ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਵਿਚਾਰ-ਚਰਚਾ ਕੀਤੀ ਗਈ। ਮੰਤਰੀ ਮੰਡਲ ਨੇ ਕਿਹਾ ਕਿ ਪੰਜਾਬ ਕੋਲ ਕਿਸੇ ਸੂਬੇ ਨੂੰ ਦੇਣ ਲਈ ਵਾਧੂ ਪਾਣੀ ਨਹੀਂ ਜਿਸ ਕਰਕੇ ਸਤਲੁਜ ਯਮੁਨਾ ਲਿੰਕ (ਐਸ.ਵਾਈ.ਐਲ.) ਨਹਿਰ ਦੀ ਉਸਾਰੀ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਮੰਤਰੀ ਮੰਡਲ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਸਤਲੁਜ ਦਰਿਆ ਪਹਿਲਾਂ ਹੀ ਸੁੱਕ ਚੁੱਕ ਹੈ ਅਤੇ ਪੰਜਾਬ ਕੋਲ ਕਿਸੇ ਹੋਰ ਸੂਬੇ ਨਾਲ ਇਕ ਬੂੰਦ ਵੀ ਸਾਂਝੀ ਕਰਨ ਦਾ ਸਵਾਲ ਹੀ ਪੈਦਾ ਨਹੀਂ ਉਠਦਾ। ਪੰਜਾਬ ਕੋਲ ਹਰਿਆਣਾ ਨਾਲ ਸਾਂਝਾ ਕਰਨ ਲਈ ਵਾਧੂ ਪਾਣੀ ਨਹੀਂ ਹੈ ਅਤੇ ਕੌਮਾਂਤਰੀ ਨੇਮਾਂ ਦੇ ਮੁਤਾਬਕ ਪਾਣੀ ਦੀ ਮੌਜੂਦਗੀ ਬਾਰੇ ਮੁੜ ਮੁਲਾਂਕਣ ਕਰਨ ਦੀ ਲੋੜ ਹੈ। ਮੰਤਰੀ ਮੰਡਲ ਨੇ ਇਹ ਨੁਕਤ ਵੀ ਵਿਚਾਰਿਆ ਕਿ ਪੰਜਾਬ ਦੇ 76.5 ਫੀਸਦੀ ਬਲਾਕ (153 ਵਿੱਚੋਂ 117) ਖਤਰੇ ਦੀ ਕਗਾਰ ਉਤੇ ਹਨ ਜਦਕਿ ਧਰਤੀ ਹੇਠੋਂ 100 ਫੀਸਦੀ ਤੋਂ ਵੱਧ ਪਾਣੀ ਕੱਢਿਆ ਜਾ ਰਿਹਾ ਹੈ। ਦੂਜੇ ਪਾਸੇ ਹਰਿਆਣਾ ਵਿੱਚ ਸਿਰਫ 61.5 ਫੀਸਦੀ (143 ਵਿੱਚੋਂ 88 ਬਲਾਕ) ਖਤਰੇ ਦੀ ਸਥਿਤੀ ਵਿੱਚ ਹਨ। ਕੈਦੀਆਂ ਦੀ ਅਗਾਊਂ ਰਿਹਾਈ ਦੇ ਮਾਮਲੇ ਭੇਜਣ ਦੀ ਮਨਜ਼ੂਰੀਮੰਤਰੀ ਮੰਡਲ ਨੇ ਸੂਬੇ ਦੀਆਂ ਜੇਲ੍ਹਾਂ ਵਿੱਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਦੋ ਕੈਦੀਆਂ ਦੀ ਅਗਾਊਂ ਰਿਹਾਈ ਦੇ ਕੇਸ ਭੇਜਣ ਲਈ ਵੀ ਸਹਿਮਤੀ ਦੇ ਦਿੱਤੀ ਹੈ। ਮੰਤਰੀ ਮੰਡਲ ਦੀ ਮਨਜ਼ੂਰੀ ਤੋਂ ਬਾਅਦ ਅਗਾਊਂ ਰਿਹਾਈ ਦੇ ਕੇਸ ਭਾਰਤੀ ਸੰਵਿਧਾਨ ਦੀ ਧਾਰਾ 161 ਅਧੀਨ ਵਿਚਾਰਨ ਲਈ ਪੰਜਾਬ ਦੇ ਰਾਜਪਾਲ ਨੂੰ ਭੇਜੇ ਜਾਣਗੇ। ਲੋਕਾਂ ਨੂੰ ਵੱਡੀ ਰਾਹਤ, 31 ਦਸੰਬਰ ਤੱਕ 3 ਫੀਸਦੀ ਵਾਧੂ ਸਟੈਂਪ ਡਿਊਟੀ ਤੋਂ ਛੋਟਪੰਜਾਬ ਵਾਸੀਆਂ ਨੂੰ ਵੱਡੀ ਰਾਹਤ ਦਿੰਦਿਆਂ ਮੰਤਰੀ ਮੰਡਲ ਨੇ ਸ਼ਹਿਰੀ ਇਲਾਕਿਆਂ (ਮਿਊਂਸਪਲ ਕਾਰਪੋਰੇਸ਼ਨ ਅਤੇ ਕਲਾਸ-1 ਨਗਰ ਕੌਂਸਲਾਂ) ਵਿੱਚ 31 ਦਸੰਬਰ, 2023 ਤੱਕ ਜਾਇਦਾਦ ਦੀ ਰਜਿਸਟ੍ਰੇਸ਼ਨ ਉਤੇ 3 ਫੀਸਦੀ ਵਾਧੂ ਸਟੈਂਪ ਡਿਊਟੀ (ਸਮਾਜਿਕ ਸੁਰੱਖਿਆ ਫੰਡ) ਤੋਂ ਛੋਟ ਦੇਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਲੋਕਾਂ ਦੇ ਵਡੇਰੇ ਹਿੱਤਾਂ ਦੇ ਮੱਦੇਨਜ਼ਰ ਮੰਤਰੀ ਮੰਡਲ ਨੇ ਭਾਰਤੀ ਸਟੈਂਪ ਐਕਟ-1899 ਦੀ ਧਾਰਾ 3-ਸੀ ਅਤੇ ਸ਼ਡਿਊਲ 1-ਬੀ ਜੋ ਕਿ ਭਾਰਤੀ ਸਟੈਂਪ ਐਕਟ, 1899 ਦੇ ਅਧੀਨ ਵਸੂਲਣਯੋਗ ਹੈ, ਨੂੰ ਖਤਮ ਕਰਨ ਲਈ ਮਨਜ਼ੂਰੀ ਦੇ ਦਿੱਤੀ ਹੈ। ਇਸ ਕਦਮ ਨਾਲ ਸ਼ਹਿਰੀ ਇਲਾਕਿਆਂ (ਨਗਰ ਨਿਗਮ ਅਤੇ ਕਲਾਸ-1 ਨਗਰ ਕੌਂਸਲਾਂ) ਅੰਦਰ ਜ਼ਮੀਨ ਖਰੀਦਣ ਵਾਲਿਆਂ ਨੂੰ ਛੋਟ ਮਿਲੇਗੀ। ਪੀ.ਜੀ.ਐਸ.ਟੀ. (ਸੋਧ) ਬਿੱਲ-2023 ਦੀ ਤਜਵੀਜ਼ ਨੂੰ ਪ੍ਰਵਾਨਗੀਮੰਤਰੀ ਮੰਡਲ ਨੇ ਪੰਜਾਬ ਗੁੱਡਜ਼ ਐਂਡ ਸਰਵਿਸਜ਼ ਟੈਕਸ (ਸੋਧ) ਬਿੱਲ-2023 ਨੂੰ ਪੇਸ਼ ਕਰਨ ਦੇ ਪ੍ਰਸਤਾਵ ਨੂੰ ਹਰੀ ਝੰਡੀ ਦੇ ਦਿੱਤੀ ਹੈ ਜਿਸ ਨਾਲ ਜੀ.ਐਸ.ਟੀ. ਕੌਂਸਲ ਦੇ ਆਦੇਸ਼ਾਂ ਮੁਤਾਬਕ ਪੰਜਾਬ ਗੁੱਡਜ਼ ਐਂਡ ਸਰਵਿਸਜ਼ ਵਿੱਚ ਲੋੜੀਂਦੀਆਂ ਸੋਧਾਂ ਕੀਤੀਆਂ ਜਾਣਗੀਆਂ। ਟੈਕਸਦਾਤਾਵਾਂ ਦੀ ਸਹੂਲਤ ਅਤੇ ਕਾਰੋਬਾਰ ਨੂੰ ਸੁਖਾਲਾ ਬਣਾਉਣ ਨੂੰ ਉਤਸ਼ਾਹਤ ਕਰਨ ਲਈ ਪੰਜਾਬ ਜੀ.ਐਸ.ਟੀ. ਐਕਟ-2017 ਵਿੱਚ ਕੁਝ ਸੋਧਾਂ ਕਰਨ ਦਾ ਪ੍ਰਸਤਾਵ ਹੈ ਜਿਨ੍ਹਾਂ ਵਿੱਚ ਜੀ.ਐਸ.ਟੀ. ਅਪੀਲ ਟਿ੍ਰਬਿਊਨਲ ਅਤੇ ਇਸ ਦੇ ਰਾਜ ਬੈਂਚਾਂ ਦਾ ਗਠਨ, ਕੁਝ ਅਪਰਾਧਾਂ ਨੂੰ ਗੈਰ-ਅਪਰਾਧਿਕ ਬਣਾਉਣਾ, ਛੋਟੇ ਵਪਾਰੀਆਂ ਨੂੰ ਈ-ਕਾਮਰਸ ਅਪ੍ਰੇਟਰਾਂ ਵੱਲੋਂ ਮਾਲ ਦੀ ਸਪਲਾਈ ਕਰਨ ਦੀ ਸਹੂਲਤ, ਜਾਣਕਾਰੀ ਦੀ ਸਹਿਮਤੀ ਅਧਾਰਿਤ ਸ਼ੇਅਰਿੰਗ ਅਤੇ ਆਨਲਾਈਨ ਗੇਮਿੰਗ ਅਤੇ ਟੈਕਸ ਲਈ ਕਾਨੂੰਨੀ ਵਿਵਸਥਾਵਾਂ ਆਦਿ ਸ਼ਾਮਲ ਹਨ। ਮੌਜੂਦਾ ਇਕਹਿਰੀਆਂ ਇਮਾਰਤਾਂ ਨੂੰ ਰੈਗੂਲਰ ਕਰਨ ਲਈ ਨੀਤੀ ਨੂੰ ਹਰੀ ਝੰਡੀਹਾਲ ਹੀ ਵਿੱਚ ਹੋਈਆਂ ‘ਸਰਕਾਰ-ਸਨਅਤਕਾਰ ਮਿਲਣੀਆਂ’ ਦੌਰਾਨ ਉਦਯੋਗਪਤੀਆਂ ਨਾਲ ਕੀਤੇ ਵਾਅਦੇ ਮੁਤਾਬਕ ਮੰਤਰੀ ਮੰਡਲ ਨੇ ਮੌਜੂਦਾ ਇਕਹਿਰੀਆਂ ਇਮਾਰਤਾਂ ਨੂੰ ਰੈਗੂਲਰ ਕਰਨ ਦੀ ਨੀਤੀ ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਹ ਫੈਸਲਾ ਮਿਊਂਸਪਲ ਹੱਦ, ਅਰਬਨ ਅਸਟੇਟ ਅਤੇ ਉਦਯੋਗਿਕ ਫੋਕਲ ਪੁਆਇੰਟ ਤੋਂ ਬਾਹਰ ਬਿਨਾਂ ਪ੍ਰਵਾਨਗੀ ਤੋਂ ਬਣਾਈਆਂ ਇਕਹਿਰੀਆਂ ਇਮਾਰਤਾਂ ਉਤੇ ਲਾਗੂ ਹੋਵੇਗਾ ਜਿਨ੍ਹਾਂ ਵਿੱਚ ਹੋਟਲ, ਮਲਟੀਪਲੈਕਸ, ਫਾਰਮਹਾਊਸ, ਸਿੱਖਿਆ, ਮੈਡੀਕਲ ਤੇ ਸਨਅਤੀ ਸੰਸਥਾਵਾਂ ਅਤੇ ਹੋਰ ਇਮਾਰਤਾਂ ਸ਼ਾਮਲ ਹਨ। ਇਸ ਨੀਤੀ ਅਨੁਸਾਰ ਹੁਣ ਤੱਕ ਬਿਨਾਂ ਪ੍ਰਵਾਨਗੀ ਤੋਂ ਬਣਾਈਆਂ ਗਈਆਂ ਇਕਹਿਰੀਆਂ ਇਮਾਰਤਾਂ ਨੂੰ ਰੈਗੂਲਰ ਕਰਵਾਉਣ ਲਈ 31 ਦਸੰਬਰ, 2023 ਤੱਕ ਅਪਲਾਈ ਕਰਨ ਦਾ ਮੌਕਾ ਦਿੱਤਾ ਜਾਵੇਗਾ। ਇਸ ਨੀਤੀ ਦੇ ਤਹਿਤ ਇਮਾਰਤ ਦੇ ਮੰਤਵ ਅਨੁਸਾਰ ਬਣਦੇ ਵੱਖ-ਵੱਖ ਸੀ.ਐਲ.ਯੂ., ਈ.ਡੀ.ਸੀ., ਐਸ.ਆਈ.ਐਫ., ਰੈਗੂਲਰਾਈਜੇਸ਼ਨ ਫੀਸ, ਪ੍ਰੋਸੈਸਿੰਗ ਫੀਸ ਅਤੇ ਮਾਈਨਿੰਗ ਚਾਰਜ ਜੋ ਵੀ ਲਾਗੂ ਹੋਣ, ਜਮ੍ਹਾਂ ਕਰਵਾਉਣ ਮੌਕੇ ਸਬੰਧਤ ਦਸਤਾਵੇਜ਼ ਜਮ੍ਹਾਂ ਕਰਵਾ ਕੇ ਲਾਭ ਪ੍ਰਾਪਤ ਕੀਤਾ ਜਾ ਸਕਦਾ ਹੈ। ਇਸ ਨੀਤੀ ਅਨੁਸਾਰ ਪ੍ਰਾਪਤ ਹੋਣ ਵਾਲੇ ਕੇਸਾਂ ਦਾ ਨਿਪਟਾਰਾ ਛੇ ਮਹੀਨੇ ਦੇ ਅੰਦਰ ਕੀਤਾ ਜਾਵੇਗਾ। ...
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵੱਖ-ਵੱਖ ਵਿਭਾਗਾਂ ਵਿੱਚ 36,796 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣ ਦੀ ਪ੍ਰਕਿਰਿਆ ਮੁਕੰਮਲ ਕਰ ਕੇ ਪੰਜਾਬ ਦੀ ਜਵਾਨੀ ਨੂੰ ਸਰਕਾਰੀ ਨੌਕਰੀਆਂ ਦੇਣ ਦੀ ਮੁਹਿੰਮ ਜਾਰੀ ਰੱਖੀ ਹੋਈ ਹੈ।ਸਹਿਕਾਰੀ ਵਿਭਾਗ ਵਿੱਚ ਨਵ-ਨਿਯੁਕਤ 272 ਸਹਿਕਾਰੀ ਇੰਸਪੈਕਟਰਾਂ ਨੂੰ ਨਿਯੁਕਤੀ ਪੱਤਰ ਦੇਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਾਰੀਆਂ 36,796 ਨਿਯੁਕਤੀਆਂ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ਉਤੇ ਹੋਈਆਂ ਹਨ। ਉਨ੍ਹਾਂ ਕਿਹਾ ਕਿ ਪੂਰੀ ਪਾਰਦਰਸ਼ੀ ਪ੍ਰਕਿਰਿਆ ਅਪਨਾਉਣ ਤੋਂ ਬਾਅਦ ਇਹ ਨਿਯੁਕਤੀਆਂ ਕੀਤੀਆਂ ਗਈਆਂ ਹਨ ਅਤੇ ਇਨ੍ਹਾਂ ਨੌਜਵਾਨਾਂ ਨੇ ਬੇਹੱਦ ਮੁਕਾਬਲੇ ਵਾਲੀਆਂ ਪ੍ਰੀਖਿਆਵਾਂ ਪਾਸ ਕਰਨ ਮਗਰੋਂ ਇਹ ਨੌਕਰੀਆਂ ਹਾਸਲ ਕੀਤੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਦਾ ਪਹਿਲੇ ਦਿਨ ਤੋਂ ਹੀ ਇਕੋ-ਇਕ ਏਜੰਡਾ ਨੌਜਵਾਨਾਂ ਨੂੰ ਨੌਕਰੀਆਂ ਮੁਹੱਈਆ ਕਰ ਕੇ ਉਨ੍ਹਾਂ ਨੂੰ ਵੱਧ ਅਧਿਕਾਰ ਦੇਣਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਇਹ ਸਾਰੇ ਉਮੀਦਵਾਰ ਪੰਜਾਬ ਲੋਕ ਸੇਵਾ ਕਮਿਸ਼ਨ (ਪੀ.ਪੀ.ਐਸ.ਸੀ.) ਰਾਹੀਂ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ਉਤੇ ਚੁਣੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਨੌਜਵਾਨਾਂ ਲਈ ਇਤਿਹਾਸਕ ਮੌਕਾ ਹੈ ਕਿਉਂਕਿ ਉਹ ਆਪਣੀ ਕਾਬਲੀਅਤ ਦੇ ਆਧਾਰ ਉਤੇ ਸਰਕਾਰੀ ਨੌਕਰੀਆਂ ਹਾਸਲ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਆਖਿਆ ਕਿ ਸਾਡੀ ਸਰਕਾਰ ਇਕ ਘੰਟਾ ਵੀ ਜ਼ਾਇਆ ਨਹੀਂ ਕਰਨਾ ਚਾਹੁੰਦੀ ਕਿਉਂਕਿ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੇ ਮਾਮਲੇ ਵਿੱਚ ਸੂਬਾ ਪਹਿਲਾਂ ਹੀ 70 ਸਾਲ ਪਿੱਛੇ ਚੱਲ ਰਿਹਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਇਹ ਬੇਹੱਦ ਖ਼ੁਸ਼ੀ ਦੀ ਗੱਲ ਹੈ ਕਿ ਵੱਡੀ ਗਿਣਤੀ ਵਿੱਚ ਲੜਕੀਆਂ ਸਰਕਾਰੀ ਨੌਕਰੀਆਂ ਲਈ ਚੁਣੀਆਂ ਜਾ ਰਹੀਆਂ ਹਨ। ਇਕ ਮਿਸਾਲ ਦਿੰਦਿਆਂ ਉਨ੍ਹਾਂ ਕਿਹਾ ਕਿ ਪ੍ਰੀਖਿਆ ਮਗਰੋਂ ਸਹਿਕਾਰੀ ਇੰਸਪੈਕਟਰਾਂ ਦੀਆਂ ਆਸਾਮੀਆਂ ਲਈ 181 ਲੜਕੇ ਤੇ 91 ਲੜਕੀਆਂ ਭਰਤੀ ਹੋਈਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਲੜਕੀਆਂ ਦੀ ਸਿੱਖਿਆ ਉਤੇ ਵੱਧ ਧਿਆਨ ਦੇ ਰਹੀ ਹੈ ਅਤੇ ਇਹ ਕੋਸ਼ਿਸ਼ਾਂ ਆਪਣੇ ਤੈਅ ਨਤੀਜੇ ਵੀ ਲਿਆ ਰਹੀਆਂ ਹਨ।ਮੁੱਖ ਮੰਤਰੀ ਨੇ ਕਿਹਾ ਕਿ ਲੜਕੀਆਂ ਨੂੰ ਵੱਧ ਅਖ਼ਤਿਆਰ ਦੇਣ ਲਈ ਨੇੜ ਭਵਿੱਖ ਵਿੱਚ ਅਜਿਹੀਆਂ ਹੋਰ ਕੋਸ਼ਿਸ਼ਾਂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਔਰਤਾਂ ਨੂੰ ਵੱਧ ਅਖ਼ਤਿਆਰ ਦੇਣ ਨਾਲ ਸਮਾਜ ਨੂੰ ਵੱਡੇ ਪੱਧਰ ਉਤੇ ਫਾਇਦਾ ਹੋਵੇਗਾ ਅਤੇ ਪੰਜਾਬ ਸਰਕਾਰ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਵ-ਨਿਯੁਕਤ ਲੜਕੀਆਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਲਗਾਉਣ ਦਾ ਫੈਸਲਾ ਕੀਤਾ ਹੈ ਤਾਂ ਕਿ ਉਹ ਆਪਣੀ ਡਿਊਟੀ ਪੂਰੇ ਸਮਰਪਣ ਨਾਲ ਅਦਾ ਕਰ ਸਕਣ।ਮੁੱਖ ਮੰਤਰੀ ਨੇ ਕਿਹਾ ਕਿ ਜਿਵੇਂ ਹਵਾਈ ਜਹਾਜ਼ ਨੂੰ ਉਡਣ ਲਈ ਰਨਵੇਅ ਇਕ ਸਹਾਇਕ ਦੀ ਭੂਮਿਕਾ ਨਿਭਾਉਂਦਾ ਹੈ, ਇਸੇ ਤਰ੍ਹਾਂ ਸੂਬਾ ਸਰਕਾਰ ਨੌਜਵਾਨਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਉਨ੍ਹਾਂ ਦੀ ਮਦਦ ਕਰ ਰਹੀ ਹੈ। ਉਨ੍ਹਾਂ ਆਖਿਆ ਕਿ ਨੌਜਵਾਨਾਂ ਦੇ ਵਿਚਾਰਾਂ ਨੂੰ ਉਡਾਣ ਦੇਣ ਲਈ ਹਰੇਕ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਇਸ ਕਾਰਜ ਨੂੰ ਨੇਪਰੇ ਚਾੜ੍ਹਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਨੂੰ ਸਮਾਜ ਵਿੱਚ ਆਪਣੀ ਪਛਾਣ ਬਣਾਉਣ ਲਈ ਕੋਸ਼ਿਸ਼ ਕਰਨ ਦੀ ਅਪੀਲ ਕਰਦਿਆਂ ਆਖਿਆ ਕਿ ਇਸ ਨਾਲ ਨੌਜਵਾਨ ਆਸਮਾਨ ਛੂਹ ਸਕਣ।ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਮੁਕਾਬਲੇ ਵਾਲੀਆਂ ਪ੍ਰੀਖਿਆਵਾਂ ਦੀ ਸਿਖਲਾਈ ਦੇਣ ਲਈ ਅੱਠ ਹਾਈ-ਟੈੱਕ ਸੈਂਟਰ ਖੋਲ੍ਹ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸੈਂਟਰ ਨੌਜਵਾਨਾਂ ਨੂੰ ਯੂ.ਪੀ.ਐਸ.ਸੀ. ਤੇ ਸੂਬੇ ਤੇ ਦੇਸ਼ ਭਰ ਦੀਆਂ ਹੋਰ ਮੁਕਾਬਲੇ ਵਾਲੀਆਂ ਪ੍ਰੀਖਿਆਵਾਂ ਪਾਸ ਕਰਨ ਵਿੱਚ ਸਹਾਈ ਹੋਣਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਟੀਚਾ ਨੌਜਵਾਨਾਂ ਨੂੰ ਵੱਡੇ-ਵੱਡੇ ਅਹੁਦਿਆਂ ਉਤੇ ਬਿਠਾ ਕੇ ਦੇਸ਼ ਦੀ ਸੇਵਾ ਲਈ ਲਾਉਣਾ ਹੈ।ਮੁੱਖ ਮੰਤਰੀ ਨੇ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਆਪਣੇ ਅਹੁਦਿਆਂ ਦੀ ਵਰਤੋਂ ਲੋਕਾਂ ਨੂੰ ਤੰਗ ਕਰਨ ਦੀ ਥਾਂ ਉਨ੍ਹਾਂ ਦੀ ਭਲਾਈ ਲਈ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਦੀ ਭਲਾਈ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ ਇਸ ਲਈ ਪੁਰਜ਼ੋਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਲੋਕ ਭਲਾਈ ਦੀ ਆਪਣੀ ਸਰਕਾਰ ਦੀ ਦਿ੍ਰੜ੍ਹ ਵਚਨਬੱਧਤਾ ਦੁਹਰਾਉਂਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨੇਕ ਕਾਰਜ ਨੂੰ ਹਰ ਹੀਲੇ ਨੇਪਰੇ ਚਾੜ੍ਹਿਆ ਜਾਵੇਗਾ।ਨਵੇਂ ਭਰਤੀ ਹੋਏ ਅਫ਼ਸਰਾਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਮੁਬਾਰਕਬਾਦ ਦਿੰਦਿਆਂ ਮੁੱਖ ਮੰਤਰੀ ਨੇ ਉਮੀਦ ਜਤਾਈ ਕਿ ਉਹ ਆਪਣੇ ਫ਼ਰਜ਼ ਪੂਰੀ ਇਮਾਨਦਾਰੀ ਤੇ ਦਿਆਨਤਦਾਰੀ ਨਾਲ ਨੇਪਰੇ ਚੜ੍ਹਾਉਣਗੇ। ਉਨ੍ਹਾਂ ਕਿਹਾ ਕਿ ਇਹ ਦਿਨ ਖ਼ਾਸ ਹਨ ਕਿਉਂਕਿ ਪਹਿਲੀਆਂ ਸਰਕਾਰਾਂ ਦਾ ਬਿਨਾਂ ਰਿਸ਼ਵਤ ਦੇ ਸਿਫ਼ਾਰਸ਼ ਤੋਂ ਨੌਜਵਾਨਾਂ ਨੂੰ ਨੌਕਰੀਆਂ ਦੇਣ ਵੱਲ ਧਿਆਨ ਹੀ ਨਹੀਂ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਨੇ ਇਹ ਗੱਲ ਯਕੀਨੀ ਬਣਾਈ ਹੈ ਕਿ ਸਿਰਫ਼ ਯੋਗ ਤੇ ਹੋਣਹਾਰ ਨੌਜਵਾਨ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ਉਤੇ ਚੁਣੇ ਜਾਣ।ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਯਤਨਾਂ ਨਾਲ ਪੰਜਾਬ ਨਿਵੇਸ਼ ਪੱਖੋਂ ਦੇਸ਼ ਭਰ ਵਿੱਚੋਂ ਤਰਜੀਹੀ ਸਥਾਨ ਵਜੋਂ ਉਭਰਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੇ ਹੁਣ ਤੱਕ 50871 ਕਰੋੜ ਰੁਪਏ ਦਾ ਨਿਵੇਸ਼ ਹੋਇਆ ਹੈ, ਜਿਸ ਨਾਲ 2.89 ਲੱਖ ਨੌਜਵਾਨਾਂ ਲਈ ਨੌਕਰੀਆਂ ਦੇ ਮੌਕੇ ਪੈਦਾ ਹੋਣਗੇ। ਉਨ੍ਹਾਂ ਕਿਹਾ ਕਿ ਆਗਾਮੀ ਦਿਨਾਂ ਵਿੱਚ ਹੋਰ ਨਿਵੇਸ਼ ਆਏਗਾ, ਜਿਸ ਨਾਲ ਸੂਬੇ ਵਿੱਚ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਮਿਲੇਗਾ।ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਨੇ ਭਿ੍ਰਸ਼ਟਾਚਾਰ ਵਿਰੁੱਧ ਜੰਗ ਵਿੱਢੀ ਹੈ ਅਤੇ ਕਿਸੇ ਵੀ ਭਿ੍ਰਸ਼ਟਾਚਾਰੀ ਲੀਡਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਭਿ੍ਰਸ਼ਟ ਲੀਡਰਾਂ ਨੇ ਆਪਣੇ ਕਾਰਜਕਾਲ ਦੌਰਾਨ ਆਲੀਸ਼ਾਨ ਮਹਿਲ ਬਣਾਏ, ਜਦੋਂ ਕਿ ਆਮ ਆਦਮੀ ਨੂੰ ਦੋ ਟੁੱਕ ਦੀ ਰੋਟੀ ਤੋਂ ਵੀ ਮੁਥਾਜ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਭਿ੍ਰਸ਼ਟ ਆਗੂਆਂ ਤੋਂ ਇਕ-ਇਕ ਪੈਸਾ ਵਾਪਸ ਕਰਵਾਇਆ ਜਾਵੇਗਾ ਅਤੇ ਇਸ ਨੂੰ ਲੋਕਾਂ ਦੀ ਭਲਾਈ ਲਈ ਵਰਤਿਆ ਜਾਵੇਗਾ।ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੇ ਸਾਨੂੰ ਕਾਰਜਕਾਲ ਦਾ ਜ਼ਿੰਮਾ ਸੌਂਪਿਆ ਹੈ ਅਤੇ ਹੁਣ ਸਾਡੇ ਮੋਢਿਆਂ ਉਤੇ ਇਹ ਜ਼ਿੰਮੇਵਾਰੀ ਹੈ ਕਿ ਸਮਾਜ ਨੂੰ ਇਸ ਦਾ ਲਾਹਾ ਮਿਲੇ। ਉਨ੍ਹਾਂ ਕਿਹਾ ਕਿ ਹੁਣ ਸੂਬੇ ਵਿੱਚ ਸਾਰੀਆਂ ਚੀਜ਼ਾਂ ਲੀਹ ਉਤੇ ਹਨ ਅਤੇ ਹੁਣ ਨੌਜਵਾਨਾਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਪੰਜਾਬ ਨੂੰ ਰੰਗਲਾ ਸੂਬਾ ਬਣਾਉਣ। ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਪੰਜਾਬ ਦੇ ਸਮਾਜਿਕ-ਆਰਥਿਕ ਵਿਕਾਸ ਦੇ ਭਾਈਵਾਲ ਬਣਨ। ...
ਚੰਡੀਗੜ੍ਹ: ਕੈਨੇਡਾ ਨਾਲ ਚੱਲ ਰਹੇ ਰੇੜਕੇ ਦਰਮਿਆਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਕੁੱਝ ਸਿਆਸੀ ਮੁੱਦਿਆਂ ’ਤੇ ਰਾਸ਼ਟਰਮੰਡਲ ਦੇਸ਼ਾਂ ਦਰਮਿਆਨ ਬਿਹਤਰ ਤਾਲਮੇਲ ’ਤੇ ਜ਼ੋਰ ਦਿੱਤਾ ਹੈ।ਘਾਨਾ ਵਿਖੇ ਕਾਮਨਵੈਲਥ ਪਾਰਲੀਮੈਂਟਰੀ ਕਾਨਫਰੰਸ (ਸੀ.ਪੀ.ਸੀ.) ਦੌਰਾਨ ਸਪੀਕਰ ਨੇ ਕਿਹਾ ਕਿ ਕੁੱਝ ਮੁੱਦਿਆਂ ਨੂੰ ਬੇਲੋੜੀਆਂ ਦਲੀਲਾਂ ਦੇ ਕੇ ਉਭਾਰਿਆ ਗਿਆ ਹੈ। ਕਿਸੇ ਦੇਸ਼ ਦਾ ਨਾਂ ਲਏ ਬਗੈਰ ਉਨ੍ਹਾਂ ਕਿਹਾ ਕਿ ਰਾਸ਼ਟਰਮੰਡਲ ਦੇਸ਼ਾਂ ਦਰਮਿਆਨ ਬਿਹਤਰ ਤਾਲਮੇਲ ਨਾਲ ਇਸ ਰੁਝਾਨ ਨੂੰ ਸ਼ੁਰੂ ਵਿੱਚ ਹੀ ਠੱਲ੍ਹ ਪਾਉਣੀ ਚਾਹੀਦੀ ਹੈ। ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਇਹ ਗੈਰ-ਵਾਜਬ ਮੁੱਦੇ ਸਹਿਹੋਂਦ ਦੇ ਅਨੁਕੂਲ ਮਾਹੌਲ ਵਿਚ ਰੁਕਾਵਟ ਪੈਦਾ ਕਰਦੇ ਹਨ।ਸਪੀਕਰ ਨੇ ਅੱਗੇ ਕਿਹਾ ਕਿ ਪੂਰੀ ਦੁਨੀਆਂ ਵਾਤਾਵਰਣ ਦੇ ਪੱਖ ਤੋਂ ਵੱਡੀਆਂ ਚੁਣੌਤੀਆਂ ਦਾ ਸਾਹਮਣਾ ਕਰ ਰਹੀ ਹੈ ਅਤੇ ਅਸੀਂ (ਰਾਸ਼ਟਰਮੰਡਲ ਦੇਸ਼) ਮਿਲ ਕੇ ਸਾਰਿਆਂ ਲਈ ਸਥਾਈ ਵਾਤਾਵਰਣ ਸਿਰਜਣ ਵਾਸਤੇ ਸਮਾਜ ਵਿੱਚ ਬਦਲਾਅ ਲਿਆ ਰਹੇ ਹਾਂ। ਉਨ੍ਹਾਂ ਕਿਹਾ ਕਿ ਇਸ ਮੁੱਦੇ ’ਤੇ ਮੋਹਰੀ ਭੂਮਿਕਾ ਨਿਭਾਉਣ ਦਾ ਜ਼ਿੰਮਾ ਵਿਕਸਤ ਦੇਸ਼ਾਂ ਦੇ ਸਿਰ ਹੈ।ਇਸ ਮੌਕੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਥਾਨਕ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਉਨ੍ਹਾਂ ਨੇ ਪ੍ਰਵਾਸੀ ਪੰਜਾਬੀਆਂ ਨਾਲ ਮੁਲਾਕਾਤ ਵੀ ਕੀਤੀ।ਜ਼ਿਕਰਯੋਗ ਹੈ ਕਿ ਸਾਲਾਨਾ ਸਮਾਗਮ ਕਾਮਨਵੈਲਥ ਪਾਰਲੀਮੈਂਟਰੀ ਕਾਨਫਰੰਸ (ਸੀ.ਪੀ.ਸੀ.) ਵਿਸ਼ਵ ਰਾਜਨੀਤਿਕ ਮੁੱਦਿਆਂ ’ਤੇ ਚਰਚਾ ਕਰਨ ਅਤੇ ਇਸ ’ਤੇ ਸਹਿਮਤੀ ਬਣਾਉਣ ਲਈ ਰਾਸ਼ਟਰਮੰਡਲ ਦੇਸ਼ਾਂ ਦੇ ਸੰਸਦ ਮੈਂਬਰਾਂ ਨੂੰ ਇੱਕ ਮੰਚ ‘ਤੇ ਇੱਕਠਾ ਕਰਦਾ ਹੈ। ਦੱਸਣਯੋਗ ਹੈ ਕਿ ਕੈਨੇਡਾ ਪਹਿਲੀ ਵਾਰ 1931 ਵਿੱਚ ਬ੍ਰਿਟਿਸ਼ ਕਾਮਨਵੈਲਥ ਵਿੱਚ ਇੱਕ ਸੁਤੰਤਰ ਰਾਜ ਵਜੋਂ ਸ਼ਾਮਲ ਹੋਇਆ ਸੀ।
ਚੰਡੀਗੜ੍ਹ: ਹਾਂਗਜ਼ੂ ਵਿਖੇ ਚੱਲ ਰਹੀਆਂ ਏਸ਼ਿਆਈ ਖੇਡਾਂ ਵਿੱਚ ਭਾਰਤੀ ਖੇਡ ਦਲ ਨੇ ਜਿੱਥੇ ਹੁਣ ਤੱਕ ਦਾ ਸਭ ਤੋਂ ਵਧੀਆ ਪ੍ਰਦਰਸ਼ਨ ਦਿਖਾਇਆ ਹੈ ਉਥੇ ਪੰਜਾਬ ਦੇ ਖਿਡਾਰੀਆਂ ਨੇ ਆਪਣਾ ਸਰਵੋਤਮ ਪ੍ਰਦਰਸ਼ਨ ਕਰਦਿਆਂ ਏਸ਼ਿਆਈ ਖੇਡਾਂ ਵਿੱਚ ਪਹਿਲੀ ਵਾਰ 15 ਤੋਂ ਵੱਧ ਤਮਗ਼ੇ ਹਾਸਲ ਕੀਤੇ ਹਨ। ਅੱਜ ਭਾਰਤ ਨੇ ਤੀਰਅੰਦਾਜ਼ੀ ਦੇ ਮਹਿਲਾ ਕੰਪਾਊਂਡ ਟੀਮ ਮੁਕਾਬਲੇ ਵਿੱਚ ਸੋਨੇ ਦਾ ਤਮਗ਼ਾ ਜਿੱਤਿਆ ਜਿਸ ਵਿੱਚ ਪੰਜਾਬ ਦੇ ਮਾਨਸਾ ਜ਼ਿਲੇ ਦੇ ਪਿੰਡ ਮੰਢਾਲੀ ਦੀ ਪ੍ਰਨੀਤ ਕੌਰ ਅਹਿਮ ਮੈਂਬਰ ਸੀ।ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਲਈ ਮਾਣ ਵਾਲੀ ਗੱਲ ਹੈ ਕਿ ਏਸ਼ਿਆਈ ਖੇਡਾਂ ਦੇ 72 ਸਾਲਾਂ ਇਤਿਹਾਸ ਵਿੱਚ ਪੰਜਾਬ ਦੇ ਖਿਡਾਰੀਆਂ ਨੇ ਇਸ ਵਾਰ ਹਾਂਗਜ਼ੂ ਵਿਖੇ ਆਪਣਾ ਸਰਵੋਤਮ ਪ੍ਰਦਰਸ਼ਨ ਕਰਦਿਆਂ ਕੁੱਲ 16 ਤਮਗ਼ੇ ਜਿੱਤ ਲਏ ਹਨ ਜਦੋਂ ਕਿ ਪੁਰਸ਼ ਹਾਕੀ ਤੇ ਪੁਰਸ਼ ਕ੍ਰਿਕਟ ਦੇ ਮੁਕਾਬਲੇ ਬਾਕੀ ਹਨ। ਇਸ ਤੋਂ ਪਹਿਲਾਂ ਪੰਜਾਬ ਦੇ ਖਿਡਾਰੀਆਂ ਨੇ 1951 ਵਿੱਚ ਨਵੀਂ ਦਿੱਲੀ ਵਿਖੇ ਪਹਿਲੀਆਂ ਏਸ਼ਿਆਈ ਖੇਡਾਂ ਵਿੱਚ ਕੁੱਲ 15 ਤਮਗ਼ੇ ਜਿੱਤੇ ਸਨ।ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਖੇਡਾਂ ਦੇ ਨਕਸ਼ੇ ਵਿੱਚ ਮੋਹਰੀ ਸੂਬਾ ਬਣਾਉਣ ਦੇ ਸੁਫ਼ਨੇ ਨੂੰ ਪੂਰਾ ਕਰਨ ਵਾਲੇ ਖਿਡਾਰੀ ਵਧਾਈ ਦੇ ਪਾਤਰ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਨਿਰਦੇਸ਼ਾਂ ਉਤੇ ਬਣੀ ਨਵੀਂ ਖੇਡ ਨੀਤੀ ਤਹਿਤ ਪੰਜਾਬ ਸਰਕਾਰ ਵੱਲੋਂ ਪਹਿਲੀ ਵਾਰ ਤਿਆਰੀ ਲਈ ਇਨਾਮ ਰਾਸ਼ੀ ਦਿੱਤੀ ਗਈ ਜਿਸ ਤਹਿਤ 58 ਖਿਡਾਰੀਆਂ ਨੂੰ 8 ਲੱਖ ਰੁਪਏ ਪ੍ਰਤੀ ਖਿਡਾਰੀ ਦੇ ਹਿਸਾਬ ਨਾਲ ਕੁੱਲ 4.64 ਕਰੋੜ ਰੁਪਏ ਇਨਾਮ ਰਾਸ਼ੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਹੁਣ ਸਾਰੇ ਖੇਡ ਦਲ ਦੀ ਵਾਪਸੀ ਉਪਰੰਤ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਸਾਰੇ ਤਮਗ਼ਾ ਜੇਤੂ ਖਿਡਾਰੀਆਂ ਦਾ ਨਗਦ ਇਨਾਮ ਰਾਸ਼ੀ ਨਾਲ ਸਨਮਾਨਤ ਕਰਨਗੇ।ਖੇਡ ਮੰਤਰੀ ਨੇ ਜੇਤੂਆਂ ਨੂੰ ਮੁਬਾਰਕਬਾਦ ਦਿੰਦਿਆਂ ਹਾਕੀ ਤੇ ਕ੍ਰਿਕਟ ਖਿਡਾਰੀਆਂ ਨੂੰ ਅਗਲੇ ਮੁਕਾਬਲਿਆਂ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਅੱਜ ਤੀਰਅੰਦਾਜ਼ੀ ਵਿੱਚ ਸੋਨ ਤਮਗ਼ਾ ਜਿੱਤਣ ਵਾਲੀ ਪੰਜਾਬ ਦੀ ਪ੍ਰਨੀਤ ਕੌਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਛੋਟੀ ਉਮਰ ਇਸ ਖਿਡਾਰਨ ਨੇ ਵੱਡੀ ਪ੍ਰਾਪਤੀ ਕਰਕੇ ਸੂਬੇ ਅਤੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਖਿਡਾਰੀਆਂ ਦੇ ਕੋਚਾਂ ਅਤੇ ਮਾਪਿਆਂ ਸਿਰ ਇਨ੍ਹਾਂ ਦੀਆਂ ਪ੍ਰਾਪਤੀਆਂ ਦਾ ਸਿਹਰਾ ਵੀ ਬੰਨ੍ਹਿਆ।ਪੰਜਾਬ ਦੇ 20 ਖਿਡਾਰੀਆਂ ਨੇ ਹੁਣ ਤੱਕ ਅਥਲੈਟਿਕਸ, ਨਿਸ਼ਾਨੇਬਾਜ਼ੀ, ਤੀਰਅੰਦਾਜ਼ੀ, ਕ੍ਰਿਕਟ, ਰੋਇੰਗ ਤੇ ਬੈਡਮਿੰਟਨ ਵਿੱਚ ਛੇ ਸੋਨੇ, ਛੇ ਚਾਂਦੀ ਤੇ ਚਾਰ ਕਾਂਸੀ ਦੇ ਤਮਗ਼ਿਆਂ ਨਾਲ ਕੁੱਲ 16 ਤਮਗ਼ੇ ਜਿੱਤੇ ਹਨ। ਬੀਤੇ ਕੱਲ੍ਹ ਪੰਜਾਬ ਦੀ ਹਰਮਿਲਨ ਬੈਂਸ ਨੇ 1500 ਮੀਟਰ ਤੋਂ ਬਾਅਦ 800 ਮੀਟਰ ਵਿੱਚ ਵੀ ਚਾਂਦੀ ਦਾ ਤਮਗ਼ਾ ਜਿੱਤਿਆ ਸੀ। ਮੰਜੂ ਰਾਣੀ ਨੇ 35 ਕਿਲੋਮੀਟਰ ਪੈਦਲ ਦੌੜ ਟੀਮ ਮੁਕਾਬਲੇ ਵਿੱਚ ਕਾਂਸੀ ਦਾ ਤਮਗ਼ਾ ਜਿੱਤਿਆ ਸੀ।
ਚੰਡੀਗੜ੍ਹ: ਅੱਜ ਤੋਂ 10 ਕੁ ਸਾਲ ਪਹਿਲਾਂ ਕੈਂਸਰ ਨਾਮ ਦੀ ਬਿਮਾਰੀ ਦੇ ਪੰਜਾਬ ਵਿੱਚ ਬਹੁਤ ਘੱਟ ਅੰਕੜੇ ਸਨ ਪਰ ਹੁਣ ਪਿਛਲੇ ਕੁਝ ਸਾਲਾਂ ਤੋਂ ਕੈਂਸਰ ਪੰਜਾਬ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਲਪੇਟ ਵਿੱਚ ਲੈ ਰਿਹਾ ਹੈ। ਕੈਂਸਰ ਦੇ ਕਈ ਕਾਰਨ ਹਨ ਸਾਡੀਆਂ ਖਾਣ-ਪੀਣ ਦੀਆਂ ਮਾੜੀਆਂ ਆਦਤਾਂ ਦੇ ਨਾਲ-ਨਾਲ ਰਸਾਇਣਕ ਪਾਣੀ ਅਤੇ ਬੇਮੌਸਮੀ ਚੀਜਾਂ ਵੱਡਾ ਕਾਰਨ ਬਣ ਰਹੀਆ ਹਨ। ਅੱਜ ਦੇ ਸਮੇਂ ਵਿੱਚ ਕਿਸੇ ਵੀ ਸੀਜ਼ਨ ਵਿੱਚ ਹਰ ਤਰ੍ਹਾਂ ਦੇ ਫਲ, ਸਬਜ਼ੀਆ ਅਤੇ ਹੋਰ ਖਾਧ ਪਦਾਰਥ ਮਿਲ ਜਾਂਦੇ ਹਨ ਜੋ ਸਾਡੇ ਲਈ ਬੇਹੱਦ ਘਾਟਕ ਹਨ। ਸਿਹਤ ਵਿਭਾਗ ਦੇ ਅਧਿਕਾਰੀ ਦਾ ਸੁਝਾਅ ਸਿਹਤ ਮਾਹਰਾਂ ਦਾ ਕਹਿਣਾ ਹੈ ਕਿ ਹਮੇਸ਼ਾ ਮੌਸਮੀ ਸਬਜ਼ੀਆਂ ਦਾ ਸੇਵਨ ਕਰਨਾ ਚਾਹੀਦਾ ਹੈ ਨਾ ਕਿ ਬੇਮੌਸਮੀ ਚੀਜ਼ਾਂ ਦਾ। ਜੋ ਮਨੁੱਖੀ ਸਰੀਰ ਲਈ ਬੇਹੱਦ ਖਤਰਨਾਕ ਹਨ। ਹਾਲ ਹੀ ਵਿੱਚ ਇਕ ਘਟਨਾ ਸਾਹਮਣੇ ਆਈ ਹੈ ਕਿ ਹੁਸ਼ਿਆਰਪੁਰ ਦੇ ਟਾਂਡਾ ਦੇ ਪਿੰਡ ਪੰਡੋਰੀ ਝਾਵਾਂ ਵਿਖੇ ਸਿਹਤ ਵਿਭਾਗ ਵੱਲੋਂ ਗੁੜ ਦਾ ਵੇਲਣਾ ਬੰਦ ਕਰਵਾਇਆ ਗਿਆ ਹੈ। ਇਸ ਬਾਰੇ ਜ਼ਿਲ੍ਹਾ ਸਿਹਤ ਅਫਸਰ ਡਾਕਟਰ ਲਖਵੀਰ ਸਿੰਘ ਨੇ ਦੱਸਿਆ ਕਿ ਪੰਜਾਬ ਵਿੱਚ ਅਜੇ ਗੰਨਾ ਤਿਆਰ ਨਹੀ ਹੋਇਆ ਤੇ ਬਾਹਰਲੇ ਰਾਜਾ ਤੇ ਆ ਕੇ ਪ੍ਰਵਾਸੀ ਭਾਰਤੀ ਨੇ ਪੰਜਾਬ ਵਿੱਚ ਘਟੀਆ ਕੈਮੀਕਲ ਅਤੇ ਨਾ ਖਾਣ ਯੋਗ ਖੰਡ ਪਾ ਕੇ ਗੁੜ ਬਣਾਉਣ ਸ਼ੁਰੂ ਕਰ ਦਿੱਤਾ ਹੈ ਜਦ ਕਿ ਪੰਜਾਬ ਦੇ ਵਾਤਾਵਰਨ ਅਨੁਸਾਰ ਗੁੜ ਨਵੰਬਰ ਦੇ ਪਹਿਲੇ ਹਫਤੇ ਅਤੇ ਸ਼ਕਰ ਵਾਲਾ ਗੰਨਾ ਦਸੰਬਰ ਵਿੱਚ ਤਿਆਰ ਹੁੰਦਾ ਹੈ । ਅਧਿਕਾਰੀ ਦਾ ਕਹਿਣਾ ਹੈ ਕਿ ਟਾਡਾ ਰੋਡ ਪੰਡੇਰੀ ਝਾਵਾਂ ਦੇ ਨਜਦੀਕ ਰੋਡ ਤੇ ਦਵਿੰਦਰ ਕੁਮਾਰ ਵੱਲੋ ਘਟੀਆ ਖੰਡ ਨਾ ਖਾਣ ਯੋਗ ਪਾ ਕੇ ਵੱਡੀ ਪੱਧਰ ਤੇ ਗੁੜ ਤਿਆਰ ਕੀਤਾ ਜਾ ਰਿਹਾ ਸੀ। ਇਸ ਨੂੰ ਬੰਦ ਕਰਵਾਇਆ ਗਿਆ ਹੈ।ਡਾਕਟਰ ਦੇ ਮੁਤਾਬਕ ਬੇਮੌਸਮੀ ਗੁੜ ਖਾਣ ਨਾਲ ਵੀ ਕੈਂਸਰ ਹੁੰਦਾ ਹੈ। ਬੇਮੌਸਮੀ ਸਬਜ਼ੀਆਂ ਬੇਹੱਦ ਘਾਤਕ ਮਾਹਰਾਂ ਦਾ ਕਹਿਣਾ ਹੈ ਕਿ ਬੇਮੌਸਮੀ ਸਬਜ਼ੀਆਂ ਉੱਤੇ ਸਪਰੇਅ ਕੀਤੀ ਜਾਂਦੀ ਹੈ ਅਤੇ ਕਈ ਖਤਰਨਾਕ ਟੀਕੇ ਵੀ ਵਰਤੇ ਜਾ ਰਹੇ ਹਨ। ਡਾਕਟਰਾਂ ਵੱਲੋਂ ਹਮੇਸ਼ਾਂ ਮੌਸਮੀ ਸਬਜ਼ੀਆਂ ਖਾਣ ਦਾ ਸੁਝਾਅ ਦਿੱਤਾ ਜਾਂਦਾ ਹੈ ਪਰ ਅਸੀਂ ਹਰ ਮੌਸਮ ਵਿੱਚ ਹਰ ਸਬਜ਼ੀ ਖਾਣ ਦੇ ਆਦੀ ਹੋ ਚੁੱਕੇ ਹਨ ਜਿਸ ਨਾਲ ਭਿਆਨਕ ਬਿਮਾਰੀ ਕੈਂਸਰ ਹੁੰਦਾ ਹੈ। ਸਿਹਤ ਮਾਹਰਾਂ ਦਾ ਕਹਿਣਾ ਹੈ ਕਿ ਹਮੇਸ਼ਾ ਮੌਸਮ ਦੇ ਅਨੁਸਾਰ ਹੀ ਭੋਜਨ ਖਾਣਾ ਚਾਹੀਦਾ ਹੈ। ਸਿਹਤਮੰਦ ਜੀਵਨ ਜਿਉਣ ਲਈ ਹਮੇਸ਼ਾ ਔਰਗੇਨਿਕ ਸਬਜੀਆਂ ਹੀ ਖਾਣੀਆਂ ਚਾਹੀਦੀਆਂ ਹਨ। ...
ਪਟਿਆਲਾ : ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 109 ਖਰੀਦ ਕੇਂਦਰਾਂ ਵਿਚੋਂ ਹੁਣ ਤੱਕ 54 ਵਿੱਚ ਝੋਨੇ ਦੀ ਆਮਦ ਅਤੇ 48 ਖਰੀਦ ਕੇਂਦਰਾਂ ਵਿਖੇ ਖ਼ਰੀਦ ਸ਼ੁਰੂ ਹੋ ਚੁੱਕੀ ਹੈ ਅਤੇ ਪਿਛਲੇ ਦਿਨ ਤੱਕ ਮੰਡੀਆਂ ਵਿਚ 50,898 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ ਅਤੇ ਇਸ ਵਿੱਚੋਂ ਹੁਣ ਤੱਕ 46,130 ਮੀਟ੍ਰਿਕ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਖ਼ਰੀਦੇ ਗਏ ਝੋਨੇ ਵਿਚੋਂ ਪਨਗਰੇਨ ਵੱਲੋਂ 19753 ਮੀਟਰਿਕ ਟਨ, ਮਾਰਕਫੈਡ ਵੱਲੋਂ 9453 ਮੀਟਰਿਕ ਟਨ, ਪਨਸਪ ਵੱਲੋਂ 10233 ਮੀਟਰਿਕ ਟਨ ਅਤੇ ਪੰਜਾਬ ਰਾਜ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 6691 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਜਦਕਿ ਵਾਪਰੀਆਂ ਵੱਲੋਂ ਹਾਲੇ ਤੱਕ ਖਰੀਦ ਸ਼ੁਰੂ ਨਹੀਂ ਕੀਤੀ ਗਈ।ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਰਾਤ ਸਮੇਂ ਕੰਬਾਇਨਾਂ ਨਾਲ ਝੋਨੇ ਦੀ ਕਟਾਈ ਨਾ ਕਰਵਾਉਣ ਕਿਉਂਕਿ ਰਾਤ ਸਮੇਂ ਫ਼ਸਲ ਦੀ ਕਟਾਈ ਕਰਵਾਉਣ ਕਾਰਨ ਫ਼ਸਲ ਵਿੱਚ ਨਮੀਂ ਦੀ ਮਾਤਰਾ ਵੱਧ ਜਾਂਦੀ ਹੈ। ਜਿਸ ਕਾਰਨ ਖਰੀਦ ਏਜੰਸੀਆਂ ਵੱਧ ਨਮੀਂ ਵਾਲੀ ਫ਼ਸਲ ਖਰੀਦਣ ਤੋਂ ਅਸਮਰਥ ਹੁੰਦੀਆਂ ਹਨ। ਇਸ ਲਈ ਕਿਸਾਨ ਮੰਡੀਆਂ ਵਿੱਚ ਆਪਣੀ ਫ਼ਸਲ ਪੂਰੀ ਤਰ੍ਹਾਂ ਸੁਕਾ ਕੇ ਹੀ ਲੈ ਕੇ ਆਉਣ।
ਚੰਡੀਗੜ੍ਹ: ਸ਼ਰਾਬ ਘੁਟਾਲੇ ਮਾਮਲੇ ਵਿੱਚ ਈਡੀ ਵੱਲੋਂ ਦਿੱਲੀ ਵਿੱਚ ਸੰਜੇ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਉਸ ਦੇ ਵਿਰੋਧ ਵਿੱਚ ਆਮ ਆਦਮੀ ਪਾਰਟੀ ਭਾਜਪਾ ਦੇ ਦਫ਼ਤਰਾਂ ਅੱਗੇ ਰੋਸ ਪ੍ਰਦਰਸ਼ਨ ਕਰ ਰਹੀ ਹੈ। ਚੰਡੀਗੜ੍ਹ ਵਿੱਚ ਆਮ ਆਦਮੀ ਪਾਰਟੀ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ ਪਰ ਇਸ ਦੌਰਾਨ ਚੰਡੀਗੜ੍ਹ ਪੁਲਿਸ ਵੱਲੋਂ ਵੱਡਾ ਐਕਸ਼ਨ ਲਿਆ ਗਿਆ ਹੈ। ਚੰਡ਼ੀਗੜ੍ਹ ਪੁਲਿਸ ਵੱਲੋਂ ਪਾਣੀ ਦੀਆਂ ਬੁਛਾੜਾ ਮਾਰੀਆ ਗਈਆ ਹਨ। ਪੁਲਿਸ ਵੱਲੋਂ ਅਥਰੂ ਗੈੱਸ ਦੀ ਵੀ ਵਰਤੋ ਕੀਤੀ ਗਈ ਹੈ।
ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੱਜ ਥਾਣਾ ਮਲੌਦ, ਜ਼ਿਲ੍ਹਾ ਖੰਨਾ ਵਿਖੇ ਤਾਇਨਾਤ ਪੁਲਿਸ ਸਬ-ਇੰਸਪੈਕਟਰ ਜਗਜੀਤ ਸਿੰਘ (ਨੰ: 462/ਖੰਨਾ) ਨੂੰ 20,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਹਰਦੀਪ ਸਿੰਘ ਵਾਸੀ ਪਿੰਡ ਸ਼ੇਖਾਂ, ਤਹਿਸੀਲ ਪਾਇਲ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਦਫ਼ਤਰ ਲੁਧਿਆਣਾ ਵਿਖੇ ਸ਼ਿਕਾਇਤ ਦਰਜ ਕਰਵਾਈ ਸੀ ਕਿ 28 ਸਤੰਬਰ, 2023 ਨੂੰ ਉਸਦਾ ਭਰਾ ਜਗਤਾਰ ਸਿੰਘ ਆਪਣੇ ਮੋਟਰਸਾਈਕਲ (ਰਜਿਸਟ੍ਰੇਸ਼ਨ ਨੰਬਰ PB-10-HY-4663) 'ਤੇ ਸਿਵਲ ਹਸਪਤਾਲ ਮਲੌਦ ਵਿਖੇ ਨਸ਼ਾ ਛੁਡਾਊ ਕੇਂਦਰ ਤੋਂ ਦਵਾਈ ਲੈਣ ਗਿਆ ਸੀ। ਦੁਪਹਿਰ ਬਾਅਦ ਉਨ੍ਹਾਂ ਨੂੰ ਪਤਾ ਲੱਗਾ ਕਿ ਉਸ ਦੇ ਭਰਾ ਜਗਤਾਰ ਸਿੰਘ ਖਿਲਾਫ਼ ਥਾਣਾ ਮਲੌਦ ਵਿਖੇ ਨਾਰਕੋਟਿਕ ਡਰੱਗਸ ਐਂਡ ਸਾਇਕੋਟ੍ਰੋਪਿਕ ਸਬਟਾਂਸਿਸ (ਐਨ.ਡੀ.ਪੀ.ਐਸ.) ਦਾ ਮਾਮਲਾ ਦਰਜ ਕੀਤਾ ਗਿਆ। ਇਸ ਤੋਂ ਬਾਅਦ ਸ਼ਿਕਾਇਤਕਰਤਾ ਆਪਣੇ ਪਿੰਡ ਵਾਸੀ ਪਰਮਜੀਤ ਸਿੰਘ ਨਾਲ ਥਾਣੇ ਗਿਆ ਅਤੇ ਉਕਤ ਐਸ.ਆਈ. ਨੂੰ ਮਿਲਿਆ, ਜਿਸ ਨੇ ਉਨ੍ਹਾਂ ਨੂੰ ਦੱਸਿਆ ਕਿ ਜਗਤਾਰ ਸਿੰਘ ਵਿਰੁੱਧ ਐਨ.ਡੀ.ਪੀ.ਐਸ. ਐਕਟ ਦੀ ਧਾਰਾ 22 ਤਹਿਤ 28 ਸਤੰਬਰ 2023 ਨੂੰ ਐਫ.ਆਈ.ਆਰ. 101 ਦਰਜ ਕੀਤੀ ਗਈ ਹੈ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਐਸ.ਆਈ. ਜਗਜੀਤ ਸਿੰਘ ਨੇ ਉਸ ਨੂੰ ਵੀ ਇਸ ਕੇਸ ਵਿੱਚ ਫਸਾਉਣ ਦੀ ਧਮਕੀ ਦਿੱਤੀ ਅਤੇ ਉਸ ਕੋਲੋਂ ਰਿਸ਼ਵਤ ਵਜੋਂ ਪਹਿਲਾਂ ਹੀ 15,000 ਰੁਪਏ ਲੈ ਚੁੱਕਿਆ ਹੈ। ਐਸ.ਆਈ. ਜਗਜੀਤ ਸਿੰਘ ਨੇ ਉਨ੍ਹਾਂ ਨੂੰ ਦੱਸਿਆ ਕਿ ਮੋਟਰਸਾਈਕਲ ਬਾਰੇ ਅਜੇ ਤੱਕ ਕੇਸ ਵਿੱਚ ਜ਼ਿਕਰ ਨਹੀਂ ਕੀਤਾ ਗਿਆ ਅਤੇ ਇਸ ਮੋਟਰਸਾਈਕਲ ਨੂੰ ਕੇਸ ਵਿੱਚ ਸ਼ਾਮਲ ਨਾ ਕਰਨ ਲਈ ਰਿਸ਼ਵਤ ਵਜੋਂ 20,000 ਰੁਪਏ ਦੀ ਮੰਗ ਕੀਤੀ। ਸ਼ਿਕਾਇਤਕਰਤਾ ਹਰਦੀਪ ਸਿੰਘ ਨੇ ਰਿਸ਼ਵਤ ਨਾ ਦੇਣ ਬਾਰੇ ਸੋਚ ਕੇ ਵਿਜੀਲੈਂਸ ਬਿਊਰੋ ਰੇਂਜ ਦਫ਼ਤਰ ਲੁਧਿਆਣਾ ਵਿਖੇ ਪਹੁੰਚ ਕਰਨ ਦਾ ਫ਼ੈਸਲਾ ਕੀਤਾ। ਬੁਲਾਰੇ ਨੇ ਅੱਗੇ ਦੱਸਿਆ ਕਿ ਮੁੱਢਲੀ ਪੁੱਛਗਿੱਛ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਐਸ.ਆਈ. ਜਗਜੀਤ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧ ਵਿਚ ਉਕਤ ਪੁਲਿਸ ਮੁਲਾਜ਼ਮ ਖਿਲਾਫ਼ ਥਾਣਾ ਵਿਜੀਲੈਂਸ ਰੇਂਜ ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਧੀਨ ਐਫ.ਆਈ.ਆਰ 25 ਮਿਤੀ 4 ਅਕਤੂਬਰ 2023 ਨੂੰ ਮਾਮਲਾ ਦਰਜ ਕੀਤਾ ਗਿਆ ਹੈ। ਫੜੇ ਗਏ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਮਾਮਲੇ ਦੀ ਅਗਲੀ ਕਾਰਵਾਈ ਜਾਰੀ ਹੈ।
ਸਿੱਕਮ: ਬੀਤੇ ਦਿਨੀਂ ਸਿੱਕਮ 'ਚ ਬੱਦਲ ਫਟਣ ਨਾਲ ਆਏ ਹੜ੍ਹਾਂ ਵਿਚ ਹਜ਼ਾਰਾਂ ਲੋਕ ਪ੍ਰਭਾਵਿਤ ਹੋਏ। ਇਸ ਵਿਚ ਸਿੱਕਮ ਸਰਕਾਰ ਵੱਲੋਂ ਪੁਸ਼ਟੀ ਕਰਦਿਆਂ ਦੱਸਿਆ ਗਿਆ ਹੈ ਕਿ ਬੀਤੇ ਦਿਨ ਆਏ ਹੜ੍ਹਾਂ ਵਿਚ ਹੁਣ ਤੱਕ 14 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 102 ਲੋਕ ਅਜੇ ਵੀ ਲਾਪਤਾ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਵੱਖ-ਵੱਖ ਹਿੱਸਿਆਂ ’ਚ 3,000 ਤੋਂ ਵੱਧ ਸੈਲਾਨੀਆਂ ਦੇ ਫਸੇ ਹੋਣ ਦਾ ਖ਼ਦਸ਼ਾ ਹੈ। ਚੁੰਗਥਾਂਗ ਵਿਚ ਤੀਸਤਾ ਪੜਾਅ 3 ਡੈਮ ਵਿਚ ਕੰਮ ਕਰ ਰਹੇ 12 -14 ਮਜ਼ਦੂਰ ਅਜੇ ਵੀ ਬੰਨ੍ਹ ਦੀਆਂ ਸੁਰੰਗਾਂ ਵਿਚ ਫਸੇ ਹੋਏ ਹਨ। ਮਾਂਗਨ ਜ਼ਿਲ੍ਹੇ ਦੇ ਚੁੰਗਥਾਂਗ, ਗੰਗਟੋਕ ਜ਼ਿਲ੍ਹੇ ਦੇ ਡਿਕਚੂ, ਸਿੰਗਟਾਮ ਅਤੇ ਪਾਕਯੋਂਗ ਜ਼ਿਲ੍ਹੇ ਦੇ ਰੰਗਪੋ ਤੋਂ ਜ਼ਖ਼ਮੀਆਂ ਅਤੇ ਵਿਅਕਤੀਆਂ ਦੇ ਲਾਪਤਾ ਹੋਣ ਦੀ ਸੂਚਨਾ ਹੈ। ਓਥੇ ਹੀ ਫੌਜ ਦੇ ਲਾਪਤਾ ਜਵਾਨਾਂ ਵਿੱਚੋ ਇਕ ਨੂੰ ਬਚਾ ਲਿਆ ਗਿਆ ਹੈ ਜਦਕਿ ਬਾਕੀਆਂ ਦੀ ਭਾਲ ਅਜੇ ਵੀ ਜਾਰੀ ਹੈ।
ਚੰਡੀਗੜ੍ਹ: ਸਤਲੁਜ-ਯਮੁਨਾ ਲਿੰਕ ਨਹਿਰ (ਐਸਵਾਈਐਲ) 'ਤੇ ਸੁਪਰੀਮ ਕੋਰਟ ਦੀ ਟਿੱਪਣੀ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਇਸ ਮਾਮਲੇ 'ਤੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਪਾਰਟੀ ਨੇ ਕਿਹਾ ਕਿ ਐਸਵਾਈਐਲ ਬਾਰੇ ਪੰਜਾਬ ਸਰਕਾਰ ਦਾ ਸਟੈਂਡ ਸਪੱਸ਼ਟ ਹੈ। ਪੰਜਾਬ ਹੋਰ ਰਾਜਾਂ ਨੂੰ ਵਾਧੂ ਪਾਣੀ ਦੀ ਇੱਕ ਬੂੰਦ ਵੀ ਦੇਣ ਦੀ ਸਥਿਤੀ ਵਿੱਚ ਨਹੀਂ ਹੈ। ਬੁੱਧਵਾਰ ਨੂੰ 'ਆਪ' ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਪੰਜਾਬ 'ਚ ਪਾਣੀ ਦੀ ਸਥਿਤੀ ਹੁਣ 50 ਸਾਲ ਪਹਿਲਾਂ ਵਰਗੀ ਨਹੀਂ ਰਹੀ। ਅੱਜ ਪੰਜਾਬ ਖੁਦ ਪਾਣੀ ਦੀ ਸਮੱਸਿਆ ਨਾਲ ਜੂਝ ਰਿਹਾ ਹੈ। ਹਾਲ ਹੀ ਵਿੱਚ ਉੱਤਰੀ ਜ਼ੋਨ ਕੌਂਸਲ ਦੀ ਮੀਟਿੰਗ ਵਿੱਚ ਮੁੱਖ ਮੰਤਰੀ ਭਗਵਤ ਮਾਨ ਨੇ ਕਿਹਾ ਸੀ ਕਿ ਪੰਜਾਬ ਹੋਰ ਰਾਜਾਂ ਨੂੰ ਵਾਧੂ ਪਾਣੀ ਨਹੀਂ ਦੇ ਸਕਦਾ। ਪਾਰਟੀ ਵੱਲੋਂ ਮਲਵਿੰਦਰ ਕੰਗ ਨੇ ਮੰਗ ਕੀਤੀ ਕਿ ਐਸਵਾਈਐਲ ਅਤੇ ਪੰਜਾਬ ਵਿੱਚ ਪਾਣੀਆਂ ਦੀ ਸਥਿਤੀ ਜਾਣਨ ਲਈ ਟ੍ਰਿਬਿਊਨਲ ਦਾ ਗਠਨ ਕੀਤਾ ਜਾਵੇ। ਟ੍ਰਿਬਿਊਨਲ ਨੂੰ ਇਸ ਮਾਮਲੇ ਦਾ ਡੂੰਘਾਈ ਨਾਲ ਅਧਿਐਨ ਕਰਨਾ ਚਾਹੀਦਾ ਹੈ ਕਿ ਕੀ ਪੰਜਾਬ ਮੌਜੂਦਾ ਹਾਲਾਤਾਂ ਵਿੱਚ ਦੂਜੇ ਰਾਜਾਂ ਨੂੰ ਪਾਣੀ ਦੇਣ ਦੀ ਸਥਿਤੀ ਵਿੱਚ ਹੈ ਜਾਂ ਨਹੀਂ। ਉਨ੍ਹਾਂ ਕਿਹਾ ਕਿ ਜਿਹੜੀ ਜ਼ਮੀਨ ਐਸਵਾਈਐਲ ਲਈ ਨੋਟੀਫਾਈ ਕੀਤੀ ਗਈ ਸੀ, ਉਸ ਨੂੰ ਵੀ ਹੁਣ ਡੀਨੋਟੀਫਾਈ ਕਰ ਦਿੱਤਾ ਗਿਆ ਹੈ। ਹੁਣ ਉਸ ਨੂੰ ਦੁਬਾਰਾ ਨੋਟੀਫਾਈ ਕਰਨ ਨਾਲ ਕਈ ਸਮੱਸਿਆਵਾਂ ਪੈਦਾ ਹੋ ਜਾਣਗੀਆ...
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲਾਈਵ ਹੋ ਕੇ ਵੱਡੇ ਐਲਾਨ ਕੀਤੇ ਹਨ। ਕੋਆਪਰੇਟਿਵ ਸੁਸਾਇਟੀ ਦੇ 272 ਨਵ-ਨਿਯੁਕਤ ਇੰਸਪੈਕਟਰਾਂ ਨੂੰ ਨਿਯੁਕਤੀ ਪੱਤਰ ਵੰਡ ਸਮਾਰੋਹ ਦੌਰਾਨ ਪੰਜਾਬ ਲਈ ਵੱਡੇ ਐਲਾਨ ਕੀਤੇ ਹਨ। ਕੋਆਪਰੇਟਿਵ ਸੁਸਾਇਟੀ ਦੇ 272 ਨਵ-ਨਿਯੁਕਤ ਇੰਸਪੈਕਟਰਾਂ ਨੂੰ ਨਿਯੁਕਤੀ ਪੱਤਰ ਵੰਡ ਸਮਾਰੋਹ ਦੌਰਾਨ ਚੰਡੀਗੜ੍ਹ ਤੋਂ…Livehttps://t.co/SwE3diMLuI — Bhagwant Mann (@BhagwantMann) October 5, 2023 ਮੁੱਖ ਮੰਤਰੀ ਦਾ ਕਹਿਣਾ ਹੈ ਕਿ ਕੁੜੀਆ ਸਿੱਖਿਆ ਦੇ ਖੇਤਰ ਵਿੱਚ ਅੱਗੇ ਹਨ ਉਨ੍ਹਾਂ ਦਾ ਕਹਿਣਾ ਹੈ ਕਿ ਨੌਕਰੀਆਂ ਹਮੇਸ਼ਾ ਮੈਰਿਟ ਦੇ ਆਧਾਰ ਉੱਤੇ ਮਿਲੇਗੀ। ...
ਚੰਡੀਗੜ੍ਹ: ਪੰਜਾਬ ਦੇ ਐਡਵੋਕੇਟ ਜਨਰਲ ਵਿਨੋਦ ਘਈ ਨੇ ਅਸਤੀਫਾ ਦੇ ਦਿੱਤਾ ਹੈ। ਜਿਸ ਨੂੰ ਪੰਜਾਬ ਮੰਤਰੀ ਮੰਡਲ ਦੀ 45 ਮਿੰਟ ਦੀ ਹੰਗਾਮੀ ਮੀਟਿੰਗ ਵਿੱਚ ਪ੍ਰਵਾਨਗੀ ਦਿੱਤੀ ਗਈ ਹੈ। ਇਸ ਤੋਂ ਬਾਅਦ ਐਡਵੋਕੇਟ ਗੁਰਮਿੰਦਰ ਸਿੰਘ ਗੈਰੀ ਨੂੰ ਨਵਾਂ ਏ.ਜੀ. ਲਗਾ ਦਿੱਤਾ ਗਿਆ ਹੈ।ਹਾਲ ਹੀ ਵਿੱਚ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਪੰਚਾਇਤਾਂ ਭੰਗ ਕਰਨ ਦਾ ਫੈਸਲਾ ਵਾਪਸ ਲੈਣਾ ਪਿਆ ਸੀ। ਜਦੋਂ ਇਹ ਮਾਮਲਾ ਹਾਈਕੋਰਟ ਵਿਚ ਗਿਆ ਤਾਂ ਸਰਕਾਰ ਨੂੰ ਬੈਕਫੁੱਟ 'ਤੇ ਆਉਣਾ ਪਿਆ। ਇਸ ਤੋਂ ਇਲਾਵਾ ਕਈ ਮਾਮਲਿਆਂ ਵਿੱਚ ਸਰਕਾਰ ਏਜੀ ਵਿਨੋਦ ਘਈ ਤੋਂ ਸੰਤੁਸ਼ਟ ਨਹੀਂ ਸੀ। 2014 ਤੋਂ ਸੀਨੀਅਰ ਐਡਵੋਕੇਟ ਗੁਰਮਿੰਦਰ ਸਿੰਘਐਡਵੋਕੇਟ ਗੁਰਮਿੰਦਰ ਸਿੰਘ 1989 ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ ਵਿੱਚ ਸ਼ਾਮਲ ਹੋਏ। ਉਨ੍ਹਾਂ ਨੂੰ 2014 ਵਿੱਚ ਸੀਨੀਅਰ ਵਕੀਲ ਦਾ ਦਰਜਾ ਮਿਲਿਆ ਸੀ। ਉਹ ਹਰਿਆਣਾ ਵਿੱਚ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਤਰੱਕੀ ਦੇ ਕੇਸ ਵਿੱਚ ਵਕੀਲ ਹੈ। ਉਹ ਇਸ ਮਾਮਲੇ ਵਿੱਚ ਜੱਜਾਂ ਦੀ ਤਰਫੋਂ ਵੀ ਅਦਾਲਤ ਵਿੱਚ ਪੇਸ਼ ਹੋ ਰਿਹਾ ਹੈ।
ਚੰਡੀਗੜ੍ਹ: ਪੰਜਾਬ ਦੇ ਲੋਕਾਂ ਨੂੰ ਸਿਹਤਮੰਦ ਅਤੇ ਤੰਦਰੁਸਤ ਰੱਖਣ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ਗਈ ਮੁਹਿੰਮ 'ਸੀ.ਐਮ. ਦੀ ਯੋਗਸ਼ਾਲਾ' ਮੁਹਿੰਮ ਵੀਰਵਾਰ ਤੋਂ ਸੂਬੇ ਦੇ 15 ਹੋਰ ਸ਼ਹਿਰਾਂ ਵਿੱਚ ਸ਼ੁਰੂ ਕੀਤੀ ਜਾ ਰਹੀ ਹੈ, ਜਿਸ ਨਾਲ ਕੁੱਲ 24 ਸ਼ਹਿਰਾਂ ਵਿੱਚ ਇਸ ਮੁਹਿੰਮ ਆਗਾਜ਼ ਹੋ ਜਾਵੇਗਾ। ਇਸ ਤੋਂ ਪਹਿਲਾਂ ‘ਸੀ.ਐਮ. ਦੀ ਯੋਗਸ਼ਾਲਾ’ ਮੁਹਿੰਮ ਦੋ ਪੜਾਵਾਂ ਵਿੱਚ ਅੰਮ੍ਰਿਤਸਰ, ਲੁਧਿਆਣਾ, ਫਗਵਾੜਾ, ਪਟਿਆਲਾ, ਜਲੰਧਰ, ਹੁਸ਼ਿਆਰਪੁਰ, ਐਸ.ਏ.ਐਸ. ਨਗਰ, ਸੰਗਰੂਰ ਅਤੇ ਬਠਿੰਡਾ ਸਮੇਤ ਨੌਂ ਸ਼ਹਿਰਾਂ ਵਿੱਚ ਸ਼ੁਰੂ ਕੀਤੀ ਗਈ ਸੀ। ਮੌਜੂਦਾ ਸਮੇਂ ਇਨ੍ਹਾਂ ਸ਼ਹਿਰਾਂ ਵਿੱਚ ਰੋਜ਼ਾਨਾ ਸਵੇਰੇ 300 ਥਾਵਾਂ ‘ਤੇ ‘ਸੀ.ਐਮ. ਦੀ ਯੋਗਸ਼ਾਲਾ’ ਲਗਾਈ ਜਾ ਰਹੀ ਹੈ, ਜਿਸ ਵਿੱਚ 10000 ਤੋਂ ਵੱਧ ਲੋਕ ਇਨ੍ਹਾਂ ਯੋਗਾ ਕੈਂਪਾਂ ਦਾ ਲਾਭ ਲੈ ਰਹੇ ਹਨ। ਤੀਜੇ ਪੜਾਅ ਵਿੱਚ ਸ਼ਾਮਲ ਕੀਤੇ ਗਏ 15 ਨਵੇਂ ਸ਼ਹਿਰਾਂ ਵਿੱਚ ਬਰਨਾਲਾ, ਫਰੀਦਕੋਟ, ਫਤਿਹਗੜ੍ਹ ਸਾਹਿਬ, ਫਿਰੋਜ਼ਪੁਰ, ਫਾਜ਼ਿਲਕਾ, ਗੁਰਦਾਸਪੁਰ, ਕਪੂਰਥਲਾ, ਮਾਨਸਾ, ਸ੍ਰੀ ਮੁਕਤਸਰ ਸਾਹਿਬ, ਪਠਾਨਕੋਟ, ਰੂਪਨਗਰ, ਨਵਾਂਸ਼ਹਿਰ, ਤਰਨਤਾਰਨ ਅਤੇ ਮਲੇਰਕੋਟਲਾ ਸਮੇਤ ਸਾਰੇ ਪ੍ਰਮੁੱਖ ਜ਼ਿਲ੍ਹੇ ਸ਼ਾਮਲ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਚੰਗੀ ਸਿਹਤ ਬਣਾਉਣ ਦੇ ਨਾਲ ਨਾਲ ਉਨ੍ਹਾਂ ਲੋਕਾਂ ਦਾ ਤਣਾਅ ਦੂਰ ਕੀਤਾ ਜਾਵੇ, ਜੋ ਆਪਣੇ ਜੀਵਨ ਵਿੱਚ ਹਰ ਰੋਜ਼ ਅਨੇਕਾਂ ਚੁਣੌਤੀਆਂ ਦਾ ਸਾਹਮਣਾ ਕਰਦੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਵਿੱਚ ਤਣਾਅ ਦਾ ਵਧ ਰਿਹਾ ਪੱਧਰ ਹਰ ਕਿਸੇ ਲਈ ਚਿੰਤਾ ਦਾ ਮੁੱਖ ਕਾਰਨ ਹੈ ਅਤੇ ਲੋਕਾਂ ਨੂੰ ਇਸ ਤੋਂ ਬਚਾਉਣ ਵਿੱਚ ਯੋਗਾ ਅਹਿਮ ਭੂਮਿਕਾ ਨਿਭਾ ਸਕਦਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਜੋ ਰੋਜ਼ਾਨਾ ਖੁਦ ਸਵੇਰੇ ਯੋਗਾ ਕਰਦੇ ਹਨ, ਨੇ ਕਿਹਾ ਕਿ ਜੀਵਨਸ਼ੈਲੀ ਵਿੱਚ ਕੁਝ ਬਦਲਾਅ ਕਰਕੇ ਅਤੇ ਯੋਗਾ ਦਾ ਅਭਿਆਸ ਕਰਕੇ ਸਿਹਤਮੰਦ ਜੀਵਨ ਬਤੀਤ ਕਰਦਿਆਂ ਮਾਨਸਿਕ ਅਤੇ ਸਰੀਰਕ ਸੰਤੁਲਨ ਨੂੰ ਬਣਾਈ ਰੱਖਣਾ ਬਹੁਤ ਜ਼ਰੂਰੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਮੁਫਤ ਯੋਗਾ ਸਿਖਲਾਈ ਲਈ ਲੋਕ ਟੋਲ-ਫ੍ਰੀ ਨੰਬਰ 7669 400 500 'ਤੇ ਡਾਇਲ ਕਰ ਸਕਦੇ ਹਨ ਜਾਂ https://cmdiyogshala.punjab.gov.in 'ਤੇ ਲੌਗਇਨ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਸਿਖਲਾਈਯਾਫ਼ਤਾ ਯੋਗਾ ਇੰਸਟ੍ਰਕਟਰ ਲੋਕਾਂ ਨੂੰ ਯੋਗਾ ਬਾਰੇ ਜਾਣੂ ਕਰਵਾਉਣ ਵਿੱਚ ਮਦਦ ਕਰਨਗੇ। ਉਨ੍ਹਾਂ ਉਮੀਦ ਜਤਾਈ ਕਿ ਭਾਰਤ ਦੀ ਸ਼ਾਨਦਾਰ ਪੁਰਾਤਨ ਪਰੰਪਰਾ ਦੇ ਅਨੁਰੂਪ ਇਹ ਯੋਗਸ਼ਾਲਾਵਾਂ ਪੰਜਾਬੀਆਂ ਨੂੰ ਸਰੀਰਕ ਅਤੇ ਮਾਨਸਿਕ ਤੌਰ 'ਤੇ ਤੰਦਰੁਸਤ ਬਣਾਉਣ ਵਿੱਚ ਵਧੇਰੇ ਸਹਾਈ ਸਿੱਧ ਹੋਣਗੀਆਂ। ਦੱਸਣਯੋਗ ਹੈ ਕਿ ਕੋਈ ਵੀ ਵਿਅਕਤੀ, ਜਿਸ ਕੋਲ 'ਸੀ.ਐਮ. ਦੀ ਯੋਗਸ਼ਾਲਾ' ਲਈ ਆਪਣੇ ਘਰ ਦੇ ਨੇੜੇ ਢੁਕਵੀਂ ਜਗ੍ਹਾ ਹੈ ਅਤੇ ਯੋਗਾ ਕਲਾਸ ਵਿੱਚ ਸ਼ਾਮਲ ਹੋਣ ਲਈ ਉਨ੍ਹਾਂ ਦਾ 25 ਲੋਕਾਂ ਦਾ ਗਰੁੱਪ ਹੈ ਤਾਂ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਖੁੱਲ੍ਹੇ ਪਾਰਕਾਂ ਅਤੇ ਹੋਰ ਜਨਤਕ ਸਥਾਨਾਂ ਵਿਖੇ ਮੁਫਤ ਯੋਗਾ ਸਿਖਲਾਈ ਦੇਣ ਲਈ ਸਿਖਲਾਈਯਾਫ਼ਾ ਯੋਗਾ ਇੰਸਟ੍ਰਕਟਰ ਭੇਜੇ ਜਾਂਦੇ ਹਨ।...
ਚੰਡੀਗੜ੍ਹ: ਸੂਬੇ ਵਿੱਚ ਲਿੰਗ ਅਨੁਪਾਤ ਵਿੱਚ ਹੋਰ ਸੁਧਾਰ ਲਿਆਉਣ ਦੇ ਮੱਦੇਨਜ਼ਰ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਬੁੱਧਵਾਰ ਨੂੰ ਸਿਹਤ ਅਧਿਕਾਰੀਆਂ ਨੂੰ ਆਸ਼ਾ ਵਰਕਰਾਂ, ਆਂਗਣਵਾੜੀ ਵਰਕਰਾਂ, ਮਲਟੀ-ਪਰਪਜ਼ ਹੈਲਥ ਵਰਕਰਾਂ (ਐਮ.ਪੀ.ਐਚ.ਡਬਲਿਊ.), ਕਮਿਊਨਿਟੀ ਹੈਲਥ ਅਫ਼ਸਰਾਂ ਦਾ ਇੱਕ ਨੈੱਟਵਰਕ ਬਣਾਉਣ ਦੇ ਨਿਰਦੇਸ਼ ਦਿੱਤੇ ਕਿ ਉਹ ਪਿੰਡਾਂ ਦੀਆਂ ਗਰਭਵਤੀ ਔਰਤਾਂ ਦਾ ਗਰਭਕਾਲ ਤੋਂ ਜਣੇਪੇ ਤੱਕ ਟਰੈਕ ਰੱਖਣ। ਸਿਹਤ ਮੰਤਰੀ ਇੱਥੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟਰੇਸ਼ਨ (ਮਗਸੀਪਾ) ਵਿਖੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਪੀਸੀ-ਪੀਐਨਡੀਟੀ ਐਕਟ ਬਾਰੇ ਦੋ ਰੋਜ਼ਾ ਕਪੈਸਿਟੀ ਬਿਲਡਿੰਗ ਵਰਕਸ਼ਾਪ ਨੂੰ ਸੰਬੋਧਨ ਕਰ ਰਹੇ ਸਨ। ਇਸ ਵਰਕਸ਼ਾਪ ਵਿੱਚ ਪੰਜਾਬ ਦੇ ਸਾਰੇ ਜ਼ਿਲਿ੍ਹਆਂ ਤੋਂ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ, ਜ਼ਿਲ੍ਹਾ ਅਟਾਰਨੀ ਅਤੇ ਜ਼ਿਲ੍ਹਾ ਪੀਐਨਡੀਟੀ ਕੋਆਰਡੀਨੇਟਰਾਂ ਨੇ ਭਾਗ ਲਿਆ। ਇਸ ਗੈਰ-ਕਾਨੂੰਨੀ ਕਾਰਵਾਈ ਬਾਬਤ ਦੋ ਜਾਂ ਤਿੰਨ ਜੀਵਤ ਧੀਆਂ ਵਾਲੇ ਜੋੜਿਆਂ ’ਤੇ ਵਿਸ਼ੇਸ਼ ਧਿਆਨ ਰੱਖਣ ਦੀ ਲੋੜ ’ਤੇ ਜ਼ੋਰ ਦਿੰਦਿਆਂ, ਉਨ੍ਹਾਂ ਨੇ ਸਿਹਤ ਅਧਿਕਾਰੀਆਂ ਨੂੰ ਗਰਭਵਤੀ ਔਰਤਾਂ ਦਾ ਟਰੈਕ ਰੱਖਣ ਦੇ ਨਿਰਦੇਸ਼ ਦਿੱਤੇ ਤਾਂ ਜੋ ਗਰਭ ਅਵਸਥਾ ਦੌਰਾਨ ਕਿਸੇ ਵੀ ਗੈਰ-ਕਾਨੂੰਨੀ ਗਤੀਵਿਧੀ ਬਾਰੇ ਸਿਹਤ ਵਿਭਾਗ ਨੂੰ ਪਤਾ ਲੱਗ ਸਕੇ ਅਤੇ ਗਰਭਪਾਤ ਜਹੇ ਗ਼ੈਰ-ਕਾਨੂੰਨੀ ਅਮਲ ਨੂੰ ਠੱਲ੍ਹ ਪਾਈ ਜਾ ਸਕੇ । ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲਿੰਗ ਅਨੁਪਾਤ ਨੂੰ ਸੁਧਾਰਨ ਲਈ ਸਖ਼ਤ ਯਤਨ ਕਰ ਰਹੀ ਹੈ। ਸਮਾਜ ਨੂੰ ਅੱਗੇ ਤੋਰਨ ਵਿੱਚ ਔਰਤਾਂ ਵੱਲੋਂ ਨਿਭਾਈ ਜਾ ਰਹੀ ਅਹਿਮ ਭੂਮਿਕਾ ਨੂੰ ਰੇਖਾਂਕਿਤ ਕਰਦਿਆਂ ਡਾ: ਬਲਬੀਰ ਸਿੰਘ ਨੇ ਕਿਹਾ, “ਔਰਤਾਂ ਤੋਂ ਬਿਨਾਂ ਮਨੁੱਖੀ ਸਮਾਜ ਦੀ ਹੋਂਦ ਹੀ ਸੰਭਵ ਨਹੀਂ ਹੈ। ਔਰਤ ਇੱਕ ਮਜ਼ਬੂਤ ਧਿਰ ਹੈ ਕਿਉਂਕਿ ਇਹ ਔਰਤ ਹੀ ਹੈ, ਜੋ ਨਾ ਸਿਰਫ਼ ਇੱਕ ਪਰਿਵਾਰ ਨੂੰ ਸਫਲਤਾਪੂਰਵਕ ਸੰਭਾਲਦੀ ਹੈ, ਸਗੋਂ ਘਰ ਦੀ ਚਾਰਦਿਵਾਰੀ ਤੋਂ ਬਾਹਰ ਕਿਸੇ ਵੀ ਪੇਸ਼ੇ ਵਿੱਚ ਨਵੀਆਂ ਲੀਹਾਂ ਪਾ ਸਕਦੀ ਹੈ। ਸਾਨੂੰ ਔਰਤਾਂ ਪ੍ਰਤੀ ਆਪਣੀ ਮਾਨਸਿਕਤਾ ਬਦਲਣ ਦੀ ਲੋੜ ਹੈ।’’ ਉਨ੍ਹਾਂ ਕਿਹਾ, “ਅਸੀਂ ਅਜਿਹੇ ਅਧਿਕਾਰੀਆਂ ਨੂੰ ਵੀ ਇਨਾਮ ਦੇਵਾਂਗੇ ਜਿਨ੍ਹਾਂ ਦੇ ਅਧਿਕਾਰ ਖੇਤਰ ਵਿੱਚ ਲਿੰਗ ਅਨੁਪਾਤ ’ਚ ਸੁਧਾਰ ਹੋਵੇਗਾ।” ਉਨ੍ਹਾਂ ਕਿਹਾ ਕਿ ਪੰਜਾਬ ਦੇ ਮੱਥੇ ਤੋਂ ਕੰਨਿਆ ਭਰੂਣ ਹੱਤਿਆ ਦਾ ਧੱਬਾ ਹਟਾਉਣ ਵਿੱਚ ਮਦਦ ਕਰਨ ਲਈ ਉਨ੍ਹਾਂ ਦਾ ਸਭ ਤੋਂ ਵੱਡਾ ਯੋਗਦਾਨ ਹੋਵੇਗਾ। ਡਾ. ਬਲਬੀਰ ਸਿੰਘ ਨੇ ਪ੍ਰੀ-ਕੰਸੇਪਸ਼ਨ ਤਕਨੀਕਾਂ ਦੀ ਵਰਤੋਂ ਕਰਕੇ ਲਿੰਗ ਨਿਰਧਾਰਨ ਕਰਨ ਵਾਲੇ ਏ.ਆਰ.ਟੀ. ਜਾਂ ਆਈ.ਵੀ.ਐਫ. ਸੈਂਟਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ ਅਤੇ ਰਾਜ ਦੇ ਸਿਹਤ ਅਧਿਕਾਰੀਆਂ ਨੂੰ ਇਸ ਦਿਸ਼ਾ ਵਿੱਚ ਸਰਗਰਮੀਆਂ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ। ਸਿਹਤ-ਕਮ-ਐਮ.ਡੀ. ਐਨ.ਐਚ.ਐਮ. ਸਕੱਤਰ ਡਾਕਟਰ ਅਭਿਨਵ ਤ੍ਰਿਖਾ ਨੇ ਕਿਹਾ ਕਿ ਕਿਸੇ ਨੂੰ ਵੀ ਅਣਜੰਮੀ ਬੱਚੀ ਤੋਂ ਉਸਦੇ ਹਿੱਸੇ ਦੇ ਬਣਦੇ ਅਧਿਕਾਰ ਖੋਹਣ ਦਾ ਅਧਿਕਾਰ ਨਹੀਂ ਹੈ। ਉਨ੍ਹਾਂ ਕਿਹਾ ਕਿ ਕੰਨਿਆ ਭਰੂਣ ਹੱਤਿਆ ਸਿਰਫ਼ ਸਿਹਤ ਦਾ ਮੁੱਦਾ ਹੀ ਨਹੀਂ ਸਗੋਂ ਇੱਕ ਸਮਾਜਿਕ ਮਸਲਾ ਹੈ , ਜਿਸ ਨੂੰ ਬਹੁ-ਖੇਤਰੀ...
ਚੰਡੀਗੜ੍ਹ: SYL ਨਹਿਰ ਦੇ ਨਿਰਮਾਣ ਨੂੰ ਲੈ ਕੇ ਸੁਪਰੀਮ ਕੋਰਟ ਦੀ ਟਿੱਪਣੀ ਤੋਂ ਬਾਅਦ ਪੰਜਾਬ ਵਿੱਚ ਸਿਆਸਤ ਭੱਖ ਗਈ ਹੈ। ਉਧਰ ਪੰਜਾਬ ਦੇ ਮੁੱਖ ਮੰਤਰੀ ਨੇ ਅੱਜ ਵੀਰਵਾਰ ਨੂੰ ਕੈਬਨਿਟ ਮੀਟਿੰਗ ਸੱਦੀ ਹੈ। ਉਥੇ ਹੀ ਵਿਰੋਧੀ ਧਿਰ ਕਾਂਗਰਸ ਨੇ ਸੂਬੇ ਦੀ ‘AAP’ ਸਰਕਾਰ ਤੋਂ ਇਸ ਮੁੱਦੇ ‘ਤੇ ਸਰਬ ਪਾਰਟੀ ਮੀਟਿੰਗ ਬੁਲਾਉਣ ਦੇ ਨਾਲ-ਨਾਲ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਮੰਗ ਕੀਤੀ ਹੈ। SYL ਨਹਿਰ ਨੂੰ ਲੈ ਕੇ ਰਾਜਾ ਵੜਿੰਗ ਨੇ ਦਿੱਤਾ ਠੋਕਵਾ ਜਵਾਬ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਐੱਸਵਾਈਐਲ ਨੂੰ ਲੈ ਕੇ ਕਿਹਾ ਹੈ ਕਿ ਪੰਜਾਬ ਕੋਲ ਕਿਸੇ ਨੂੰ ਦੇਣ ਲਈ ਵਾਧੂ ਪਾਣੀ ਨਹੀ ਹੈ।ਉਨ੍ਹਾਂ ਦਾ ਕਹਿਣਾ ਹੈ ਕਿ ਸਰਵੇਖਣ ਕਰਵਾਉਣ ਦਾ ਮਸਲਾ ਹੀ ਨਹੀਂ ਬਣਦਾ। SYL ਨਹਿਰ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦਾ ਬਿਆਨ ਸ਼੍ਰੋਮਣੀ ਅਕਾਲੀ ਦਲ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਦਰਿਆਈ ਪਾਣੀਆਂ ਦੇ ਮੁੱਦੇ ‘ਤੇ ਪੰਜਾਬ ਦੇ ਦਾਅਵਿਆਂ ਬਾਰੇ ਡੈੱਥ ਵਾਰੰਟ ‘ਤੇ ਦਸਤਖਤ ਕੀਤੇ ਹਨ। ਅਕਾਲੀ ਦਲ ਦਾ ਕਹਿਣਾ ਹੈ ਕਿ ਐੱਸਵਾਈਐਲ ਕਿਸੇ ਵੀ ਕੀਮਤ ਉੱਤੇ ਨਹੀ ਹੋਣ ਦੇਣੀ । SYL ਨਹਿਰ ਨੂੰ ਲੈ ਕੇ ਸੁਨੀਲ ਜਾਖੜ ਦਾ ਐਲਾਨ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਪੰਜਾਬ ਕੋਲ ਕਿਸੇ ਨੂੰ ਦੇਣ ਲਈ ਪਾਣੀ ਦੀ ਇੱਕ ਬੂੰਦ ਵੀ ਨਹੀਂ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਬੀਜੇਪੀ ਪੰਜਾਬ ਦੇ ਨਾਲ ਖੜ੍ਹੀ ਹੈ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ ਦਾ ਵੱਡਾ ਬਿਆਨ ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਸ ਗੰਭੀਰ ਮੁੱਦੇ ਬਾਰੇ ਤੁਰੰਤ ਸਰਬ ਪਾਰਟੀ ਮੀਟਿੰਗ ਬੁਲਾਉਣੀ ਚਾਹੀਦੀ ਹੈ। ਬਾਜਵਾ ਨੇ ਕਿਹਾ ਕਿ ਇਸ ਏਜੰਡੇ ‘ਤੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਜਾਣਾ ਚਾਹੀਦਾ ਹੈ ਤਾਂ ਜੋ ਅਗਲੀ ਰਣਨੀਤੀ ਤੈਅ ਕੀਤੀ ਜਾ ਸਕੇ। ...
ਨਵੀਂ ਦਿੱਲੀ: ਰਾਜ ਸਭਾ ਮੈਂਬਰ ਅਤੇ ਆਮ ਆਦਮੀ ਪਾਰਟੀ ਦੇ ਨੇਤਾ ਸੰਜੇ ਸਿੰਘ ਨੂੰ 11 ਘੰਟੇ ਦੀ ਪੁੱਛਗਿੱਛ ਤੋਂ ਬਾਅਦ ਦਿੱਲੀ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਬੁੱਧਵਾਰ 4 ਅਕਤੂਬਰ ਨੂੰ ਗ੍ਰਿਫਤਾਰ ਕਰ ਲਿਆ। ਅੱਜ ਈਡੀ ਸੰਜੇ ਸਿੰਘ ਨੂੰ ਰੌਜ਼ ਐਵੇਨਿਊ ਅਦਾਲਤ ਵਿੱਚ ਪੇਸ਼ ਕਰਕੇ ਉਸ ਦੇ ਰਿਮਾਂਡ ਦੀ ਮੰਗ ਕਰੇਗੀ। ਦੱਸ ਦੇਈਏ ਕਿ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਦਿੱਲੀ ਐਕਸਾਈਜ਼ ਪਾਲਿਸੀ 2021-22 ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਉਹ ਅਜੇ ਵੀ ਜੇਲ੍ਹ ਵਿੱਚ ਹਨ। ਈਡੀ ਦੀ ਕਾਰਵਾਈ ਵਿਰੁੱਧ ਆਮ ਆਦਮੀ ਪਾਰਟੀ ਵੱਲੋਂ ਭਾਜਪਾ ਖਿਲਾਫ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਚੋਣਾਂ ਕਾਰਨ ਸੰਜੇ ਸਿੰਘ ਖਿਲਾਫ ਕੀਤੀ ਗਈ ਕਾਰਵਾਈ- ਕੇਜਰੀਵਾਲ ਦਿੱਲੀ ਦੇ ਮੁੱਖ ਮੰਤਰੀ ਅਤੇ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸੰਜੇ ਸਿੰਘ ਦੀ ਗ੍ਰਿਫ਼ਤਾਰੀ 'ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਮੁੱਖ ਮੰਤਰੀ ਨੇ ਭਾਜਪਾ ਦੀ ਅਗਵਾਈ ਵਾਲੇ ਕੇਂਦਰ 'ਤੇ ਬਿਨਾਂ ਰੋਕ-ਟੋਕ ਹਮਲਾ ਬੋਲਦਿਆਂ ਕਿਹਾ ਕਿ ਇਸ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ "ਨਿਰਾਸ਼ਾ" ਨੂੰ ਉਜਾਗਰ ਕਰ ਦਿੱਤਾ ਹੈ।ਸੰਜੇ ਸਿੰਘ ਦੀ ਗ੍ਰਿਫਤਾਰੀ ਖਿਲਾਫ ਕਾਨੂੰਨੀ ਲੜਾਈ ਲੜਾਂਗੇ। ਕੇਜਰੀਵਾਲ ਨੇ ਬੁੱਧਵਾਰ ਨੂੰ ਸੰਜੇ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਉਨ੍ਹਾਂ ਦੀ ਦਿੱਲੀ ਸਥਿਤ ਰਿਹਾਇਸ਼ 'ਤੇ ਮੁਲਾਕਾਤ ਕੀਤੀ। 'ਆਪ' ਵਰਕਰ ਭਾਜਪਾ ਹੈੱਡਕੁਆਰਟਰ 'ਤੇ ਪ੍ਰਦਰਸ਼ਨ ਦਿੱਲੀ ਸਰਕਾਰ ਦੇ ਕੈਬਨਿਟ ਮੰਤਰੀ ਗੋਪਾਲ ਰਾਏ ਨੇ ਕਿਹਾ ਕਿ ਪਿਛਲੇ 15 ਮਹੀਨਿਆਂ ਤੋਂ ਈਡੀ-ਸੀਬੀਆਈ ਦੀ ਜਾਂਚ ਅਤੇ ਛਾਪੇਮਾਰੀ ਚੱਲ ਰਹੀ ਹੈ। ਕਈ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਪਰ ਅੱਜ ਤੱਕ ਇੱਕ ਰੁਪਿਆ ਵੀ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵੀ ਇਸ ਗ੍ਰਿਫਤਾਰੀ ਖਿਲਾਫ ਵੀਰਵਾਰ ਨੂੰ ਸਵੇਰੇ 11 ਵਜੇ ਭਾਜਪਾ ਦੇ ਮੁੱਖ ਦਫਤਰ ਵਿਖੇ ਰੋਸ ਪ੍ਰਦਰਸ਼ਨ ਕਰੇਗੀ। ਪੰਜਾਬ ਦੇ ਮੁੱਖ ਭਗਵੰਤ ਮਾਨ ਨੇ ਕੀਤਾ ਟਵੀਟ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਸੰਜੇ ਸਿੰਘ ਦੇ ਸਮਰਥਨ ਵਿੱਚ ਦੇਸ਼ ਦੇ ਪ੍ਰਧਾਨ ਮੰਤਰੀ ਮੋਦੀ ਉੱਤੇ ਤੰਜ ਕੱਸਿਆ ਹੈ। यहाँ पर जनता साथ न दे वहाँ पर ED के ज़रिए डराना मोदी जी की फ़ितरत बन गई है..लेकिन हम किसी और मिट्टी के बने हुए हैं डरने वाले नहीं …संजय सिंह ज़िंदाबाद https://t.co/rHXYMWEvrT — Bhagwant Mann (@BhagwantMann) October 4, 2023 ...
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਪੰਜਾਬ ਸਿਵਲ ਸਕੱਤਰੇਤ-1 ਵਿਖੇ ਸਿਫ਼ਤੀ ਦੇ ਘਰ ਸ੍ਰੀ ਹਰਿਮੰਦਰ ਸਾਹਿਬ ਦੀ ਨਵੀਂ ਲੱਗੀ ਤਸਵੀਰ ਨੂੰ ਲੋਕਾਂ ਨੂੰ ਸਮਰਪਿਤ ਕੀਤਾ। ਇੱਥੇ ਦਹਾਕਿਆਂ ਪਹਿਲਾਂ ਲੱਗੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਆਨੰਦਪੁਰ ਸਾਹਿਬ ਦੀ ਤਸਵੀਰ ਦੀ ਥਾਂ ਹੁਣ ਇਹ 29 ਫੁੱਟ ਲੰਮੀ ਤੇ 11 ਫੁੱਟ ਉੱਚੀ ਤਸਵੀਰ ਲਗਾਈ ਗਈ ਹੈ। ਸੂਚਨਾ ਤੇ ਲੋਕ ਸੰਪਰਕ ਵਿਭਾਗ ਨੇ ਸ੍ਰੀ ਹਰਿਮੰਦਰ ਸਾਹਿਬ ਦੀਆਂ ਕਈ ਤਸਵੀਰਾਂ ਮੁੱਖ ਮੰਤਰੀ ਨੂੰ ਦਿਖਾਈਆਂ ਸਨ, ਜਿਨ੍ਹਾਂ ਵਿੱਚੋਂ ਇਸ ਤਸਵੀਰ ਦੀ ਚੋਣ ਕੀਤੀ ਗਈ। ਇਹ ਤਸਵੀਰ ਵਿਸ਼ੇਸ਼ ਟਰਾਂਸਲਿਟ ਸ਼ੀਟ ਉਤੇ ਛਪੀ ਹੈ ਅਤੇ ਤਸਵੀਰ ਨੂੰ ਰੁਸ਼ਨਾਉਣ ਲਈ ਇਸ ਦੇ ਪਿੱਛੇ 150 ਐਲ.ਈ.ਡੀ. ਲਾਈਟਾਂ ਲਗਾਈਆਂ ਗਈਆਂ ਹਨ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਪੰਜਾਬੀਆਂ ਖ਼ਾਸ ਤੌਰ ਉਤੇ ਸਿੱਖਾਂ ਲਈ ਦੁਨੀਆ ਦਾ ਸਭ ਤੋਂ ਪਵਿੱਤਰ ਸਥਾਨ ਹੈ ਅਤੇ ਇਹ ਸਥਾਨ ਸਮੁੱਚੀ ਮਾਨਵਤਾ ਲਈ ਪ੍ਰੇਰਨਾ ਦਾ ਸਰੋਤ ਹੈ। ਉਨ੍ਹਾਂ ਕਿਹਾ ਕਿ ਇਹ ਪਾਵਨ ਸਥਾਨ ਸਾਨੂੰ ਹਮੇਸ਼ਾ ਤੋਂ ਆਪਣੇ ਫ਼ਰਜ਼ ਪੂਰੇ ਸਮਰਪਣ ਤੇ ਦਿਆਨਤਦਾਰੀ ਨਾਲ ਨਿਭਾਉਣ ਲਈ ਪ੍ਰੇਰਿਤ ਕਰਦਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਅੱਜ ਇੱਥੇ ਸਿਰਫ਼ ਤਸਵੀਰ ਨੂੰ ਲੋਕਾਂ ਨੂੰ ਸਮਰਪਿਤ ਕਰਨ ਲਈ ਨਹੀਂ ਆਏ, ਸਗੋਂ ਪਰਮਾਤਮਾ ਦਾ ਸ਼ੁਕਰਾਨਾ ਅਦਾ ਕਰਨ ਆਏ ਹਨ, ਜੋ ਸਾਨੂੰ ਸੂਬੇ ਦੀ ਸੇਵਾ ਕਰਨ ਦਾ ਬਲ ਬਖ਼ਸ਼ ਰਿਹਾ ਹੈ। ਇਸ ਮੌਕੇ ਮੁੱਖ ਸਕੱਤਰ ਅਨੁਰਾਗ ਵਰਮਾ, ਸਕੱਤਰ ਸੂਚਨਾ ਤੇ ਲੋਕ ਸੰਪਰਕ ਵਿਭਾਗ ਮਾਲਵਿੰਦਰ ਸਿੰਘ ਜੱਗੀ, ਡਾਇਰੈਕਟਰ ਸੂਚਨਾ ਤੇ ਲੋਕ ਸੰਪਰਕ ਵਿਭਾਗ ਭੁਪਿੰਦਰ ਸਿੰਘ, ਵਧੀਕ ਡਾਇਰੈਕਟਰ ਸੂਚਨਾ ਤੇ ਲੋਕ ਸੰਪਰਕ ਵਿਭਾਗ ਸੰਦੀਪ ਸਿੰਘ ਅਤੇ ਹੋਰ ਅਧਿਕਾਰੀ ਤੇ ਮੁਲਾਜ਼ਮ ਹਾਜ਼ਰ ਸਨ।
ਨਵੀਂ ਦਿੱਲੀ: ਤਿਉਹਾਰਾਂ ਦੇ ਮੌਸਮ 'ਚ ਕੇਂਦਰ ਸਰਕਾਰ ਨੇ ਪ੍ਰਧਾਨ ਮੰਤਰੀ ਉਜਵਲਾ ਯੋਜਨਾ ਦੇ ਲਾਭਪਾਤਰੀਆਂ ਨੂੰ ਤੋਹਫ਼ਾ ਦਿੱਤਾ ਹੈ। ਕੇਂਦਰ ਸਰਕਾਰ ਨੇ ਉਜਵਲਾ ਯੋਜਨਾ ਤਹਿਤ ਮਿਲਦੇ ਗੈਸ ਸਿਲੰਡਰਾਂ 'ਤੇ ਸਬਸਿਡੀ 200 ਰੁਪਏ ਤੋਂ ਵਧਾ ਕੇ 300 ਰੁਪਏ ਕਰ ਦਿੱਤੀ ਹੈ ਯਾਨੀ ਹੁਣ ਇਸ ਯੋਜਨਾ ਦੇ ਲਾਭਪਾਤਰੀਆਂ ਨੂੰ ਸਿਲੰਡਰ 100 ਰੁਪਏ ਹੋਰ ਸਸਤਾ ਮਿਲੇਗਾ। ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕੈਬਨਿਟ ਫੈਸਲਿਆਂ ਦੀ ਜਾਣਕਾਰੀ ਦਿੰਦਿਆਂ ਇਹ ਖੁਸ਼ਖਬਰੀ ਦਿੱਤੀ। ਦਿੱਲੀ 'ਚ ਸਿਲੰਡਰ 603 ਰੁਪਏ 'ਚ ਮਿਲੇਗਾ ਕੇਂਦਰ ਸਰਕਾਰ ਤੋਂ 300 ਰੁਪਏ ਪ੍ਰਤੀ ਸਿਲੰਡਰ ਦੀ ਸਬਸਿਡੀ ਮਿਲਣ ਤੋਂ ਬਾਅਦ, ਦਿੱਲੀ 'ਚ ਉੱਜਵਲਾ ਯੋਜਨਾ ਦੇ ਲਾਭਪਾਤਰੀਆਂ ਨੂੰ 14.2 ਕਿਲੋ ਦਾ ਘਰੇਲੂ ਰਸੋਈ ਗੈਸ ਸਿਲੰਡਰ 603 ਰੁਪਏ ਵਿੱਚ ਮਿਲੇਗਾ। ਉੱਜਵਲਾ ਯੋਜਨਾ ਦੇ ਲਾਭਪਾਤਰੀਆਂ ਨੂੰ ਮੁੰਬਈ 'ਚ 602.50 ਰੁਪਏ, ਕੋਲਕਾਤਾ ਵਿੱਚ 629 ਰੁਪਏ ਤੇ ਚੇਨਈ ਵਿੱਚ 618.50 ਰੁਪਏ ਵਿੱਚ ਘਰੇਲੂ ਐਲਪੀਜੀ ਸਿਲੰਡਰ ਮਿਲੇਗਾ। ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਦੇ ਲਾਭਪਾਤਰੀਆਂ ਦੀ ਗਿਣਤੀ 9.6 ਕਰੋੜ ਹੈ। ਇਸ ਕਾਰਨ ਦੇਸ਼ ਦੇ 9.6 ਕਰੋੜ ਲੋਕਾਂ ਨੂੰ ਸਬਸਿਡੀ 'ਚ ਵਾਧੇ ਦਾ ਸਿੱਧਾ ਫਾਇਦਾ ਹੋਵੇਗਾ। ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਤਹਿਤ ਸਰਕਾਰ ਗਰੀਬ ਲੋਕਾਂ ਨੂੰ ਰਿਆਇਤੀ ਦਰਾਂ 'ਤੇ ਐਲਪੀਜੀ ਸਿਲੰਡਰ ਪ੍ਰਦਾਨ ਕਰਦੀ ਹੈ।
ਫਿਰੋਜ਼ਪੁਰ: ਪੰਜਾਬ ਸਰਕਾਰ ਨੇ ਹਾਲ ਹੀ ਵਿੱਚ ਆਏ ਹੜ੍ਹਾਂ ਵਿੱਚ ਦਰਿਆਵਾਂ ਦੇ ਰੁਖ ਵਿੱਚ ਤਬਦੀਲੀ ਦੌਰਾਨ ਰੇਤ ਦੇ ਫੈਲਾਅ ਕਾਰਨ ਆਪਣੀ ਬਰਬਾਦ ਹੋਈ ਜ਼ਮੀਨ ਨੂੰ ਮੁੜ ਵਾਹੀਯੋਗ ਬਣਾਉਣ ਦੀ ਕਿਸਾਨਾਂ ਦੀ ਮੰਗ ਨੂੰ ਪ੍ਰਵਾਨ ਕਰਦਿਆਂ, ਵੱਡੀ ਰਾਹਤ ਦਿੰਦਿਆਂ ਕਿਸਾਨਾਂ ਨੂੰ ਆਪਣੇ ਖੇਤਾਂ ਵਿੱਚ ਜਮ੍ਹਾਂ ਹੋਈ ਰੇਤ ਨੂੰ ਕੱਢਣ ਦੀ ਇਜਾਜ਼ਤ ਦੇ ਦਿੱਤੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਆਈ.ਏ.ਐਸ ਨੇ ਦਿੱਤੀ।ਉਨ੍ਹਾਂ ਦੱਸਿਆ ਕਿ ਫਿਰੋਜ਼ਪੁਰ ਜ਼ਿਲ੍ਹੇ ਦੇ ਸਤਲੁਜ ਦਰਿਆ ਦੇ ਨਜ਼ਦੀਕੀ ਪਿੰਡਾਂ ਦੇ ਕਿਸਾਨਾਂ ਨੂੰ ਹੜ੍ਹ ਆਉਣ ਕਾਰਨ ਕਾਫੀ ਨੁਕਸਾਨ ਝੱਲਣਾ ਪਿਆ ਸੀ। ਉਨ੍ਹਾਂ ਦੱਸਿਆ ਕਿ ਵਾਹੀਯੋਗ ਜ਼ਮੀਨ ਵਿੱਚੋਂ ਜਮ੍ਹਾਂ ਹੋਈ ਰੇਤ ਦੀ ਨਿਕਾਸੀ ਲਈ ਕਿਸਾਨ ਮੰਗ ਕਰ ਰਹੇ ਸਨ। ਕਿਸਾਨ ਆਪਣੇ ਖੇਤਾਂ ਵਿੱਚ ਇਕੱਠੀ ਹੋਈ ਰੇਤ ਨੂੰ ਲੈ ਕੇ ਕਾਫੀ ਚਿੰਤਤ ਸਨ ਅਤੇ ਇਸ ਸਬੰਧੀ ਸਖ਼ਤ ਮਾਇਨਿੰਗ ਨੀਤੀ ਕਾਰਨ ਬੇਵੱਸ ਸਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਫੈਸਲੇ ਅਨੁਸਾਰ ਕਿਸਾਨ 5 ਅਕਤੂਬਰ 2023 ਤੱਕ ਆਪਣੇ ਖੇਤਾਂ 'ਚੋਂ ਰੇਤ ਦੀ ਪਰਤ ਆਪਣੇ ਤੌਰ 'ਤੇ ਹਟਾ ਸਕਦੇ ਹਨ। ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਮਾਈਨਸ ਐਂਡ ਮਿਨਰਲਜ਼ (ਵਿਕਾਸ ਅਤੇ ਰੈਗੂਲੇਸ਼ਨ) ਐਕਟ, 1957, (1957 ਦਾ ਕੇਂਦਰੀ ਐਕਟ 67) ਅਧੀਨ ਅਧਿਸੂਚਿਤ ਪੰਜਾਬ ਮਾਈਨਰ ਮਿਨਰਲ ਰੂਲਜ਼, 2013 ਦੇ ਨਿਯਮ 90 ਵਿੱਚ ਦਿੱਤੀਆਂ ਸ਼ਕਤੀਆਂ ਅਤੇ ਇਸ ਸਬੰਧ ਵਿੱਚ ਸਮਰੱਥ ਹੋਰ ਸਾਰੀਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ, ਪੰਜਾਬ ਸਰਕਾਰ ਨੇ ਪ੍ਰਭਾਵਿਤ ਕਿਸਾਨਾਂ ਨੂੰ ਹੜ੍ਹ ਵਾਲੇ ਖੇਤਾਂ ਵਿੱਚੋਂ ਰੇਤ ਕੱਢਣ ਦੀ ਇਜਾਜ਼ਤ ਦੇ ਦਿੱਤੀ ਹੈ। ਹਾਲਾਂਕਿ, ਉਹ ਕਿਸਾਨ ਮਿੱਟੀ ਨੂੰ ਹਟਾਉਣ ਅਤੇ ਨਿਲਾਮੀ ਰਾਹੀਂ ਜ਼ਿਲ੍ਹਾ ਮਾਈਨਿੰਗ ਅਫ਼ਸਰਾਂ ਦੁਆਰਾ ਮਿੱਟੀ ਦੇ ਨਿਪਟਾਰੇ ਲਈ ਮਿਆਰੀ ਸੰਚਾਲਨ ਪ੍ਰਕਿਰਿਆ (ਐਸ.ਓ.ਪੀ.) ਦੀ ਪਾਲਣਾ ਕਰਨ ਦੇ ਪਾਬੰਦ ਹੋਣਗੇ।ਐਸ.ਓ.ਪੀ. ਦੇ ਅਨੁਸਾਰ, ਕਿਸਾਨ ਰਾਜ ਵਿੱਚ ਹੜ੍ਹਾਂ ਕਾਰਨ ਆਪਣੇ ਖੇਤਾਂ ਵਿੱਚ ਜਮ੍ਹਾਂ ਹੋਈ ਰੇਤ ਨੂੰ ਹਟਾ ਸਕਦੇ ਹਨ। ਇਸ ਦੀ ਸੂਚਨਾ ਕਿਸਾਨਾਂ ਵੱਲੋਂ ਜ਼ਿਲ੍ਹਾ ਮਾਈਨਿੰਗ ਅਫ਼ਸਰ ਦੇ ਸਬੰਧਤ ਦਫ਼ਤਰ ਨੂੰ ਦਿੱਤੀ ਜਾਵੇਗੀ। ਜ਼ਿਲ੍ਹਾ ਮਾਈਨਿੰਗ ਅਫ਼ਸਰ ਦਾ ਦਫ਼ਤਰ ਇਹ ਯਕੀਨੀ ਬਣਾਏਗਾ ਕਿ ਕਿਸੇ ਵੀ ਪ੍ਰਵਾਨਿਤ ਖੇਤੀਬਾੜੀ ਮਾਈਨ (ਸੀ ਐਮ ਐਸ ਜਾਂ ਪੀ ਐਮ ਐਸ) ਤੋਂ ਅਜਿਹੀ ਕੋਈ ਕਾਰਵਾਈ ਨਾ ਹੋਵੇ। ਜ਼ਿਲ੍ਹਾ ਮਾਈਨਿੰਗ ਅਫ਼ਸਰ ਦਾ ਦਫ਼ਤਰ ਇਹ ਯਕੀਨੀ ਬਣਾਏਗਾ ਕਿ ਉਪਰੋਕਤ ਨੋਟੀਫਿਕੇਸ਼ਨ ਦੀ ਆੜ ਵਿੱਚ ਮਾਈਨਿੰਗ ਖਣਿਜਾਂ ਦੀ ਗੈਰ-ਕਾਨੂੰਨੀ ਮਾਈਨਿੰਗ ਨਾ ਹੋਵੇ। ਇਸ ਪ੍ਰਕਿਰਿਆ ਨੂੰ ਲਾਗੂ ਕਰਨ ਦੌਰਾਨ ਪੈਦਾ ਹੋਣ ਵਾਲੇ ਕਿਸੇ ਵੀ ਵਿਵਾਦ ਦਾ ਨਿਪਟਾਰਾ ਸਬੰਧਤ ਡਿਪਟੀ ਕਮਿਸ਼ਨਰ ਦੇ ਪੱਧਰ 'ਤੇ ਕੀਤਾ ਜਾਵੇਗਾ ਅਤੇ ਉਸ ਦਾ ਫੈਸਲਾ ਸਾਰੀਆਂ ਧਿਰਾਂ ਲਈ ਪਾਬੰਦ ਹੋਵੇਗਾ। ਉਪਰੋਕਤ ਨਿਰਦੇਸ਼ਾਂ ਦੀ ਉਲੰਘਣਾ ਕਰਨ ਵਾਲਾ ਕੋਈ ਵੀ ਵਿਅਕਤੀ ਗੈਰ-ਕਾਨੂੰਨੀ ਗਤੀਵਿਧੀ ਦਾ ਕਸੂਰਵਾਰ ਮੰਨਿਆ ਜਾਵੇਗਾ ਅਤੇ ਮਾਈਨਿੰਗ ਐਕਟ ਜਾਂ ਮਾਈਨਿੰਗ ਨਿਯਮਾਂ ਦੇ ਤਹਿਤ ਮੁਕੱਦਮਾ ਚਲਾਇਆ ਜਾਵੇਗਾ।
ਚੰਡੀਗੜ੍ਹ: ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਬਾਰੇ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਦਫ਼ਤਰ ਭਾਸ਼ਾ ਵਿਭਾਗ (ਪੰਜਾਬੀ ਸੈੱਲ) ਚੰਡੀਗੜ੍ਹ ਵੱਲੋਂ ਅੱਜ ਇਥੋਂ ਦੇ ਪੰਜਾਬ ਕਲਾ ਭਵਨ, ਸੈਕਟਰ 16 ਵਿਖੇ ਦਸਵੀਂ ਜਮਾਤ ਤੱਕ ਪੜ੍ਹਨ ਵਾਲੇ ਵਿਦਿਆਰਥੀਆਂ ਦੇ 'ਪੰਜਾਬੀ ਸਾਹਿਤ ਸਿਰਜਣ ਅਤੇ ਕਵਿਤਾ ਗਾਇਨ ਮੁਕਾਬਲੇ' ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਲੇਖ ਰਚਨਾ, ਕਵਿਤਾ ਰਚਨਾ, ਕਹਾਣੀ ਰਚਨਾ ਅਤੇ ਕਵਿਤਾ ਗਾਇਨ ਦੇ ਮੁਕਾਬਲੇ ਸ਼ਾਮਲ ਸਨ। ਚੰਡੀਗੜ੍ਹ ਨਾਲ ਸਬੰਧਿਤ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਇਨ੍ਹਾਂ ਮੁਕਾਬਲਿਆਂ ਵਿੱਚ ਭਾਗ ਲਿਆ ਗਿਆ ਜਿਸ ਵਿੱਚ ਕਵਿਤਾ ਗਾਇਨ ਮੁਕਾਬਲੇ ਲਈ 22 ਵਿਦਿਆਰਥੀ, ਲੇਖ ਰਚਨਾ ਲਈ 17 ਵਿਦਿਆਰਥੀ, ਕਹਾਣੀ ਰਚਨਾ ਲਈ 16 ਵਿਦਿਆਰਥੀ ਅਤੇ ਕਵਿਤਾ ਰਚਨਾ ਲਈ 16 ਵਿਦਿਆਰਥੀ ਸ਼ਾਮਲ ਸਨ । ਮੁਕਾਬਲੇ ਸ਼ੁਰੂ ਕਰਨ ਤੋਂ ਪਹਿਲਾਂ ਸਹਾਇਕ ਡਾਇਰੈਕਟਰ (ਪੰਜਾਬੀ ਸੈੱਲ) ਚੰਡੀਗੜ੍ਹ ਡਾ. ਦਵਿੰਦਰ ਸਿੰਘ ਬੋਹਾ ਵੱਲੋਂ ਮੁਕਾਬਲਿਆਂ ਵਿੱਚ ਸ਼ਿਰਕਤ ਕਰਨ ਲਈ ਪਹੁੰਚੇ ਮਹਿਮਾਨਾਂ, ਵਿਦਿਆਰਥੀਆਂ , ਅਧਿਆਪਕਾਂ, ਮਾਪਿਆਂ ਅਤੇ ਪਤਵੰਤਿਆਂ ਨੂੰ 'ਜੀ ਆਇਆਂ ਨੂੰ' ਕਿਹਾ ਗਿਆ। ਉਨ੍ਹਾਂ ਇਹ ਵੀ ਕਿਹਾ ਕਿ ਵਿਦਿਆਰਥੀਆਂ ਨੂੰ ਇਹਨਾਂ ਮੁਕਾਬਲਿਆਂ ਲਈ ਅਧਿਆਪਕਾਂ ਅਤੇ ਸਕੂਲ ਮੁਖੀਆਂ ਦੁਆਰਾ ਤਿਆਰੀ ਕਰਵਾ ਕੇ ਭੇਜਣਾ ਸਲਾਹੁਣਯੋਗ ਕਦਮ ਹੈ। ਉਨ੍ਹਾਂ ਵੱਲੋਂ ਭਾਸ਼ਾ ਵਿਭਾਗ ਪੰਜਾਬ ਦੁਆਰਾ ਕੀਤੇ ਜਾ ਰਹੇ ਕੰਮਾਂ ਅਤੇ ਸਰਗਰਮੀਆਂ ਤੋਂ ਵੀ ਹਾਜ਼ਰੀਨ ਨੂੰ ਜਾਣੂ ਕਰਵਾਇਆ ਗਿਆ। ਮੁਕਾਬਲਿਆਂ ਦੇ ਨਿਯਮਾਂ ਅਨੁਸਾਰ ਕਵਿਤਾ ਗਾਇਨ ਲਈ ਨੰਦ ਲਾਲ ਨੂਰਪੁਰੀ, ਧਨੀ ਰਾਮ ਚਾਤ੍ਰਿਕ, ਭਾਈ ਵੀਰ ਸਿੰਘ, ਸ਼ਿਵ ਕੁਮਾਰ ਬਟਾਲਵੀ, ਕਰਤਾਰ ਸਿੰਘ ਬਲੱਗਣ, ਅੰਮ੍ਰਿਤਾ ਪ੍ਰੀਤਮ, ਸੁਰਜੀਤ ਪਾਤਰ, ਗੁਰਭਜਨ ਸਿੰਘ, ਸੁਲੱਖਣ ਸਰਹੱਦੀ, ਗੁਰਤੇਜ ਕੋਹਾਰਵਾਲਾ, ਮਨਜੀਤ ਇੰਦਰਾ ਦੀਆਂ ਕਵਿਤਾਵਾਂ ਨੂੰ ਵਿਦਿਆਰਥੀਆਂ ਦੁਆਰਾ ਮੰਚ ਤੋਂ ਪੇਸ਼ ਕੀਤਾ ਗਿਆ। ਇਸੇ ਤਰ੍ਹਾਂ ਕਵਿਤਾ ਰਚਨਾ ਮੁਕਾਬਲੇ (300 ਸ਼ਬਦ) ਲਈ ਮੌਕੇ 'ਤੇ ‘ਜ਼ਿੰਦਗੀ’, ‘ਮਾਂ-ਬੋਲੀ’ ਅਤੇ ‘ਪੰਜਾਬ’, ਲੇਖ ਰਚਨਾ ਮੁਕਾਬਲੇ (600 ਸ਼ਬਦ) ਲਈ ‘ਵਿਦੇਸ਼ ਜਾਣ ਦਾ ਰੁਝਾਨ’, ‘ਕੁਦਰਤ ਤੇ ਮਨੁੱਖ’ ਅਤੇ ‘ਚੰਦਰਯਾਨ-3’ ਅਤੇ ਕਹਾਣੀ ਰਚਨਾ ਮੁਕਾਬਲੇ (600 ਸ਼ਬਦ) ਲਈ 'ਕੁਦਰਤੀ ਕਰੋਪੀ’, ‘ਹਿੰਮਤ’ ਅਤੇ ‘ਮਮਤਾ’ ਵਿਸ਼ੇ ਦਿੱਤੇ ਗਏ। ਸਾਰੀਆਂ ਹੀ ਵਿਧਾਵਾਂ ਵਿੱਚ ਜ਼ਬਰਦਸਤ ਮੁਕਾਬਲਾ ਅਤੇ ਰੌਚਿਕਤਾ ਵੇਖਣ ਵਾਲੀ ਸੀ। ਇਨ੍ਹਾਂ ਮੁਕਾਬਲਿਆਂ ਦੌਰਾਨ ਕਵਿਤਾ ਗਾਇਨ ਮੁਕਾਬਲੇ ਵਿੱਚ ਪਹਿਲਾ ਸਥਾਨ ਭਗਤ ਸਿੰਘ (ਸ.ਮਾ.ਸ.ਸ.ਸ.ਮਨੀਮਾਜਰਾ), ਦੂਜਾ ਸਥਾਨ ਸੁਖਮਨੀ ਸਾਰੰਗ (ਸ.ਕ.ਸ.ਸ.ਸ-18 ਸੀ, ਚੰਡੀਗੜ੍ਹ) ਅਤੇ ਤੀਜਾ ਸਥਾਨ ਕੁਲਤਰਨ ਕੌਰ (ਸੈਕਰਡ ਹਾਰਟ ਸ.ਸ.ਸਕੂਲ, ਸੈ.26, ਚੰਡੀਗੜ੍ਹ) ਨੇ ਪ੍ਰਾਪਤ ਕੀਤਾ। ਕਹਾਣੀ ਰਚਨਾ ਮੁਕਾਬਲੇ ਵਿੱਚ ਪਹਿਲਾ ਸਥਾਨ ਹਰਨੂਰ ਕੌਰ (ਸ.ਮ.ਸ.ਸ.ਸ-37 ਬੀ, ਚੰਡੀਗੜ੍ਹ), ਦੂਜਾ ਸਥਾਨ ਸ਼ਬਨੂਰ ਕੌਰ (ਸ.ਹ.ਸ.ਮਲੋਆ) ਅਤੇ ਤੀਜਾ ਸਥਾਨ ਮਨਰੂਪ ਕੌਰ (ਸੇਂਟ ਜੋਸਫ਼ ਸ.ਸ.ਸਕੂਲ, ਚੰਡੀਗੜ੍ਹ) ਨੇ ਪ੍ਰਾਪਤ ਕੀਤਾ। ਕਵਿਤਾ ਰਚਨਾ ਮੁਕਾਬਲੇ ਵਿੱਚ ਪਹਿਲਾ ਸਥਾਨ ਰਾਫ਼ੀਆ (ਸ.ਹ.ਸ.ਮਲੋਆ), ਦੂਜਾ ਸਥਾਨ ਸਵਦੀਪ ਕੌਰ (ਸ਼ਿਵਾਲਿਕ ਪਬਲਿਕ ਸਕੂਲ-41 ਬੀ, ਚੰਡੀਗੜ੍ਹ) ਅਤੇ ਤੀਜਾ ਸਥਾਨ ਰਵਨੀਤ ਕੌਰ (ਸ.ਮਾ.ਸ.ਸ.ਸ.-18 ਸੀ, ਚੰਡੀਗੜ੍ਹ) ਨੇ ਪ੍ਰਾਪਤ ਕੀਤਾ। ਲੇਖ ਰਚਨਾ ਮੁਕਾਬਲੇ ਵਿੱਚ ਪਹਿਲਾ ਸਥਾਨ ਗੁਰਨੂਰ ਕੌਰ (ਸ਼ਿਵਾਲਿਕ ਪਬਲਿਕ ਸਕੂਲ-41 ਬੀ, ਚੰਡੀਗੜ੍ਹ), ਦੂਜਾ ਸਥਾਨ ਯੁਵਿਕਾ ਸ਼ਰਮਾ (ਸੇਂਟ ਜੋਸਫ਼ ਸ.ਸ.ਸਕੂਲ, ਚੰਡੀਗੜ੍ਹ) ਅਤੇ ਤੀਜਾ ਸਥਾਨ ਅਨੰਨਿਆ ਮਿਸ਼ਰਾ (ਕੇ.ਬੀ.ਡੀ.ਏ.ਵੀ.ਸਕੂਲ, ਸੈਕ. 7 ਬੀ, ਚੰਡੀਗੜ੍ਹ) ਨੇ ਪ੍ਰਾਪਤ ਕੀਤਾ। ਮੁਕਾਬਲਿਆਂ ਉਪਰੰਤ ਭਾਗ ਲੈਣ ਵਾਲੇ ਹਰ ਵਿਦਿਆਰਥੀ ਨੂੰ ਭਾਗੀਦਾਰੀ ਦਾ ਪ੍ਰਮਾਣ ਪੱਤਰ ਵੀ ਦਿੱਤਾ ਗਿਆ। ਜ਼ਿਲ੍ਹਾ ਪੱਧਰ ’ਤੇ ਜੇਤੂ ਰਹੇ ਵਿਦਿਆਰਥੀ ਹੁਣ ਪਟਿਆਲੇ ਵਿਖੇ ਕਰਵਾਏ ਜਾਣ ਵਾਲੇ ਰਾਜ ਪੱਧਰੀ ਮੁਕਾਬਲਿਆਂ ਵਿੱਚ ਭਾਗ ਲੈਣਗੇ। ਮੁਕਾਬਲਿਆਂ ਦੌਰਾਨ ਜੱਜਮੈਂਟ ਲਈ ਪ੍ਰੋ. ਗੁਰਜੋਧ ਕੌਰ, ਸ਼੍ਰੀ ਰਾਬਿੰਦਰ ਸਿੰਘ ਰੱਬੀ, ਮੈਡਮ ਦਿਲਪ੍ਰੀਤ ਕੌਰ, ਸੁਧਾ ਜੈਨ ‘ਸੁਦੀਪ’, ਗੁਰਤੇਜ ਸਿੰਘ ਅਤੇ ਗੁਰਿੰਦਰ ਸਿੰਘ ਕਲਸੀ ਵੱਲੋਂ ਸਾਰਥਕ ਭੂਮਿਕਾ ਨਿਭਾਈ ਗਈ। ਇਨ੍ਹਾਂ ਮੁਕਾਬਲਿਆਂ ਦੌਰਾਨ ਵਿਦਿਆਰਥੀਆਂ ਦੇ ਮਾਪੇ ਅਤੇ ਜ਼ਿਲ੍ਹੇ ਦੀਆਂ ਹੋਰ ਅਦਬੀ ਸ਼ਖਸ਼ੀਅਤਾਂ ਵੀ ਹਾਜ਼ਰ ਸਨ। ਇਸ ਮੌਕੇ ਭਾਸ਼ਾ ਵਿਭਾਗ, ਪੰਜਾਬ ਵੱਲੋਂ ਵਿਦਿਆਰਥੀਆਂ ਅੰਦਰ ਪੁਸਤਕ ਸਭਿਆਚਾਰ ਨੂੰ ਪ੍ਰਫੁੱਲਿਤ ਕਰਨ ਅਤੇ ਨਰੋਏ ਜੀਵਨ ਮੁੱਲਾਂ ਨੂੰ ਵਿਕਸਿਤ ਕਰਨ ਦੇ ਉਦੇਸ਼ ਨਾਲ ਪੁਸਤਕ ਪ੍ਰਦਰਸ਼ਨੀ ਵੀ ਲਗਾਈ ਗਈ।...
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Gold-Silver Price Today: सोना-चांदी के बड़े दाम, जानें आपके शहर में आज क्या है गोल्ड-सिल्वर का रेट
Emergency Film Release Date : कंगना रनौत ने 'Emergency' की नई रिलीज डेट का किया ऐलान, 2025 में इस दिन रिलीज होगी फिल्म
Diljit Dosanjh: आप ठेके बंद कर दीजिए, 'जिंदगी में नहीं गाऊंगा...' दिलजीत दोसांझ का खुला चैलेंज!