LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business
pardeep singh
war0003

ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਇਜ਼ਰਾਈਲ-ਹਮਾਸ ਵਿਚਕਾਰ ਛਿੜੇ ਯੁੱਧ ਨੂੰ ਮਨੁੱਖਤਾ ਲਈ ਘੋਰ ਦੁਖਾਂਤਕ ਕਰਾਰ ਦਿੰਦਿਆਂ ਚਿੰਤਾ ਜਤਾਈ ਹੈ ਕਿ ਜੇਕਰ ਦੁਵੱਲੀ ਇਸ ਜੰਗ ਨੂੰ ਤੁਰੰਤ ਨਾ ਰੋਕਿਆ ਗਿਆ ਤਾਂ ਹਾਲਾਤ ਤੀਜੀ ਵਿਸ਼ਵ ਜੰਗ ਵੱਲ ਵੱਧ ਸਕਦੇ ਹਨ, ਜੋ ਮਨੁੱਖੀ ਸੱਭਿਅਤਾ ਲਈ ਮਾਰੂ ਸਾਬਤ ਹੋ ਸਕਦੀ ਹੈ।  ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਜਾਰੀ ਬਿਆਨ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਅਸੀਂ ਹਮਾਸ ਦੁਆਰਾ ਇਜ਼ਰਾਈਲ ਉੱਪਰ ਅਤੇ ਇਜ਼ਰਾਈਲ ਦੁਆਰਾ ਗਾਜਾ ਪੱਟੀ ਉੱਪਰ ਕੀਤੇ ਗਏ ਹਮਲਿਆਂ ਦੌਰਾਨ ਮਨੁੱਖਤਾ ਦੇ ਹੋਏ ਭਾਰੀ ਘਾਣ ਦੀ ਘੋਰ ਨਿੰਦਾ ਕਰਦੇ ਹਾਂ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਿਰਮਲ ਪੰਥ ਦਾ ਰਾਹ ਦਿਸੇਰਾ ਹੋਣ ਦੇ ਨਾਤੇ ਲੋਕਾਈ ਨੂੰ ਇਹ ਸੁਨੇਹਾ ਦੇਣਾ ਚਾਹੁੰਦਾ ਹੈ ਕਿ ਸੰਸਾਰ ਭਰ ਦੇ ਧਰਮ, ਦੇਸ਼, ਸਮਾਜ ਅਤੇ ਮਨੁੱਖੀ ਅਧਿਕਾਰ ਜਥੇਬੰਦੀਆਂ ਇਸ ਜੰਗ ਨੂੰ ਤੁਰੰਤ ਰੋਕਣ ਵਿਚ ਆਪਣਾ ਯੋਗਦਾਨ ਪਾਉਣ। ਗਿਆਨੀ ਰਘਬੀਰ ਸਿੰਘ ਕਿਹਾ ਕਿ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਭਾਈ ਘਨੱਈਆ ਜੀ ਦੁਆਰਾ ਜੰਗ ਦੇ ਮੈਦਾਨ ‘ਚ ਬਿਨਾਂ ਵਿਤਕਰੇ ਤੋਂ ਫੱਟੜ ਸਿਪਾਹੀਆਂ ਦੀ ਸਹਾਇਤਾ ਕਰਵਾ ਕੇ ‘ਹਿੰਦੂ ਤੁਰਕ ਕੋਊ ਰਾਫਜੀ ਇਮਾਮ ਸਾਫੀ ਮਾਨਸ ਕੀ ਜਾਤ ਸਬੈ ਏਕੈ ਪਹਚਾਨਬੋ॥’ ਦੇ ਸਿਧਾਂਤ ਨੂੰ ਰੂਪਮਾਨ ਕੀਤਾ ਸੀ। ਉਨ੍ਹਾਂ ਕਿਹਾ ਕਿ ਅੱਜ ਹਮਾਸ ਦੁਆਰਾ ਇਜ਼ਰਾਈਲ ‘ਤੇ ਕੀਤੇ ਜਾ ਰਹੇ ਹਮਲਿਆਂ ਦਰਮਿਆਨ ਔਰਤਾਂ ਦੀ ਘੋਰ ਬੇਪਤੀ ਅਤੇ ਗਾਜਾ-ਪੱਟੀ ‘ਤੇ ਇਜ਼ਰਾਈਲੀ ਹਮਲਿਆਂ ਦੌਰਾਨ ਹਜ਼ਾਰਾਂ ਲੋਕਾਂ ਦੇ ਕਤਲੇਆਮ ਨੇ ਮਨੁੱਖਤਾ ਨੂੰ ਬੁਰੀ ਤਰ੍ਹਾਂ ਝੰਜੋੜਿਆ ਹੈ।   ਗਾਜਾ ਪੱਟੀ ‘ਚ ਆਮ ਨਾਗਰਿਕਾਂ ਲਈ ਬਿਜਲੀ, ਪਾਣੀ ਅਤੇ ਖੁਰਾਕ ਸਪਲਾਈ ਬੰਦ ਕਰ ਦੇਣ ਕਾਰਨ ਆਮ ਲੋਕ ਭੁੱਖ ਤੇ ਪਿਆਸ ਨਾਲ ਤੜਫ ਰਹੇ ਹਨ। ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਅਸੀਂ ਅਮਰੀਕਾ ਤੇ ਹੋਰ ਪੱਛਮੀ ਦੇਸ਼ਾਂ, ਇਸਲਾਮਿਕ ਮੁਲਕਾਂ ਅਤੇ ਏਸ਼ੀਆ ਦੇ ਵੱਡੇ ਦੇਸ਼ਾਂ ਨੂੰ ਅਪੀਲ ਕਰਦੇ ਹਾਂ ਕਿ ਇਸ ਤੋਂ ਪਹਿਲਾਂ ਕਿ ਇਜ਼ਰਾਈਲ-ਹਮਾਸ ਜੰਗ ਦੇ ਹਾਲਾਤ ਤੀਜੇ ਵਿਸ਼ਵ ਯੁੱਧ ਵਿਚ ਬਦਲ ਜਾਣ, ਇਸ ਮਸਲੇ ‘ਤੇ ਨਿਆਂਪੂਰਨ ਤਰੀਕੇ ਨਾਲ ਯੂ.ਐਨ.ਓ. ਦੀ ਅਗਵਾਈ ਵਿਚ ਕੋਈ ਨਿਆਂਕਾਰੀ ਹੱਲ ਕੱਢਿਆ ਜਾਵੇ ਤਾਂ ਜੋ ਮਨੁੱਖਤਾ ਨੂੰ ਤਬਾਹ ਹੋਣ ਤੋਂ ਬਚਾਇਆ ਜਾ ਸਕੇ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਕਿਹਾ ਕਿ ਵਿਸ਼ਵ ਭਰ ‘ਚ ਵੱਸਦੇ ਸਿੱਖ ਵੀ ਇਨ੍ਹਾਂ ਹਾਲਾਤਾਂ ਵਿਚ ਅਮਨ-ਸ਼ਾਂਤੀ ਦੇ ਦੂਤ ਬਣ ਕੇ ਵਿਸ਼ਵ ਸ਼ਾਂਤੀ ਦੀ ਅਰਦਾਸ ਕਰਨ।  ...

kiye125698

ਚੰਡੀਗੜ੍ਹ: ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਅੱਜ ਇੱਥੇ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਵੱਲੋਂ 'ਊਰਜਾ ਕੁਸ਼ਲਤਾ ਲਈ ਨਿਵੇਸ਼ ਬਾਜ਼ਾਰ' ਵਿਸ਼ੇ ‘ਤੇ ਕਰਵਾਈ ਗਈ ਇੱਕ ਰੋਜ਼ਾ ਕਾਨਫਰੰਸ-ਕਮ-ਪ੍ਰਦਰਸ਼ਨੀ ਦਾ ਉਦਘਾਟਨ ਕੀਤਾ, ਜਿਸ ਦਾ ਉਦੇਸ਼ ਊਰਜਾ ਕੁਸ਼ਲਤਾ ਪ੍ਰਾਜੈਕਟਾਂ ਨਾਲ ਸਬੰਧਤ ਉਦਯੋਗਾਂ ਅਤੇ ਐਮ.ਐਸ.ਐਮ.ਈਜ਼ ਵਿੱਚ ਨਿਵੇਸ਼ ਦੀਆਂ ਸੰਭਾਵਨਾਵਾਂ ਬਾਰੇ ਵਿਚਾਰ-ਚਰਚਾ ਕਰਨਾ ਸੀ।   ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਮਨ ਅਰੋੜਾ ਨੇ ਦੱਸਿਆ ਕਿ ਪੰਜਾਬ ਵਿਜ਼ਨ ਡਾਕੂਮੈਂਟ 2030 ਰਣਨੀਤੀ ਤਹਿਤ ਸੂਬੇ ਵੱਲੋਂ ਨਵਿਆਉਣਯੋਗ ਊਰਜਾ ਦੀ ਹਿੱਸੇਦਾਰੀ ਸਾਲ 2030 ਤੱਕ ਮੌਜੂਦਾ 15 ਫੀਸਦ ਤੋਂ 30 ਫੀਸਦ ਤੱਕ ਵਧਾਉਣ ਲਈ ਸਰਗਰਮੀ ਨਾਲ ਸੁਹਿਰਦ ਯਤਨ ਕੀਤੇ ਜਾ ਰਹੇ ਹਨ। ਇਸ ਵਿਜ਼ਨ ਤਹਿਤ ਨਾ ਸਿਰਫ਼ ਊਰਜਾ ਪੈਦਾ ਕਰਨ ਵੱਲ ਧਿਆਨ ਦਿੱਤਾ ਜਾ ਰਿਹਾ ਹੈ, ਸਗੋਂ ਵੱਖ-ਵੱਖ ਖੇਤਰਾਂ ਵਿੱਚ ਊਰਜਾ ਦੀ ਮੰਗ ਸਬੰਧੀ ਢੁਕਵੇਂ ਕਦਮ ਚੁੱਕਣ 'ਤੇ ਵੀ ਜ਼ੋਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਨੇ ਸੂਬੇ ਵਿੱਚ ਉਦਯੋਗਾਂ ਅਤੇ ਐਮ.ਐਸ.ਐਮ.ਈਜ਼ ਵਿੱਚ ਊਰਜਾ ਕੁਸ਼ਲਤਾ ਅਤੇ ਨਵੀਨ ਊਰਜਾ ਕੁਸ਼ਲ ਤਕਨੀਕਾਂ ਨੂੰ ਲਾਗੂ ਕਰਨ ਦੇ ਮਹੱਤਵ 'ਤੇ ਵੀ ਜ਼ੋਰ ਦਿੱਤਾ।   ਉਦਯੋਗਾਂ ਅਤੇ ਐੱਮ.ਐੱਸ.ਐੱਮ.ਈਜ਼ ਵਿੱਚ ਨਿਵੇਸ਼ ਦੀਆਂ ਸੰਭਾਵਨਾਵਾਂ, ਜੋ ਸੂਬਾ ਪੱਧਰ 'ਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰ ਸਕਦੀਆਂ ਹਨ, 'ਤੇ ਧਿਆਨ ਕੇਂਦਰਿਤ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਊਰਜਾ ਹੌਲੀ-ਹੌਲੀ ਸਪਲਾਈ ਬਜਾਏ ਮੰਗ ਆਧਾਰਤ ਹੋ ਰਹੀ ਹੈ। ਉਨ੍ਹਾਂ ਨੇ ਉਦਯੋਗਾਂ ਅਤੇ ਐਮ.ਐਸ.ਐਮ.ਈਜ਼ ਵਿੱਚ ਊਰਜਾ ਕੁਸ਼ਲ ਗਤੀਵਿਧੀਆਂ ਨੂੰ ਲਾਗੂ ਕਰਨ ਲਈ ਪ੍ਰੋਜੈਕਟ ਲਾਗੂ ਕਰਨ ਵਾਲਿਆਂ ਅਤੇ ਫੰਡਿੰਗ ਏਜੰਸੀਆਂ ਦਰਮਿਆਨ ਜਾਣਕਾਰੀ ਤੇ ਸੰਚਾਰ ਦੇ ਪਾੜੇ ਨੂੰ ਪੂਰਨ ਦੀ ਲੋੜ 'ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਨੇ ਉਦਯੋਗ, ਟਰਾਂਸਪੋਰਟ, ਬਿਲਡਿੰਗ ਅਤੇ ਖੇਤੀਬਾੜੀ ਸੈਕਟਰਾਂ ਦੀ ਮਹੱਤਤਾ 'ਤੇ ਵੀ ਜ਼ੋਰ ਦਿੱਤਾ, ਜੋ ਨਵੇਂ ਮੌਕੇ ਪੈਦਾ ਕਰ ਰਹੇ ਹਨ।   ਪੇਡਾ ਦੇ ਮੁੱਖ ਕਾਰਜਕਾਰੀ ਅਧਿਕਾਰੀ ਡਾ.ਅਮਰਪਾਲ ਸਿੰਘ ਨੇ ਕਿਹਾ ਕਿ ਸਵੱਛ ਅਤੇ ਕਾਰਬਨ ਦੀ ਘੱਟ ਨਿਕਾਸੀ ਵਾਲੇ ਉਪਾਵਾਂ ਨੂੰ ਲਾਗੂ ਕਰਨ ਅਤੇ ਨਵਿਆਉਣਯੋਗ ਖਰੀਦ ਜ਼ਿੰਮੇਵਾਰੀਆਂ ਨੂੰ ਪੂਰਾ ਕਰਨ ਲਈ ਦੇਸ਼ ਵਿੱਚ ਊਰਜਾ ਤਬਦੀਲੀ ‘ਚ ਮੋਹਰੀ ਭੂਮਿਕਾ ਨਿਭਾਉਣ ਵਾਸਤੇ ਪੰਜਾਬ ਦੇ ਨਾਮ ‘ਤੇ ਵਿਚਾਰ ਕੀਤਾ ਜਾ ਰਿਹਾ ਹੈ।   ਇਹ ਬਦਲਦੀਆਂ ਪ੍ਰਸਥਿਤੀਆਂ ਸਾਫ਼-ਸੁਥਰੀ ਤੇ ਕਾਰਬਨ ਦੀ ਘੱਟ ਨਿਕਾਸੀ ਵਾਲੀਆਂ ਬਿਜਲੀ ਉਤਪਾਦਨ ਤਕਨੀਕਾਂ ਦੀ ਵਰਤੋਂ ਕਰਕੇ, ਘਰੇਲੂ ਅਤੇ ਵਪਾਰਕ ਸੈਕਟਰਾਂ ਦੀ ਡਿਮਾਂਡ ਲਈ ਲੋਅ-ਕਾਰਬਨ ਹੀਟਿੰਗ ਅਤੇ ਕੂਲਿੰਗ ਤਕਨੀਕਾਂ ਅਤੇ ਖਾਣਾ ਪਕਾਉਣ ਲਈ ਸਾਫ਼ ਈਂਧਣ ਪ੍ਰਦਾਨ ਕਰਕੇ, ਪੇਂਡੂ ਖੇਤਰਾਂ ਤੱਕ ਊਰਜਾ ਦੀ ਪਹੁੰਚ ਨੂੰ ਵਧਾ ਕੇ ਅਤੇ ਖੇਤੀਬਾੜੀ ਗਤੀਵਿਧੀਆਂ ਦੇ ਆਧੁਨਿਕੀਕਰਨ ਜ਼ਰੀਏ ਊਰਜਾ ਖੇਤਰ ਦੇ ਰੋਜ਼ਾਨਾ ਕੰਮਕਾਜ ਦੇ ਢੰਗ-ਤਰੀਕਿਆਂ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਸੂਬੇ ਨੂੰ ਨਵੀਂ ਦਿਸ਼ਾ ਦੇਣਗੀਆਂ। ਉਨ੍ਹਾਂ ਨੇ ਉਦਯੋਗਾਂ ਅਤੇ ਐਮ.ਐਸ.ਐਮ.ਈਜ਼ ਵਿੱਚ ਅਜਿਹੇ ਪ੍ਰੋਜੈਕਟਾਂ ਨੂੰ ਲਾਗੂ...

lal2589741368

ਚੰਡੀਗੜ੍ਹ: ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਵਿਭਾਗ ਵਿੱਚ ਕਰੀਬ 121 ਕਰੋੜ ਰੁਪਏ ਦਾ ਵੱਡਾ ਘਪਲਾ ਬੇਨਕਾਬ ਕੀਤਾ ਹੈ। ਉਨ੍ਹਾਂ ਸਖ਼ਤ ਰੁਖ਼ ਅਪਣਾਉਂਦਿਆਂ ਜਿੱਥੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਦਰਜਨ ਦੇ ਕਰੀਬ ਅਧਿਕਾਰੀਆਂ ਸਮੇਤ 6 ਸਰਪੰਚਾਂ ਨੂੰ ਤੁਰੰਤ ਚਾਰਜਸ਼ੀਟ ਕਰਨ ਦੇ ਹੁਕਮ ਦਿੱਤੇ ਹਨ, ਉਥੇ ਹੀ ਘਪਲੇ ਦੀ ਅਗਲੇਰੀ ਜਾਂਚ ਵਿਜੀਲੈਂਸ ਬਿਊਰੋ ਨੂੰ ਸੌਂਪਣ ਲਈ ਕਿਹਾ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਨਾ-ਬਰਦਾਸ਼ਤਯੋਗ ਨੀਤੀ ਅਪਣਾਈ ਗਈ ਹੈ ਜਿਸ ਤਹਿਤ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿੱਚ ਇਹ ਸਭ ਤੋਂ ਵੱਡਾ ਘਪਲਾ ਜੱਗ ਜ਼ਾਹਰ ਕੀਤਾ ਗਿਆ ਹੈ। ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਬਲਾਕ ਲੁਧਿਆਣਾ-2 ਅਧੀਨ ਪੈਂਦੇ ਪਿੰਡ ਸਲੇਮਪੁਰ, ਸੇਖੇਵਾਲ, ਸੇਲਕੀਆਣਾ, ਬੌਂਕੜ ਗੁੱਜਰਾਂ, ਕੜਿਆਣਾ ਖ਼ੁਰਦ ਅਤੇ ਧਨਾਨਸੂ ਦੀ ਸੈਂਕੜੇ ਏਕੜ ਜ਼ਮੀਨ ਐਕਵਾਇਰ ਹੋਣ 'ਤੇ ਇਨ੍ਹਾਂ ਗ੍ਰਾਮ ਪੰਚਾਇਤਾਂ ਨੂੰ 252.94 ਕਰੋੜ ਰੁਪਏ ਦੀ ਐਵਾਰਡ ਰਾਸ਼ੀ ਪ੍ਰਾਪਤ ਹੋਈ ਸੀ ਪਰ ਵਿਭਾਗ ਦੇ ਕੁਝ ਭ੍ਰਿਸ਼ਟ ਅਫ਼ਸਰਾਂ ਅਤੇ ਕਰਮਚਾਰੀਆਂ ਵਲੋਂ ਸਰਪੰਚਾਂ ਨਾਲ ਰਲ ਕੇ ਇਸ ਰਾਸ਼ੀ ਵਿੱਚੋਂ 120.87 ਕਰੋੜ ਰੁਪਏ ਕਢਵਾ ਲਏ ਗਏੇ। ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਨੇ ਦੱਸਿਆ ਕਿ ਜਦੋਂ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆਇਆ ਤਾਂ ਉਨ੍ਹਾਂ ਨੇ ਇਸ ਮਾਮਲੇ ਦੀ ਜਾਂਚ ਕਰਾਉਣ ਦੇ ਹੁਕਮ ਦਿੱਤੇ ਅਤੇ ਜੁਆਇੰਟ ਡਾਇਰੈਕਟਰ ਪੱਧਰ ਦੇ ਅਧਿਕਾਰੀ ਦੀ ਅਗਵਾਈ ਵਿੱਚ ਜਾਂਚ ਟੀਮ ਬਣਾਈ ਗਈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਜਾਂਚ ਵਿੱਚ ਸਾਹਮਣੇ ਆਇਆ ਕਿ ਵਿਭਾਗ ਦੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰਾਂ, ਪੰਚਾਇਤ ਸਕੱਤਰਾਂ ਅਤੇ ਸਰਪੰਚਾਂ ਨੇ ਆਪਸੀ ਮਿਲੀਭੁਗਤ ਨਾਲ ਆਪਣੇ ਪੱਧਰ 'ਤੇ ਹੀ ਐਫ.ਡੀ. ਤੋੜ ਕੇ 120.87 ਕਰੋੜ ਰੁਪਏ ਦੀ ਰਕਮ ਕਢਵਾਈ ਅਤੇ ਬਿਨਾਂ ਪ੍ਰਬੰਧਕੀ ਤੇ ਤਕਨੀਕੀ ਪ੍ਰਵਾਨਗੀ ਤੋਂ ਇਹ ਰਾਸ਼ੀ ਆਪਣੀ ਮਨਮਰਜ਼ੀ ਨਾਲ ਖ਼ਰਚ ਕਰ ਦਿੱਤੀ ਗਈ ਜਦਕਿ ਵਿਭਾਗ ਵੱਲੋਂ ਜਾਰੀ ਪਾਲਿਸੀ ਅਤੇ ਹਦਾਇਤਾਂ ਅਨੁਸਾਰ ਜਦੋਂ ਕਿਸੇ ਗ੍ਰਾਮ ਪੰਚਾਇਤ ਨੂੰ ਉਸ ਦੀ ਜ਼ਮੀਨ ਐਕਵਾਇਰ ਹੋਣ 'ਤੇ ਐਵਾਰਡ ਰਾਸ਼ੀ ਪ੍ਰਾਪਤ ਹੁੰਦੀ ਹੈ ਤਾਂ ਅਜਿਹੀ ਰਕਮ ਸਟੇਟ ਬੈਂਕ ਆਫ਼ ਇੰਡੀਆ ਵਿੱਚ ਐਫ.ਡੀ ਦੇ ਰੂਪ ਵਿੱਚ ਜਮ੍ਹਾਂ ਕਰਵਾਈ ਜਾਣੀ ਹੁੰਦੀ ਹੈ। ਬਿਨਾਂ ਸਰਕਾਰ ਦੀ ਪ੍ਰਵਾਨਗੀ ਤੋਂ ਅਜਿਹੀ ਐਫ.ਡੀ ਨੂੰ ਤੋੜਨ ਦਾ ਕਿਸੇ ਨੂੰ ਕੋਈ ਅਧਿਕਾਰ ਨਹੀਂ ਹੈ। ਕੇਵਲ ਇਸ ਐਫ.ਡੀ ਤੋਂ ਪ੍ਰਾਪਤ ਵਿਆਜ ਨੂੰ ਹੀ ਤਕਨੀਕੀ ਅਧਿਕਾਰੀਆਂ ਦੀ ਸਲਾਹ ਨਾਲ ਪ੍ਰਬੰਧਕੀ ਅਤੇ ਤਕਨੀਕੀ ਪ੍ਰਵਾਨਗੀ ਲੈਣ ਉਪਰੰਤ ਪਿੰਡ ਦੇ ਵਿਕਾਸ ਕਾਰਜਾਂ ਉਪਰ ਖ਼ਰਚ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਵਿਭਾਗੀ ਹਦਾਇਤਾਂ 'ਚ ਸਪੱਸ਼ਟ ਹੈ ਕਿ ਜੇ ਕੋਈ ਅਧਿਕਾਰੀ/ਕਰਮਚਾਰੀ ਜਾਂ ਸਰਪੰਚ ਬਿਨਾਂ ਸਰਕਾਰ ਦੀ ਪ੍ਰਵਾਨਗੀ ਤੋਂ ਅਜਿਹੀ ਰਕਮ ਆਪਣੀ ਮਨਮਰਜ਼ੀ ਨਾਲ ਖ਼ਰਚ ਕਰਦਾ ਹੈ ਤਾਂ ਅਜਿਹੀ ਰਕਮ ਨੂੰ ਅਯੋਗ ਖ਼ਰਚਾ ਐਲਾਨਿਆ ਜਾਵੇਗਾ ਅਤੇ ਇਸ ਦੀ ਵਸੂਲੀ ਖ਼ਰਚ ਕਰਨ ਵਾਲੇ ਸਬੰਧਤ ਅਧਿਕਾਰੀ/ਕਰਮਚਾਰੀ/ਸਰਪੰਚ ਤੋਂ ਕੀਤੀ ਜਾਵੇਗੀ। ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਪਿੰਡ ਧਨਾਨਸੂ ਦੀ 299 ਏਕੜ ਜ਼ਮੀਨ ਐਕਵਾਇਰ ਕੀਤੀ ਗਈ ਸੀ ਅਤੇ ਪੰਚਾਇਤ ਨੂੰ 104.54 ਕਰੋੜ ਰੁਪਏ ਐਵਾਰਡ ਰਾਸ਼ੀ ਦੇ ਰੂਪ ਵਿੱਚ ਮਿਲੇ ਸਨ ਜਿਸ ਵਿੱਚੋਂ 61.23 ਕਰੋੜ ਰੁਪਏ ਬਿਨਾਂ ਪ੍ਰਵਾਨਗੀ ਖ਼ਰਚੇ ਗਏ। ਪਿੰਡ ਸੇਖੇਵਾਲ ਦੀ ਐਕਵਾਇਰ ਕੀਤੀ 81 ਏਕੜ ਜ਼ਮੀਨ ਬਦਲੇ ਮਿਲੀ 64.82 ਕਰੋੜ ਰੁਪਏ ਰਾਸ਼ੀ ਵਿੱਚੋਂ 29.50 ਕਰੋੜ ਰੁਪਏ ਖ਼ਰਚ ਕੀਤੇ ਗਏ। ਪਿੰਡ ਸਲੇਮਪੁਰ ਦੀ 86 ਏਕੜ ਜ਼ਮੀਨ ਲਈ 5.63 ਕਰੋੜ ਰੁਪਏ ਪ੍ਰਾਪਤ ਹੋਏ ਜਿਸ ਵਿੱਚੋਂ 1.53 ਕਰੋੜ ਰੁਪਏ ਖ਼ਰਚੇ ਗਏ। ਇਸੇ ਤਰ੍ਹਾਂ ਪਿੰਡ ਕੜਿਆਣਾ ਖ਼ੁਰਦ ਦੀ ਐਕਵਾਇਰ ਕੀਤੀ ਗਈ 416 ਏਕੜ ਜ਼ਮੀਨ ਲਈ 42.56 ਕਰੋੜ ਰੁਪਏ ਐਵਾਰਡ ਰਾਸ਼ੀ ਦਿੱਤੀ ਗਈ ਜਿਸ ਵਿੱਚੋਂ ਗ੍ਰਾਮ ਪੰਚਾਇਤ ਨੇ 3.36 ਕਰੋੜ ਰੁਪਏ ਬਿਨਾਂ ਮਨਜ਼ੂਰੀ ਤੋਂ ਖ਼ਰਚੇ ਜਦਕਿ ਪਿੰਡ ਬੌਂਕੜ ਗੁੱਜਰਾਂ ਦੀ ਪੰਚਾਇਤ ਵੱਲੋਂ ਪਿੰਡ ਦੀ 27 ਏਕੜ ਜ਼ਮੀਨ ਬਦਲੇ ਮਿਲੀ 31.63 ਕਰੋੜ ਐਵਾਰਡ ਰਾਸ਼ੀ ਵਿੱਚੋਂ 25.25 ਕਰੋੜ ਰੁਪਏ ਕਢਵਾਏ ਗਏ। ਉਨ੍ਹਾਂ ਦੱਸਿਆ ਕਿ ਪਿੰਡ ਸੇਲਕੀਆਣਾ ਨੂੰ ਮਿਲੀ 3.76 ਕਰੋੜ ਐਵਾਰਡ ਰਾਸ਼ੀ ਵਿੱਚੋਂ ਬਿਨਾਂ ਪ੍ਰਵਾਨਗੀ ਖ਼ਰਚ ਕੀਤੀ ਰਾਸ਼ੀ ਸਬੰਧੀ ਰਿਕਾਰਡ ਆਉਣਾ ਹਾਲੇ ਬਾਕੀ ਹੈ। ਕੈਬਨਿਟ ਮੰਤਰੀ ਨੇ ਖ਼ਾਸ ਤੌਰ 'ਤੇ ਦੱਸਿਆ ਕਿ ਪਿੰਡ ਧਨਾਨਸੂ ਦੀ ਪੰਚਾਇਤ ਵਿੱਚ ਕਰੀਬ 58 ਮਕਾਨ ਬਿਨਾਂ ਕਿਸੇ ਵਿਭਾਗੀ ਪਾਲਿਸੀ ਅਤੇ ਬਿਨਾਂ ਕਿਸੇ ਵਿਭਾਗੀ ਪ੍ਰਵਾਨਗੀ ਦੇ ਆਪਣੀ ਮਨਮਰਜ਼ੀ ਨਾਲ ਬਣਾ ਦਿੱਤੇ ਗਏ ਅਤੇ ਇਸ ਸਬੰਧੀ ਕੋਈ ਵੀ ਰਿਕਾਰਡ ਪੇਸ਼ ਨਹੀਂ ਕੀਤਾ ਗਿਆ। ਲਾਲਜੀਤ ਸਿੰਘ ਭੁੱਲਰ ਨੇ ਇਸ ਘਪਲੇ ਦੀ ਮੁੱਢਲੀ ਪੜਤਾਲ ਦੌਰਾਨ ਨਾਮਜ਼ਦ ਕੀਤੇ ਗਏ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਦੇ ਹੁਕਮ ਦਿੰਦਿਆਂ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਰੁਪਿੰਦਰਜੀਤ ਕੌਰ, ਗੁਰਪ੍ਰੀਤ ਸਿੰਘ, ਗੁਰਪ੍ਰੀਤ ਸਿੰਘ ਮਾਂਗਟ ਅਤੇ ਸਿਮਰਤ ਕੌਰ, ਪੰਚਾਇਤ ਸਕੱਤਰ ਗੁਰਮੇਲ ਸਿੰਘ (ਹੁਣ ਸੇਵਾ ਮੁਕਤ), ਹਰਪਾਲ ਸਿੰਘ ਰੰਧਾਵਾ, ਬੱਗਾ ਸਿੰਘ, ਜਸ਼ਨਦੀਪ ਚੰਦੇਲ, ਹਰਪਾਲ ਸਿੰਘ ਸਹਿਜੋਮਾਜਰਾ ਤੇ ਹਰਜੀਤ ਸਿੰਘ ਮਲਹੋਤਰਾ ਅਤੇ ਸਰਪੰਚ ਧਨਾਨਸੂ ਸੁਦਾਗਰ ਸਿੰਘ, ਸਰਪੰਚ ਸਲੇਮਪੁਰ ਨੇਹਾ, ਸਰਪੰਚ ਸੇਖੇਵਾਲ ਅਮਰੀਕ ਕੌਰ, ਸਰਪੰਚ ਬੌਂਕੜ ਗੁੱਜਰਾਂ ਮੁਖਤਿਆਰ ਸਿੰਘ, ਅਧਿਕਾਰਤ ਪੰਚ ਬੌਂਕੜ ਗੁੱਜਰਾਂ ਗੁਰਚਰਨ ਸਿੰਘ, ਸਰਪੰਚ ਸੇਲਕੀਆਣਾ ਹਰਪ੍ਰੀਤ ਕੌਰ ਅਤੇ ਸਰਪੰਚ ਕੜਿਆਣਾ ਖ਼ੁਰਦ ਰਜਿੰਦਰ ਕੌਰ ਨੂੰ ਚਾਰਜਸ਼ੀਟ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਅਗਲੇਰੀ ਜਾਂਚ ਵਿਜੀਲੈਂਸ ਬਿਊਰੋ ਨੂੰ ਸੌਂਪਣ ਦੇ ਆਦੇਸ਼ ਦਿੰਦਿਆਂ ਦੱਸਿਆ ਕਿ ਹੁਣ ਤੱਕ ਦੀ ਜਾਂਚ ਵਿੱਚ ਨਾਮਜ਼ਦ ਅਧਿਕਾਰੀਆਂ ਤੇ ਸਰਪੰਚਾਂ ਕੋਲੋਂ ਬਿਨਾਂ ਪ੍ਰਵਾਨਗੀ ਖ਼ਰਚ ਕੀਤੀ ਗਈ ਰਾਸ਼ੀ ਵਸੂਲਣ ਦੀ ਕਾਰਵਾਈ ਅਰੰਭ ਦਿੱਤੀ ਗਈ ਹੈ। ਕੈਬਨਿਟ ਮੰਤਰੀ ਨੇ ਜਾਂਚ ਵਿੱਚ ਸਹਿਯੋਗ ਨਾ ਕਰਨ ਵਾਲੇ ਚਾਰ ਪ੍ਰਾਈਵੇਟ ਬੈਂਕਾਂ, ਜਿਨ੍ਹਾਂ ਵਿੱਚ ਐਚ.ਡੀ.ਐਫ.ਸੀ ਬੈਂਕ, ਯੈੱਸ ਬੈਂਕ, ਐਕੁਇਟਸ ਬੈਂਕ ਅਤੇ ਐਕਸਿਸ ਬੈਂਕ ਸਾਮਲ ਹਨ, ਨੂੰ ਵੀ ਬਲੈਕਲਿਸਟ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਬੈਂਕਾਂ ਦੀਆਂ ਬਰਾਂਚਾਂ ਵਿੱਚ ਇਹ ਪੈਸੇ ਜਮ੍ਹਾਂ ਸਨ ਪਰ ਬੈਂਕ ਮੈਨੇਜਰਾਂ ਵੱਲੋਂ ਪੜਤਾਲੀਆ ਟੀਮ ਨੂੰ ਕੋਈ ਸਹਿਯੋਗ ਨਹੀਂ ਦਿੱਤਾ ਗਿਆ ਅਤੇ ਰਿਕਾਰਡ ਮੁਹੱਈਆ ਕਰਾਉਣ ਵਿੱਚ ਵੀ ਆਨਾਕਾਨੀ ਕੀਤੀ ਗਈ। ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਨ੍ਹਾਂ ਬੈਂਕਾਂ ਵਿੱਚੋਂ ਤੁਰੰਤ ਪੰਚਾਇਤਾਂ ਦਾ ਫੰਡ ਕਢਵਾ ਕੇ ਹਦਾਇਤਾਂ ਮੁਤਾਬਕ ਨਿਰਧਾਰਤ ਬੈਂਕ ਵਿੱਚ ਜਮ੍ਹਾਂ ਕਰਵਾਇਆ ਜਾਵੇ ਅਤੇ ਬੈਂਕ ਮੈਨੇਜਰਾਂ ਵਿਰੁੱਧ ਕਾਰਵਾਈ ਲਈ ਸਬੰਧਤ ਡੀ.ਜੀ.ਐਮ ਨੂੰ ਲਿਖਿਆ ਜਾਵੇ।

sports2536

ਨਵੀਂ ਦਿੱਲੀ: ਕ੍ਰਿਕਟ ਨੂੰ ਲਾਸ ਏਂਜਲਸ ਵਿੱਚ 2028 ਖੇਡਾਂ ਦੇ ਪ੍ਰੋਗਰਾਮ ਵਿੱਚ ਸ਼ਾਮਲ ਕਰਨ ਲਈ ਅੰਤਰਰਾਸ਼ਟਰੀ ਓਲੰਪਿਕ ਕਮੇਟੀ ਨੇ ਮਨਜ਼ੂਰੀ ਦੇ ਦਿੱਤੀ ਗਈ ਹੈ, ਇਸਦਾ ਸ਼ੁੱਕਰਵਾਰ ਨੂੰ ਐਲਾਨ ਕੀਤਾ ਗਿਆ। ਆਈਓਸੀ ਦੇ ਪ੍ਰਧਾਨ ਥਾਮਸ ਬਾਕ ਨੇ ਮੁੰਬਈ ਵਿੱਚ ਕਾਰਜਕਾਰੀ ਬੋਰਡ ਦੀ ਮੀਟਿੰਗ ਦੇ ਦੂਜੇ ਦਿਨ ਤੋਂ ਬਾਅਦ ਕਿਹਾ ਕਿ ਅਧਿਕਾਰੀਆਂ ਨੇ ਬੇਸਬਾਲ/ਸਾਫਟਬਾਲ, ਫਲੈਗ ਫੁੱਟਬਾਲ ਦੇ ਨਾਲ-ਨਾਲ ਕ੍ਰਿਕਟ ਨੂੰ ਪੰਜ ਨਵੀਆਂ ਖੇਡਾਂ ਵਿੱਚੋਂ ਇੱਕ ਵਜੋਂ ਸ਼ਾਮਲ ਕਰਨ ਲਈ ਸਹਿਮਤੀ ਦਿੱਤੀ ਹੈ। ਭਾਰਤ ਵਿੱਚ ਇੱਕ ਵਿਆਪਕ ਅਪੀਲ ਅਤੇ ਪ੍ਰਸ਼ੰਸਕ ਕ੍ਰਿਕਟ ਨੂੰ ਬਹੁਤ ਪਸੰਦ ਕਰਦੇ ਹਨ। ਦੱਸ ਦੇਈਏ ਕਿ ਕ੍ਰਿਕਟ ਨੂੰ ਪਹਿਲੀ ਵਾਰ 1900 ਦੀਆਂ ਖੇਡਾਂ ਵਿੱਚ ਸ਼ਾਮਲ ਕੀਤਾ ਗਿਆ ਸੀ। ਹੁਣ ਇੱਕ ਵਾਰ ਫਿਰ ਕ੍ਰਿਕਟ ਨੂੰ ਓਲੰਪਿਕ ਵਿੱਚ ਸ਼ਾਮਲ ਕੀਤਾ ਗਿਆ ਹੈ। ਆਈਓਸੀ ਦੇ ਪ੍ਰਧਾਨ ਥਾਮਸ ਬਾਕ ਨੇ ਮੁੰਬਈ ਵਿੱਚ ਕਾਰਜਕਾਰੀ ਬੋਰਡ ਦੀ ਮੀਟਿੰਗ ਦੇ ਦੂਜੇ ਦਿਨ ਤੋਂ ਬਾਅਦ ਬੋਲਦਿਆਂ ਕਿਹਾ ਕਿ ਅਧਿਕਾਰੀਆਂ ਨੇ ਟੀ-20 ਕ੍ਰਿਕਟ ਲਈ ਐਲਏ ਪ੍ਰਬੰਧਕਾਂ ਦੇ ਪ੍ਰਸਤਾਵ ਨੂੰ ਸਵੀਕਾਰ ਕਰ ਲਿਆ ਹੈ - ਖੇਡ ਦਾ ਸਭ ਤੋਂ ਛੋਟਾ ਸਥਾਪਤ ਅੰਤਰਰਾਸ਼ਟਰੀ ਫਾਰਮੈਟ - ਬੇਸਬਾਲ ਦੇ ਨਾਲ ਪੰਜ ਨਵੀਆਂ ਖੇਡਾਂ ਵਿੱਚੋਂ ਇੱਕ ਵਜੋਂ ਸ਼ਾਮਲ ਕੀਤਾ ਜਾਵੇਗਾ। /ਸਾਫਟਬਾਲ, ਫਲੈਗ ਫੁੱਟਬਾਲ (ਗੈਰ-ਸੰਪਰਕ ਅਮਰੀਕੀ ਫੁੱਟਬਾਲ), ਸਕੁਐਸ਼ ਅਤੇ ਲੈਕਰੋਸ। ਪਰ ਸਾਰੀਆਂ ਨਵੀਆਂ ਖੇਡਾਂ ਨੂੰ ਅਜੇ ਵੀ 2028 ਖੇਡਾਂ ਵਿੱਚ ਸਥਾਨ ਪ੍ਰਾਪਤ ਕਰਨ ਤੋਂ ਪਹਿਲਾਂ 16 ਅਕਤੂਬਰ ਨੂੰ ਹੋਣ ਵਾਲੀ ਬੈਲਟ ਵਿੱਚ ਆਈਓਸੀ ਮੈਂਬਰਸ਼ਿਪ ਦੁਆਰਾ ਵੋਟ ਪਾਉਣ ਦੀ ਜ਼ਰੂਰਤ ਹੋਏਗੀ।

juki25698741

Dating Mistakes: ਤੁਹਾਡੇ 30 ਦੇ ਦਹਾਕੇ ਵਿੱਚ ਡੇਟਿੰਗ ਇੱਕ ਛੋਟੀ ਉਮਰ ਵਿੱਚ ਡੇਟਿੰਗ ਨਾਲੋਂ ਬਹੁਤ ਵੱਖਰਾ ਅਨੁਭਵ ਹੈ। ਮੰਨਿਆ ਜਾਂਦਾ ਹੈ ਕਿ ਜੋ ਲੋਕ 30 ਸਾਲ ਦੀ ਉਮਰ 'ਚ ਡੇਟ ਕਰਦੇ ਹਨ ਉਨ੍ਹਾਂ ਨੂੰ ਜ਼ਿੰਦਗੀ ਦਾ ਜ਼ਿਆਦਾ ਅਨੁਭਵ ਹੁੰਦਾ ਹੈ ਅਤੇ ਇਹ ਵੀ ਪਤਾ ਹੁੰਦਾ ਹੈ ਕਿ ਉਹ ਰਿਸ਼ਤੇ ਤੋਂ ਕੀ ਚਾਹੁੰਦੇ ਹਨ। ਹਾਲਾਂਕਿ ਇਸ ਸਮੇਂ ਦੌਰਾਨ ਤੁਹਾਨੂੰ ਕਈ ਚੁਣੌਤੀਆਂ ਦਾ ਸਾਹਮਣਾ ਵੀ ਕਰਨਾ ਪੈਂਦਾ ਹੈ। ਅਜਿਹੇ 'ਚ ਜੇਕਰ ਤੁਸੀਂ 30 ਸਾਲ ਦੀ ਉਮਰ 'ਚ ਡੇਟ ਕਰ ਰਹੇ ਹੋ ਅਤੇ ਆਪਣੇ ਰਿਸ਼ਤੇ ਨੂੰ ਮਜ਼ਬੂਤ ​​ਕਰਨਾ ਚਾਹੁੰਦੇ ਹੋ ਤਾਂ ਕੁਝ ਗਲਤੀਆਂ ਕਰਨ ਤੋਂ ਬਚੋ। ਡੇਟਿੰਗ ਦੀਆਂ ਸਭ ਤੋਂ ਆਮ ਗਲਤੀਆਂ ਵਿੱਚੋਂ ਇੱਕ ਜੋ ਤੁਸੀਂ ਆਪਣੇ 30 ਦੇ ਦਹਾਕੇ ਵਿੱਚ ਕਰਦੇ ਹੋ, ਤੁਹਾਡੀਆਂ ਤਰਜੀਹਾਂ ਅਤੇ ਮੁੱਲਾਂ ਨੂੰ ਨਜ਼ਰਅੰਦਾਜ਼ ਕਰਨਾ ਹੈ। ਜੀਵਨ ਦੇ ਇਸ ਪੜਾਅ 'ਤੇ, ਤੁਹਾਨੂੰ ਇਸ ਗੱਲ ਦੀ ਬਿਹਤਰ ਸਮਝ ਹੋਣੀ ਚਾਹੀਦੀ ਹੈ ਕਿ ਤੁਸੀਂ ਇੱਕ ਸਾਥੀ ਵਿੱਚ ਕੀ ਲੱਭ ਰਹੇ ਹੋ। ਇਹ ਮਹੱਤਵਪੂਰਨ ਹੈ ਕਿ ਤੁਸੀਂ ਆਪਣੀਆਂ ਤਰਜੀਹਾਂ ਅਤੇ ਕਦਰਾਂ-ਕੀਮਤਾਂ ਨਾਲ ਸਮਝੌਤਾ ਨਾ ਕਰੋ। ਕਈ ਵਾਰ, ਇਕੱਲੇ ਹੋਣ ਦੇ ਡਰ ਕਾਰਨ, ਲੋਕ ਆਪਣੀਆਂ ਤਰਜੀਹਾਂ ਅਤੇ ਕਦਰਾਂ-ਕੀਮਤਾਂ ਨੂੰ ਪਾਸੇ ਰੱਖ ਦਿੰਦੇ ਹਨ ਜੋ ਉਨ੍ਹਾਂ ਲਈ ਸਭ ਤੋਂ ਮਹੱਤਵਪੂਰਨ ਹਨ। ਅਜਿਹੀ ਸਥਿਤੀ ਵਿੱਚ, ਕਿਸੇ ਵੀ ਰਿਸ਼ਤੇ ਵਿੱਚ ਜਾਣ ਤੋਂ ਪਹਿਲਾਂ, ਆਪਣੀਆਂ ਤਰਜੀਹਾਂ ਅਤੇ ਕਦਰਾਂ-ਕੀਮਤਾਂ ਬਾਰੇ ਬਹੁਤ ਸਪੱਸ਼ਟ ਹੋਵੋ। ਇਸ ਨਾਲ ਤੁਹਾਡੇ ਰਿਸ਼ਤੇ 'ਚ ਕੋਈ ਸਮੱਸਿਆ ਨਹੀਂ ਆਵੇਗੀ। ਤੁਹਾਡੇ 'ਤੇ 30 ਸਾਲ ਦੀ ਉਮਰ ਵਿਚ ਸੈਟਲ ਹੋਣ ਲਈ ਬਹੁਤ ਸਾਰਾ ਸਮਾਜਿਕ ਦਬਾਅ ਹੈ। ਹਾਲਾਂਕਿ, ਆਪਣੇ ਸਾਥੀ ਨੂੰ ਜਾਣੇ ਬਿਨਾਂ ਜਲਦਬਾਜ਼ੀ ਵਿੱਚ ਪ੍ਰਤੀਬੱਧਤਾ ਕਰਨਾ ਇੱਕ ਵੱਡੀ ਗਲਤੀ ਸਾਬਤ ਹੋ ਸਕਦਾ ਹੈ। ਇਹ ਮਹੱਤਵਪੂਰਨ ਹੈ ਕਿ ਤੁਸੀਂ ਆਰਾਮਦਾਇਕ ਹੋਣ ਤੋਂ ਪਹਿਲਾਂ ਆਪਣੇ ਸਾਥੀ ਨੂੰ ਡੇਟ ਕਰੋ ਅਤੇ ਉਸ ਬਾਰੇ ਜਾਣਨ ਦੀ ਕੋਸ਼ਿਸ਼ ਕਰੋ। ...

kinh520369

ਨਵੀਂ ਦਿੱਲੀ:  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਰਾਜਧਾਨੀ ਦਿੱਲੀ ਵਿੱਚ ਆਯੋਜਿਤ ਜੀ-20 ਸੰਸਦੀ ਸਪੀਕਰ ਸੰਮੇਲਨ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਇਹ ਕਾਨਫਰੰਸ ਇਕ ਤਰ੍ਹਾਂ ਨਾਲ ਦੁਨੀਆ ਭਰ ਦੇ ਵੱਖ-ਵੱਖ ਸੰਸਦੀ ਅਭਿਆਸਾਂ ਦਾ ਮਹਾਕੁੰਭ ਹੈ। ਇਸ ਦੌਰਾਨ ਪੀਐਮ ਮੋਦੀ ਨੇ ਕਿਹਾ ਕਿ ਇਹ ਸ਼ਾਂਤੀ ਅਤੇ ਭਾਈਚਾਰੇ ਦਾ ਸਮਾਂ ਹੈ, ਇਕੱਠੇ ਚੱਲਣ ਦਾ ਸਮਾਂ ਹੈ, ਇਕੱਠੇ ਅੱਗੇ ਵਧਣ ਦਾ ਸਮਾਂ ਹੈ। ਇਸ ਦੌਰਾਨ ਅੱਤਵਾਦ ਦਾ ਜ਼ਿਕਰ ਕਰਦੇ ਹੋਏ ਪੀਐਮ ਮੋਦੀ ਨੇ ਕਿਹਾ, 'ਇਹ ਸਭ ਦੇ ਵਿਕਾਸ ਅਤੇ ਕਲਿਆਣ ਦਾ ਸਮਾਂ ਹੈ। ਸਾਨੂੰ ਵਿਸ਼ਵ ਵਿਕਾਸ ਸੰਕਟ 'ਤੇ ਕਾਬੂ ਪਾ ਕੇ ਮਨੁੱਖ ਕੇਂਦਰਿਤ ਸੋਚ 'ਤੇ ਅੱਗੇ ਵਧਣਾ ਹੋਵੇਗਾ। ਸਾਨੂੰ ਇੱਕ ਧਰਤੀ, ਇੱਕ ਪਰਿਵਾਰ ਅਤੇ ਇੱਕ ਆਤਮਾ ਦੇ ਨਜ਼ਰੀਏ ਤੋਂ ਸੰਸਾਰ ਨੂੰ ਦੇਖਣਾ ਹੋਵੇਗਾ। ਭਾਰਤ ਦਹਾਕਿਆਂ ਤੋਂ ਸਰਹੱਦ ਪਾਰ ਅੱਤਵਾਦ ਦਾ ਸਾਹਮਣਾ ਕਰ ਰਿਹਾ ਹੈ। ਇੱਥੇ ਅੱਤਵਾਦੀਆਂ ਨੇ ਹਜ਼ਾਰਾਂ ਬੇਕਸੂਰ ਲੋਕਾਂ ਦੀ ਜਾਨ ਲੈ ਲਈ ਹੈ। ਕਰੀਬ 20 ਸਾਲ ਪਹਿਲਾਂ ਅੱਤਵਾਦੀਆਂ ਨੇ ਸਾਡੀ ਸੰਸਦ ਨੂੰ ਵੀ ਨਿਸ਼ਾਨਾ ਬਣਾਇਆ ਸੀ। ਉਸ ਸਮੇਂ ਸੰਸਦ ਦਾ ਸੈਸ਼ਨ ਚੱਲ ਰਿਹਾ ਹੈ। ਅੱਤਵਾਦੀ ਸੰਸਦ ਮੈਂਬਰਾਂ ਨੂੰ ਬੰਧਕ ਬਣਾ ਕੇ ਉਨ੍ਹਾਂ ਨੂੰ ਖਤਮ ਕਰਨ ਦੀ ਤਿਆਰੀ ਕਰ ਰਹੇ ਸਨ। ਅਜਿਹੀਆਂ ਕਈ ਅੱਤਵਾਦੀ ਘਟਨਾਵਾਂ ਨਾਲ ਨਜਿੱਠਣ ਤੋਂ ਬਾਅਦ ਭਾਰਤ ਇੱਥੇ ਪਹੁੰਚਿਆ ਹੈ। ਇਹ ਸਮਾਂ ਮਿਲ ਕੇ ਅੱਗੇ ਵਧਣ ਦਾ ਹੈ।ਪ੍ਰਧਾਨ ਮੰਤਰੀ ਨੇ ਕਿਹਾ, 'ਦੁਨੀਆ ਦੇ ਵੱਖ-ਵੱਖ ਕੋਨਿਆਂ ਵਿੱਚ ਅੱਜ ਜੋ ਵੀ ਹੋ ਰਿਹਾ ਹੈ, ਉਸ ਤੋਂ ਕੋਈ ਵੀ ਅਛੂਤਾ ਨਹੀਂ ਰਿਹਾ। ਅੱਜ ਦੁਨੀਆਂ ਸੰਕਟਾਂ ਦਾ ਸਾਹਮਣਾ ਕਰ ਰਹੀ ਹੈ ਅਤੇ ਇਨ੍ਹਾਂ ਸੰਕਟਾਂ ਨਾਲ ਭਰੀ ਦੁਨੀਆਂ ਕਿਸੇ ਦੇ ਵੀ ਹਿੱਤ ਵਿੱਚ ਨਹੀਂ ਹੈ। ਵੰਡਿਆ ਹੋਇਆ ਸੰਸਾਰ ਮਨੁੱਖਤਾ ਨੂੰ ਦਰਪੇਸ਼ ਵੱਡੀਆਂ ਚੁਣੌਤੀਆਂ ਦਾ ਹੱਲ ਪ੍ਰਦਾਨ ਨਹੀਂ ਕਰ ਸਕਦਾ। ਇਹ ਸ਼ਾਂਤੀ ਅਤੇ ਭਾਈਚਾਰੇ ਦਾ ਸਮਾਂ ਹੈ, ਇਕੱਠੇ ਚੱਲਣ ਅਤੇ ਇਕੱਠੇ ਅੱਗੇ ਵਧਣ ਦਾ ਸਮਾਂ ਹੈ। ਇਹ ਸਮਾਂ ਸਾਰਿਆਂ ਦੇ ਵਿਕਾਸ ਅਤੇ ਭਲਾਈ ਦਾ ਹੈ।  

cmex0000000000000

ਚੰਡੀਗੜ੍ਹ : ਵਿਜੀਲੈੱਸ ਨੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਪੰਜਾਬ ਦੇ ਸਾਬਕਾ ਸੀਐੱਮ ਚਰਨਜੀਤ ਸਿੰਘ ਚੰਨੀ ਵਿਰੁੱਧ ਕਾਰਵਾਈ ਕਰਨ ਲਈ ਸੂਬਾ ਸਰਕਾਰ ਤੋਂ ਪ੍ਰਵਾਨਗੀ ਮੰਗੀ ਹੈ। ਜ਼ਿਕਰਯੋਗ ਹੈ ਕਿ ਮਾਮਲਾ ਗੋਆ ’ਚ ਸੂਬਾ ਸਰਕਾਰ ਦੀ ਜ਼ਮੀਨ ਸਸਤੇ ਭਾਅ ’ਤੇ ਪਟੇ ’ਤੇ ਦੇਣ ਦਾ ਹੈ। ਦੱਸ ਦੇਈਏ ਕਿ ਸਾਬਕਾ ਸੀਐੱਮ ਚਰਨਜੀਤ ਸਿੰਘ ਚੰਨੀ ਚੌਥੇ ਸਾਬਕਾ ਮੁੱਖ ਮੰਤਰੀ ਹਨ ਜੋ ਵਿਜੀਲੈਂਸ ਬਿਊਰੋ ਦੀ ਜਾਂਚ ਦਾ ਸਾਹਮਣਾ ਕਰ ਰਹੇ ਹਨ। ਭ੍ਰਿਸ਼ਟਾਚਾਰ ਰੋਕੂ ਐਕਟ 1996 ਦੀ ਧਾਰਾ 17 ਇਕ ਤਹਿਤ ਕਾਰਵਾਈ ਕਰਨ ਲਈ ਸਰਕਾਰ ਤੋਂ ਪ੍ਰਵਾਨਗੀ ਜ਼ਰੂਰੀ ਹੁੰਦੀ ਹੈ। ਵਿਜੀਲੈਂਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਸਰਕਾਰ ਤੋਂ ਮਨਜ਼ੂਰੀ ਮਿਲਣ ਪਿੱਛੋਂ ਚੰਨੀ ਵਿਰੁੱਧ ਅਗਲੀ ਕਾਰਵਾਈ ਕੀਤੀ ਜਾਵੇਗੀ। ਚੰਨੀ ’ਤੇ ਵਿਜੀਲੈਂਸ ਬਿਊਰੋ ਆਮਦਨ ਦੇ ਜ਼ਾਹਰ ਸਰੋਤਾਂ ਤੋਂ ਜ਼ਿਆਦਾ ਜਾਇਦਾਦ ਦੇ ਮਾਮਲੇ ਦੀ ਜਾਂਚ ਕਰ ਰਿਹਾ ਹੈ। ਪਰ ਗੋਆ ਦੀ ਜ਼ਮੀਨ ਸਸਤੇ ਭਾਅ ’ਤੇ ਦੇਣ ਦੇ ਮਾਮਲੇ ’ਚ ਕੁਝ ਪੁਖ਼ਤਾ ਸਬੂਤ ਹੱਥ ਲੱਗੇ ਹਨ।    

sjuy2569

ਅੰਮ੍ਰਿਤਸਰ : ਸਾਬਕਾ ਕੈਬਨਿਟ ਮੰਤਰੀ ਅਤੇ ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਡਾ.ਰਾਜਕੁਮਾਰ ਵੇਰਕਾ ਨੇ ਭਾਜਪਾ ਨੂੰ ਅਲਵਿਦਾ ਕਹਿ ਦਿੱਤਾ ਹੈ। ਡਾ. ਰਾਜਕੁਮਾਰ ਮੁੜ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਲਈ ਦਿੱਲੀ ਲਈ ਰਵਾਨਾ ਹੋ ਗਏ ਹਨ।  ਦੱਸ ਦੇਈਏ ਕਿ ਤਕਰੀਬਨ ਇਕ ਸਾਲ ਪਹਿਲਾਂ ਕਾਂਗਰਸ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਡਾਕਟਰ ਰਾਜ ਕੁਮਾਰ ਨੇ ਇਕ ਵਾਰ ਫਿਰ ਕਾਂਗਰਸ 'ਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ। ਡਾ: ਰਾਜ ਕੁਮਾਰ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਲਈ ਦਿੱਲੀ ਲਈ ਰਵਾਨਾ ਹੋ ਗਏ ਹਨ। ਉਨ੍ਹਾਂ ਕਿਹਾ ਕਿ ਭਾਜਪਾ 'ਚ ਬਣਦਾ ਮਾਣ-ਸਤਿਕਾਰ ਨਹੀਂ ਮਿਲਿਆ।

jki52369

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਇੱਕ ਪ੍ਰਾਈਵੇਟ ਵਿਅਕਤੀ ਵਿਜੇ ਕੁਮਾਰ ਉਰਫ ਡੀ.ਸੀ. ਨੂੰ 70,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ ਜੋ ਕਿ ਇਹ ਰਿਸ਼ਵਤ ਜ਼ਿਲ੍ਹਾ ਲੁਧਿਆਣਾ ਦੀ ਕੰਗਣਵਾਲ ਪੁਲਿਸ ਚੌਕੀ ਦੇ ਇੰਚਾਰਜ ਸਬ-ਇੰਸਪੈਕਟਰ ਰਾਜਵੰਤ ਸਿੰਘ ਵਾਸਤੇ ਲੈ ਰਿਹਾ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਸੁਭਾਸ਼ ਕੁਮਾਰ ਵਾਸੀ ਅਰਬਨ ਵਿਹਾਰ, ਲੁਧਿਆਣਾ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਲੁਧਿਆਣਾ ਰੇਂਜ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪੁਲਿਸ ਚੌਕੀ ਇੰਚਾਰਜ ਉਸ ਦੇ ਇੱਕ ਗੁਆਂਢੀ ਵੱਲੋਂ ਹਰਪਾਲ ਨਗਰ, ਇੰਡਸਟਰੀਅਲ ਏਰੀਆ, ਲੁਧਿਆਣਾ ਵਿਖੇ ਸਥਿਤ ਉਸਦੀ ਫੈਕਟਰੀ ਦੇ ਪਿੱਛੇ ਗੇਟ ਖੋਲ੍ਹਣ ਵਿਰੁੱਧ ਦਿੱਤੀ ਸ਼ਿਕਾਇਤ ਦੇ ਨਿਪਟਾਰੇ ਬਦਲੇ ਇੱਕ ਲੱਖ ਰੁਪਏ ਰਿਸ਼ਵਤ ਮੰਗ ਰਿਹਾ ਸੀ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਦੀ ਤਰਫ਼ੋਂ ਵਿਜੇ ਕੁਮਾਰ ਉਰਫ਼ ਡੀਸੀ ਨਾਮ ਦੇ ਵਿਅਕਤੀ ਨੇ ਇਸ ਮਾਮਲੇ ਵਿੱਚ ਦਖ਼ਲ ਦੇ ਕੇ ਉਕਤ ਸਬ ਇੰਸਪੈਕਟਰ ਨਾਲ 80,000 ਰੁਪਏ ਵਿੱਚ ਸੌਦਾ ਤੈਅ ਕਰਵਾਇਆ। ਉਸ ਨੇ ਅੱਗੇ ਦੱਸਿਆ ਕਿ ਪੁਲੀਸ ਸਬ-ਇੰਸਪੈਕਟਰ ਨੇ ਦਬਾਅ ਪਾ ਕੇ ਉਸ ਤੋਂ ਪਹਿਲੀ ਕਿਸ਼ਤ ਵਜੋਂ 10,000 ਰੁਪਏ ਪਹਿਲਾਂ ਹੀ ਲੈ ਲਏ ਹਨ ਅਤੇ ਹੁਣ ਉਹ ਆਪਣੇ ਉਕਤ ਵਿਚੋਲੇ ਰਾਹੀਂ ਬਾਕੀ ਪੈਸੇ ਮੰਗ ਰਿਹਾ ਹੈ। ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਨੇ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਜਾਲ ਵਿਛਾਇਆ ਅਤੇ ਮੁਲਜ਼ਮ ਪ੍ਰਾਈਵੇਟ ਵਿਅਕਤੀ ਵਿਜੇ ਕੁਮਾਰ ਉਰਫ ਡੀ.ਸੀ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਸ਼ਿਕਾਇਤਕਰਤਾ ਤੋਂ ਉਸਦੀ ਫੈਕਟਰੀ ਦੇ ਅੰਦਰ 70,000 ਰੁਪਏ ਰਿਸ਼ਵਤ ਲੈਂਦਿਆਂ ਮੌਕੇ ਤੇ ਹੀ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਉਕਤ ਦੋਵਾਂ ਮੁਲਜ਼ਮਾਂ ਖ਼ਿਲਾਫ਼ ਵਿਜੀਲੈਂਸ ਬਿਊਰੋ ਥਾਣਾ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਭਗੌੜੇ ਸਬ ਇੰਸਪੈਕਟਰ ਨੂੰ ਵੀ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

jnik5236

ਮੁਹਾਲੀ: ਮੋਹਾਲੀ ਦੇ ਪਿੰਡ ਹਰਲਾਲਪੁਰ ਗਲੋਬਲ ਸਿਟੀ ਕਾਲੋਨੀ ਵਿੱਚ ਇੱਕ ਭਰਾ ਨੇ ਆਪਣੇ ਭਤੀਜੇ ਅਤੇ ਭਰਾ ਦਾ ਕਤਲ ਕਰ ਦਿੱਤਾ। ਸਭ ਤੋਂ ਪਹਿਲਾਂ ਉਸ ਨੇ ਚੁੰਨੀ ਨਾਲ ਆਪਣੀ ਭਰਜਾਈ ਦਾ ਗਲਾ ਘੁੱਟਿਆ ਅਤੇ ਫਿਰ ਆਪਣੇ ਭਰਾ ਨੂੰ ਗੰਡਾਸੇ ਨਾਲ ਮਾਰਿਆ। ਇਸ ਤੋਂ ਬਾਅਦ ਦੋ ਸਾਲ ਦੇ ਭਤੀਜੇ ਆਨੰਦ ਦੀ ਹੱਤਿਆ ਕਰ ਦਿੱਤੀ। ਇਨ੍ਹਾਂ 'ਚੋਂ ਭਰਾ ਦੀ ਲਾਸ਼ ਮੋਰਿੰਡਾ ਸਥਿਤ ਕਜੌਲੀ ਵਾਟਰ ਵਰਕਸ ਤੋਂ ਮਿਲੀ ਹੈ। ਹਨੇਰਾ ਹੋਣ ਕਾਰਨ ਅਜੇ ਤੱਕ ਭਰਜਾਈ-ਭਤੀਜੇ ਬਾਰੇ ਕੁਝ ਪਤਾ ਨਹੀਂ ਲੱਗ ਸਕਿਆ ਹੈ।  ਇਸ ਸਬੰਧੀ ਖਰੜ ਪੁਲਿਸ ਨੇ ਮੁਲਜ਼ਮ ਲਖਬੀਰ ਸਿੰਘ ਲੱਖਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਸ ਦਾ ਸਾਥ ਦੇਣ ਵਾਲੇ ਉਸ ਦੇ ਦੋਸ਼ੀ ਦੋਸਤ ਗੁਰਦੀਪ ਸਿੰਘ ਦੀ ਭਾਲ ਜਾਰੀ ਹੈ। ਪੁਲਿਸ ਨੇ ਵਾਰਦਾਤ ਵਿੱਚ ਵਰਤਿਆ ਹਥਿਆਰ ਅਤੇ ਕਾਰ ਬਰਾਮਦ ਕਰ ਲਈ ਹੈ। ਘਟਨਾ ਤੋਂ ਬਾਅਦ ਥਾਣਾ ਸਦਰ ਖਰੜ ਪੁੱਜੇ ਮ੍ਰਿਤਕ ਦੇ ਭਰਾ ਰਣਜੀਤ ਸਿੰਘ ਅਤੇ ਬੇਅੰਤ ਸਿੰਘ ਵਾਸੀ ਫੇਜ਼-4 ਮੁਹਾਲੀ ਨੇ ਪੁਲਿਸ ਨੂੰ ਦੱਸਿਆ ਕਿ ਉਨ੍ਹਾਂ ਦੀ ਭੈਣ ਅਮਨਦੀਪ ਕੌਰ (33) ਦਾ ਵਿਆਹ ਪਿੰਡ ਪੰਧੇਰ ਵਾਸੀ ਸਤਬੀਰ ਸਿੰਘ ਨਾਲ ਹੋਇਆ ਸੀ। ਉਹ ਇਸ ਸਮੇਂ ਗਲੋਬਲ ਸਿਟੀ ਖਰੜ ਵਿੱਚ ਰਹਿੰਦਾ ਸੀ। ਉਸ ਦਾ ਜੀਜਾ ਸਤਵੀਰ ਸਿੰਘ ਵੈੱਬਸਾਈਟ ਡਿਜ਼ਾਈਨਿੰਗ ਦਾ ਕੰਮ ਕਰਦਾ ਸੀ। ਉਸਦਾ ਛੋਟਾ ਭਰਾ ਲਖਵੀਰ ਸਿੰਘ ਲੱਖਾ ਨਸ਼ੇ ਦਾ ਆਦੀ ਹੈ। ਉਹ ਖਰੜ ਵਿੱਚ ਆਪਣੇ ਭਰਾ ਨਾਲ ਰਹਿੰਦਾ ਸੀ।  ਪੁਲਿਸ ਦਾ ਕਹਿਣਾ ਹੈ ਕਿ ਸੂਚਨਾ ਮਿਲਦੇ ਸਾਰ ਹੀ ਕਾਰਵਾਈ ਆਰੰਭ ਕਰ ਦਿੱਤੀ ਅਤੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਬਾਕੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ।

ji258693

ਮਲੇਰਕੋਟਲਾ:  ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ, ਜੰਗਲਾਤ ਅਤੇ ਜੰਗਲੀ ਜੀਵ ਮੰਤਰੀਲਾਲ ਚੰਦ ਕਟਾਰੂਚੱਕ ਨੇ ਅੱਜ ਮਾਲੇਰਕੋਟਲਾ ਦੀ ਅਨਾਜ ਮੰਡੀ ਵਿਖੇ ਝੋਨੇ ਦੀ ਖਰੀਦ ਪ੍ਰਬੰਧਾ ਦਾ ਜਾਇਜਾ ਲੈਦਿਆ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਸਾਉਣੀ ਮੰਡੀਕਰਨ ਸੀਜ਼ਨ ਦੌਰਾਨ ਫਸਲ ਦੀ ਨਿਰਵਿਘਨ ਖਰੀਦ ਯਕੀਨੀ ਬਣਾਏਗਾ।  ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਖਰੀਦਣ ਲਈ ਵਚਨਬੱਧ ਹੈ ਅਤੇ ਸੂਬਾ ਸਰਕਾਰ ਨੇ ਇਹ ਵੀ ਨਵਾਂ ਇਤਿਹਾਸ ਸਿਰਜਿਆ ਹੈ ਕਿ ਕਿਸਾਨਾਂ ਨੂੰ ਨਾਲੋ-ਨਾਲ ਅਦਾਇਗੀ ਕਰਕੇ ਝੋਨੇ ਦੀ ਫਸਲ ਦੀ ਲਿਫਟਿੰਗ ਵੀ ਤੁਰੰਤ ਸ਼ੁਰੂ ਹੋਈ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਦੀਆਂ ਹਦਾਇਤਾਂ ਦੇ ਮੱਦੇਨਜ਼ਰ ਖਰੀਦ, ਲਿਫਟਿੰਗ ਅਤੇ ਅਦਾਇਗੀ ਦੀ ਸਮੁੱਚੀ ਪ੍ਰਕਿਰਿਆ ਨੂੰ ਡਿਜੀਟਲ ਵਿਧੀ ਨਾਲ ਸਿਰੇ ਚੜ੍ਹਾਇਆ ਜਾ ਰਿਹਾ ਹੈ ਅਤੇ ਕਿਸੇ ਕਿਸਾਨ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। । ਇਸ ਤੋਂ ਇਲਾਵਾ ਮੰਡੀਆਂ ਵਿੱਚ ਅਨਾਜ ਲਿਆਉਣ ਵਾਲੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਬਾਇਓਮੀਟਿ੍ਰਕ ਪ੍ਰਮਾਣਿਕਤਾ ਦੀ ਤਕਨੀਕ ਸੁਰੂ ਕੀਤੀ ਗਈ ਹੈ। ਅਨਾਜ ਦੀ ਲਿਫਟਿੰਗ ਵਿੱਚ ਪਾਰਦਰਸਤਾ ਲਿਆਉਣ ਲਈ ਵਾਹਨਾਂ ਨੂੰ ਆਨਲਾਈਨ ਗੇਟ ਪਾਸ ਜਾਰੀ ਕੀਤੇ  ਜਾ ਰਹੇ ਹਨ । ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕਿਹਾ ਕਿ  ਪੰਜਾਬ ਦੀਆਂ ਸਾਰੀਆਂ ਅਨਾਜ ਮੰਡੀਆਂ ਦਾ ਦੌਰਾ ਕਰਕੇ ਉੱਥੇ ਚੱਲ ਰਹੇ ਝੋਨੇ ਦੇ ਖਰੀਦ ਪ੍ਰਬੰਧਾਂ ਨੂੰ ਚੈਕ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਦੀਆਂ 1854 ਅਨਾਜ ਮੰਡੀਆਂ ਵਿੱਚ 10 ਅਕਤੂਬਰ ਤੱਕ ਕਰੀਬ 12,02,471.48 ਮੀਟਰਕ ਟਨ ਝੋਨੇ ਦੀ ਆਮਦ ਹੋਈ ਹੈ ਅਤੇ ਇਸ ਝੋਨੇ ਵਿੱਚੋ ਵੱਖ-ਵੱਖ ਸਰਕਾਰੀ ਖਰੀਦ ਏਜੰਸੀਆਂ ਵੱਲੋਂ 11,17,494.55 ਮੀਟਰਕ ਟਨ ਝੋਨੇ ਦੀ ਖਰੀਦ ਵੀ ਕੀਤੀ ਜਾ ਚੁੱਕੀ ਹੈ ਅਤੇ 4,71,648.83 ਮੀਟਰਕ ਟਨ ਝੋਨੇ ਦੀ ਲਿਫਟਿੰਗ ਵੀ ਹੋ ਚੁੱਕੀ ਹੈ। ਹੁਣ ਤੱਕ ਕਰੀਬ 1851.15 ਕਰੋੜ ਰੁਪਏ ਦੀ ਅਦਾਇਗੀ ਵੀ ਕਲੀਅਰ ਕੀਤੀ ਜਾ ਚੁੱਕੀ ਹੈ ।  

huny523691

 ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਿਰੋਧੀ ਧਿਰਾਂ ਨਾਲ ਬੁਲਾਈ ਮੀਟਿੰਗ ਨੂੰ ਲੈ ਕੇ ਪੰਜਾਬ ਬੀਜੇਪੀ ਪ੍ਰਧਾਨ ਸੁਨੀਲ ਜਾਖੜ ਦਾ ਕਹਿਣਾ ਹੈ ਕਿ ਉਹ ਇਸ ਮੀਟਿੰਗ ਵਿੱਚ ਨਹੀਂ ਜਾਣਗੇ। ਉਨ੍ਹਾਂ ਦਾ ਕਹਿਣਾ ਹੈ ਕਿ ਅਬੋਹਰ ਵਿੱਚ ਐੱਸਵਾਈਐਲ ਦੀ ਮੀਟਿੰਗ ਰੱਖੀ ਜਾਵੇ ਜਾਂ ਲੁਧਿਆਣਾ ਖੇਤੀਬਾੜੀ ਯੂਨੀਵਰਸਿਟੀ ਮੀਟਿੰਗ ਰੱਖੀ ਜਾਵੇ। ਸੁਨੀਲ ਜਾਖੜ ਦਾ ਕਹਿਣਾ ਹੈ ਕਿ SYL ਦੇ ਮੁੱਦੇ ਤੇ ਮੁੱਖ ਮੰਤਰੀ ਪੰਜਾਬ ਨੂੰ ਕਿਹਾ ਕਿ ਇਸ ਮੁੱਦੇ ਤੇ ਕਿ ਸਟੈਂਡ ਹੈ ਪੰਜਾਬ ਕੋਲ ਵਾਧੂ ਪਾਣੀ ਨਹੀਂ ਹੈ l ਜਿਸ ਸਮੇਂ ਸਮਝੌਤਾ ਹੋਇਆ ਸੀ ਉਸ ਸਮੇਂ ਪਾਣੀ ਕਿੰਨਾ ਸੀ ਅਤੇ ਅੱਜ ਪੰਜਾਬ ਕੋਲ ਕਿੰਨਾ ਪਾਣੀ ਹੈ ਇਸ ਤੇ ਵੀ ਗੱਲ-ਬਾਤ ਹੋਣੀ ਚਾਹੀਦੀ ਹੈ l ਮੁੱਖ ਮੰਤਰੀ ਵੱਲੋਂ ਕੀਤੇ ਟਵੀਟ ਦਾ ਜਵਾਬ ਦਿੰਦੇ ਕਿਹਾ ਕਿ ਉਸ ਸਮੇਂ ਬਲਰਾਮ ਜਾਖੜ1982 ਵਿੱਚ ਸੰਵਿਧਾਨ ਦੀ ਪੋਸਟ ਤੇ ਸਨl

hawan0023

ਇਜ਼ਰਾਈਲ :  ਗਾਜ਼ਾ ਪੱਟੀ ਵਿੱਚ ਇਜ਼ਰਾਈਲ ਦੀ ਬੰਬਾਰੀ ਪੂਰੇ ਜ਼ੋਰਾਂ ਨਾਲ ਜਾਰੀ ਹੈ। ਇਜ਼ਰਾਇਲੀ ਹਵਾਈ ਸੈਨਾ ਨੇ ਤਾਜ਼ਾ ਜਾਣਕਾਰੀ 'ਚ ਕਿਹਾ ਹੈ ਕਿ ਉਸ ਦੇ ਲੜਾਕੂ ਜਹਾਜ਼ਾਂ ਨੇ ਗਾਜ਼ਾ 'ਚ ਇਸਲਾਮਿਕ ਯੂਨੀਵਰਸਿਟੀ 'ਤੇ ਬੰਬਾਰੀ ਕੀਤੀ ਹੈ। ਇਜ਼ਰਾਈਲੀ ਹਵਾਈ ਸੈਨਾ ਦਾ ਦਾਅਵਾ ਹੈ ਕਿ ਇਹ ਯੂਨੀਵਰਸਿਟੀ ਹਮਾਸ ਦੇ ਇੰਜੀਨੀਅਰਾਂ ਨੂੰ ਸਿਖਲਾਈ ਦੇਣ ਦਾ ਇੱਕ ਵੱਡਾ ਅੱਡਾ ਸੀ। ਇਜ਼ਰਾਇਲੀ ਹਵਾਈ ਸੈਨਾ ਨੇ ਦਾਅਵਾ ਕੀਤਾ ਹੈ ਕਿ ਇਸ ਯੂਨੀਵਰਸਿਟੀ ਵਿੱਚ ਹਮਾਸ ਦੇ ਇੰਜੀਨੀਅਰਾਂ ਨੂੰ ਸਿਖਲਾਈ ਦਿੱਤੀ ਗਈ ਸੀ। ਫੌਜ ਨੇ ਕਿਹਾ ਹੈ ਕਿ ਹੁਣੇ-ਹੁਣੇ ਇਕ ਲੜਾਕੂ ਜਹਾਜ਼ ਨੇ ਯੂਨੀਵਰਸਿਟੀ ਕੈਂਪਸ 'ਤੇ ਹਮਲਾ ਕੀਤਾ ਹੈ। ਇਜ਼ਰਾਈਲ ਦਾ ਦਾਅਵਾ ਹੈ ਕਿ ਇਹ ਯੂਨੀਵਰਸਿਟੀ ਗਾਜ਼ਾ ਲਈ ਸਿਆਸੀ ਅਤੇ ਫੌਜੀ ਇਕਾਈ ਵਜੋਂ ਕੰਮ ਕਰ ਰਹੀ ਸੀ। ਟ੍ਰੇਨਿੰਗ ਲੈਣ ਤੋਂ ਬਾਅਦ ਇੰਜੀਨੀਅਰ ਹਮਾਸ ਲਈ ਹਥਿਆਰ ਬਣਾਉਂਦੇ ਸਨ।    

juyt523639

 ਇਜ਼ਰਾਈਲ:  ਇਜ਼ਰਾਈਲ ਅਤੇ ਹਮਾਸ ਵਿਚਾਲੇ ਚੱਲ ਰਹੀ ਜੰਗ ਨੇ ਦੁਨੀਆ ਭਰ ਦੇ ਲੋਕਾਂ ਦੇ ਦਿਲਾਂ ਨੂੰ ਹਿਲਾ ਕੇ ਰੱਖ ਦਿੱਤਾ ਹੈ। ਇਸ ਦੌਰਾਨ ਟੀਵੀ ਅਦਾਕਾਰਾ ਮਧੁਰਾ ਨਾਇਕ ਨੇ ਪ੍ਰਸ਼ੰਸਕਾਂ ਨੂੰ ਬਹੁਤ ਹੀ ਦਰਦਨਾਕ ਖ਼ਬਰ ਦਿੱਤੀ ਹੈ। ਮਧੁਰਾ ਨੇ ਸੋਸ਼ਲ ਮੀਡੀਆ 'ਤੇ ਵੀਡੀਓ ਸ਼ੇਅਰ ਕਰਦੇ ਹੋਏ ਦੱਸਿਆ ਕਿ ਇਜ਼ਰਾਈਲ 'ਚ ਰਹਿਣ ਵਾਲੀ ਉਸ ਦੀ ਭੈਣ ਅਤੇ ਜੀਜਾ ਦੀ ਹੱਤਿਆ ਕਰ ਦਿੱਤੀ ਗਈ ਹੈ। ਇਸ ਕਾਰਨ ਉਨ੍ਹਾਂ ਦੇ ਪਰਿਵਾਰ ਵਿੱਚ ਸੋਗ ਦੀ ਲਹਿਰ ਹੈ। ਵੀਡੀਓ 'ਚ ਉਸ ਨੇ ਕਿਹਾ, 'ਮੈਂ ਮਧੁਰਾ ਨਾਇਕ ਹਾਂ, ਭਾਰਤੀ ਮੂਲ ਦੀ ਯਹੂਦੀ ਔਰਤ। ਸਾਡੇ ਕੋਲ ਭਾਰਤ ਵਿੱਚ 3000 ਰਹਿ ਗਏ ਹਨ। 7 ਅਕਤੂਬਰ ਤੋਂ ਇੱਕ ਦਿਨ ਪਹਿਲਾਂ, ਸਾਡੇ ਪਰਿਵਾਰ ਨੇ ਇੱਕ ਧੀ ਅਤੇ ਇੱਕ ਪੁੱਤਰ ਨੂੰ ਗੁਆ ਦਿੱਤਾ। “ਮੇਰੇ ਚਚੇਰੇ ਭਰਾ ਓਡਯਾ ਅਤੇ ਉਸਦੇ ਪਤੀ ਨੂੰ ਉਨ੍ਹਾਂ ਦੇ ਦੋ ਬੱਚਿਆਂ ਦੇ ਸਾਹਮਣੇ ਬੇਰਹਿਮੀ ਨਾਲ ਮਾਰ ਦਿੱਤਾ ਗਿਆ ਸੀ। ਮੈਂ ਅਤੇ ਮੇਰਾ ਪਰਿਵਾਰ ਜਿਸ ਦੁੱਖ ਵਿੱਚੋਂ ਗੁਜ਼ਰ ਰਿਹਾ ਹਾਂ, ਉਸ ਨੂੰ ਸ਼ਬਦਾਂ ਵਿੱਚ ਬਿਆਨ ਕਰਨਾ ਔਖਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਅੱਜ ਇਜ਼ਰਾਈਲ ਦੁਖੀ ਹੈ। ਬੱਚੇ, ਔਰਤਾਂ ਅਤੇ ਬੁੱਢੇ ਹਮਾਸ ਦੀ ਅੱਗ ਵਿੱਚ ਸੜ ਰਹੇ ਹਨ। ਕੱਲ੍ਹ ਮੈਂ ਆਪਣੀ ਭੈਣ, ਉਸਦੇ ਪਤੀ ਅਤੇ ਬੱਚਿਆਂ ਦੀ ਤਸਵੀਰ ਸਾਂਝੀ ਕੀਤੀ ਸੀ, ਤਾਂ ਜੋ ਦੁਨੀਆ ਸਾਡਾ ਦਰਦ ਵੇਖ ਸਕੇ। ਮਧੁਰਾ ਨਾਇਕ ਨੇ ਕਿਹਾ, 'ਮੈਂ ਇਹ ਦੇਖ ਕੇ ਹੈਰਾਨ ਹਾਂ ਕਿ ਫਲਸਤੀਨੀ ਕਿਸ ਤਰ੍ਹਾਂ ਪ੍ਰਾਪੇਗੰਡਾ ਚਲਾ ਰਹੇ ਹਨ।

bhabi523639

ਨਵੀਂ ਦਿੱਲੀ:  ਗਾਇਕ ਅਤੇ YouTuber ਫਰਮਾਨੀ ਨਾਜ਼ ਦੇ ਪਿਤਾ ਅਤੇ ਭਰਾ ਸਮੇਤ ਚਾਰ ਲੋਕਾਂ ਨੂੰ ਮੰਗਲਵਾਰ ਨੂੰ ਉਸਦੇ ਚਚੇਰੇ ਭਰਾ ਦੇ ਕਤਲ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ। ਪੁਲਸ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਿਸ ਦਾ ਕਹਿਣਾ ਹੈ ਕਿ ਫਰਮਾਨੀ ਦੇ ਪਿਤਾ ਅਤੇ ਭਰਾ ਨੇ ਨਜਾਇਜ਼ ਸਬੰਧਾਂ ਦੇ ਸ਼ੱਕ ਵਿੱਚ ਫਰਮਾਨੀ ਦੇ ਚਚੇਰੇ ਭਰਾ ਦਾ ਕਤਲ ਕੀਤਾ ਹੈ। ਜਾਣਕਾਰੀ ਮੁਤਾਬਕ ਰਤਨਪੁਰੀ ਥਾਣਾ ਖੇਤਰ ਦੇ ਪਿੰਡ ਮੁਹੰਮਦਪੁਰ ਮਾਫੀ 'ਚ 5 ਅਗਸਤ ਨੂੰ 17 ਸਾਲਾ ਖੁਰਸ਼ੀਦ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਮੁਜ਼ੱਫਰਨਗਰ ਦੇ ਐਸਪੀ (ਦਿਹਾਤੀ) ਅਤੁਲ ਸ੍ਰੀਵਾਸਤਵ ਨੇ ਦੱਸਿਆ ਕਿ ਜਦੋਂ ਮਾਮਲੇ ਦੀ ਜਾਂਚ ਕੀਤੀ ਗਈ ਤਾਂ ਗਾਇਕ ਦੇ ਪਿਤਾ ਆਰਿਫ਼, ਭਰਾ ਫਰਮਾਨ ਅਤੇ ਦੋ ਰਿਸ਼ਤੇਦਾਰ ਜ਼ਾਕਿਰ ਅਤੇ ਫਰਿਆਦ ਸਮੇਤ ਪੰਜ ਲੋਕਾਂ ਦੀ ਸ਼ਮੂਲੀਅਤ ਸਾਹਮਣੇ ਆਈ।ਐਸਪੀ ਨੇ ਦੱਸਿਆ ਕਿ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।ਜਦਕਿ ਇੱਕ ਹੋਰ ਮੁਲਜ਼ਮ ਸ਼ਾਕਿਰ ਫਰਾਰ ਹੈ। ਪੁਲੀਸ ਉਸ ਦੀ ਭਾਲ ਵਿੱਚ ਲੱਗੀ ਹੋਈ ਹੈ। ਪੁੱਛਗਿੱਛ ਦੌਰਾਨ ਫਰਮਾਨ ਨੇ ਪੁਲਸ ਨੂੰ ਦੱਸਿਆ ਕਿ ਖੁਰਸ਼ੀਦ ਦੇ ਉਸ ਦੀ ਪਤਨੀ ਨਾਲ ਨਾਜਾਇਜ਼ ਸਬੰਧ ਸਨ, ਜਿਸ ਕਾਰਨ ਉਸ ਨੇ ਉਸ ਦਾ ਕਤਲ ਕੀਤਾ। ਐਸਪੀ ਨੇ ਦੱਸਿਆ ਕਿ ਵਾਰਦਾਤ ਵਿੱਚ ਵਰਤਿਆ ਗਿਆ ਚਾਕੂ ਬਰਾਮਦ ਕਰ ਲਿਆ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਪਿਛਲੇ ਸਾਲ ਗਾਇਕ ਫਰਮਾਨੀ ਨਾਜ਼ ਨੇ ਭਗਵਾਨ ਸ਼ਿਵ ਦਾ ਗੁਣਗਾਨ ਕਰਦੇ ਹੋਏ ਇਕ ਭਗਤੀ ਗੀਤ 'ਹਰ ਹਰ ਸ਼ੰਭੂ' ਗਾਇਆ ਸੀ, ਜਿਸ ਤੋਂ ਬਾਅਦ ਉਸ 'ਤੇ ਕਈ ਟਿੱਪਣੀਆਂ ਕੀਤੀਆਂ ਗਈਆਂ ਸਨ। ਦੇਵਬੰਦ ਦੇ ਇੱਕ ਮੌਲਵੀ ਨੇ ਇਸ ਨੂੰ ਗੈਰ-ਇਸਲਾਮਿਕ ਅਤੇ ਮਨਾਹੀ ਕਰਾਰ ਦਿੱਤਾ ਸੀ।

pm00000007896521

ਨਵੀਂ ਦਿੱਲੀ:  ਸ਼ਨੀਵਾਰ ਤੜਕੇ ਜਦੋਂ ਹਮਾਸ ਨੇ ਇਜ਼ਰਾਈਲ 'ਤੇ ਹਮਲਾ ਕੀਤਾ ਤਾਂ ਇਸ ਦੇ ਕੁਝ ਘੰਟਿਆਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਹਮਾਸ ਦੇ ਹਮਲੇ ਨੂੰ ਅੱਤਵਾਦੀ ਹਮਲਾ ਕਰਾਰ ਦਿੰਦੇ ਹੋਏ ਕਿਹਾ ਕਿ ਭਾਰਤ ਇਸ ਔਖੇ ਸਮੇਂ 'ਚ ਇਜ਼ਰਾਈਲ ਦੇ ਨਾਲ ਖੜ੍ਹਾ ਹੈ। ਮੰਗਲਵਾਰ ਨੂੰ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਪੀਐਮ ਮੋਦੀ ਨਾਲ ਫ਼ੋਨ 'ਤੇ ਗੱਲ ਕੀਤੀ। ਇਸ ਗੱਲਬਾਤ ਵਿੱਚ ਪੀਐਮ ਮੋਦੀ ਨੇ ਇੱਕ ਵਾਰ ਫਿਰ ਦੁਹਰਾਇਆ ਕਿ ਭਾਰਤ ਇਜ਼ਰਾਈਲ ਦੇ ਨਾਲ ਹੈ ਅਤੇ ਹਰ ਤਰ੍ਹਾਂ ਦੇ ਅੱਤਵਾਦ ਦੀ ਸਖ਼ਤ ਨਿੰਦਾ ਕਰਦਾ ਹੈ। ਮੱਧ ਪੂਰਬ ਦੇ ਇਸਲਾਮੀ ਦੇਸ਼ ਫਿਲਸਤੀਨ ਦੇ ਨਾਲ ਮਜ਼ਬੂਤੀ ਨਾਲ ਖੜ੍ਹੇ ਨਜ਼ਰ ਆ ਰਹੇ ਹਨ ਅਤੇ ਫਲਸਤੀਨੀਆਂ ਲਈ ਵੱਖਰੇ ਰਾਸ਼ਟਰ ਦੀ ਮੰਗ ਕਰ ਰਹੇ ਹਨ। ਹਾਲਾਂਕਿ, ਯੂਏਈ, ਬਹਿਰੀਨ, ਮੋਰੱਕੋ ਵਰਗੇ ਕੁਝ ਇਸਲਾਮਿਕ ਦੇਸ਼ਾਂ ਦਾ ਰਵੱਈਆ ਹੁਣ ਇਜ਼ਰਾਈਲ ਪ੍ਰਤੀ ਬਦਲ ਰਿਹਾ ਹੈ। ਯੂਏਈ ਅਤੇ ਬਹਿਰੀਨ ਨੇ ਵੀ ਹਮਲੇ ਲਈ ਹਮਾਸ ਦੀ ਨਿੰਦਾ ਕੀਤੀ ਹੈ। ਭਾਰਤ 'ਚ ਵੀ ਇਸ ਮਾਮਲੇ 'ਤੇ ਸਿਆਸੀ ਚਰਚਾ ਤੇਜ਼ ਹੋ ਗਈ ਹੈ ਕਿਉਂਕਿ ਭਾਰਤ ਰਵਾਇਤੀ ਤੌਰ 'ਤੇ ਫਲਸਤੀਨ ਦਾ ਸਮਰਥਨ ਕਰਦਾ ਰਿਹਾ ਹੈ ਪਰ ਮੋਦੀ ਸਰਕਾਰ ਖੁੱਲ੍ਹ ਕੇ ਇਜ਼ਰਾਈਲ ਨਾਲ ਖੜ੍ਹੀ ਨਜ਼ਰ ਆ ਰਹੀ ਹੈ।ਹਮਾਸ ਦੇ ਹਮਲੇ ਦੇ ਕੁਝ ਘੰਟਿਆਂ ਬਾਅਦ ਪੀਐਮ ਮੋਦੀ ਨੇ ਟਵਿੱਟਰ 'ਤੇ ਇੱਕ ਟਵੀਟ ਵਿੱਚ ਕਿਹਾ, 'ਅਸੀਂ ਇਸ ਮੁਸ਼ਕਲ ਸਮੇਂ ਵਿੱਚ ਇਜ਼ਰਾਈਲ ਦੇ ਨਾਲ ਇੱਕਜੁੱਟਤਾ ਵਿੱਚ ਖੜੇ ਹਾਂ।' Deeply shocked by the news of terrorist attacks in Israel. Our thoughts and prayers are with the innocent victims and their families. We stand in solidarity with Israel at this difficult hour. — Narendra Modi (@narendramodi) October 7, 2023...

mki5864

ਮਾਲੇਰਕੋਟਲਾ : ਸ਼੍ਰੋਮਣੀ ਅਕਾਲੀ ਦਲ ਵਿਚ ਬਹੁਤ ਜਲਦ ਨਵੀਆਂ ਨਿਯੁਕਤੀਆਂ ਕੀਤੀਆਂ ਜਾਣਗੀਆਂ। ਇਸ ਲਈ ਹਰ ਪੱਖ ਸੂਚੀਆਂ ਤਿਆਰ ਕੀਤੀਆਂ ਜਾ ਰਹੀਆਂ ਹਨ। ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੀ ਹਲਕਾ ਇੰਚਾਰਜ ਬੀਬਾ ਜ਼ਾਹਿਦਾ ਸੁਲੇਮਾਨ ਨੇ ਇਥੇ ਜਾਰੀ ਇਕ ਬਿਆਨ ਵਿਚ ਕੀਤਾ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤਰਲੋਚਨ ਸਿੰਘ ਧਲੇਰ, ਸਰਕਲ ਪ੍ਰਧਾਨ  ਗੁਰਮੇਲ ਸਿੰਘ ਨੌਧਰਾਣੀ, ਰਾਜਪਾਲ ਸਿੰਘ ਰਾਜੂ ਚੱਕ ਅਤੇ ਸ਼ਹਿਰੀ ਸਰਕਲ ਪ੍ਰਧਾਨ ਸ਼ਫ਼ੀਕ ਚੌਹਾਨ ਦਰਮਿਆਨ ਹੋਈ ਮੀਟਿੰਗ ਵਿਚ ਨਵੀਆਂ ਨਿਯੁਕਤੀਆਂ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਬੀਬਾ ਜ਼ਾਹਿਦਾ ਸੁਲੇਮਾਨ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਮਾਲੇਰਕੋਟਲਾ ਵਿਚ ਪੈਂਦੇ ਪਿੰਡਾਂ ਨੂੰ ਤਿੰਨ ਸਰਕਲਾਂ ਵਿਚ ਵੰਡਿਆ ਗਿਆ ਹੈ। ਤਿੰਨਾਂ ਸਰਕਲਾਂ ਦੇ ਪ੍ਰਧਾਨ, ਯੂਥ ਪ੍ਰਧਾਨ ਅਤੇ ਐਸ.ਸੀ. ਪ੍ਰਧਾਨ ਨਿਯੁਕਤ ਕੀਤੇ ਜਾਣਗੇ। ਇਸੇ ਤਰ੍ਹਾਂ ਸ਼ਹਿਰ ਵਿਚ ਵਿਧਾਨ ਸਭਾ ਹਲਕਾ ਅਤੇ ਲੋਕ ਸਭਾ ਹਲਕਾ ਮੁਤਾਬਕ ਬਣਾਏ ਗਏ 27 ਵਾਰਡਾਂ ਨੂੰ ਵੀ ਤਿੰਨ ਸਰਕਲਾਂ ਵਿਚ ਵੰਡਿਆ ਗਿਆ ਹੈ। ਇਨ੍ਹਾਂ ਤਿੰਨਾਂ ਸਰਕਲਾਂ ਦੇ ਪ੍ਰਧਾਨ, ਯੂਥ ਪ੍ਰਧਾਨ ਅਤੇ ਐਸ.ਸੀ. ਪ੍ਰਧਾਨ ਨਿਯੁਕਤ ਕੀਤੇ ਜਾਣਗੇ। ਵਪਾਰ ਮੰਡਲ ਅਤੇ ਸਟੂਡੈਂਟਸ ਆਰਗੇਨਾਈਜ਼ੇਸ਼ਨ ਆਫ਼ ਇੰਡੀਆ (ਸੋਈ) ਦੇ ਵਰਕਰਾਂ ਨੂੰ ਅਹੁਦੇਦਾਰੀਆਂ ਦਿਤੀਆਂ ਜਾਣਗੀਆਂ। ਬੀਬਾ ਜ਼ਾਹਿਦਾ ਸੁਲੇਮਾਨ ਨੇ ਦਾਅਵਾ ਕੀਤਾ ਕਿ ਮਾਲੇਰਕੋਟਲਾ ਵਿਚ ਸ਼੍ਰੋਮਣੀ ਅਕਾਲੀ ਦਲ ਦਾ ਨਵਾਂ ਕਾਡਰ ਤਿਆਰ ਹੋ ਚੁੱਕਾ ਹੈ। ਅਕਾਲੀ ਨੇਤਾ ਅਤੇ ਵਰਕਰ ਬਹੁਤ ਹੀ ਗੰਭੀਰਤਾ ਨਾਲ ਹਲਕੇ ਦੇ ਮਸਲਿਆਂ ਨੂੰ ਚੁੱਕ ਰਹੇ ਹਨ। ਅਹੁਦੇਦਾਰੀਆਂ ਅਤੇ ਜ਼ਿੰਮੇਦਾਰੀਆਂ ਮਿਲਣ ਮਗਰੋਂ ਵਰਕਰ ਹੋਰ ਵੀ ਤਨਦੇਹੀ ਨਾਲ ਕੰਮ ਕਰਨਗੇ। ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੀ ਸਥਾਨਕ ਲੀਡਰਸ਼ਿਪ ਨੇ ਇਹ ਵੀ ਫ਼ੈਸਲਾ ਕੀਤਾ ਹੈ ਕਿ ਹਲਕਾ ਇੰਚਾਰਜ ਬੀਬਾ ਜ਼ਾਹਿਦਾ ਸੁਲੇਮਾਨ ਦੀ ਸਹਾਇਤਾ ਲਈ ਸਿਆਸੀ ਅਤੇ ਮੀਡੀਆ ਸਲਾਹਕਾਰ ਵੀ ਨਿਯੁਕਤ ਕੀਤੇ ਜਾਣਗੇ ਤਾਕਿ ਪਾਰਟੀ ਦੀਆਂ ਗਤੀਵਿਧੀਆਂ ਨੂੰ ਸਹੀ ਅਤੇ ਢੁਕਵੇਂ ਤਰੀਕੇ ਨਾਲ ਚਲਾਇਆ ਜਾ ਸਕੇ।

jkio45693

ਨਵੀਂ ਦਿੱਲੀ: ਪਠਾਨਕੋਟ ਹਮਲੇ ਦੇ ਮਾਸਟਰਮਾਈਂਡ ਅਤੇ ਭਾਰਤ ਦੇ ਸਭ ਤੋਂ ਵੱਧ ਲੋੜੀਂਦੇ ਅੱਤਵਾਦੀਆਂ ਵਿੱਚੋਂ ਇੱਕ ਸ਼ਾਹਿਦ ਲਤੀਫ ਦੀ ਬੁੱਧਵਾਰ ਨੂੰ ਪਾਕਿਸਤਾਨ ਦੇ ਸਿਆਲਕੋਟ ਵਿੱਚ ਅਣਪਛਾਤੇ ਹਮਲਾਵਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਦੱਸ ਦੇਈਏ ਕਿ ਸ਼ਾਹਿਦ ਲਤੀਫ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ (JeM) ਦਾ ਮੈਂਬਰ ਸੀ ਅਤੇ 2 ਜਨਵਰੀ 2016 ਨੂੰ ਪਠਾਨਕੋਟ ਹਮਲੇ ਦਾ ਮੁੱਖ ਸਾਜ਼ਿਸ਼ਕਰਤਾ ਸੀ। ਉਸ ਨੇ ਸਿਆਲਕੋਟ ਤੋਂ ਹਮਲੇ ਦਾ ਤਾਲਮੇਲ ਕੀਤਾ ਸੀ ਅਤੇ ਚਾਰ ਜੈਸ਼ ਅੱਤਵਾਦੀਆਂ ਨੂੰ ਪਠਾਨਕੋਟ ਭੇਜਿਆ ਸੀ। ਉਸ ਨੂੰ ਨਵੰਬਰ 1994 ਵਿੱਚ ਗੈਰਕਾਨੂੰਨੀ (ਸਰਗਰਮੀਆਂ) ਦੀ ਰੋਕਥਾਮ ਐਕਟ (ਯੂਏਪੀਏ) ਦੇ ਤਹਿਤ ਦਹਿਸ਼ਤਗਰਦੀ ਦੇ ਦੋਸ਼ਾਂ ਵਿੱਚ ਭਾਰਤ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ, ਅਤੇ ਭਾਰਤ ਵਿਚ ਸਜ਼ਾ ਪੂਰੀ ਹੋਣ ਤੋਂ ਬਾਅਦ ਉਸਨੂੰ 2010 ਵਿਚ ਵਾਹਗਾ ਰਾਹੀਂ ਪਾਕਿਸਤਾਨ ਭੇਜ ਦਿੱਤਾ ਗਿਆ ਸੀ। ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਦੀ ਜਾਂਚ ਦਾ ਕਹਿਣਾ ਸੀ ਕਿ ਲਤੀਫ਼ 2010 ਵਿੱਚ ਰਿਹਾਈ ਤੋਂ ਬਾਅਦ ਪਾਕਿਸਤਾਨ ਵਿੱਚ ਜੇਹਾਦੀ ਫੈਕਟਰੀ ਵਿੱਚ ਵਾਪਸ ਚਲਾ ਗਿਆ ਸੀ। ਉਸ ਨੂੰ ਭਾਰਤ ਸਰਕਾਰ ਨੇ ਇੱਕ ਲੋੜੀਂਦੇ ਅੱਤਵਾਦੀ ਵਜੋਂ ਸੂਚੀਬੱਧ ਕੀਤਾ ਸੀ।

nru52369

ਚੰਡੀਗੜ੍ਹ: ਜੰਮੂ ਕਸ਼ਮੀਰ ਪੁਲਿਸ ਤੇ ਪੰਜਾਬ ਪੁਲਿਸ ਨੇ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਮੁੱਲਾਂਪੁਰ ਦਾਖਾ ਤੋਂ ਇੱਕ ਨਸ਼ਾ ਤਸਕਰ ਨੂੰ 38 ਜਾਅਲੀ ਵਾਹਨ ਨੰਬਰ ਪਲੇਟਾਂ ਅਤੇ 1 ਰਿਵਾਲਵਰ ਸਮੇਤ 4.94 ਕਰੋੜ ਰੁਪਏ ਦੀ ਨਕਦੀ ਬਰਾਮਦ ਕੀਤੀ ਹੈ। ਵਰਨਣਯੋਗ ਹੈ ਕਿ ਇਹ ਅਪਰਾਧੀ ਜੰਮੂ ਵਿੱਚ ਹਾਲ ਹੀ ਵਿੱਚ ਬਰਾਮਦ ਹੋਈ 30 ਕਿਲੋ ਹੈਰੋਇਨ ਦੇ ਮੁੱਖ ਮੁਲਜ਼ਮਾਂ ਵਿੱਚੋਂ ਇੱਕ ਹੈ। ਪੁਲਿਸ ਵਲੋਂ ਜਾਂਚ ਚੱਲ ਰਹੀ ਹੈ।ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਚੰਡੀਗੜ੍ਹ ਲਿਜਾਇਆ ਜਾ ਰਿਹਾ ਹੈ। ਮੁਲਜ਼ਮ ਨੂੰ ਲੁਧਿਆਣਾ ਦੇ ਮੁੱਲਾਪੁਰ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਮੁਲਜ਼ਮ ਬੰਗਾ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ।  

mukesh253698

Mukesh Ambani Richest Indian : ਰਿਲਾਇੰਸ ਇੰਡਸਟਰੀਜ਼ ਦੇ ਮੁਖੀ ਮੁਕੇਸ਼ ਅੰਬਾਨੀ ਭਾਰਤ ਦੇ ਸਭ ਤੋਂ ਅਮੀਰ ਵਿਅਕਤੀ ਬਣ ਗਏ ਹਨ। ਮੁਕੇਸ਼ ਅੰਬਾਨੀ ਨੇ ਹੁਣ ਤੱਕ ਅਡਾਨੀ ਸਮੂਹ ਦੇ ਮੁਖੀ ਗੌਤਮ ਅਡਾਨੀ ਨੂੰ ਪਛਾੜ ਦਿੱਤਾ ਹੈ, ਜੋ ਸਭ ਤੋਂ ਅਮੀਰ ਭਾਰਤੀਆਂ ਦੀ ਸੂਚੀ ਵਿੱਚ ਪਹਿਲੇ ਸਥਾਨ 'ਤੇ ਸਨ। ਜਦਕਿ ਸੀਰਮ ਇੰਸਟੀਚਿਊਟ ਆਫ ਇੰਡੀਆ ਦੇ ਸੰਸਥਾਪਕ ਸਾਈਰਸ ਐਸ ਪੂਨਾਵਾਲਾ ਤੀਜੇ ਸਥਾਨ 'ਤੇ ਹਨ। ਸਾਇਰਸ ਪੂਨਾਵਾਲਾ, ਸ਼ਿਵ ਨਾਦਰ ਦੇ ਨਾਲ-ਨਾਲ ਕੈਵਲਿਆ ਵੋਹਰਾ ਨੇ ਵੀ ਅਮੀਰਾਂ ਦੀ ਸੂਚੀ 'ਚ ਜਗ੍ਹਾ ਬਣਾਈ ਹੈ। ਇਸ ਦੇ ਨਾਲ ਹੀ ਬਾਈਜੂ ਦੇ ਸੰਸਥਾਪਕ ਬਾਈਜੂ ਰਵਿੰਦਰਨ ਨੂੰ ਸੂਚੀ ਤੋਂ ਬਾਹਰ ਕਰ ਦਿੱਤਾ ਗਿਆ ਹੈ। ਮੰਗਲਵਾਰ ਨੂੰ ਜਾਰੀ ਹੁਰੂਨ ਇੰਡੀਆ ਰਿਚ ਲਿਸਟ 2023 ਦੇ ਮੁਤਾਬਕ ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਅਡਾਨੀ ਗਰੁੱਪ ਦੇ ਮੁਖੀ ਗੌਤਮ ਅਡਾਨੀ ਨੂੰ ਪਛਾੜ ਕੇ ਸਭ ਤੋਂ ਅਮੀਰ ਭਾਰਤੀ ਬਣ ਗਏ ਹਨ। 2022 ਵਿੱਚ ਗੌਤਮ ਅਡਾਨੀ ਮੁਕੇਸ਼ ਅੰਬਾਨੀ ਤੋਂ 3 ਲੱਖ ਕਰੋੜ ਰੁਪਏ ਅੱਗੇ ਸੀ। ਹਾਲਾਂਕਿ, ਮੁਕੇਸ਼ ਅੰਬਾਨੀ ਨੇ ਹੁਣ ਇਸ ਪਾੜੇ ਨੂੰ ਪੂਰਾ ਕਰ ਲਿਆ ਹੈ ਅਤੇ 2023 ਵਿੱਚ ਇਸ ਤੋਂ ਅੱਗੇ ਨਿਕਲ ਗਏ ਹਨ। ਮੁਕੇਸ਼ ਅੰਬਾਨੀ ਦੀ ਕੁੱਲ ਜਾਇਦਾਦ 8.08 ਲੱਖ ਕਰੋੜ ਰੁਪਏ ਤੱਕ ਪਹੁੰਚ ਗਈ ਹੈ। 61 ਸਾਲਾ ਅਡਾਨੀ 2019 ਵਿਚ ਛੇਵੇਂ ਸਥਾਨ ਤੋਂ 2023 ਵਿਚ ਦੂਜੇ ਸਥਾਨ 'ਤੇ ਆ ਗਿਆ ਹੈ। ਉਨ੍ਹਾਂ ਦੀ ਕੁੱਲ ਜਾਇਦਾਦ 4.74 ਲੱਖ ਕਰੋੜ ਰੁਪਏ ਹੈ। ਹਾਲਾਂਕਿ ਉਸ ਦੀ ਦੌਲਤ ਵਿੱਚ ਪੰਜ ਗੁਣਾ ਵਾਧਾ ਹੋਇਆ ਹੈ। ਅੰਬਾਨੀ ਦੀ ਦੌਲਤ ਪਿਛਲੇ ਪੰਜ ਸਾਲਾਂ ਵਿੱਚ 2.1 ਗੁਣਾ ਵਧੀ ਹੈ, ਜਦੋਂ ਕਿ ਸਾਇਰਸ ਪੂਨਾਵਾਲਾ 2.78 ਲੱਖ ਕਰੋੜ ਰੁਪਏ ਦੀ ਜਾਇਦਾਦ ਨਾਲ ਸੂਚੀ ਵਿੱਚ ਤੀਜੇ ਸਥਾਨ 'ਤੇ ਹਨ। ਸਾਇਰਸ ਪੂਨਾਵਾਲਾ ਅਤੇ ਉਨ੍ਹਾਂ ਦੇ ਪਰਿਵਾਰ ਦੀ ਦੌਲਤ ਵਿੱਚ ਤਿੰਨ ਗੁਣਾ ਵਾਧਾ ਹੋਇਆ ਹੈ। ਹੁਰੁਨ ਇੰਡੀਆ ਰਿਚ ਲਿਸਟ 2023ਮੁਕੇਸ਼ ਅੰਬਾਨੀ -ਕੁੱਲ ਕੀਮਤ 8.08 ਲੱਖ ਕਰੋੜ ਰੁਪਏ ਹੈ।ਗੌਤਮ ਅਡਾਨੀ-ਕੁੱਲ ਕੀਮਤ 4.74 ਲੱਖ ਕਰੋੜ ਰੁਪਏ ਹੈ।ਸਾਇਰਸ ਪੂਨਾਵਾਲਾ -ਕੁੱਲ ਕੀਮਤ 2.78 ਲੱਖ ਕਰੋੜ ਰੁਪਏ ਹੈ।ਸ਼ਿਵ ਨਦਰ -ਕੁੱਲ ਕੀਮਤ 2.28 ਲੱਖ ਕਰੋੜ ਰੁਪਏ ਹੈ।ਗੋਪੀਚੰਦ ਹਿੰਦੂਜਾ -ਕੁੱਲ ਕੀਮਤ 1.76 ਲੱਖ ਕਰੋੜ ਰੁਪਏ ਹੈ।ਦਿਲੀਪ ਸੰਘਵੀ -ਕੁੱਲ ਕੀਮਤ 1.64 ਲੱਖ ਕਰੋੜ ਰੁਪਏ ਹੈ।ਐਲ ਐਨ ਮਿੱਤਲ-ਕੁੱਲ ਕੀਮਤ 1.62 ਲੱਖ ਕਰੋੜ ਰੁਪਏ ਹੈ।ਰਾਧਾਕਿਸ਼ਨ ਦਮਾਨੀ-ਕੁੱਲ ਕੀਮਤ 1.43 ਲੱਖ ਕਰੋੜ ਰੁਪਏ ਹੈ।ਕੁਮਾਰ ਮੰਗਲਮ ਬਿਰਲਾ -ਕੁੱਲ ਕੀਮਤ 1.25 ਲੱਖ ਕਰੋੜ ਰੁਪਏ ਹੈਨੀਰਜ ਬਜਾਜ -ਕੁੱਲ ਕੀਮਤ 1.20 ਲੱਖ ਕਰੋੜ ਰੁਪਏ ਹੈ...