ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਹਰਿਆਣਾ ਅਤੇ ਪੰਜਾਬ ਦਰਮਿਆਨ ਸਤਲੁਜ ਯਮੁਨਾ ਲਿੰਕ (ਐਸਵਾਈਐਲ) ਨਹਿਰ ਵਿਵਾਦ 'ਤੇ ਪੰਜਾਬ ਸਰਕਾਰ ਨੂੰ ਸਖ਼ਤ ਫਟਕਾਰ ਲਗਾਈ ਹੈ। ਬੁੱਧਵਾਰ ਨੂੰ ਹੋਈ ਸੁਣਵਾਈ 'ਚ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਕਿਹਾ ਕਿ ਉਹ ਇਸ ਮੁੱਦੇ 'ਤੇ ਰਾਜਨੀਤੀ ਨਾ ਕਰੇ। ਪੰਜਾਬ ਸਰਕਾਰ ਕਾਨੂੰਨ ਤੋਂ ਉਪਰ ਨਹੀਂ ਹੈ। ਸੁਪਰੀਮ ਕੋਰਟ ਨੂੰ ਸਖ਼ਤ ਹੁਕਮ ਦੇਣ ਲਈ ਮਜਬੂਰ ਨਾ ਕਰੋ। ਪੰਜਾਬ ਸਰਕਾਰ ਦੇ ਰਵੱਈਏ ਤੋਂ ਸੁਪਰੀਮ ਕੋਰਟ ਕਾਫੀ ਨਾਰਾਜ਼ ਨਜ਼ਰ ਆ ਰਹੀ ਸੀ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਇਸ ਮਾਮਲੇ ਵਿੱਚ ਅੱਗੇ ਵਧਣ ਦਾ ਹੁਕਮ ਦਿੱਤਾ ਹੈ। ਜੇਕਰ ਸੁਪਰੀਮ ਕੋਰਟ ਕਿਸੇ ਹੱਲ ਵੱਲ ਵਧ ਰਹੀ ਹੈ ਤਾਂ ਪੰਜਾਬ ਸਰਕਾਰ ਨੂੰ ਵੀ ਉਸਾਰੂ ਰਵੱਈਆ ਦਿਖਾਉਣਾ ਚਾਹੀਦਾ ਹੈ। ਸੁਪਰੀਮ ਕੋਰਟ ਨੇ ਇਸ ਮਾਮਲੇ ਵਿੱਚ ਹੋਏ ਘਟਨਾਕ੍ਰਮ ਬਾਰੇ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ ਜਨਵਰੀ 2024 ਵਿੱਚ ਹੋਵੇਗੀ। ਹਰਿਆਣਾ ਸਰਕਾਰ ਨੇ ਸੁਣਵਾਈ ਦੌਰਾਨ ਕਿਹਾ ਕਿ ਇਹ ਵਿਵਾਦ ਦੋ ਦਹਾਕਿਆਂ ਤੋਂ ਚੱਲ ਰਿਹਾ ਹੈ। ਪੰਜਾਬ ਸਰਕਾਰ ਇਸ ਸਮੱਸਿਆ ਦਾ ਹੱਲ ਨਹੀਂ ਚਾਹੁੰਦੀ। ਪਿਛਲੀਆਂ 2 ਮੀਟਿੰਗਾਂ ਵਿੱਚ ਕੋਈ ਹੱਲ ਨਹੀਂ ਨਿਕਲਿਆ। ਸੁਪਰੀਮ ਕੋਰਟ ਨੇ ਕੇਂਦਰ ਨੂੰ ਪੰਜਾਬ ਵਾਲੇ ਪਾਸੇ ਐਸਵਾਈਐਲ ਨਹਿਰ ਦੀ ਮੌਜੂਦਾ ਸਥਿਤੀ ਦਾ ਸਰਵੇਖਣ ਕਰਨ ਦੀ ਪ੍ਰਕਿਰਿਆ ਸ਼ੁਰੂ ਕਰਨ ਲਈ ਕਿਹਾ ਹੈ। ਜਿਸ ਵਿੱਚ ਇਹ ਦੇਖਿਆ ਜਾਣਾ ਹੈ ਕਿ ਇੱਥੇ ਕਿੰਨੀ ਜ਼ਮੀਨ ਹੈ ਅਤੇ ਕਿੰਨੀ ਨਹਿਰ ਬਣੀ ਹੈ। ਇਸ ਵਿੱਚ ਪੰਜਾਬ ਸਰਕਾਰ ਨੂੰ ਸਹਿਯੋਗ ਦੇਣਾ ਹੋਵੇਗਾ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਕਿਹਾ ਹੈ ਕਿ ਸਰਵੇਖਣ ਲਈ ਕੇਂਦਰ ਤੋਂ ਆਉਣ ਵਾਲੇ ਅਧਿਕਾਰੀਆਂ ਨੂੰ ਲੋੜੀਂਦੀ ਸੁਰੱਖਿਆ ਮੁਹੱਈਆ ਕਰਵਾਈ ਜਾਵੇ।
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਨਜ਼ਰਬੰਦ ਅੰਮ੍ਰਿਤਪਾਲ ਸਿੰਘ ਅਤੇ ਹੋਰ ਸਿੱਖਾਂ ਦੇ ਪਰਿਵਾਰਕ ਮੈਂਬਰਾਂ ਅਤੇ ਵਕੀਲਾਂ ਨੂੰ ਮੁਲਾਕਾਤ ਦੀ ਇਜਾਜ਼ਤ ਨਾ ਦੇਣ ’ਤੇ ਇਤਰਾਜ਼ ਪ੍ਰਗਟ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਡਿਬਰੂਗੜ੍ਹ ਜੇਲ੍ਹ ’ਚ ਕੈਦ ਸਿੱਖਾਂ ਦੇ ਪਰਿਵਾਰਾਂ ਨੂੰ ਮਿਲਣ ਤੋਂ ਰੋਕਣਾ ਮਨੁੱਖੀ ਅਧਿਕਾਰਾਂ ਦਾ ਉਲੰਘਣ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਵੱਲੋਂ ਮੁਲਾਕਾਤ ਲਈ ਲੋੜੀਂਦੀ ਆਗਿਆ ਨਾ ਦੇ ਕੇ ਠੀਕ ਨਹੀਂ ਕੀਤਾ ਜਾ ਰਿਹਾ। ਮਨੁੱਖੀ ਅਧਿਕਾਰਾਂ ਤਹਿਤ ਹਰ ਕੈਦੀ ਨਾਲ ਉਸ ਦੇ ਪਰਿਵਾਰਕ ਮੈਂਬਰਾਂ ਅਤੇ ਕੇਸ ਦੀ ਪੈਰਵਾਈ ਕਰਨ ਵਾਲੇ ਵਕੀਲਾਂ ਦੀ ਮੁਲਾਕਾਤ ਦਾ ਹੱਕ ਦਬਾਇਆ ਨਹੀਂ ਜਾ ਸਕਦਾ। ਐਡਵੋਕੇਟ ਧਾਮੀ ਨੇ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਸਿੱਖਾਂ ਨੂੰ ਇਨਸਾਫ ਲੈਣ ਲਈ ਭੁੱਖ ਹੜਤਾਲ ਕਰਨੀ ਪੈ ਰਹੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਇਸ ਮਾਮਲੇ ’ਤੇ ਸੰਜੀਦਗੀ ਨਾਲ ਗੌਰ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਮਾਮਲੇ ’ਤੇ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੂੰ ਤੁਰੰਤ ਹਦਾਇਤ ਜਾਰੀ ਕਰੇ ਅਤੇ ਆਸਾਮ ਦੀ ਜੇਲ੍ਹ ’ਚ ਨਜ਼ਰਬੰਦ ਸਿੱਖਾਂ ਦੇ ਪਰਿਵਾਰਾਂ ਅਤੇ ਵਕੀਲਾਂ ਨੂੰ ਲੋੜੀਂਦੀ ਇਜਾਜ਼ਤ ਦੇਵੇ। ਉਨ੍ਹਾਂ ਜੇਲ੍ਹ ’ਚ ਬੰਦ ਸਿੱਖਾਂ ਨੂੰ ਸਿਹਤ ਸਹੂਲਤਾਂ ਯਕੀਨੀ ਬਣਾਉਣ ਲਈ ਵੀ ਪੰਜਾਬ ਸਰਕਾਰ ਨੂੰ ਆਖਿਆ। ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਤਰਫੋਂ ਪਹਿਲਾਂ ਤੋਂ ਹੀ ਕਾਨੂੰਨੀ ਸਹਿਯੋਗ ਦੇ ਰਹੇ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੂੰ ਲੋੜੀਂਦੀ ਕਾਰਵਾਈ ਲਈ ਕਿਹਾ ਗਿਆ ਹੈ, ਜੋ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੂੰ ਮਿਲਣਗੇ।
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਸੀਐੱਮ ਮਾਨ ਨੇ ਟਵੀਟ ਕਰਕੇ ਲਿਖਿਆ ਹੈ ਕਿ ਸ਼੍ਰੋਮਣੀ ਗੁਰੂਦਵਾਰਾ ਪ੍ਰਬੰਧਕ ਕਮੇਟੀ ਦੀਆਂ ਲੰਬੇ ਸਮੇਂ ਤੋਂ ਉਡੀਕੀਆਂ ਜਾ ਰਹੀਆਂ ਚੋਣਾਂ ਦੇ ਸੰਬੰਧ ਵਿੱਚ ਅਹਿਮ ਜਾਣਕਾਰੀ.. 21 ਅਕਤੂਬਰ 2023 ਤੋਂ ਨਵੀਆਂ ਵੋਟਾਂ ਬਣਾਉਣ ਅਤੇ ਵੋਟਰ ਸੂਚੀਆਂ ਦੀ ਸੁਧਾਈ ਦੀ ਪ੍ਰਕਿਰਿਆ ਸ਼ੁਰੂ ਹੋਵੇਗੀ..ਬਾਕੀ ਵੇਰਵੇ ਜਲਦੀ.. ਸ਼੍ਰੋਮਣੀ ਗੁਰੂਦਵਾਰਾ ਪ੍ਰਬੰਧਕ ਕਮੇਟੀ ਦੀਆਂ ਲੰਬੇ ਸਮੇਂ ਤੋਂ ਉਡੀਕੀਆਂ ਜਾ ਰਹੀਆਂ ਚੋਣਾਂ ਦੇ ਸੰਬੰਧ ਵਿੱਚ ਅਹਿਮ ਜਾਣਕਾਰੀ.. 21 ਅਕਤੂਬਰ 2023 ਤੋਂ ਨਵੀਆਂ ਵੋਟਾਂ ਬਣਾਉਣ ਅਤੇ ਵੋਟਰ ਸੂਚੀਆਂ ਦੀ ਸੁਧਾਈ ਦੀ ਪ੍ਰਕਿਰਿਆ ਸ਼ੁਰੂ ਹੋਵੇਗੀ..ਬਾਕੀ ਵੇਰਵੇ ਜਲਦੀ.. — Bhagwant Mann (@BhagwantMann) October 4, 2023
ਜਲੰਧਰ: ਜੇਕਰ ਤੁਸੀਂ ਕੈਪਰੀ ਜਾਂ ਸ਼ਾਰਟਸ ਪਾ ਕੇ ਜਲੰਧਰ ਦੇ ਥਾਣਾ ਡਵੀਜ਼ਨ ਨੰਬਰ 4 ਵਿੱਚ ਜਾ ਰਹੇ ਹੋ ਤਾਂ ਸਾਵਧਾਨ ਰਹੋ। ਥਾਣੇ ਦੇ ਬਾਹਰ ਖੜ੍ਹੇ ਸੰਤਰੀ ਅਜਿਹੇ ਪਹਿਰਾਵੇ ਪਹਿਨਣ ਵਾਲਿਆਂ ਨੂੰ ਅੰਦਰ ਨਹੀਂ ਜਾਣ ਦੇਣਗੇ। ਥਾਣਾ ਇੰਚਾਰਜ ਨੇ ਥਾਣੇ ਆਉਣ ਵਾਲੇ ਲੋਕਾਂ ਲਈ ਡਰੈੱਸ ਕੋਡ ਲਾਗੂ ਕਰ ਦਿੱਤਾ ਹੈ। ਥਾਣੇ ਦੇ ਮੁੱਖ ਗੇਟ ’ਤੇ ਇਕ ਥਾਂ ’ਤੇ ਨਹੀਂ ਸਗੋਂ ਦੋ ਥਾਵਾਂ ’ਤੇ ਨੋਟਿਸ ਚਿਪਕਾਏ ਗਏ ਹਨ ਕਿ ਕੈਪਰੀ-ਨਿੱਕਰ ਪਾ ਕੇ ਥਾਣੇ ਆਉਣ ਦੀ ਮਨਾਹੀ ਹੈ। ਪੁਲੀਸ ਸਟੇਸ਼ਨ ਵਿੱਚ ਆਪਣੀਆਂ ਸ਼ਿਕਾਇਤਾਂ ਲੈ ਕੇ ਆਉਣ ਵਾਲਿਆਂ ਲਈ ਡੀਜੀਪੀ ਦਫ਼ਤਰ ਜਾਂ ਪੁਲੀਸ ਕਮਿਸ਼ਨਰ ਦਫ਼ਤਰ ਵੱਲੋਂ ਕੋਈ ਹੁਕਮ ਨਹੀਂ ਹੈ ਪਰ ਇਹ ਨੋਟਿਸ ਪੁਲੀਸ ਥਾਣਾ ਡਵੀਜ਼ਨ ਨੰਬਰ 4 ਵਿੱਚ ਆਪਣੇ ਪੱਧਰ ’ਤੇ ਚਿਪਕਾਇਆ ਗਿਆ ਹੈ। ਜਦੋਂ ਇਸ ਸਬੰਧੀ ਥਾਣਾ ਸਦਰ ਦੇ ਮੁਲਾਜ਼ਮਾਂ ਨੂੰ ਪੁੱਛਿਆ ਗਿਆ ਤਾਂ ਉਨ੍ਹਾਂ ਦਾ ਤਰਕ ਸੀ ਕਿ ਜੇਕਰ ਕੋਈ ਕੈਪਰੀ ਜਾਂ ਸ਼ਾਰਟਸ ਪਾ ਕੇ ਕਿਸੇ ਸਰਕਾਰੀ ਦਫ਼ਤਰ ਵਿੱਚ ਜਾਵੇ ਤਾਂ ਚੰਗਾ ਨਹੀਂ ਲੱਗਦਾ। ਇਹ ਸਾਡਾ ਸੱਭਿਆਚਾਰ ਨਹੀਂ ਹੈ।
ਨਵੀਂ ਦਿੱਲੀ: UGC NET ਐਪਲੀਕੇਸ਼ਨ 2023: ਨੈਸ਼ਨਲ ਟੈਸਟਿੰਗ ਏਜੰਸੀ (NTA) ਦੁਆਰਾ UGC NET ਦਸੰਬਰ 2023 ਦੀ ਪ੍ਰੀਖਿਆ ਲਈ ਇੱਕ ਨੋਟੀਫਿਕੇਸ਼ਨ ਜਾਰੀ ਕਰਕੇ ਔਨਲਾਈਨ ਅਰਜ਼ੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ। ਇਸ ਪ੍ਰੀਖਿਆ ਵਿੱਚ ਭਾਗ ਲੈਣ ਲਈ, ਉਮੀਦਵਾਰ NTA ਦੀ ਅਧਿਕਾਰਤ ਵੈੱਬਸਾਈਟ ugcnet.nta.nic.in 'ਤੇ ਜਾਂ ਇਸ ਪੰਨੇ 'ਤੇ ਦਿੱਤੇ ਸਿੱਧੇ ਲਿੰਕ 'ਤੇ ਕਲਿੱਕ ਕਰਕੇ 28 ਅਕਤੂਬਰ 2023 ਤੱਕ ਆਨਲਾਈਨ ਅਰਜ਼ੀ ਫਾਰਮ ਭਰ ਸਕਦੇ ਹਨ।ਕੋਈ ਵੀ ਉਮੀਦਵਾਰ ਜੋ UGC NET ਦਸੰਬਰ 2023 ਸੈਸ਼ਨ ਲਈ ਅਪਲਾਈ ਕਰਨ ਜਾ ਰਿਹਾ ਹੈ, ਉਸ ਨੂੰ ਫਾਰਮ ਭਰਨ ਤੋਂ ਪਹਿਲਾਂ ਕੁਝ ਮਹੱਤਵਪੂਰਨ ਨੁਕਤਿਆਂ ਦੀ ਜਾਂਚ ਕਰਨੀ ਚਾਹੀਦੀ ਹੈ। UGC NET Eligibility UGC NET ਦਸੰਬਰ 2023 ਲਈ ਅਰਜ਼ੀ ਦੇਣ ਤੋਂ ਪਹਿਲਾਂ,...
ਸਿੱਕਮ: ਸਿੱਕਮ ਦੇ ਸਿੰਗਟਾਮ ਵਿੱਚ ਬੱਦਲ ਫਟਣ ਨਾਲ ਹੜ੍ਹ ਵਰਗੀ ਸਥਿਤੀ ਪੈਦਾ ਹੋ ਗਈ ਹੈ। ਸੂਬੇ ਦੇ ਮੁੱਖ ਮੰਤਰੀ ਪ੍ਰੇਮ ਸਿੰਘ ਤਮਾਂਗ ਨੇ ਸਥਿਤੀ ਦਾ ਜਾਇਜ਼ਾ ਲਿਆ ਹੈ।ਜਾਣਕਾਰੀ ਦਿੰਦੇ ਹੋਏ ਗੁਹਾਟੀ ਦੇ ਡਿਫੈਂਸ ਪੀਆਰਓ ਨੇ ਦੱਸਿਆ ਕਿ ਉੱਤਰੀ ਸਿੱਕਮ 'ਚ ਲੋਨਾਕ ਝੀਲ 'ਤੇ ਅਚਾਨਕ ਬੱਦਲ ਫਟਣ ਕਾਰਨ ਲਾਚਨ ਘਾਟੀ ਦੀ ਤੀਸਤਾ ਨਦੀ 'ਚ ਅਚਾਨਕ ਹੜ੍ਹ ਆ ਗਿਆ। ਘਾਟੀ 'ਚ ਫੌਜ ਦੇ ਕੁਝ ਜਵਾਨ ਪ੍ਰਭਾਵਿਤ ਹੋਏ ਹਨ। ਫੌਜ ਦੇ 23 ਜਵਾਨ ਲਾਪਤਾ ਦੱਸੇ ਜਾ ਰਹੇ ਹਨ ਅਤੇ ਕੁਝ ਵਾਹਨਾਂ ਦੇ ਚਿੱਕੜ 'ਚ ਡੁੱਬੇ ਹੋਣ ਦੀ ਖਬਰ ਹੈ। ਤਲਾਸ਼ੀ ਮੁਹਿੰਮ ਅਜੇ ਵੀ ਜਾਰੀ ਹੈ। ਦਰਿਆ ਦੇ ਨਾਲ ਲੱਗਦੇ ਇਲਾਕੇ ਵਿੱਚ ਫੌਜ ਦਾ ਕੈਂਪ ਸੀ, ਜੋ ਹੜ੍ਹ ਦੀ ਮਾਰ ਹੇਠ ਆ ਕੇ ਰੁੜ੍ਹ ਗਿਆ। ਗੁਹਾਟੀ ਦੇ ਰੱਖਿਆ ਪੀਆਰਓ ਨੇ ਕਿਹਾ- ਅਚਾਨਕ ਪਾਣੀ ਵਧਣ ਕਾਰਨ ਚੁੰਗਥਾਂਗ ਡੈਮ ਤੋਂ ਪਾਣੀ ਛੱਡਣਾ ਪਿਆ। ਇਸ ਤੋਂ ਬਾਅਦ ਨੀਵੇਂ ਇਲਾਕੇ ਵੀ ਡੁੱਬਣ ਲੱਗੇ। ਇੱਥੇ ਸਿੰਗਟਾਮ ਨੇੜੇ ਬਾਰਦਾਂਗ ਵਿਖੇ ਖੜ੍ਹੀਆਂ ਫੌਜ ਦੀਆਂ 41 ਗੱਡੀਆਂ ਡੁੱਬ ਗਈਆਂ। ਫੌਜ ਮੁਤਾਬਕ ਬੱਦਲ ਫਟਣ ਦੀ ਘਟਨਾ ਤੋਂ ਬਾਅਦ ਤੀਸਤਾ ਨਦੀ ਦੇ ਪਾਣੀ ਦਾ ਪੱਧਰ ਅਚਾਨਕ 15 ਤੋਂ 20 ਫੁੱਟ ਵਧ ਗਿਆ। ਇਸ ਤੋਂ ਬਾਅਦ ਨਦੀ ਦੇ ਨਾਲ ਲੱਗਦੇ ਆਸ-ਪਾਸ ਦੇ ਇਲਾਕਿਆਂ 'ਚ ਪਾਣੀ ਭਰ ਗਿਆ। ਦਰਿਆ ਦਾ ਪਾਣੀ ਕਈ ਘਰਾਂ ਵਿੱਚ ਵੀ ਵੜ ਗਿਆ। ਲੋਕ ਆਪਣੇ ਘਰ ਛੱਡ ਕੇ ਸੁਰੱਖਿਅਤ ਥਾਵਾਂ 'ਤੇ ਚਲੇ ਗਏ। ਬਚਾਅ ਕਾਰਜ ਜਾਰੀ ਗੁਹਾਟੀ ਦੇ ਰੱਖਿਆ ਪੀਆਰਓ ਨੇ ਦੱਸਿਆ ਕਿ ਹਾਦਸੇ ਤੋਂ ਬਾਅਦ ਲਾਪਤਾ ਫੌਜੀ ਜਵਾਨਾਂ ਦੀ ਭਾਲ ਲਈ ਬਚਾਅ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ। ਸਥਾਨਕ ਪ੍ਰਸ਼ਾਸਨ ਵੀ ਆਪਣੇ ਪੱਧਰ 'ਤੇ ਬਚਾਅ ਕਾਰਜ ਚਲਾ ਰਿਹਾ ਹੈ। ਹਾਲਾਂਕਿ ਅਜੇ ਤੱਕ ਜਾਨ-ਮਾਲ ਦੇ ਨੁਕਸਾਨ ਦੀ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ।...
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 1962 ਦੀਆਂ ਜਕਾਰਤਾ ਏਸ਼ਿਆਈ ਖੇਡਾਂ ਤੋਂ ਬਾਅਦ ਹਾਂਗਜ਼ੂ ਏਸ਼ਿਆਈ ਖੇਡਾਂ ਵਿੱਚ ਭਾਰਤੀ ਦਲ ਵਿੱਚ ਸ਼ਾਮਲ ਪੰਜਾਬੀ ਖਿਡਾਰੀਆਂ ਵੱਲੋਂ ਪੰਜ ਸੋਨ ਤਗਮੇ ਜਿੱਤਣ ਲਈ ਵਧਾਈ ਦਿੱਤੀ। ਇਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਖਿਡਾਰੀ ਚੱਲ ਰਹੀਆਂ ਏਸ਼ਿਆਈ ਖੇਡਾਂ ਵਿੱਚ ਆਪਣਾ ਸ਼ਾਨਦਾਰ ਪ੍ਰਦਰਸ਼ਨ ਜਾਰੀ ਰੱਖ ਰਹੇ ਹਨ। ਉਨ੍ਹਾਂ ਦੱਸਿਆ ਕਿ ਅੱਜ ਖੇਡਾਂ ਵਿੱਚ ਤੇਜਿੰਦਰ ਪਾਲ ਸਿੰਘ ਤੂਰ ਅਤੇ ਜ਼ੋਰਾਵਰ ਸਿੰਘ ਸੰਧੂ ਨੇ ਸੋਨੇ ਦੇ ਤਗਮੇ ਜਿੱਤੇ, ਜਦੋਂ ਕਿ ਹਰਮਿਲਨ ਬੈਂਸ ਅਤੇ ਰਾਜੇਸ਼ਵਰੀ ਕੁਮਾਰੀ ਨੇ ਚਾਂਦੀ ਦਾ ਤਗਮਾ ਹਾਸਲ ਕੀਤਾ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਹੁਣ ਤੱਕ ਪੰਜਾਬ ਦੇ 13 ਖਿਡਾਰੀਆਂ ਨੇ ਪੰਜ ਸੋਨੇ, ਚਾਰ ਚਾਂਦੀ ਅਤੇ ਤਿੰਨ ਕਾਂਸੀ ਦੇ ਤਗਮੇ ਜਿੱਤੇ ਹਨ। ਉਨ੍ਹਾਂ ਕਿਹਾ ਕਿ 1962 ਦੀਆਂ ਜਕਾਰਤਾ ਏਸ਼ਿਆਈ ਖੇਡਾਂ ਤੋਂ ਬਾਅਦ ਇਹ ਪਹਿਲੀ ਵਾਰ ਹੈ ਕਿ ਪੰਜਾਬੀ ਖਿਡਾਰੀਆਂ ਨੇ ਪੰਜ ਸੋਨ ਤਗਮੇ ਜਿੱਤੇ ਹਨ।ਮੁੱਖ ਮੰਤਰੀ ਨੇ ਕਿਹਾ ਕਿ ਇਹ ਅੰਤ ਨਹੀਂ ਹੈ ਕਿਉਂਕਿ ਇਨ੍ਹਾਂ ਮੁਕਾਬਲਿਆਂ ਵਿੱਚ ਸੂਬੇ ਦੇ ਕਈ ਹੋਰ ਖਿਡਾਰੀ ਵੀ ਹਿੱਸਾ ਲੈ ਰਹੇ ਹਨ। ਉਨ੍ਹਾਂ ਖਿਡਾਰੀਆਂ ਨੂੰ ਸ਼ੁਭ ਕਾਮਨਾਵਾਂ ਦਿੰਦਿਆਂ ਆਸ ਪ੍ਰਗਟਾਈ ਕਿ ਇਹ ਖਿਡਾਰੀ ਦੇਸ਼ ਦਾ ਨਾਮ ਹੋਰ ਰੌਸ਼ਨ ਕਰਨਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ ਪਹਿਲਾਂ ਹੀ ਹਰ ਸੰਭਵ ਯਤਨ ਕਰ ਰਹੀ ਹੈ।ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਸੂਬੇ ਦੇ ਖਿਡਾਰੀ ਏਸ਼ਿਆਈ ਖੇਡਾਂ ਵਿੱਚ ਪੰਜਾਬ ਦਾ ਨਾਂ ਰੌਸ਼ਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਖਿਡਾਰੀਆਂ ਨੂੰ ਨਕਦ ਇਨਾਮਾਂ ਅਤੇ ਹੋਰ ਸਹੂਲਤਾਂ ਨਾਲ ਉਤਸ਼ਾਹਿਤ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਖਿਡਾਰੀਆਂ ਨੂੰ ਅੰਤਰਰਾਸ਼ਟਰੀ ਮੁਕਾਬਲਿਆਂ ਦੀ ਤਿਆਰੀ ਲਈ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ।
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਤੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਵਿੱਚ ਸੂਬੇ ਦੀਆਂ ਸਾਰੀਆਂ ਮੰਡੀਆਂ ਵਿੱਚ ਪੁਖਤਾ ਪ੍ਰਬੰਧ ਕੀਤੇ ਗਏ ਹਨ, ਜਿੱਥੇ ਅੱਜ 2023-24 ਸੀਜ਼ਨ ਲਈ ਝੋਨੇ ਦੀ ਖਰੀਦ ਸ਼ੁਰੂ ਹੋ ਗਈ ਹੈ। ਇਹ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਕਿ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਕੋਈ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਖਰੀਦ ਤੇ ਚੁਕਾਈ (ਲਿਫਟਿੰਗ) ਦੀ ਸਮੁੱਚੀ ਪ੍ਰਕਿਰਿਆ ਨਿਰਵਿਘਨ ਢੰਗ ਨਾਲ ਨੇਪਰੇ ਚਾੜ੍ਹੀ ਜਾਵੇ। ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਸਕੱਤਰ ਗੁਰਕੀਰਤ ਕਿਰਪਾਲ ਸਿੰਘ ਨੇ ਦੱਸਿਆ ਕਿ ਮੰਡੀਆਂ ਵਿੱਚ ਸਫਾਈ, ਪਾਣੀ ਅਤੇ ਪਖਾਨਿਆਂ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਸਕੱਤਰ ਨੇ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਕਿਸਾਨਾਂ ਵੱਲੋਂ ਹੱਡ-ਭੰਨਵੀਂ ਮਿਹਨਤ ਨਾਲ ਪੈਦਾ ਕੀਤੇ ਅਨਾਜ ਦੇ ਦਾਣੇ-ਦਾਣੇ ਦੀ ਖ਼ਰੀਦ ਕਰਨ ਤੋਂ ਇਲਾਵਾ ਫੌਰੀ ਲਿਫਟਿੰਗ ਨੂੰ ਯਕੀਨੀ ਬਣਾਉਣ ਲਈ ਵੀ ਪੂਰੀ ਤਰ੍ਹਾਂ ਵਚਨਬੱਧ ਹੈ। ਕਿਸਾਨਾਂ ਨੂੰ ਜਿਣਸ (ਫਸਲ) ਦੀ ਅਦਾਇਗੀ ਕਰਨ ਦੇ ਮੱਦੇਨਜ਼ਰ ਸਕੱਤਰ ਨੇ ਕਿਹਾ ਕਿ ਭਾਵੇਂ ਕਿਸਾਨਾਂ ਦੇ ਖਾਤਿਆਂ ਵਿੱਚ 24 ਘੰਟੇ ਜਾਂ ਇਸ ਤੋਂ ਵੀ ਘੱਟ ਸਮੇਂ ਵਿੱਚ ਅਦਾਇਗੀ ਹੋ ਜਾਂਦੀ ਹੈ, ਪਰ ਅੱਜ (1 ਅਕਤੂਬਰ) ਅਤੇ ਕੱਲ੍ਹ (2 ਅਕਤੂਬਰ) ਨੂੰ ਛੁੱਟੀ ਹੋਣ ਕਰਕੇ ਬੈਂਕ ਬੰਦ ਹਨ, ਇਸ ਲਈ ਪਹਿਲੇ ਦਿਨ ਦੀ ਖਰੀਦ ਦੀ ਅਦਾਇਗੀ 3 ਅਕਤੂਬਰ ਨੂੰ ਕੀਤੀ ਜਾਵੇਗੀ। ਹਾਲਾਂਕਿ, ਬਿੱਲਾਂ ਨੂੰ ਤਿਆਰ ਕਰਵਾਉਣ ਸਬੰਧੀ ਸਾਰੀਆਂ ਪ੍ਰਕਿਰਿਆਵਾਂ ਪੂਰੀਆਂ ਕਰ ਲਈਆਂ ਗਈਆਂ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ 3 ਅਕਤੂਬਰ ਨੂੰ ਅਦਾਇਗੀਆਂ ਤੁਰੰਤ ਜਾਰੀ ਕੀਤੀਆਂ ਜਾ ਸਕਣ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਕੱਤਰ ਨੇ ਦੱਸਿਆ ਕਿ ਮੰਡੀ ਬੋਰਡ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਨੂੰ ਵੀ ਯਕੀਨੀ ਬਣਾ ਰਿਹਾ ਹੈ। ਕਿਸਾਨਾਂ ਦੇ ਫ਼ੋਨਾਂ ’ਤੇ ਜੇ-ਫਾਰਮ ਸਿੱਧਾ ਭੇਜਿਆ ਜਾਵੇਗਾ ਤਾਂ ਜੋ ਜੇ-ਫਾਰਮ ਲੈਣ ਲਈ ਦਫ਼ਤਰਾਂ ਦੇ ਚੱਕਰ ਕੱਢਣ ਤੋਂ ਬਚਿਆ ਜਾ ਸਕੇ। ਇਸ ਤੋਂ ਇਲਾਵਾ ਸ਼ੈਲਰ ਦੀ ਅਲਾਟਮੈਂਟ, ਰਜਿਸਟਰੇਸ਼ਨ ਅਤੇ ਲਿੰਕੇਜ ਸਬੰਧੀ ਕਾਰਵਾਈ ਮੁਕੰਮਲ ਕਰ ਲਈ ਗਈ ਹੈ ਅਤੇ ਹਰੇਕ ਮੰਡੀ ਨੂੰ ਇੱਕ ਸ਼ੈਲਰ ਨਾਲ ਜੋੜ ਦਿੱਤਾ ਗਿਆ ਹੈ। ਸਕੱਤਰ ਨੇ ਅੱਗੇ ਦੱਸਿਆ ਕਿ ਕਿਸਾਨਾਂ ਨੂੰ ਚਾਹੀਦਾ ਹੈ ਕਿ ਉਹ ਨਮੀ ਖ਼ਤਮ ਹੋਣ ਤੋਂ ਬਾਅਦ ਹੀ ਮੰਡੀਆਂ ਵਿੱਚ ਆਪਣੀ ਫਸਲ ਲਿਆਉਣ ਕਿਉਂਕਿ ਨਮੀ ਦੀ ਮਾਤਰਾ ਫਸਲ ਦੇ ਸੁੱਕਣ ਵਿੱਚ ਬੇਲੋੜੀ ਦੇਰੀ ਦਾ ਕਾਰਨ ਬਣਦੀ ਹੈ, ਜਿਸ ਨਾਲ ਮੰਡੀਆਂ ਵਿੱਚ ਸੁਚੱਜੇ ਢੰਗ ਨਾਲ ਫਸਲ ਸਾਂਭਣ ਵਿੱਚ ਪਰੇਸ਼ਾਨੀ ਪੇਸ਼ ਆਉਂਦੀ ਹੈ।...
Gandhi Jayanti 2023: ਅੱਜ ਮਹਾਤਮਾ ਗਾਂਧੀ ਦਾ ਜਨਮ ਦਿਨ ਹੈ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਜਘਾਟ ਪਹੁੰਚ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਪੀਐਮ ਮੋਦੀ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਲਿਖਿਆ ਹੈ ਕਿ ਮੈਂ ਗਾਂਧੀ ਜੈਅੰਤੀ ਦੇ ਵਿਸ਼ੇਸ਼ ਮੌਕੇ 'ਤੇ ਮਹਾਤਮਾ ਗਾਂਧੀ ਨੂੰ ਸਲਾਮ ਕਰਦਾ ਹਾਂ। ਉਨ੍ਹਾਂ ਦੀਆਂ ਸਦੀਵੀ ਸਿੱਖਿਆਵਾਂ ਸਾਡੇ ਮਾਰਗ ਨੂੰ ਰੌਸ਼ਨ ਕਰਦੀਆਂ ਰਹਿੰਦੀਆਂ ਹਨ। ਪ੍ਰਧਾਨ ਮੰਤਰੀ ਨੇ ਕਿਹਾ ਕਿ ਮਹਾਤਮਾ ਗਾਂਧੀ ਦਾ ਪ੍ਰਭਾਵ ਵਿਸ਼ਵਵਿਆਪੀ ਹੈ, ਜੋ ਸਮੁੱਚੀ ਮਾਨਵ ਜਾਤੀ ਨੂੰ ਏਕਤਾ ਅਤੇ ਹਮਦਰਦੀ ਦੀ ਭਾਵਨਾ ਨੂੰ ਅੱਗੇ ਵਧਾਉਣ ਲਈ ਪ੍ਰੇਰਿਤ ਕਰਦਾ ਹੈ। ਅਸੀਂ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਹਮੇਸ਼ਾ ਕੰਮ ਕਰਦੇ ਰਹੀਏ। ਪੀਐੱਮ ਮੋਦੀ ਦਾ ਕਹਿਣਾ ਹੈ ਕਿ ਹਰ ਨੌਜਵਾਨ ਨੂੰ ਮਹਾਤਮਾ ਗਾਂਧੀ ਦੇ ਦੱਸੇ ਹੋਏ ਰਸਤੇ ਉੱਤੇ ਚੱਲਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਮਹਾਤਮਾ ਗਾਂਧੀ ਜੀ ਦਾ ਦੇਸ਼ ਦੀ ਆਜ਼ਾਦੀ ਲਈ ਵੱਡਾ ਯੋਗਦਾਨ ਹੈ।
ਨਵੀਂ ਦਿੱਲੀ: ਮਹੀਨੇ ਦੇ ਆਖਰੀ ਦਿਨ ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਨੇ ਉਨ੍ਹਾਂ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ, ਜੋ ਹੁਣ ਤੱਕ ਚਲਨ ਤੋਂ ਹਟਾਏ ਗਏ 2,000 ਰੁਪਏ ਦੇ ਨੋਟਾਂ ਨੂੰ ਨਹੀਂ ਬਦਲ ਸਕੇ ਹਨ। ਕੇਂਦਰੀ ਬੈਂਕ ਨੇ ਆਪਣੀ ਸਮਾਂ ਸੀਮਾ 7 ਅਕਤੂਬਰ 2023 ਤੱਕ ਵਧਾ ਦਿੱਤੀ ਹੈ। ਇਸ ਤੋਂ ਪਹਿਲਾਂ ਇਸ ਕੰਮ ਨੂੰ ਨੇਪਰੇ ਚਾੜ੍ਹਨ ਦੀ ਆਖ਼ਰੀ ਤਰੀਕ 30 ਸਤੰਬਰ ਰੱਖੀ ਗਈ ਸੀ, ਜੋ ਅੱਜ ਖ਼ਤਮ ਹੋ ਰਹੀ ਹੈ। ਇਸ ਤੋਂ ਪਹਿਲਾਂ ਵੀ ਆਰਬੀਆਈ ਸੱਤ ਦਿਨ ਹੋਰ ਵਧਾ ਚੁੱਕਾ ਹੈ। 2,000 ਰੁਪਏ ਦੇ ਨੋਟ ਕਾਨੂੰਨੀ ਟੈਂਡਰ ਰਹਿਣਗੇ RBI ਦੇ ਅਨੁਸਾਰ 2,000 ਰੁਪਏ ਦੇ ਨੋਟ ਕਾਨੂੰਨੀ ਟੈਂਡਰ ਰਹਿਣਗੇ। ਜੇਕਰ ਕਿਸੇ ਵਿਅਕਤੀ ਕੋਲ 2000 ਰੁਪਏ ਦੇ ਉਹ ਨੋਟ ਹਨ ਤਾਂ ਉਸ ਨੂੰ ਚਿੰਤਾ ਕਰਨ ਦੀ ਲੋੜ ਨਹੀਂ ਹੈ। ਉਹ ਆਪਣੇ ਨਜ਼ਦੀਕੀ ਬੈਂਕ ਜਾਂ ਆਰਬੀਆਈ ਦੇ ਖੇਤਰੀ ਦਫ਼ਤਰ ਵਿੱਚ ਜਾ ਕੇ ਆਸਾਨੀ ਨਾਲ ਇਹਨਾਂ ਨੂੰ ਬਦਲ ਸਕਦੇ ਹਨ। ਰਿਜ਼ਰਵ ਬੈਂਕ ਨੇ ਇਸ ਸਬੰਧ ਵਿੱਚ ਇੱਕ ਸਰਕੂਲਰ ਜਾਰੀ ਕੀਤਾ ਹੈ ਜਿਸ ਵਿੱਚ ਕਿਹਾ ਗਿਆ ਹੈ ਕਿ ਇਹ ਨੋਟ ਜੋ ਪ੍ਰਚਲਨ ਤੋਂ ਬਾਹਰ ਹੋ ਗਏ ਹਨ ਹੁਣ 7 ਅਕਤੂਬਰ 2023 ਤੱਕ ਬੈਂਕਾਂ ਵਿੱਚ ਜਮ੍ਹਾ ਕਰਵਾਏ ਜਾ ਸਕਦੇ ਹਨ ਅਤੇ ਹੋਰ ਨੋਟਾਂ ਨਾਲ ਬਦਲੇ ਜਾ ਸਕਦੇ ਹਨ। 7 ਅਕਤੂਬਰ ਤੋਂ ਬਾਅਦ ਕੀ ਹੋਵੇਗਾ? ਸੈਂਟਰਲ ਬੈਂਕ ਨੇ ਆਪਣੇ ਸਰਕੂਲਰ 'ਚ ਕਿਹਾ ਹੈ ਕਿ 7 ਅਕਤੂਬਰ ਦੀ ਨਵੀਂ ਤੈਅ ਸਮਾਂ ਸੀਮਾ ਤੋਂ ਬਾਅਦ ਵੀ ਜੇਕਰ 2000 ਰੁਪਏ ਦੇ ਨੋਟ ਨਹੀਂ ਬਦਲੇ ਜਾਂਦੇ, ਯਾਨੀ ਇਸ ਤੋਂ ਬਾਅਦ ਵੀ ਜੇਕਰ ਕਿਸੇ ਕੋਲ 2000 ਰੁਪਏ ਦੇ ਨੋਟ ਬਚੇ ਹਨ ਤਾਂ ਨਾ ਤਾਂ ਤੁਸੀਂ ਅਤੇ ਨਾ ਹੀ ਬੈਂਕ ਬਦਲਵਾ ਸਕਦੇ ਹਨ। ਤੁਸੀਂ ਇਸਨੂੰ ਜਮ੍ਹਾ ਕਰਨ ਜਾਂ ਬਦਲਣ ਦੇ ਯੋਗ ਨਹੀਂ ਹੋਵੋਗੇ। ਪਰ ਇਸ ਮਾਮਲੇ 'ਚ ਵੀ ਰਾਹਤ ਦਿੰਦੇ ਹੋਏ ਕਿਹਾ ਗਿਆ ਹੈ ਕਿ 7 ਅਕਤੂਬਰ ਤੋਂ ਬਾਅਦ ਆਰਬੀਆਈ ਦੇ 19 ਖੇਤਰੀ ਦਫਤਰਾਂ ਤੋਂ ਨੋਟ ਬਦਲੇ ਜਾ ਸਕਦੇ ਹਨ। ਇੱਕ ਵਾਰ ਵਿੱਚ 20,000 ਰੁਪਏ ਤੋਂ ਵੱਧ ਦੇ ਨੋਟ ਨਹੀਂ ਬਦਲੇ ਜਾ ਸਕਦੇ।
ਚੰਡੀਗੜ੍ਹ: ਕਾਂਗਰਸੀ ਆਗੂ ਅਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਡਰੱਗ ਮਾਮਲੇ ਵਿੱਚ ਰਿਮਾਂਡ ਖਤਮ ਹੋਣ ਤੋਂ ਬਾਅਦ ਕੋਰਟ ਵਿੱਚ ਪੇਸ਼ ਕੀਤਾ ਗਿਆ ਸੀ ਕੋਰਟ ਨੇ ਖਹਿਰਾ ਨੂੰ 14 ਦਿਨ ਦੀ ਨਿਆਂਇਕ ਹਿਰਾਸਤ ਉੱਤੇ ਭੇਜ ਦਿੱਤਾ ਹੈ। ਕਾਂਗਰਸੀ ਆਗੂ ਅਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਲੈ ਕੇ ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਸੂਤਰਾਂ ਦੇ ਹਵਾਲੇ ਤੋਂ ਖੁਲਾਸਾ ਹੋਇਆ ਹੈ ਕਿ ਮੁਲਜ਼ਮ ਨਾਲ 11 ਦਿਨਾਂ ਵਿੱਚ 65 ਕਾਲਾਂ ਹੋਈਆ ਸਨ। ਇਹ ਵੀ ਗੱਲ ਸਾਹਮਣੇ ਆਈ ਹੈ ਕਿ ਚਰਨਜੀਤ ਕੌਰ ਦੇ ਜ਼ਰੀਏ ਮੁਲਜ਼ਮ ਗੁਰਦੇਵ ਨਾਲ ਗੱਲ ਕਰਦਾ ਸੀ। ਦੱਸਿਆ ਜਾ ਰਿਹਾ ਹੈ ਕਿ ਸੁਖਪਾਲ ਖਹਿਰਾ ਨੇ ਪਿਛਲੇ ਦਿਨੀ ਭਾਰਤ ਤੋਂ ਬਾਹਰ ਜਾਣ ਕੋਸ਼ਿਸ਼ ਕੀਤੀ ਸੀ ਪਰ ਅਸਫਲ ਰਿਹਾ ਹੈ। ਕਾਲ ਡਿਟੇਲ ਤੋਂ ਸਪੱਸ਼ਟ ਹੋਇਆ ਹੈ ਸੁਖਪਾਲ ਖਹਿਰਾ ਚਰਨਜੀਤ ਕੌਰ ਨੂੰ ਕਾਲ ਕਰਦਾ ਸੀ ਉਹ ਅੱਗੇ ਗੁਰਦੇਵ ਨਾਲ ਗੱਲ ਕਰਦੀ ਸੀ ।
Plot Allotment Case: ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਵੱਲੋਂ ਖ਼ਰੀਦੇ ਗਏ ਬਠਿੰਡਾ ਦੇ ਮਾਡਲ ਟਾਊਨ ਪਲਾਟ ਮਾਮਲੇ ਗ੍ਰਿਫ਼ਤਾਰ ਕੀਤੇ ਗਏ ਤਿੰਨਾਂ ਬੋਲੀਕਾਰਾਂ ਨੂੰ ਪੁਲਿਸ ਰਿਮਾਂਡ ਖਤਮ ਹੋਣ ਉਤੇ ਵਿਜੀਲੈਂਸ ਵੱਲੋਂ ਮੁੜ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਵੱਲੋਂ ਤਿੰਨਾਂ ਨਾਮਜ਼ਦ ਵਿਅਕਤੀਆਂ ਨੂੰ 13 ਅਕਤੂਬਰ ਤੱਕ ਜੁਡੀਸ਼ੀਅਲ ਹਿਰਾਸਤ ਵਿੱਚ ਭੇਜ ਦਿੱਤਾ ਹੈ। ਇਸ ਤੋਂ ਪਹਿਲਾਂ ਵਿਜੀਲੈਂਸ ਵਿਭਾਗ ਵੱਲੋਂ ਇਨ੍ਹਾਂ ਤਿੰਨ ਵਿਅਕਤੀਆਂ ਦਾ ਦੋ ਵਾਰ ਪੁਲਿਸ ਰਿਮਾਂਡ ਲਿਆ ਗਿਆ ਸੀ ਤਾਂ ਜੋ ਉਹ ਸਾਜੋ-ਸਮਾਨ ਬਰਾਮਦ ਕੀਤਾ ਜਾ ਸਕੇ ਜਿਸ ਰਾਹੀਂ ਇਨ੍ਹਾਂ ਵੱਲੋਂ ਵਿਵਾਦਤ ਪਲਾਟ ਖਰੀਦਣ ਲਈ ਬੋਲੀ ਦਿੱਤੀ ਗਈ ਸੀ।
ਚੰਡੀਗੜ੍ਹ੍: ਕਾਂਗਰਸੀ ਆਗੂ ਅਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਲੈ ਕੇ ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਸੂਤਰਾਂ ਦੇ ਹਵਾਲੇ ਤੋਂ ਖੁਲਾਸਾ ਹੋਇਆ ਹੈ ਕਿ ਮੁਲਜ਼ਮ ਨਾਲ 11 ਦਿਨਾਂ ਵਿੱਚ 65 ਕਾਲਾਂ ਹੋਈਆ ਸਨ। ਇਹ ਵੀ ਗੱਲ ਸਾਹਮਣੇ ਆਈ ਹੈ ਕਿ ਚਰਨਜੀਤ ਕੌਰ ਦੇ ਜ਼ਰੀਏ ਮੁਲਜ਼ਮ ਗੁਰਦੇਵ ਨਾਲ ਗੱਲ ਕਰਦਾ ਸੀ। ਦੱਸਿਆ ਜਾ ਰਿਹਾ ਹੈ ਕਿ ਸੁਖਪਾਲ ਖਹਿਰਾ ਨੇ ਪਿਛਲੇ ਦਿਨੀ ਭਾਰਤ ਤੋਂ ਬਾਹਰ ਜਾਣ ਕੋਸ਼ਿਸ਼ ਕੀਤੀ ਸੀ ਪਰ ਅਸਫਲ ਰਿਹਾ ਹੈ। ਕਾਲ ਡਿਟੇਲ ਤੋਂ ਸਪੱਸ਼ਟ ਹੋਇਆ ਹੈ ਸੁਖਪਾਲ ਖਹਿਰਾ ਚਰਨਜੀਤ ਕੌਰ ਨੂੰ ਕਾਲ ਕਰਦਾ ਸੀ ਉਹ ਅੱਗੇ ਗੁਰਦੇਵ ਨਾਲ ਗੱਲ ਕਰਦੀ ਸੀ । ਜ਼ਿਕਰਯੋਗ ਹੈ ਕਿ ਬੀਤੀ ਦਿਨੀ ਸੁਖਪਾਲ ਸਿੰਘ ਖਹਿਰਾ ਨੂੰ ਚੰਡੀਗੜ੍ਹ ਤੋਂ ਗ੍ਰਿਫ਼ਤਾਰ ਕਰ ਲਿਆ ਸੀ ਅਤੇ ਅਦਾਲਤ ਨੇ ਦੋ ਦਿਨ ਦਾ ਰਿਮਾਂਡ ਦਿੱਤੀ ਸੀ ਜੋ ਅੱਜ ਸ਼ਨੀਵਾਰ ਨੂੰ ਖਤਮ ਹੋ ਗਿਆ ਹੈ ਅਤੇ ਪੇਸ਼ ਕੀਤਾ ਜਾਵੇਗਾ। ਹੁਣ ਅਦਾਲਤ ਨੇ ਸੁਖਪਾਲ ਖਹਿਰਾ ਨੂੰ 14 ਨਿਆਂਇਕ ਹਿਰਾਸਤ ਉੱਤੇ ਭੇਜ ਦਿੱਤਾ ਹੈ।
ਸ਼੍ਰੀਨਗਰ : ਜੰਮੂ-ਕਸ਼ਮੀਰ ਦੇ ਕੁਪਵਾੜਾ 'ਚ ਸੁਰੱਖਿਆ ਬਲਾਂ ਨੂੰ ਵੱਡੀ ਕਾਮਯਾਬੀ ਮਿਲੀ ਹੈ। ਉਨ੍ਹਾਂ ਨੇ ਉੱਤਰੀ ਕਸ਼ਮੀਰ ਦੇ ਮਾਛਲ (ਕੁਪਵਾੜਾ) ਸੈਕਟਰ ਵਿੱਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਅੱਤਵਾਦੀਆਂ ਦੇ ਮਨਸੂਬਿਆਂ ਨੂੰ ਨਾਕਾਮ ਕਰਦੇ ਹੋਏ ਸੁਰੱਖਿਆ ਬਲਾਂ ਨੇ ਦੋ ਅੱਤਵਾਦੀਆਂ ਨੂੰ ਮਾਰ ਮੁਕਾਇਆ। ਇਸ ਦੇ ਨਾਲ ਹੀ ਉਸ ਦੇ ਹੋਰ ਸਾਥੀਆਂ ਨੂੰ ਫੜਨ ਲਈ ਫੌਜੀ ਮੁਹਿੰਮ ਚਲਾਈ ਜਾ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ ਕੁਪਵਾੜਾ ਵਿੱਚ ਮਾਰੇ ਗਏ ਘੁਸਪੈਠੀਆਂ ਕੋਲੋਂ ਦੋ ਅਸਾਲਟ ਰਾਈਫਲਾਂ, ਚਾਰ ਮੈਗਜ਼ੀਨ, 90 ਕਾਰਤੂਸ, ਇੱਕ ਪਿਸਤੌਲ ਅਤੇ ਪਾਕਿਸਤਾਨੀ ਕਰੰਸੀ ਵਿੱਚ 2100 ਰੁਪਏ ਬਰਾਮਦ ਹੋਏ ਹਨ।
ਚੰਡੀਗੜ੍ਹ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਵਿੱਚ ਦਿੱਲੀ ਪੁਲਿਸ ਨੇ ਸੂਤਰਾਂ ਦੇ ਹਵਾਲੇ ਤੋਂ ਵੱਡਾ ਖੁਲਾਸਾ ਕੀਤਾ ਹੈ। ਸੂਤਰਾਂ ਦੇ ਹਵਾਲੇ ਤੋਂ ਪੁਲਿਸ ਨੂੰ ਪਤਾ ਲੱਗਿਆ ਹੈ ਕਿ ਮੂਸੇਵਾਲਾ ਉੱਤੇ ਆਰਪੀਜੀ ਨਾਲ ਹਮਲਾ ਕਰਨਾ ਸੀ। ਆਰਪੀਜੀ ਨਾਲ ਮੋਹਾਲੀ ਹੈਡਕੁਆਰਟਰ ਉੱਤੇ ਹਮਲਾ ਹੋਇਆ ਸੀ । ਪੁਲਿਸ ਦੇ ਸੂਤਰਾਂ ਦੇ ਹਵਾਲੇ ਤੋਂ ਪਾਕਿਸਤਾਨੀ ਅੱਤਵਾਦੀ ਰਿੰਦਾ ਨੇ ਆਰਪੀਜੀ ਸਪਲਾਈ ਕੀਤਾ ਸੀ। ਦਿੱਲੀ ਪੁਲਿਸ ਦੇ ਸੂਤਰਾਂ ਦੇ ਹਵਾਲੇ ਤੋਂ ਪਤਾ ਲੱਗਿਆ ਹੈ ਕਿ ਆਰਪੀਜੀ ਹਮਲੇ ਨਾਲ ਜਿਆਦਾ ਲੋਕਾਂ ਦੀ ਮੌਤਾਂ ਹੋਣ ਦਾ ਖਤਰਾ ਸੀ ਇਸ ਕਰਕੇ ਪਲਾਨ ਬਦਲਿਆ ਗਿਆ ਸੀ। ਦੱਸ ਦੇਈਏ ਕਿ 29 ਮਈ ਦੀ ਸ਼ਾਮ ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਇਸ ਤੋਂ ਬਾਅਦ ਪੁਲਿਸ ਨੇ ਗੈਂਗਸਟਰਾਂ ਉੱਤੇ ਵੱਡੀ ਕਾਰਵਾਈ ਕਰਦੇ ਹੋਏ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਲਾਰੈਂਸ ਬਿਸ਼ਨੋਈ ਤੋਂ ਇਸ ਬਾਰੇ ਜਾਂਚ ਕੀਤੀ ਜਾ ਰਹੀ ਹੈ।
ਚੰਡੀਗੜ੍ਹ: ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਹੋਰ ਹੁਲਾਰਾ ਦੇਣ ਲਈ ਹਾਲੈਂਡ ਆਧਾਰਤ ਕੰਪਨੀ 138 ਕਰੋੜ ਰੁਪਏ ਦੀ ਲਾਗਤ ਨਾਲ ਕੈਟਲ ਫੀਡ ਪਲਾਂਟ ਸਥਾਪਤ ਕਰ ਰਹੀ ਹੈ, ਜਿਸ ਦਾ ਨੀਂਹ ਪੱਥਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਐਤਵਾਰ (1 ਅਕਤੂਬਰ) ਨੂੰ ਰੱਖਣਗੇ। ਇਸ ਸਬੰਧੀ ਫੈਸਲਾ ਮੁੱਖ ਮੰਤਰੀ ਦੀ ਨੀਦਰਲੈਂਡ ਦੀ ਸਫ਼ੀਰ ਮੈਰੀਸਾ ਗੇਰਾਡਜ਼ ਨਾਲ ਹੋਈ ਮੀਟਿੰਗ ਦੌਰਾਨ ਲਿਆ ਗਿਆ, ਜਿਨ੍ਹਾਂ ਨੇ ਇੱਥੇ ਮੁੱਖ ਮੰਤਰੀ ਨਾਲ ਉਨ੍ਹਾਂ ਦੀ ਰਿਹਾਇਸ਼ 'ਤੇ ਮੁਲਾਕਾਤ ਕੀਤੀ। ਵਿਚਾਰ-ਵਟਾਂਦਰੇ ਦੌਰਾਨ ਭਗਵੰਤ ਸਿੰਘ ਮਾਨ ਨੇ ਪੰਜਾਬ ਨੂੰ ਨਿਵੇਸ਼ ਲਈ ਸਭ ਤੋਂ ਪਸੰਦੀਦਾ ਸਥਾਨ ਦੱਸਦਿਆਂ ਸਫ਼ੀਰ ਨੂੰ ਜਾਣੂ ਕਰਵਾਇਆ ਕਿ ਸੂਬੇ ਵਿੱਚ ਸਨਅਤਕਾਰਾਂ ਦੀ ਭਲਾਈ ਲਈ ਸਮਰਪਿਤ ਸਿੰਗਲ ਵਿੰਡੋ ਪ੍ਰਣਾਲੀ ਲਾਗੂ ਕਰਨ ਵਾਲੀ ਉਦਯੋਗਿਕ ਪੱਖੀ ਸਰਕਾਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਮੌਕਿਆਂ ਦੀ ਧਰਤੀ ਹੈ ਅਤੇ ਵਿਸ਼ਵ ਭਰ ਦੀਆਂ ਪ੍ਰਮੁੱਖ ਕੰਪਨੀਆਂ ਸੂਬੇ ਵਿੱਚ ਨਿਵੇਸ਼ ਕਰਨ ਲਈ ਤਿਆਰ ਹਨ। ਮੁੱਖ ਮੰਤਰੀ ਨੇ ਕਿਹਾ ਕਿ ਨੀਦਰਲੈਂਡ ਦੇ ਉੱਦਮੀਆਂ ਨੂੰ ਵੀ ਪੰਜਾਬ ਵਿੱਚ ਨਿਵੇਸ਼ ਕਰਕੇ ਬਹੁਤ ਫਾਇਦਾ ਹੋਵੇਗਾ, ਜੋ ਦੇਸ਼ ਦੇ ਉਦਯੋਗਿਕ ਧੁਰੇ ਵਜੋਂ ਤੇਜ਼ੀ ਨਾਲ ਉੱਭਰ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਭਾਈਚਾਰਕ ਸਾਂਝ, ਉਦਯੋਗਿਕ ਸ਼ਾਂਤੀ ਅਤੇ ਉਦਯੋਗਿਕ ਵਿਕਾਸ ਲਈ ਅਨੁਕੂਲ ਮਾਹੌਲ ਹੈ, ਜੋ ਸਨਅਤਾਂ ਦੇ ਸਰਵਪੱਖੀ ਵਿਕਾਸ, ਖੁਸ਼ਹਾਲੀ ਅਤੇ ਤਰੱਕੀ ਨੂੰ ਹੁਲਾਰਾ ਦੇ ਰਿਹਾ ਹੈ। ਉਨ੍ਹਾਂ ਨੇ ਹਾਲੈਂਡ ਦੇ ਸਫ਼ੀਰ ਨੂੰ ਕਿਹਾ ਕਿ ਉਹ ਆਪਣੇ ਸਨਅਤਕਾਰਾਂ ਨੂੰ ਪੰਜਾਬ ਵਿੱਚ ਆਪਣੀਆਂ ਕੰਪਨੀਆਂ ਦੇ ਕਾਰੋਬਾਰ ਨੂੰ ਫੈਲਾਉਣ ਲਈ ਸ਼ਾਨਦਾਰ ਬੁਨਿਆਦੀ ਢਾਂਚੇ, ਬਿਜਲੀ, ਹੁਨਰਮੰਦ ਮਨੁੱਖੀ ਵਸੀਲਿਆਂ ਤੇ ਬਿਹਤਰੀਨ ਉਦਯੋਗਿਕ ਤੇ ਕੰਮਕਾਜੀ ਸੱਭਿਆਚਾਰ ਨਾਲ ਭਰਪੂਰ ਅਨੁਕੂਲ ਮਾਹੌਲ ਦਾ ਵੱਧ ਤੋਂ ਵੱਧ ਲਾਹਾ ਲੈਣ ਲਈ ਉਤਸ਼ਾਹਿਤ ਕਰਨ। ਨੀਦਰਲੈਂਡ ਦੇ ਸਨਅਤਕਾਰਾਂ ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਨਵੇਂ ਵਿਚਾਰਾਂ ਅਤੇ ਕਾਢਾਂ ਲਈ ਹਮੇਸ਼ਾ ਤਿਆਰ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਪੰਜਾਬ ਤੇਜ਼ੀ ਨਾਲ ਹਰ ਖੇਤਰ ਵਿੱਚ ਸਫ਼ਲਤਾ ਦੀ ਨਵੀਂ ਕਹਾਣੀ ਲਿਖ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਉਦਯੋਗੀਕਰਨ ਨੂੰ ਹੁਲਾਰਾ ਦੇਣ ਦਾ ਮੁੱਖ ਮੰਤਵ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਰਾਹ ਖੋਲ੍ਹ ਕੇ ਸੂਬੇ ਵਿੱਚ ਬਰੇਨ ਡਰੇਨ ਦੇ ਰੁਝਾਨ ਨੂੰ ਪਲਟਾਉਣਾ ਹੈ। ਇਸ ਦੌਰਾਨ ਨੀਦਰਲੈਂਡ ਦੇ ਸਫ਼ੀਰ ਨੇ ਭਗਵੰਤ ਸਿੰਘ ਮਾਨ ਨੂੰ ਦੱਸਿਆ ਕਿ ਹਾਲੈਂਡ ਦੇ ਮੋਹਰੀ ਸਨਅਤਕਾਰ ਪਹਿਲਾਂ ਹੀ ਸੂਬੇ ਵਿੱਚ ਵੱਡੇ ਪੱਧਰ 'ਤੇ ਨਿਵੇਸ਼ ਕਰ ਰਹੇ ਹਨ। ਉਨ੍ਹਾਂ ਨੇ ਮੁੱਖ ਮੰਤਰੀ ਨੂੰ ਰਾਜਪੁਰਾ ਵਿੱਚ 138 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਕੈਟਲ ਫੀਡ ਪਲਾਂਟ ਦਾ ਨੀਂਹ ਪੱਥਰ ਰੱਖਣ ਦਾ ਸੱਦਾ ਦਿੱਤਾ। ਇਸ ਸੱਦੇ ਨੂੰ ਪ੍ਰਵਾਨ ਕਰਦਿਆਂ ਮੁੱਖ ਮੰਤਰੀ ਨੇ ਉਮੀਦ ਜਤਾਈ ਕਿ ਇਹ ਪਲਾਂਟ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਲਈ ਮੀਲ ਦਾ ਪੱਥਰ ਸਾਬਤ ਹੋਵੇਗਾ। ਉਨ੍ਹਾਂ ਨਾਲ ਹੀ ਕਿਹਾ ਕਿ ਰੰਗਲਾ ਪੰਜਾਬ ਬਣਾਉਣ ਦੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ।
Women Reservation Bill: ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਮਹਿਲਾ ਰਿਜ਼ਰਵੇਸ਼ਨ ਬਿੱਲ ਨੂੰ ਆਪਣੀ ਮਨਜ਼ੂਰੀ ਦੇ ਦਿੱਤੀ ਹੈ। ਇਸ ਬਿੱਲ ਤਹਿਤ ਔਰਤਾਂ ਨੂੰ ਲੋਕ ਸਭਾ ਅਤੇ ਵਿਧਾਨ ਸਭਾਵਾਂ ਵਿੱਚ 33 ਫੀਸਦੀ ਰਾਖਵਾਂਕਰਨ ਦੇਣ ਦਾ ਉਪਬੰਧ ਕੀਤਾ ਗਿਆ ਹੈ। ਸ਼ੁੱਕਰਵਾਰ ਨੂੰ ਜਾਰੀ ਕਾਨੂੰਨ ਮੰਤਰਾਲੇ ਦੇ ਨੋਟੀਫਿਕੇਸ਼ਨ ਮੁਤਾਬਕ ਰਾਸ਼ਟਰਪਤੀ ਨੇ ਵੀਰਵਾਰ ਨੂੰ ਬਿੱਲ ਨੂੰ ਆਪਣੀ ਮਨਜ਼ੂਰੀ ਦੇ ਦਿੱਤੀ। ਇਹ ਹੁਣ ਅਧਿਕਾਰਤ ਤੌਰ 'ਤੇ ਸੰਵਿਧਾਨ (106ਵੀਂ ਸੋਧ) ਐਕਟ ਵਜੋਂ ਜਾਣਿਆ ਜਾਵੇਗਾ। ਇਸ ਦੇ ਪ੍ਰਾਵਧਾਨ ਅਨੁਸਾਰ ਇਹ ਸਰਕਾਰੀ ਗਜ਼ਟ ਵਿੱਚ ਪ੍ਰਕਾਸ਼ਿਤ ਕੇਂਦਰ ਸਰਕਾਰ ਦੇ ਨੋਟੀਫਿਕੇਸ਼ਨ ਦੀ ਮਿਤੀ ਤੋਂ ਲਾਗੂ ਹੋਵੇਗਾ। ਹਾਲ ਹੀ ਵਿੱਚ ਸੰਸਦ ਦੇ ਇੱਕ ਵਿਸ਼ੇਸ਼ ਸੈਸ਼ਨ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਕਾਨੂੰਨ ਨੂੰ “ਨਾਰੀ ਸ਼ਕਤੀ ਵੰਦਨ ਐਕਟ” ਦੱਸਿਆ ਸੀ। .. ਦੇਸ਼ ਦੀ ਰਾਜਨੀਤੀ 'ਤੇ ਵਿਆਪਕ ਪ੍ਰਭਾਵ ਪਾਉਣ ਦੀ ਸਮਰੱਥਾ ਰੱਖਣ ਵਾਲੇ 128ਵੇਂ ਸੰਵਿਧਾਨਕ ਸੋਧ ਬਿੱਲ ਨੂੰ ਸੰਸਦ ਨੇ 21 ਸਤੰਬਰ ਨੂੰ ਮਨਜ਼ੂਰੀ ਦਿੱਤੀ ਸੀ, ਜਿਸ 'ਚ ਲੋਕ ਸਭਾ ਅਤੇ ਵਿਧਾਨ ਸਭਾਵਾਂ 'ਚ ਔਰਤਾਂ ਲਈ 33 ਫੀਸਦੀ ਰਾਖਵੇਂਕਰਨ ਦੀ ਵਿਵਸਥਾ ਹੈ। ਰਾਜ ਸਭਾ ਨੇ ਲਗਭਗ 10 ਘੰਟੇ ਦੀ ਚਰਚਾ ਤੋਂ ਬਾਅਦ 'ਸੰਵਿਧਾਨ (128ਵੀਂ ਸੋਧ) ਬਿੱਲ, 2023' ਨੂੰ ਸਰਬਸੰਮਤੀ ਨਾਲ ਮਨਜ਼ੂਰੀ ਦੇ ਦਿੱਤੀ ਹੈ। ਇਹ ਬਿੱਲ 20 ਸਤੰਬਰ ਨੂੰ ਲੋਕ ਸਭਾ ਵਿੱਚ ਪਾਸ ਹੋਇਆ ਸੀ। ਇਸ ਕਾਨੂੰਨ ਨੂੰ ਲਾਗੂ ਹੋਣ ਵਿੱਚ ਕੁਝ ਸਮਾਂ ਲੱਗੇਗਾ ਕਿਉਂਕਿ ਅਗਲੀ ਮਰਦਮਸ਼ੁਮਾਰੀ ਅਤੇ ਉਸ ਤੋਂ ਬਾਅਦ ਦੀ ਹੱਦਬੰਦੀ ਦੀ ਪ੍ਰਕਿਰਿਆ - ਲੋਕ ਸਭਾ ਅਤੇ ਵਿਧਾਨ ਸਭਾ ਹਲਕਿਆਂ ਦੀ ਮੁੜ ਡ੍ਰਾਇੰਗ - ਔਰਤਾਂ ਲਈ ਨਿਰਧਾਰਤ ਕੀਤੀਆਂ ਜਾਣ ਵਾਲੀਆਂ ਵਿਸ਼ੇਸ਼ ਸੀਟਾਂ ਨੂੰ ਨਿਰਧਾਰਤ ਕਰੇਗੀ। ਵਰਤਮਾਨ ਵਿੱਚ, ਇਸ ਐਕਟ ਵਿੱਚ 15 ਸਾਲਾਂ ਲਈ ਔਰਤਾਂ ਦੇ ਰਾਖਵੇਂਕਰਨ ਦੀ ਵਿਵਸਥਾ ਹੈ ਅਤੇ ਸੰਸਦ ਨੂੰ ਇਸ ਨੂੰ ਵਧਾਉਣ ਦਾ ਅਧਿਕਾਰ ਹੋਵੇਗਾ। ਅਨੁਸੂਚਿਤ ਜਾਤੀ (ਐਸਸੀ) ਅਤੇ ਅਨੁਸੂਚਿਤ ਜਨਜਾਤੀਆਂ (ਐਸਟੀ) ਨਾਲ ਸਬੰਧਤ ਔਰਤਾਂ ਲਈ ਕੋਟਾ ਹੈ ਅਤੇ ਵਿਰੋਧੀ ਧਿਰ ਨੇ ਮੰਗ ਕੀਤੀ ਸੀ ਕਿ ਇਸ ਦਾ ਲਾਭ ਹੋਰ ਪੱਛੜੀਆਂ ਸ਼੍ਰੇਣੀਆਂ (ਓ.ਬੀ.ਸੀ.) ਨੂੰ ਦਿੱਤਾ ਜਾਵੇ। ਮਹਿਲਾ ਰਿਜ਼ਰਵੇਸ਼ਨ ਬਿੱਲ ਨੂੰ ਪਾਸ ਕਰਵਾਉਣ ਲਈ 1996 ਤੋਂ ਬਾਅਦ ਕਈ ਯਤਨ ਕੀਤੇ ਗਏ। ਤਤਕਾਲੀ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਸਰਕਾਰ ਵਿੱਚ 2008 ਵਿੱਚ ਔਰਤਾਂ ਦੇ ਰਾਖਵੇਂਕਰਨ ਦੀ ਵਿਵਸਥਾ ਕਰਨ ਵਾਲਾ ਇੱਕ ਬਿੱਲ ਪੇਸ਼ ਕੀਤਾ ਗਿਆ ਸੀ, ਜਿਸ ਨੂੰ 2010 ਵਿੱਚ ਰਾਜ ਸਭਾ ਵਿੱਚ ਪਾਸ ਕੀਤਾ ਗਿਆ ਸੀ। ਪਰ ਸਿਆਸੀ ਮਤਭੇਦਾਂ ਕਾਰਨ ਇਹ ਲੋਕ ਸਭਾ ਵਿੱਚ ਪਾਸ ਨਹੀਂ ਹੋ ਸਕਿਆ। ਬਾਅਦ ਵਿੱਚ, ਉਹ ਬਿੱਲ 15ਵੀਂ ਲੋਕ ਸਭਾ ਦੇ ਭੰਗ ਹੋਣ ਕਾਰਨ ਬੇਅਸਰ ਹੋ ਗਿਆ। ਅੰਕੜੇ ਦਰਸਾਉਂਦੇ ਹਨ ਕਿ ਲੋਕ ਸਭਾ ਵਿੱਚ ਮਹਿਲਾ ਸੰਸਦ ਮੈਂਬਰ ਲਗਭਗ 15 ਪ੍ਰਤੀਸ਼ਤ ਹਨ, ਜਦੋਂ ਕਿ ਕਈ ਰਾਜਾਂ ਦੀਆਂ ਵਿ...
ਨਵੀਂ ਦਿੱਲੀ : 1 ਅਕਤੂਬਰ ਤੋਂ ਆਨਲਾਈਨ ਗੇਮਿੰਗ, ਕੈਸੀਨੋ ਤੇ ਘੋੜ ਦੌੜ ’ਤੇ GST ਦੀਆਂ ਨਵੀਆਂ ਦਰਾਂ ਲਾਗੂ ਹੋਣਗੀਆ। ਇਸ ਤੋਂ ਬਾਅਦ ਲੋਕਾਂ ਨੂੰ ਪਹਿਲਾਂ ਨਾਲੋਂ ਜ਼ਿਆਦਾ ਟੈਕਸ ਦੇਣਾ ਪਵੇਗਾ। ਵਿੱਤ ਮੰਤਰਾਲੇ ਵੱਲੋਂ ਇਸ ਦਾ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਆਨਲਾਈਨ ਗੇਮਿੰਗ 'ਤੇ 28 ਫ਼ੀਸਦੀ GST ਸਰਕਾਰ 1 ਅਕਤੂਬਰ ਤੋਂ ਆਨਲਾਈਨ ਗੇਮਿੰਗ 'ਤੇ 28 ਫੀਸਦੀ ਜੀਐੱਸਟੀ ਲਾਗੂ ਕਰਨ ਜਾ ਰਹੀ ਹੈ। ਕੇਂਦਰੀ ਅਸਿੱਧੇ ਟੈਕਸ ਅਤੇ ਕਸਟਮ ਬੋਰਡ (ਸੀਬੀਆਈਸੀ) ਦੇ ਚੇਅਰਮੈਨ ਸੰਜੇ ਅਗਰਵਾਲ ਨੇ ਸਪੱਸ਼ਟ ਕੀਤਾ ਹੈ ਕਿ ਸਰਕਾਰ ਇਸ ਵਾਰ ਇਹ ਚਾਰਜ (ਆਨਲਾਈਨ ਗੇਮਿੰਗ 28 ਪ੍ਰਤੀਸ਼ਤ ਜੀਐਸਟੀ) ਲੈਣ ਲਈ ਤਿਆਰ ਹੈ। ਟੈਕਸ ਔਨਲਾਈਨ ਗੇਮਿੰਗ ਵੱਲ ਭਾਰਤ ਦਾ ਕਦਮ ਵੱਖ-ਵੱਖ ਸੈਕਟਰਾਂ ਨੂੰ ਜੀਐਸਟੀ ਫਰੇਮਵਰਕ ਦੇ ਅਧੀਨ ਲਿਆਉਣ ਅਤੇ ਟੈਕਸ ਵਸੂਲੀ ਨੂੰ ਸੁਚਾਰੂ ਬਣਾਉਣ ਦੇ ਯਤਨਾਂ ਦਾ ਹਿੱਸਾ ਹੈ। 11 ਅਗਸਤ ਨੂੰ ਲੋਕ ਸਭਾ ਨੇ ਦੋ ਜੀਐਸਟੀ ਕਾਨੂੰਨਾਂ ਵਿੱਚ ਸੋਧਾਂ ਪਾਸ ਕੀਤੀਆਂ ਸਨ। ਇਹ ਸੋਧਾਂ ਏਕੀਕ੍ਰਿਤ ਵਸਤੂਆਂ ਅਤੇ ਸੇਵਾਵਾਂ ਕਰ (ਸੋਧ) ਬਿੱਲ, 2023 ਅਤੇ ਕੇਂਦਰੀ ਵਸਤੂਆਂ ਅਤੇ ਸੇਵਾਵਾਂ ਟੈਕਸ (ਸੋਧ) ਬਿੱਲ, 2023 ਨਾਲ ਸਬੰਧਤ ਹਨ। ਗੁਡਸ ਐਂਡ ਸਰਵਿਸਿਜ਼ ਟੈਕਸ (ਜੀਐਸਟੀ) ਕੌਂਸਲ ਨੇ ਔਨਲਾਈਨ ਗੇਮਿੰਗ, ਕੈਸੀਨੋ ਅਤੇ ਕੈਸੀਨੋ 'ਤੇ ਟੈਕਸ ਲਗਾਉਣ ਲਈ ਲੋੜੀਂਦੇ ਸਬੰਧਤ ਐਕਟਾਂ ਵਿੱਚ ਸੋਧ ਕਰਨ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਦਾ ਸੰਕਲਪ ਲਿਆ ਸੀ। ਕੇਂਦਰ ਸਰਕਾਰ ਦਾ ਦਾਅਵਾ ਹੈ ਕਿ ਜੀਐਸਟੀ ਵਿੱਚ ਕੀਤੀ ਗਈ ਸੋਧ ਕੈਸੀਨੋ, ਘੋੜ ਦੌੜ ਅਤੇ ਔਨਲਾਈਨ ਗੇਮਿੰਗ ਵਿੱਚ ਸਪਲਾਈ ਦੇ ਟੈਕਸ ਦੇ ਸਬੰਧ ਵਿੱਚ ਬਹੁਤ ਜ਼ਰੂਰੀ ਸਪੱਸ਼ਟਤਾ ਪ੍ਰਦਾਨ ਕਰੇਗੀ। GST ਕਾਉਂਸਿਲ ਸਿਫ਼ਾਰਿਸ਼ ਕਰਦੀ ਹੈ ਕਿ ਔਨਲਾਈਨ ਗੇਮਿੰਗ ਅਤੇ ਕੈਸੀਨੋ 'ਤੇ ਕਾਰਵਾਈਯੋਗ ਦਾਅਵਿਆਂ ਦਾ ਮੁਲਾਂਕਣ ਸਪਲਾਇਰ ਨੂੰ ਖਿਡਾਰੀ ਦੁਆਰਾ ਜਾਂ ਉਸ ਵੱਲੋਂ ਅਦਾ ਕੀਤੀ ਗਈ ਰਕਮ 'ਤੇ ਅਧਾਰਤ ਹੋਣਾ ਚਾਹੀਦਾ ਹੈ। ਇੱਥੇ ਨੋਟ ਕਰੋ ਕਿ 1 ਅਕਤੂਬਰ ਤੋਂ ਲਏ ਗਏ ਫੈਸਲੇ ਵਿੱਚ ਪਿਛਲੀਆਂ ਜਿੱਤਾਂ ਤੋਂ ਖੇਡਾਂ ਜਾਂ ਸੱਟੇਬਾਜ਼ੀ ਵਿੱਚ ਰੱਖੀ ਗਈ ਰਕਮ ਸ਼ਾਮਲ ਨਹੀਂ ਹੈ। ਜੀਐਸਟੀ ਕੌਂਸਲ ਨੇ ਇਸ ਤੋਂ ਪਹਿਲਾਂ 11 ਜੁਲਾਈ ਨੂੰ ਕੈਸੀਨੋ, ਘੋੜ ਦੌੜ ਅਤੇ ਔਨਲਾਈਨ ਗੇਮਿੰਗ ਲਈ ਪੂਰੇ ਫੇਸ ਵੈਲਿਊ 'ਤੇ 28 ਫੀਸਦੀ ਜੀਐਸਟੀ ਦਰ ਦੀ ਸਿਫ਼ਾਰਸ਼ ਕੀਤੀ ਸੀ।...
ਲਹਿਰਾਗਾਗਾ: ਪੰਜਾਬ ਵਿਜੀਲੈਂਸ ਬਿਊਰੋ ਨੇ ਸ਼ੁੱਕਰਵਾਰ ਨੂੰ ਪਾਵਰਕਾਮ ਦਫਤਰ ਲਹਿਰਾਗਾਗਾ ਵਿਖੇ ਤਾਇਨਾਤ ਸੀਨੀਅਰ ਕਾਰਜਕਾਰੀ ਇੰਜੀਨੀਅਰ ਮੁਨੀਸ਼ ਕੁਮਾਰ ਜਿੰਦਲ ਨੂੰ 45,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਲਹਿਰਾ ਬਲਾਕ ਦੇ ਪਿੰਡ ਹਰਿਆਉ ਦੇ ਰਹਿਣ ਵਾਲੇ ਸੁਖਚੈਨ ਸਿੰਘ ਦੀ ਸ਼ਿਕਾਇਤ ’ਤੇ ਗ੍ਰਿਫਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਦੱਸਿਆ ਕਿ ਉਸ ਦਾ ਰਿਸ਼ਤੇਦਾਰ ਮੇਜਰ ਸਿੰਘ ਵਾਸੀ ਪਿੰਡ ਢੀਂਡਸਾ, ਬਲਾਕ ਲਹਿਰਾ ਆਪਣਾ ਟਿਊਬਵੈੱਲ ਕੁਨੈਕਸ਼ਨ ਪਿੰਡ ਛਾਜਲੀ ਵਿੱਚ ਤਬਦੀਲ ਕਰਨਾ ਚਾਹੁੰਦਾ ਹੈ। ਮੇਜਰ ਸਿੰਘ ਬਜ਼ੁਰਗ ਵਿਅਕਤੀ ਹੋਣ ਕਾਰਨ ਸ਼ਿਕਾਇਤਕਰਤਾ ਸੁਖਚੈਨ ਸਿੰਘ ਨੂੰ ਕੁਨੈਕਸ਼ਨ ਟਰਾਂਸਫਰ ਕਰਵਾਉਣ ਲਈ ਆਪਣੇ ਕੇਸ ਦੀ ਪੈਰਵੀ ਕਰਨ ਲਈ ਕਿਹਾ ਹੈ। ਜਦੋਂ ਉਹ ਇਸ ਸਬੰਧੀ ਐਕਸੀਅਨ ਜਿੰਦਲ ਨੂੰ ਮਿਲਿਆ ਤਾਂ ਉਸ ਨੇ ਇਸ ਟਿਊਬਵੈੱਲ ਕੁਨੈਕਸ਼ਨ ਨੂੰ ਤਬਦੀਲ ਕਰਨ ਲਈ 45000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਬਿਉਰੋ ਦੀ ਪਟਿਆਲਾ ਰੇਂਜ ਨੇ ਮੁੱਢਲੀ ਜਾਂਚ ਉਪਰੰਤ ਜਾਲ ਵਿਛਾਇਆ ਅਤੇ ਉਪਰੋਕਤ ਸੀਨੀਅਰ ਐਕਸੀਅਨ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ। ਇਸ ਸਬੰਧੀ ਵਿਜੀਲੈਂਸ ਬਿਊਰੋ ਪਟਿਆਲਾ ਰੇਂਜ ਦੇ ਥਾਣੇ ਵਿੱਚ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਸੰਗਰੂਰ: ਪੰਜਾਬ ਦੇ ਨੌਜਵਾਨਾਂ ਵਿੱਚ ਪੜ੍ਹਨ ਦੀ ਰੁਚੀ ਪੈਦਾ ਕਰਨ ਦੇ ਉਦੇਸ਼ ਨਾਲ ਕੀਤੀ ਮਿਸਾਲੀ ਪਹਿਲਕਦਮੀ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 12 ਅਤਿ-ਆਧੁਨਿਕ ਲਾਇਬ੍ਰੇਰੀਆਂ ਸੂਬੇ ਦੇ ਲੋਕਾਂ ਨੂੰ ਸਮਰਪਿਤ ਕੀਤੀਆਂ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ 12 ਲਾਇਬ੍ਰੇਰੀਆਂ ਤਾਂ ਸਿਰਫ਼ ਸ਼ੁਰੂਆਤ ਹੈ ਅਤੇ 16 ਅਜਿਹੀਆਂ ਹੋਰ ਲਾਇਬ੍ਰੇਰੀਆਂ ਦਾ ਜਲਦੀ ਉਦਘਾਟਨ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਇਹ ਵਿਸ਼ਵ ਪੱਧਰੀ ਲਾਇਬ੍ਰੇਰੀਆਂ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਹਨ ਤਾਂ ਕਿ ਇਹ ਪੁਸਤਕ ਪ੍ਰੇਮੀਆਂ ਲਈ ਜੰਨਤ ਬਣਨ। ਉਨ੍ਹਾਂ ਕਿਹਾ ਕਿ ਲਾਇਬ੍ਰੇਰੀਆਂ ਵਿੱਚ ਏਅਰ ਕੰਡੀਸ਼ਨਰ, ਇਨਵਰਟਰ, ਸੀ.ਸੀ.ਟੀ.ਵੀ. ਕੈਮਰੇ, ਵਾਈ-ਫਾਈ ਅਤੇ ਹੋਰ ਆਧੁਨਿਕ ਸਹੂਲਤਾਂ ਮੁਹੱਈਆਂ ਕੀਤੀਆਂ ਗਈਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਲਾਇਬ੍ਰੇਰੀਆਂ ਅਸਲ ਵਿੱਚ ਗਿਆਨ ਤੇ ਸਾਹਿਤ ਦਾ ਭੰਡਾਰ ਹੋਣਗੀਆਂ। ਉਨ੍ਹਾਂ ਕਿਹਾ ਕਿ ਇਹ ਸਾਡੇ ਲਈ ਬੜੇ ਮਾਣ ਦੀ ਗੱਲ ਹੈ ਕਿ ਇਨ੍ਹਾਂ ਲਾਇਬ੍ਰੇਰੀਆਂ ਵਿੱਚ ਵੱਖ-ਵੱਖ ਵਿਸ਼ਿਆਂ ਦੀਆਂ ਬੇਸ਼ਕੀਮਤੀ ਪੁਸਤਕਾਂ ਹਨ, ਜਿਹੜੀਆਂ ਪੁਸਤਕ ਪ੍ਰੇਮੀਆਂ ਨੂੰ ਆਪਣੇ ਵੱਲ ਖਿੱਚ ਰਹੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਲਾਇਬ੍ਰੇਰੀਆਂ ਵਿੱਚ ਕਈ ਬਹੁਤ ਦੁਰਲੱਭ ਤੇ ਬੇਸ਼ਕੀਮਤੀ ਕਿਤਾਬਾਂ ਹਨ, ਜਿਹੜੀਆਂ ਪੁਸਤਕ ਪ੍ਰੇਮੀਆਂ ਲਈ ਬਹੁਮੁੱਲਾ ਸਰਮਾਇਆ ਸਾਬਤ ਹੋਣਗੀਆਂ। ਉਨ੍ਹਾਂ ਉਮੀਦ ਜਤਾਈ ਕਿ ਇਹ ਲਾਇਬ੍ਰੇਰੀਆਂ ਵਿਦਿਆਰਥੀਆਂ ਦੀ ਕਿਸਮਤ ਬਦਲਣ ਲਈ ਮੀਲ ਦਾ ਪੱਥਰ ਸਾਬਤ ਹੋਣਗੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਦਾ ਮੰਤਵ ਨੌਜਵਾਨਾਂ ਨੂੰ ਸੂਬੇ ਦੇ ਸਮਾਜਿਕ-ਆਰਥਿਕ ਤਰੱਕੀ ਵਿੱਚ ਸਰਗਰਮ ਭਾਈਵਾਲ ਬਣਨ ਲਈ ਤਿਆਰ ਕਰਨਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਹਰੇਕ ਘਰ ਨੂੰ ਉਤਪਾਦਨ ਇਕਾਈ ਬਣਾਉਣ ਲਈ ਇਸ ਜ਼ਿਲ੍ਹੇ ਵਿੱਚ ਚੱਲ ਰਹੀ ‘ਪਹਿਲ’ ਨਾਂ ਦੀ ਚਲਾਈ ਸਕੀਮ ਨੂੰ ਹੁਣ ਸੂਬਾ ਸਰਕਾਰ ਪੰਜਾਬ ਭਰ ਵਿੱਚ ਲਾਗੂ ਕਰੇਗੀ। ਚੀਨ ਦੀ ਮਿਸਾਲ ਦਿੰਦਿਆਂ ਉਨ੍ਹਾਂ ਕਿਹਾ ਕਿ ਹੁਣ ਪੰਜਾਬ ਨੂੰ ਇਸ ਪ੍ਰਣਾਲੀ ਰਾਹੀਂ ਵਿਸ਼ਵ ਭਰ ਵਿੱਚ ਵਸਤ ਨਿਰਮਾਣ ਵਿੱਚ ਮੋਹਰੀ ਬਣਾਇਆ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬੀਆਂ ਨੂੰ ਮਿਹਨਤ ਤੇ ਸਮਰਪਣ ਦੀ ਗੁੜ੍ਹਤੀ ਵਿਰਸੇ ਵਿੱਚ ਮਿਲੀ ਹੈ, ਜਿਸ ਰਾਹੀਂ ਉਹ ਹਰੇਕ ਖ਼ੇਤਰ ਵਿੱਚ ਆਪਣੀ ਕਾਮਯਾਬੀ ਦੇ ਝੰਡੇ ਗੱਡ ਰਹੇ ਹਨ। ਵਿਰੋਧੀ ਪਾਰਟੀਆਂ 'ਤੇ ਤਿੱਖੇ ਹਮਲੇ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਿਹੜੇ ਲੋਕ ਆਪਣੇ ਸੱਤਾ ਦੇ ਦੌਰ ਦੌਰਾਨ ਮਹਿਲਨੁਮਾ ਘਰਾਂ 'ਚ ਰਹਿ ਰਹੇ ਸਨ, ਉਨ੍ਹਾਂ ਨੂੰ ਲੋਕਾਂ ਨੇ ਸੂਬੇ ਦੇ ਸਿਆਸੀ ਦ੍ਰਿਸ਼ ਤੋਂ ਬਾਹਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਨੇ ਇੱਕ ਨਵੇਂ ਯੁੱਗ ਦੀ ਸਵੇਰ ਵੇਖੀ ਹੈ ਕਿਉਂਕਿ ਅਜਿੱਤ ਮੰਨੇ ਜਾਂਦੇ ਇਨ੍ਹਾਂ ਆਗੂਆਂ ਨੂੰ ਲੋਕਾਂ ਨੇ ਸੱਤਾ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸੇ ਸਦਕਾ ਪੰਜਾਬ ਵਿੱਚ ਬਦਲਾਅ ਦੇਖਣ ਨੂੰ ਮਿਲਿਆ ਹੈ ਅਤੇ ਪਹਿਲੀ ਵਾਰ ਕਿਸੇ ਸਰਕਾਰ ਵੱਲੋਂ ਲੋਕ ਪੱਖੀ ਫੈਸਲੇ ਲਏ ਜਾ ਰਹੇ ਹਨ। ਮੁੱਖ ਮੰਤਰੀ ਨੇ ਦੁਹਰਾਇਆ ਕਿ ਪੰਜਾਬ ਅਤੇ ਇਸ ਦੇ ਲੋਕਾਂ ਦਾ ਪੈਸਾ ਲੁੱਟਣ ਵਾਲੇ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਭ੍ਰਿਸ਼ਟ ਅਨਸਰਾਂ ਨੂੰ ਜੇਲ੍ਹਾਂ ਪਿੱਛੇ ਡੱਕਿਆ ਜਾਵੇਗਾ ਅਤੇ ਕਿਸੇ ਵੀ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ। ਭਗਵੰਤ ਸਿੰਘ ਮਾਨ ਨੇ ਭ੍ਰਿਸ਼ਟਾਚਾਰ ਵਿਰੁੱਧ ਸੂਬਾ ਸਰਕਾਰ ਵੱਲੋ ਵਿੱਢੇ ਸੰਘਰਸ਼ ਵਿੱਚ ਲੋਕਾਂ ਦੇ ਪੂਰਨ ਸਹਿਯੋਗ ਦੀ ਮੰਗ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਜਲਦ ਹੀ ਜ਼ਮੀਨਾਂ ਦੀ ਰਜਿਸਟਰੀ ਲਈ ਐਨ.ਓ.ਸੀ. ਸਬੰਧੀ ਮੁੱਦਾ ਵੀ ਹੱਲ ਕਰੇਗੀ। ਉਨ੍ਹਾਂ ਕਿਹਾ ਕਿ ਇਸ ਮੰਤਵ ਲਈ ਜ਼ਮੀਨ ਦੀ ਪਛਾਣ ਅਤੇ ਹੱਦਬੰਦੀ ਲਈ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਮਾਲ, ਪੁਲਿਸ, ਕਰ, ਸਿਹਤ, ਖੇਤੀਬਾੜੀ ਅਤੇ ਹੋਰ ਵਿਭਾਗਾਂ ਵਿੱਚ ਨਵੀਂ ਕ੍ਰਾਂਤੀ ਲਿਆਉਣ ਲਈ ਪੂਰੀ ਤਰ੍ਹਾਂ ਤਿਆਰ ਹੈ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਸੂਬੇ ਦੇ ਖਿਡਾਰੀ ਏਸ਼ਿਆਈ ਖੇਡਾਂ ਵਿੱਚ ਸੂਬੇ ਦਾ ਨਾਂ ਰੌਸ਼ਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਖਿਡਾਰੀਆਂ ਨੂੰ ਨਕਦ ਇਨਾਮ ਅਤੇ ਹੋਰ ਸਹੂਲਤਾਂ ਦੇ ਕੇ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਖਿਡਾਰੀਆਂ ਨੂੰ ਕੌਮਾਂਤਰੀ ਮੁਕਾਬਲਿਆਂ ਦੀ ਤਿਆਰੀ ਲਈ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ...
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
PP constable Result 2024: पंजाब पुलिस कांस्टेबल पद के लिए आयोजित लिखित परीक्षा का परिणाम जारी, यहां चेक करें रिजल्ट
Amitab Bachchan News: जलसा के बाहर उमड़ी भीड़! Big B ने मिलने आए फैंस को बांटे तोहफे, वीडियो वायरल
Petrol-Diesel Prices Today: पेट्रोल-डीजल की कीमतों में उतार-चड़ाव जारी! जानें आपके शहर में सस्ता हुआ या महंगा