ਮਹਾਰਾਸ਼ਟਰ: ਮਹਾਰਾਸ਼ਟਰ ਪਬਲਿਕ ਸਰਵਿਸ ਕਮਿਸ਼ਨ (MPSC) ਨੇ ਆਰਟਸ ਡਾਇਰੈਕਟੋਰੇਟ ਦੇ ਅਧੀਨ ਸਰਕਾਰੀ ਆਰਟਸ ਕਾਲਜ ਵਿੱਚ ਵੱਖ-ਵੱਖ ਵਿਸ਼ਿਆਂ ਵਿੱਚ ਅਸਿਸਟੈਂਟ ਪ੍ਰੋਫੈਸਰ, ਐਸੋਸੀਏਟ ਪ੍ਰੋਫੈਸਰ ਅਤੇ ਪ੍ਰੋਫੈਸਰ ਦੀਆਂ ਅਸਾਮੀਆਂ ਦੀ ਭਰਤੀ ਲਈ ਉਮੀਦਵਾਰਾਂ ਤੋਂ ਆਨਲਾਈਨ ਅਰਜ਼ੀਆਂ ਮੰਗੀਆਂ ਹਨ। ਉਮੀਦਵਾਰ 03 ਅਕਤੂਬਰ ਰਾਤ 11.59 ਵਜੇ ਤੱਕ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰ ਸਕਦੇ ਹਨ। ਖਾਲੀ ਥਾਂ ਦੇ ਵੇਰਵੇ ਪ੍ਰੋਫੈਸਰ: 13ਸਹਾਇਕ ਪ੍ਰੋਫੈਸਰ: 94ਐਸੋਸੀਏਟ ਪ੍ਰੋਫੈਸਰ: 35ਅਹੁਦਿਆਂ ਦੀ ਕੁੱਲ ਗਿਣਤੀ: 142 ਪ੍ਰੋਫੈਸਰ ਵਿੱਦਿਅਕ ਯੋਗਤਾ ਸਬੰਧਤ ਸ਼ਾਖਾ ਵਿੱਚ ਪੀ.ਐਚ.ਡੀ.ਖੋਜ ਜਾਂ ਅਧਿਆਪਨ ਵਿੱਚ ਘੱਟੋ-ਘੱਟ 10 ਸਾਲਾਂ ਦਾ ਤਜਰਬਾ। ਐਪਲੀਕੇਸ਼ਨ ਫੀਸ ਆਮ ਸ਼੍ਰੇਣੀ: 719 ਰੁਪਏਹੋਰ: 449 ਰੁਪਏਤਨਖਾਹ1,44,200 ਰੁਪਏ ਅਸਿਸਟੈਂਟ ਪ੍ਰੋਫੈਸਰ ਵਿੱਦਿਅਕ ਯੋਗਤਾ ਐਸਸੀਆਈ ਜਰਨਲ ਵਿੱਚ ਘੱਟੋ-ਘੱਟ 6 UGC/AICTE ਪ੍ਰਵਾਨਿਤ ਖੋਜ ਪ੍ਰਕਾਸ਼ਿਤ ਕੀਤੀ।ਖੋਜ ਜਾਂ ਅਧਿਆਪਨ ਵਿੱਚ ਘੱਟੋ-ਘੱਟ 10 ਸਾਲਾਂ ਦਾ ਤਜਰਬਾ। ਇਨ੍ਹਾਂ ਵਿੱਚੋਂ ਪੀਐਚਡੀ ਕਰਨ ਤੋਂ ਬਾਅਦ ਦੋ ਸਾਲ ਦਾ ਤਜ਼ਰਬਾ ਜ਼ਰੂਰੀ ਹੈ।ਐਪਲੀਕੇਸ਼ਨ ਫੀਸ ਆਮ ਸ਼੍ਰੇਣੀ: 719 ਰੁਪਏਹੋਰ: 449 ਰੁਪਏਤਨਖਾਹ1,31,400 ਰੁਪਏ ਐਸੋਸੀਏਟ ਪ੍ਰੋਫੈਸਰ ਸਬੰਧਤ ਸ਼ਾਖਾ ਵਿੱਚ ਪਹਿਲੀ ਜਮਾਤ ਨਾਲ ਗ੍ਰੈਜੂਏਸ਼ਨ ਅਤੇ ਦੋ ਡਿਗਰੀਆਂ ਵਿੱਚੋਂ ਕਿਸੇ ਇੱਕ ਵਿੱਚ ਮਾਸਟਰ ਡਿਗਰੀ ਜਾਂ ਬਰਾਬਰ ਦੀ ਯੋਗਤਾ।ਇਸ ਦੇ ਨਾਲ ਹੀ ਪੀਐਚਡੀ ਅਤੇ ਦੋ ਸਾਲ ਦਾ ਕੰਮ ਦਾ ਤਜਰਬਾ ਜ਼ਰੂਰੀ ਹੈ।ਐਪਲੀਕੇਸ਼ਨ ਫੀਸ ਆਮ ਸ਼੍ਰੇਣੀ: 394 ਰੁਪਏ ਹੋਰ: 294 ਰੁਪਏ ਤਨਖਾਹ 57,700 ਰੁਪਏ ਇਸ ਤਰ੍ਹਾਂ ਅਪਲਾਈ ਕਰੋ ਅਧਿਕਾਰਤ ਵੈੱਬਸਾਈਟ mpsc.gov.in 'ਤੇ ਜਾਓ।'ਆਨਲਾਈਨ ਐਪਲੀਕੇਸ਼ਨ ਸਿਸਟਮ' 'ਤੇ ਕਲਿੱਕ ਕਰੋ।ਹੁਣ ਰਜਿਸਟਰ ਕਰੋ ਅਤੇ ਪੋਰਟਲ 'ਤੇ ਲਾਗਇਨ ਕਰੋ।ਪੋਸਟ ਚੁਣੋ, ਫਾਰਮ ਭਰੋ, ਦਸਤਾਵੇਜ਼ ਅਪਲੋਡ ਕਰੋ ਅਤੇ ਫੀਸਾਂ ਦਾ ਭੁਗਤਾਨ ਕਰੋ।ਇੱਕ ਕਾਪੀ ਡਾਊਨਲੋਡ ਕਰੋ। ਹੋਰ ਲੋੜ ਲਈ ਇੱਕ ਪ੍ਰਿੰਟਆਊਟ ਰੱਖੋ।ਪ੍ਰੋਫੈਸਰ ਭਰਤੀ ਨੋਟੀਫਿਕੇਸ਼ਨ PDF ਡਾਊਨਲੋਡ ਲਿੰਕ ਐਸੋਸੀਏਟ ਪ੍ਰੋਫੈਸਰ ਭਰਤੀ ਨੋਟੀਫਿਕੇਸ਼ਨ PDF ਡਾਊਨਲੋਡ ਲਿੰਕ ਸਹਾਇਕ ਪ੍ਰੋਫੈਸਰ ਭਰਤੀ ਨੋਟੀਫਿਕੇਸ਼ਨ PDF ਡਾਊਨਲੋਡ ਲਿੰਕ...
Amritpal Singh News: ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਹੋਰਨਾਂ ਦੇ ਸਾਥੀ ਗੁਰਿੰਦਰ ਸਿੰਘ ਔਜਲਾ ਦੀ ਪਟੀਸ਼ਨ ’ਤੇ ਅੱਜ ਹਾਈ ਕੋਰਟ ਵਿੱਚ ਸੁਣਵਾਈ ਨਹੀਂ ਹੋ ਸਕੀ। ਹੁਣ ਹਾਈਕੋਰਟ ਵੱਲੋਂ ਅਗਲੀ ਨਿਰਧਾਰਿਤ ਤਰੀਕ 'ਤੇ ਸੁਣਵਾਈ ਹੋਵੇਗੀ। ਪਟੀਸ਼ਨਰਾਂ ਵੱਲੋਂ ਦਾਇਰ ਪਟੀਸ਼ਨ ਵਿੱਚ ਪੰਜਾਬ ਪੁਲੀਸ ਵੱਲੋਂ ਉਨ੍ਹਾਂ ’ਤੇ ਲਾਏ ਗਏ ਐਨਐਸਏ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਗਈ ਹੈ। ਉਸ ਨੇ ਆਪਣੇ ਖਿਲਾਫ NSA ਦੀ ਕਾਰਵਾਈ ਨੂੰ ਗੈਰ-ਕਾਨੂੰਨੀ ਕਰਾਰ ਦਿੱਤਾ ਹੈ। ਇਸ 'ਤੇ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਆਪਣਾ ਜਵਾਬ ਦਾਇਰ ਕਰਨਾ ਹੋਵੇਗਾ। ਕੇਂਦਰ ਅਤੇ ਪੰਜਾਬ ਸਰਕਾਰਾਂ ਨੂੰ ਜਵਾਬ ਦੇਣਾ ਪਵੇਗਾਇਸ ਤੋਂ ਪਹਿਲਾਂ ਪਟੀਸ਼ਨਰ ਗੁਰਿੰਦਰ ਔਜਲਾ ਵੱਲੋਂ ਦਾਇਰ ਪਟੀਸ਼ਨ ’ਤੇ ਹਾਈ ਕੋਰਟ ਨੇ ਕੇਂਦਰ ਅਤੇ ਪੰਜਾਬ ਸਰਕਾਰਾਂ ਨੂੰ ਨੋਟਿਸ ਜਾਰੀ ਕਰਕੇ ਜਵਾਬ ਦਾਖ਼ਲ ਕਰਨ ਦੇ ਹੁਕਮ ਦਿੱਤੇ ਸਨ। ਔਜਲਾ ਨੇ ਕਿਹਾ ਕਿ ਸਰਕਾਰ ਵੱਲੋਂ ਅੰਮ੍ਰਿਤਪਾਲ ਨੂੰ ਗ੍ਰਿਫਤਾਰ ਕਰਨ ਲਈ ਛਾਪੇਮਾਰੀ ਕੀਤੀ ਗਈ ਹੈ। ਪਰ ਉਹ ਵੀ ਇਸ ਮੁਹਿੰਮ ਤਹਿਤ ਫੜਿਆ ਗਿਆ। ਗੁਰਿੰਦਰ ਸਿੰਘ ਔਜਲਾ ਤੋਂ ਇਲਾਵਾ ਪ੍ਰਧਾਨ ਬਾਜੇਕੇ, ਗੁਰਮੀਤ ਸਿੰਘ ਬੁੱਕਣਵਾਲਾ, ਕੁਲਵੰਤ ਸਿੰਘ ਰਾਏਕੇ ਅਤੇ ਬਸੰਤ ਸਿੰਘ ਨੇ ਵੀ ਇਸ ਕਾਰਵਾਈ ਨੂੰ ਗੈਰ-ਕਾਨੂੰਨੀ ਦੱਸਦਿਆਂ ਪਟੀਸ਼ਨ ਦਾਇਰ ਕੀਤੀ ਹੈ। ਦਾਇਰ ਪਟੀਸ਼ਨ 'ਚ ਇਹ ਦਿੱਤੀ ਦਲੀਲ ਦਾਇਰ ਪਟੀਸ਼ਨ ਵਿੱਚ ਔਜਲਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰਨ ਲਈ ਮੁਹਿੰਮ ਚਲਾਈ ਗਈ ਸੀ। ਫਿਰ ਉਸ ਦੇ ਸਾਥੀਆਂ 'ਤੇ ਸ਼ਿਕੰਜਾ ਕੱਸਿਆ ਗਿਆ ਪਰ ਉਸ ਨੂੰ ਵੀ ਨਿਸ਼ਾਨਾ ਬਣਾਇਆ ਗਿਆ। ਇੱਥੋਂ ਤੱਕ ਕਿ ਉਸ ਦੇ ਖਿਲਾਫ ਰਾਸ਼ਟਰੀ ਸੁਰੱਖਿਆ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਹਾਈਕੋਰਟ ਨੇ ਪਟੀਸ਼ਨ ਨੂੰ ਗੈਰ ਕਾਨੂੰਨੀ ਦੱਸਿਆ ਗੁਰਿੰਦਰ ਔਜਲਾ ਨੇ ਦੱਸਿਆ ਕਿ ਇਸ ਕਾਰਵਾਈ ਤੋਂ ਬਾਅਦ ਉਸ ਨੂੰ ਗ੍ਰਿਫ਼ਤਾਰ ਕਰਕੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ। ਪਟੀਸ਼ਨਰ ਨੇ ਕਿਹਾ ਕਿ ਇਹ ਕਾਰਵਾਈ ਨਿਰਧਾਰਿਤ ਕਾਨੂੰਨੀ ਪ੍ਰਕਿਰਿਆ ਅਨੁਸਾਰ ਉਸ ਵਿਰੁੱਧ ਨਹੀਂ ਕੀਤੀ ਗਈ।...
ਪਟਿਆਲਾ: ਪੰਜਾਬੀ ਯੂਨੀਵਰਸਿਟੀ ਵਿਚ ਇਕ ਵਿਦਿਆਰਥਣ ਦੀ ਮੌਤ ਮਗਰੋਂ ਪ੍ਰੋ. ਸੁਰਜੀਤ ਸਿੰਘ ’ਤੇ ਉਸਨੂੰ ਤੰਗ ਪ੍ਰੇਸ਼ਾਨ ਕਰਨ ਦੇ ਇਲਜ਼ਾਮ ਲਾ ਕੇ ਪ੍ਰੋਫੈਸਰ ਨਾਲ ਕੁੱਟਮਾਰ ਕਰਨ ਦੇ ਮਾਮਲੇ ਵਿਚ 13 ਵਿਦਿਆਰਥੀਆਂ ਖਿਲਾਫ ਕੇਸ ਦਰਜ ਕੀਤਾ ਗਿਆ ਹੈ। ਅਰਬਨ ਅਸਟੇਟ ਥਾਣੇ ਦੇ ਐਸ ਐਚ ਓ ਅਮਨਦੀਪ ਸਿੰਘ ਬਰਾੜ ਨੇ ਦੱਸਿਆ ਕਿ 13 ਵਿਚੋਂ 3 ਵਿਦਿਆਰਥੀਆਂ ਦੀ ਪਛਾਣ ਹੋ ਚੁੱਕੀ ਹੈ ਜਦੋਂ ਕਿ 10 ਦੀ ਪਛਾਣ ਕਰਨੀ ਬਾਕੀ ਹੈ। ਵਿਦਿਆਰਥੀਆਂ ਨੇ ਪ੍ਰੋਫੈਸਰ ਖਿਲਾਫ਼ ਵੀਸੀ ਕੋਲ ਕੀਤੀ ਸ਼ਿਕਾਇਤ ਇਸ ਦੌਰਾਨ ਵਿਦਿਆਰਥੀਆਂ ਨੇ ਪ੍ਰੋਫੈਸਰ ਖਿਲਾਫ ਵਾਈਸ ਚਾਂਸਲਰ ਨੂੰ ਸ਼ਿਕਾਇਤ ਦਿੱਤੀ ਹੈ ਜਿਸ ਵਿਚ ਦੋਸ਼ ਲਾਇਆ ਹੈ ਕਿ ਪ੍ਰੋਫੈਸਰ ਕਲਾਸ ਵਿਚ ਵਿਦਿਆਰਥੀ ਨਾਲ ਇਤਰਾਜ਼ਯੋਗ ਤੇ ਭੱਦੀ ਸ਼ਬਦਾਵਲੀ ਵਰਤਦਾ ਹੈ। ਵਿਦਿਆਰਥੀਆਂ ਨੇ ਕਈ ਹੋਰ ਗੰਭੀਰ ਇਲਜ਼ਾਮ ਵੀ ਲਗਾਏ ਹਨ। ਵੀਸੀ ਨੇ ਜਾਂਚ ਕਰਦਾ ਦਿੱਤਾ ਭਰੋਸਾ ਵਾਈਸ ਚਾਂਸਲਰ ਪ੍ਰੋ. ਅਰਵਿੰਦ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਉਹਨਾਂ ਨੂੰ ਵਿਦਿਆਰਥੀਆਂ ਤੋਂ ਸ਼ਿਕਾਇਤਾਂ ਮਿਲੀਆਂ ਹਨ ਤੇ ਇਕ ਸੇਵਾ ਮੁਕਤ ਜੱਜ ਮਾਮਲੇ ਦੀ ਜਾਂਚ ਕਰੇਗਾ। ਉਨ੍ਹਾਂ ਨੇ ਕਿਹਾ ਹੈ ਕਿ ਇਸ ਮਾਮਲੇ ਦੀ ਨਿਰਪੱਖ ਜਾਂਚ ਹੋਵੇਗੀ ਅਤੇ ਜੋ ਵੀ ਦੋਸ਼ੀ ਪਾਇਆ ਗਿਆ ਉਸ ਖਿਲਾਫ਼ ਕਾਰਵਾਈ ਕੀਤੀ ਜਾਵੇਗੀ। ਮ੍ਰਿਤਕ ਦੇ ਪਿਤਾ ਨੇ ਦਾਇਰ ਕੀਤੀ ਪੁਲਿਸ ਕੋਲ ਸ਼ਿਕਾਇਤਮ੍ਰਿਤਕ ਲੜਕੀ ਦੇ ਪਿਤਾ ਨੇ ਪ੍ਰੋਫੈਸਰ ਖਿਲਾਫ ਪੁਲਿਸ ਨੂੰ ਸ਼ਿਕਾਇਤ ਦਿੱਤੀ ਹੈ। ਆਪਣੀ ਸ਼ਿਕਾਇਤ ਵਿਚ ਲੜਕੀ ਦੇ ਪਿਤਾ ਨੇ ਕਿਹਾ ਕਿ ਪ੍ਰੋਫੈਸਰ ਉਹਨਾਂ ਦੀ ਕੁੜੀ ਨੂੰ ਮਾਨਸਿਕ ਤੌਰ ’ਤੇ ਤੰਗ ਪ੍ਰੇਸ਼ਾਨ ਕਰਦਾ ਸੀ। ਲੜਕੀ ਦੇ ਪਿਤਾ ਦਾ ਕਹਿਣਾ ਹੈ ਕਿ ਅਸੀਂ ਪ੍ਰਸ਼ਾਸ਼ਨ ਤੋਂ ਇਨਸਾਫ਼ ਦੀ ਮੰਗ ਕਰਦੇ ਹਾਂ। ਕੀ ਹੈ ਪੂਰਾ ਮਾਮਲਾ ਬਠਿੰਡਾ ਦੀ ਰਹਿਣ ਵਾਲੀ 'ਵਰਸਿਟੀ ਦੀ ਵਿਦਿਆਰਥਣ ਦੀ ਘਰ ਵਿੱਚ ਮੌਤ ਹੋਣ ਮਗਰੋਂ ਵਿਦਿਆਰਥੀ ਜਥੇਬੰਦੀਆਂ ਵੱਲੋਂ ਪ੍ਰੋਫੈਸਰ ’ਤੇ ਪਰੇਸ਼ਾਨ ਕਰਨ ਦੇ ਇਲਜ਼ਾਮ ਲਗਾਉਂਦੇ ਹੋਏ ਮੋਰਚਾ ਖੋਲ੍ਹ ਦਿੱਤਾ ਹੈ। ਦੁਪਹਿਰ ਸਮੇਂ ਪ੍ਰੋਫੈਸਰ ਵਿਦਿਆਰਥੀਆਂ ਵਿਚਾਲੇ ਪੁੱਜੇ ਤਾਂ ਮਾਹੌਲ ਇਕਦਮ ਭਖ ਗਿਆ ਤੇ ਰੋਹ ਵਿੱਚ ਆਏ ਵਿਦਿਆਰਥੀਆਂ ਨੇ ਪ੍ਰੋਫੈਸਰ ਨਾਲ ਖਿੱਚ-ਧੂਹ ਵੀ ਕੀਤੀ। ਸੁਰੱਖਿਆ ਮੁਲਾਜ਼ਮਾਂ ਵੱਲੋਂ ਕਿਸੇ ਤਰ੍ਹਾਂ ਨਾਲ ਪ੍ਰੋਫੈਸਰ ਨੂੰ ਬਾਹਰ ਲਿਆਂਦਾ ਗਿਆ। ਯੂਨੀਵਰਸਿਟੀ ਵਿੱਚ ਇਸ ਦੌਰਾਨ ਮਾਹੌਲ ਕਾਫੀ ਤਣਾਅਪੂਰਨ ਹੋ ਗਿਆ।
ਨਵੀਂ ਦਿੱਲੀ: ਭਾਰਤ ਸਰਕਾਰ ਵੱਲੋਂ IRS ਰਾਹੁਲ ਨਵੀਨ ਨੂੰ ED ਦਾ ਨਵਾਂ ਡਾਇਰੈਕਟਰ ਨਿਯੁਕਤ ਕੀਤਾ ਗਿਆ। ਉਨ੍ਹਾਂ ਦੀ ਨਿਯੁਕਤੀ ਸਾਬਕਾ ਨਿਰਦੇਸ਼ਕ ਸੰਜੇ ਕੁਮਾਰ ਮਿਸ਼ਰਾ ਦਾ ਕਾਰਜਕਾਲ ਪੂਰਾ ਹੋਣ ਤੋਂ ਬਾਅਦ ਕੀਤੀ ਗਈ ਹੈ। ਸਰਕਾਰ ਦੁਆਰਾ ਜਾਰੀ ਨੋਟੀਫਿਕੇਸ਼ਨ ਦੇ ਅਨੁਸਾਰ, ਮਿਸ਼ਰਾ, ਜੋ 1984 ਬੈਚ ਦੇ ਆਈਆਰਐਸ ਅਧਿਕਾਰੀ ਹਨ, ਨੂੰ 18 ਨਵੰਬਰ, 2023 ਤੱਕ ਇਸ ਅਹੁਦੇ 'ਤੇ ਰਹਿਣਾ ਸੀ। ਰਾਸ਼ਟਰਪਤੀ ਨੇ 15 ਸਤੰਬਰ 2023 ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਦੇ ਡਾਇਰੈਕਟਰ ਵਜੋਂ ਸੰਜੇ ਕੁਮਾਰ ਮਿਸ਼ਰਾ ਦਾ ਕਾਰਜਕਾਲ ਖਤਮ ਕਰ ਦਿੱਤਾ। ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ, ਰਾਹੁਲ ਨਵੀਨ, 1993 ਬੈਚ ਦੇ ਆਈਆਰਐਸ ਅਧਿਕਾਰੀ, ਨਿਯਮਤ ਡਾਇਰੈਕਟਰ (ਈਡੀ) ਦੀ ਨਿਯੁਕਤੀ ਜਾਂ ਅਗਲੇ ਹੁਕਮ ਜਾਰੀ ਹੋਣ ਤੱਕ ਇਹ ਜ਼ਿੰਮੇਵਾਰੀ ਸੰਭਾਲਣਗੇ। ਨਵੀਨ ਰਾਹੁਲ ਇਸ ਸਮੇਂ ਈਡੀ ਵਿੱਚ ਵਿਸ਼ੇਸ਼ ਨਿਰਦੇਸ਼ਕ ਹਨ। ਸਰਕਾਰ ਦੇ ਇਸ ਫੈਸਲੇ ਦਾ ਕਾਰਨ ਸੁਪਰੀਮ ਕੋਰਟ ਦੇ ਹੁਕਮਾਂ ਨੂੰ ਦੱਸਿਆ ਜਾ ਰਿਹਾ ਹੈ। ਜੁਲਾਈ 'ਚ ਅਦਾਲਤ ਨੇ ਸੰਜੇ ਕੁਮਾਰ ਮਿਸ਼ਰਾ ਦਾ ਕਾਰਜਕਾਲ 15 ਸਤੰਬਰ ਤੱਕ ਵਧਾਉਣ ਦੀ ਇਜਾਜ਼ਤ ਦਿੰਦੇ ਹੋਏ ਸਪੱਸ਼ਟ ਕੀਤਾ ਸੀ ਕਿ ਇਸ ਮਿਆਦ ਤੋਂ ਬਾਅਦ ਉਨ੍ਹਾਂ ਦਾ ਕਾਰਜਕਾਲ ਕਿਸੇ ਵੀ ਹਾਲਤ 'ਚ ਨਹੀਂ ਵਧਾਇਆ ਜਾਵੇਗਾ।
ਲਖਨਊ : ਲਖਨਊ 'ਚ ਸ਼ਨੀਵਾਰ ਨੂੰ ਇਕ ਵੱਡਾ ਹਾਦਸਾ ਵਾਪਰ ਗਿਆ। ਮਿਲੀ ਜਾਣਕਾਰੀ ਅਨੁਸਾਰ ਇੱਕ ਘਰ ਦੀ ਛੱਤ ਡਿੱਗਣ ਨਾਲ ਪੰਜ ਲੋਕਾਂ ਦੀ ਦਰਦਨਾਕ ਮੌਤ ਹੋ ਗਈ। ਇਹ ਹਾਦਸਾ ਆਲਮਬਾਗ ਦੀ ਰੇਲਵੇ ਕਲੋਨੀ ਵਿੱਚ ਵਾਪਰਿਆ। ਦੱਸਿਆ ਜਾ ਰਿਹਾ ਹੈ ਕਿ ਰੇਲਵੇ ਕਲੋਨੀ ਸਥਿਤ ਮਕਾਨ ਦੀ ਛੱਤ ਡਿੱਗਣ ਕਾਰਨ ਇੱਕੋ ਪਰਿਵਾਰ ਦੇ 5 ਲੋਕਾਂ ਦੀ ਮੌਤ ਹੋ ਗਈ ਹੈ। ਇਸ ਹਾਦਸੇ ਵਿੱਚ ਪਤੀ-ਪਤਨੀ ਸਮੇਤ ਇੱਕੋ ਪਰਿਵਾਰ ਦੇ ਤਿੰਨ ਬੱਚਿਆਂ ਦੀ ਮੌਤ ਹੋ ਗਈ ਹੈ।
ਲੁਧਿਆਣਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ ਉਦਯੋਗਿਕ ਗਤੀਵਿਧੀਆਂ ਨੂੰ ਹੋਰ ਉਤਸ਼ਾਹਤ ਕਰਨ ਲਈ ਆਉਂਦੇ ਦਿਨਾਂ ਵਿੱਚ ਉਦਯੋਗਿਕ ਫੋਕਲ ਪੁਆਇੰਟਾਂ ਅਤੇ ਸਨਅਤੀ ਜ਼ੋਨਾਂ ਦੀ ਕਾਇਆਕਲਪ ਕਰਨ ਦਾ ਐਲਾਨ ਕੀਤਾ ਹੈ। ਅੱਜ ਇੱਥੇ ‘ਸਰਕਾਰ-ਸਨਅਤਕਾਰ ਮਿਲਣੀ’ ਵਿੱਚ ਇਕੱਤਰ ਹੋਏ ਸਨਅਤਕਾਰਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਫੋਕਲ ਪੁਆਇੰਟਾਂ ਅਤੇ ਸਨਅਤੀ ਜ਼ੋਨਾਂ ਦੀ ਹਾਲਤ ਬਹੁਤ ਮਾੜੀ ਹੈ ਜਿਸ ਨਾਲ ਉਦਯੋਗ ਦੇ ਵਿਕਾਸ ਵਿੱਚ ਰੁਕਾਵਟ ਪੈਦਾ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਆਉਂਦੇ ਦਿਨਾਂ ਵਿੱਚ ਇਨ੍ਹਾਂ ਫੋਕਲ ਪੁਆਇੰਟਾਂ ਅਤੇ ਸਨਅਤੀ ਜ਼ੋਨਾਂ ਦੇ ਵਿਆਪਕ ਵਿਕਾਸ ਨਾਲ ਇਹ ਸਮੱਸਿਆ ਛੇਤੀ ਹੀ ਦੂਰ ਹੋ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨੇਕ ਕਾਰਜ ਲਈ ਵਿਸਥਾਰਤ ਰੂਪ-ਰੇਖਾ ਤਿਆਰ ਕੀਤੀ ਗਈ ਹੈ ਤਾਂ ਕਿ ਉਦਯੋਗਪਤੀਆਂ ਨੂੰ ਸਹੂਲਤ ਦੇਣ ਦੇ ਨਾਲ-ਨਾਲ ਫੋਕਲ ਪੁਆਇੰਟਾਂ ਦਾ ਮੁਹਾਂਦਰਾ ਬਦਲਿਆ ਜਾ ਸਕੇ। ਮੁੱਖ ਮੰਤਰੀ ਨੇ ਲੇਬਰ ਕਾਲੋਨੀਆਂ ਵਿੱਚ ਰਹਿ ਰਹੇ ਲੋਕਾਂ ਨੂੰ ਬਿਜਲੀ ਮੀਟਰ ਅਤੇ ਹੋਰ ਬੁਨਿਆਦੀ ਸਹੂਲਤਾਂ ਦੇਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਕਾਲੋਨੀਆਂ ਵਿੱਚ ਕਿਰਤੀ ਵਰਗ ਅਤੇ ਹੋਰ ਲੋਕ ਰਹਿੰਦੇ ਹਨ ਜਿਨ੍ਹਾਂ ਨੂੰ ਇਹ ਮੀਟਰ ਅਤੇ ਹੋਰ ਸਹੂਲਤਾਂ ਦਿੱਤੀਆਂ ਜਾਣਗੀਆਂ ਤਾਂ ਕਿ ਉਹ ਆਪਣਾ ਜੀਵਨ ਆਰਾਮਦਾਇਕ ਢੰਗ ਨਾਲ ਬਤੀਤ ਕਰ ਸਕਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬੁਨਿਆਦੀ ਸਹੂਲਤਾਂ ਹਰੇਕ ਵਿਅਕਤੀ ਦਾ ਹੱਕ ਹੈ ਅਤੇ ਸੂਬਾ ਸਰਕਾਰ ਇਸ ਨੂੰ ਯਕੀਨੀ ਬਣਾਏਗੀ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਕਿਸੇ ਵੀ ਇਮਾਰਤ ਦੀ ਉਸਾਰੀ ਲਈ ਇਛੁੱਕ ਉਦਯੋਗਪਤੀਆਂ ਨੂੰ ਵੱਡੀ ਰਾਹਤ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਸਨਅਤਕਾਰ ਨੇ ਬੇਸਮੈਂਟ ਲਈ ਖੁਦਾਈ ਕਰਨੀ ਹੈ ਤਾਂ ਉਸ ਲਈ ਇਨਵੈਸਟ ਪੰਜਾਬ ਦੇ ਪੋਰਟਲ ਉਤੇ ਅਪਲਾਈ ਕਰਨਾ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਖੁਦਾਈ ਲਈ 72 ਘੰਟਿਆਂ ਵਿੱਚ ਪ੍ਰਵਾਨਗੀ ਦਿੱਤੀ ਜਾਵੇਗੀ ਅਤੇ ਜੇਕਰ ਇਸ ਸਮੇਂ ਵਿੱਚ ਪ੍ਰਵਾਨਗੀ ਨਹੀਂ ਮਿਲਦੀ ਤਾਂ ਇਸ ਨੂੰ ਪ੍ਰਵਾਨ ਹੀ ਸਮਝਿਆ ਜਾਵੇਗਾ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਰਿਹਾਇਸ਼ੀ ਇਲਾਕਿਆਂ ਤੋਂ ਸ਼ਿਫਟ ਹੋਣ ਲਈ ਲੁਧਿਆਣਾ ਦੀ ਸਨਅਤ ਨੂੰ ਤਿੰਨ ਵਰ੍ਹਿਆਂ ਦੀ ਮੋਹਲਤ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਆਉਂਦੇ ਸਮੇਂ ਵਿੱਚ ਅਜਿਹੇ ਇਲਾਕਿਆਂ ਦੀ ਸਥਿਤੀ ਬਾਰੇ ਫੈਸਲਾ ਲੈਣ ਲਈ ਕਮੇਟੀ ਦਾ ਗਠਨ ਕਰੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਲੁਧਿਆਣਾ ਵਿੱਚ ਉਦਯੋਗ ਦੀ ਤਰੱਕੀ ਲਈ ਵਚਨਬੱਧ ਹੈ ਜਿਸ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਉਦਯੋਗ ਨੂੰ ਸੁਖਾਵਾਂ ਮਾਹੌਲ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਉਦਯੋਗ ਉਦੋਂ ਹੀ ਵਿਕਾਸ ਕਰਦਾ ਹੈ, ਜਦੋਂ ਉਨ੍ਹਾਂ ਦਾ ਭਰੋਸਾ ਸਰਕਾਰ ਦੀਆਂ ਨੀਤੀਆਂ ਅਤੇ ਅਮਨ-ਕਾਨੂੰਨ ਦੀ ਵਿਵਸਥਾ ਵਿੱਚ ਹੋਵੇ ਅਤੇ ਸੂਬਾ ਸਰਕਾਰ ਸਨਅਤਕਾਰਾਂ ਲਈ ਦਿਨ-ਰਾਤ ਕੰਮ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਨੂੰ ਉਦਯੋਗਿਕ ਸੈਕਟਰ ਵਿੱਚ ਪੰਜਾਬ ਦਾ ਅੱਵਲ ਸੂਬਾ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਉਦਯੋਗਪਤੀਆਂ ਦੇ ਸਲਾਹ-ਮਸ਼ਵਰੇ ਨਾਲ ਸੂਬੇ ਵਿੱਚ ਨਵੀਂ ਉਦਯੋਗਿਕ ਨੀਤੀ ਲਾਗੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਉਦਯੋਗਾਂ ਨੂੰ ਇਸ ਦੀ ਵਰਤੋਂ ਕਰਨੀ ਚਾਹੀਦੀ ਹੈ ਅਤੇ ਭਵਿੱਖ ਵਿੱਚ ਲੋੜ ਪੈਣ ‘ਤੇ ਇਸ ਵਿੱਚ ਢੁਕਵੀਂ ਸੋਧ ਕੀਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਇਹ ਮਿਲਣੀਆਂ ਜਾਰੀ ਰਹਿਣਗੀਆਂ। ਮੁੱਖ ਮੰਤਰੀ ਨੇ ਕਿਹਾ ਕਿ ਲੁਧਿਆਣਾ ਤੋਂ ਹਿੰਡਨ ਲਈ ਉਡਾਣਾਂ ਪਹਿਲਾਂ ਹੀ ਸ਼ੁਰੂ ਕੀਤੀਆਂ ਜਾ ਚੁੱਕੀਆਂ ਹਨ ਅਤੇ ਹੁਣ ਸ਼ਹਿਰ ਨੂੰ ਦਿੱਲੀ ਨਾਲ ਜੋੜਨ ਲਈ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਫਿਲਹਾਲ ਦਿੱਲੀ ਲਈ ਨਵੀਆਂ ਉਡਾਣਾਂ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ ਹੈ ਪਰ ਫਿਰ ਵੀ ਸੂਬਾ ਸਰਕਾਰ ਇਸ ਮੁੱਦੇ ਨੂੰ ਕੇਂਦਰ ਸਰਕਾਰ ਕੋਲ ਉਠਾਏਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਦਯੋਗਾਂ ਨੂੰ ਸਹੂਲਤ ਪ੍ਰਦਾਨ ਕਰਨ ਲਈ ਇਸ ਨੇਕ ਕਾਰਜ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਪਹਿਲੀ ਵਾਰ ਸੂਬਾ ਸਰਕਾਰ ਵੱਲੋਂ ਵਪਾਰੀਆਂ ਅਤੇ ਉਦਯੋਗਪਤੀਆਂ ਦੀ ਸਹੂਲਤ ਲਈ ਇਹ ਮਿਲਣੀਆਂ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਵੱਡੇ ਸਮਾਗਮ ਸਿਰਫ਼ ਫੋਟੋ ਖਿਚਵਾਉਣ ਲ਼ਈ ਹੀ ਕਰਵਾਏ ਜਾਂਦੇ ਸਨ ਅਤੇ ਇਨ੍ਹਾਂ ਦਾ ਉਦਯੋਗਾਂ ਜਾਂ ਸੂਬੇ ਨੂੰ ਕੋਈ ਲਾਭ ਨਹੀਂ ਮਿਲਦਾ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਸ ਰੁਝਾਨ ਨੂੰ ਬਦਲ ਦਿੱਤਾ ਹੈ ਅਤੇ ਹੁਣ ਮੀਟਿੰਗਾਂ ਦਾ ਉਦੇਸ਼ ਉਦਯੋਗਪਤੀਆਂ ਨੂੰ ਲਾਭ ਪਹੁੰਚਾਉਣਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਦਯੋਗਿਕ ਖੇਤਰ ਵਿੱਚ ਸੂਬੇ ਦਾ ਸਥਾਨਕ ਪੱਧਰ 'ਤੇ ਕਿਸੇ ਹੋਰ ਸੂਬੇ ਨਾਲ ਕੋਈ ਮੁਕਾਬਲਾ ਨਹੀਂ ਹੈ। ਉਨ੍ਹਾਂ ਕਿਹਾ ਕਿ ਸੂਬੇ ਦਾ ਉਦੇਸ਼ ਹੁਣ ਚੀਨ ਨਾਲ ਮੁਕਾਬਲਾ ਕਰਕੇ ਉਸ ਨੂੰ ਉਦਯੋਗਿਕ ਖੇਤਰ 'ਚ ਪਛਾੜਣਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪ੍ਰਗਤੀਸ਼ੀਲ ਅਤੇ ਮਿਹਨਤੀ ਉਦਯੋਗਪਤੀਆਂ ਦੇ ਸਹਿਯੋਗ ਨਾਲ ਹੀ ਸੰਭਵ ਹੋ ਸਕੇਗਾ। ਵਿਰੋਧੀ ਪਾਰਟੀਆਂ ਨੂੰ ਕਰੜੇ ਹੱਥੀਂ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਿਹੜੇ ਲੋਕ ਆਪਣੀ ਸੱਤਾ ਦੌਰਾਨ ਮਹਿਲਨੁਮਾ ਘਰਾਂ 'ਚ ਰਹਿ ਰਹੇ ਸਨ, ਉਨ੍ਹਾਂ ਨੂੰ ਲੋਕਾਂ ਨੇ ਸੂਬੇ ਦੇ ਸਿਆਸੀ ਅਖਾੜੇ ਤੋਂ ਬਾਹਰ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਨੇ ਇੱਕ ਨਵੇਂ ਯੁੱਗ ਦੀ ਸਵੇਰ ਵੇਖੀ ਹੈ ਕਿਉਂਕਿ ਅਜੇਤੂ ਮੰਨੇ ਜਾਂਦੇ ਇਨ੍ਹਾਂ ਆਗੂਆਂ ਨੂੰ ਲੋਕਾਂ ਨੇ ਸੱਤਾ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਕਾਰਨ ਪੰਜਾਬ ਵਿੱਚ ਬਦਲਾਅ ਦੇਖਣ ਨੂੰ ਮਿਲਿਆ ਹੈ ਅਤੇ ਪਹਿਲੀ ਵਾਰ ਸ਼ਾਸਨ ਪ੍ਰਣਾਲੀ ਵਿੱਚ ਲੋਕ ਕੇਂਦਰਿਤ ਫੈਸਲਿਆਂ ਨੂੰ ਤਰਜੀਹ ਦਿੱਤੀ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਲੋਕ ਸਫ਼ਲ ਹੋਣ ਤੋਂ ਡਰਦੇ ਸਨ ਕਿਉਂਕਿ ਨੇਤਾ ਉਨ੍ਹਾਂ ਦੇ ਕੰਮਕਾਰ ਵਿੱਚ ਆਪਣਾ ਹਿੱਸਾ ਪਾ ਲੈਂਦੇ ਸਨ।। ਉਨ੍ਹਾਂ ਕਿਹਾ ਕਿ ਇਨ੍ਹਾਂ ਲੀਡਰਾਂ ਨੇ ਜਨਤਾ ਨੂੰ ਖਾਸ ਕਰਕੇ ਸਫਲ ਉਦਯੋਗਪਤੀਆਂ ਨੂੰ ਲੁੱਟਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸੂਬਾ ਸਰਕਾਰਾਂ ਵੱਲੋਂ ਉਦਯੋਗਪਤੀਆਂ 'ਤੇ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਾਈਆਂ ਗਈਆਂ ਸਨ ਅਤੇ ਫਿਰ ਉਨ੍ਹਾਂ ਨੂੰ ਬਾਅਦ ਵਿੱਚ ਚੋਰ ਤੱਕ ਵੀ ਕਿਹਾ ਗਿਆ। ਮੁੱਖ ਮੰਤਰੀ ਨੇ ਕਿਹਾ ਕਿ ਹੁਣ ਸੂਬੇ ਵਿੱਚ ਅਸਲ ਮਾਅਨਿਆਂ ਵਿੱਚ ਸਿੰਗਲ ਵਿੰਡੋ ਸਿਸਟਮ ਵਾਲੀ ਉਦਯੋਗ ਪੱਖੀ ਸਰਕਾਰ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵਿੱਚ ਇਹ ਸਿਸਟਮ ਮਹਿਜ਼ ਇੱਕ ਧੋਖਾ ਸੀ ਕਿਉਂਕਿ ਕਿਸੇ ਨੇ ਵੀ ਇਸ ਦੀ ਅਸਲ ਅਰਥਾਂ ਵਿੱਚ ਵਰਤੋਂ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਪਹਿਲਾਂ ਸਮਝੌਤਿਆਂ 'ਤੇ ਪਰਿਵਾਰਾਂ ਨਾਲ ਦਸਤਖਤ ਕੀਤੇ ਜਾਂਦੇ ਸਨ ਪਰ ਹੁਣ ਸੂਬੇ ਅਤੇ ਇੱਥੋਂ ਦੇ ਲੋਕਾਂ ਨਾਲ ਕੀਤੇ ਜਾਂਦੇ ਹਨ।...
ਚੰਡੀਗੜ੍ਹ: ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਵਿਭਾਗ ਵੱਲੋਂ ਸੂਬੇ ਦੇ ਸਾਰੇ ਭਾਈਵਾਲ ਵਿਭਾਗਾਂ ਕੋਲੋਂ ਸਟੇਟ ਐਨਰਜੀ ਐਫੀਸ਼ੈਂਸੀ ਐਕਸ਼ਨ ਪਲਾਨ (ਐਸ.ਈ.ਈ.ਏ.ਪੀ.) ਬਾਰੇ ਇੱਕ ਹਫ਼ਤੇ ਦੇ ਅੰਦਰ-ਅੰਦਰ ਸੁਝਾਵਾਂ ਦੀ ਮੰਗ ਕੀਤੀ ਗਈ ਹੈ।ਪੇਡਾ ਆਡੀਟੋਰੀਅਮ ਵਿਖੇ ਬਿਊਰੋ ਆਫ਼ ਐਨਰਜੀ ਐਫੀਸ਼ੈਂਸੀ (ਬੀ.ਈ.ਈ.) ਅਤੇ ਐਸੋਸੀਏਟਿਡ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਆਫ਼ ਇੰਡੀਆ (ਐਸੋਚੈਮ) ਦੇ ਸਹਿਯੋਗ ਨਾਲ ਪੇਡਾ ਵੱਲੋਂ ਐਸ.ਈ.ਈ.ਏ.ਪੀ. ਬਾਰੇ ਕਰਵਾਈ ਹਾਫ਼ ਡੇਅ ਸਟੇਕਹੋਲਡਜ਼ ਵਰਕਸ਼ਾਪ ਨੂੰ ਸੰਬੋਧਨ ਕਰਦਿਆਂ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਦੇ ਸੀ.ਈ.ਓ. ਡਾ. ਅਮਰਪਾਲ ਸਿੰਘ ਨੇ ਸਾਰੇ ਵਿਭਾਗਾਂ ਨੂੰ ਜਲਦ ਤੋਂ ਜਲਦ ਆਪਣੇ ਸੁਝਾਅ ਦੇਣ ਦੀ ਅਪੀਲ ਕੀਤੀ।ਸੀ.ਈ.ਓ. ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਇਮਾਰਤਾਂ, ਉਦਯੋਗਾਂ, ਨਗਰ ਪਾਲਿਕਾਵਾਂ, ਖੇਤੀਬਾੜੀ, ਟਰਾਂਸਪੋਰਟ ਅਤੇ ਹੋਰ ਖੇਤਰਾਂ ਵਿੱਚ ਊਰਜਾ ਕੁਸ਼ਲਤਾ ਨੂੰ ਉਤਸ਼ਾਹਿਤ ਕਰਨ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਸਬੰਧੀ ਤਿਆਰ ਕੀਤੀ ਗਈ ਕਾਰਜ ਯੋਜਨਾ ਊਰਜਾ ਕੁਸ਼ਲਤਾ ਲਈ ਲਾਭਦਾਇਕ ਸਿੱਧ ਹੋਣ ਦੇ ਨਾਲ ਨਾਲ ਕਾਰਬਨ ਦੇ ਨਿਕਾਸ ਨੂੰ ਘਟਾਉਣ ਵਿੱਚ ਵੀ ਮਦਦ ਕਰੇਗੀ। ਉਨ੍ਹਾਂ ਨੇ ਪ੍ਰਭਾਵਸ਼ਾਲੀ ਕਾਰਜ ਯੋਜਨਾ ਤਿਆਰ ਕਰਨ ਵਾਸਤੇ ਵੱਖ-ਵੱਖ ਭਾਈਵਾਲਾਂ ਤੋਂ ਸੁਝਾਅ ਲੈਣ ਦੀ ਲੋੜ 'ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਸਾਰੇ ਭਾਈਵਾਲਾਂ ਨੂੰ ਊਰਜਾ ਕੁਸ਼ਲਤਾ ਦੇ ਉਪਾਅ ਲਾਗੂ ਕਰਨ ਦੀ ਅਪੀਲ ਕੀਤੀ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਇਨ੍ਹਾਂ ਤੋਂ ਲਾਭ ਲੈ ਸਕਣ।ਸਾਰੇ ਭਾਗੀਦਾਰਾਂ ਦਾ ਸਵਾਗਤ ਕਰਦਿਆਂ ਪੇਡਾ ਦੇ ਡਾਇਰੈਕਟਰ ਐਮ.ਪੀ. ਸਿੰਘ ਨੇ ਸਟੇਟ ਐਨਰਜੀ ਐਫੀਸ਼ੈਂਸੀ ਐਕਸ਼ਨ ਪਲਾਨ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਸਾਰੇ ਵਿਭਾਗਾਂ ਦਾ ਉਦੇਸ਼ ਭਾਰਤ ਦੇ ਆਰਥਿਕ ਖੇਤਰ ਵਿੱਚੋਂ ਕਾਰਬਨ ਦੇ ਨਿਕਾਸ ਨੂੰ ਸਾਲ 2030 ਤੱਕ 45 ਫ਼ੀਸਦ ਤੋਂ ਘੱਟ ਕਰਨਾ ਹੈ।ਐਸੋਚੈਮ ਦੇ ਖੇਤਰੀ ਡਾਇਰੈਕਟਰ ਰਵਿੰਦਰ ਚਾਂਦਲਾ ਨੇ ਕਾਰਜ ਯੋਜਨਾ ਤਿਆਰ ਕਰਨ ਵਿੱਚ ਸਹਿਯੋਗ ਦੇਣ ਅਤੇ ਤਾਲਮੇਲ ਲਈ ਭਾਈਵਾਲ ਵਿਭਾਗਾਂ ਦਾ ਧੰਨਵਾਦ ਕੀਤਾ। ਐਸੋਚੈਮ ਦੇ ਪ੍ਰੋਜੈਕਟ ਮੈਨੇਜਰ ਕੁਸ਼ਾਗਰਾ ਜੁਨੇਜਾ ਅਤੇ ਮੋਹਿਤ ਤ੍ਰਿਪਾਠੀ ਨੇ ਇਮਾਰਤਾਂ, ਉਦਯੋਗਾਂ, ਟਰਾਂਸਪੋਰਟ ਅਤੇ ਖੇਤੀਬਾੜੀ ਵਰਗੇ ਵੱਖ-ਵੱਖ ਖੇਤਰਾਂ ਵਿੱਚ ਊਰਜਾ ਕੁਸ਼ਲਤਾ ਦੀਆਂ ਸੰਭਾਵਨਾਵਾਂ ਨੂੰ ਉਜਾਗਰ ਕਰਦਿਆਂ ਪੰਜਾਬ ਲਈ ਸਟੇਟ ਐਨਰਜੀ ਐਫੀਸ਼ੈਂਸੀ ਐਕਸ਼ਨ ਪਲਾਨ ਬਾਰੇ ਵਿਸਥਾਰਪੂਰਵਕ ਪੇਸ਼ਕਾਰੀ ਦਿੱਤੀ। ਇਸ ਦੌਰਾਨ ਭਾਈਵਾਲਾਂ ਨਾਲ ਆਵਾਜਾਈ ਖੇਤਰ ਵਿੱਚ ਤਕਨੀਕਾਂ, ਇਮਾਰਤਾਂ ਵਿੱਚ ਊਰਜਾ ਕੁਸ਼ਲਤਾ ਉਪਕਰਨ ਲਗਾਉਣ ਲਈ ਪ੍ਰੋਗਰਾਮ ਨੂੰ ਲਾਗੂ ਕਰਨ, ਇਮਾਰਤਾਂ ਲਈ ਬੀ.ਈ.ਈ. ਸਟਾਰ ਰੇਟਿੰਗਾਂ ਅਤੇ ਸ਼ੂਨਿਆ ਰੇਟਿੰਗ, ਅਤੇ ਉਦਯੋਗਾਂ, ਖੇਤੀਬਾੜੀ ਵਿੱਚ ਊਰਜਾ ਕੁਸ਼ਲਤਾ ਉਪਾਅ ਸ਼ੁਰੂ ਕਰਨ ਅਤੇ ਊਰਜਾ ਕੁਸ਼ਲਤਾ ਪ੍ਰਤੀ ਵਿਵਹਾਰਿਕ ਤਬਦੀਲੀਆਂ ਨੂੰ ਉਤਸ਼ਾਹਿਤ ਕਰਨ ਲਈ ਵਿਆਪਕ ਰਿਪੋਰਟ ਸਾਂਝੀ ਕੀਤੀ ਗਈ।ਇਸ ਵਰਕਸ਼ਾਪ ਵਿੱਚ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ, ਪਸ਼ੂ ਪਾਲਣ, ਸਿਹਤ ਤੇ ਪਰਿਵਾਰ ਭਲਾਈ, ਪੰਜਾਬ ਸਟੇਟ ਕੌਂਸਲ ਫ਼ਾਰ ਸਾਇੰਸ ਐਂਡ ਤਕਨਾਲੋਜੀ, ਜਲ ਸਪਲਾਈ ਤੇ ਸੈਨੀਟੇਸ਼ਨ, ਪੰਜਾਬ ਹੈਲਥ ਸਿਸਟਮ, ਪੀ.ਐਸ.ਪੀ.ਸੀ.ਐਲ., ਸਥਾਨਕ ਸਰਕਾਰਾਂ ਅਤੇ ਯੋਜਨਾਬੰਦੀ ਵਿਭਾਗ ਦੇ ਅਧਿਕਾਰੀਆਂ ਨੇ ਵੀ ਸ਼ਮੂਲੀਅਤ ਕੀਤੀ ਅਤੇ ਕਾਰਜ ਯੋਜਨਾ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ।
ਚੰਡੀਗੜ੍ਹ: ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਅਤੇ ਪਦਮ ਡਾ. ਸੁਰਜੀਤ ਪਾਤਰ ਵੱਲੋਂ ਮਾਧਵੀ ਕਟਾਰੀਆ ਦਾ ਕਾਵਿ ਸੰਗ੍ਰਹਿ 'ਅਣਦੇਖਤੀ ਆਂਖੇ' ਪੰਜਾਬ ਕਲਾ ਪਰਿਸ਼ਦ ਚੰਡੀਗੜ੍ਹ ਦੇ ਪੰਜਾਬ ਕਲਾ ਭਵਨ ਵਿਖੇ ਲੋਕ ਅਰਪਣ ਕੀਤਾ ਗਿਆ। ਇਸ ਮੌਕੇ ਸਮਾਗਮ ਦੀ ਸ਼ੁਰੂਆਤ ਆਏ ਮਹਿਮਾਨਾਂ ਨੂੰ ਜੀ ਆਇਆਂ ਆਖਦਿਆਂ ਪੁਸਤਕ ਨੂੰ ਲੋਕ ਅਰਪਣ ਕੀਤੇ ਜਾਣ ਦੀਆਂ ਰਸਮਾਂ ਅਦਾ ਕੀਤੀਆਂ ਗਈਆਂ। ਡਾ. ਬਲਜੀਤ ਕੌਰ ਨੇ ਕਿਹਾ ਕਿ ਚੰਗੀ ਕਵਿਤਾ ਤੁਹਾਡੇ ਹਿਰਦੇ ਤੱਕ ਅਸਰ ਕਰਨ ਦੇ ਕਾਬਿਲ ਹੁੰਦੀ ਹੈ ਅਤੇ ਸਾਡੇ ਮਨ ਦੇ ਵਲਵਲਿਆਂ ਵਿੱਚੋਂ ਨਿਕਲੇ ਗਹਿਰੇ ਵਿਚਾਰਾਂ ਦਾ ਪ੍ਰਗਟਾਵਾ ਹੁੰਦੀ ਹੈ। ਉਨ੍ਹਾਂ ਮਾਧਵੀ ਕਟਾਰੀਆ ਨੂੰ ਵਧਾਈ ਦਿੰਦਿਆ ਕਿਹਾ ਕਿ ਇਸ ਕਾਵਿ ਸੰਗ੍ਰਹਿ ਨੇ ਸਾਹਿਤ ਜਗਤ ਨੂੰ ਹੋਰ ਅਮੀਰ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਕਾਵਿ ਸੰਗ੍ਰਹਿ ਰੌਚਕਤਾ ਭਰਪੂਰ ਅਤੇ ਵਿਲੱਖਣ ਸ਼ੈਲੀ ਵਿੱਚ ਲਿਖਿਆ ਗਿਆ ਹੈ ਜੋ ਲੋਕਾਂ ਦੇ ਜੀਵਨ ਤੇ ਗਹਿਰਾ ਪ੍ਰਭਾਵ ਪਾਵੇਗਾ। ਕੈਬਨਿਟ ਮੰਤਰੀ ਨੇ ਕਵਿਤਰੀ ਦੀ ਹੌਸਲਾ ਅਫਜ਼ਾਈ ਕਰਦਿਆਂ ਕਿਹਾ ਕਿ ਇਹ ਉਪਰਾਲਾ ਪ੍ਰਸ਼ੰਸਾਯੋਗ ਹੈ ਅਤੇ ਪਾਠਕਾਂ ਨੂੰ ਇਹ ਕਿਤਾਬ ਸਾਕਾਰਾਤਮਕ ਊਰਜਾ ਨਾਲ ਭਰਨ ਦੀ ਸਮਰੱਥਾ ਰੱਖਦੀ ਹੈ। ਉਨ੍ਹਾਂ ਕਿਹਾ ਕਿ ਇਹ ਵਿਭਾਗੀ ਕੰਮਾਂ ਵਿੱਚ ਵੀ ਲੋਕਾਂ ਦੇ ਹਿੱਤਾਂ ਦੀ ਗੱਲ ਕਰਦੇ ਹਨ ਤੇ ਇਹ ਲੋਕ ਪੱਖੀ ਆਵਾਜ਼ ਇਹਨਾਂ ਦੀਆਂ ਕਵਿਤਾਵਾਂ ਵਿੱਚ ਵੀ ਸਾਫ਼ ਤੌਰ ਤੇ ਉਭਰਦੀ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਸੋਸ਼ਲ ਮੀਡੀਆ ਦੌਰ ਵਿੱਚ ਵੀ ਕਿਤਾਬਾਂ ਦੀ ਸਾਰਥਕਤਾ ਬਣੀ ਹੋਈ ਹੈ ਅਤੇ ਜਿਹੜੀਆਂ ਕਿਤਾਬਾਂ ਹਰ ਉਮਰ ਵਰਗ ਨੂੰ ਧਿਆਨ ਵਿੱਚ ਰੱਖ ਕੇ ਲਿਖੀਆਂ ਜਾਂਦੀਆਂ ਹਨ, ਉਹ ਪਾਠਕਾਂ ਦੀ ਕਸਵੱਟੀ ਉੱਪਰ ਖਰੀਆਂ ਉੱਤਰਨ ਦੇ ਨਾਲ-ਨਾਲ ਲੋਕਾਂ ਵਿਚ ਵਧੇਰੇ ਮਕਬੂਲ ਵੀ ਹੁੰਦੀਆਂ ਹਨ। ਜ਼ਿਕਰਯੋਗ ਹੈ ਕਿ ਮਾਧਵੀ ਕਟਾਰੀਆ, ਆਈ.ਏ.ਐਸ. ਪੰਜਾਬ ਸਰਕਾਰ ਵਿਚ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਡਾਇਰੈਕਟਰ ਹਨ। ਇਸ ਮੌਕੇ ਵੱਡੀ ਗਿਣਤੀ 'ਚ ਬੁੱਧੀਜੀਵੀ, ਲੇਖਕਾਂ, ਕਵੀਆਂ ਨੇ ਸ਼ਿਰਕਤ ਕੀਤੀ।...
ਮੋਹਾਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਨੇ ਅੱਜ ਕਿਹਾ ਕਿ ਦੇਸ਼ ਦੇ ਕਈ ਸੂਬਿਆਂ ਵਿੱਚ ਵੱਡੇ ਦਾਅਵਿਆਂ ਨਾਲ ਪ੍ਰਚਾਰੀ ਗਈ ਡਬਲ ਇੰਜਣ ਵਾਲੀ ਸਰਕਾਰ ਉਥੋਂ ਦੇ ਲੋਕਾਂ ਲਈ ਘਾਤਕ ਸਾਬਤ ਹੋਈ ਹੈ ਜਦੋਂਕਿ ਦੂਜੇ ਪਾਸੇ ਨਵੇਂ ਇੰਜਣ ਵਾਲੀ ਸਰਕਾਰ ਨੇ ਪੰਜਾਬ ਦੇ ਸ਼ਾਸਨ ਵਿੱਚ ਇਨਕਲਾਬੀ ਤਬਦੀਲੀਆਂ ਲਿਆਂਦੀਆਂ ਹਨ। ਅੱਜ ਇੱਥੇ ‘ਸਰਕਾਰ-ਸਨਅਤਾਕਾਰ ਮਿਲਣੀ’ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਡਬਲ ਇੰਜਣ ਦੀ ਸਰਕਾਰ ਲੋਕਾਂ ਨੂੰ ਮੂਰਖ ਬਣਾਉਣ ਵਾਲਾ ਜੁਮਲਾ ਸੀ ਜਦਕਿ ਨਵੇਂ ਇੰਜਣ ਵਾਲੀ ਸਰਕਾਰ ਸਮਾਜ ਦੇ ਹਰੇਕ ਵਰਗ ਦੀ ਭਲਾਈ ਲਈ ਸਮਰਿਪਤ ਤੇ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕਰੋੜਾਂ ਰੁਪਏ ਦੀ ਲਾਗਤ ਵਾਲੇ ਵੱਡੇ ਪ੍ਰਾਜੈਕਟ ਪੰਜਾਬ ਵਿੱਚ ਉਦਯੋਗਿਕ ਖੇਤਰ ਦੇ ਸਮੂਹਿਕ ਵਿਕਾਸ ਲਈ ਸ਼ੁਰੂ ਕੀਤੇ ਜਾ ਰਹੇ ਹਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸਰਕਾਰ ਸੂਬੇ ਦੀ ਸ਼ਾਸਨ ਪ੍ਰਣਾਲੀ ਵਿੱਚ ਕ੍ਰਾਂਤੀਕਾਰੀ ਸੁਧਾਰ ਕਰਨ ਵਾਸਤੇ ਸਖ਼ਤ ਮਿਹਨਤ ਨਾਲ ਜੁਟੀ ਹੋਈ ਹੈ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਡਬਲ ਇੰਜਣ ਵਾਲੀ ਸਰਕਾਰ ਨੇ ਸਿਰਫ ਲੋਕਾਂ ਨੂੰ ਮੂਰਖ ਬਣਾਉਣ ਅਤੇ ਸਰਕਾਰ ਦਾ ਪੈਸਾ ਲੁੱਟਣ ਦਾ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਪੈਸਾ ਇਨ੍ਹਾਂ ਡਬਲ ਇੰਜਣਾਂ ਦੀ ਮਿੱਤਰ ਮੰਡਲੀ ਨੂੰ ਲਾਭ ਦੇਣ ਲਈ ਖੁਰਦ-ਬੁਰਦ ਕੀਤਾ ਗਿਆ ਜਿਸ ਨਾਲ ਆਮ ਆਦਮੀ ਨਿਰਾਸ਼ਾ ਦੇ ਆਲਮ ਵਿੱਚ ਡੁੱਬ ਗਿਆ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਚੋਣਾਂ ਮੌਕੇ ਦਿੱਤੀਆਂ ਗਾਰੰਟੀਆਂ ਪੂਰੀਆਂ ਕਰਨ ਲਈ ਦਿਨ-ਰਾਤ ਕੰਮ ਕਰ ਰਹੀ ਹੈ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੇ ਗਏ ਅਣਥੱਕ ਯਤਨਾਂ ਸਦਕਾ ਹੁਣ ਕੰਪਨੀਆਂ ਸੂਬੇ ਨੂੰ ਛੱਡ ਕੇ ਜਾਣ ਦੇ ਉਲਟ ਸੂਬੇ ਵਿੱਚ ਨਿਵੇਸ਼ ਲਈ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ 450 ਉਦਯੋਗਿਕ ਇਕਾਈਆਂ ਪੰਜਾਬ ਵਿੱਚ ਆਪਣੀਆਂ ਯੂਨਿਟਾਂ ਸਥਾਪਤ ਕਰਨ ਲਈ ਦੂਜੇ ਰਾਜਾਂ ਤੋਂ ਆ ਚੁੱਕੀਆਂ ਹਨ ਅਤੇ ਇਹ ਇਸ ਗੱਲ ਦਾ ਪ੍ਰਮਾਣ ਹੈ ਕਿ ਲੋਕਾਂ ਦਾ ਪੰਜਾਬ ਸਰਕਾਰ ਖਾਸ ਕਰਕੇ ਮੁੱਖ ਮੰਤਰੀ ਦੇ ਕੰਮਾਂ ਵਿੱਚ ਦ੍ਰਿੜ ਵਿਸ਼ਵਾਸ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸੂਬਾ ਸਰਕਾਰ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਲਈ ਅਣਥੱਕ ਯਤਨ ਕਰ ਰਹੀ ਹੈ। ਦਿੱਲੀ ਦੇ ਮੁੱਖ ਮੰਤਰੀ ਨੇ ਅਫਸੋਸ ਜ਼ਾਹਰ ਕੀਤਾ ਕਿ ਸੂਬੇ ਦੀਆਂ ਪਿਛਲੀਆਂ ਸਰਕਾਰਾਂ ਦੇ ਰਾਜ ਵਿੱਚ ਅੱਤਿਆਚਾਰ, ਜ਼ਬਰ-ਜ਼ੁਲਮ ਅਤੇ ਲੁੱਟ-ਖਸੁੱਟ ਦਾ ਬੋਲਬਾਲਾ ਸੀ ਅਤੇ ਉਨ੍ਹਾਂ ਨੇ ਉਦਯੋਗਪਤੀਆਂ ਨੂੰ ਸਹੀ ਢੰਗ ਨਾਲ ਕੰਮ ਨਹੀਂ ਕਰਨ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ 50,000 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਮਿਲ ਚੁੱਕਾ ਹੈ ਜਿਸ ਨਾਲ ਸੂਬੇ ਦੇ 2.86 ਲੱਖ ਨੌਜਵਾਨਾਂ ਨੂੰ ਰੋਜ਼ਗਾਰ ਮਿਲੇਗਾ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਵਿੱਚ 2.75 ਲੱਖ ਐਮ.ਐਸ.ਐਮ.ਈਜ਼ ਰਜਿਸਟਰ ਕੀਤੀਆਂ ਗਈਆਂ ਹਨ ਜੋ ਕਿ ਦੇਸ਼ ਵਿੱਚ ਹੁਣ ਤੱਕ ਦੀ ਸਭ ਤੋਂ ਵੱਧ ਗਿਣਤੀ ਹੈ। ਦਿੱਲੀ ਦੇ ਮੁੱਖ ਮੰਤਰੀ ਨੇ ਦੁਹਰਾਇਆ ਕਿ ਭਗਵੰਤ ਮਾਨ ਉਨ੍ਹਾਂ ਦੇ ਛੋਟੇ ਭਰਾ ਹਨ ਅਤੇ ਉਨ੍ਹਾਂ ਨੂੰ ਮਾਣ ਹੈ ਕਿ ਉਹ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਠੋਸ ਉਪਰਾਲੇ ਕਰ ਰਹੇ ਹਨ । ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਹੜ੍ਹਾਂ ਦੌਰਾਨ ਮੁੱਖ ਮੰਤਰੀ ਮਾਨ ਨੇ ਕਿਸ਼ਤੀਆਂ ‘ਤੇ ਜਾ ਕੇ ਜ਼ਮੀਨੀ ਪੱਧਰ 'ਤੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਲੋਕਾਂ ਲਈ ਰਾਹਤ ਯਕੀਨੀ ਬਣਾਈ। ਉਨ੍ਹਾਂ ਕਿਹਾ ਕਿ ਪੁਰਾਣੀਆਂ ਸਰਕਾਰਾਂ ਵਿੱਚ ਮੁੱਖ ਮੰਤਰੀ ਅਜਿਹੇ ਕੰਮਾਂ ਲਈ ਹੈਲੀਕਾਪਟਰ ਲੈ ਕੇ ਜਾਂਦੇ ਸਨ। ਅਰਵਿੰਦ ਕੇਜਰੀਵਾਲ ਨੇ ਸਨਅਤਕਾਰਾਂ ਨੂੰ ਕਿਹਾ ਕਿ ਉਨ੍ਹਾਂ ਤੋਂ ਬਿਨਾਂ ਪੰਜਾਬ ਦਾ ਵਿਕਾਸ ਨਹੀਂ ਹੋ ਸਕਦਾ ਅਤੇ ਉਨ੍ਹਾਂ ਦੇ ਸਾਥ ਨਾਲ ਸਰਕਾਰ ਸੂਬੇ ਨੂੰ ਸਫ਼ਲਤਾ ਦੀਆਂ ਨਵੀਆਂ ਬੁਲੰਦੀਆਂ 'ਤੇ ਲੈ ਕੇ ਜਾਵੇਗੀ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਉਦਯੋਗਪਤੀਆਂ ਦੇ ਸੁਝਾਅ ਲੈਣ ਅਤੇ ਇਨ੍ਹਾਂ ਨੂੰ ਲਾਗੂ ਕਰਨ ਲਈ ਖੇਤਰ ਦੇ ਹਿਸਾਬ ਨਾਲ ਟਾਸਕ ਫੋਰਸ ਦਾ ਗਠਨ ਕੀਤਾ ਜਾਵੇਗਾ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਨ੍ਹਾਂ ਨੂੰ ਸੂਬੇ ਵਿੱਚ ਆਪਣਾ ਕਾਰੋਬਾਰ ਚਲਾਉਣ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਮਿਲਣੀ ਉਦਯੋਗਪਤੀਆਂ ਨੂੰ ਦਰਪੇਸ਼ ਮੁੱਦਿਆਂ ਦੇ ਹੱਲ ਵੱਲ ਇਕ ਅਹਿਮ ਕਦਮ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਦੀ ਖੁਸ਼ਕਿਸਮਤੀ ਹੈ ਕਿ ਭਗਵੰਤ ਸਿੰਘ ਮਾਨ ਨੂੰ ਮੁੱਖ ਮੰਤਰੀ ਚੁਣਿਆ ਗਿਆ, ਜੋ ਪੰਜਾਬ ਦੀ ਪ੍ਰਗਤੀ ਲਈ ਤਨਦੇਹੀ ਨਾਲ ਕੰਮ ਕਰ ਰਹੇ ਹਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਪੰਜਾਬੀਆਂ ਦੀ ਭਲਾਈ ਲਈ ਦਿਨ-ਰਾਤ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬੀਆਂ ਨੂੰ ਦਰਪੇਸ਼ ਮਸਲਿਆਂ ਦੇ ਹੱਲ ਲਈ ਸੂਬੇ ਦੇ ਕੋਨੇ-ਕੋਨੇ ਦਾ ਦੌਰਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਮਿਲਣੀ ਵੋਟਾਂ ਮੰਗਣ ਲਈ ਨਹੀਂ ਸਗੋਂ ਉਦਯੋਗਪਤੀਆਂ ਨੂੰ ਦਰਪੇਸ਼ ਸਮੱਸਿਆਵਾਂ ਦਾ ਹੱਲ ਕਰਨ ਲਈ ਹੈ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਮਿਲਣੀਆਂ ਦਾ ਮਕਸਦ ਸਥਾਨਕ ਸਨਅਤ ਦਾ 10 ਗੁਣਾ ਵਿਸਤਾਰ ਕਰਨਾ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸੂਬਾ ਸਰਕਾਰ ਦੇ ਸਹਿਯੋਗ ਨਾਲ ਉਦਯੋਗਪਤੀਆਂ ਦਾ ਏਜੰਡਾ ਸਨਅਤੀ ਸੈਕਟਰ ਨੂੰ ਵੱਡਾ ਹੁਲਾਰਾ ਦੇਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਦਾ ਹਰੇਕ ਯਤਨ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣਾ ਹੈ। ...
ਅੰਮ੍ਰਿਤਸਰ : ਸਿੱਖਾਂ ਦੇ ਪੰਜਵੇਂ ਗੁਰੂ ਅਰਜਨ ਦੇਵ ਜੀ ਨੇ 1604 ਵਿੱਚ ਅੱਜ ਦੇ ਦਿਨ ਹਰਿਮੰਦਰ ਸਾਹਿਬ ਵਿੱਚ ਪਹਿਲੀ ਵਾਰ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕੀਤਾ ਸੀ। ਉਦੋਂ ਤੋਂ ਹਰ ਸਾਲ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਜਾਂਦਾ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 419 ਵੇਂ ਪਹਿਲੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਜਲੌਅ ਸਜਾਏ ਗਏ। ਦੇਸ਼ ਵਿਦੇਸ਼ ਦੀ ਸੰਗਤ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਰਿਵਾਰਾਂ ਸਮੇਤ ਹਾਜ਼ਰੀਆਂ ਭਰੀਆਂ। ਪ੍ਰਕਾਸ਼ ਪੁਰਬ ਦੀਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਤ ਨੂੰ ਵਧਾਈਆਂ ਦਿੱਤੀਆਂ। ਫੁੱਲਾਂ ਦੀ ਸਜਾਵਟ ਸੰਗਤਾਂ ਲਈ ਖਿੱਚ ਦਾ ਕੇਂਦਰ ਬਣੀ ਰਹੀ। ਅੱਜ ਸ਼ਾਮ ਨੂੰ ਹਰਿਮੰਦਰ ਸਾਹਿਬ ਵਿੱਚ ਦੀਪਮਾਲਾ ਅਤੇ ਆਤਿਸ਼ਬਾਜੀ ਕੀਤੀ ਜਾਵੇਗੀ, ਜਿਸ ਨੂੰ ਦੇਖਣ ਲਈ ਲੱਖਾਂ ਦੀ ਗਿਣਤੀ ਵਿੱਚ ਲੋਕ ਪਹੁੰਚ ਰਹੇ ਹਨ। ਲੱਖਾਂ ਦੀ ਗਿਣਤੀ ਵਿਚ ਸੰਗਤਾਂ ਗੁਰੂ ਘਰ ਨਤਮਸਤਕ ਹੋ ਰਹੀਆਂ ਹਨ।
ਅੰਮ੍ਰਿਤਸਰ: ਅੰਮ੍ਰਿਤਸਰ ਸਰਹੱਦ 'ਤੇ ਪਾਕਿਸਤਾਨੀ ਘੁਸਪੈਠੀਆਂ ਨੂੰ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਨੇ ਕਾਬੂ ਕਰ ਲਿਆ ਹੈ। ਘੁਸਪੈਠੀਆ ਭਾਰਤੀ ਸਰਹੱਦ 'ਚ ਦਾਖਲ ਹੋ ਗਿਆ ਸੀ। ਪਾਕਿਸਤਾਨੀ ਨਾਗਰਿਕ ਨੂੰ ਭਾਰਤੀ ਸਰਹੱਦ ਵਿੱਚ ਘੁੰਮਦਾ ਦੇਖ ਕੇ ਬੀਐਸਐਫ ਦੇ ਜਵਾਨਾਂ ਨੇ ਉਸ ਨੂੰ ਲਲਕਾਰਿਆ ਅਤੇ ਗ੍ਰਿਫ਼ਤਾਰ ਕਰ ਲਿਆ। ਪੁੱਛਗਿੱਛ ਤੋਂ ਬਾਅਦ ਉਸ ਨੂੰ ਪੰਜਾਬ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਾਕਿਸਤਾਨੀ ਘੁਸਪੈਠੀਏ ਨੂੰ ਸਰਹੱਦੀ ਪਿੰਡ ਧਰੋਏ ਖੁਰਦ ਤੋਂ ਫੜਿਆ ਗਿਆ ਹੈ। ਉਹ ਭਾਰਤੀ ਸਰਹੱਦ 'ਤੇ ਲਗਾਈ ਗਈ ਕੰਡਿਆਲੀ ਤਾਰ ਦੇ ਨੇੜੇ ਪਹੁੰਚ ਗਿਆ ਸੀ। ਫੜੇ ਗਏ ਪਾਕਿਸਤਾਨੀ ਨਾਗਰਿਕ ਦੀ ਪਛਾਣ ਫੈਸਲਾਬਾਦ ਦੇ ਰਹਿਣ ਵਾਲੇ ਅਲੀ ਰਾਜਾ ਵਜੋਂ ਹੋਈ ਹੈ। ਤਲਾਸ਼ੀ ਦੌਰਾਨ ਫੜੇ ਗਏ ਘੁਸਪੈਠੀਏ ਕੋਲੋਂ ਕੋਈ ਵੀ ਸ਼ੱਕੀ ਚੀਜ਼ ਨਹੀਂ ਮਿਲੀ। ਜਿਸ ਤੋਂ ਬਾਅਦ ਉਸ ਨੂੰ ਪੁਲਿਸ ਹਵਾਲੇ ਕਰ ਦਿੱਤਾ ਗਿਆ। ਥਾਣਾ ਘਰਿੰਡਾ ਦੀ ਪੁਲਸ ਨੇ ਵਿਦੇਸ਼ੀ ਐਕਟ ਤਹਿਤ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਮਾਲੇਰਕੋਟਲਾ : ਸਥਾਨਕ ਮਿਲਨ ਪੈਲੇਸ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਯੂਥ ਪ੍ਰਧਾਨ ਸਰਬਜੀਤ ਸਿੰਘ ਵਲੋਂ ਹਲਕਾ ਮਾਲੇਰਕੋਟਲਾ ਦੇ ਨੌਜੁਆਨਾਂ ਦੀ ਯੂਥ ਮਿਲਣੀ ਵਿਚ ਨੌਜੁਆਨਾਂ ਦਾ ਵੱਡਾ ਹਜੂਮ ਵੇਖਣ ਨੂੰ ਮਿਲਿਆ। ਸ਼ਹਿਰਾਂ ਅਤੇ ਪਿੰਡਾਂ ਵਿਚੋਂ ਹੁਣ ਤਕ ਸਿਆਸਤ ਤੋਂ ਕੋਰੇ ਨੌਜੁਆਨ ਵੱਡੇ ਜੱਥਿਆਂ ਨੂੰ ਨਾਲ ਲੈ ਕੇ ਯੂਥ ਪ੍ਰਧਾਨ ਦੇ ਵਿਚਾਰ ਸੁਣਨ ਅਤੇ ਅਕਾਲੀ ਦਲ ਨਾਲ ਜੁੜਨ ਲਈ ਪੁੱਜੇ। ਹਲਕਾ ਇੰਚਾਰਜ ਬੀਬਾ ਜ਼ਾਹਿਦਾ ਸੁਲੇਮਾਨ ਦੀ ਅਗਵਾਈ ਹੇਠ ਰੱਖੇ ਇਸ ਸਿਆਸੀ ਪ੍ਰੋਗਰਾਮ ਵਿਚ ਲੋਕ ਸਭਾ ਹਲਕਾ ਸੰਗਰੂਰ ਦੇ ਇੰਚਾਰਜ ਅਤੇ ਅਕਾਲੀ ਦਲ ਦੀ ਕੋਰ ਕਮੇਟੀ ਮੈਂਬਰ ਇਕਬਾਲ ਸਿੰਘ ਝੂੰਦਾਂ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ। ਸ਼ਾਮ ਪੰਜ ਵਜੇ ਸ਼ੁਰੂ ਹੋਏ ਪ੍ਰੋਗਰਾਮ ਤੋਂ ਪਹਿਲਾਂ ਸਰਬਜੀਤ ਸਿੰਘ ਝਿੰਜਰ ਦਾ ਧੂਰੀ ਰੋਡ ਤੋਂ ਪੈਲੇਸ ਤਕ ਨੌਜੁਆਨਾਂ ਦੇ ਜਥਿਆਂ ਨੇ ਢੋਲ ਢਮੱਕਿਆਂ ਅਤੇ ਮੋਟਰਸਾਈਕਲਾਂ ਦੇ ਕਾਫ਼ਲਿਆਂ ਨਾਲ ਸੁਆਗਤ ਕੀਤਾ। ਝਿੰਜਰ ਕਿਹਾ ਕਿ ਮਾਲੇਕਰੋਟਲਾ ਨੇ ਹਮੇਸ਼ਾ ਜੁਝਾਰੂ ਲੋਕ ਪੈਦਾ ਕੀਤੇ ਹਨ ਜਿਹੜੇ ਭ੍ਰਿਸ਼ਟਾਚਾਰ ਅਤੇ ਬੇਇਨਸਾਫ਼ੀ ਖਿ਼ਲਾਫ਼ ਆਵਾਜ਼ ਬੁਲੰਦ ਕਰਨ ਤੋਂ ਕਦੇ ਪਿੱਛੇ ਨਹੀਂ ਹਟਦੇ। ਝਿੰਜਰ ਨੇ ਆਖਿਆ ਕਿ ਉਹ ਰੋਜ਼ਾਨਾ ਕਿਸੇ ਨਾ ਕਿਸੇ ਹਲਕੇ ਵਿਚ ਯੂਥ ਮਿਲਣੀ ਦੇ ਪ੍ਰੋਗਰਾਮ ਨੂੰ ਸੰਬੋਧਨ ਕਰਦੇ ਹਨ। ਪੂਰੇ ਸੂਬੇ ਵਿਚ ਨੌਜੁਆਨ ਪੰਜਾਬੀਆਂ ਦੀ ਅਪਣੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨਾਲ ਜੁੜਨ ਲਈ ਉਤਾਵਲੇ ਹੋ ਰਹੇ ਹਨ। ਹਲਕਾ ਇੰਚਾਰਜ ਬੀਬਾ ਜ਼ਾਹਿਦਾ ਸੁਲੇਮਾਨ ਨੇ ਹਮੇਸ਼ਾ ਵਾਂਗ ਸਰਕਾਰ ਉਪਰ ਤਾਬੜ-ਤੋੜ ਅਤੇ ਤਿੱਖੇ ਹਮਲੇ ਕੀਤੇ। ਸਥਾਨਕ ਸਰਕਾਰੀ ਹਸਪਤਾਲ ਦੀ ਖਸਤਾ ਹਾਲਤ ਉਪਰ ਚੁਟਕੀ ਲੈਂਦਿਆਂ ਜ਼ਾਹਿਦਾ ਸੁਲੇਮਾਨ ਨੇ ਕਿਹਾ ਕਿ ਸਾਡੇ ਸਿਆਸਤਦਾਨ ਸਿਰੇ ਦੇ ਨਿਕੰਮੇ ਹਨ ਜਿਹੜੇ ਇਕ ਮਰੀਜ਼ ਨੂੰ ਸ਼ਾਂਤੀ ਨਾਲ ਮਰਨ ਵੀ ਨਹੀਂ ਦਿੰਦੇ। ਇਕ-ਇਕ ਬੈਡ ਉਪਰ ਦੋ-ਦੋ ਮਰੀਜ਼ਾਂ ਨੂੰ ਰੱਖਿਆ ਜਾਂਦਾ ਹੈ। ਬੀਬਾ ਜ਼ਾਹਿਦਾ ਸੁਲੇਮਾਨ ਨੇ ਕਿਹਾ ਕਿ ਅਕਾਲੀ ਦਲ ਵਿਚ ਪੰਜਾਬ ਪੱਖੀ ਫ਼ੈਸਲੇ ਲੈਣ ਦੀ ਤਾਕਤ ਹੈ। ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀਆਂ ਨੌਕਰੀਆਂ ਪੰਜਾਬੀਆਂ ਲਈ ਰਾਖਵੀਂਆਂ ਕਰਨ ਦੀ ਹਿੰਮਤ ਰੱਖਦਾ ਹੈ। ਇਸ ਲਈ ਲੋਕਾਂ ਨੂੰ ਸੁਖਬੀਰ ਸਿੰਘ ਬਾਦਲ ਨੂੰ ਮੁੱਖ ਮੰਤਰੀ ਬਣਾਉਣਾ ਪਵੇਗਾ। ਜ਼ਾਹਿਦਾ ਸੁਲੇਮਾਨ ਨੇ ਕਿਹਾ ਕਿ ਅਕਾਲੀ ਦਲ ਵਿਚ ਉਨ੍ਹਾਂ ਆਗੂਆਂ ਅਤੇ ਨੌਜੁਆਨਾਂ ਨੂੰ ਅੱਗੇ ਲਿਆਂਦਾ ਜਾ ਰਿਹਾ ਹੈ ਜਿਹੜੇ ਅਪਣੇ ਸੂਬੇ ਨੂੰ ਦਿੱਲੀ ਦੀ ਲੋਟੂ ਟੀਮ ਤੋਂ ਬਚਾਉਣ ਲਈ ਚਿੰਤਾਵਾਨ ਹਨ। ਹਲਕਾ ਇੰਚਾਰਜ ਨੇ ਉਨ੍ਹਾਂ ਸਾਰੇ ਨੌਜੁਆਨਾਂ ਦਾ ਧੰਨਵਾਦ ਕੀਤਾ ਜਿਹੜੇ ਅੱਜ ਅਪਣੇ ਸੈਂਕੜੇ ਸਾਥੀਆਂ ਨਾਲ ਯੂਥ ਮਿਲਣੀ ਵਿਚ ਪਹੁੰਚੇ। 10 ਅਜਿਹੇ ਨੌਜੁਆਨਾਂ ਨੂੰ ਸਨਮਾਨਤ ਵੀ ਕੀਤਾ ਗਿਆ ਜਿਹੜੇ ਹਲਕੇ ਵਿਚ ਅਕਾਲੀ ਦਲ ਦੀ ਮਜ਼ਬੂਤ ਲਈ ਬਿਨਾਂ ਕਿਸੇ ਸੁਆਰਥ ਤੋਂ ਕਿਰਿਆਸ਼ੀਲ ਹਨ।
ਨਵੀਂ ਦਿੱਲੀ: ਦੇਸ਼ ਦੀ ਰਾਜਧਾਨੀ ਨਵੀਂ ਦਿੱਲੀ ਵਿੱਚ ਮੌਸਮ ਨੇ ਕਰਵਟ ਲੈ ਲਈ ਹੈ। ਅੱਜ ਯਾਨੀ ਸ਼ੁੱਕਰਵਾਰ ਸਵੇਰੇ ਦਿੱਲੀ ਅਤੇ ਆਸਪਾਸ ਦੇ ਇਲਾਕਿਆਂ 'ਚ ਤੇਜ਼ ਹਵਾਵਾਂ ਦੇ ਨਾਲ ਭਾਰੀ ਮੀਂਹ ਦੀਆਂ ਗਤੀਵਿਧੀਆਂ ਦੇਖਣ ਨੂੰ ਮਿਲੀਆਂ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਕੁਝ ਦਿਨਾਂ ਤੱਕ ਦੇਸ਼ ਦੀ ਰਾਜਧਾਨੀ 'ਚ ਵੀ ਅਜਿਹਾ ਹੀ ਮੌਸਮ ਦੇਖਣ ਨੂੰ ਮਿਲੇਗਾ। ਅੱਜ ਸਵੇਰੇ ਦਿੱਲੀ-ਐਨਸੀਆਰ ਵਿੱਚ 50 ਤੋਂ 70 ਪ੍ਰਤੀ ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਚੱਲੀਆਂ। ਅੱਜ ਸਵੇਰੇ ਅਚਾਨਕ ਹੋਈ ਇਸ ਬਾਰਿਸ਼ ਕਾਰਨ ਦਿੱਲੀ ਦੇ ਨੀਵੇਂ ਇਲਾਕਿਆਂ ਵਿੱਚ ਪਾਣੀ ਭਰ ਗਿਆ। ਦਿੱਲੀ-ਐਨਸੀਆਰ 'ਚ ਬਦਲਿਆ ਮੌਸਮ ਮੌਸਮ ਵਿਭਾਗ ਦੀ ਭਵਿੱਖਬਾਣੀ ਕਰਨ ਵਾਲੀ ਏਜੰਸੀ ਸਕਾਈਮੇਟ ਮੁਤਾਬਕ ਦਿੱਲੀ 'ਚ ਪਿਛਲੇ ਦੋ ਦਿਨਾਂ ਤੋਂ ਮੀਂਹ ਨਹੀਂ ਪਿਆ ਹੈ ਅਤੇ ਇਸ ਦੇ ਨਾਲ ਹੀ ਵੱਧ ਤੋਂ ਵੱਧ ਅਤੇ ਘੱਟੋ-ਘੱਟ ਤਾਪਮਾਨ ਵੀ ਆਮ ਨਾਲੋਂ 2-3 ਡਿਗਰੀ ਵੱਧ ਹੈ। . ਹੁਣ, ਡੂੰਘੇ ਘੱਟ ਦਬਾਅ ਵਾਲੇ ਖੇਤਰ ਦੇ ਨਾਲ ਹਵਾ ਦਾ ਪੈਟਰਨ ਪਹਿਲਾਂ ਹੀ ਬਦਲ ਰਿਹਾ ਹੈ। ਦਿੱਲੀ ਵਿਚ ਵੀ ਇਸ ਦਾ ਅਸਰ ਹੇਠਲੇ ਪੱਧਰ 'ਤੇ ਦੇਖਿਆ ਜਾ ਸਕਦਾ ਹੈ। ਮਾਨਸੂਨ ਟ੍ਰਾਫ ਆਪਣੀ ਆਮ ਸਥਿਤੀ ਤੋਂ ਦੱਖਣ ਵੱਲ ਵਧ ਰਿਹਾ ਹੈ। ਇਨ੍ਹਾਂ ਕਾਰਨਾਂ ਕਰਕੇ ਅਗਲੇ 4-5 ਦਿਨਾਂ ਤੱਕ ਦਿੱਲੀ ਅਤੇ ਐਨਸੀਆਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਸ਼ਨੀਵਾਰ-ਐਤਵਾਰ ਨੂੰ ਮੌਸਮ ਕਿਹੋ ਜਿਹਾ ਰਹੇਗਾ? ਮੌਸਮ ਵਿਭਾਗ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਆਉਣ ਵਾਲੇ ਦਿਨਾਂ 'ਚ ਦਿੱਲੀ-ਐੱਨ.ਸੀ.ਆਰ. 'ਚ ਤੇਜ਼ ਹਵਾਵਾਂ ਅਤੇ ਮੀਂਹ ਦੀਆਂ ਗਤੀਵਿਧੀਆਂ ਜਾਰੀ ਰਹਿ ਸਕਦੀਆਂ ਹਨ। ਮੌਸਮ ਵਿਭਾਗ ਮੁਤਾਬਕ ਨਵੀਂ ਦਿੱਲੀ 'ਚ ਕੱਲ ਯਾਨੀ ਸ਼ਨੀਵਾਰ ਨੂੰ ਵੀ ਤੇਜ਼ ਹਵਾਵਾਂ ਦੇ ਨਾਲ ਹਲਕੀ ਬਾਰਿਸ਼ ਹੋ ਸਕਦੀ ਹੈ। ਜਦੋਂ ਕਿ ਜੇਕਰ ਤਾਪਮਾਨ ਦੀ ਗੱਲ ਕਰੀਏ ਤਾਂ ਘੱਟੋ-ਘੱਟ ਤਾਪਮਾਨ 25 ਡਿਗਰੀ ਅਤੇ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਦਰਜ ਕੀਤਾ ਜਾ ਸਕਦਾ ਹੈ। ਐਤਵਾਰ ਨੂੰ ਨਵੀਂ ਦਿੱਲੀ ਵਿੱਚ ਘੱਟੋ-ਘੱਟ ਤਾਪਮਾਨ 25 ਅਤੇ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਰਹੇਗਾ। ਇਸ ਦੇ ਨਾਲ ਹੀ ਨਵੀਂ ਦਿੱਲੀ ਦੇ ਇਲਾਕਿਆਂ 'ਚ ਹਲਕੀ ਬਾਰਿਸ਼ ਹੋ ਸਕਦੀ ਹੈ।...
ਬਿਹਾਰ: ਹੁਣ ਬਿਹਾਰ ਵਿੱਚ ਰੀਲ ਬਣਾਉਣ ਵਾਲਿਆਂ ਨੂੰ ਇੱਕ ਲੱਖ ਰੁਪਏ ਦਾ ਇਨਾਮ ਮਿਲੇਗਾ। ਇਹ ਪੇਸ਼ਕਸ਼ ਬਿਹਾਰ ਸਰਕਾਰ ਦੇ ਸੈਰ-ਸਪਾਟਾ ਵਿਭਾਗ ਵੱਲੋਂ ਲਿਆਂਦੀ ਗਈ ਹੈ। ਰੀਲ ਮੇਕਿੰਗ ਮੁਕਾਬਲੇ ਵਿੱਚ ਪਹਿਲਾ ਸਥਾਨ ਹਾਸਲ ਕਰਨ ਵਾਲੇ ਪ੍ਰਤੀਭਾਗੀ ਨੂੰ ਸੈਰ ਸਪਾਟਾ ਵਿਭਾਗ ਵੱਲੋਂ 1 ਲੱਖ ਰੁਪਏ ਦਾ ਇਨਾਮ ਦਿੱਤਾ ਜਾਵੇਗਾ। ਜਦਕਿ ਦੂਜੇ ਸਥਾਨ 'ਤੇ ਰਹਿਣ ਵਾਲੇ ਨੂੰ 50 ਹਜ਼ਾਰ ਰੁਪਏ ਅਤੇ ਤੀਜੇ ਸਥਾਨ 'ਤੇ ਰਹਿਣ ਵਾਲੇ ਨੂੰ 25 ਹਜ਼ਾਰ ਰੁਪਏ ਦਾ ਇਨਾਮ ਦਿੱਤਾ ਜਾਵੇਗਾ। बिहार पर्यटन विभाग द्वारा आयोजित "रील मेकिंग प्रतियोगिता" कल समाप्त हो रही है। बिहार के पर्यटकीय स्थलों, संस्कृति और व्यंजनों से सम्बंधित रील बनाकर आज ही https://t.co/GKlDWX8Nh9 पर भेजें।#ReelForBiharTourism #BlissfulBihar #ReelMakingCompetition #BiharTourism #Reel #Contest… pic.twitter.com/ZhenIL5dr1 — Bihar Tourism (@TourismBiharGov) September 14, 2023 ਦਰਅਸਲ, ਸੈਰ-ਸਪਾਟਾ ਵਿਭਾਗ ਨੇ ਬਿਹਾਰ ਦੇ ਸੈਰ-ਸਪਾਟਾ ਸਥਾਨਾਂ ਨੂੰ ਉਤਸ਼ਾਹਿਤ ਕਰਨ ਲਈ ਇੱਕ ਰੀਲ ਮੁਕਾਬਲੇ ਦਾ ਆਯੋਜਨ ਕੀਤਾ ਹੈ। ਇਸ ਵਿੱਚ ਭਾਗ ਲੈਣ ਦੀ ਆਖਰੀ ਮਿਤੀ 15 ਸਤੰਬਰ ਹੈ। ਇਸ ਵਿੱਚ ਭਾਗ ਲੈਣ ਵਾਲੇ ਪ੍ਰਤੀਭਾਗੀਆਂ ਨੂੰ ਬਿਹਾਰ ਦੇ ਵੱਖ-ਵੱਖ ਸੈਰ-ਸਪਾਟਾ ਸਥਾਨਾਂ ਦੇ ਸੁੰਦਰ ਵੀਡੀਓ ਬਣਾਉਣ ਦੇ ਨਾਲ-ਨਾਲ ਸੱਭਿਆਚਾਰਕ ਥੀਮ ਅਤੇ ਖਾਣ-ਪੀਣ ਦੀਆਂ ਚੀਜ਼ਾਂ ਦੀਆਂ ਵੀਡੀਓ ਰੀਲਾਂ ਵੀ ਬਣਾਉਣੀਆਂ ਪੈਣਗੀਆਂ। ਇਸ ਤੋਂ ਬਾਅਦ ਰੀਲ ਨੂੰ ਸੈਰ ਸਪਾਟਾ ਵਿਭਾਗ ਨੂੰ ਭੇਜਣਾ ਪੈਂਦਾ ਹੈ। ਫਿਰ ਸੈਰ ਸਪਾਟਾ ਵਿਭਾਗ ਜੇਤੂ ਦਾ ਐਲਾਨ ਕਰੇਗਾ। ਪਹਿਲਾ, ਦੂਜਾ ਅਤੇ ਦੂਜਾ ਸਥਾਨ ਪ੍ਰਾਪਤ ਕਰਨ ਵਾਲਿਆਂ ਤੋਂ ਇਲਾਵਾ ਬਾਕੀ ਸਾਰੇ ਪ੍ਰਤੀਯੋਗੀਆਂ ਨੂੰ ਮੁਕਾਬਲੇ ਵਿੱਚ ਭਾਗ ਲੈਣ ਲਈ ਤਸੱਲੀ ਵਜੋਂ 10-10,000 ਰੁਪਏ ਦਾ ਇਨਾਮ ਦਿੱਤਾ ਜਾਵੇਗਾ।...
ਲੁਧਿਆਣਾ: ਕੇਂਦਰ ਸਰਕਾਰ ਵੱਲੋਂ ਬਾਸਮਤੀ ਦੀ ਬਰਾਮਦ ਉਤੇ ਲਾਈਆਂ ਪਾਬੰਦੀਆਂ ਨੂੰ ਪੰਜਾਬ ਅਤੇ ਕਿਸਾਨ ਵਿਰੋਧੀ ਕਦਮ ਦੱਸਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰ ਪਾਸੋਂ ਇਸ ਆਪਹੁਦਰੇ ਫੈਸਲੇ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਹੈ।ਅੱਜ ਇੱਥੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਦੋ ਰੋਜ਼ਾ ਕਿਸਾਨ ਮੇਲੇ ਦੇ ਆਖਰੀ ਦਿਨ ਮੇਲੇ ਵਿੱਚ ਪਹੁੰਚੇ ਵੱਡੀ ਗਿਣਤੀ ਵਿੱਚ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਦੁੱਖ ਨਾਲ ਕਿਹਾ ਕਿ ਕੇਂਦਰ ਸਰਕਾਰ ਦਾ ਇਹ ਬੇਤੁੱਕਾ ਫੈਸਲਾ ਕਿਸਾਨਾਂ ਦੇ ਨਾਲ-ਨਾਲ ਵਪਾਰੀਆਂ ਨੂੰ ਆਰਥਿਕ ਤੌਰ ਉਤੇ ਵੱਡਾ ਨੁਕਸਾਨ ਪਹੁੰਚਾਏਗਾ। ਉਨ੍ਹਾਂ ਕਿਹਾ ਕਿ ਕੇਂਦਰ ਨੇ ਬਾਸਮਤੀ ਚੌਲਾਂ ਦਾ ਘੱਟੋ-ਘੱਟ ਬਰਾਮਦ ਮੁੱਲ 1200 ਡਾਲਰ ਪ੍ਰਤੀ ਟਨ ਤੈਅ ਕਰ ਦਿੱਤਾ ਹੈ ਜਿਸ ਨਾਲ ਬਾਸਮਤੀ ਦੀਆਂ ਘਰੇਲੂ ਕੀਮਤਾਂ ਉਤੇ ਬੁਰਾ ਅਸਰ ਪਵੇਗਾ।ਮੁੱਖ ਮੰਤਰੀ ਨੇ ਕਿਹਾ ਕਿ ਮਿਹਨਤਕਸ਼ ਕਿਸਾਨ ਖੇਤੀ ਲਾਗਤਾਂ ਵਧਣ ਅਤੇ ਘੱਟ ਭਾਅ ਮਿਲਣ ਕਾਰਨ ਪਹਿਲਾਂ ਹੀ ਸੰਕਟ ਵਿੱਚ ਡੁੱਬੇ ਹੋਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੇਸ਼ ਵਿੱਚ ਬਾਸਮਤੀ ਦਾ ਸਭ ਤੋਂ ਵੱਧ ਉਤਪਾਦਨ ਪੰਜਾਬ ਵਿੱਚ ਹੁੰਦਾ ਹੈ ਅਤੇ ਕੇਂਦਰ ਸਰਕਾਰ ਦਾ ਇਹ ਫੈਸਲਾ ਸਾਡੇ ਕਿਸਾਨਾਂ ਦੇ ਹਿੱਤ ਬੁਰੀ ਤਰ੍ਹਾਂ ਪ੍ਰਭਾਵਿਤ ਕਰੇਗਾ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਫਸਲੀ ਵਿਭਿੰਨਤਾ ਤਹਿਤ ਮੂੰਗੀ, ਬਾਸਮਤੀ ਤੇ ਹੋਰ ਬਦਲਵੀਆਂ ਫਸਲਾਂ ਨੂੰ ਉਤਸ਼ਾਹਿਤ ਕਰਨ ਲਈ ਵੱਡੇ ਉਪਰਾਲੇ ਕਰ ਰਹੀ ਹੈ ਪਰ ਦੂਜੇ ਪਾਸੇ ਕੇਂਦਰ ਦੀਆਂ ਅਜਿਹੀਆਂ ਨੀਤੀਆਂ ਨਾਲ ਸਾਡੀ ਮੁਹਿੰਮ ਨੂੰ ਧੱਕਾ ਲੱਗਾ ਹੈ।ਮੁੱਖ ਮੰਤਰੀ ਨੇ ਕੇਂਦਰ ਸਰਕਾਰ ਦਾ ਇਹ ਕਦਮ ਕਿਸਾਨ ਵਿਰੋਧੀ ਤੇ ਪੰਜਾਬ ਵਿਰੋਧੀ ਹੈ ਜਿਸ ਦੀ ਸੂਬਾ ਸਰਕਾਰ ਵੱਲੋਂ ਜ਼ੋਰਦਾਰ ਮੁਖਾਲਫ਼ਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕੇਂਦਰੀ ਪਾਬੰਦੀਆਂ ਦੇ ਮੱਦੇਨਜ਼ਰ ਬਾਸਮਤੀ ਚੌਲ ਪੱਛਮੀ ਬੰਗਾਲ, ਕੇਰਲਾ ਵਰਗੇ ਸੂਬਿਆਂ ਨੂੰ ਵੇਚਣ ਉਤੇ ਵੀ ਗੌਰ ਕਰ ਰਹੀ ਹੈ।ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਕਿੰਨੀ ਦੁੱਖ ਦੀ ਗੱਲ ਹੈ ਕਿ ਦੇਸ਼ ਦੇ ਅੰਨ ਭੰਡਾਰ ਨੱਕੋ-ਨੱਕ ਭਰਨ ਵਾਲੇ ਪੰਜਾਬ ਦੇ ਕਿਸਾਨਾਂ ਉਤੇ ਪਾਬੰਦੀਆਂ ਥੋਪੀਆਂ ਜਾ ਰਹੀਆਂ ਹਨ ਜਿਸ ਨੂੰ ਕਿਸੇ ਵੀ ਕੀਮਤ ਉਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।”ਕੇਂਦਰ ਸਰਕਾਰ ਦੇ ਇਕ ਹੋਰ ਪੰਜਾਬ ਵਿਰੋਧੀ ਫੈਸਲੇ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੇ ਸੂਬੇ ਦਾ ਦਿਹਾਤੀ ਵਿਕਾਸ ਫੰਡ ਦਾ 3622 ਕਰੋੜ ਰੁਪਏ ਦਾ ਫੰਡ ਰੋਕਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀਆਂ ਪਿਛਲੀਆਂ ਸਰਕਾਰਾਂ ਨੇ ਇਸ ਫੰਡ ਦੀ ਦੁਰਵਰਤੋਂ ਕੀਤੀ ਸੀ ਜਿਸ ਦਾ ਖਮਿਆਜ਼ਾ ਹੁਣ ਪੇਂਡੂ ਖੇਤਰ ਦੇ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਆਰ.ਡੀ.ਐਫ. ਦਾ ਇਹ ਫੰਡ ਜਾਰੀ ਕਰ ਦਿੰਦਾ ਹੈ ਤਾਂ ਸੂਬੇ ਦੇ ਪੇਂਡੂ ਖੇਤਰ ਦੀਆਂ 67000 ਕਿਲੋਮੀਟਰ ਲਿੰਕ ਸੜਕਾਂ ਅਤੇ ਹੋਰ ਬੁਨਿਆਦੀ ਢਾਂਚੇ ਦੀ ਕਾਇਆ ਕਲਪ ਕਰ ਦਿੱਤੀ ਜਾਵੇਗੀ।ਝੋਨੇ ਦੀ ਪਰਾਲੀ ਸਾੜਨ ਦੀ ਸਮੱਸਿਆ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਸੁਝਾਅ ਦਿੱਤਾ ਸੀ ਕਿ ਕਿਸਾਨਾਂ ਨੂੰ ਪਰਾਲੀ ਦੇ ਨਿਪਟਾਰੇ ਲਈ 2500 ਰੁਪਏ ਪ੍ਰਤੀ ਏਕੜ ਦੀ ਆਰਥਿਕ ਸਹਾਇਤਾ ਦਿੱਤੀ ਜਾਵੇ ਜਿਸ ਵਿੱਚ 1500 ਰੁਪਏ ਕੇਂਦਰ ਅਤੇ 1000 ਰੁਪਏ ਸੂਬਾ ਸਰਕਾਰ ਅਦਾ ਕਰੇਗੀ ਪਰ ਕੇਂਦਰ ਸਰਕਾਰ ਨੇ ਇਸ ਸੁਝਾਅ ਨਾਲ ਸਹਿਮਤੀ ਪ੍ਰਗਟਾਉਣ ਦੀ ਬਜਾਏ ਇਸ ਨੂੰ ਰੱਦ ਕਰ ਦਿੱਤਾ।ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਉਤੇ ਚਿੰਤਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਟੇਲਾਂ ਉਤੇ ਨਹਿਰੀ ਪਾਣੀ ਪਹੁੰਚਾਉਣ ਲਈ ਖਾਲਿਆਂ, ਕੱਸੀਆਂ ਨੂੰ ਮੁੜ ਸੁਰਜੀਤ ਕਰਨ ਲਈ ਵਿਆਪਕ ਪੱਧਰ ਉਤੇ ਮੁਹਿੰਮ ਵਿੱਢੀ ਹੋਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਜ਼ਮੀਨਦੋਜ਼ ਪਾਈਪਾਂ ਪਾਉਣ ਦੇ ਪ੍ਰਾਜੈਕਟ ਨੂੰ ਤੇਜ਼ੀ ਨਾਲ ਲਾਗੂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਹੋਇਆ ਕਿ ਇਸ ਵਾਰ ਫਾਜ਼ਿਲਕਾ, ਮਾਨਸਾ ਇਲਾਕੇ ਵਿੱਚ ਟੇਲਾਂ ਉਤੇ ਨਹਿਰੀ ਪਾਣੀ ਪਹੁੰਚਾਇਆ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਮੌਜੂਦਾ ਸਮੇਂ ਖੇਤੀ ਸਿੰਚਾਈ ਲਈ 33 ਤੋਂ 34 ਫੀਸਦੀ ਨਹਿਰੀ ਪਾਣੀ ਦੀ ਵਰਤੋਂ ਕੀਤੀ ਜਾ ਰਹੀ ਹੈ ਅਤੇ ਅਗਲੇ ਸਾਲ ਤੱਕ 70 ਫੀਸਦੀ ਦਾ ਟੀਚਾ ਮਿੱਥਿਆ ਗਿਆ ਹੈ ਤਾਂ ਕਿ ਧਰਤੀ ਹੇਠਲਾ ਪਾਣੀ ਬਚਾ ਕੇ ਆਉਣ ਵਾਲੀਆਂ ਪੀੜ੍ਹੀਆਂ ਦਾ ਭਵਿੱਖ ਸੁਰੱਖਿਅਤ ਬਣਾ ਸਕੀਏ। ਰਿਸ਼ਵਤਖੋਰੀ ਨੂੰ ਸਾਰੀਆਂ ਅਲਾਮਤਾਂ ਦੀ ਜੜ੍ਹ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਭ੍ਰਿਸ਼ਟਾਚਾਰ ਮੁਕਤ, ਪਾਰਦਰਸ਼ੀ ਤੇ ਸਾਫ਼-ਸੁਥਰਾ ਪ੍ਰਸ਼ਾਸਨ ਦੇਣ ਲਈ ਕਈ ਕਦਮ ਚੁੱਕੇ ਗਏ ਹਨ। ਉਨ੍ਹਾਂ ਕਿਹਾ ਕਿ ਮਾਲ ਮਹਿਕਮੇ ਵਿੱਚ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਵੱਡੇ ਫੈਸਲੇ ਲਏ ਗਏ ਹਨ। ਜ਼ਮੀਨ-ਜਾਇਦਾਦ ਦੀ ਰਜਿਸਟਰੀ ਵੀ ਸਰਲ ਪੰਜਾਬੀ ਵਿੱਚ ਹੋਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ ਤਾਂ ਕਿ ਸਧਾਰਨ ਇਨਸਾਨ ਵੀ ਦਸਤਾਵੇਜ਼ਾਂ ਨੂੰ ਪੜ੍ਹ ਸਕੇ। ਕਿਸਾਨ ਮੇਲੇ ਵਿੱਚ ਨੌਜਵਾਨਾਂ ਦੀ ਵੱਡੀ ਗਿਣਤੀ ਵਿੱਚ ਆਮਦ ਉਤੇ ਤਸੱਲੀ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਲਈ ਇਹ ਸ਼ੁੱਭ ਸੰਕੇਤ ਹੈ ਕਿ ਨੌਜਵਾਨ ਹੁਣ ਖੇਤੀ ਲਈ ਨਵੇਂ ਢੰਗ-ਤਰੀਕੇ ਅਪਣਾਉਣ ਵਿੱਚ ਰੁਚੀ ਦਿਖਾਉਣ ਲੱਗੇ ਹਨ। ਉਨ੍ਹਾਂ ਦੱਸਿਆ ਕਿ ਕਿਸਾਨ ਮੇਲੇ ਦੇ ਪਹਿਲੇ ਦਿਨ 1.09 ਲੱਖ ਕਿਸਾਨਾਂ ਨੇ ਸ਼ਮੂਲੀਅਤ ਕੀਤੀ ਜੋ ਆਪਣੇ ਆਪ ਵਿੱਚ ਰਿਕਾਰਡ ਹੈ। ਉਨ੍ਹਾਂ ਕਿਹਾ ਕਿ ਹੁਣ ਰਵਾਇਤੀ ਖੇਤੀ ਦੀ ਬਜਾਏ ਵਿਗਿਆਨਕ ਢੰਗ ਨਾਲ ਖੇਤੀ ਕਰਨ ਦਾ ਯੁੱਗ ਆ ਚੁੱਕਾ ਹੈ ਜਿਸ ਕਰਕੇ ਨੌਜਵਾਨ ਕਿਸਾਨਾਂ ਨੂੰ ਆਧੁਨਿਕ ਖੇਤੀ ਵੱਲ ਮੁੜਨਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਖੇਤੀ ਵਿੱਚ ਮਿਹਨਤ ਕਰਨ ਦੇ ਨਾਲ-ਨਾਲ ਤਕਨੀਕ ਵੀ ਬਹੁਤ ਮਹੱਤਵ ਰੱਖਦੀ ਹੈ ਤਾਂ ਕਿ ਫਸਲਾਂ ਦਾ ਚੰਗਾ ਝਾੜ ਲਿਆ ਜਾ ਸਕੇ।ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨੂੰ ਕਿਸਾਨਾਂ ਲਈ ਚਾਨਣ-ਮੁਨਾਰਾ ਦੱਸਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਖੇਤੀ ਖੇਤਰ ਵਿੱਚ ਇਸ ਯੂਨੀਵਰਸਿਟੀ ਨੇ ਕਿਸਾਨਾਂ ਨੂੰ ਹਮੇਸ਼ਾ ਹੀ ਉਸਾਰੂ ਸੇਧ ਦਿੱਤੀ ਹੈ ਜਿਸ ਕਰਕੇ ਪੰਜਾਬ ਨੇ ਅਨਾਜ ਉਤਪਾਦਨ ਵਿੱਚ ਦੇਸ਼ ਵਿੱਚੋਂ ਮੋਹਰੀ ਸਥਾਨ ਹਾਸਲ ਕੀਤਾ ਹੈ। ਉਨ੍ਹਾਂ ਨੇ ਇਸ ਯੂਨੀਵਰਸਿਟੀ ਨੇ ਹੀ ਦੇਸ਼ ਵਿੱਚ ਹਰੀ ਕ੍ਰਾਂਤੀ ਦਾ ਯੁੱਗ ਲਿਆਂਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬੀਆਂ ਨੂੰ ਖੇਤੀ ਅਤੇ ਸਹਾਇਕ ਧੰਦਿਆਂ ਵਿੱਚ ਇਸ ਯੂਨੀਵਰਸਿਟੀ ਦੇ ਲਾਮਿਸਾਲ ਯੋਗਦਾਨ ਉਤੇ ਬਹੁਤ ਮਾਣ ਹੈ।ਇਸ ਮੌਕੇ ਮੁੱਖ ਮੰਤਰੀ ਨੇ ਖੇਤੀ ਖੇਤਰ ਵਿੱਚ ਨਵੇਂ ਉੱਦਮਾਂ ਨਾਲ ਵਿਲੱਖਣ ਪ੍ਰਾਪਤੀਆਂ ਕਰਨ ਲਈ ਅਗਾਂਹਵਧੂ ਕਿਸਾਨਾਂ ਨੂੰ ਵੀ ਸਨਮਾਨਿਤ ਕੀਤਾ।...
ਨਵੀਂ ਦਿੱਲੀ: ਐਪਲ ਨੇ ਆਪਣੀ ਲੇਟੈਸਟ ਆਈਫੋਨ 15 ਸੀਰੀਜ਼ ਲਾਂਚ ਕਰ ਦਿੱਤੀ ਹੈ। ਇਸ ਵਿੱਚ 4 ਡਿਵਾਈਸ ਸ਼ਾਮਲ ਹਨ, ਜਿਸ ਵਿੱਚ ਆਈਫੋਨ 15, ਆਈਫੋਨ 15 ਪਲੱਸ, ਆਈਫੋਨ 15 ਪ੍ਰੋ ਅਤੇ ਆਈਫੋਨ 15 ਪ੍ਰੋ ਮੈਕਸ ਸ਼ਾਮਿਲ ਹਨ। ਐਪਲ ਨੇ ਇਸ ਨਵੀਂ ਸੀਰੀਜ਼ ਦੇ ਨਾਲ ਕਈ ਮਹੱਤਵਪੂਰਨ ਬਦਲਾਅ ਕੀਤੇ ਹਨ, ਜਿਸ ਵਿੱਚ USB-C ਚਾਰਜਿੰਗ ਪੋਰਟ, 48MP ਕੈਮਰਾ, A17 ਪ੍ਰੋ ਬਾਇਓਨਿਕ ਚਿੱਪ ਸ਼ਾਮਲ ਹੈ।ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਅੱਜ ਤੋਂ ਕੰਪਨੀ ਆਪਣੇ ਗਾਹਕਾਂ ਲਈ ਦੋ ਨਵੇਂ ਆਈਫੋਨ ਦੀ ਪ੍ਰੀ-ਬੁਕਿੰਗ ਸ਼ੁਰੂ ਕਰ ਰਹੀ ਹੈ। ਜਿਸ ਵਿੱਚ iPhone 15 Pro ਅਤੇ iPhone 15 Pro Max ਸ਼ਾਮਲ ਹਨ। ਇਸਨੂੰ ਕਦੋਂ ਅਤੇ ਕਿਵੇਂ ਪ੍ਰੀ-ਬੁੱਕ ਕਰ ਸਕਦੇ ਹੋ। ਜੇਕਰ ਤੁਸੀਂ iPhone 15 Pro ਖਰੀਦਣ ਜਾ ਰਹੇ ਹੋ ਤਾਂ ਇਸਦੇ 128GB ਮਾਡਲ ਦੀ ਕੀਮਤ 1,34,900 ਰੁਪਏ, 256GB ਮਾਡਲ ਦੀ ਕੀਮਤ 1,44,900 ਰੁਪਏ, 512GB ਮਾਡਲ ਦੀ ਕੀਮਤ 1 ਰੁਪਏ ਰੱਖੀ ਗਈ ਹੈ। 64,900 ਰੁਪਏ ਅਤੇ 1TB ਮਾਡਲ ਦੀ ਕੀਮਤ 1,84,900 ਰੁਪਏ ਰੱਖੀ ਗਈ ਹੈ। ਜੇਕਰ ਤੁਸੀਂ iPhone 15 Pro Max ਖਰੀਦਣਾ ਚਾਹੁੰਦੇ ਹੋ, ਤਾਂ ਤੁਹਾਨੂੰ 256GB ਮਾਡਲ ਲਈ 1,59,900 ਰੁਪਏ, 512GB ਮਾਡਲ ਲਈ 1,79,900 ਰੁਪਏ ਅਤੇ 1TB ਮਾਡਲ ਲਈ 1,99,900 ਰੁਪਏ ਦੇਣੇ ਹੋਣਗੇ। ਤੁਸੀਂ ਸਾਈਟ 'ਤੇ ਜਾਓਗੇ ਤਾਂ ਤੁਸੀਂ ਦੇਖੋਗੇ ਕਿ ਪ੍ਰੀ-ਬੁਕਿੰਗ 15 ਸਤੰਬਰ ਨੂੰ ਸ਼ਾਮ 5:30 ਵਜੇ ਤੋਂ ਸ਼ੁਰੂ ਹੋਵੇਗੀ। ਤੁਸੀਂ ਇਨ੍ਹਾਂ ਡਿਵਾਈਸਾਂ ਨੂੰ 22 ਸਤੰਬਰ ਤੋਂ ਵਿਕਰੀ 'ਤੇ ਦੇਖ ਸਕੋਗੇ।...
ਚੰਡੀਗੜ੍ਹ: ਭਾਰਤੀ ਪਰੰਪਰਾ ਵਿੱਚ ਦੁੱਧ ਨੂੰ ਵੀ ਇਕ ਰਤਨ ਵਜੋਂ ਲਿਆ ਜਾਂਦਾ ਹੈ। ਮਾਂ ਦੇ ਦੁੱਧ ਨੂੰ ਅੰਮ੍ਰਿਤ ਵੀ ਕਿਹਾ ਗਿਆ ਹੈ। ਭਾਰਤ ਵਿੱਚ ਜਿਆਦਾ ਮੱਝ, ਗਾਂ ਅਤੇ ਬੱਕਰੀ ਦਾ ਦੁੱਧ ਪੀਤਾ ਜਾਂਦਾ ਹੈ ਇਸ ਤੋਂ ਇਲਾਵਾ ਰਾਜਸਥਾਨ ਵਿੱਚ ਊਠਣੀ ਦਾ ਦੁੱਧ ਵੀ ਪੀਤਾ ਜਾਂਦਾ ਹੈ। ਦੁੱਧ ਵਿੱਚ ਜਿਹੇ ਗੁਣ ਮੌਜੂਦ ਹੁੰਦੇ ਹਨ ਜੋ ਤੁਹਾਡੇ ਸਰੀਰ ਲਈ ਲਾਹੇਵੰਦ ਹੀ ਨਹੀ ਸਗੋਂ ਲੰਮੀ ਉਮਰ ਤੱਕ ਸਰੀਰ ਨੂੰ ਮਜ਼ਬੂਤ ਰੱਖਦਾ ਹੈ। ਆਓ ਜਾਣਦੇ ਹਾਂ ਦੁੱਧ ਪੀਣ ਦੇ ਖਾਸ ਫਾਇਦੇ- 1. ਦੁੱਧ ਪੀਣ ਨਾਲ ਤੁਹਾਡੀਆਂ ਹੱਡੀਆ ਮਜ਼ਬੂਤ ਹੁੰਦੀਆ ਹਨ ਕਿਉਂਕਿ ਦੁੱਧ ਵਿੱਚ ਕੈਲਸ਼ੀਅਮ ਹੁੰਦਾ ਹੈ। 2. ਰਾਤ ਦੇ ਸਮੇਂ ਦੁੱਧ ਪੀਣ ਨਾਲ ਨੀਂਦ ਬਹੁਤ ਵਧੀਆ ਆਉਂਦੀ ਹੈ। 3. ਦੁੱਧ ਪੀਣ ਨਾਲ ਸਰੀਰ ਵਿਚੋਂ ਖੁਸ਼ਕੀ ਖਤਮ ਹੁੰਦੀ ਹੈ ਜਿਸ ਨਾਲ ਬਹੁਤ ਸਾਰੀਆ ਬਿਮਾਰੀਆ ਨਾਲ ਲੜਨ ਦੀ ਸ਼ਕਤੀ ਮਿਲਦੀ ਹੈ। 4. ਦੁੱਧ ਪੀਣ ਨਾਲ ਸ਼ੁਕਰਾਣੂਆਂ ਵਿੱਚ ਵਾਧਾ ਹੁੰਦਾ ਹੈ। 5. ਦੁੱਧ ਪੀਣ ਨਾਲ ਸਰੀਰ ਵਿੱਚ ਕਾਮ ਊਰਜਾ ਵਿੱਚ ਵਾਧਾ ਹੁੰਦਾ ਹੈ। 6. ਦੁੱਧ ਪੀਣ ਨਾਲ ਹਾਈ ਬਲੱਡ ਪ੍ਰੈਸ਼ਰ ਤੋਂ ਰਾਹਤ ਮਿਲਦੀ ਹੈ। 7. ਗਰਮ ਦੁੱਧ ਪੀਣ ਨਾਲ ਤਣਾਅ ਤੋਂ ਰਾਹਤ ਮਿਲਦੀ ਹੈ। 8. ਠੰਡਾ ਦੁੱਧ ਪੀਣ ਨਾਲ ਭਾਰ ਕੰਟਰੋਲ ਵਿੱਚ ਰਹਿੰਦਾ ਹੈ। 9. ਜੇਕਰ ਤੁਸੀ ਕਬਜ਼ ਤੋਂ ਪਰੇਸ਼ਾਨ ਹੋ ਤਾਂ ਠੰਡਾ ਦੁੱਧ ਪੀਓ ਤੁਹਾਨੂੰ ਰਾਹਤ ਮਿਲੇਗੀ। Disclaimer- ਇਹ ਆਰਟੀਕਲ ਆ ਜਾਣਕਾਰੀ ਤੇ ਅਧਾਰਿਤ ਹੈ। ਇਹ ਕਿਸੇ ਵੀ ਤਰ੍ਹਾਂ ਯੋਗ ਡਾਕਟਰੀ ਰਾਏ ਦਾ ਬਦਲ ਨਹੀਂ ਹੈ। ਲੀਵਿੰਗ ਇੰਡੀਆ ਨਿਊਜ਼ ਇਸਦੀ ਪੁਸ਼ਟੀ ਨਹੀਂ ਕਰਦਾ।
ਉੱਤਰ ਪ੍ਰਦੇਸ਼: ਉੱਤਰ ਪ੍ਰਦੇਸ਼ 'ਚ ਸਮਾਜਵਾਦੀ ਪਾਰਟੀ ਦੇ ਸੀਨੀਅਰ ਨੇਤਾ ਆਜ਼ਮ ਖਾਨ ਦੇ ਘਰ ਖਿਲਾਫ ਇਨਕਮ ਟੈਕਸ ਦੀ ਕਾਰਵਾਈ ਅੱਜ ਖਤਮ ਹੋ ਸਕਦੀ ਹੈ। ਆਈਟੀ ਟੀਮ ਲਗਾਤਾਰ ਤੀਜੇ ਦਿਨ ਇਹ ਕਾਰਵਾਈ ਕਰ ਰਹੀ ਹੈ। ਸਾਰੇ ਦਸਤਾਵੇਜ਼ਾਂ ਅਤੇ ਹਰ ਇਕ ਚੀਜ਼ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਸਾਬਕਾ ਮੰਤਰੀ ਆਜ਼ਮ ਨੇ ਆਮਦਨ ਕਰ ਅਧਿਕਾਰੀਆਂ ਨੂੰ ਦੱਸਿਆ ਕਿ ਉਨ੍ਹਾਂ ਦੀ ਆਮਦਨ ਦਾ ਇੱਕੋ ਇੱਕ ਸਰੋਤ ਮੱਝਾਂ ਦੀ ਡੇਅਰੀ ਹੈ। ਉਹ ਦੁੱਧ ਵੇਚ ਕੇ ਰੋਜ਼ਾਨਾ 20,000 ਕਮਾਉਂਦਾ ਹੈ, ਅਤੇ ਉਸ ਕਮਾਈ ਨਾਲ ਆਪਣਾ ਘਰ ਚਲਾਉਂਦਾ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਸਮਾਜਵਾਦੀ ਪਾਰਟੀ ਨੂੰ ਲੈ ਕੇ ਆਜ਼ਮ ਖਾਨ ਦਾ ਦਰਦ ਲਗਾਤਾਰ ਦਿਖਾਈ ਦੇ ਰਿਹਾ ਹੈ। ਆਜ਼ਮ ਅਤੇ ਉਸ ਦਾ ਬੇਟਾ ਅਬਦੁੱਲਾ ਖਾਨ ਦੋਵੇਂ ਇਨਕਮ ਟੈਕਸ ਅਧਿਕਾਰੀਆਂ ਨੂੰ ਜੇਲ੍ਹ ਵਿੱਚ ਬਿਤਾਏ ਆਪਣੇ ਦਿਨਾਂ ਦੀ ਕਹਾਣੀ ਸੁਣਾ ਰਹੇ ਸਨ। ਆਜ਼ਮ ਖਾਨ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਨ੍ਹਾਂ ਨੂੰ ਪਾਰਟੀ ਤੋਂ ਓਨੀ ਮਦਦ ਨਹੀਂ ਮਿਲੀ ਜਿੰਨੀ ਮਿਲਣੀ ਚਾਹੀਦੀ ਸੀ। ਇਸ ਦੇ ਨਾਲ ਹੀ ਇਕ ਸੀਨੀਅਰ ਅਧਿਕਾਰੀ ਨਾਲ ਗੱਲ ਕਰਦੇ ਹੋਏ ਆਜ਼ਮ ਖਾਨ ਨੇ ਕਿਹਾ, ਜੇਕਰ ਮੈਂ ਜਿਨ੍ਹਾਂ ਲੋਕਾਂ ਨੂੰ ਸੱਤਾ 'ਚ ਲਿਆਂਦਾ ਹੈ, ਉਨ੍ਹਾਂ ਨੇ ਮੇਰਾ ਸਾਥ ਦਿੱਤਾ ਹੁੰਦਾ ਤਾਂ ਇਹ ਸਥਿਤੀ ਨਾ ਹੁੰਦੀ। ਹਾਲਾਂਕਿ, ਮੈਂ ਚਿੰਤਤ ਨਹੀਂ ਹਾਂ. ਮੈਨੂੰ ਇੱਥੋਂ ਦੀ ਜਨਤਾ ਦਾ ਸਮਰਥਨ ਹੈ, ਜਿਨ੍ਹਾਂ ਨੇ ਮੈਨੂੰ 10 ਤੋਂ ਵੱਧ ਵਾਰ ਵਿਧਾਇਕ ਬਣਾਇਆ ਹੈ। ਜੌਹਰ ਯੂਨੀਵਰਸਿਟੀ 'ਚ ਇਨਕਮ ਟੈਕਸ ਨੇ ਪਾਈ ਵੱਡੀ ਖੇਡ 3 ਦਿਨਾਂ ਦੀ ਕਾਰਵਾਈ ਤੋਂ ਬਾਅਦ ਇਨਕਮ ਟੈਕਸ ਨੂੰ ਪਤਾ ਲੱਗਾ ਕਿ ਪ੍ਰਾਈਵੇਟ ਟਰੱਸਟ ਹੋਣ ਦੇ ਬਾਵਜੂਦ ਸਰਕਾਰੀ ਵਿਭਾਗਾਂ ਦੇ 150 ਕਰੋੜ ਰੁਪਏ ਆਜ਼ਮ ਖਾਨ ਦੀ ਜੌਹਰ ਯੂਨੀਵਰਸਿਟੀ 'ਚ ਲਗਾਏ ਗਏ ਸਨ। ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਯੂਪੀ ਵਿੱਚ ਸਮਾਜਵਾਦੀ ਪਾਰਟੀ ਦੀ ਸਰਕਾਰ ਵੇਲੇ ਜਦੋਂ ਵੀ ਕੋਈ ਕਾਲਜ ਜਾਂ ਲੋਕ ਹਿੱਤ ਵਿੱਚ ਕੋਈ ਹੋਰ ਪ੍ਰਾਜੈਕਟ ਕੈਬਨਿਟ ਵੱਲੋਂ ਪਾਸ ਕੀਤਾ ਜਾਂਦਾ ਸੀ ਤਾਂ ਉਸ ਨੂੰ ਯੂਨੀਵਰਸਿਟੀ ਦੇ ਅੰਦਰ ਹੀ ਬਣਾਇਆ ਜਾਂਦਾ ਸੀ ਨਾ ਕਿ ਕਿਤੇ ਹੋਰ। ਇਹ ਮੇਰਾ ਨਿੱਜੀ ਫੈਸਲਾ ਨਹੀਂ ਸੀ ਕੈਬਨਿਟ ਦਾ ਫੈਸਲਾ ਸੀ ਆਜ਼ਮ ਖਾਨ ਜਦੋਂ ਅਧਿਕਾਰੀਆਂ ਨੇ ਸਵਾਲ ਪੁੱਛਿਆ ਤਾਂ ਆਜ਼ਮ ਖਾਨ ਨੇ ਕਿਹਾ ਕਿ ਇਹ ਪੈਸਾ ਟਰੱਸਟ ਦੇ ਨਿੱਜੀ ਫੰਡ ਵਿੱਚ ਨਹੀਂ ਆਇਆ ਅਤੇ ਸਰਕਾਰੀ ਵਿਭਾਗ ਵੱਲੋਂ ਸਿੱਧੇ ਠੇਕੇਦਾਰਾਂ ਨੂੰ ਦਿੱਤਾ ਗਿਆ ਸੀ। . ਜਿਸ ਕਾਰਨ ਅਫਸਰਾਂ ਅਤੇ ਮੰਤਰੀ ਮੰਡਲ ਦੇ ਫੈਸਲੇ ਜਾਂਚ ਦੇ ਘੇਰੇ ਵਿੱਚ ਆ ਸਕਦੇ ਹਨ। ਪਰ ਨਿੱਜੀ ਤੌਰ 'ਤੇ ਇਹ ਮੇਰਾ ਕਸੂਰ ਨਹੀਂ ਹੈ। ਹੁਣ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।ਇਸ ਤੋਂ ਬਾਅਦ ਇਨਕਮ ਟੈਕਸ ਅਧਿਕਾਰੀ ਵੀ ਪੀਡਬਲਯੂਡੀ ਦਫ਼ਤਰ ਦੀਆਂ ਸਾਰੀਆਂ ਫਾਈਲਾਂ ਨੂੰ ਘੋਖਣ ਵਿੱਚ ਰੁੱਝੇ ਹੋਏ ਹਨ ਅਤੇ ਅਧਿਕਾਰੀਆਂ ਤੋਂ ਪੁੱਛਗਿੱਛ ਕਰ ਰਹੇ ਹਨ।
Relationship Tips: ਪਤੀ-ਪਤਨੀ ਦਾ ਰਿਸ਼ਤਾ ਪਿਆਰ ਅਤੇ ਭਰੋਸੇ 'ਤੇ ਆਧਾਰਿਤ ਬਹੁਤ ਖੂਬਸੂਰਤ ਰਿਸ਼ਤਾ ਹੁੰਦਾ ਹੈ ਪਰ ਕਈ ਵਾਰ ਪਤੀ ਪਤਨੀ ਨਾਲ ਰਹਿਣ ਦੇ ਬਾਵਜੂਦ ਉਸ ਨਾਲ ਜ਼ਿਆਦਾ ਗੱਲ ਨਹੀਂ ਕਰਦਾ। ਜ਼ਿਆਦਾਤਰ ਪਤਨੀਆਂ ਆਪਣੇ ਪਤੀਆਂ ਬਾਰੇ ਇਹ ਸ਼ਿਕਾਇਤ ਕਰਦੀਆਂ ਹਨ ਕਿ ਘਰ ਆ ਕੇ ਵੀ ਉਹ ਮੋਬਾਈਲ ਜਾਂ ਟੀ.ਵੀ. ਵਿੱਚ ਰੁੱਝੇ ਰਹਿੰਦੇ ਹਨ ਅਤੇ ਉਨ੍ਹਾਂ ਦੀ ਗੱਲਬਾਤ ਵਿੱਚ ਦਿਲਚਸਪੀ ਨਹੀਂ ਲੈਂਦੇ। ਮਨੋਵਿਗਿਆਨੀ ਡਾਕਟਰ ਪਰਦੀਪ ਗਿੱਲ ਦਾ ਕਹਿਣਾ ਹੈ ਕਿ ਇਸ ਪਿੱਛੇ ਅਵਚੇਤਨ ਵਿੱਚ ਪਏ ਕਈ ਪਾਸਾਰ ਕੰਮ ਕਰਦੇ ਹਨ। ਇਕੱਲਤਾ ਦੀ ਭਾਵਨਾਕਈ ਔਰਤਾਂ ਆਪਣੇ ਪਤੀ ਨਾਲ ਰਹਿ ਕੇ ਵੀ ਇਕੱਲਾਪਣ ਮਹਿਸੂਸ ਕਰਦੀਆਂ ਹਨ ਕਿਉਂਕਿ ਪਤੀ ਇਕੱਠੇ ਹੁੰਦੇ ਹੋਏ ਵੀ ਇਕੱਠੇ ਨਹੀਂ ਹੁੰਦੇ। ਉਹ ਭਾਵਨਾਤਮਕ ਤੌਰ 'ਤੇ ਨਹੀਂ ਜੁੜਦੇ. ਇਸ ਕਾਰਨ ਪਤੀ-ਪਤਨੀ ਦਾ ਰਿਸ਼ਤਾ ਪ੍ਰਭਾਵਿਤ ਹੋਣ ਲੱਗਦਾ ਹੈ। ਸਰੀਰਕ ਮੌਜੂਦਗੀ ਪਰ ਮਾਨਸਿਕ ਤੌਰ 'ਤੇ ਲਾਪਤਾ ਜ਼ਿਆਦਾਤਰ ਪਤਨੀਆਂ ਇਹ ਸ਼ਿਕਾਇਤ ਕਰਦੀਆਂ ਹਨ ਕਿ ਛੁੱਟੀ ਵਾਲੇ ਦਿਨ ਭਾਵੇਂ ਪਤੀ ਸਰੀਰਕ ਤੌਰ 'ਤੇ ਘਰ ਵਿਚ ਮੌਜੂਦ ਹੁੰਦਾ ਹੈ, ਉਸ ਦਾ ਮਨ ਇਧਰ-ਉਧਰ ਵਿਅਸਤ ਰਹਿੰਦਾ ਹੈ ਅਤੇ ਸਾਡੇ ਨਾਲ ਨਹੀਂ ਹੁੰਦਾ। ਅਜਿਹੇ 'ਚ ਪੂਰਾ ਦਿਨ ਇਕੱਠੇ ਰਹਿਣ ਦੇ ਬਾਵਜੂਦ ਅਸੀਂ ਇਕੱਠੇ ਮਹਿਸੂਸ ਨਹੀਂ ਕਰਦੇ। ਮਨੋਵਿਗਿਆਨੀ ਦਾ ਕਹਿਣਾ ਹੈ ਕਿ ਕੁਝ ਸਮਾਂ ਆਪਣੀਆਂ ਪਤਨੀਆਂ ਅਤੇ ਬੱਚਿਆਂ ਲਈ ਸਮਰਪਿਤ ਕਰਨ ਦੀ ਸਲਾਹ ਦਿੰਦੀਆਂ ਹਨ ਅਤੇ ਕਹਿੰਦੀ ਹੈ ਕਿ ਉਸ ਸਮੇਂ ਸਿਰਫ਼ ਸਰੀਰਕ ਤੌਰ 'ਤੇ ਹੀ ਨਹੀਂ ਬਲਕਿ ਮਾਨਸਿਕ ਅਤੇ ਭਾਵਨਾਤਮਕ ਤੌਰ 'ਤੇ ਵੀ ਮੌਜੂਦ ਰਹਿਣਾ ਜ਼ਰੂਰੀ ਹੈ। ਪਰਿਵਾਰ ਨਾਲ ਸਮਾਂ ਬਿਤਾਉਣ ਨਾਲ ਰਿਸ਼ਤੇ ਮਜ਼ਬੂਤ ਹੁੰਦੇ ਹਨ ਅਤੇ ਇਕੱਲੇਪਣ ਦੀ ਭਾਵਨਾ ਕਿਸੇ ਨੂੰ ਪਰੇਸ਼ਾਨ ਨਹੀਂ ਕਰਦੀ। ਨੋਟ-ਲੀਵਿੰਗ ਇੰਡੀਆ ਇਸ ਲੇਖ ਦੀ ਪੁਸ਼ਟੀ ਨਹੀ ਕਰਦਾ ਹੈ ਇਹ ਸਰੋਤਾਂ ਤੋਂ ਇੱਕਠੀ ਕੀਤੀ ਗਈ ਆਮ ਜਾਣਕਾਰੀ ਹੈ ਜੇਕਰ ਤੁਹਾਨੂੰ ਕੋਈ ਸਮੱਸਿਆ ਆਉਦੀ ਹੈ ਤਾਂ ਡਾਕਟਰ ਨਾਲ ਸੰਪਰਕ ਕਰੋ।...
Anantnag Encounter : ਦੱਖਣੀ ਕਸ਼ਮੀਰ ਦੇ ਅਨੰਤਨਾਗ 'ਚ ਅੱਤਵਾਦੀਆਂ ਤੇ ਜਵਾਨਾਂ ਵਿਚਾਲੇ ਮੁਕਾਬਲਾ ਹੋਇਆ। ਦੋਵਾਂ ਪਾਸਿਆਂ ਤੋਂ ਤੇਜ਼ ਗੋਲੀਬਾਰੀ ਹੋਈ। ਉੱਥੇ ਹੀ ਇਸ ਮੁਕਾਬਲੇ 'ਚ ਪਾਣੀਪਤ ਦੇ ਲਾਲ ਤੇ ਬਹਾਦਰ ਪੁੱਤਰ ਮੇਜਰ ਆਸ਼ੀਸ਼ ਧੌਣਚੱਕ ਨੇ ਆਪਣੀ ਜਾਨ ਕੁਰਬਾਨ ਕਰ ਦਿੱਤੀ। ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਬੀਤੀ ਰਾਤ ਚੰਡੀਗੜ੍ਹ ਲਿਆਂਦਾ ਗਿਆ ਤੇ ਉਥੋਂ ਪਾਣੀਪਤ ਭੇਜ ਦਿੱਤਾ ਗਿਆ। ਉਨ੍ਹਾਂ ਦੇ ਦਰਸ਼ਨਾਂ ਲਈ ਲੋਕਾਂ ਦੀ ਭੀੜ ਇਕੱਠੀ ਹੋ ਗਈ। ਮੇਜਰ ਆਸ਼ੀਸ਼ ਧੌਂਚਕ ਦੀ ਦੇਹ ਨੂੰ ਸਸਕਾਰ ਲਈ ਪਿੰਡ ਬਿੰਜੌਲ ਪਹੁੰਚ ਦਿੱਤਾ ਗਿਆ ਹੈ।ਜਿਸ ਤੋਂ ਬਾਅਦ ਉਸ ਦੀ ਲਾਸ਼ ਨੂੰ ਸਸਕਾਰ ਲਈ ਲਿਜਾਇਆ ਜਾਵੇਗਾ। ਮੇਜਰ ਆਸ਼ੀਸ਼ ਨੂੰ ਅੰਤਿਮ ਵਿਦਾਈ ਦੇਣ ਲਈ ਭਾਰੀ ਭੀੜ ਇਕੱਠੀ ਹੋਈ ਹੈ। ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਲਿਜਾਣ ਸਮੇਂ ਪਾਨੀਪਤ 'ਚ ਵਿਦਿਆਰਥੀਆਂ ਤੇ ਸਥਾਨਕ ਲੋਕਾਂ ਨੇ ‘ਭਾਰਤ ਮਾਤਾ ਦੀ ਜੈ’ ਦੇ ਨਾਅਰੇ ਲਾਏ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Jalandhar Road Accident : जालंधर में हुआ दर्दनाक हादसा, गाड़ी की खिड़कियां काटकर निकाले शव
Health news: डायबिटीज के मरीजों के लिए बेहद कारगर है ये चीजें, आज ही करों डाइट में शामिल
PP constable Result 2024: पंजाब पुलिस कांस्टेबल पद के लिए आयोजित लिखित परीक्षा का परिणाम जारी, यहां चेक करें रिजल्ट