆ ਸੀ।
ਚੰਡੀਗੜ੍ਹ: ਵੈਸਟਰਨ ਡਿਸਟਰਬੈਂਸ ਦੇ ਕਾਰਨ ਸ਼ਨੀਵਾਰ ਰਾਤ ਤੋਂ ਉੱਤਰ ਭਾਰਤ ਵਿੱਚ ਮੌਸਮ ਵਿੱਚ ਬਦਲਾਅ ਆਇਆ ਹੈ। ਐਤਵਾਰ ਨੂੰ ਠੰਡ ਹੋਣ ਤੋਂ ਬਾਅਦ ਸੋਮਵਾਰ ਨੂੰ ਵੀ ਠੰਡੀਆਂ ਹਵਾਵਾਂ ਚੱਲ ਪਈਆਂ ਹਨ। ਸਵੇਰ ਤੋਂ ਹੀ ਬੱਦਲ ਛਾਏ ਹੋਏ ਹਨ ਅਤੇ ਕਈ ਜ਼ਿਲ੍ਹਿਆਂ ਵਿੱਚ ਗਰਜ ਨਾਲ ਮੀਂਹ ਪੈ ਰਿਹਾ ਹੈ। ਪੰਜਾਬ ਭਰ ਵਿੱਚ ਮੀਂਹ ਪੈਣ ਦੀਆਂ ਸੰਭਾਵਨਾਵਾਂ ਹਨ, ਜਦਕਿ ਮੌਸਮ ਵਿਭਾਗ ਨੇ 10 ਜ਼ਿਲ੍ਹਿਆਂ ਵਿੱਚ ਔਰੇਂਜ ਅਲਰਟ ਵੀ ਜਾਰੀ ਕਰ ਦਿੱਤਾ ਹੈ। ਮੌਸਮ ਵਿਭਾਗ ਵੱਲੋਂ ਅਗਲੇ 5 ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਗਰਜ ਅਤੇ ਤੇਜ਼ ਹਵਾਵਾਂ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਰਹੀ ਹੈ।ਮੌਸਮ ਵਿਭਾਗ (ਪੰਜਾਬ ਵੇਦਰ ਅੱਪਡੇਟ) ਨੇ ਉੱਚ ਖੇਤਰਾਂ ਵਿੱਚ ਭਾਰੀ ਬਰਫ਼ਬਾਰੀ ਦੀ ਭਵਿੱਖਬਾਣੀ ਕੀਤੀ ਸੀ, ਜਿਸ ਤੋਂ ਬਾਅਦ ਐਤਵਾਰ ਦੁਪਹਿਰ ਤੱਕ ਸਪਤ ਰਿਸ਼ੀਕੁੰਡ ਸਮੇਤ ਉੱਚੀਆਂ ਪਹਾੜੀਆਂ ਵਿੱਚ ਭਾਰੀ ਬਰਫ਼ਬਾਰੀ ਹੋਵੇਗੀ। ਦੱਖਣੀ ਰਾਜਾਂ ਵਿੱਚ ਵੀ ਮੀਂਹ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਕਈ ਇਲਾਕਿਆਂ 'ਚ ਤੂਫਾਨ ਅਤੇ ਬਿਜਲੀ ਡਿੱਗਣ ਦੀ ਵੀ ਸੰਭਾਵਨਾ ਹੈ। ਇਸ ਦੇ ਨਾਲ ਹੀ ਅਗਲੇ 72 ਘੰਟਿਆਂ ਤੱਕ ਵੱਖ-ਵੱਖ ਜ਼ਿਲ੍ਹਿਆਂ ਵਿੱਚ ਮੀਂਹ ਜਾਰੀ ਰਹੇਗਾ। ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਮੀਂਹ ਕਾਰਨ ਔਸਤ ਤਾਪਮਾਨ ਵਿੱਚ 1.9 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਮੌਸਮ ਵਿਭਾਗ ਨੇ ਕਈ ਜ਼ਿਲ੍ਹਿਆਂ ਲਈ ਸੰਤਰੀ ਅਤੇ ਪੀਲਾ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਨੇ ਸੋਮਵਾਰ ਨੂੰ ਦਿੱਲੀ ਵਿੱਚ ਹਲਕੀ ਬਾਰਿਸ਼ ਜਾਂ ਗਰਜ ਨਾਲ ਮੀਂਹ ਪੈਣ ਅਤੇ ਅੰਸ਼ਕ ਤੌਰ 'ਤੇ ਬੱਦਲ ਛਾਏ ਰਹਿਣ ਦੀ ਭਵਿੱਖਬਾਣੀ ਕੀਤੀ ਹੈ, ਜਦੋਂ ਕਿ ਘੱਟੋ-ਘੱਟ ਅਤੇ ਵੱਧ ਤੋਂ ਵੱਧ ਤਾਪਮਾਨ ਕ੍ਰਮਵਾਰ 20 ਅਤੇ 32 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿਣ ਦੀ ਸੰਭਾਵਨਾ ਹੈ।
ਜਲੰਧਰ : ਪੰਜਾਬ ਪੁਲਿਸ ਦੇ ਵੱਖ-ਵੱਖ ਵਿੰਗਾਂ ਦੀਆਂ ਟੀਮਾਂ ਨੇ ਸ਼ਨਿਚਰਵਾਰ ਰਾਤ ਤੇ ਐਤਵਾਰ ਨੂੰ ਨਸ਼ਾ ਤਸਕਰੀ ਦੇ ਮਾਮਲਿਆਂ ’ਚ 8 ਤਸਕਰਾਂ ਨੂੰ ਗਿ੍ਰਫ਼ਤਾਰ ਕੀਤਾ ਹੈ। ਇਨ੍ਹਾਂ ਵਿਚੋਂ ਪੰਜ ਅੰਮ੍ਰਿਤਸਰ, ਇਕ ਜਲੰਧਰ ਤੇ ਦੋ ਫਿਰੋਜ਼ਪੁਰ ’ਚ ਗਿ੍ਰਫ਼ਤਾਰ ਕੀਤੇ ਗਏ। ਇਨ੍ਹਾਂ ਤੋਂ ਸਾਢੇ ਨੌਂ ਕਿੱਲੋ ਹੈਰੋਇਨ ਦੇ ਨਾਲ-ਨਾਲ ਹਥਿਆਰ ਤੇ ਡਰੱਗ ਮਨੀ ਵੀ ਬਰਾਮਦ ਕੀਤੀ ਗਈ ਹੈ। ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਏ ਗਏ ਹਨ। ਜਲੰਧਰ ’ਚ ਪੁਲਿਸ ਟੀਮ ’ਤੇ ਤਸਕਰ ਨੇ ਫਾਇਰਿੰਗ ਵੀ ਕੀਤੀ ਜਿਸ ਵਿਚ ਦੋ ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਏ। ਜਲੰਧਰ ਦੇ ਪਿੰਡ ਬੁਰਜ ਹਸਨ, ਬਿਲਗਾ ਵਾਸੀ ਸੁਰਿੰਦਰ ਸਿੰਘ ਤੋਂ ਇਸ ਦੌਰਾਨ ਇਕ ਪਿਸਤੌਲ, ਪੰਜ ਕਾਰਤੂਸ, ਇਕ ਕਿੱਲੋ ਹੈਰੋਇਨ ਤੇ 8.50 ਲੱਖ ਦੀ ਡਰੱਗ ਮਨੀ ਬਰਾਮਦ ਕੀਤੀ ਗਈ।
ਚੰਡੀਗੜ੍ਹ: ਪੰਜਾਬ ਦੇ ਮਾਨਸਾ ਤੋਂ ਹਾਲ ਹੀ ਵਿੱਚ ਭਰਤੀ ਹੋਏ ਇੱਕ ਅਗਨੀਵੀਰ ਅੰਮ੍ਰਿਤਪਾਲ ਸਿੰਘ, ਜਿਸਨੇ ਪਿਛਲੇ ਮਹੀਨੇ ਹੀ ਸਰਗਰਮ ਡਿਊਟੀ ਸ਼ੁਰੂ ਕੀਤੀ ਸੀ। 10 ਅਕਤੂਬਰ ਨੂੰ ਜੰਮੂ-ਕਸ਼ਮੀਰ ਵਿੱਚ ਅਗਨੀਵੀਰ ਸ਼ਹੀਦ ਹੋ ਗਿਆ। ਉਸਦਾ ਅੰਤਿਮ ਸੰਸਕਾਰ ਸ਼ੁੱਕਰਵਾਰ ਨੂੰ ਉਸਦੇ ਪਿੰਡ ਕੋਟਲੀ ਕਲਾਂ ਵਿਖੇ ਹੋਇਆ। ਅੰਤਿਮ ਸੰਸਕਾਰ ਤੋਂ ਬਾਅਦ ਸ਼੍ਰੋਮਣੀ ਅਕਾਲੀ ਅਤੇ ਕਾਂਗਰਸ ਨੇ ਕੇਂਦਰ ਸਰਕਾਰ ਉੱਤੇ ਸਵਾਲ ਖੜ੍ਹੇ੍ ਕੀਤੇੇ ਕਿਉਂਕਿ ਅਗਨੀਵੀਰ ਨੂੰ ਫੌਜੀ ਸਨਮਾਨ ਨਹੀ ਦਿੱਤਾ ਗਿਆ ਹੈ। Salute the bravery of our 19 year old soldier, Amrit Pal Singh form Mansa who attained martyrdom for our nation.This is a sad day for our country as this who was recruited under the Agniveer scheme was sent back home in a Pvt ambulance & not given any guard of honour by the… pic.twitter.com/wGY5Q9toKU — Amarinder Singh Raja Warring (@RajaBrar_INC) October 14, 2023 ਮਿਲੀ ਜਾਣਕਾਰੀ ਮੁਤਾਬਕ ਅਗਨੀਵੀਰ ਅੰਮ੍ਰਿਤਪਾਲ ਸਿੰਘ 10 ਅਕਤੂਬਰ ਨੂੰ ਗੋਲੀ ਲੱਗਣ ਕਾਰਨ ਸ਼ਹੀਦ ਹੋ ਗਿਆ। ਉਸ ਤੋਂ ਬਾਅਦ ਦੁੱਖ ਵਾਲੀ ਗੱਲ ਹੈ ਕਿ ਇਕ ਫੌਜੀ ਨੂੰ ਪ੍ਰਾਈਵੇਟ ਐਬੂਲੈਂਸ ਵਿੱਚ ਲਿਆਦਾ ਗਿਆ ਅਤੇ ਨਾ ਕਿ ਫੌਜੀ ਵਾਹਨ ਵਿੱਚ। ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਟਵੀਟ ਕਰਕੇ ਕੇਂਦਰ ਸਰਕਾਰ ਉ੍ਰੱਤੇ ਸਵਾਲ ਖੜ...
ਚੰਡੀਗੜ੍ਹ: ਸੂਬੇ ਦੇ ਨੌਜਵਾਨਾਂ ਲਈ ਸਰਕਾਰੀ ਨੌਕਰੀਆਂ ਦੇ ਹੋਰ ਮੌਕੇ ਖੋਲ੍ਹਣ ਦੀ ਕਵਾਇਦ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਆਮ ਰਾਜ ਪ੍ਰਬੰਧ ਵਿਭਾਗ, ਪੰਜਾਬ, ਸਿਵਲ ਸਕੱਤਰੇਤ ਚੰਡੀਗੜ੍ਹ, ਵਿੱਚ ਕਲਰਕ ਕੇਡਰ ਦੀਆਂ 106 ਆਸਾਮੀਆਂ ਭਰਨ ਲਈ ਸਹਿਮਤੀ ਦੇ ਦਿੱਤੀ। ਇਸ ਸਬੰਧੀ ਫੈਸਲਾ ਮੁੱਖ ਮੰਤਰੀ ਦੀ ਅਗਵਾਈ ਹੇਠ ਇੱਥੇ ਪੰਜਾਬ ਸਿਵਲ ਸਕੱਤਰੇਤ-1 ਵਿੱਚ ਉਨ੍ਹਾਂ ਦੇ ਦਫ਼ਤਰ ਵਿੱਚ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ। ਇਹ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਮੰਤਰੀ ਸਮੂਹ ਨੇ ਆਮ ਰਾਜ ਪ੍ਰਬੰਧ ਵਿਭਾਗ, ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿੱਚ ਕਲਰਕ ਕੇਡਰ ਦੀਆਂ 106 ਆਸਾਮੀਆਂ (69 ਸੁਰਜੀਤ ਕੀਤੀਆਂ ਆਸਾਮੀਆਂ ਸਮੇਤ) ਭਰਨ ਦੀ ਤਜਵੀਜ਼ ਨੂੰ ਪ੍ਰਵਾਨ ਕਰ ਲਿਆ। ਇਨ੍ਹਾਂ ਆਸਾਮੀਆਂ ਉਤੇ ਭਰਤੀ ਪ੍ਰਕਿਰਿਆ ਮੁਕੰਮਲ ਹੋਣ ਤੋਂ ਬਾਅਦ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਦਾ ਕੰਮਕਾਜ ਸੁਚਾਰੂ ਤਰੀਕੇ ਨਾਲ ਚੱਲ ਸਕੇਗਾ ਅਤੇ ਇੱਥੇ ਆਉਣ ਵਾਲੇ ਲੋਕਾਂ ਨੂੰ ਸਹੂਲਤ ਹੋਵੇਗੀ। ਇਸੇ ਤਰ੍ਹਾਂ ਨੌਜਵਾਨਾਂ ਨੂੰ ਰੋਜ਼ਗਾਰ ਦਾ ਮੌਕਾ ਵੀ ਮਿਲੇਗਾ ਅਤੇ ਉਹ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣਨਗੇ। ਮੈਡੀਕਲ ਕਾਲਜਾਂ ਦੇ ਨਿਰਮਾਣ ਲਈ ਢੁਕਵਾਂ ਢਾਂਚਾ ਕਾਇਮ ਕਰਨ ਦੀ ਪ੍ਰਵਾਨਗੀ ਕੈਬਨਿਟ ਨੇ ਐਸ.ਏ.ਐਸ. ਨਗਰ (ਮੁਹਾਲੀ), ਕਪੂਰਥਲਾ, ਹੁਸ਼ਿਆਰਪੁਰ, ਮਾਲੇਰਕੋਟਲਾ ਤੇ ਸੰਗਰੂਰ ਵਿੱਚ ਮੈਡੀਕਲ ਕਾਲਜਾਂ ਦੇ ਜਲਦੀ ਨਿਰਮਾਣ ਲਈ ਢੁਕਵਾਂ ਢਾਂਚਾ ਕਾਇਮ ਕਰਨ ਦੀ ਵੀ ਪ੍ਰਵਾਨਗੀ ਦੇ ਦਿੱਤੀ। ਪੰਜਾਬ ਵਾਸੀਆਂ ਨੂੰ ਲਾਭ ਦੇਣ ਲਈ ਸੂਬੇ ਨੂੰ ਦੇਸ਼ ਭਰ ਵਿੱਚੋਂ ਮੈਡੀਕਲ ਸਿੱਖਿਆ ਦੇ ਗੜ੍ਹ ਵਜੋਂ ਸਥਾਪਤ ਕਰਨ ਲਈ ਇਨ੍ਹਾਂ ਮੈਡੀਕਲ ਕਾਲਜਾਂ ਤੇ ਹਸਪਤਾਲਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਇਸ ਨਾਲ ਇਨ੍ਹਾਂ ਮੈਡੀਕਲ ਕਾਲਜਾਂ ਦਾ ਨਿਰਮਾਣ ਕਾਰਜ ਸਮਾਂਬੱਧ ਢੰਗ ਨਾਲ ਹੋ ਸਕੇਗਾ ਅਤੇ ਲੋਕਾਂ ਲਈ ਵਾਜਬ ਦਰਾਂ ਉਤੇ ਬਿਹਤਰੀਨ ਸਿਹਤ ਸੰਭਾਲ ਸਹੂਲਤਾਂ ਉਪਲਬਧ ਹੋਣਗੀਆਂ। ਲੀਗਲ ਤੇ ਲੈਜਿਸਲੇਟਿਵ ਮਾਮਲਿਆਂ ਵਿਭਾਗ (ਗਰੁੱਪ ਬੀ) ਸੇਵਾ ਨਿਯਮ, 2023 ਨੂੰ ਮਨਜ਼ੂਰੀ ਕੈਬਨਿਟ ਨੇ ਲੀਗਲ ਤੇ ਲੈਜਿਸਲੇਟਿਵ ਮਾਮਲੇ (ਗਰੁੱਪ ਬੀ) ਸੇਵਾ ਨਿਯਮ 2023 ਬਣਾਉਣ ਨੂੰ ਵੀ ਮਨਜ਼ੂਰੀ ਦੇ ਦਿੱਤੀ। ਇਸ ਨਾਲ ਵਿਭਾਗ ਵਿੱਚ ਨਵੀਂ ਭਰਤੀ ਪ੍ਰਕਿਰਿਆ ਵਿੱਚ ਸਹੂਲਤ ਹੋਵੇਗੀ ਅਤੇ ਇਸ ਨਾਲ ਲੀਗਲ ਤੇ ਲੈਜਿਸਲੇਟਿਵ ਮਾਮਲਿਆਂ, ਪੰਜਾਬ ਦੀ ਰੋਜ਼ਾਨਾ ਦੀ ਕਾਰਜਪ੍ਰਣਾਲੀ ਨੂੰ ਸੁਚਾਰੂ ਤਰੀਕੇ ਨਾਲ ਚਲਾਉਣ ਵਿੱਚ ਮਦਦ ਮਿਲੇਗੀ। 481 ਵੈਟਰਨਰੀ ਫਾਰਮਾਸਿਸਟਾਂ ਦੀਆਂ ਸੇਵਾਵਾਂ ਵਿੱਚ ਇਕ ਸਾਲ ਦੇ ਵਾਧੇ ਨੂੰ ਹਰੀ ਝੰਡੀ ਪਸ਼ੂਆਂ ਲਈ ਵਧੀਆ ਸਿਹਤ ਸੰਭਾਲ ਸਹੂਲਤਾਂ ਦੇਣ ਲਈ ਪੰਜਾਬ ਕੈਬਨਿਟ ਨੇ ਸੂਬੇ ਭਰ ਦੇ 582 ਵੈਟਰਨਰੀ ਹਸਪਤਾਲਾਂ ਵਿੱਚ ਕੰਮ ਕਰ ਰਹੇ 481 ਵੈਟਰਨਰੀ ਫਾਰਮਾਸਿਸਟਾਂ ਦੀਆਂ ਸੇਵਾਵਾਂ ਵਿੱਚ ਸਰਵਿਸ ਪ੍ਰੋਵਾਈਡਰ ਵਜੋਂ ਪਹਿਲੀ ਅਪਰੈਲ 2023 ਤੋਂ 31 ਮਾਰਚ 2024 ਤੱਕ ਇਕ ਸਾਲ ਲਈ ਵਾਧਾ ਕਰਨ ਦੀ ਸਹਿਮਤੀ ਵੀ ਦਿੱਤੀ। ਜ਼ਿਕਰਯੋਗ ਹੈ ਕਿ ਪਸ਼ੂ ਪਾਲਣ ਵਿਭਾਗ ਰਾਹੀਂ ਸੂਬੇ ਵਿੱਚ ਪਸ਼ੂਆਂ ਦੀ ਸਿਹਤ ਸੰਭਾਲ ਲਈ ਬਿਹਤਰੀਨ ਸੇਵਾਵਾਂ ਦੇਣ ਲਈ ਪੰਜਾਬ ਸਰਕਾਰ ਨੇ 582 ਸਿਵਲ ਵੈਟਰਨਰੀ ਹਸਪਤਾਲਾਂ ਦਾ ਪੇਂਡੂ ਵੈਟਰਨਰੀ ਅਫ਼ਸਰਾਂ ਦੀਆਂ ਮਨਜ਼ੂਰ ਆਸਾਮੀਆਂ ਸਮੇਤ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਅਧੀਨ ਜ਼ਿਲ੍ਹਾ ਪ੍ਰੀਸ਼ਦਾਂ ਤੋਂ ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਵਿਭਾਗ ਵਿੱਚ ਰਲੇਵਾਂ ਕਰ ਲਿਆ ਸੀ। ਕੈਦੀਆਂ ਦੀ ਅਗਾਊਂ ਰਿਹਾਈ ਦੇ ਕੇਸ ਭੇਜਣ/ਰੱਦ ਕਰਨ ਦੀ ਸਹਿਮਤੀ ਕੈਬਨਿਟ ਨੇ ਸੂਬੇ ਦੀਆਂ ਜੇਲ੍ਹਾਂ ਵਿੱਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਪੰਜ ਕੈਦੀਆਂ ਦੀ ਅਗਾਊਂ ਰਿਹਾਈ ਦੀ ਮੰਗ ਕਰਨ ਵਾਲੇ ਕੇਸ ਭੇਜਣ ਦੀ ਸਹਿਮਤੀ ਦੇ ਦਿੱਤੀ, ਜਦੋਂ ਕਿ ਚਾਰ ਅਜਿਹੇ ਕੇਸ ਰੱਦ ਕਰ ਦਿੱਤੇ ਗਏ। ਕੈਬਨਿਟ ਦੀ ਪ੍ਰਵਾਨਗੀ ਤੋਂ ਬਾਅਦ ਭਾਰਤੀ ਸੰਵਿਧਾਨ ਦੀ ਧਾਰਾ 163 ਅਧੀਨ ਇਹ ਵਿਸ਼ੇਸ਼ ਛੋਟ/ਅਗਾਊਂ ਰਿਹਾਈ ਦੇ ਕੇਸ ਵਿਚਾਰਨ ਲਈ ਭਾਰਤੀ ਸੰਵਿਧਾਨ ਦੀ ਧਾਰਾ 161 ਅਧੀਨ ਪੰਜਾਬ ਦੇ ਰਾਜਪਾਲ ਨੂੰ ਭੇਜੇ ਜਾਣਗੇ। ਪ੍ਰਿੰਟਿੰਗ ਤੇ ਸਟੇਸ਼ਨਰੀ ਵਿਭਾਗ ਦੀ ਮੁੜ ਸੰਰਚਨਾ ਦੀ ਸਮੀਖਿਆ ਕੈਬਨਿਟ ਨੇ ਪ੍ਰਿੰਟਿੰਗ ਤੇ ਸਟੇਸ਼ਨਰੀ ਵਿਭਾਗ ਦੇ ਕੁੱਝ ਸਾਲ ਪਹਿਲਾਂ ਹੋਈ ਪੁਨਰ ਸੰਰਚਨਾ ਦੇ ਫੈਸਲੇ ਦੀ ਵੀ ਸਮੀਖਿਆ ਕੀਤੀ। ਇਸ ਫੈਸਲੇ ਮੁਤਾਬਕ ਵਾਧੂ ਪਈਆਂ ਆਸਾਮੀਆਂ ਖ਼ਤਮ ਹੋਣ ਅਤੇ ਲੋੜੀਦੀਆਂ ਆਸਾਮੀਆਂ ਸੁਰਜੀਤ ਕਰਨ ਨਾਲ ਸੂਬੇ ਦੇ ਖ਼ਜ਼ਾਨੇ ਤੋਂ ਬੋਝ ਘਟੇਗਾ। ਇਸ ਨਾਲ ਨਾਲ ਵਿਭਾਗ ਦੀ ਕਾਰਜਪ੍ਰਣਾਲੀ ਨੂੰ ਸੁਚਾਰੂ ਤੇ ਪ੍ਰਭਾਵਸ਼ਾਲੀ ਬਣਾਉਣ ਵਿੱਚ ਮਦਦ ਮਿਲੇਗੀ। ਸੀ.ਈ.ਓ. ਪੰਜਾਬ ਵਿੱਚ ਸਹਾਇਕ ਕੰਟਰੋਲਰ (ਵਿੱਤ ਤੇ ਲੇਖਾ) ਦੀ ਆਸਾਮੀ ਨੂੰ ਡਿਪਟੀ ਕੰਟਰੋਲਰ (ਵਿੱਤ ਤੇ ਲੇਖਾ) ਵਜੋਂ ਅਪਗ੍ਰੇਡ ਕਰਨ ਦਾ ਫੈਸਲਾ ਮੁੱਖ ਚੋਣ ਅਫ਼ਸਰ, ਪੰਜਾਬ ਦੇ ਕੰਮਕਾਜ ਨੂੰ ਹੋਰ ਸੁਚਾਰੂ ਬਣਾਉਣ ਲਈ ਕੈਬਨਿਟ ਨੇ ਸਹਾਇਕ ਕੰਟਰੋਲਰ (ਵਿੱਤ ਤੇ ਲੇਖਾ) ਦੀ ਆਸਾਮੀ ਨੂੰ ਡਿਪਟੀ ਕੰਟਰੋਲਰ (ਵਿੱਤ ਤੇ ਲੇਖਾ) ਵਜੋਂ ਅਪਗ੍ਰੇਡ ਕਰਨ ਲਈ ਵੀ ਹਰੀ ਝੰਡੀ ਦੇ ਦਿੱਤੀ। ਇਸ ਫੈਸਲੇ ਨਾਲ ਜਿੱਥੇ ਨਵੀਆਂ ਚੁਣੌਤੀਆਂ ਨਾਲ ਸਿੱਝਣ ਵਿੱਚ ਮਦਦ ਮਿਲੇਗੀ, ਉਥੇ ਮੁੱਖ ਚੋਣ ਦਫ਼ਤਰ ਦਾ ਕੰਮਕਾਜ ਸੁਚਾਰੂ ਹੋਣਾ ਯਕੀਨੀ ਬਣੇਗਾ।
ਤਾਈਪੇ : ਤਾਇਵਾਨ ਦੇ ਪੂਰਬੀ ਤੱਟ 'ਤੇ ਸ਼ਨੀਵਾਰ ਨੂੰ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਇਸ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 5.3 ਮਾਪੀ ਗਈ ਹੈ। ਕੁਝ ਸਮੇਂ ਤੋਂ ਤਾਈਵਾਨ ਦੀ ਰਾਜਧਾਨੀ ਦੀਆਂ ਸਾਰੀਆਂ ਇਮਾਰਤਾਂ ਬਹੁਤ ਜ਼ੋਰ ਨਾਲ ਹਿੱਲ ਗਈਆਂ ਪਰ ਹੁਣ ਤੱਕ ਨੁਕਸਾਨ ਦੀ ਕੋਈ ਸਪੱਸ਼ਟ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਮੌਸਮ ਬਿਊਰੋ ਨੇ ਕਿਹਾ ਕਿ ਭੂਚਾਲ ਦਾ ਕੇਂਦਰ ਹੁਆਲੀਅਨ ਕਾਉਂਟੀ ਨੇੜੇ ਸਮੁੰਦਰ ਵਿੱਚ 7.2 ਕਿਲੋਮੀਟਰ (4.5 ਮੀਲ) ਦੀ ਡੂੰਘਾਈ ਵਿੱਚ ਸੀ। ਸਥਾਨਕ ਮੀਡੀਆ ਰਿਪੋਰਟਾਂ ਮੁਤਾਬਕ ਭੂਚਾਲ ਦੇ ਤੇਜ਼ ਝਟਕਿਆਂ ਤੋਂ ਬਾਅਦ ਲੋਕ ਦਹਿਸ਼ਤ ਵਿਚ ਹਨ। ਹਰ ਕੋਈ ਆਪਣੇ ਘਰਾਂ ਅਤੇ ਦਫਤਰਾਂ ਤੋਂ ਬਾਹਰ ਆ ਗਿਆ। ਇਹ ਜਾਣਿਆ ਜਾਂਦਾ ਹੈ ਕਿ ਤਾਈਵਾਨ ਦੋ ਟੈਕਟੋਨਿਕ ਪਲੇਟਾਂ ਦੇ ਜੰਕਸ਼ਨ ਦੇ ਨੇੜੇ ਸਥਿਤ ਹੈ ਅਤੇ ਭੂਚਾਲਾਂ ਲਈ ਸੰਵੇਦਨਸ਼ੀਲ ਹੈ।
ਅੰਮ੍ਰਿਤਸਰ : ਪੰਜਾਬ ਪੁਲਿਸ ਨੇ ਲਸ਼ਕਰ-ਏ-ਤੋਇਬਾ ਦੇ ਦੋ ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਵਾਂ ਕੋਲੋਂ ਗੋਲਾ ਬਾਰੂਦ ਵੀ ਬਰਾਮਦ ਹੋਇਆ ਹੈ। ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਨੇ ਇਹ ਕਾਰਵਾਈ ਕੀਤੀ ਹੈ। ਜਿਸ ਵਿੱਚ ਭਾਰਤ ਦੀਆਂ ਖੁਫੀਆ ਏਜੰਸੀਆਂ ਨੇ ਇਨਪੁਟ ਅਤੇ ਸਹਿਯੋਗ ਦਿੱਤਾ। ਇਨਪੁਟ ਤੋਂ ਬਾਅਦ ਛਾਪੇਮਾਰੀ ਦੌਰਾਨ ਜੰਮੂ-ਕਸ਼ਮੀਰ ਦੇ 2 ਅੱਤਵਾਦੀ ਫੜੇ ਗਏ। In a major breakthrough, SSOC-Amritsar in a joint operation with Central agency busted a LeT module and arrested 2 persons who are residents of J&KSeizure: 2 IEDs, 2 Hand Grenades, 1 pistol with 2 Magazines, 24 cartridges, 1 Timer Switch, 8 Detonators & 4 Batteries (1/2) pic.twitter.com/IkyVID8IvI — DGP Punjab Police (@DGPPunjabPolice) October 14, 2023 ਪੁਲਿਸ ਨੇ ਮੁਲਜ਼ਮਾਂ ਕੋਲੋਂ 2 ਆਈਈਡੀ, 2 ਹੈਂਡ ਗਰਨੇਡ, 1 ਪਿਸਤੌਲ 2 ਮੈਗਜ਼ੀਨ, 24 ਕਾਰਤੂਸ, 1 ਟਾਈਮਰ ਸਵਿੱਚ, 8 ਡੈਟੋਨੇਟਰ ਅਤੇ 4 ਬੈਟਰੀਆਂ ਬਰਾਮਦ ਕੀਤੀਆਂ ਹਨ। ਇਸ ਸਬੰਧੀ ਡੀਜੀਪੀ ਜਲਦੀ ਹੀ ਹੋਰ ਜਾਣਕਾਰੀ ਸਾਂਝੀ ਕਰਨਗੇ। ...
ਚੰਡੀਗੜ੍ਹ: ਕੇਂਦਰੀ ਗ੍ਰਹਿ ਮੰਤਰਾਲੇ ਦੇ ਆਦੇਸ਼ ਤੋਂ ਬਾਅਦ ਕੇਂਦਰ ਸਰਕਾਰ ਵੱਲੋਂ 40 ਪੰਜਾਬ BJP ਲੀਡਰਾਂ ਦੀ ਸਕਿਓਰਿਟੀ 'ਚ ਕਟੋਤੀ ਕੀਤੀ ਗਈ ਹੈ । ਇਹ ਸੁਰੱਖਿਆ Y ਕੈਟੇਗਰੀ ਤੋਂ ਘਟਾ ਕੇ X ਕਰ ਦਿੱਤੀ ਗਈ ਹੈ ।
ਪਾਕਿਸਤਾਨ: ਪਾਕਿਸਤਾਨ ਪੁਲਿਸ ਨੇ ਭਾਰਤ ਦੇ ਮੋਸਟ ਵਾਂਟੇਡ ਅੱਤਵਾਦੀ ਸ਼ਾਹਿਦ ਲਤੀਫ ਦੇ ਕਤਲ ਦੇ ਮਾਮਲੇ ਨੂੰ ਅੱਤਵਾਦੀ ਘਟਨਾ ਕਰਾਰ ਦਿੱਤਾ ਹੈ। ਪਾਕਿਸਤਾਨ ਨੇ ਬਿਨਾਂ ਕਿਸੇ ਦੇਸ਼ ਦਾ ਨਾਂ ਲਏ ਇਸ ਨੂੰ ਅੱਤਵਾਦੀ ਘਟਨਾ ਕਹਿ ਕੇ ਧਿਆਨ ਭਟਕਾਉਣ ਦੀ ਕੋਸ਼ਿਸ਼ ਕੀਤੀ ਹੈ। ਪਾਕਿਸਤਾਨ ਦਾ ਕਹਿਣਾ ਹੈ ਕਿ ਇਸ ਵਿਚ ਇਕ ਦੇਸ਼ ਦੀ ਖੁਫੀਆ ਏਜੰਸੀ ਦੀ ਪੂਰੀ ਭੂਮਿਕਾ ਦਾ ਪਤਾ ਲੱਗਾ ਹੈ। ਸਾਡੇ ਕੋਲ ਇਸ ਘਟਨਾ ਦੇ ਸਬੂਤ ਹਨ, ਜਿਨ੍ਹਾਂ ਨੂੰ ਜਲਦੀ ਹੀ ਅਦਾਲਤ ਦੇ ਸਾਹਮਣੇ ਰੱਖਿਆ ਜਾਵੇਗਾ। ਸਿੰਧ ਸੂਬੇ ਦੀ ਪੁਲਸ ਨੇ ਇਸ ਮਾਮਲੇ 'ਚ ਤਿੰਨ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਦੱਸ ਦੇਈਏ ਕਿ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ (JeM) ਨਾਲ ਜੁੜਿਆ ਸ਼ਾਹਿਦ ਲਤੀਫ ਪਠਾਨਕੋਟ ਹਮਲੇ ਦਾ ਮਾਸਟਰਮਾਈਂਡ ਸੀ। ਐਨਆਈਏ ਨੇ ਸ਼ਾਹਿਦ ਖ਼ਿਲਾਫ਼ ਯੂਏਪੀਏ ਤਹਿਤ ਭਾਰਤ ਵਿੱਚ ਕੇਸ ਦਰਜ ਕੀਤਾ ਸੀ। ਉਹ ਭਾਰਤ ਸਰਕਾਰ ਦੁਆਰਾ ਸੂਚੀਬੱਧ ਇੱਕ ਅੱਤਵਾਦੀ ਸੀ। ਤਿੰਨ ਦਿਨ ਪਹਿਲਾਂ 11 ਅਕਤੂਬਰ ਨੂੰ ਸਿਆਲਕੋਟ ਦੀ ਇੱਕ ਮਸਜਿਦ ਵਿੱਚ ਹਮਲਾਵਰਾਂ ਨੇ ਉਸ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। 2016 ਵਿੱਚ, ਪਾਕਿਸਤਾਨੀ ਅੱਤਵਾਦੀਆਂ ਨੇ ਪੰਜਾਬ ਦੇ ਪਠਾਨਕੋਟ ਵਿੱਚ ਭਾਰਤੀ ਹਵਾਈ ਸੈਨਾ ਦੇ ਏਅਰਬੇਸ 'ਤੇ ਹਮਲਾ ਕੀਤਾ ਸੀ। ਇਸ ਵਿੱਚ ਸੱਤ ਜਵਾਨ ਸ਼ਹੀਦ ਹੋ ਗਏ ਸਨ। ਪਾਕਿਸਤਾਨ 'ਚ ਬੁੱਧਵਾਰ ਸਵੇਰੇ ਸ਼ਾਹਿਦ ਲਤੀਫ ਲਾਹੌਰ ਤੋਂ 100 ਕਿਲੋਮੀਟਰ ਦੂਰ ਪੰਜਾਬ ਸੂਬੇ ਦੇ ਡਸਕਾ ਸ਼ਹਿਰ 'ਚ ਆਪਣੇ ਗਾਰਡ ਹਾਸ਼ਿਮ ਨਾਲ ਮਸਜਿਦ 'ਚ ਨਮਾਜ਼ ਅਦਾ ਕਰਨ ਗਿਆ ਸੀ ਤਾਂ ਤਿੰਨ ਹਮਲਾਵਰਾਂ ਨੇ ਆ ਕੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਗੋਲੀਬਾਰੀ 'ਚ ਸ਼ਾਹਿਦ ਅਤੇ ਹਾਸ਼ਿਮ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਦਕਿ ਉਸ ਦਾ ਕਰੀਬੀ ਸਾਥੀ ਮੌਲਾਨਾ ਅਹਿਦ ਵੀ ਗੋਲੀਆਂ ਨਾਲ ਜ਼ਖਮੀ ਹੋ ਗਿਆ। ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਵੀਰਵਾਰ ਨੂੰ ਉਸ ਦੀ ਵੀ ਮੌਤ ਹੋ ਗਈ।...
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਨੇ ਬਲਟਾਣਾ ਵਿਖੇ ਸਕਰੈਪ ਡੀਲਰ ਦੇ ਹੋਏ ਅੰਨ੍ਹੇ ਕਤਲ ਕੇਸ ਦੀ ਗੁੱਥੀ ਸੁਲਝਾਉਂਦਿਆ ਅੱਜ ਬਲਟਾਣਾ ਦੇ ਹੋਟਲ ਕਲਾਰਕਸ ਇਨ ਦੇ ਪਿਛਲੇ ਪਾਸੇ ਹੋਏ ਮੁਕਾਬਲੇ ਵਿੱਚ ਇਸ ਮਾਮਲੇ ਦੇ ਮੁੱਖ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਵਾਸੀ ਗਗਨਵੀਰ ਸਿੰਘ ਉਰਫ਼ ਰਾਜਨ ਵਾਸੀ ਬੁੜੈਲ, ਚੰਡੀਗੜ੍ਹ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਸ ਦੇ ਕਬਜ਼ੇ 'ਚੋਂ .32 ਬੋਰ ਦੇ ਚੀਨੀ ਪਿਸਤੌਲ ਸਮੇਤ ਪੰਜ ਜਿੰਦਾ ਕਾਰਤੂਸ ਅਤੇ ਕਾਰਤੂਸਾਂ ਦੇ ਦੋ ਖਾਲੀ ਖੋਲ ਬਰਾਮਦ ਕੀਤੇ।ਜਾਣਕਾਰੀ ਅਨੁਸਾਰ ਸੋਮਵਾਰ ਅਤੇ ਮੰਗਲਵਾਰ ਦੀ ਦਰਮਿਆਨੀ ਰਾਤ ਨੂੰ ਬਲਟਾਣਾ ਵਿੱਚ ਇੱਕ ਸਕਰੈਪ ਦੀ ਦੁਕਾਨ 'ਤੇ ਗੋਲੀਬਾਰੀ ਦੀ ਘਟਨਾ ਵਾਪਰੀ, ਜਿਸ ਵਿੱਚ ਤਿੰਨ ਵਿਅਕਤੀ ਜ਼ਖ਼ਮੀ ਹੋ ਗਏ ਅਤੇ ਜ਼ਖ਼ਮੀਆਂ ਵਿੱਚੋਂ ਇੱਕ ਵਿਅਕਤੀ ਸੰਤੋਸ਼ ਕੁਮਾਰ ਨੇ ਇਲਾਜ਼ ਦੌਰਾਨ ਦਮ ਤੋੜ ਦਿੱਤਾ।ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਦੋਸ਼ੀਆਂ ਦਾ ਪਤਾ ਲਗਾਉਣ ਲਈ ਇੱਕ ਵਿਸ਼ੇਸ਼ ਟੀਮ ਦਾ ਗਠਨ ਕੀਤਾ ਗਿਆ ਅਤੇ ਟੀਮ ਨੇ ਇਸ ਮਾਮਲੇ ਵਿੱਚ ਮੁੱਖ ਮੁਲਜ਼ਮ ਵਜੋਂ ਗਗਨਵੀਰ ਰਾਜਨ ਦੀ ਪਛਾਣ ਕੀਤੀ।ਬਲਟਾਣਾ ਦੀ ਸੁਖਨਾ ਨਹਿਰ ਨੇੜੇ ਕਿਸੇ ਟਿਕਾਣੇ ’ਤੇ ਮੁਲਜ਼ਮ ਦੇ ਲੁਕੇ ਹੋਣ ਸਬੰਧੀ ਮਿਲੀ ਸੂਚਨਾ ’ਤੇ ਕਾਰਵਾਈ ਕਰਦਿਆਂ ਡੀਐਸਪੀ ਜ਼ੀਰਕਪੁਰ ਬਿਕਰਮਜੀਤ ਸਿੰਘ ਬਰਾੜ ਦੀ ਅਗਵਾਈ ਹੇਠ ਪੁਲੀਸ ਟੀਮ ਨੇ ਪਿੱਛਾ ਕੀਤਾ ਅਤੇ ਹੋਟਲ ਕਲਾਰਕਸ ਇਨ ਪਿਛਲੇ ਪਾਸੇ ਮੁਲਜ਼ਮ ਗਗਨਵੀਰ ਦੇ ਇੱਕ ਸਾਥੀ ਨੇ ਪੁਲਿਸ ਪਾਰਟੀ 'ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਅਤੇ ਪੁਲਿਸ ਨੇ ਵੀ ਆਤਮ ਰੱਖਿਆ ਵਿੱਚ ਜਵਾਬੀ ਗੋਲੀਬਾਰੀ ਕੀਤੀ।ਡੀਜੀਪੀ ਨੇ ਦੱਸਿਆ ਕਿ ਜਵਾਬੀ ਗੋਲੀਬਾਰੀ ਦੌਰਾਨ ਮੁਲਜ਼ਮ ਰਾਜਨ ਦੀ ਲੱਤ ਵਿੱਚ ਗੋਲੀ ਲੱਗੀ, ਜਦੋਂ ਕਿ ਉਸ ਦੇ ਦੋ ਸਾਥੀ ਮੌਕੇ ਤੋਂ ਫਰਾਰ ਹੋ ਗਏ। ਉਨ੍ਹਾਂ ਦੱਸਿਆ ਕਿ ਮੁਲਜ਼ਮ ਰਾਜਨ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਉਸ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।ਐਸਐਸਪੀ ਮੁਹਾਲੀ ਸੰਦੀਪ ਗਰਗ ਨੇ ਦੱਸਿਆ ਕਿ ਮੁਲਜ਼ਮ ਗਗਨਵੀਰ ਰਾਜਨ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਹ ਹਰਿਆਣਾ ਅਤੇ ਚੰਡੀਗੜ੍ਹ ਵਿੱਚ ਵੀ ਲੋੜੀਂਦਾ ਹੈ। ਉਨ੍ਹਾਂ ਕਿਹਾ ਕਿ ਅਗਲੇਰੀ ਜਾਂਚ ਜਾਰੀ ਹੈ ਅਤੇ ਫਰਾਰ ਮੁਲਜ਼ਮਾਂ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।ਇਸ ਸਬੰਧੀ ਐਫਆਈਆਰ 301 ਮਿਤੀ 13-10-2023 ਨੂੰ ਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀ ਧਾਰਾ 307, 353, 186 ਅਤੇ 34 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਥਾਣਾ ਜ਼ੀਰਕਪੁਰ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਅਤੇ ਪੀੜਤ ਦੀ ਮੌਤ ਤੋਂ ਉਪਰੰਤ ਇਸ ਕੇਸ ਵਿੱਚ ਆਈ.ਪੀ.ਸੀ. ਦੀ ਧਾਰਾ 302 ਨੂੰ ਵੀ ਸ਼ਾਮਲ ਕੀਤਾ ਗਿਆ ਹੈ।
ਚੰਡੀਗੜ੍ਹ: ਸਹਿਕਾਰੀ ਬੈਂਕਾਂ ਦੇ ਮੁਲਾਜ਼ਮਾਂ ਨੇ ਲੋੜਵੰਦਾਂ ਦੀ ਮਦਦ ਲਈ ਅੱਗੇ ਆਉਂਦਿਆਂ ਮੁੱਖ ਮੰਤਰੀ ਰਾਹਤ ਫੰਡ ਵਿੱਚ ਆਪਣਾ ਯੋਗਦਾਨ ਪਾਉਣ ਲਈ 39.33 ਲੱਖ ਰੁਪਏ ਦਾ ਚੈੱਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸੌਂਪਿਆ। ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬੈਂਕ ਮੁਲਾਜ਼ਮਾਂ ਨੇ ਇਸ ਨੇਕ ਕਾਰਜ ਲਈ ਆਪਣੀ ਇੱਕ ਦਿਨ ਦੀ ਤਨਖਾਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਸ ਉਪਰਾਲੇ ਸਦਕਾ ਲੋੜਵੰਦਾਂ ਨੂੰ ਰਾਹਤ ਪ੍ਰਦਾਨ ਕੀਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਇਨ੍ਹਾਂ ਮੁਲਾਜ਼ਮਾਂ ਵੱਲੋਂ ਕੀਤੇ ਯਤਨਾਂ ਦੀ ਸ਼ਲਾਘਾ ਕੀਤੀ। ਲੋੜਵੰਦ ਲੋਕਾਂ ਦੀ ਮਦਦ ਲਈ ਅੱਗੇ ਆਉਣ ਵਾਲੇ ਮੁਲਾਜ਼ਮਾਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਉਨ੍ਹਾਂ ਕਿਹਾ ਕਿ ਪਛੜੇ ਲੋਕਾਂ ਦੀ ਸਮੇਂ ਸਿਰ ਮਦਦ ਕਰਨਾ ਸਮੇਂ ਦੀ ਲੋੜ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਦੇ ਯੋਗਦਾਨ ਦਾ ਇੱਕ-ਇੱਕ ਪੈਸਾ ਲੋੜਵੰਦਾਂ ਨੂੰ ਵੱਡੀ ਰਾਹਤ ਪ੍ਰਦਾਨ ਕਰੇਗਾ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Chandigarh News: अज्ञात युवक का शव बरामद; नहीं हो पाई पहचान, जांच में जुटी चंडीगढ़ पुलिस
Miss Universe 2024 : 21 वर्षीय Victoria Kjaer ने अपने नाम किया मिस यूनिवर्स का खिताब
Punjab Accident News: कोहरे के कारण कपूरथला में मिनीबस की टक्कर में 3 की मौत, 2 घायल