LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business
pardeep singh
jik523698741

ਮੋਹਾਲੀ : ਪੰਜਾਬ ਸਿੱਖਿਆ ਵਿਭਾਗ ਮੁੜ ਸੁਰਖੀਆਂ ਵਿੱਚ ਆ ਗਿਆ ਹੈ। ਮੀਡੀਆ ਰਿਪੋਰਟਸ ਮੁਤਾਬਿਕ ਪੰਜਾਬ ਦੇ ਸਿੱਖਿਆ ਵਿਭਾਗ ਨੇ ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਦੇ ਭੁਗਤਾਨ ਸਬੰਧੀ ਬੇਨਿਯਮੀਆਂ ਸਬੰਧੀ ਵੱਡਾ ਫੈਸਲਾ ਲੈਂਦਿਆਂ ਰਕਮ ਵਾਪਸ ਲੈਣ ਦੇ ਹੁਕਮ ਜਾਰੀ ਕੀਤੇ ਹਨ। ਮਿਲੀ ਜਾਣਕਾਰੀ ਮੁਤਾਬਿਕ 23,001 ਯੋਗ ਲਾਭਪਾਤਰੀਆਂ ਨੂੰ ਵਜ਼ੀਫ਼ੇ ਦੀ ਰਕਮ ਦਾ ਦੋਹਰਾ ਭੁਗਤਾਨ ਕਰ ਦਿੱਤੀ ਗਈ ਹੈ ਜਦੋਂਕਿ 694 ਵਿਦਿਆਰਥੀਆਂ ਨੂੰ ਪ੍ਰੀ ਮੈਟ੍ਰਿਕ ਸਕਾਲਰਸ਼ਿਪ ਦੇ ਪੈਸੇ ਤਿੰਨ ਵਾਰ ਦਿੱਤੇ ਗਏ ਹਨ। ਡੀਜੀਐੱਸਈ ਨੇ ਹਦਾਇਤ ਕੀਤੀ ਹੈ ਕਿ ਇਨ੍ਹਾਂ ਵਿਦਿਆਰਥੀਆਂ ਪਾਸੋਂ ਪੈਸੇ ਵਾਪਸ ਲੈ ਕੇ ਐੱਸਐੱਨਏ ਖਾਤੇ 'ਚ ਜਮ੍ਹਾਂ ਕਰਵਾਇਆ ਜਾਵੇ।  ਡਾਇਰੈਕਟਰ ਜਨਰਲ ਸਿੱਖਿਆ ਵਿਭਾਗ ਨੇ ਲਿਆ ਗੰਭੀਰ ਨੋਟਿਸ ਵੇਰਵਿਆਂ ਅਨੁਸਾਰ ਡਾਇਰੈਕਟਰ ਜਨਰਲ ਸਿੱਖਿਆ ਵਿਭਾਗ ਨੇ ਇਸ ਗੱਲ ਦਾ ਗੰਭੀਰ ਨੋਟਿਸ ਲੈਂਦਿਆਂ ਦੋਹਰੀ-ਤੀਹਰੀ ਵਾਰ ਵਜ਼ੀਫੇ ਦੀ ਰਕਮ ਦਾ ਭੁਗਤਾਨ ਹੋ ਜਾਣ ਕਰਕੇ ਅਜਿਹੇ ਵਿਦਿਆਰਥੀਆਂ ਦੀ ਸ਼ਨਾਖ਼ਤ ਕਰ ਕੇ ਉਨ੍ਹਾਂ ਤੋਂ ਪੈਸਾ ਵਾਪਸ ਲੈਣ ਦੇ ਹੁਕਮ ਜਾਰੀ ਕੀਤੇ ਹਨ।  

raid55000

NIA raids:  ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐੱਨ.ਆਈ.ਏ.) ਦੀ ਟੀਮ ਨੇ ਬੁੱਧਵਾਰ ਸਵੇਰੇ 5 ਵਜੇ ਪੰਜਾਬ 'ਚ 30 ਥਾਵਾਂ 'ਤੇ ਛਾਪੇਮਾਰੀ ਕੀਤੀ। ਐਨਆਈਏ ਦੀਆਂ ਟੀਮਾਂ ਬਠਿੰਡਾ, ਲੁਧਿਆਣਾ, ਫ਼ਿਰੋਜ਼ਪੁਰ ਅਤੇ ਪਟਿਆਲਾ ਵਿੱਚ ਜਾਂਚ ਕਰ ਰਹੀਆਂ ਹਨ। ਇਸ ਛਾਪੇਮਾਰੀ ਨੂੰ ਖਾਲਿਸਤਾਨੀ ਅੱਤਵਾਦੀਆਂ ਅਤੇ ਗੈਂਗਸਟਰਾਂ ਦੇ ਗਠਜੋੜ ਨਾਲ ਜੋੜਿਆ ਜਾ ਰਿਹਾ ਹੈ। ਹਾਲਾਂਕਿ NIA ਵੱਲੋਂ ਇਸ ਸਬੰਧੀ ਅਜੇ ਤੱਕ ਕੋਈ ਰਸਮੀ ਜਾਣਕਾਰੀ ਨਹੀਂ ਦਿੱਤੀ ਗਈ ਹੈ। ਖਾਲਿਸਤਾਨੀ ਅੱਤਵਾਦੀ ਅਰਸ਼ ਡੱਲਾ ਦੇ ਸਾਥੀ ਜ਼ੋਰਾ ਸਿੰਘ ਨੂੰ ਫਿਰੋਜ਼ਪੁਰ 'ਚ ਗ੍ਰਿਫਤਾਰ ਕੀਤਾ ਗਿਆ ਹੈ। ਉਹ ਕਈ ਸਾਲਾਂ ਤੋਂ ਡੱਲਾ ਦੇ ਸੰਪਰਕ ਵਿੱਚ ਸੀ। ਐਨ.ਆਈ.ਏ ਨੇ ਮੱਖੀ ਮੰਡੀ ਸਥਿਤ ਘਰ ਤੋਂ ਤਲਾਸ਼ੀ ਦੌਰਾਨ ਫੜਿਆ ਹੈ। ਅਰਸ਼ ਡੱਲਾ ਨਾਲ ਚੈਟਿੰਗ ਉਸ ਦੇ ਮੋਬਾਈਲ 'ਚੋਂ ਮਿਲੀ। ਉਹ ਹਥਿਆਰਾਂ ਦੀ ਤਸਕਰੀ ਕਰਦਾ ਹੈ। ਬਠਿੰਡਾ 'ਚ ਬੁੱਧਵਾਰ ਸਵੇਰੇ ਕਰੀਬ 6 ਵਜੇ NIA ਦੀਆਂ ਦੋ ਟੀਮਾਂ ਰਾਮਪੁਰਾ ਅਤੇ ਮੋੜ ਮੰਡੀ ਪਹੁੰਚੀਆਂ। ਟੀਮ ਵੱਲੋਂ ਪਿੰਡ ਜੇਠੂਕੇ ਵਿੱਚ ਗੁਰਪ੍ਰੀਤ ਸਿੰਘ ਉਰਫ਼ ਗੁਰੀ ਦੇ ਘਰ ਦੀ ਤਲਾਸ਼ੀ ਲਈ ਜਾ ਰਹੀ ਹੈ। ਗੁਰੀ ਬਠਿੰਡਾ ਪੁਲੀਸ ਨੂੰ ਕਤਲ ਸਮੇਤ ਕਈ ਮਾਮਲਿਆਂ ਵਿੱਚ ਲੋੜੀਂਦਾ ਮੁਲਜ਼ਮ ਹੈ। ਇੱਕ ਟੀਮ ਹੈਰੀ ਮੌਡ ਦੇ ਘਰ ਪਹੁੰਚ ਗਈ ਹੈ। ਹੈਰੀ ਦਾ ਵੀ ਕਈ ਮਾਮਲਿਆਂ ਵਿੱਚ ਨਾਮ ਹੈ।

amit58639

ਅੰਮ੍ਰਿਤਸਰ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਥੇ ਹੋਈ 31ਵੀਂ ਉੱਤਰੀ ਜ਼ੋਨਲ ਕੌਂਸਲ ਦੀ ਮੀਟਿੰਗ ਵਿਚ ਐਲਾਨ ਕੀਤਾ ਹੈ ਕਿ ਪੰਜਾਬ ਵਿਚ ਭਾਰਤ-ਪਾਕਿਸਤਾਨ ਬਾਰਡਰ ’ਤੇ ਡਰੋਨ ਰੋਕਣ ਵਾਸਤੇ ਸਿਸਟਮ ਜਲਦੀ ਹੀ ਲਗਾਏ ਜਾਣਗੇ।ਅਮਿਤ ਸ਼ਾਹ ਨੇ ਕਿਹਾ ਕਿ ਕੇਂਦਰੀ ਨੀਮ ਫੌਜੀ ਦਸਤਿਆਂ ਤੇ ਫੌਜ ਵਿਚ ਜ਼ਿਆਦਾਤਰ ਮੁਲਾਜ਼ਮ ਉੱਤਰੀ ਜ਼ੋਨਲ ਕੌਂਸਲ ਅਧੀਨ ਆਉਂਦੇ ਰਾਜਾਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਤੋਂ ਆਉਂਦੇ ਹਨ। ਉਹਨਾਂ ਕਿਹਾ ਕਿ ਮੋਦੀ ਸਰਕਾਰ ਬਾਰਡਰ ’ਤੇ ਸੁਰੱਖਿਆ ਸਿਸਟਮ ਹੋਰ ਮਜ਼ਬੂਤ ਕਰਨ ਵਾਸਤੇ ਦ੍ਰਿੜ੍ਹ ਸੰਕਲਪ ਹੈ ਤੇ ਛੇਤੀ ਹੀ ਸਾਡੇ ਦੇਸ਼ ਦੀਆਂ ਸਰਹੱਦਾਂ ’ਤੇ ਡਰੋਨ ਵਿਰੋਧੀ ਸਿਸਟਮ ਲਗਾਏ ਜਾਣਗੇ। ਬੀਤੇ ਦਿਨ ਤਿੰਨ ਸੂਬਿਆ ਦੇ ਮੁੱਖ ਮੰਤਰੀਆਂ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਮੀਟਿੰਗ ਹੋਈ ਜਿਸ ਵਿੱਚ ਪੰਜਾਬ ਦੇ ਪਾਣੀਆ, ਰਾਜਧਾਨੀ ਅਤੇ ਆਰਡੀਐਫ ਦਾ ਮੁੱਦੇ ਉੱਤੇ ਵਿਚਾਰ ਚਰਚਾ ਕੀਤੀ ਗਈ।

nia0258631

ਚੰਡੀਗੜ੍ਹ: ਭਾਰਤ ਸਰਕਾਰ ਵੱਲੋਂ ਖਾਲਿਸਤਾਨੀ ਸਮਰਥਕਾਂ ਉੱਤੇ ਵੱਡਾ ਐਕਸ਼ਨ ਕੀਤਾ ਗਿਆ ਹੈ। ਦੇਸ਼ ਦੀ ਏਕਤਾ ਅਤੇ ਅਖੰਡਤਾ ਵਿਰੁੱਧ ਆਵਾਜ਼ ਉਠਾਉਣ ਵਾਲੇ ਲੋਕਾਂ 'ਤੇ ਸ਼ਿਕੰਜਾ ਕੱਸਣ ਲਈ ਸਰਕਾਰੀ ਜਾਂਚ ਏਜੰਸੀ NIA ਵੱਲੋਂ ਕਈ ਥਾਵਾਂ 'ਤੇ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਜਾਂਚ ਏਜੰਸੀ ਨੇ ਪੰਜਾਬ, ਹਰਿਆਣਾ, ਰਾਜਸਥਾਨ, ਦਿੱਲੀ ਐਨਸੀਆਰ, ਉੱਤਰਾਖੰਡ ਅਤੇ ਉੱਤਰ ਪ੍ਰਦੇਸ਼ ਵਿੱਚ ਚਾਰ ਦਰਜਨ ਤੋਂ ਵੱਧ ਯਾਨੀ ਕਰੀਬ 50 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਹੈ। ਅੱਤਵਾਦੀਆਂ, ਡਰੱਗ ਡੀਲਰਾਂ ਅਤੇ ਗੈਂਗਸਟਰਾਂ ਵਿਚਾਲੇ ਗਠਜੋੜ ਨੂੰ ਖਤਮ ਕਰਨ ਲਈ NIA ਰਾਹੀਂ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਪੰਜਾਬ 'ਚ 30 ਥਾਵਾਂ, ਰਾਜਸਥਾਨ 'ਚ 13, ਹਰਿਆਣਾ 'ਚ 4, ਉੱਤਰਾਖੰਡ 'ਚ 2 ਅਤੇ ਦਿੱਲੀ ਅਤੇ ਉੱਤਰ ਪ੍ਰਦੇਸ਼ 'ਚ 1-1 ਸਥਾਨ ਹੈ। ਬਠਿੰਡਾ 'ਚ ਬੁੱਧਵਾਰ ਸਵੇਰੇ ਕਰੀਬ 6 ਵਜੇ NIA ਦੀਆਂ ਦੋ ਟੀਮਾਂ ਰਾਮਪੁਰਾ ਅਤੇ ਮੋੜ ਮੰਡੀ ਪਹੁੰਚੀਆਂ। ਟੀਮ ਵੱਲੋਂ ਪਿੰਡ ਜੇਠੂਕੇ ਵਿੱਚ ਗੁਰਪ੍ਰੀਤ ਸਿੰਘ ਉਰਫ਼ ਗੁਰੀ ਦੇ ਘਰ ਦੀ ਤਲਾਸ਼ੀ ਲਈ ਜਾ ਰਹੀ ਹੈ। ਗੁਰੀ ਬਠਿੰਡਾ ਪੁਲੀਸ ਨੂੰ ਕਤਲ ਸਮੇਤ ਕਈ ਮਾਮਲਿਆਂ ਵਿੱਚ ਲੋੜੀਂਦਾ ਮੁਲਜ਼ਮ ਹੈ। ਦੀ ਟੀਮ ਹੈਰੀ ਮੋਰ ਦੇ ਘਰ ਪਹੁੰਚ ਗਈ ਹੈ। ਹੈਰੀ ਦਾ ਵੀ ਕਈ ਮਾਮਲਿਆਂ ਵਿੱਚ ਨਾਮ ਹੈ। ਕੁਝ ਦਿਨ ਪਹਿਲਾਂ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐੱਨ.ਆਈ.ਏ.) ਨੇ ਕੈਨੇਡਾ 'ਚ ਮਾਰੇ ਗਏ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੇ ਪੰਜਾਬ ਸਥਿਤ ਘਰ 'ਤੇ ਜਾਇਦਾਦ ਜ਼ਬਤ ਕਰਨ ਦਾ ਨੋਟਿਸ ਚਿਪਕਾਇਆ ਸੀ। ਨਿੱਝਰ ਦਾ ਘਰ ਜਲੰਧਰ ਦੇ ਪਿੰਡ ਭਾਰਸਿੰਘਪੁਰਾ (ਫਿਲੌਰ) ਵਿੱਚ ਹੈ। ਜਿਸ ਨੂੰ ਪਿਛਲੇ ਡੇਢ ਸਾਲ ਤੋਂ ਤਾਲਾ ਲੱਗਿਆ ਹੋਇਆ ਹੈ। ਐਨਆਈਏ ਦੀ ਟੀਮ ਸ਼ਨੀਵਾਰ ਨੂੰ ਇੱਥੇ ਪਹੁੰਚੀ ਸੀ।...

cm411111

Northern Regional Council Meeting: ਉੱਤਰੀ ਜ਼ੋਨਲ ਕੌਂਸਲ ਦੀ ਮੀਟਿੰਗ ਵਿੱਚ ਉੱਤਰੀ ਭਾਰਤ ਦੇ ਸੂਬਿਆਂ ਦੇ ਆਪਸੀ ਵਿਵਾਦਤ ਮੁੱਦਿਆਂ ’ਤੇ ਚਰਚਾ ਹੋ ਰਹੀ ਹੈ। ਇਸ ਮੀਟਿੰਗ ਵਿੱਚ ਹੋਰ ਰਾਜਾਂ ਦੇ ਮੁੱਖ ਮੰਤਰੀ ਅਤੇ ਸੀਨੀਅਰ ਮੰਤਰੀ ਹਿੱਸਾ ਲਿਆ। ਕੇਂਦਰੀ ਗ੍ਰਹਿ ਮੰਤਰੀ ਇਸ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਬੜੀ ਹੀ ਬੇਬਾਕੀ ਨਾਲ ਪੰਜਾਬ ਦੇ ਮੁੱਦੇ ਚੁੱਕੇ। ਉਨ੍ਹਾਂ ਨੇ ਸੰਵੇਦਨਸ਼ੀਲ ਮੁੱਦੇ ਐਸਵਾਈਐਲ ਨੂੰ ਲੈ ਕੇ ਸਾਫ਼ ਸ਼ਬਦਾਂ ਵਿੱਚ ਕਿਹਾ ਕਿ ਇਹ ਨਹਿਰ ਕਦੇ ਵੀ ਨਹੀਂ ਬਣ ਸਕਦੀ।  ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸਾਡੇ ਕੋਲ ਕਿਸੇ ਰਾਜ ਨੂੰ ਦੇਣ ਲਈ ਵਾਧੂ ਪਾਣੀ ਨਹੀਂ ਹੈ, ਇਸ ਮੁੱਦੇ ਨਾਲ ਸੂਬੇ ਦੀ ਕਾਨੂੰਨ ਵਿਵਸਥਾ ਵਿਗੜ ਸਕਦੀ ਹੈ। ਇਸ ਦਾ ਅਸਰ ਹਰਿਆਣਾ ਅਤੇ ਰਾਜਸਥਾਨ 'ਤੇ ਵੀ ਪਵੇਗਾ, ਮੌਜੂਦਾ ਸਥਿਤੀ ਵਿੱਚ ਉਪਲਬਧ ਪਾਣੀ ਦਾ ਮੁਲਾਂਕਣ ਕੀਤਾ ਜਾਣਾ ਚਾਹੀਦਾ ਹੈ, ਨਹਿਰ ਬਣਾਉਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਹੱਦੀ ਸੂਬਾ ਹੈ ਤੇ ਕਾਨੂੰਨ ਵਿਵਸਥਾ ਬਣਾਈ ਰੱਖਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਕਿ ਅਰਧ ਸੈਨਿਕ ਬਲਾਂ ਦੀ ਤਾਇਨਾਤੀ ਦਾ ਖਰਚਾ ਵੀ ਸਾਡੇ ਤੋਂ ਲਿਆ ਜਾਂਦਾ ਹੈ। ਉਨ੍ਹਾਂ ਹੋਰ ਕਿਹਾ ਕਿ ਜਿਸ ਸੂਬੇ ਦੇ ਪੁੱਤ ਫੌਜ ਵਿੱਚ ਸ਼ਹੀਦ ਹੋ ਜਾਂਦੇ ਹਨ, ਉਸ ਤੋਂ ਫੀਸ ਵੀ ਲਈ ਜਾਂਦੀ ਹੈ। ਇਸਦੇ ਨਾਲ ਹੀ ਉਨ੍ਹਾਂ ਪੰਜਾਬ ਨੂੰ ਅਰਧਸੈਨਿਕ ਬਲਾਂ ਦੇ ਇਸ ਖ਼ਰਚੇ ਤੋਂ ਮੁਕਤ ਕਰਨ ਦੀ ਮੰਗ ਕੀਤੀ ਗਈ।  

bada52369

ਬਠਿੰਡਾ : ਸ਼ਹਿਰ ਦੇ ਮਾਡਲ ਟਾਊਨ ਖੇਤਰ 'ਚ ਵਪਾਰਕ ਪਲਾਟਾਂ ਨੂੰ ਰਿਹਾਇਸ਼ੀ 'ਚ ਤਬਦੀਲ ਕਰ ਕੇ ਖਰੀਦਣ ਦੇ ਮਾਮਲੇ 'ਚ ਹੁਣ ਅਦਾਲਤ ਨੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਗ੍ਰਿਫ਼ਤਾਰੀ ਵਾਰੰਟ ਜਾਰੀ ਕਰ ਦਿੱਤੇ ਹਨ। ਦੱਸ ਦੇਈਏ ਕਿ ਵਿਜੀਲੈਂਸ ਮਨਪ੍ਰੀਤ ਬਾਦਲ ਸਮੇਤ ਪੀਸੀਐਸ ਅਧਿਕਾਰੀ ਬਿਕਰਮਜੀਤ ਸਿੰਘ ਤੇ ਅਸਟੇਟ ਆਫਿਸਰ ਪੰਕਜ ਕਾਲੀਆ ਦੀ ਭਾਲ ਕਰ ਰਹੀ  ਹੁਣ ਵਿਜੀਲੈਂਸ ਵਿਭਾਗ ਨੇ ਵਧੀਕ ਚੀਫ ਜਡੀਸ਼ੀਅਲ ਮੈਜਿਸਟਰੇਟ ਦੀ ਅਦਾਲਤ 'ਚ ਅਰਜ਼ੀ ਦਾਇਰ ਕਰ ਕੇ ਮਨਪ੍ਰੀਤ ਬਾਦਲ ਦੇ ਗ੍ਰਿਫ਼ਤਾਰੀ ਵਰੰਟਾਂ ਦੀ ਮੰਗ ਕੀਤੀ ਸੀ। ਅਦਾਲਤ ਨੇ ਮੰਗਲਵਾਰ ਸ਼ਾਮ ਨੂੰ ਮਨਪ੍ਰੀਤ ਬਾਦਲ ਦੇ ਗ੍ਰਿਫ਼ਤਾਰੀ ਵਾਰੰਟ ਜਾਰੀ ਕਰ ਦਿੱਤੇ ਹਨ।

kiju52363998741

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ 51 ਹਜ਼ਾਰ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ। ਇਸ ਦੌਰਾਨ ਉਨ੍ਹਾਂ ਕਿਹਾ ਕਿ ਨਵਾਂ ਭਾਰਤ ਕਮਾਲ ਕਰ ਰਿਹਾ ਹੈ। ਦੇਸ਼ ਦੀਆਂ ਧੀਆਂ ਹਰ ਪਾਸੇ ਆਪਣਾ ਝੰਡਾ ਲਹਿਰਾ ਰਹੀਆਂ ਹਨ। ਇਸ ਦੌਰਾਨ ਪੀਐੱਮ ਮੋਦੀ ਨੇ ਕਿਹਾ ਕਿ ਅੱਜ ਦੇ ਰੁਜ਼ਗਾਰ ਮੇਲੇ ਵਿਚ ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੇ ਸਾਰੇ ਉਮੀਦਵਾਰਾਂ ਨੂੰ ਬਹੁਤ-ਬਹੁਤ ਵਧਾਈਆਂ। ਤੁਸੀਂ ਸਾਰਿਆਂ ਨੇ ਸਖ਼ਤ ਮਿਹਨਤ ਕਰ ਕੇ ਇਹ ਕਾਮਯਾਬੀ ਹਾਸਿਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਸਫਲਤਾ ਦਾ ਤੁਹਾਡੇ ਜੀਵਨ ਵਿਚ ਬਹੁਤ ਮਹੱਤਵ ਹੈ। ਪੀਐਮ ਨੇ ਕਿਹਾ ਕਿ ਦੇਸ਼ ਵਿੱਚ ਗਣੇਸ਼ ਮਹੋਤਸਵ ਚੱਲ ਰਿਹਾ ਹੈ, ਇਸ ਦੌਰਾਨ ਤੁਹਾਡੇ ਸਾਰਿਆਂ ਦੇ ਨਵੇਂ ਜੀਵਨ ਦਾ ਉਦਘਾਟਨ ਵੀ ਹੋ ਰਿਹਾ ਹੈ। ਜਦੋਂ ਤੁਹਾਡੇ ਵਰਗੇ ਲੱਖਾਂ ਨੌਜਵਾਨ ਸਰਕਾਰੀ ਸੇਵਾਵਾਂ ਵਿੱਚ ਸ਼ਾਮਲ ਹੁੰਦੇ ਹਨ, ਤਾਂ ਨੀਤੀਆਂ ਨੂੰ ਲਾਗੂ ਕਰਨ ਦੀ ਗਤੀ ਅਤੇ ਪੈਮਾਨਾ ਵੀ ਵੱਧ ਜਾਂਦਾ ਹੈ।  

ahhj5863

ਅੰਮ੍ਰਿਤਸਰ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਅਗਵਾਈ 'ਚ ਅੰਮ੍ਰਿਤਸਰ 'ਚ ਹੋ ਰਹੀ ਉੱਤਰੀ ਖੇਤਰੀ ਪ੍ਰੀਸ਼ਦ ਦੀ 31ਵੀਂ ਬੈਠਕ 'ਚ ਪੰਜਾਬ, ਹਰਿਆਣਾ ਤੇ ਹਿਮਾਚਲ ਤਿੰਨਾਂ ਸੂਬਿਆਂ ਦੇ ਮੁੱਖ ਮੰਤਰੀ ਹਿੱਸਾ ਲੈਣਗੇ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਪੁੱਜੇ ਤੇ ਪ੍ਰਸ਼ਾਦ ਗ੍ਰਹਿਣ ਕੀਤਾ। ਪੁਰੋਹਿਤ ਸ਼੍ਰੀ ਦੁਗਰਿਆਣਾ ਤੀਰਥ ਵਿਖੇ ਵੀ ਮੱਥਾ ਟੇਕਣਗੇ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ 12 ਵਜੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਪਹੁੰਚਣਗੇ ਤੇ ਉਥੋਂ ਉਹ ਸਿੱਧੇ ਬੈਠਕ ਵਾਲੀ ਥਾਂ ਪਹੁੰਚਣਗੇ। ਮੀਟਿੰਗ 'ਚ ਐੱਸਵਾਈਐੱਲ ਤੇ ਬੀਬੀਐੱਸਬੀ ਵਰਗੇ ਮੁੱਦਿਆਂ 'ਤੇ ਚਰਚਾ ਹੋ ਸਕਦੀ ਹੈ।ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਵੀ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ।

akj52360

ਅੰਮ੍ਰਿਤਸਰ : ਅੰਮ੍ਰਿਤਸਰ ਵਿੱਚ ਸੀਮਾ ਸੁਰੱਖਿਆ ਬਲ (ਬੀਐਸਐਫ) ਨੇ ਤਿੰਨ ਦਿਨਾਂ ਵਿੱਚ ਤੀਜਾ ਪਾਕਿਸਤਾਨੀ ਡਰੋਨ ਜ਼ਬਤ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਸ ਡਰੋਨ ਦੀ ਵਰਤੋਂ ਪਾਕਿਸਤਾਨ ਤੋਂ ਹੈਰੋਇਨ ਦੀ ਖੇਪ ਭਾਰਤੀ ਸਰਹੱਦ 'ਤੇ ਭੇਜਣ ਲਈ ਕੀਤੀ ਗਈ ਸੀ ਅਤੇ ਸਰਹੱਦ 'ਤੇ ਹੀ ਕ੍ਰੈਸ਼ ਹੋ ਗਿਆ ਸੀ। ਜਿਸ ਨੂੰ ਬੀਐਸਐਫ ਦੇ ਜਵਾਨਾਂ ਨੇ ਗਸ਼ਤ ਦੌਰਾਨ ਜ਼ਬਤ ਕਰ ਲਿਆ। ਹੁਣ ਇਸ ਨੂੰ ਫੋਰੈਂਸਿਕ ਜਾਂਚ ਲਈ ਭੇਜਿਆ ਜਾਵੇਗਾ। ਬੀਐਸਐਫ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ ਇਹ ਡਰੋਨ ਅੰਮ੍ਰਿਤਸਰ ਦੀ ਅਟਾਰੀ ਸਰਹੱਦ ਨਾਲ ਲੱਗਦੇ ਪਿੰਡ ਧਨੋਏ ਖੁਰਦ ਤੋਂ ਜ਼ਬਤ ਕੀਤਾ ਗਿਆ ਹੈ। ਤਸਕਰੀ ਨੂੰ ਰੋਕਣ ਲਈ ਬੀਐਸਐਫ ਅਤੇ ਪੰਜਾਬ ਪੁਲੀਸ ਇਲਾਕੇ ਵਿੱਚ ਗਸ਼ਤ ਕਰ ਰਹੀ ਸੀ। ਇਸ ਦੌਰਾਨ ਇਹ ਡਰੋਨ ਝੋਨੇ ਦੇ ਖੇਤਾਂ ਵਿੱਚ ਡਿੱਗਿਆ ਮਿਲਿਆ। ਬੀਐਸਐਫ ਅਧਿਕਾਰੀਆਂ ਨੇ ਡਰੋਨ ਨੂੰ ਕਬਜ਼ੇ ਵਿੱਚ ਲੈ ਕੇ ਉੱਚ ਅਧਿਕਾਰੀਆਂ ਨੂੰ ਸੂਚਿਤ ਕੀਤਾ। ਹੈਰਾਨੀ ਦੀ ਗੱਲ ਇਹ ਹੈ ਕਿ ਇਸੇ ਦਿਨ ਸਵੇਰੇ ਪਿੰਡ ਮਾਹਵਾ ਵਿੱਚ ਇੱਕ ਡਰੋਨ ਵੀ ਫੜਿਆ ਗਿਆ ਸੀ। ਫਿਲਹਾਲ ਡਰੋਨ ਨੂੰ ਜ਼ਬਤ ਕਰਕੇ ਫੋਰੈਂਸਿਕ ਜਾਂਚ ਲਈ ਭੇਜਿਆ ਜਾ ਰਿਹਾ ਹੈ, ਤਾਂ ਜੋ ਡਰੋਨ ਦੀ ਹਰਕਤ ਦਾ ਪਤਾ ਲੱਗ ਸਕੇ। ਇਸ ਪੂਰੇ ਮਹੀਨੇ ਵਿੱਚ ਬੀਐਸਐਫ ਵੱਲੋਂ ਜ਼ਬਤ ਕੀਤਾ ਗਿਆ ਇਹ ਛੇਵਾਂ ਡਰੋਨ ਹੈ। ਹੈਰਾਨੀ ਦੀ ਗੱਲ ਹੈ ਕਿ ਇਹ ਸਾਰੇ ਡਰੋਨ ਇੱਕੋ ਕਿਸਮ ਦੇ ਹਨ, DJI Mavic 3 Classic Mini Drone. ਪਿਛਲੇ ਕੁਝ ਮਹੀਨਿਆਂ ਤੋਂ ਪਾਕਿਸਤਾਨੀ ਤਸਕਰ ਇਨ੍ਹਾਂ ਛੋਟੇ ਡਰੋਨਾਂ ਦੀ ਮਦਦ ਨਾਲ ਲਗਾਤਾਰ ਹੈਰੋਇਨ ਦੀ ਤਸਕਰੀ ਕਰ ਰਹੇ ਹਨ। ਇਹ ਮਿੰਨੀ ਡਰੋਨ ਦਿੱਖ ਵਿੱਚ ਬਹੁਤ ਛੋਟੇ ਹੁੰਦੇ ਹਨ ਅਤੇ ਬਹੁਤ ਘੱਟ ਆਵਾਜ਼ ਪੈਦਾ ਕਰਦੇ ਹਨ। ਜਿਸ ਕਾਰਨ ਇਹ ਡਰੋਨ ਬੀ.ਐਸ.ਐਫ ਦੇ ਜਵਾਨਾਂ ਦੀ ਨਜ਼ਰ ਤੋਂ ਬਚ ਜਾਂਦੇ ਹਨ ਅਤੇ ਖੇਪ ਨੂੰ ਭਾਰਤੀ ਸਰਹੱਦ 'ਤੇ ਸੁੱਟ ਦਿੰਦੇ ਹਨ। ਇਸ ਤੋਂ ਇਲਾਵਾ ਇਹ ਡਰੋਨ ਪਾਇਲਟਾਂ ਨੂੰ ਲਾਈਵ ਤਸਵੀਰਾਂ ਵੀ ਭੇਜਦੇ ਹਨ ਅਤੇ ਖੇਪ ਨੂੰ ਸਹੀ ਜਗ੍ਹਾ 'ਤੇ ਡੰਪ ਕਰਨਾ ਆਸਾਨ ਹੋ ਜਾਂਦਾ ਹੈ। ਇਸਦਾ ਇੱਕੋ ਇੱਕ ਨੁਕਸਾਨ ਇਹ ਹੈ ਕਿ ਇਹਨਾਂ ਦੀ ਬੈਟਰੀ ਲਾਈਫ ਘੱਟ ਹੁੰਦੀ ਹੈ ਅਤੇ ਜਿਆਦਾਤਰ ਵਾਰ ਉਹ ਵਾਪਸ ਜਾਣ ਵੇਲੇ ਕਰੈਸ਼ ਹੋ ਜਾਂਦੇ ਹਨ।

punjab52369

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੂੰ ਲੈ ਕੇ ਟਵੀਟ ਕੀਤਾ ਹੈ। ਸੀਐੱਮ ਮਾਨ ਨੇ ਟਵੀਟ ਉੱਤੇ ਲਿਖਿਆ ਹੈ ਕਿ ਪ੍ਰਤਾਪ ਬਾਜਵਾ (ਭਾਜਪਾ) ਜੀ ਤੁਸੀਂ ਪੰਜਾਬ ਦੇ ਲੋਕਾਂ ਦੀ ਚੁਣੀ ਹੋਈ ਸਰਕਾਰ ਤੋੜਣ ਦੀ ਗੱਲ ਕਰ ਰਹੇ ਓ?? ਮੈਨੂੰ ਪਤਾ ਹੈ ਕਿ ਕਾਂਗਰਸ ਨੇ ਤੁਹਾਡੀ ਮੁੱਖ ਮੰਤਰੀ ਬਣਨ ਦੀ ਇੱਛਾ ਦੀ ਭਰੂਣ ਹੱਤਿਆ ਕਰ ਦਿੱਤੀ ਸੀ..ਮੈਂ ਪੰਜਾਬ ਦੇ 3 ਕਰੋੜ ਲੋਕਾਂ ਦਾ ਨੁਮਾਇੰਦਾ ਹਾਂ ਥੋਡੇ ਵਾਂਗ ਕੁਰਸੀ ਦਾ ਤਿਕੜਮਬਾਜ਼ ਨਹੀਂ..ਜੇ ਹਿੰਮਤ ਹੈ ਹਾਈ ਕਮਾਂਡ ਨਾਲ ਗੱਲ ਕਰੋ। ਪ੍ਰਤਾਪ ਬਾਜਵਾ(ਭਾਜਪਾ) ਜੀ ਤੁਸੀਂ ਪੰਜਾਬ ਦੇ ਲੋਕਾਂ ਦੀ ਚੁਣੀ ਹੋਈ ਸਰਕਾਰ ਤੋੜਣ ਦੀ ਗੱਲ ਕਰ ਰਹੇ ਓ?? ਮੈਨੂੰ ਪਤਾ ਹੈ ਕਿ ਕਾਂਗਰਸ ਨੇ ਤੁਹਾਡੀ ਮੁੱਖ ਮੰਤਰੀ ਬਣਨ ਦੀ ਇੱਛਾ ਦੀ ਭਰੂਣ ਹੱਤਿਆ ਕਰ ਦਿੱਤੀ ਸੀ..ਮੈਂ ਪੰਜਾਬ ਦੇ 3 ਕਰੋੜ ਲੋਕਾਂ ਦਾ ਨੁਮਾਇੰਦਾ ਹਾਂ ਥੋਡੇ ਵਾਂਗ ਕੁਰਸੀ ਦਾ ਤਿਕੜਮਬਾਜ਼ ਨਹੀਂ..ਜੇ ਹਿੰਮਤ ਹੈ ਹਾਈ ਕਮਾਂਡ ਨਾਲ ਗੱਲ ਕਰੋ — Bhagwant Mann (@BhagwantMann) September 26, 2023  

hyj52369

ਚੰਡੀਗੜ੍ਹ: ਭਾਰਤ ਨੇ ਪਾਕਿਸਤਾਨ ਦੀ ਮਦਦ ਨਾਲ ਭਾਰਤ 'ਚ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦੇਣ ਵਾਲੇ ਇਕ ਹੋਰ ਖਾਲਿਸਤਾਨੀ ਸਮਰਥਕ ਖਿਲਾਫ ਵੱਡੀ ਕਾਰਵਾਈ ਕੀਤੀ ਹੈ। 13 ਸਾਲ ਬਾਅਦ ਇੰਟਰਪੋਲ ਦੀ ਮਦਦ ਨਾਲ ਅੱਤਵਾਦੀ ਕਰਨਵੀਰ ਸਿੰਘ ਖਿਲਾਫ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਗਿਆ ਹੈ। ਫਿਲਹਾਲ ਇਹ ਅੱਤਵਾਦੀ ਲੰਬੇ ਸਮੇਂ ਤੋਂ ਪਾਕਿਸਤਾਨ ਬੱਬਰ ਖਾਲਸਾ ਵਧਾਵਾ ਸਿੰਘ ਦੀ ਸੁਰੱਖਿਆ 'ਚ ਹੈ। ਅਤਿਵਾਦੀ ਕਰਨਵੀਰ ਸਿੰਘ ਉਰਫ਼ ਬਬਲੂ, ਜੋ ਕਿ ਮੂਲ ਰੂਪ ਵਿੱਚ ਕਪੂਰਥਲਾ ਦਾ ਰਹਿਣ ਵਾਲਾ ਹੈ, 13 ਸਾਲ ਪਹਿਲਾਂ ਕਤਲ ਕਰਕੇ ਪਾਕਿਸਤਾਨ ਭੱਜ ਗਿਆ ਸੀ। 2010 'ਚ ਪੰਜਾਬ ਪੁਲਿਸ ਨੇ ਕਰਨਵੀਰ ਸਿੰਘ ਨੂੰ ਫੜਨ 'ਤੇ 5 ਲੱਖ ਰੁਪਏ ਦੇ ਇਨਾਮ ਦਾ ਐਲਾਨ ਵੀ ਕੀਤਾ ਸੀ। 16 ਮਈ 2010 ਦੀ ਸਵੇਰ ਨੂੰ ਡੇਰਾ ਸੰਤ ਮਾਈਆ ਦਾਸ ਮੁਖੀ ਪ੍ਰਧਾਨ ਸਿੰਘ ਦੀ ਹੱਤਿਆ ਕਰ ਦਿੱਤੀ ਗਈ ਸੀ। ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਕਤਲ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ ਅੱਤਵਾਦੀ ਕਰਨਵੀਰ ਸਿੰਘ ਉਰਫ਼ ਬਬਲੂ ਨੇ ਕੀਤਾ ਸੀ। ਪੁਲਿਸ ਨੂੰ ਕਰਨਵੀਰ ਨੂੰ ਫੜਨ ਵਿੱਚ 5 ਮਹੀਨੇ ਲੱਗ ਗਏ। ਕਰਨਵੀਰ ਸਿੰਘ ਨੂੰ 18 ਅਕਤੂਬਰ 2010 ਨੂੰ ਫੜਿਆ ਗਿਆ ਸੀ। ਹੁਸ਼ਿਆਰਪੁਰ ਪੁਲੀਸ ਨੇ ਉਸ ਨੂੰ ਪਿੰਡ ਕਿਲ੍ਹਾ ਬੜੂੰ ਵਿੱਚ ਰਣਜੀਤ ਕੌਰ ਦੇ ਘਰੋਂ ਕਾਬੂ ਕੀਤਾ। ਪੁਲਿਸ ਨੇ ਇਸ ਅੱਤਵਾਦੀ ਕੋਲੋਂ ਇੱਕ ਏਕੇ 47 ਰਾਈਫਲ, ਇੱਕ ਹੈਂਡ ਗਰਨੇਡ, ਤਿੰਨ ਮੈਗਜ਼ੀਨ, ਦੋ ਡੈਟੋਨੇਟਰ, ਇੱਕ ਵਾਇਰਲੈੱਸ ਸੈੱਟ, ਇੱਕ ਟਾਈਮਰ ਅਤੇ ਡੇਢ ਕਿਲੋ ਆਰਡੀਐਕਸ ਬਰਾਮਦ ਕੀਤਾ ਸੀ। ਬਾਥਰੂਮ ਦੀ ਖਿੜਕੀ ਰਾਹੀਂ ਹੋਇਆ ਸੀ ਫਰਾਰ ਪੁਲਿਸ ਨੇ ਕਰਨਵੀਰ ਸਿੰਘ ਨੂੰ ਤਾਂ ਫੜ ਲਿਆ ਸੀ ਪਰ ਉਹ ਜ਼ਿਆਦਾ ਦੇਰ ਪੁਲੀਸ ਦੀ ਗ੍ਰਿਫ਼ਤ ਵਿੱਚ ਨਹੀਂ ਰਿਹਾ। ਗ੍ਰਿਫਤਾਰੀ ਤੋਂ ਬਾਅਦ ਕਰਨਵੀਰ ਨੂੰ ਸਵੇਰੇ 1 ਵਜੇ ਦੇ ਕਰੀਬ ਪੁੱਛਗਿੱਛ ਲਈ ਹੁਸ਼ਿਆਰਪੁਰ ਦੇ ਸੀਆਈਏ ਥਾਣੇ ਲਿਆਂਦਾ ਗਿਆ ਪਰ ਤਿੰਨ ਘੰਟੇ ਬਾਅਦ ਉਹ ਬਾਥਰੂਮ ਦੀ ਖਿੜਕੀ ਰਾਹੀਂ ਫਰਾਰ ਹੋ ਗਿਆ। ਪੁਲਿਸ ਕੋਲ ਸਾਰਾ ਕੁਝ ਕਬੂਲਿਆ ਕਰਨਵੀਰ ਨੇ ਪੁਲਿਸ ਕੋਲ ਬੀਕੇਆਈ ਦੇ ਅੱਤਵਾਦੀਆਂ ਨਰਾਇਣ ਸਿੰਘ ਚੌੜਾ ਅਤੇ ਪਾਲ ਸਿੰਘ ਨਾਲ ਸਬੰਧ ਹੋਣ ਦੀ ਗੱਲ ਕਬੂਲੀ ਸੀ। ਉਸ ਨੂੰ ਪੰਜਾਬ ਵਿੱਚ ਵੱਡੇ ਹਮਲਿਆਂ ਦੀ ਯੋਜਨਾ ਬਣਾਉਣ ਲਈ ਭੇਜਿਆ ਗਿਆ ਸੀ। ਇਹ ਅੱਤਵਾਦੀ ਪੁਲਿਸ ਦੀ ਗ੍ਰਿਫ਼ਤ ਤੋਂ ਬਚ ਕੇ ਪਾਕਿਸਤਾਨ ਭੱਜ ਗਿਆ ਸੀ। ਇੱਥੇ ਉਨ੍ਹਾਂ ਨੂੰ ਬੀ.ਕੇ.ਆਈ ਦੇ ਮੁਖੀ ਵਧਾਵਾ ਸਿੰਘ ਅਤੇ ਹਰਵਿੰਦਰ ਸਿੰਘ ਰਿੰਦਾ ਦਾ ਸਮਰਥਨ ਮਿਲ ਰਿਹਾ ਹੈ।

canda02256

ਚੰਡੀਗੜ੍ਹ: ਪੰਜਾਬ ਦੇ ਸਾਬਕਾ ਵਿੱਤ ਮੰਤਰੀ ਭਾਜਪਾ ਆਗੂ ਮਨਪ੍ਰੀਤ ਬਾਦਲ ਨੇ ਆਪਣੀ ਜ਼ਮਾਨਤ ਪਟੀਸ਼ਨ ਵਾਪਸ ਲੈ ਲਈ ਹੈ। ਮਨਪ੍ਰੀਤ ਨੇ ਬਠਿੰਡਾ ਸੈਸ਼ਨ ਕੋਰਟ ਤੋਂ ਅਗਾਊਂ ਜ਼ਮਾਨਤ ਦੀ ਮੰਗ ਕੀਤੀ ਸੀ। ਉਨ੍ਹਾਂ ਦੇ ਵਕੀਲ ਸੁਖਵਿੰਦਰ ਸਿੰਘ ਭਿੰਡਰ ਨੇ ਕਿਹਾ ਕਿ ਜਦੋਂ ਪਟੀਸ਼ਨ ਦਾਇਰ ਕੀਤੀ ਗਈ ਸੀ ਤਾਂ ਜਾਂਚ ਜਾਰੀ ਸੀ। ਹੁਣ ਜਦੋਂ ਇਸ ਮਾਮਲੇ ਵਿੱਚ ਕੇਸ ਦਰਜ ਕੀਤਾ ਗਿਆ ਹੈ ਤਾਂ ਅਸੀਂ ਨਵੇਂ ਤੱਥਾਂ ਨਾਲ ਪਟੀਸ਼ਨ ਦਾਇਰ ਕਰਾਂਗੇ। ਮਨਪ੍ਰੀਤ ਬਾਦਲ ਦੇ ਵਿਦੇਸ਼ ਭੱਜਣ ਦੀ ਸੰਭਾਵਨਾ ਨੂੰ ਦੇਖਦੇ ਹੋਏ ਲੁੱਕ ਆਊਟ ਸਰਕੂਲਰ (LOC) ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਸਾਰੇ ਹਵਾਈ ਅੱਡਿਆਂ 'ਤੇ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਵਿਜੀਲੈਂਸ ਨੂੰ ਸ਼ੱਕ ਹੈ ਕਿ ਮਾਮਲਾ ਦਰਜ ਹੋਣ ਤੋਂ ਬਾਅਦ ਮਨਪ੍ਰੀਤ ਬਾਦਲ ਵਿਦੇਸ਼ ਭੱਜ ਸਕਦਾ ਹੈ। ਵਿਜੀਲੈਂਸ ਬਿਊਰੋ ਨੇ ਮਨਪ੍ਰੀਤ ਬਾਦਲ ਖ਼ਿਲਾਫ਼ ਜ਼ਮੀਨ ਅਲਾਟਮੈਂਟ ਮਾਮਲੇ ਵਿੱਚ ਧੋਖਾਧੜੀ ਦਾ ਕੇਸ ਦਰਜ ਕੀਤਾ ਹੈ। ਇਸ ਮਾਮਲੇ ਵਿੱਚ ਮਨਪ੍ਰੀਤ ਤੋਂ ਇਲਾਵਾ 5 ਹੋਰ ਮੁਲਜ਼ਮ ਨਾਮਜ਼ਦ ਕੀਤੇ ਗਏ ਸਨ। ਮਨਪ੍ਰੀਤ ਬਾਦਲ ਨੇ ਗ੍ਰਿਫਤਾਰੀ ਤੋਂ ਬਚਣ ਲਈ ਚਾਰ ਦਿਨ ਪਹਿਲਾਂ ਅਦਾਲਤ ਤੋਂ ਅਗਾਊਂ ਜ਼ਮਾਨਤ ਦੀ ਮੰਗ ਕੀਤੀ ਸੀ। ਜਿਸ ਤੋਂ ਬਾਅਦ ਮਨਪ੍ਰੀਤ ਬਾਦਲ 'ਤੇ ਗ੍ਰਿਫਤਾਰੀ ਦੀ ਤਲਵਾਰ ਲਟਕ ਰਹੀ ਹੈ। ਮਨਪ੍ਰੀਤ ਦੀ ਭਾਲ ਵਿੱਚ ਵਿਜੀਲੈਂਸ ਬਿਊਰੋ ਨੇ ਕੱਲ੍ਹ ਮੁਕਤਸਰ ਦੇ ਪਿੰਡ ਬਾਦਲ ਵਿੱਚ ਉਸ ਦੇ ਘਰ ਵੀ ਛਾਪਾ ਮਾਰਿਆ ਸੀ। ਹਾਲਾਂਕਿ ਮਨਪ੍ਰੀਤ ਬਾਦਲ ਉੱਥੇ ਨਹੀਂ ਮਿਲੇ।

kio852369

ਚੰਡੀਗੜ੍ਹ: ਪੰਜਾਬ ਦੇ ਵਿੱਤ, ਯੋਜਨਾਬੰਦੀ, ਆਬਕਾਰੀ ਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਬਕਾਰੀ ਤੇ ਕਰ ਵਿਭਾਗ ਦੀ ਸਟੇਟ ਇੰਟੈਲੀਜੈਂਸ ਐਂਡ ਪ੍ਰੀਵੈਂਟਿਵ ਯੂਨਿਟ (ਐਸ.ਆਈ.ਪੀ.ਯੂ.) ਅਤੇ ਐਕਸਾਈਜ਼ ਇਨਫੋਰਸਮੈਂਟ ਯੂਨਿਟਾਂ ਨੂੰ ਆਧੁਨਿਕ ਤਕਨੀਕਾਂ ਅਤੇ ਲੋੜੀਂਦਾ ਬੁਨਿਆਦੀ ਢਾਂਚਾ ਮੁਹੱਈਆ ਕਰਵਾਇਆ ਹੈ ਤਾਂ ਜੋ ਟੈਕਸ ਚੋਰੀ ਕਰਨ ਵਾਲਿਆਂ ਅਤੇ ਨਜਾਇਜ਼ ਸ਼ਰਾਬ ਦੇ ਕਾਰੋਬਾਰ ਨਾਲ ਜੁੜੇ ਲੋਕਾਂ ‘ਤੇ ਸ਼ਿਕੰਜਾ ਕੱਸਿਆ ਜਾ ਸਕੇ। ਅੱਜ ਆਬਕਾਰੀ ਤੇ ਕਰ ਭਵਨ ਵਿਖੇ ਵਿਭਾਗ ਦੀਆਂ 24 ਨਵੀਆਂ ਇਨੋਵਾ ਕਾਰਾਂ ਨੂੰ ਹਰੀ ਝੰਡੀ ਦਿਖਾਉਂਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਵਾਹਨ ਟੈਕਸ ਚੋਰੀ ਕਰਨ ਵਾਲਿਆਂ ਅਤੇ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਵਿੱਚ ਸ਼ਾਮਲ ਵਿਅਕਤੀਆਂ ਨੂੰ ਫੜਨ ਲਈ ਕੀਤੀਆਂ ਜਾਣ ਵਾਲੀਆਂ ਕਾਰਵਾਈਆਂ ਦੌਰਾਨ ਐਸ.ਆਈ.ਪੀ.ਯੂ. ਅਤੇ ਐਕਸਾਈਜ਼ ਇਨਫੋਰਸਮੈਂਟ ਯੂਨਿਟਾਂ ਦੇ ਫੀਲਡ ਅਫਸਰਾਂ ਲਈ ਵੱਡੀ ਸਹੂਲਤ ਸਾਬਤ ਹੋਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਟੀਮਾਂ ਵੱਲੋਂ ਬਿਹਤਰ ਕਾਰਗੁਜ਼ਾਰੀ ਦਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਅਤੇ ਇਨ੍ਹਾਂ ਦੀ ਕਾਰਜਕੁਸ਼ਲਤਾ ਨੂੰ ਹੋਰ ਵਧਾਉਣ ਲਈ ਹਰ ਲੋੜੀਂਦੀ ਤਕਨੀਕ ਅਤੇ ਸਾਜ਼ੋ-ਸਾਮਾਨ ਮੁਹੱਈਆ ਕਰਵਾਇਆ ਜਾਵੇਗਾ। ਇਸ ਮੌਕੇ ਵਿੱਤ ਮੰਤਰੀ ਨੇ ਡਰਾਈਵਰਾਂ ਨੂੰ ਕਾਰਾਂ ਦੀਆਂ ਚਾਬੀਆਂ ਸੌਂਪੀਆਂ ਅਤੇ ਕੇਕ ਵੀ ਕੱਟਿਆ।ਵਿਭਾਗੀ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਪਣੀ ਕਾਰਗੁਜ਼ਾਰੀ ਨੂੰ ਹੋਰ ਨਿਖਾਰਨ ਲਈ ਪ੍ਰੇਰਿਤ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸਪੱਸ਼ਟ ਇਰਾਦਿਆਂ ਅਤੇ ਆਬਕਾਰੀ ਤੇ ਕਰ ਵਿਭਾਗ ਦੀ ਟੀਮ ਦੀ ਸਮਰਪਿਤ ਭਾਵਨਾ ਸਦਕਾ ਪਿਛਲੇ ਡੇਢ ਸਾਲ ਦੌਰਾਨ ਸ਼ਾਨਦਾਰ ਨਤੀਜੇ ਸਾਹਮਣੇ ਆਏ ਹਨ। ਉਨ੍ਹਾਂ ਕਿਹਾ ਕਿ ਉਹ ਵਿਭਾਗ ਦੇ ਹਰੇਕ ਅਧਿਕਾਰੀ ਅਤੇ ਕਰਮਚਾਰੀ ਦੀ ਕਾਰਗੁਜ਼ਾਰੀ 'ਤੇ ਲਗਾਤਾਰ ਨਜ਼ਰ ਰੱਖ ਰਹੇ ਹਨ ਤਾਂ ਜੋ ਉਨ੍ਹਾਂ ਦੇ ਰਵੱਈਏ ਵਿਚ ਤਬਦੀਲੀ ਜਾਂ ਕਿਸੇ ਸਹੂਲਤ ਦੀ ਘਾਟ ਕਾਰਨ ਸਫ਼ਲਤਾ ਦੇ ਇਸ ਗ੍ਰਾਫ ਨੂੰ ਡਿੱਗਣ ਨਾ ਦਿੱਤਾ ਜਾਵੇ।ਸੂਬੇ ਦੇ ਆਪਣੇ ਮਾਲ ਸਰੋਤਾਂ ਨੂੰ ਮਜ਼ਬੂਤ ਕਰਨ ਸਬੰਧੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬੇ ਦੀ ਪੁਰਾਣੀ ਸ਼ਾਨ ਨੂੰ ਮੁੜ ਬਹਾਲ ਕਰਨ ਅਤੇ ਇਸ ਨੂੰ ਰੰਗਲਾ ਪੰਜਾਬ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਮਿਸ਼ਨ ਵਿੱਚ ਆਮ ਲੋਕਾਂ ਨੂੰ ਸ਼ਾਮਲ ਕਰਨ ਲਈ ਕਰ ਵਿਭਾਗ ਵੱਲੋਂ ‘ਮੇਰਾ ਬਿੱਲ’ ਅਤੇ ਆਬਕਾਰੀ ਵਿਭਾਗ ਵੱਲੋਂ ‘ਐਕਸਾਈਜ਼ ਲੇਬਲ ਸਿਟੀਜ਼ਨ’ ਵਰਗੀਆਂ ਮੋਬਾਈਲ ਐਪਾਂ ਲਾਂਚ ਕੀਤੀਆਂ ਗਈਆਂ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿੱਤ ਕਮਿਸ਼ਨਰ ਕਰ ਵਿਕਾਸ ਪ੍ਰਤਾਪ, ਕਰ ਕਮਿਸ਼ਨਰ ਅਰਸ਼ਦੀਪ ਸਿੰਘ ਥਿੰਦ ਅਤੇ ਆਬਕਾਰੀ ਕਮਿਸ਼ਨਰ ਵਰੁਣ ਰੂਜ਼ਮ ਵੀ ਹਾਜ਼ਰ ਸਨ।

ki58693

ਚੰਡੀਗੜ੍ਹ: ਹਾਂਗਜ਼ੂ ਵਿਖੇ ਚੱਲ ਰਹੀਆਂ ਏਸ਼ੀਅਨ ਗੇਮਜ਼ ਵਿੱਚ ਅੱਜ ਪੰਜਾਬ ਦੇ ਸੱਤ ਖਿਡਾਰੀਆਂ ਨੇ ਕ੍ਰਿਕਟ, ਰੋਇੰਗ ਤੇ ਸ਼ੂਟਿੰਗ ਵਿੱਚ ਮੈਡਲ ਜਿੱਤਦਿਆਂ ਇਕ ਸੋਨੇ ਤੇ ਤਿੰਨ ਕਾਂਸੀ ਦੇ ਤਮਗ਼ੇ ਜਿੱਤੇ।ਪੰਜਾਬ ਦੇ ਖੇਡ ਮੰਤਰੀ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਤਮਗ਼ਾ ਜੇਤੂ ਖਿਡਾਰੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਪੰਜਾਬ ਲਈ ਮਾਣ ਵਾਲੀ ਗੱਲ ਹੈ ਕਿ ਸਾਡੇ ਖਿਡਾਰੀ ਦੇਸ਼ ਦਾ ਨਾਮ ਰੌਸ਼ਨ ਕਰ ਰਹੇ ਹਨ। ਕੱਲ੍ਹ ਵੀ ਰੋਇੰਗ ਵਿੱਚ ਪੰਜਾਬ ਨੇ ਇੱਕ ਚਾਂਦੀ ਤੇ ਇੱਕ ਕਾਂਸੀ ਦਾ ਤਮਗ਼ਾ ਜਿੱਤਿਆ।ਅੱਜ ਪੰਜਾਬ ਦੇ ਖਿਡਾਰੀਆਂ ਨੇ ਇਕ ਸੋਨੇ ਤੇ ਤਿੰਨ ਕਾਂਸੀ ਦੇ ਤਮਗ਼ੇ ਜਿੱਤੇ।ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਫਾਈਨਲ ਵਿੱਚ ਸ੍ਰੀਲੰਕਾ ਨੂੰ ਹਰਾ ਕੇ ਸੋਨ ਤਮਗ਼ਾ ਜਿੱਤਿਆ। ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ, ਅਮਨਜੋਤ ਕੌਰ ਤੇ ਕਨਿਕਾ ਆਹੂਜਾ ਪੰਜਾਬ ਤੋਂ ਹਨ। ਇਸੇ ਤਰ੍ਹਾਂ ਰੋਇੰਗ ਖੇਡ ਵਿੱਚ ਪੁਰਸ਼ਾਂ ਦੀ ਕੁਆਡਰੱਪਲ ਸਕੱਲਜ਼ ਵਿੱਚ ਭਾਰਤੀ ਟੀਮ ਨੇ ਕਾਂਸੀ ਦਾ ਤਮਗ਼ਾ ਜਿੱਤਿਆ ਜਿਸ ਵਿੱਚ ਦੋ ਖਿਡਾਰੀ ਸੁਖਮੀਤ ਸਿੰਘ ਤੇ ਸਤਨਾਮ ਸਿੰਘ ਪੰਜਾਬ ਦੇ ਮਾਨਸਾ ਸਬੰਧਤ ਹਨ। ਰੋਇੰਗ ਵਿੱਚ ਹੀ ਭਾਰਤ ਨੇ ਕੌਕਸਲੈਸ ਫੋਰ ਵਿੱਚ ਵੀ ਕਾਂਸੀ ਦਾ ਤਮਗ਼ਾ ਜਿੱਤਿਆ ਜਿਸ ਵਿੱਚ ਪੰਜਾਬ ਦਾ ਜਸਵਿੰਦਰ ਸਿੰਘ ਵੀ ਸ਼ਾਮਲ ਸੀ। ਜਸਵਿੰਦਰ ਸਿੰਘ ਨੇ ਕੱਲ੍ਹ ਚਾਂਦੀ ਦਾ ਤਮਗ਼ਾ ਜਿੱਤਿਆ ਸੀ। ਨਿਸ਼ਾਨੇਬਾਜ਼ੀ ਵਿੱਚ ਭਾਰਤੀ ਟੀਮ ਨੇ ਰੈਪਿਡ ਫਾਇਰ ਪਿਸਟਲ ਕਾਂਸੀ ਦਾ ਤਮਗ਼ਾ ਜਿੱਤਿਆ ਜਿਸ ਵਿੱਚ ਪੰਜਾਬ ਦਾ ਵਿਜੈਵੀਰ ਸਿੱਧੂ ਸ਼ਾਮਲ ਸੀ।

kio58369

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਨੇ ਅੱਜ ਗੈਂਗਸਟਰਾਂ ਅਤੇ ਦੇਸ਼ ਵਿਰੋਧੀ ਤੱਤਾਂ ਦੇ ਸਾਥੀਆਂ ਨਾਲ ਸਬੰਧਤ ਵਿਅਕਤੀਆਂ ਦੇ ਸ਼ੱਕੀ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਇਹ ਛਾਪੇਮਾਰੀ ਮੁਹਿੰਮ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸੂਬੇ ਭਰ ਵਿੱਚ ਇੱਕੋ ਸਮੇਂ ਚਲਾਈ ਗਈ।ਸੂਬੇ ਦੇ ਸਮੂਹ 28 ਪੁਲਿਸ ਜ਼ਿਲ੍ਹਿਆਂ ਵਿੱਚ ਚਲਾਏ ਗਏ ਇਸ ਅਪਰੇਸ਼ਨ ਦੌਰਾਨ ਵੱਖ-ਵੱਖ ਗੈਂਗਸਟਰਾਂ ਦੇ ਨਜ਼ਦੀਕੀ ਸਾਥੀਆਂ ਨਾਲ ਸਬੰਧਤ 264 ਰਿਹਾਇਸ਼ੀ ਅਤੇ ਹੋਰ ਵੱਖ-ਵੱਖ ਟਿਕਾਣਿਆਂ ਦੀ ਚੰਗੀ ਤਰ੍ਹਾਂ ਚੈਕਿੰਗ ਕੀਤੀ ਗਈ। ਏ.ਡੀ.ਜੀ.ਪੀ. ਕਾਨੂੰਨ ਤੇ ਵਿਵਸਥਾ ਗੁਰਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਹਦਾਇਤ ਕੀਤੀ ਗਈ ਸੀ ਕਿ ਉਹ ਇਸ ਅਪਰੇਸ਼ਨ ਨੂੰ ਸਫ਼ਲ ਬਣਾਉਣ ਲਈ ਇੰਸਪੈਕਟਰ ਜਾਂ ਸਬ-ਇੰਸਪੈਕਟਰ ਦੀ ਅਗਵਾਈ ਵਿੱਚ ਪੁਲਿਸ ਟੀਮਾਂ ਤਾਇਨਾਤ ਕਰਨ। ਉਨ੍ਹਾਂ ਕਿਹਾ ਕਿ ਪੁਲਿਸ ਟੀਮਾਂ ਨੂੰ ਇਸ ਕਾਰਵਾਈ ਦੌਰਾਨ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਲੈਣ ਲਈ ਵੀ ਕਿਹਾ ਗਿਆ ਸੀ।ਉਨ੍ਹਾਂ ਕਿਹਾ ਕਿ 500 ਪੁਲਿਸ ਮੁਲਾਜ਼ਮਾਂ ਦੀ ਸ਼ਮੂਲੀਅਤ ਵਾਲੀਆਂ ਪੰਜਾਬ ਪੁਲਿਸ ਦੀਆਂ 150 ਤੋਂ ਵੱਧ ਟੀਮਾਂ ਨੇ ਗੈਂਗਸਟਰਾਂ ਨਾਲ ਸਬੰਧਤ 264 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਅਤੇ 229 ਵਿਅਕਤੀਆਂ ਦੀ ਤਲਾਸ਼ੀ ਵੀ ਲਈ। ਉਨ੍ਹਾਂ ਕਿਹਾ ਕਿ ਇਸ ਆਪਰੇਸ਼ਨ ਦੀ ਯੋਜਨਾ ਸੂਬੇ ਵਿੱਚ ਗ੍ਰਿਫਤਾਰ ਕੀਤੇ ਗਏ ਵੱਖ-ਵੱਖ ਗਿਰੋਹਾਂ ਦੇ ਮੈਂਬਰਾਂ ਤੋਂ ਪੁੱਛਗਿੱਛ ਤੋਂ ਬਾਅਦ ਬਣਾਈ ਗਈ ਸੀ।ਇਸ ਕਾਰਵਾਈ ਦੌਰਾਨ ਪੁਲਿਸ ਟੀਮਾਂ ਨੇ ਇਨ੍ਹਾਂ ਅਪਰਾਧੀਆਂ ਨਾਲ ਸਬੰਧਤ ਘਰਾਂ ਅਤੇ ਵੱਖ-ਵੱਖ ਥਾਵਾਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਅਤੇ ਇਲੈਕਟ੍ਰਾਨਿਕ ਉਪਕਰਣਾਂ ਤੋਂ ਡਾਟਾ ਵੀ ਇਕੱਠਾ ਕੀਤਾ, ਜਿਸ ਨੂੰ ਫੋਰੈਂਸਿਕ ਜਾਂਚ ਲਈ ਭੇਜਿਆ ਜਾਵੇਗਾ। ਪੁਲਿਸ ਟੀਮਾਂ ਨੇ ਦੋ ਸ਼ੱਕੀ ਵਿਅਕਤੀਆਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਵੀ ਲਿਆ ਹੈ। ਜ਼ਿਕਰਯੋਗ ਹੈ ਕਿ ਅਜਿਹੀਆਂ  ਛਾਪੇਮਾਰੀਆਂ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਦਿਆਂ ਸਮਾਜ ਵਿਰੋਧੀ ਤੱਤਾਂ ਵਿੱਚ ਡਰ ਪੈਦਾ ਕਰਨ ਵਿੱਚ ਵਧੇਰੇ ਮਦਦਗਾਰ ਸਾਬਿਤ ਹੁੰਦੀਆਂ ਹਨ।    ...

jio852369

ਚੰਡੀਗੜ੍ਹ/ਲੁਧਿਆਣਾ: ਬੁੱਢੇ ਨਾਲੇ ਦੀ ਸਫ਼ਾਈ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸਥਾਨਕ ਸਰਕਾਰ ਮੰਤਰੀ ਬਲਕਾਰ ਸਿੰਘ ਨੇ ਸੋਮਵਾਰ ਨੂੰ ਸ਼ਹਿਰ ਦੇ ਦੌਰੇ ਦੌਰਾਨ ਬੁੱਢੇ ਨਾਲੇ ਦੀ ਸਫ਼ਾਈ ਲਈ ਚੱਲ ਰਹੇ 650 ਕਰੋੜ ਰੁਪਏ ਦੇ ਪ੍ਰਾਜੈਕਟ ਦਾ ਜਾਇਜ਼ਾ ਲਿਆ।ਕੈਬਨਿਟ ਮੰਤਰੀ ਨੇ ਆਪਣੇ ਦੌਰੇ ਦੌਰਾਨ 225 ਐਮ.ਐਲ.ਡੀ. ਸੀਵਰ ਟ੍ਰੀਟਮੈਂਟ ਪਲਾਂਟ (ਐਸ.ਟੀ.ਪੀ.) ਜਮਾਲਪੁਰ, ਸੁੰਦਰ ਨਗਰ ਵਿੱਚ ਇੰਟਰਮੀਡੀਏਟ ਪੰਪਿੰਗ ਸਟੇਸ਼ਨ ਅਤੇ ਬਹਾਦਰਕੇ ਟੈਕਸਟਾਈਲ ਇੰਡਸਟਰੀ ਦੇ ਕਾਮਨ ਐਫਲੂਐਂਟ ਟਰੀਟਮੈਂਟ ਪਲਾਂਟ (ਸੀ.ਈ.ਟੀ.ਪੀ.) ਦਾ ਦੌਰਾ ਕੀਤਾ।ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ, ਵਿਧਾਇਕ ਮਦਨ ਲਾਲ ਬੱਗਾ, ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਵਿਧਾਇਕ ਗੁਰਪ੍ਰੀਤ ਬੱਸੀ ਗੋਗੀ, ਸਥਾਨਕ ਸਰਕਾਰ ਵਿਭਾਗ ਦੇ ਸਕੱਤਰ ਅਜੋਏ ਸ਼ਰਮਾ, ਲੋਕਲ ਬਾਡੀਜ਼ ਵਿਭਾਗ ਦੇ ਡਾਇਰੈਕਟਰ ਉਮਾ ਸ਼ੰਕਰ ਗੁਪਤਾ, ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ (ਪੀ.ਡਬਲਯੂ.ਐਸ.ਐਸ.ਬੀ.) ਦੇ ਸੀ.ਈ.ਓ. ਮਾਲਵਿੰਦਰ ਸਿੰਘ ਜੱਗੀ, ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ, ਵਧੀਕ ਕਮਿਸ਼ਨਰ ਪਰਮਦੀਪ ਸਿੰਘ ਅਤੇ ਪੀ.ਪੀ.ਸੀ.ਬੀ. ਦੇ ਅਧਿਕਾਰੀ ਵੀ ਵੱਖ-ਵੱਖ ਥਾਵਾਂ ਦੇ ਦੌਰੇ ਦੌਰਾਨ ਕੈਬਨਿਟ ਮੰਤਰੀ ਦੇ ਨਾਲ ਹਾਜ਼ਰ ਸਨ। ਕੈਬਨਿਟ ਮੰਤਰੀ ਬਲਕਾਰ ਸਿੰਘ ਨੇ ਐਸ.ਟੀ.ਪੀ ਅਤੇ ਸੀ.ਈ.ਟੀ.ਪੀ ਦੇ ਦੌਰੇ ਦੌਰਾਨ ਅਧਿਕਾਰੀਆਂ ਅਤੇ ਉਦਯੋਗਪਤੀਆਂ ਨਾਲ ਮੀਟਿੰਗਾਂ ਵੀ ਕੀਤੀਆਂ। ਇਸ ਦਾ ਉਦੇਸ਼ ਬੁੱਢੇ ਨਾਲੇ ਦੀ ਸਫਾਈ ਕਰਨ ਲਈ ਪ੍ਰੋਜੈਕਟ ਨੂੰ ਤੇਜ਼ ਕਰਨਾ ਅਤੇ ਉਦਯੋਗ ਦੀਆਂ  ਸਮੱਸਿਆਵਾਂ, ਜੇਕਰ ਕੋਈ ਹਨ, ਨੂੰ ਹੱਲ ਕਰਨਾ ਸੀ। ਕੈਬਨਿਟ ਮੰਤਰੀ ਨੇ ਰੰਗਾਈ ਉਦਯੋਗ ਨੂੰ ਵੀ ਅਪੀਲ ਕੀਤੀ ਕਿ ਉਹ ਬੁੱਢੇ ਨਾਲੇ ਵਿੱਚ ਪ੍ਰਦੂਸ਼ਣ ਦੇ ਪੱਧਰ ਨੂੰ ਘਟਾਉਣ ਲਈ ਅਧਿਕਾਰੀਆਂ ਦਾ ਸਹਿਯੋਗ ਕਰਨ।ਕੈਬਨਿਟ ਮੰਤਰੀ ਨੇ ਕਿਹਾ ਕਿ ਬੁੱਢੇ ਨਾਲੇ ਦੀ ਸਫਾਈ ਨੂੰ ਯਕੀਨੀ ਬਣਾਉਣ ਅਤੇ ਉਦਯੋਗ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਸ਼ਹਿਰ ਦੇ ਵਿਧਾਇਕਾਂ, ਅਧਿਕਾਰੀਆਂ ਅਤੇ ਉਦਯੋਗਪਤੀਆਂ ਦੀ ਇੱਕ ਕਮੇਟੀ ਵੀ ਬਣਾਈ ਜਾਵੇਗੀ। ਜੇਕਰ ਲੋੜ ਪਈ ਤਾਂ ਸ਼ਹਿਰ ਵਿੱਚ ਹੋਰ ਸੀ.ਈ.ਟੀ.ਪੀ. ਵੀ ਲਗਾਏ ਜਾਣਗੇ। ਬੁੱਢੇ ਨਾਲੇ ਦੀ ਸਫ਼ਾਈ ਲਈ ਕਿਹੜੇ ਕਦਮ ਚੁੱਕੇ ਜਾਣੇ ਹਨ, ਇਸ ਬਾਰੇ ਵਿਚਾਰ-ਵਟਾਂਦਰਾ ਕਰਨ ਲਈ ਆਉਣ ਵਾਲੇ ਸਮੇਂ ਵਿੱਚ ਕਮੇਟੀ ਦੀ ਮੀਟਿੰਗ ਵੀ ਕੀਤੀ ਜਾਵੇਗੀ।ਕੈਬਨਿਟ ਮੰਤਰੀ ਬਲਕਾਰ ਸਿੰਘ ਨੇ ਦੱਸਿਆ ਕਿ ਬੁੱਢੇ ਨਾਲੇ ਦੀ ਸਫ਼ਾਈ ਦਾ ਪ੍ਰਾਜੈਕਟ ਮੁੱਖ ਮੰਤਰੀ ਭਗਵੰਤ ਮਾਨ ਦੇ ਡ੍ਰੀਮ ਪ੍ਰਾਜੈਕਟਾਂ ਵਿੱਚੋਂ ਇੱਕ ਹੈ ਅਤੇ ‘ਬੁੱਢੇ ਦਰਿਆ’ ਨੂੰ ਮੁੜ ਸੁਰਜੀਤ ਕਰਨ ਲਈ ਹਰ ਲੋੜੀਂਦਾ ਕਦਮ ਚੁੱਕਿਆ ਜਾ ਰਿਹਾ ਹੈ। ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ 'ਬੁੱਢੇ ਦਰਿਆ' ਨੂੰ ਸਾਫ਼ ਕਰਨ ਲਈ ਵਚਨਬੱਧ ਹੈ। ਅਧਿਕਾਰੀਆਂ ਨੂੰ ਇਸ ਪ੍ਰਾਜੈਕਟ ਵਿੱਚ ਤੇਜ਼ੀ ਲਿਆਉਣ ਅਤੇ ਇਸ ਨੂੰ ਜਲਦੀ ਤੋਂ ਜਲਦੀ ਪੂਰਾ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ ਹਨ। 'ਬੁੱਢੇ ਦਰਿਆ' ਨੂੰ ਸਾਫ਼ ਕਰਨ ਦੇ ਚੱਲ ਰਹੇ ਪ੍ਰੋਜੈਕਟ ਦੀ ਰਾਜ ਪੱਧਰ 'ਤੇ ਵੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ।...

can45869

ਓਟਵਾ:  ਭਾਰਤ ਅਤੇ ਕੈਨੇਡਾ ਵਿਚਾਲੇ ਵਧਦੇ ਤਣਾਅ ਦੇ ਮੱਦੇਨਜ਼ਰ ਕੈਨੇਡੀਅਨ ਸਰਕਾਰ ਨੇ ਭਾਰਤ ਵਿੱਚ ਆਪਣੇ ਨਾਗਰਿਕਾਂ ਲਈ ਆਪਣੀ ਯਾਤਰਾ ਐਡਵਾਈਜ਼ਰੀ ਨੂੰ ਅਪਡੇਟ ਕੀਤਾ ਹੈ। ਨਵੀਂ ਟਰੈਵਲ ਐਡਵਾਈਜ਼ਰੀ ਮੁਤਾਬਕ ਕੈਨੇਡੀਅਨ ਸਰਕਾਰ ਨੇ ਆਪਣੇ ਨਾਗਰਿਕਾਂ ਨੂੰ 'ਸੁਚੇਤ ਰਹਿਣ ਅਤੇ ਸਾਵਧਾਨੀ ਵਰਤਣ' ਲਈ ਕਿਹਾ ਹੈ। ਕੈਨੇਡੀਅਨ ਸਰਕਾਰ ਨੇ ਕਿਹਾ ਹੈ ਕਿ ਇਹ ਫੈਸਲਾ ਕੈਨੇਡਾ ਅਤੇ ਭਾਰਤ ਵਿੱਚ ਹਾਲ ਹੀ ਦੇ ਘਟਨਾਕ੍ਰਮ ਅਤੇ "ਵਿਰੋਧ" ਦੇ ਮੱਦੇਨਜ਼ਰ ਲਿਆ ਗਿਆ ਹੈ। ਕੈਨੇਡੀਅਨ ਸਰਕਾਰ ਵੱਲੋਂ ਆਪਣੇ ਨਾਗਰਿਕਾਂ ਨੂੰ ਸੁਚੇਤ  ਕੈਨੇਡੀਅਨ ਸਰਕਾਰ ਨੇ ਆਪਣੀ ਯਾਤਰਾ ਐਡਵਾਈਜ਼ਰੀ ਵਿੱਚ ਕਿਹਾ ਹੈ ਕਿ ਕੈਨੇਡਾ ਅਤੇ ਭਾਰਤ ਵਿੱਚ ਹਾਲ ਹੀ ਦੇ ਘਟਨਾਕ੍ਰਮ ਦੇ ਸਬੰਧ ਵਿੱਚ ਸੋਸ਼ਲ ਮੀਡੀਆ 'ਤੇ ਕੈਨੇਡਾ ਪ੍ਰਤੀ ਵਿਰੋਧ ਅਤੇ ਕੁਝ ਨਕਾਰਾਤਮਕ ਭਾਵਨਾਵਾਂ ਹਨ। ਕਿਰਪਾ ਕਰਕੇ ਚੌਕਸ ਰਹੋ ਅਤੇ ਸਾਵਧਾਨੀ ਵਰਤੋ ਕਰੋ। ਭਾਰਤ ਨੇ ਕੈਨੇਡਾ ਜਾਣ ਵਾਲਿਆਂ ਨੂੰ ਕੀਤਾ ਸਾਵਧਾਨ  ਭਾਰਤੀ ਨਾਗਰਿਕਾਂ ਕੈਨੇਡਾ ਵਿੱਚ ਵਿਦਿਆਰਥੀਆਂ ਅਤੇ ਦੇਸ਼ ਦੀ ਯਾਤਰਾ ਕਰਨ ਦੀ ਯੋਜਨਾ ਬਣਾਉਣ ਵਾਲੇ ਲੋਕਾਂ ਨੂੰ ਬੁੱਧਵਾਰ ਨੂੰ ਭਾਰਤ ਸਰਕਾਰ ਵੱਲੋਂ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਗਈ ਹੈ। ਵਿਦੇਸ਼ ਮੰਤਰਾਲੇ (MEA) ਵੱਲੋਂ ਬੁੱਧਵਾਰ ਨੂੰ ਜਾਰੀ ਕੀਤੀ ਗਈ ਇੱਕ ਰੀਲੀਜ਼ ਅਨੁਸਾਰ, ਭਾਰਤੀ ਨਾਗਰਿਕਾਂ ਅਤੇ ਕੈਨੇਡਾ ਵਿੱਚ ਭਾਰਤੀ ਵਿਦਿਆਰਥੀਆਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਕੈਨੇਡਾ ਵਿੱਚ ਉਨ੍ਹਾਂ ਖੇਤਰਾਂ ਅਤੇ ਸੰਭਾਵਿਤ ਸਥਾਨਾਂ ਦੀ ਯਾਤਰਾ ਕਰਨ ਤੋਂ ਬਚਣ ਜਿੱਥੇ ਭਾਰਤ ਵਿਰੋਧੀ ਗਤੀਵਿਧੀਆਂ ਵੱਧ ਰਹੀਆਂ ਹਨ।  

viji85693

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਵੁਮੈਨ ਸੈੱਲ ਲੁਧਿਆਣਾ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਸੁਖਦੇਵ ਸਿੰਘ ਨੂੰ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਦੋਸ਼ੀ ਪੁਲਿਸ ਮੁਲਾਜ਼ਮ ਨੂੰ ਅਭਿਸ਼ੇਖ ਸ਼ਰਮਾ ਵਾਸੀ ਨਿਊ ਸ਼ਿਮਲਾਪੁਰੀ, ਲੁਧਿਆਣਾ ਦੀ ਸ਼ਿਕਾਇਤ 'ਤੇ ਗ੍ਰਿਫਤਾਰ ਕੀਤਾ ਗਿਆ ਹੈ।ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਵਿਖੇ ਪਹੁੰਚ ਕਰਕੇ ਦੱਸਿਆ ਕਿ ਉਹ ਪ੍ਰਾਈਵੇਟ ਨੌਕਰੀ ਕਰਦਾ ਹੈ ਅਤੇ ਉਸਦਾ ਆਪਣੀ ਪਤਨੀ ਨਾਲ ਵਿਆਹ ਸਬੰਧੀ ਝਗੜਾ ਚੱਲ ਰਿਹਾ ਹੈ ਅਤੇ ਇਸਦੀ ਸ਼ਿਕਾਇਤ ਏ.ਐਸ.ਆਈ ਸੁਖਦੇਵ ਸਿੰਘ ਕੋਲ ਵਿਚਾਰ ਅਧੀਨ ਹੈ।ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਏ.ਐਸ.ਆਈ ਉਸ ਤੋਂ ਪਹਿਲਾਂ ਵੀ 7000 ਰੁਪਏ ਕਿਸ਼ਤਾਂ ਵਿੱਚ ਲੈ ਚੁੱਕਾ ਹੈ ਅਤੇ ਉਸਦੇ ਪਰਿਵਾਰਕ ਮੈਂਬਰਾਂ ਖਿਲਾਫ ਮਾਮਲਾ ਦਰਜ ਕਰਨ ਦੀ ਧਮਕੀ ਦੇ ਕੇ ਉਸ ਤੋਂ 50,000 ਰੁਪਏ ਹੋਰ ਮੰਗ ਰਿਹਾ ਹੈ। ਉਸਨੇ ਅੱਗੇ ਦੱਸਿਆ ਕਿ ਉਸਦੇ ਅਤੇ ਉਕਤ ਏ.ਐਸ.ਆਈ. ਦਰਮਿਆਨ ਸੌਦਾ ਤੈਅ ਹੋਇਆ ਹੈ ਜਿਸ ਅਨੁਸਾਰ ਉਕਤ ਏ.ਐਸ.ਆਈ. 14,000 ਰੁਪਏ ਰਿਸ਼ਵਤ ਲਈ ਰਾਜ਼ੀ ਹੋ ਗਿਆ ਹੈ ਜਿਸ ਵਿੱਚੋਂ ਉਹ 4,000 ਰੁਪਏ ਖੁਦ ਰੱਖੇਗਾ ਅਤੇ 10,000 ਰੁਪਏ ਮਹਿਲਾ ਸੈੱਲ ਲੁਧਿਆਣਾ ਦੇ ਇੰਚਾਰਜ ਨੂੰ ਦੇਵੇਗਾ।ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਕਾਬੂ ਕਰ ਲਿਆ ਗਿਆ।ਇਸ ਸਬੰਧੀ ਭ੍ਰਿਸ਼ਟਾਚਾਰ ਦੀ ਰੋਕਥਾਮ ਬਾਰੇ ਕਾਨੂੰਨ ਦੀ ਧਾਰਾ 7 ਅਧੀਨ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿੱਚ ਐਫ.ਆਈ.ਆਰ. ਨੰ 24 ਮਿਤੀ 25.9.23 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਨਾਲ ਹੀ ਦੱਸਿਆ ਕਿ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਪੜਤਾਲ ਦੌਰਾਨ ਮਹਿਲਾ ਸੈੱਲ ਦੇ ਇੰਚਾਰਜ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ।

f40

ਚੰਡੀਗੜ੍ਹ: ਡੇਅਰੀ ਉਦਯੋਗ ਵਿੱਚ ਵੱਧ ਰਹੀ ਵਪਾਰਕ ਮੁਕਾਬਲੇਬਾਜ਼ੀ ਅਤੇ ਕਾਰੋਬਾਰੀਆਂ ਦੀ ਭਾਰੀ ਮੁਨਾਫ਼ਾ ਕਮਾਉਣ ਦੀ ਲਾਲਸਾ ਨੇ ਦੇਸ਼ ਦਾ ਭਵਿੱਖ ਮੰਨੇ ਜਾਂਦੇ ਬੱਚਿਆਂ ਦੀ ਸਿਹਤ ਨੂੰ ਖਤਰੇ ਵਿੱਚ ਪਾ ਦਿੱਤਾ ਹੈ। ਇਹ ਖਤਰਾ ਪਸ਼ੂ ਪਾਲਕਾਂ 'ਤੇ ਵੀ ਮੰਡਰਾ ਰਿਹਾ ਹੈ, ਜਿਸ ਕਾਰਨ ਡੇਅਰੀਆਂ 'ਚ ਬਿਨਾਂ ਕਿਸੇ ਡਰ ਦੇ ਆਕਸੀਟੋਸਿਨ ਦੇ ਟੀਕੇ ਲਗਾਏ ਜਾ ਰਹੇ ਹਨ | ਇਸ ਦੇ ਮਾੜੇ ਪ੍ਰਭਾਵਾਂ ਕਾਰਨ ਬੱਚਿਆਂ ਵਿੱਚ ਹਾਰਮੋਨਲ ਬਦਲਾਅ ਅਤੇ ਦੁਧਾਰੂ ਪਸ਼ੂਆਂ ਵਿੱਚ ਬਾਂਝਪਨ ਦਾ ਖਤਰਾ ਵੱਧ ਰਿਹਾ ਹੈ। ਖੋਜ ਦਾ ਹਵਾਲਾ  ਪਸ਼ੂਆਂ ਦੇ ਡਾਕਟਰਾਂ ਦਾ ਕਹਿਣਾ ਹੈ ਕਿ ਗਾਵਾਂ ਅਤੇ ਮੱਝਾਂ ਨੂੰ ਦਿੱਤੇ ਜਾਣ ਵਾਲੇ ਆਕਸੀਟੋਸਿਨ ਦੀ ਅੰਸ਼ਕ ਮਾਤਰਾ ਦੁੱਧ ਵਿੱਚ ਲੀਨ ਹੋ ਜਾਂਦੀ ਹੈ। ਆਕਸੀਟੋਸਿਨ ਮਿਸ਼ਰਤ ਦੁੱਧ ਜ਼ਹਿਰ ਤੋਂ ਘੱਟ ਨਹੀਂ ਹੈ। ਇੱਥੇ ਡੇਅਰੀ ਸੰਚਾਲਕ ਆਕਸੀਟੋਸਿਨ ਦੀ ਥੋਕ ਦਵਾਈਆਂ ਮੰਡੀਆਂ ਅਤੇ ਕੁਝ ਕੰਪਨੀਆਂ ਤੋਂ ਸਿੱਧੀ ਖਰੀਦ ਕਰ ਰਹੇ ਹਨ, ਜਦੋਂ ਕਿ ਡਾਕਟਰ ਦੀ ਪਰਚੀ ਤੋਂ ਬਿਨਾਂ ਇਸ ਦੀ ਵਿਕਰੀ 'ਤੇ ਪਾਬੰਦੀ ਹੈ। ਕੁਦਰਤੀ ਹਰਮੋਨ ਨੂੰ ਟੀਕੇ ਦੁਆਰਾ ਖਤਰਾ ਪਸ਼ੂਆਂ ਦੇ ਡਾਕਟਰਾਂ ਨੇ ਦੱਸਿਆ ਕਿ ਥਣਧਾਰੀ ਜੀਵਾਂ ਵਿੱਚ ਆਕਸੀਟੋਸਿਨ ਇੱਕ ਹਾਰਮੋਨ ਦੇ ਰੂਪ ਵਿੱਚ ਪਾਇਆ ਜਾਂਦਾ ਹੈ। ਜਣੇਪੇ ਤੋਂ ਬਾਅਦ, ਇਹ ਹਾਰਮੋਨ ਸਰੀਰ ਵਿੱਚ ਕੁਦਰਤੀ ਤੌਰ 'ਤੇ ਪੈਦਾ ਹੁੰਦਾ ਹੈ ਜਿਸ ਕਾਰਨ ਦੁੱਧ ਮੈਮਰੀ ਗਲੈਂਡ ਤੱਕ ਪਹੁੰਚਦਾ ਹੈ। ਇਹ ਕੁਦਰਤੀ ਹਾਰਮੋਨ ਥਣਧਾਰੀ ਜੀਵਾਂ ਵਿੱਚ ਮਾਂ ਬਣਨ ਵਿੱਚ ਵੀ ਮਦਦ ਕਰਦਾ ਹੈ। ਜਦੋਂ ਬੱਚਾ ਦੁੱਧ ਲਈ ਚੀਕਦਾ ਹੈ, ਤਾਂ ਇਸ ਹਾਰਮੋਨ ਦੁਆਰਾ, ਥਣਧਾਰੀ ਜੀਵ ਦੁੱਧ ਦੀ ਥੈਲੀ ਵਿੱਚ ਦੁੱਧ ਛੱਡ ਦਿੰਦੇ ਹਨ। ਬੱਚਿਆਂ ਦੀ ਮੌਤ ਤੋਂ ਬਾਅਦ ਪਸ਼ੂਆਂ ਦੇ ਸਰੀਰ ਵਿੱਚ ਕੁਦਰਤੀ ਆਕਸੀਟੋਸਿਨ ਦਾ ਉਤਪਾਦਨ ਪ੍ਰਭਾਵਿਤ ਹੋ ਜਾਂਦਾ ਹੈ, ਜਿਸ ਕਾਰਨ ਕਈ ਡੇਅਰੀ ਸੰਚਾਲਕ ਕੈਮੀਕਲ ਆਕਸੀਟੌਸਿਨ ਦੀ ਵਰਤੋਂ ਕਰਕੇ ਦੁੱਧ ਦੀ ਲੁੱਟ ਕਰ ਰਹੇ ਹਨ। ਪਸ਼ੂਆ ਅਤੇ ਮਾਨਵ ਨੂੰ ਖ਼ਤਰਾ ਇਸ ਟੀਕੇ ਦੀ ਵਰਤੋਂ ਨਾਲ ਦੁੱਧ ਪੈਦਾ ਕਰਨ ਵਾਲੀਆਂ ਗ੍ਰੰਥੀਆਂ ਫਟ ਜਾਂਦੀਆਂ ਹਨ ਅਤੇ ਪਸ਼ੂ ਦੁੱਧ ਦੇਣਾ ਬੰਦ ਕਰ ਦਿੰਦਾ ਹੈ। ਜਾਨਵਰਾਂ ਦੇ ਸਰੀਰ ਵਿੱਚ ਹਾਰਮੋਨਸ ਅਤੇ ਖਣਿਜਾਂ ਦੇ ਅਸੰਤੁਲਨ ਕਾਰਨ, ਪਾਚਨ ਅਤੇ ਹੋਰ ਸਰੀਰਕ ਕਾਰਜ ਵਿਗੜ ਜਾਂਦੇ ਹਨ। ਇਸ ਕਾਰਨ ਮਾਦਾ ਪਸ਼ੂ ਕਦੇ ਵੀ ਸਮੇਂ ਸਿਰ ਗਰਮੀ ਵਿੱਚ ਨਹੀਂ ਆਉਂਦੇ ਅਤੇ ਗਰਭਪਾਤ ਹੋ ਜਾਂਦਾ ਹੈ। ਬੱਚਾ ਅਧੂਰਾ ਪੈਦਾ ਹੁੰਦਾ ਹੈ। ਇਸ ਦੇ ਨਾਲ ਹੀ ਸਥਾਈ ਬਾਂਝਪਨ ਵੀ ਹੋ ਜਾਂਦਾ ਹੈ। ਜੇਕਰ ਪਸ਼ੂ ਪਾਲਕ ਸਮੇਂ ਸਿਰ ਨਾ ਸਮਝੇ ਤਾਂ ਉਸ ਨੂੰ 80 ਹਜ਼ਾਰ ਰੁਪਏ ਦੀ ਦੁਧਾਰੂ ਮੱਝ 8000 ਰੁਪਏ ਵਿੱਚ ਵੇਚਣੀ ਪਵੇਗੀ।   ਬੱਚਿਆ ਉੱਤੇ ਮਾੜੂ ਪ੍ਰਭਾਵ ਡਾਕਟਰਾਂ ਦਾ ਕਹਿਣਾ ਹੈ ਕਿ ਇਸ ਦੁੱਧ ਦੇ ਸੇਵਨ ਨਾਲ ਇਨਸਾਨ ਵਿੱਚ ਦਿਲ ਦੇ ਰੋਗ, ਮੰਦਬੁੱਧੀ ਅਤੇ ਨਪੁੰਸਕਤਾ ਪੈਦਾ ਹੁੰਦੀ ਹੈ। ਔਰਤਾਂ ਛਾਤੀ ਦੇ ਕੈਂਸਰ, ਗਰਭਪਾਤ, ਬੱਚੇਦਾਨੀ ਦੀ ਲਾਗ ਅਤੇ ਪ੍ਰਤੀਰੋਧਕ ਸ਼ਕਤੀ ਦੀ ਕਮੀ ਵਰਗੀਆਂ ਘਾਤਕ ਬਿਮਾਰੀਆਂ ਤੋਂ ਪੀੜਤ ਹਨ। ਟੀਕੇ ਵਾਲੇ ਦੁੱਧ ਨਾਲ ਹਰਮੋਨ ਬਦਲਦੇ ਹਨ ਅਤੇ ਬੱਚੇ ਜਲਦੀ ਜਵਾਨ ਹੋ ਰਹੇ ਹਨ ਜਿਸ ਕਰਕੇ ਬੱਚੇ ਗਲਤ ਪਾਸੇ ਨੂੰ ਭਟਕ ਜਾਂਦੇ ਹਨ। ਪਹਿਲਾ ਆਮ ਤੌਰ ਉੱਤੇ ਬੱਚਾ 16-17 ਦੀ ਉਮਰ ਵਿੱਚ ਜਵਾਨ ਹੁੰਦਾ ਸੀ ਹੁਣ ਉਹੀ 12-13 ਦਾ ਬੱਚਾ ਜਵਾਨ ਹੋ ਰਿਹਾ ਹੈ।  ਬੱਚੇ-ਬੱਚੀਆਂ ਅੰਦਰ ਹਰਮੋਨ ਦੇ ਬਦਲਾਅ ਨਾਲ ਸੰਭੋਗ ਦੀ ਪ੍ਰਵਿਰਤੀ ਜਲਦੀ ਪ੍ਰਬਲ ਹੋ ਜਾਂਦੀ ਹੈ ਜਿਸ ਕਰਕੇ ਛੋਟੀ ਉਮਰ ਵਿੱਚ ਹੀ ਕੁੜੀਆਂ-ਮੁੰਡੇ ਗਲਤ ਪਾਸੇ ਭਟਕ ਜਾਂਦੇ ਹਨ। ਗਰਭਵਤੀ ਮਹਿਲਾ ਦਾ ਗਰਭਪਾਤ ਹੋਣ ਦਾ ਵੀ ਖ਼ਤਰਾ ਵੱਧ ਸਕਦਾ ਹੈ। ਟੀਕੇ ਵਾਲਾ ਦੁੱਧ ਪੀਣ ਨਾਲ ਜਲਦੀ ਵਿਅਕਤੀ ਨਾਮਰਦ ਹੋ ਜਾਂਦਾ ਹੈ।...

kubb258693

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਸੂਬੇ ਵਿੱਚ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਬਾਗ਼ਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਮਸ਼ਰੂਮ ਉਤਪਾਦਕਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਛੇਤੀ ਹੱਲ ਕੱਢਿਆ ਜਾਵੇਗਾ। ਇੱਥੇ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿੱਚ ਬਾਗ਼ਬਾਨੀ, ਉਦਯੋਗ ਤੇ ਵਣਜ ਵਿਭਾਗਾਂ ਅਤੇ ਪੀ.ਐਸ.ਪੀ.ਸੀ.ਐਲ. ਦੇ ਅਧਿਕਾਰੀਆਂ ਅਤੇ ਮਸ਼ਰੂਮ ਉਤਪਾਦਕਾਂ ਨਾਲ ਮੀਟਿੰਗ ਦੌਰਾਨ ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਖੁੰਬ ਉਤਪਾਦਕ ਸੂਬੇ ਦੀ ਫ਼ਸਲੀ ਵਿਭਿੰਨਤਾ ਮੁਹਿੰਮ ਵਿੱਚ ਅਹਿਮ ਯੋਗਦਾਨ ਪਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਫ਼ਸਲ ਦੀ ਖਪਤ ਜ਼ਿਆਦਾ ਹੋਣ ਕਰਕੇ ਇਹ ਕਿੱਤਾ ਬਹੁਤ ਲਾਹੇਵੰਦ ਵੀ ਹੈ।  ਖੁੰਬ ਉਤਪਾਦਕਾਂ ਨੇ ਮੰਤਰੀ ਨੂੰ ਦੱਸਿਆ ਕਿ ਸੂਬੇ ਵਿੱਚ ਕਰੀਬ 200 ਛੋਟੇ ਤੇ ਵੱਡੇ ਯੂਨਿਟਾਂ ਵਿੱਚ ਮਸ਼ਰੂਮ ਦਾ ਉਤਪਾਦਨ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ ਕਈ ਕਿਸਾਨ ਅਸੰਗਠਿਤ ਤੌਰ 'ਤੇ ਵੀ ਖੁੰਬਾਂ ਦੀ ਖੇਤੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਿਉਂ ਜੋ ਉਹ ਖੁੰਬਾਂ ਦੀ ਖੇਤੀ ਕਰਦੇ ਹਨ, ਇਸ ਲਈ ਖੁੰਬ ਯੂਨਿਟਾਂ ਨੂੰ ਖੇਤੀਬਾੜੀ ਕਿੱਤੇ ਵਿੱਚ ਸ਼ਾਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਗਰਮੀ ਦੀ ਰੁੱਤ ਦੌਰਾਨ ਖੁੰਬਾਂ ਦਾ ਉਤਪਾਦਨ ਬਹੁਤ ਮੁਸ਼ਕਿਲ ਹੋ ਜਾਂਦਾ ਹੈ ਅਤੇ ਬਿਜਲੀ ਸਪਲਾਈ ਸਣੇ ਹੋਰ ਲਾਗਤ ਖ਼ਰਚੇ ਵੀ ਵਧ ਜਾਂਦੇ ਹਨ।  ਬਾਗ਼ਬਾਨੀ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਖੁੰਬ ਉਤਪਾਦਕ ਆਪਣੀਆਂ ਯੂਨਿਟਾਂ ਵਿੱਚ ਕਿਸੇ ਵਸਤੂ ਦਾ ਨਿਰਮਾਣ ਨਹੀਂ ਕਰ ਰਹੇ, ਸਗੋਂ ਮਹਿਜ਼ ਖੁੰਬਾਂ ਦੀ ਖੇਤੀ ਕਰਦੇ ਹਨ। ਇਸ ਲਈ ਇਸ ਕਿੱਤੇ ਨੂੰ ਮੁੜ-ਪ੍ਰਭਾਸ਼ਿਤ ਕਰਨ ਦੀ ਲੋੜ ਹੈ। ਇਸੇ ਤਰ੍ਹਾਂ ਕਿਰਤ, ਫ਼ੈਕਟਰੀਜ਼ ਅਤੇ ਭਾਰ ਤੇ ਨਾਪਤੋਲਣ ਵਿਭਾਗ ਨੂੰ ਵੀ ਸਥਿਤੀ ਸਪੱਸ਼ਟ ਕੀਤੀ ਜਾਵੇ ਤਾਂ ਜੋ ਖੁੰਬ ਉਤਪਾਦਕਾਂ ਨੂੰ ਕੋਈ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਖੁੰਬ ਉਤਪਾਦਕਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਠੋਸ ਯਤਨ ਕੀਤੇ ਜਾਣਗੇ। ਕੈਬਨਿਟ ਮੰਤਰੀ ਨੇ ਖੁੰਬ ਉਤਪਾਦਕਾਂ ਦੀਆਂ ਸਮੱਸਿਆਵਾਂ ਦੇ ਛੇਤੀ ਨਿਪਟਾਰੇ ਲਈ ਕਿਰਤ, ਫ਼ੈਕਟਰੀਜ਼ ਅਤੇ ਭਾਰ ਤੇ ਨਾਪਤੋਲਣ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਛੇਤੀ ਬੁਲਾਉਣ ਦੇ ਆਦੇਸ਼ ਵੀ ਦਿੱਤੇ। ਮੀਟਿੰਗ ਦੌਰਾਨ ਡਾਇਰੈਕਟਰ ਉਦਯੋਗ ਤੇ ਕਾਮਰਸ ਸ੍ਰੀ ਪੁਨੀਤ ਗੋਇਲ, ਡਾਇਰੈਕਟਰ ਬਾਗ਼ਬਾਨੀ ਸ੍ਰੀਮਤੀ ਸ਼ੈਲਿੰਦਰ ਕੌਰ, ਪੀ.ਐਸ.ਪੀ.ਸੀ.ਐਲ. ਦੇ ਡਿਪਟੀ ਚੀਫ਼ ਸ੍ਰੀ ਦਮਨਜੀਤ ਸਿੰਘ ਤੂਰ, ਬਾਗ਼ਬਾਨੀ ਵਿਕਾਸ ਅਫ਼ਸਰ ਸ੍ਰੀਮਤੀ ਅਮਨਪ੍ਰੀਤ ਕੌਰ ਅਤੇ ਹੋਰ ਅਧਿਕਾਰੀ ਹਾਜ਼ਰ ਸਨ।