ਚੰਡੀਗੜ੍ਹ: ਨਵੀਂ ਦਿੱਲੀ ਵਿਖੇ ਚੱਲ ਰਹੇ ਜੀ-20 ਸੰਮੇਲਨ ਦੇ ਸ਼ਾਂਤੀਪੂਰਨ ਆਯੋਜਨ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਨੇ ਅੱਜ ਸਪੈਸ਼ਲ ਅਪਰੇਸ਼ਨ ’ਓਪੀਐਸ ਸੀਲ-4’ ਚਲਾਇਆ ਅਤੇ ਗੈਂਗਸਟਰਾਂ ਤੇ ਸਮਾਜ ਵਿਰੋਧੀ ਅਨਸਰਾਂ ’ਤੇ ਨਜ਼ਰ ਰੱਖਣ ਲਈ ਸੂਬੇ ਵਿੱਚ ਆਉਣ ਅਤੇ ਜਾਣ ਵਾਲੇ ਸਾਰੇ ਵਾਹਨਾਂ ਦੀ ਚੈਕਿੰਗ ਕੀਤੀ।ਇਹ ਅਪਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਚਾਰ ਗੁਆਂਢੀ ਸੂਬਿਆਂ— ਹਿਮਾਚਲ ਪ੍ਰਦੇਸ਼, ਹਰਿਆਣਾ, ਰਾਜਸਥਾਨ ਤੇ ਜੰਮੂ-ਕਸ਼ਮੀਰ— ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਦੇ ਪੁਲਿਸ ਬਲਾਂ ਨਾਲ ਮਿਲ ਕੇ ਸਾਂਝੇ ਤੌਰ ’ਤੇ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਇੱਕੋਂ ਸਮੇਂ ਚਲਾਇਆ ਗਿਆ।ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਦਿੱਲੀ ਵਿਖੇ ਚੱਲ ਰਹੇ ਜੀ-20 ਸੰਮੇਲਨ ਦੇ ਮੱਦੇਨਜ਼ਰ ਸਰਹੱਦੀ ਜ਼ਿਲਿ੍ਹਆਂ ਦੇ ਐਸਐਸਪੀਜ਼ ਨੂੰ ਗੁਆਂਢੀ ਸੂਬਿਆਂ ਦੇ ਆਪਣੇ ਹਮਰੁਤਬਾ ਨਾਲ ਤਾਲਮੇਲ ਕਰਕੇ ਅੰਤਰ-ਰਾਜੀ ਸੀਮਾਵਾਂ ’ਤੇ ਮਜ਼ਬੂਤ ਨਾਕੇ ਲਗਾਉਣ ਲਈ ਕਿਹਾ ਗਿਆ ਸੀ ਤਾਂ ਜੋ ’ਓਪੀਐਸ ਸੀਲ-4’ ਦੇ ਹਿੱਸੇ ਵਜੋਂ ਸਾਰੇ ਵਾਹਨਾਂ ਦੀ ਚੈਕਿੰਗ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਐਸਐਸਪੀਜ਼ ਨੂੰ ਇਸ ਅਪਰੇਸ਼ਨ ਲਈ ਵੱਧ ਤੋਂ ਵੱਧ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਲਾਮਬੱਧ ਕਰਨ ਲਈ ਕਿਹਾ ਗਿਆ ਸੀ ਤਾਂ ਜੋ ਪ੍ਰਮੁੱਖ ਸਥਾਨਾਂ ’ਤੇ ਮਜ਼ਬੂਤ ’ਨਾਕੇ’ ਲਗਾਏ ਜਾ ਸਕਣ।ਉਨ੍ਹਾਂ ਕਿਹਾ ਕਿ ਚਾਰ ਸਰਹੱਦੀ ਸੂਬਿਆਂ ਅਤੇ ਯੂਟੀ ਚ...
ਚੰਡੀਗੜ੍ਹ/ਫਾਜ਼ਿਲਕਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਤਹਿਤ ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਫਾਜ਼ਿਲਕਾ ਨੇ ਨਸ਼ਾ ਤਸਕਰੀ ਦੀ ਵੱਡੀ ਕੋਸ਼ਿਸ਼ ਨੂੰ ਨਾਕਾਮ ਕਰਦਿਆਂ ਇੱਕ ਤਸਕਰ ਨੂੰ 15 ਕਿਲੋ ਹੈਰੋਇਨ (10 ਪੈਕੇਟ), ਜੋ ਤੂੜੀ ਨਾਲ ਭਰੀ ਟਰੈਕਟਰ-ਟਰਾਲੀ ਵਿੱਚ ਲੁਕਾ ਕੇ ਰੱਖੀ ਹੋਈ ਸੀ, ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਫੜੇ ਗਏ ਨਸ਼ਾ ਤਸਕਰ ਦੀ ਪਛਾਣ ਪ੍ਰੀਤਮ ਸਿੰਘ ਵਾਸੀ ਪਿੰਡ ਮੋਹਾਰ ਜਮਸ਼ੇਰ, ਜ਼ਿਲ੍ਹਾ ਫਾਜ਼ਿਲਕਾ ਵਜੋਂ ਹੋਈ ਹੈ। ਹੈਰੋਇਨ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਉਸਦਾ ਸੋਨਾਲੀਕਾ ਟਰੈਕਟਰ (ਪੀ.ਬੀ.-11-ਵਾਈ-6879) ਅਤੇ ਟਰਾਲੀ ਵੀ ਜ਼ਬਤ ਕਰ ਲਈ ਹੈ। ਜ਼ਿਕਰਯੋਗ ਹੈ ਕਿ ਐਸ.ਐਸ.ਓ.ਸੀ. ਫਾਜ਼ਿਲਕਾ ਵੱਲੋਂ ਪਿਛਲੇ 45 ਦਿਨਾਂ ਵਿੱਚ ਕੀਤੀ ਗਈ ਇਹ ਪੰਜਵੀਂ ਵੱਡੀ ਹੈਰੋਇਨ ਬਰਾਮਦਗੀ ਹੈ, ਜਿਸ ਨਾਲ ਹੁਣ ਤੱਕ ਦੀ ਕੁੱਲ ਰਿਕਵਰੀ 145 ਕਿਲੋਗ੍ਰਾਮ ਹੋ ਗਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਖੁਫੀਆ ਜਾਣਕਾਰੀ ਦੇ ਆਧਾਰ 'ਤੇ ਐਸਐਸਓਸੀ ਫਾਜ਼ਿਲਕਾ ਨੇ ਪਿੰਡ ਢਾਣੀ ਖਰਾਸ ਵਾਲੀ ਦੇ ਖੇਤਰ ਵਿੱਚ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਨੈਟਵਰਕ ਖਿਲਾਫ ਇੱਕ ਵਿਸ਼ੇਸ਼ ਗੁਪਤ ਆਪਰੇਸ਼ਨ ਚਲਾ ਕੇ ਨਸ਼ਾ ਤਸਕਰ ਪ੍ਰੀਤਮ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ, ਜੋ ਤੂੜੀ ਨਾਲ ਭਰੀ ਟਰਾਲੀ ਵਿੱਚ ਲੁਕਾ ਕੇ ਰੱਖੀ ਹੈਰੋਇਨ ਦੀ ਖੇਪ ਪਹੁੰਚਾਉਣ ਜਾ ਰਿਹਾ ਸੀ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਨਸ਼ਾ ਤਸਕਰ ਆਪਣੀ ਪਤਨੀ ਕੁਸ਼ੱਲਿਆ ਬਾਈ ਅਤੇ ਜਵਾਈ ਗੁਰਮੀਤ ਸਿੰਘ ਜੋ ਪਿੰਡ ਢਾਣੀ ਖਰਾਸ ਵਾਲੀ, ਫਾਜ਼ਿਲਕਾ ਦਾ ਰਹਿਣ ਵਾਲਾ ਹੈ, ਨਾਲ ਜਾ ਰਿਹਾ ਸੀ। ਦੱਸਣਯੋਗ ਹੈ ਕਿ ਨਸ਼ਾ ਤਸਕਰ ਦੀ ਪਤਨੀ ਅਤੇ ਜਵਾਈ ਮੌਕੇ ਤੋਂ ਭੱਜਣ ਵਿੱਚ ਕਾਮਯਾਬ ਹੋ ਗਏ। ਦਰਿਆਈ ਰਸਤੇ ਰਾਹੀਂ ਖੇਪ ਦੀ ਤਸਕਰੀ ਹੋਣ ਦੀ ਸੰਭਾਵਨਾ ਨੂੰ ਜਤਾਉਂਦਿਆਂ ਡੀਜੀਪੀ ਨੇ ਕਿਹਾ ਕਿ ਇਹ ਪਰਿਵਾਰ ਸਰਹੱਦੀ ਪਿੰਡ ਮੋਹਾਰ ਜਮਸ਼ੇਰ ਦੇ ਉਨ੍ਹਾਂ ਕੁਝ ਪਰਿਵਾਰਾਂ ਵਿੱਚੋਂ ਸੀ, ਜਿਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਤੇ ਪੁਲਿਸ ਅਧਿਕਾਰੀਆਂ ਵੱਲੋਂ ਸੁਰੱਖਿਅਤ ਥਾਵਾਂ 'ਤੇ ਜਾਣ ਸਬੰਧੀ ਵਾਰ-ਵਾਰ ਬੇਨਤੀਆਂ ਕਰਨ ਦੇ ਬਾਵਜੂਦ ਆਪਣੇ ਹੜ੍ਹ ਪ੍ਰਭਾਵਿਤ ਸਥਾਨਾਂ ‘ਤੇ ਹੀ ਰਹੇ। ਹੋਰ ਵੇਰਵੇ ਸਾਂਝਾ ਕਰਦਿਆਂ ਏਆਈਜੀ ਐਸਐਸਓਸੀ ਫਾਜ਼ਿਲਕਾ ਲਖਬੀਰ ਸਿੰਘ ਨੇ ਦੱਸਿਆ ਕਿ ਉਹ ਮਾਮਲੇ ਦੀ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕਰ ਰਹੇ ਹਨ ਅਤੇ ਹੋਰ ਬਰਾਮਦਗੀ ਹੋਣ ਦੀ ਉਮੀਦ ਹੈ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਭਗੌੜੇ ਮੁਲਜ਼ਮ ਕੌਸ਼ਲਿਆ ਬਾਈ ਅਤੇ ਗੁਰਮੀਤ ਸਿੰਘ ਵਿਰੁੱਧ ਵੀ ਕੇਸ ਦਰਜ ਕੀਤਾ ਹੈ, ਅਤੇ ਪੁਲਿਸ ਟੀਮਾਂ ਉਨ੍ਹਾਂ ਨੂੰ ਫੜਨ ਲਈ ਛਾਪੇਮਾਰੀ ਕਰ ਰਹੀਆਂ ਹਨ। ...
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਹਰ ਖੇਤ ਨੂੰ ਸਿੰਜਾਈ ਲਈ ਨਹਿਰੀ ਪਾਣੀ ਪੁੱਜਦਾ ਕਰਨ ਦੇ ਨਿਰਦੇਸ਼ਾਂ ਉਤੇ ਜਲ ਸਰੋਤ ਵਿਭਾਗ ਵੱਲੋਂ ਨਹਿਰੀ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ ਅਤੇ ਵੱਧ ਤੋਂ ਵੱਧ ਰਕਬੇ ਨੂੰ ਨਹਿਰੀ ਪਾਣੀ ਪੁੱਜਦਾ ਕਰਨ ਲਈ ਕੋਸ਼ਿਸ਼ਾਂ ਜਾਰੀ ਹਨ। ਫਤਿਹਗੜ੍ਹ ਸਾਹਿਬ ਤੇ ਲੁਧਿਆਣਾ ਜ਼ਿਲੇ ਦੇ ਕਿਸਾਨਾਂ ਦੀ ਪੁਰਜ਼ੋਰ ਮੰਗ ਨੂੰ ਪੂਰਾ ਕਰਦਿਆਂ ਖੰਨਾ ਰਜਬਾਹੇ ਨੂੰ 82.65 ਕਰੋੜ ਦੀ ਲਾਗਤ ਨਾਲ ਪੱਕਾ ਕੀਤਾ ਜਾਵੇਗਾ। ਅੱਜ ਇੱਥੇ ਜਾਰੀ ਪ੍ਰੈਸ ਬਿਆਨ ਰਾਹੀਂ ਜਾਣਕਾਰੀ ਦਿੰਦਿਆਂ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ 72202 ਏਕੜ ਰਕਬੇ ਨੂੰ ਕਵਰ ਕਰਦੇਖੰਨਾ ਰਜਬਾਹੇ ਵਿੱਚ ਮੌਜੂਦਾ ਸਮੇਂ 175 ਕਿਊਸਿਕ ਛੱਡਿਆ ਜਾਂਦਾ ਹੈ ਅਤੇ ਇਸ ਦੀ ਸਮਰੱਥਾ ਵਧਾ ਕੇ 251.34 ਕਿਊਸਿਕ ਕਰਨ ਦੀ ਯੋਜਨਾ ਹੈ ਜਿਸ ਲਈ ਇਸ ਨੂੰ ਪੱਕਾ ਕੀਤਾ ਜਾ ਰਿਹਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਖੰਨਾ ਰਜਬਾਹਾ ਸਿਸਟਮ ਭਾਖੜਾ ਮੇਨ ਲਾਈਨ ਦੇ ਸਮਰਾਲਾ ਮੇਜਰ ਤੋਂ ਨਿਕਲਦਾ ਹੈ,ਜਿਸ ਦੀ ਲੰਬਾਈ ਕੁੱਲ ਲੰਬਾਈ 97.48 ਕਿਲੋਮੀਟਰ ਤੱਕ ਹੈ।ਇਹ ਰਜਬਾਹਾ ਸਿਸਟਮ ਜ਼ਿਲਾ ਫਤਿਹਗੜ੍ਹ ਸਾਹਿਬ ਅਤੇ ਲੁਧਿਆਣਾ ਦੇਕਈ ਪਿੰਡਾਂ ਨੂੰ ਸੰਗਤਪੁਰਾ ਮਾਈਨਰ,ਕੋਟਲਾ ਮਾਈਨਰ,ਬਰਧਲ ਮਾਈਨਰ, ਲਲਹੇੜੀ ਮਾਈਨਰ,ਬੀੜਕਿਸ਼ਨ ਮਾਈਨਰ ਅਤੇ ਨਰਾਇਣਗੜ੍ਹ ਮਾਈਨਰ ਰਾਂਹੀ ਸਿੰਜਾਈ ਮੁਹੱਈਆ ਕਰਦਾ ਹੈ।ਇਹ ਰਜਬਾਹਾਸਿਸਟਮ ਕੱਚਾ ਤੇ ਬਹੁਤ ਪੁਰਾਣਾ ਬਣਿਆ ਹੋਣ ਕਰਕੇ ਆਪਣੀ ਸਮਰੱਥਾ ਅਨੁਸਾਰ ਪਾਣੀ ਨਹੀ ਲੈ ਰਿਹਾ ਹੈ। ਜਲ ਸਰੋਤ ਮੰਤਰੀ ਨੇ ਦੱਸਿਆ ਕਿ ਹਲਕਾ ਬੱਸੀਪਠਾਣਾਂ ਤੋਂ ਵਿਧਾਇਕ ਰੁਪਿੰਦਰ ਸਿੰਘ ਹੈਪੀ, ਖੰਨਾ ਤੋਂ ਵਿਧਾਇਕ ਤਰੁਣਪ੍ਰੀਤ ਸਿੰਘ ਸੌਂਦ ਤੇ ਸਮਰਾਲਾ ਤੋਂ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਵੱਲੋਂ ਇਨ੍ਹਾਂ ਹਲਕੇ ਦੇ ਕਿਸਾਨਾਂ ਦੀ ਮੰਗ ਧਿਆਨ ਵਿੱਚ ਲਿਆਂਦੀ ਗਈ ਜਿਸ ਉੱਤੇ ਵਿਭਾਗ ਨੇ ਇਹ ਫੈਸਲਾ ਕੀਤਾ ਹੈ ਤਾਂ ਜੋ ਇਨ੍ਹਾਂ ਹਲਕਿਆਂ ਦੇ ਪਿੰਡਾਂ ਦੇ ਰਕਬੇ ਨੂੰ ਵੱਧ ਤੋਂ ਵੱਧ ਸਿੰਜਾਈ ਦੀ ਸਹੂਲਤ ਮਿਲ ਸਕੇ। ਮੀਤ ਹੇਅਰ ਨੇ ਅੱਗੇ ਦੱਸਿਆ ਵਿਭਾਗ ਵੱਲੋਂ ਦਿੱਤੀ ਮਨਜ਼ੂਰੀ ਨਾਲ ਇਸ ਸਾਰੇ ਸਿਸਟਮ ਨੂੰਲੱਗਭੱਗ 97.48 ਕਿਲੋਮੀਟਰ ਲੰਬਾਈ ਵਿੱਚ ਕੰਕਰੀਟ ਲਾਈਨਿੰਗ ਕਰਕੇਪੱਕਾ ਕਰਨ ਦੀ ਯੋਜਨਾਂ ਹੈ ਤਾਂ ਜੋ ਪਾਣੀ ਵਿਅਰਥ ਨਾ ਜਾਵੇ ਅਤੇ ਬਾਕੀ ਸਿਸਟਮ ਅਤੇ ਟੇਲਾਂ ਉੱਪਰ ਉੱਪਰ ਪੂਰਾ ਪਾਣੀ ਪਹੁੰਚ ਸਕੇ ਅਤੇ ਨਹਿਰੀ ਸਿੰਜਾਈ ਹੇਠ ਰਕਬਾ ਵੱਧ ਸਕੇ।ਇਸ ਯੋਜਨਾ ਨਾਲ ਤਿੰਨੋਂ ਹਲਕਿਆਂ ਬੱਸੀ ਪਠਾਣਾਂ, ਖੰਨਾ ਤੇ ਸਮਰਾਲਾ ਦੇ ਪਿੰਡਾਂ ਨੂੰ ਫਾਇਦਾ ਹੋਵੇਗਾ। ਇਸ ਪ੍ਰਾਜੈਕਟ ਉੱਪਰ 82.65 ਕਰੋੜ ਰੁਪਏ ਖਰਚਾ ਆਵੇਗਾ।
ਚੰਡੀਗੜ੍ਹ: ਪੰਜਾਬ ਵਿੱਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਦੇ ਖਜ਼ਾਨੇ ਵਿਚ ਵਿੱਤੀ ਵਰ੍ਹੇ 2023-24 ਦੇ ਪਹਿਲੇ 5 ਮਹੀਨਿਆਂ ‘ਚ ਹੀ ਪਿਛਲੇ ਸਾਲ ਦੇ ਮੁਕਾਬਲੇ 13 ਫੀਸਦੀ ਜ਼ਿਆਦਾ ਪੈਸਾ ਆਇਆ ਹੈ। ਪੰਜਾਬ ਦੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਹੈ ਕਿ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਨੂੰ ਅਪ੍ਰੈਲ 2023 ਤੋਂ ਅਗਸਤ 2023 ਤੱਕ 1811.14 ਕਰੋੜ ਰੁਪਏ ਦੀ ਆਮਦਨ ਹੋਈ ਹੈ। ਪਿਛਲੇ ਸਾਲ 2022 ਵਿਚ ਇਹੀ ਆਮਦਨ 1605.49 ਕਰੋੜ ਰੁਪਏ ਸੀ। ਇਸ ਤਰ੍ਹਾਂ ਇਹ ਵਾਧਾ 13 ਫੀਸਦੀ ਬਣਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਪੱਸ਼ਟ ਦਿਸ਼ਾ-ਨਿਰਦੇਸ਼ ਦਿੱਤੇ ਹੋਏ ਹਨ ਕਿ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਪੱਧਰ ‘ਤੇ ਬਰਦਾਸ਼ਤ ਨਾ ਕੀਤਾ ਜਾਵੇ। ਮਾਲ ਵਿਭਾਗ ਵਿਚ ਵੀ ਜੇਕਰ ਕਿਸੇ ਵੀ ਪੱਧਰ ‘ਤੇ ਲੋਕਾਂ ਨੂੰ ਕੰਮ ਕਰਵਾਉਣ ਵਿਚ ਕੋਈ ਦਿੱਕਤ ਆਉਂਦੀ ਹੈ ਤਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇਸ ਬਾਬਤ ਹੈਲਪਲਾਈਨ ਨੰਬਰ 8184900002 ਜਾਰੀ ਕੀਤਾ ਹੋਇਆ ਹੈ ਜਿਸ ‘ਤੇ ਲਿਖਤੀ ਸ਼ਿਕਾਇਤ ਵੱਟਸਐਪ ਕੀਤੀ ਜਾ ਸਕਦੀ ਹੈ। ਐਨ.ਆਰ.ਆਈਜ਼ ਆਪਣੀਆਂ ਲਿਖਤੀ ਸ਼ਿਕਾਇਤਾਂ 9464100168 ਨੰਬਰ ‘ਤੇ ਭੇਜ ਸਕਦੇ ਹਨ। ਜਿੰਪਾ ਨੇ ਦੱਸਿਆ ਕਿ ਸਾਲ 2023-24 ਦੌਰਾਨ ਰਜਿਸਟਰੀਆਂ ਤੋਂ 4700 ਕਰੋੜ ਰੁਪਏ ਦੀ ਆਮਦਨ ਦਾ ਟੀਚਾ ਮਿੱਥਿਆ ਗਿਆ ਹੈ ਅਤੇ ਇਸ ਨੂੰ ਪੂਰਾ ਕਰਨ ਲਈ ਸਾਰਥਕ ਯਤਨ ਕੀਤੇ ਜਾ ਰਹੇ ਹਨ। ਮਾਲ ਵਿਭਾਗ ਵਿਚ ਨਵੀਆਂ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਪੜ੍ਹੇ-ਲਿਖੇ ਨੌਜਵਾਨ ਮੁੰਡੇ-ਕੁੜੀਆਂ ਨੂੰ ਰੁਜ਼ਗਾਰ ਦਿੱਤਾ ਜਾ ਰਿਹਾ ਹੈ। ...
ਚੰਡੀਗੜ੍ਹ: ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਦੋ ਵਾਰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਰਹੇ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੋਸ਼ਲ ਮੀਡੀਆ 'ਤੇ ਚੱਲ ਰਹੀਆਂ ਕੁਝ ਅਫਵਾਹਾਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਹੈ ਕਿ ਉਹ ਕਾਂਗਰਸ ਆਗੂ ਸੋਨੀਆ ਗਾਂਧੀ ਨੂੰ ਮਿਲੇ ਸਨ। ਕੈਪਟਨ ਅਮਰਿੰਦਰ ਨੇ ਕਿਹਾ ਕਿ ਇਹ ਬਿਨਾਂ ਕਿਸੇ ਸੱਚਾਈ ਦੇ ਬੇਬੁਨਿਆਦ ਅਫਵਾਹਾਂ ਹਨ। ਉਨ੍ਹਾਂ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਉਹ ਭਾਰਤੀ ਜਨਤਾ ਪਾਰਟੀ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਪਾਰਟੀ ਪ੍ਰਧਾਨ ਸ਼੍ਰੀ ਜੇਪੀ ਨੱਡਾ ਪ੍ਰਤੀ ਵਚਨਬੱਧ ਹਨ। ਸਾਬਕਾ ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਉਨ੍ਹਾਂ ਨੇ ਹਮੇਸ਼ਾ ਲਈ ਆਪਣਾ ਮਨ ਬਣਾ ਲਿਆ ਹੈ ਅਤੇ ਉਹ ਹਮੇਸ਼ਾ ਭਾਜਪਾ ਪ੍ਰਤੀ ਵਚਨਬੱਧ ਰਹਿਣਗੇ। “ਅਜਿਹੇ ਪੱਧਰ ‘ਤੇ ਤੁਸੀਂ ਪਿੱਛੇ ਮੁੜ ਕੇ ਨਹੀਂ ਦੇਖਦੇ”, ਉਨ੍ਹਾਂ ਨੇ ਟਿੱਪਣੀ ਕਰਦਿਆਂ ਕਿਹਾ ਕਿ ਇਹ ਉਨ੍ਹਾਂ ਦੀ ਜ਼ਿੰਦਗੀ ਦਾ ਸਿਧਾਂਤ ਹੈ ਕਿ ਇੱਕ ਵਾਰ ਕੀਤਾ ਫੈਸਲਾ ਉਹ ਕਦੇ ਵਾਪਸ ਨਹੀਂ ਲੈਂਦੇ।
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਲੋਕਾਂ ਨੂੰ ਚੰਗਾ ਪ੍ਰਸ਼ਾਸਨ ਅਤੇ ਉਨ੍ਹਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸੇ ਮੰਤਵ ਤਹਿਤ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਮੁਕਤਸਰ ਜ਼ਿਲ੍ਹੇ ਦੇ ਦਿਮਾਗੀ ਤੌਰ ਤੇ ਕਮਜੋਰ ਮਰੀਜ਼ ਗੁਰਜੀਤ ਸਿੰਘ ਦੀ ਸੱਜੀ ਅੱਖ ਦਾ ਮੁਫ਼ਤ ਅਪਰੇਸ਼ਨ ਕੀਤਾ ਜੋ ਕਿ ਪੂਰੀ ਤਰ੍ਹਾਂ ਨਾਲ ਸਫ਼ਲ ਰਿਹਾ। ਕੈਬਿਨਟ ਮੰਤਰੀ ਡਾ. ਬਲਜੀਤ ਕੌਰ ਨੇ ਵਧੇਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਗੁਰਜੀਤ ਸਿੰਘ ਪੁੱਤਰ ਸ੍ਰੀ ਚੰਦ ਸਿੰਘ ਪਿੰਡ ਰੱਤਾ ਖੇੜਾ ਜਿਸਦੀ ਉਮਰ 40 ਸਾਲ ਹੈ, ਦੀ ਖੱਬੀ ਅੱਖ ਦਾ ਆਪ੍ਰੇਸ਼ਨ ਵੀ ਉਨ੍ਹਾਂ ਵੱਲੋਂ ਕੀਤਾ ਗਿਆ ਸੀ ਜਦੋਂ ਉਹ ਸਰਕਾਰੀ ਸੇਵਾ ਵਿੱਚ ਸਨ। ਹੁਣ ਇਸ ਮਰੀਜ਼ ਦਾ ਸੱਜੀ ਅੱਖ ਦਾ ਆਪ੍ਰੇਸ਼ਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਲੋਕ ਜ਼ਿੰਦਗੀ ਵਿੱਚ ਹਮੇਸ਼ਾ ਅੱਗੇ ਵੱਧ ਕੇ ਕੰਮ ਕਰਨ ਲਈ ਪ੍ਰੇਰਣਾ ਦਿੰਦੇ ਹਨ। ਉਨ੍ਹਾਂ ਕਿਹਾ ਕਿ ਇਹ ਵਿਅਕਤੀ ਹੁਣ ਪੂਰੀ ਤਰ੍ਹਾਂ ਆਪਣੀਆਂ ਅੱਖਾਂ ਨਾਲ ਸਮਾਜ ਨੂੰ ਵੇਖ ਸਕੇਗਾ ਅਤੇ ਆਪਣਾ ਚੰਗਾ ਜੀਵਨ ਜਿਉਣ ਦੇ ਕਾਬਲ ਹੋ ਜਾਵੇਗਾ। ਡਾ.ਬਲਜੀਤ ਕੌਰ ਨੇ ਕਿਹਾ ਕਿ ਲੋਕਾਂ ਦੀ ਸੇਵਾ ਕਰਕੇ ਉਨ੍ਹਾਂ ਦੀ ਰੂਹ ਨੂੰ ਸਕੂਨ ਮਿਲਦਾ ਹੈ। ਮੰਤਰੀ ਨੇ ਅੱਗੇ ਕਿਹਾ ਕਿ ਉਨ੍ਹਾਂ ਦੇ ਜੀਵਨ ਦਾ ਮੁੱਖ ਉਦੇਸ਼ ਸੂਬੇ ਦੇ ਲੋਕਾਂ ਦੀ ਸੇਵਾ ਕਰਨਾ ਹੈ।
ਨਵੀਂ ਦਿੱਲੀ : G20 ਸਿਖਰ ਸੰਮੇਲਨ ਦੀ ਸ਼ੁਰੂਆਤ ਦੇ ਨਾਲ ਹੀ ਰਾਜਧਾਨੀ ਦਿੱਲੀ ਵਿੱਚ ਵਿਸ਼ਵ ਨੇਤਾਵਾਂ ਦਾ ਇਕੱਠ ਦੇਖਣ ਨੂੰ ਮਿਲਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਨੀਆ ਦੇ ਕਈ ਚੋਟੀ ਦੇ ਨੇਤਾਵਾਂ ਨਾਲ ਬੈਠਕ ਕਰਕੇ ਕਈ ਸਮਝੌਤਿਆਂ 'ਤੇ ਦਸਤਖਤ ਕਰ ਸਕਦੇ ਹਨ।ਇਸ ਦੇ ਮੱਦੇਨਜ਼ਰ ਭਾਰਤ, ਅਮਰੀਕਾ (ਸੰਯੁਕਤ ਰਾਜ), ਸਾਊਦੀ ਅਰਬ ਅਤੇ ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚਾਲੇ ਜੀ-20 ਸੰਮੇਲਨ ਵਿੱਚ ਬੁਨਿਆਦੀ ਢਾਂਚੇ ਨਾਲ ਸਬੰਧਤ ਵੱਡੇ ਸੌਦਿਆਂ 'ਤੇ ਦਸਤਖਤ ਹੋ ਰਹੇ ਹਨ। ਇਹ ਸੌਦਾ ਰੇਲਵੇ ਅਤੇ ਬੰਦਰਗਾਹਾਂ ਨਾਲ ਸਬੰਧਤ ਹੋਵੇਗਾ। ਮੱਧ ਪੂਰਬ ਅਤੇ ਦੱਖਣੀ ਏਸ਼ੀਆ ਨੂੰ ਜੋੜਨ ਵਾਲੇ ਇੱਕ ਬਹੁ-ਰਾਸ਼ਟਰੀ ਰੇਲ ਅਤੇ ਬੰਦਰਗਾਹ ਸੌਦੇ ਦੀ ਘੋਸ਼ਣਾ ਸ਼ਨੀਵਾਰ (9 ਸਤੰਬਰ) ਨੂੰ G20 ਸਿਖਰ ਸੰਮੇਲਨ ਤੋਂ ਇਲਾਵਾ ਕੀਤੀ ਜਾਵੇਗੀ। ਅਮਰੀਕੀ ਰਾਸ਼ਟਰਪਤੀ ਜੋਅ ਬਿਡੇਨ ਗਲੋਬਲ ਬੁਨਿਆਦੀ ਢਾਂਚੇ 'ਤੇ ਚੀਨੀ ਪੱਟੀ ਦਾ ਮੁਕਾਬਲਾ ਕਰਨਾ ਚਾਹੁੰਦੇ ਹਨ ਅਤੇ ਇਸ ਲਈ ਇਹ ਸੌਦਾ ਅਹਿਮ ਸਮੇਂ 'ਤੇ ਕੀਤਾ ਜਾ ਰਿਹਾ ਹੈ। ਬਾਈਡੇਨ ਨੇ ਜੀ-20 ਸਮੂਹ ਵਿੱਚ ਵਿਕਾਸਸ਼ੀਲ ਦੇਸ਼ਾਂ ਲਈ ਵਾਸ਼ਿੰਗਟਨ ਨੂੰ ਇੱਕ ਵਿਕਲਪਕ ਭਾਈਵਾਲ ਅਤੇ ਨਿਵੇਸ਼ਕ ਵਜੋਂ ਪੇਸ਼ ਕਰਨ ਦੀ ਯੋਜਨਾ ਬਣਾਈ ਹੈ।...
ਨਵੀਂ ਦਿੱਲੀ: ਇੰਡੀਆ ਬਨਾਮ ਭਾਰਤ ਨੂੰ ਲੈ ਕੇ ਕੇਂਦਰ ਅਤੇ ਵਿਰੋਧੀ ਧਿਰ ਵਿਚਾਲੇ ਚੱਲ ਰਹੀ ਜੰਗ ਦਰਮਿਆਨ ਮੋਦੀ ਸਰਕਾਰ ਨੇ ਕੌਮਾਂਤਰੀ ਮੰਚ 'ਤੇ ਇਕ ਹੋਰ ਵੱਡਾ ਕਦਮ ਚੁੱਕਿਆ ਹੈ। ਦਰਅਸਲ, ਅੱਜ (9 ਸਤੰਬਰ) ਜਦੋਂ ਪੀਐਮ ਮੋਦੀ ਨੇ ਜੀ-20 ਸੰਮੇਲਨ ਨੂੰ ਸੰਬੋਧਨ ਕੀਤਾ ਤਾਂ ਉਨ੍ਹਾਂ ਦੀ ਮੇਜ਼ 'ਤੇ ਰੱਖੀ ਦੇਸ਼ ਦੀ ਪਲੇਟ 'ਚ ਦੇਸ਼ ਦਾ ਨਾਂ ਇੰਡੀਆ ਨਹੀਂ ਬਲਕਿ ਭਾਰਤ ਲਿਖਿਆ ਗਿਆ ਸੀ। ਇਹ ਗੱਲ ਇਸ ਲਈ ਵੀ ਖਾਸ ਹੈ ਕਿਉਂਕਿ ਇਸ ਤੋਂ ਪਹਿਲਾਂ ਜਦੋਂ ਵੀ ਪ੍ਰਧਾਨ ਮੰਤਰੀ ਕਿਸੇ ਅੰਤਰਰਾਸ਼ਟਰੀ ਮੰਚ 'ਤੇ ਸੰਬੋਧਨ ਕਰਦੇ ਸਨ ਤਾਂ ਉਨ੍ਹਾਂ ਦੀ ਮੇਜ਼ 'ਤੇ ਰੱਖੀ ਕੰਟਰੀ ਪਲੇਟ 'ਤੇ ਦੇਸ਼ ਦਾ ਨਾਮ ਲਿਖਿਆ ਹੁੰਦਾ ਸੀ। ਇਹ ਸਾਰਾ ਵਿਵਾਦ 5 ਸਤੰਬਰ ਨੂੰ ਉਦੋਂ ਸ਼ੁਰੂ ਹੋਇਆ ਜਦੋਂ ਜੀ-20 ਸੰਮੇਲਨ ਦੇ ਡਿਨਰ ਲਈ ਸੱਦਾ ਪੱਤਰ 'ਤੇ ' ਰਾਸ਼ਟਰਪਤੀਆਫ ਇੰਡੀਆ' ਦੀ ਬਜਾਏ 'ਪ੍ਰੈਜ਼ੀਡੈਂਟ ਆਫ਼ ਭਾਰਤ' ਲਿਖਿਆ ਗਿਆ। ਸੱਦਾ ਪੱਤਰ ਸਾਹਮਣੇ ਆਉਣ ਤੋਂ ਬਾਅਦ ਵਿਰੋਧੀ ਧਿਰ ਨੇ ਦੋਸ਼ ਲਾਇਆ ਕਿ ਮੋਦੀ ਸਰਕਾਰ ਦੇਸ਼ ਦੇ ਨਾਂ 'ਤੇ ਇੰਡੀਆ ਸ਼ਬਦ ਦੀ ਵਰਤੋਂ ਬੰਦ ਕਰਕੇ ਸਿਰਫ਼ ਭਾਰਤ ਕਹਿਣ ਦੀ ਯੋਜਨਾ ਬਣਾ ਰਹੀ ਹੈ। ...
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨਿਚਰਵਾਰ ਨੂੰ ਜਲੰਧਰ ’ਚ ਇਕ ਵਿਸ਼ੇਸ਼ ਸਮਾਰੋਹ ’ਚ ਪੰਜਾਬ ਪੁਲਿਸ ’ਚ ਨਵੇਂ ਭਰਤੀ 560 ਸਬ ਇੰਸਪੈਕਟਰਾਂ (ਐੱਸਆਈ) ਨੂੰ ਨਿਯੁਕਤੀ ਪੱਤਰ ਸੌਂਪੇ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਪੰਜਾਬ ਵਿੱਚ ਆਉਣ ਵਾਲੇ ਦਿਨਾਂ ਵਿੱਚ 1700 ਪੁਲਿਸ ਕਾਂਸਟੇਬਲਾਂ ਦੀ ਭਰਤੀ ਕੀਤੀ ਜਾਵੇਗੀ। ਰਾਜਸਥਾਨ ਵਿੱਚ ਬੱਸਾਂ ਬਣਾਉਣ ਦੇ ਮਾਮਲੇ ਉਤੇ ਟਿਪੱਣੀ ਪੰਜਾਬ ਰੋਡਵੇਜ਼, ਪਨਬੱਸ ਤੇ ਪੀਆਰਟੀਸੀ ਬੱਸਾਂ ਦੀ ਰਾਜਸਥਾਨ 'ਚ ਕਾਰਵਾਈ ਕਰਵਾਉਣ ਸਬੰਧੀ ਮੁੱਖ ਮੰਤਰੀ ਦਾ ਵੱਡਾ ਬਿਆਨ ਹੈ। ਉਨ੍ਹਾਂ ਕਿਹਾ ਆਉਣ ਵਾਲੇ ਦਿਨਾਂ 'ਚ ਪਤਾ ਲੱਗੇਗਾ ਕਿ ਦੇਸ਼ ਭਰ ਤੋਂ ਲੋਕ ਬੱਸਾਂ ਬਣਾਉਣ ਲਈ ਪੰਜਾਬ ਆਉਂਦੇ ਸਨ ਤੇ ਉਨ੍ਹਾਂ ਨੇ ਰਾਜਸਥਾਨ ਵਿੱਚ ਇਹ ਕੰਮ ਕਰਵਾ ਲਿਆ। 33848 ਸਰਕਾਰੀ ਨੌਕਰੀਆਂ ਜਾਨ ਬਚਾਉਣ ਲਈ ਫੋਰਸ ਵਾਹਨਾਂ ਵਿੱਚ ਗੈਸ ਕਟਰ ਆਕਸੀਜਨ ਟੋਅ ਕਰਨ ਲਈ ਅਤਿ-ਆਧੁਨਿਕ ਉਪਕਰਨ ਮੁਹੱਈਆ ਕਰਵਾਏ ਜਾਣਗੇ। ਫੋਰਸ ਦਾ ਇੱਕ ਵਾਹਨ ਹਰ 30 ਕਿਲੋਮੀਟਰ ਦੇ ਘੇਰੇ ਵਿੱਚ ਤਾਇਨਾਤ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਡੇਢ ਸਾਲ ਵਿੱਚ ਕੁੱਲ 33848 ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ। ਸੀਐੱਮ ਨੇ ਕਿਹਾ ਕਿ ਪੰਜਾਬ ਨੂੰ ਨੰਬਰ 1 ਸੂਬਾ ਬਣਾਉਣ ਦਾ ਸੁਪਨਾ ਉਨ੍ਹਾਂ ਨੂੰ ਸੌਣ ਨਹੀਂ ਦਿੰਦਾ। ਰਾਜਾ ਵੜਿੰਗ ਅਤੇ ਮਨਪ੍ਰੀਤ ਬਾਦਲ ਨੂੰ ਦਿੱਤਾ ਚੈਲੰਜ ਸੀਐੱਮ ਨੇ ਰਾਜਾ ਵੜਿੰਗ ਨੂੰ ਪੰਜਾਬੀ ਦਾ ਪੇਪਰ 45 % ਨਾਲ ਪਾਸ ਕਰਕੇ ਦਿਖਾਉਣ ਦਾ ਚੈਲੰਜ ਕੀਤਾ ਤੇ ਇਸ ਦੀ ਤਿਆਰੀ ਲਈ 1 ਮਹੀਨੇ ਦਾ ਸਮਾਂ ਵੀ ਦਿੱਤਾ। ਮਨਪ੍ਰੀਤ ਬਾਦਲ 'ਤੇ ਤਿੱਖਾ ਹਮਲਾ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਮਨਪ੍ਰੀਤ ਬਾਦਲ ਨੂੰ ਪੰਜਾਬੀ ਦਾ ਅਖਬਾਰ ਪੜ੍ਹ ਕੇ ਸੁਣਾਉਂਦੇ ਰਹੇ ਹਨ। ਸੁਖਚੈਨ ਸਿੰਘ ਗਿੱਲ ਨੇ ਭਰਤੀ ਬਾਰੇ ਵਿਸਥਾਰ ਨਾਲ ਦਿੱਤੀ ਜਾਣਕਾਰੀ ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ 560 ਸਬ ਇੰਸਪੈਕਟਰਾਂ ’ਚੋਂ 525 ਪੰਜਾਬ ਤੋਂ ਹਨ, ਜਦਕਿ 31 ਹਰਿਆਣਾ ਤੇ ਚਾਰ ਰਾਜਸਥਾਨ ਤੋਂ ਹਨ, ਪਰ ਇਨ੍ਹਾਂ ਨੌਜਵਾਨਾਂ ਦੀ ਮੂਲ ਪਿੱਠਭੂਮੀ ਪੰਜਾਬ ਤੋਂ ਹੈ। ਸੂਬੇ ’ਚ ਪੰਜਾਬੀ ਲਾਜ਼ਮੀ ਹੈ ਤੇ ਸਾਰਿਆਂ ਨੇ ਪੰਜਾਬੀ ਦੀ ਪ੍ਰੀਖਿਆ ਪਾਸ ਕੀਤੀ ਹੈ। ਨਵੇਂ ਭਰਤੀ ਸਬ ਇੰਸਪੈਕਟਰਾਂ ਨੂੰ ਵੱਖ-ਵੱਖ ਥਾਵਾਂ ’ਤੇ ਤਾਇਨਾਤ ਕੀਤਾ ਜਾਵੇਗਾ।...
PSSSB Recruitment : ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਸਿਲੈਕਸ਼ਨ ਬੋਰਡ (PSSSB) ਦੁਆਰਾ ਵੱਖ-ਵੱਖ ਅਸਾਮੀਆਂ ਦੀ ਭਰਤੀ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਜਾਰੀ ਕੀਤੀ ਜਾਣਕਾਰੀ ਅਨੁਸਾਰ ਤਬਲਾ ਇੰਸਟ੍ਰਕਟਰ, ਐਰੋ ਮਾਡਲਿੰਗ ਇੰਸਟ੍ਰਕਟਰ, ਡੇਅਰੀ ਵਿਕਾਸ ਇੰਸਪੈਕਟਰ-ਗਰੇਡ-2, ਲਾਇਬ੍ਰੇਰੀ ਰੀਸਟੋਰਰ, ਸ਼ਿਪ ਮਾਡਲਿੰਗ ਇੰਸਟ੍ਰਕਟਰ ਅਤੇ ਹੋਰ ਅਸਾਮੀਆਂ ਲਈ ਭਰਤੀ ਕੀਤੀ ਜਾਣੀ ਹੈ।ਇਸ ਅਸਾਮੀ ਰਾਹੀਂ ਕੁੱਲ 111 ਅਸਾਮੀਆਂ ਦੀ ਭਰਤੀ ਕੀਤੀ ਜਾਵੇਗੀ। ਜਾਰੀ ਜਾਣਕਾਰੀ ਅਨੁਸਾਰ ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ, ਜੋ ਕਿ 29 ਸਤੰਬਰ 2023 ਤੱਕ ਚੱਲੇਗੀ। ਆਖਰੀ ਮਿਤੀ ਤੋਂ ਬਾਅਦ ਕੋਈ ਵੀ ਅਰਜ਼ੀ ਫਾਰਮ ਸਵੀਕਾਰ ਨਹੀਂ ਕੀਤਾ ਜਾਵੇਗਾ। ਉਮੀਦਵਾਰਾਂ ਨੂੰ ਇਸ ਗੱਲ ਦਾ ਧਿਆਨ ਰੱਖਣਾ ਚਾਹੀਦਾ ਹੈ। ਹਾਲਾਂਕਿ, ਫੀਸ 1 ਅਕਤੂਬਰ, 2023 ਤੱਕ ਅਦਾ ਕੀਤੀ ਜਾ ਸਕਦੀ ਹੈ।ਫੀਸ ਅਸਾਮੀਆਂ ਲਈ ਅਪਲਾਈ ਕਰਨ ਵਾਲੇ ਜਨਰਲ ਅਤੇ ਅਨਰਿਜ਼ਰਵ ਵਰਗ ਦੇ ਉਮੀਦਵਾਰਾਂ ਨੂੰ ਅਰਜ਼ੀ ਫੀਸ ਵਜੋਂ 1000 ਰੁਪਏ ਅਦਾ ਕਰਨੇ ਪੈਣਗੇ। ਜਦਕਿ SC, BC ਅਤੇ EWS ਸ਼੍ਰੇਣੀਆਂ ਦੇ ਉਮੀਦਵਾਰਾਂ ਨੂੰ 250 ਰੁਪਏ ਫੀਸ ਦੇਣੀ ਪਵੇਗੀ।ਇਸ ਤੋਂ ਇਲਾਵਾ ਸਾਬਕਾ ਸੈਨਿਕਾਂ ਅਤੇ ਆਸ਼ਰਿਤ ਉਮੀਦਵਾਰਾਂ ਨੂੰ 200 ਰੁਪਏ ਫੀਸ ਦੇਣੀ ਪਵੇਗੀ। ਅਪਲਾਈ ਕਰਨ ਦੀ ਪ੍ਰਕਿਰਿਆ ਉਮੀਦਵਾਰਾਂ ਨੂੰ ਅਧਿਕਾਰਤ ਵੈੱਬਸਾਈਟ sssb.punjab.gov.in 'ਤੇ ਜਾਣਾ ਪਵੇਗਾ। ਅੱਗੇ, ਹੋਮਪੇਜ 'ਤੇ 'ਐਪਲੀਕੇਸ਼ਨਜ਼' ਟੈਬ 'ਤੇ ਕਲਿੱਕ ਕਰੋ। ਹੁਣ ਲਾਈਵ ਹੋਣ ਤੋਂ ਬਾਅਦ, ਇਸ਼ਤਿਹਾਰ ਨੰਬਰ 08/2023 'ਤੇ ਕਲਿੱਕ ਕਰੋ। ਲੌਗਇਨ ਕਰੋ ਅਤੇ ਫਾਰਮ ਭਰੋ। ਹੁਣ ਦਸਤਾਵੇਜ਼ ਅਪਲੋਡ ਕਰੋ, ਫੀਸ ਦਾ ਭੁਗਤਾਨ ਕਰੋ ਅਤੇ ਫਾਰਮ ਜਮ੍ਹਾਂ ਕਰੋ। ਹੁਣ ਫਾਰਮ ਨੂੰ ਡਾਊਨਲੋਡ ਕਰੋ। ...
Aloevera Juice Benefits : ਅਜੋਕੇ ਦੌਰ ਵਿੱਚ ਮਨੁੱਖ ਭੱਜ ਦੌਰ ਕਾਰਨ ਆਪਣੀ ਖੁਰਾਕ ਦਾ ਖਾਸ ਧਿਆਨ ਨਹੀਂ ਰੱਖਦਾ ਜਿਸ ਕਾਰਨ ਸਰੀਰ ਵਿੱਚ ਕਈ ਤਰ੍ਹਾਂ ਦੀਆਂ ਬਿਮਾਰੀਆਂ ਪੈਦਾ ਹੁੰਦੀਆ ਹਨ। ਐਲੋਵੇਰਾ ਔਸ਼ਧੀ ਗੁਣਾਂ ਨਾਲ ਭਰਪੂਰ ਹੁੰਦਾ ਹੈ। ਇਸ 'ਚ ਮੌਜੂਦ ਗੁਣ ਸਰੀਰ ਨੂੰ ਕਈ ਬਿਮਾਰੀਆਂ ਤੋਂ ਬਚਾਉਂਦੇ ਹਨ। ਐਲੋਵੇਰਾ 'ਚ ਪ੍ਰੋਟੀਨ, ਵਿਟਾਮਿਨ ਤੇ ਐਂਟੀ-ਆਕਸੀਡੈਂਟ ਗੁਣ ਪਾਏ ਜਾਂਦੇ ਹਨ, ਜੋ ਸਿਹਤ ਲਈ ਜ਼ਰੂਰੀ ਹਨ। ਐਲੋਵੇਰਾ ਜੂਸ ਦੇ ਖਾਸ ਫਾਇਦੇ ਐਲੋਵੇਰਾ ਦਾ ਜੂਸ ਪੀਣ ਨਾਲ ਇਮਿਊਨ ਸਿਸਟਮ ਮਜ਼ਬੂਤ ਹੁੰਦਾ ਹੈ। ਪੇਟ ਨਾਲ ਜੁੜੀਆਂ ਸਮੱਸਿਆਵਾਂ ਨੂੰ ਘਟਾਉਂਦਾ ਹੈ। ਐਲੋਵੇਰਾ 'ਚ ਕਈ ਐਨਜ਼ਾਈਮ ਹੁੰਦੇ ਹਨ ਜੋ ਪਾਚਨ ਤੰਤਰ ਨੂੰ ਸਿਹਤਮੰਦ ਰੱਖਦੇ ਹਨ। ਐਲੋਵੇਰਾ 'ਚ ਪਾਣੀ ਦੀ ਮਾਤਰਾ ਜ਼ਿਆਦਾ ਹੁੰਦੀ ਹੈ। ਇਹ ਤੁਹਾਡੇ ਸਰੀਰ ਨੂੰ ਹਾਈਡਰੇਟ ਰੱਖਣ ਦੇ ਨਾਲ-ਨਾਲ ਕਈ ਹੋਰ ਸਮੱਸਿਆਵਾਂ ਤੋਂ ਬਚਾਉਂਦਾ ਹੈ। ਸਰੀਰ ਵਿੱਚੋਂ ਜ਼ਹਿਰੀਲੇ ਪਦਾਰਥਾਂ ਨੂੰ ਬਾਹਰ ਕੱਢਦਾ ਹੈ। ਜਿਸ ਨਾਲ ਤੁਸੀਂ ਕਈ ਗੰਭੀਰ ਬਿਮਾਰੀਆਂ ਤੋਂ ਬਚ ਸਕਦੇ ਹੋ। ਐਲੋਵੇਰਾ 'ਚ ਮੈਗਨੀਸ਼ੀਅਮ, ਕੈਲਸ਼ੀਅਮ, ਫੋਲਿਕ ਐਸਿਡ, ਵਿਟਾਮਿਨ ਸੀ, ਵਿਟਾਮਿਨ ਏ, ਵਿਟਾਮਿਨ ਈ ਤੇ ਹੋਰ ਪੋਸ਼ਕ ਤੱਤ ਪਾਏ ਜਾਂਦੇ ਹਨ। ਐਲੋਵੇਰਾ 'ਚ ਵਿਟਾਮਿਨ-ਏ, ਵਿਟਾਮਿਨ-ਸੀ, ਫੋਲਿਕ ਐਸਿਡ ਤੇ ਹੋਰ ਕਈ ਗੁਣ ਪਾਏ ਜਾਂਦੇ ਹਨ ਜੋ ਡੇਂਗੂ 'ਚ ਪਲੇਟਲੈਟਸ ਵਧਾਉਣ 'ਚ ਮਦਦ ਕਰਦੇ ਹਨ। ...
ਮੋਰੋਕੋ: ਉੱਤਰੀ ਅਫਰੀਕਾ ਦੇ ਮੋਰੋਕੋ ਸ਼ਹਿਰ ਵਿੱਚ 6.8 ਤੀਬਰਤਾ ਦੇ ਭੂਚਾਲ ਨੇ ਭਾਰੀ ਤਬਾਹੀ ਮਚਾਈ ਹੈ। ਸਥਾਨਕ ਮੀਡੀਆ ਮੁਤਾਬਕ ਭੂਚਾਲ ਕਾਰਨ ਕਈ ਇਮਾਰਤਾਂ ਤਬਾਹ ਹੋ ਗਈਆਂ ਹਨ। ਮੋਰੱਕੋ ਦੇ ਮੀਡੀਆ ਮੁਤਾਬਕ ਇਸ ਭੂਚਾਲ ਕਾਰਨ ਹੁਣ ਤੱਕ 300 ਲੋਕਾਂ ਦੀ ਜਾਨ ਜਾ ਚੁੱਕੀ ਹੈ। ਮਰਨ ਵਾਲਿਆਂ ਦੀ ਗਿਣਤੀ ਹੋਰ ਵਧਣ ਦਾ ਖਦਸ਼ਾ ਹੈ। ਦੂਜੇ ਪਾਸੇ ਭੂਚਾਲ ਤੋਂ ਬਾਅਦ ਵੱਡੇ ਪੱਧਰ 'ਤੇ ਰਾਹਤ ਅਤੇ ਬਚਾਅ ਕਾਰਜ ਜਾਰੀ ਹਨ। ਦੱਸਿਆ ਜਾ ਰਿਹਾ ਹੈ ਕਿ ਭੂਚਾਲ ਦਾ ਕੇਂਦਰ ਮਾਰਾਕੇਸ਼ ਸ਼ਹਿਰ ਤੋਂ 75 ਕਿਲੋਮੀਟਰ ਪੱਛਮ 'ਚ ਸਥਿਤ ਸੀ। ਭੂਚਾਲ ਦੇ ਝਟਕੇ ਇੰਨੇ ਜ਼ਬਰਦਸਤ ਸਨ ਕਿ ਵੱਡੀ ਗਿਣਤੀ 'ਚ ਇਮਾਰਤਾਂ ਧਸ ਗਈਆਂ। ਇਸ ਦੇ ਨਾਲ ਹੀ ਕਈ ਇਮਾਰਤਾਂ ਦੇ ਬੁਰੀ ਤਰ੍ਹਾਂ ਨੁਕਸਾਨੇ ਜਾਣ ਦੀ ਵੀ ਸੂਚਨਾ ਮਿਲੀ ਹੈ।
ਚੰਡੀਗੜ੍ਹ: ਹਰਿਆਣਾ ਦਾ ਮੌਸਮ ਬਦਲਣ ਵਾਲਾ ਹੈ। ਮੀਂਹ ਤੋਂ ਬਾਅਦ ਜਿੱਥੇ ਲੋਕਾਂ ਨੂੰ ਅਚਾਨਕ ਵਧੀ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ ਹੈ, ਉੱਥੇ ਹੀ ਮੌਸਮ ਵਿਭਾਗ ਨੇ ਵੀ ਪਾਰਾ ਤੇਜ਼ੀ ਨਾਲ ਡਿੱਗਣ ਦੀ ਭਵਿੱਖਬਾਣੀ ਕੀਤੀ ਹੈ। ਚੰਡੀਗੜ੍ਹ ਮੌਸਮ ਵਿਭਾਗ ਵੱਲੋਂ ਦੁਪਹਿਰ ਬਾਅਦ ਜਾਰੀ ਬੁਲੇਟਿਨ ਵਿੱਚ 33 ਸ਼ਹਿਰਾਂ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ। ਤੂਫ਼ਾਨ ਦੇ ਨਾਲ-ਨਾਲ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਵੀ ਸੰਭਾਵਨਾ ਹੈ। ਜਿਸ ਕਾਰਨ ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਹਰਿਆਣਾ ਦੇ ਇਨ੍ਹਾਂ ਸ਼ਹਿਰਾਂ ਵਿੱਚ ਰਾਤ ਤੱਕ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦਾ ਖ਼ਦਸ਼ਾ ਹੈ। ਮੌਸਮ ਵਿਭਾਗ ਨੇ ਜਿਨ੍ਹਾਂ ਸ਼ਹਿਰਾਂ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ, ਉਨ੍ਹਾਂ ਵਿੱਚ ਨਾਰਨੌਲ, ਅਟੇਲੀ, ਮਹਿੰਦਰਗੜ੍ਹ, ਕਨੀਨਾ, ਬਾਵਲ, ਰੇਵਾੜੀ, ਕੋਸਲੀ, ਹਥੀਨ, ਨੂਹ, ਪਲਵਲ, ਤਵਾਡੂ, ਬੱਲਭਗੜ੍ਹ, ਸੋਹਨਾ, ਗੁਰੂਗ੍ਰਾਮ, ਨੰਗਲ ਚੌਧਰੀ, ਭਾਦਰਾ, ਲੋਹਾਰੂ ਅਤੇ ਚਰਖੀ ਦਾਦਰੀ ਸ਼ਾਮਲ ਹਨ। ਜਦੋਂ ਕਿ ਪਟੌਦੀ, ਕੋਸਲੀ, ਮਤਨਹੇਲ, ਝੱਜਰ, ਬਹਾਦੁਰਗੜ੍ਹ, ਬੇਰ ਖਾਸ, ਫਰੀਦਾਬਾਦ, ਇੰਦਰੀ, ਰਾਦੌਰ, ਥਾਨੇਸਰ, ਸ਼ਾਹਬਾਦ, ਬਰਾਦਾ, ਜਗਾਧਰੀ, ਛਛਰੌਲੀ 'ਚ ਬਿਜਲੀ ਦੇ ਨਾਲ ਤੇਜ਼ ਹਵਾਵਾਂ ਚੱਲਣਗੀਆਂ।
ਗੋਆ: ਗੋਆ ਦੀ ਪਣਜੀ ਪੁਲਿਸ ਨੇ ਇੱਕ ਅੰਤਰਰਾਸ਼ਟਰੀ ਦੇਹ ਵਪਾਰ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਇੱਥੋਂ ਦੋ ਵਿਦੇਸ਼ੀ ਔਰਤਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਦੇ ਡਿਪਟੀ ਸੁਪਰਡੈਂਟ ਜੀਵਬਾ ਡਾਲਵੀ ਨੇ ਦੱਸਿਆ ਕਿ ਪੁਲਿਸ ਵੱਲੋਂ ਚਲਾਈ ਗਈ ਕਾਰਵਾਈ ਵਿੱਚ ਇਜ਼ਰਾਈਲ ਦੀ ਰਹਿਣ ਵਾਲੀਆਂ ਦੋ ਔਰਤਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮੀਡੀਆ ਰਿਪੋਰਟ ਮੁਤਾਬਿਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਹ ਰੈਕੇਟ ਕੀਨੀਆ ਅਤੇ ਭਾਰਤ ਵਿਚਾਲੇ ਚੱਲ ਰਿਹਾ ਸੀ। ARZ, NGO ਦੀ ਮਦਦ ਨਾਲ ਚਲਾਏ ਗਏ ਪੁਲਿਸ ਆਪ੍ਰੇਸ਼ਨ ਵਿੱਚ ਪੰਜ ਔਰਤਾਂ ਨੂੰ ਇਸ ਗੈਰ-ਕਾਨੂੰਨੀ ਧੰਦੇ ਤੋਂ ਬਚਾਇਆ ਗਿਆ ਹੈ। ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਸ ਕੰਮ ਵਿੱਚ ਸਮੱਗਲਰਾਂ ਦਾ ਇੱਕ ਗਰੋਹ ਸ਼ਾਮਲ ਹੈ। ਉਹ ਸੈਰ-ਸਪਾਟਾ ਅਤੇ ਪਰਾਹੁਣਚਾਰੀ ਵਿੱਚ ਨੌਕਰੀਆਂ ਦੇ ਵਾਅਦੇ ਨਾਲ ਏਜੰਟਾਂ ਰਾਹੀਂ ਕੀਨੀਆ ਦੀਆਂ ਔਰਤਾਂ ਨੂੰ ਇੱਥੇ ਲਿਆਉਂਦੇ ਹਨ। ਦੋਸ਼ ਹੈ ਕਿ ਮੁਲਜ਼ਮ ਵਿਦੇਸ਼ੀ ਔਰਤਾਂ ਤੋਂ ਮੋਟੀ ਕਮਾਈ ਕਰ ਰਹੇ ਸਨ।
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਸ਼ੁੱਕਰਵਾਰ ਨੂੰ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ, ਭਾਰਤ ਭਰ ’ਚ, ਚਲਾਈ ਮੁਹਿੰਮ ਦੌਰਾਨ ਕਥਿਤ ਗੈਂਗਸਟਰ ਸੋਨੂੰ ਖੱਤਰੀ ਦੇ ਤਿੰਨ ਸ਼ੂਟਰਾਂ ਨੂੰ ਕਾਬੂ ਕੀਤਾ । ਗੈਂਗਸਟਰ ਸੋਨੂੰ ਖੱਤਰੀ ਅੱਤਵਾਦੀ ਹਰਵਿੰਦਰ ਰਿੰਦਾ ਦਾ ਕਰੀਬੀ ਸਾਥੀ ਹੈ।ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਗ੍ਰਿਫ਼ਤਾਰ ਕੀਤੇ ਗਏ ਸ਼ੂਟਰਾਂ ਦੀ ਪਛਾਣ ਜਲੰਧਰ ਦੇ ਨਿਊ ਦਿਓਲ ਨਗਰ ਦੇ ਸੁਖਮਨਜੋਤ ਸਿੰਘ ਉਰਫ਼ ਸੁਖਮਨ ਬਰਾੜ, ਐਸਬੀਐਸ ਨਗਰ ਦੇ ਪਿੰਡ ਲੋਧੀਪੁਰ ਦੇ ਜਸਕਰਨ ਸਿੰਘ ਉਰਫ਼ ਜੱਸੀ ਲੋਧੀਪੁਰ ਅਤੇ ਜਲੰਧਰ ਦੇ ਪਿੰਡ ਫਲੋਰੀਵਾਲ ਦੇ ਜੋਗਰਾਜ ਸਿੰਘ ਉਰਫ਼ ਜੋਗਾ ਵਜੋਂ ਕੀਤੀ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਇਨ੍ਹਾਂ ਕੋਲੋਂ .32 ਬੋਰ ਦੇ ਤਿੰਨ ਵਿਦੇਸ਼ੀ ਪਿਸਤੌਲ ਵੀ ਬਰਾਮਦ ਕੀਤੇ ਹਨ।ਡੀਜੀਪੀ ਨੇ ਕਿਹਾ ,“ਖੁਫੀਆ ਜਾਣਕਾਰੀ ਤੇ ਅਧਾਰਤ ਇਸ ਕਾਰਵਾਈ ਵਿੱਚ, ਏ.ਡੀ.ਜੀ.ਪੀ. ਪ੍ਰਮੋਦ ਬਾਨ ਦੀ ਨਿਗਰਾਨੀ ਹੇਠ ਏਜੀਟੀਐਫ ਪੰਜਾਬ ਦੀਆਂ ਪੁਲਿਸ ਟੀਮਾਂ ਨੇ ਨੇਪਾਲ ਭੱਜਣ ਦੀ ਕੋਸ਼ਿਸ਼ ਕਰ ਰਹੇ ਮੁਲਜ਼ਮ ਸੁਖਮਨ ਬਰਾੜ ਨੂੰ ਭਾਰਤ-ਨੇਪਾਲ ਬਾਰਡਰ ਤੋਂ ਕਾਬੂ ਕੀਤਾ ਜਦਕਿ ਉਸਦੇ ਦੋ ਹੋਰ ਵਿਅਕਤੀਆਂ ਨੂੰ ਗੁਰੂਗ੍ਰਾਮ, ਹਰਿਆਣਾ ਤੋਂ ਗ੍ਰਿਫ਼ਤਾਰ ਕੀਤਾ । ਉਹਨਾਂ ਇਹ ਵੀ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਇਨਾਂ ਸ਼ੂਟਰਾਂ ਦੀ ਤਿਕੜੀ ਕਾਠਮੰਡੂ, ਨੇਪਾਲ ਤੋਂ ਵਿਦੇਸ਼ ਭੱਜਣ ਲਈ ਜਾਅਲੀ ਪਾਸਪੋਰਟ ਤਿਆਰ ਕਰਨ ਦੀ ਯੋਜਨਾ ਬਣਾ ਰਹੇ ਸੀ।ਉਨ੍ਹਾਂ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਸਾਰੇ ਵਿਅਕਤੀ ਘੱਟੋ-ਘੱਟ ਪੰਜ ਕਤਲ ਕੇਸਾਂ , ਜਿਨ੍ਹਾਂ ਵਿੱਚ ਮਾਰਚ 2022 ਦੌਰਾਨ ਨਵਾਂਸ਼ਹਿਰ ਵਿੱਚ ਵਾਪਰੇ ਮੱਖਣ ਕਤਲ ਕੇਸ ਸ਼ਾਮਲ ਹਨ ਅਤੇ ਇਸ ਤੋਂ ਇਲਾਵਾ ਉਕਤ ਵਿਅਕਤੀ ਇਰਾਦਾ ਕਤਲ , ਅਸਲਾ ਐਕਟ, ਕਾਰਜੈਕਿੰਗ ਅਤੇ ਜਬਰਨ ਵਸੂਲੀ ਸਮੇਤ ਸੱਤ ਘਿਨਾਉਣੇ ਅਪਰਾਧਾਂ ਦੇ ਕੇਸਾਂ ਵਿਚ ਲੋੜੀਂਦੇ ਹਨ । ਉਹਨਾਂ ਦੱਸਿਆ ਕਿ ਉਕਤ ਦੋਸ਼ੀ ਜ਼ੀਰਕਪੁਰ ਦੇ ਮੈਟਰੋ ਪਲਾਜ਼ਾ ਵਿਖੇ ਦਿਨ-ਦਿਹਾੜੇ ਹੋਈ ਗੋਲੀਬਾਰੀ ਵਿੱਚ ਵੀ ਸ਼ਾਮਲ ਹਨ।ਇਸ ਅਪ੍ਰੇਸ਼ਨ ਦੀ ਅਗਵਾਈ ਕਰ ਰਹੇ ਏਆਈਜੀ ਸੰਦੀਪ ਗੋਇਲ ਨੇ ਹੋਰ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫਤਾਰ ਕੀਤੇ ਗਏ ਮੁਲਜ਼ਮ ਗੈਂਗਸਟਰ ਸੋਨੂੰ ਖੱਤਰੀ ਦੇ ਨਿਰਦੇਸ਼ਾਂ ’ਤੇ ਪੰਜਾਬ ਰਾਜ ਵਿੱਚ ਸਨਸਨੀਖੇਜ਼ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ ਅਤੇ ਵਾਰਦਾਤਾਂ ਨੂੰ ਅੰਜਾਮ ਦੇਣ ਤੋਂ ਬਾਅਦ ਉਹ ਦੇਸ਼ ਦੇ ਵੱਖ-ਵੱਖ ਹਿੱਸਿਆਂ ਅਤੇ ਨੇਪਾਲ ਸਥਿਤ ਛੁਪਣਗਾਹਾਂ ਵਿੱਚ ਸ਼ਰਨ ਲੈਂਦੇ ਸਨ।ਉਹਨਾਂ ਦੱਸਿਆ ਕਿ ਇਹ ਵੀ ਖੁਲਾਸਾ ਹੋਇਆ ਹੈ ਕਿ ਵਿਦੇਸ਼ੀ ਹੈਂਡਲਰ ਸੋਨੂੰ ਖੱਤਰੀ ਦੁਆਰਾ ਛੁਪਣਗਾਹਾਂ ਦਾ ਪ੍ਰਬੰਧ ਕੀਤਾ ਜਾਂਦਾ ਸੀ, ਜੋ ਹਵਾਲਾ ਲੈਣ-ਦੇਣ ਰਾਹੀਂ ਸ਼ੂਟਰਾਂ ਨੂੰ ਨਿਯਮਤ ਰੂਪ ਵਿੱਚ ਭੁਗਤਾਨ ਕਰਦਾ ਸੀ। ਇਸ ਮਾਮਲੇ ਸਬੰਧੀ ਅਗਲੇਰੀ ਜਾਂਚ ਜਾਰੀ ਹੈ।...
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਗੈਂਗਸਟਰ-ਅੱਤਵਾਦੀ ਗਠਜੋੜ ਵਿਰੁੱਧ ਵੱਡੇ ਪੱਧਰ ’ਤੇ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ ਸ਼ੁੱਕਰਵਾਰ ਨੂੰ ਸੂਬੇ ਭਰ ’ਚ ਗੈਂਗਸਟਰਾਂ ਦੇ ਸਹਿਯੋਗੀਆਂ/ਸਰਗਰਮ ਸਮਰਥਕਾਂ ਦੇ ਸ਼ੱਕੀ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।ਇਹ ਛਾਪੇਮਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸਵੇਰੇ 7 ਵਜੇ ਤੋਂ 11 ਵਜੇ ਤੱਕ ਇੱਕੋ ਸਮੇਂ ’ਤੇ ਕੀਤੀ ਗਈ। ਇਸ ਦੌਰਾਨ ਸੂਬੇ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਗੈਂਗਸਟਰਾਂ ਦੇ ਸਾਥੀਆਂ, ਰਿਸ਼ਤੇਦਾਰਾਂ ਅਤੇ ਦੋਸਤਾਂ ਦੇ ਰਿਹਾਇਸ਼ੀ ਅਤੇ ਹੋਰ ਟਿਕਾਣਿਆਂ ਦੀ ਬਾਰੀਕੀ ਨਾਲ ਤਲਾਸ਼ੀ ਕੀਤੀ ਗਈ।ਵਿਸ਼ੇਸ਼ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਨਿਰਦੇਸ਼ ਦਿੱਤੇ ਗਏ ਸਨ ਕਿ ਉਹ ਇਸ ਆਪ੍ਰੇਸ਼ਨ, ਜਿਸਦਾ ਉਦੇਸ਼ ਅੱਤਵਾਦੀਆਂ, ਗੈਂਗਸਟਰਾਂ ਅਤੇ ਭਾਰਤ ਅਤੇ ਵਿਦੇਸ਼ਾਂ ਵਿੱਚ ਸਥਿਤ ਨਸ਼ਾ ਤਸਕਰਾਂ ਦੇ ਆਪਸੀ ਗੱਠਜੋੜ ਨੂੰ ਤਾਰਪੀਡੋ ਕਰਨਾ ਸੀ, ਨੂੰ ਸਫਲ ਬਣਾਉਣ ਲਈ ਇੰਸਪੈਕਟਰਾਂ/ਸਬ-ਇੰਸਪੈਕਟਰਾਂ ਦੀ ਅਗਵਾਈ ਵਿੱਚ ਮਜ਼ਬੂਤ ਪੁਲਿਸ ਪਾਰਟੀਆਂ ਤਾਇਨਾਤ ਕਰਨ । ਉਨ੍ਹਾਂ ਕਿਹਾ ਕਿ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੂੰ ਸ਼ੱਕੀ ਵਿਅਕਤੀਆਂ ਨੂੰ ਕਾਬੂ ਕਰਨ ਲਈ ਵੀ ਕਿਹਾ ਗਿਆ ਸੀ। ਉਨ੍ਹਾਂ ਦੱਸਿਆ ਕਿ ਇਸ ਆਪਰੇਸ਼ਨ ਵਿਚ ਪੰਜਾਬ ਪੁਲਿਸ ਦੀਆਂ 350 ਤੋਂ ਵੱਧ ਪਾਰਟੀਆਂ, ਜਿਹਨਾਂ ਵਿੱਚ 2000 ਪੁਲਿਸ ਮੁਲਾਜ਼ਮਾਂ ਸ਼ਾਮਲ ਸਨ, ਵੱਲੋਂ ਵੱਖ-ਵੱਖ ਗੈਂਗਸਟਰਾਂ ਦੇ ਸਾਥੀਆਂ, ਰਿਸ਼ਤੇਦਾਰਾਂ ਅਤੇ ਦੋਸਤਾਂ ਦੇ 822 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਗਈ।ਵਿਸ਼ੇਸ਼ ਡੀਜੀਪੀ ਨੇ ਕਿਹਾ, “ਹਾਲ ਹੀ ਵਿੱਚ ਗੈਂਗਸਟਰਾਂ ਦੇ ਮਾਡਿਊਲਾਂ ਦੇ ਪਰਦਾਫਾਸ਼ ਤੋਂ ਬਾਅਦ ਗ੍ਰਿਫਤਾਰ ਕੀਤੇ ਗਏ ਕਈ ਵਿਅਕਤੀਆਂ ਤੋਂ ਪੁੱਛਗਿੱਛ ਕਰਨ ਉਪਰੰਤ ਅੱਜ ਦੇ ਤਲਾਸ਼ੀ ਅਭਿਆਨ ਦੀ ਯੋਜਨਾ ਬਣਾਈ ਗਈ ਸੀ।’’ਉਨ੍ਹਾਂ ਦੱਸਿਆ ਕਿ ਅਗਲੇਰੀ ਜਾਂਚ ਲਈ ਕਾਰਵਾਈ ਦੌਰਾਨ ਕਈ ਵਿਅਕਤੀਆਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਵੀ ਲਿਆ ਗਿਆ ਹੈ । ਜ਼ਿਕਰਯੋਗ ਹੈ ਕਿ ਅਜਿਹੇ ਛਾਪੇ ਸਮਾਜ ਵਿਰੋਧੀ ਅਨਸਰਾਂ ਵਿਚ ਪੁਲਿਸ ਦਾ ਡਰ ਪੈਦਾ ਕਰਨ ਅਤੇ ਆਮ ਲੋਕਾਂ ਵਿਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਲਈ ਮਦਦਗਾਰ ਸਾਬਿਤ ਹੁੰਦੇ ਹਨ। ...
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਰਮੇ ਦੇ ਬੀਜਾਂ ‘ਤੇ 33 ਫ਼ੀਸਦੀ ਸਬਸਿਡੀ ਦੇਣ ਸਬੰਧੀ ਕੀਤੇ ਗਏ ਵਾਅਦੇ ਅਨੁਸਾਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ 15,541 ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 2.69 ਕਰੋੜ ਰੁਪਏ ਦੀ ਸਬਸਿਡੀ ਪਾਈ ਗਈ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਸ ਸਾਲ ਡਾਇਰੈਕਟ ਬੈਨੀਫਿਟ ਟਰਾਂਸਫਰ (ਡੀ.ਬੀ.ਟੀ.) ਪ੍ਰਣਾਲੀ ਰਾਹੀਂ 87,173 ਕਿਸਾਨਾਂ ਨੂੰ ਨਰਮੇ ਦੇ ਬੀਜ ਦੀ ਸਬਸਿਡੀ ਵਜੋਂ ਹੁਣ ਤੱਕ ਕੁੱਲ 17.02 ਕਰੋੜ ਰੁਪਏ ਟਰਾਂਸਫਰ ਕੀਤੇ ਗਏ ਹਨ। ਇਹ ਸਬਸਿਡੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.) ਵੱਲੋਂ ਪ੍ਰਮਾਣਿਤ ਨਰਮੇ ਦੇ ਬੀਜਾਂ ਉਤੇ ਦਿੱਤੀ ਜਾ ਰਹੀ ਹੈ।ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਖੇਤੀਬਾੜੀ ਵਿਭਾਗ ਵੱਲੋਂ ਪਹਿਲੇ ਪੜਾਅ ਤਹਿਤ 71,632 ਲਾਭਪਾਤਰੀ ਕਿਸਾਨਾਂ ਨੂੰ 14.33 ਕਰੋੜ ਰੁਪਏ ਜਾਰੀ ਕੀਤੇ ਗਏ ਸਨ। ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਬਾਕੀ ਰਹਿੰਦੇ ਯੋਗ ਲਾਭਪਾਤਰੀ ਕਿਸਾਨਾਂ ਨੂੰ ਵੀ ਸਬਸਿਡੀ ਜਾਰੀ ਕਰ ਦਿੱਤੀ ਜਾਵੇਗੀ।ਖੇਤੀਬਾੜੀ ਨੂੰ ਕਿਸਾਨਾਂ ਲਈ ਲਾਹੇਵੰਦ ਬਣਾਉਣ ਸਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਪਾਣੀ ਦੀ ਜ਼ਿਆਦਾ ਖ਼ਪਤ ਵਾਲੀ ਝੋਨੇ ਦੀ ਫ਼ਸਲ ਨੂੰ ਛੱਡ ਕੇ ਬਦਲਵੀਂ ਫਸਲ ਦੀ ਕਾਸ਼ਤ ਵਾਸਤੇ ਉਤਸ਼ਾਹਿਤ ਕਰਨ ਲਈ ਨਰਮੇ ਦੇ ਵੱਧ ਝਾੜ ਵਾਲੇ ਬੀਜ ਉਪਲਬਧ ਕਰਵਾਏ ਗਏ। ਨਰਮੇ ਦੀ ਫ਼ਸਲ ਨੂੰ ਚਿੱਟੀ ਮੱਖੀ ਅਤੇ ਗੁਲਾਬੀ ਸੁੰਡੀ ਦੇ ਹਮਲੇ ਤੋਂ ਬਚਾਉਣ ਲਈ ਵੀ ਢੁਕਵੇਂ ਕਦਮ ਚੁੱਕੇ ਜਾ ਰਹੇ ਹਨ।ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਕਿਸਾਨਾਂ ਨੂੰ ਮਿਆਰੀ ਖੇਤੀ ਵਸਤਾਂ ਮੁਹੱਈਆ ਕਰਵਾਉਣ ਵਾਸਤੇ ਕੁਆਲਟੀ ਕੰਟਰੋਲ ਯਕੀਨੀ ਬਣਾਇਆ ਜਾ ਰਿਹਾ ਹੈ। ਇਸ ਮੰਤਵ ਲਈ ਖੇਤੀਬਾੜੀ ਵਿਭਾਗ ਦੀਆਂ ਟੀਮਾਂ ਵੱਲੋਂ ਸਮੇਂ ਸਮੇਂ ਉੱਤੇ ਕੀਟਨਾਸ਼ਕ ਅਤੇ ਬੀਜਾਂ ਵਾਲੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ।
ਚੰਡੀਗੜ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਦਫਤਰ ਸ਼ੇਰਪੁਰ, ਜ਼ਿਲ੍ਹਾ ਸੰਗਰੂਰ ਵਿਖੇ ਤਾਇਨਾਤ ਇੱਕ ਜੂਨੀਅਰ ਇੰਜੀਨੀਅਰ (ਜੇ.ਈ.) ਅਮਰਜੀਤ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਦੀ ਮੰਗ ਕਰਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਅਧਿਕਾਰੀ ਨੂੰ ਰਣਜੀਤ ਸਿੰਘ ਵਾਸੀ ਖੇੜੀ, ਸਬ ਡਵੀਜ਼ਨ ਧੂਰੀ ਦੀ ਸ਼ਿਕਾਇਤ 'ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਕਰਮਚਾਰੀ ਉਸ ਦੇ ਖੇਤੀਬਾੜੀ ਫਾਰਮ ਵਿੱਚ ਪੁਰਾਣਾ ਟਰਾਂਸਫਾਰਮਰ ਬਦਲਣ ਲਈ 5,000 ਰੁਪਏ ਰਿਸ਼ਵਤ ਮੰਗ ਰਿਹਾ ਹੈ।ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਪਟਿਆਲਾ ਰੇਂਜ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾ ਕੇ ਪੀ.ਐਸ.ਪੀ.ਸੀ.ਐਲ. ਕਰਮਚਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਕਾਬੂ ਕਰ ਲਿਆ ਹੈ। ਇਸ ਸਬੰਧੀ ਮੁਲਜ਼ਮ ਕਰਮਚਾਰੀ ਖਿਲਾਫ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
ਚੰਡੀਗੜ੍ਹ: ਚੰਡੀਗੜ੍ਹ ਦੇ ਸੈਕਟਰ 26 ਦੀ ਮੰਡੀ ਨੂੰ ਸੈਕਟਰ 39 ਦੀ ਅਨਾਜ ਮੰਡੀ ਵਿੱਚ ਤਬਦੀਲ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਇਸ ਦੇ ਲਈ ਸੈਕਟਰ 39 ਵਿੱਚ ਅਨਾਜ ਮੰਡੀ ਦਾ ਵਿਸਤਾਰ ਕੀਤਾ ਜਾ ਰਿਹਾ ਹੈ। ਇਸ ਵਿੱਚ 92 ਐਸ.ਸੀ.ਓਜ਼ (ਦੁਕਾਨ ਕਮ ਦਫ਼ਤਰ) ਬਣਾਏ ਜਾਣਗੇ ਅਤੇ ਫ੍ਰੀ ਹੋਲਡ ਦੇ ਆਧਾਰ 'ਤੇ ਨਿਲਾਮ ਕੀਤੇ ਜਾਣਗੇ। ਇੱਕ SCO ਦੀ ਕੀਮਤ ਕਰੀਬ 3.7 ਕਰੋੜ ਰੁਪਏ ਰੱਖੀ ਗਈ ਹੈ। ਇਸ ਦਾ ਆਕਾਰ 120 ਵਰਗ ਗਜ਼ ਹੋਵੇਗਾ। ਚੰਡੀਗੜ੍ਹ ਅਸਟੇਟ ਨਿਯਮ 2007 ਦੇ ਤਹਿਤ ਨਿਲਾਮੀ ਸੈਕਟਰ 39 ਦੀ ਅਨਾਜ ਮੰਡੀ ਵਿੱਚ ਬਣਨ ਵਾਲੀ ਐਸਸੀਓ ਦੀ ਚੰਡੀਗੜ੍ਹ ਅਸਟੇਟ ਰੂਲਜ਼ 2007 ਤਹਿਤ ਨਿਲਾਮੀ ਕੀਤੀ ਜਾਵੇਗੀ। ਇਸ ਵਿੱਚ ਸੈਕਟਰ 26 ਵਿੱਚ ਮੌਜੂਦ ਲਾਇਸੰਸਧਾਰਕਾਂ ਨੂੰ ਪਹਿਲ ਦਿੱਤੀ ਜਾਵੇਗੀ। ਇਸ ਸਮੇਂ ਉਥੇ 170 ਦੇ ਕਰੀਬ ਲਾਇਸੈਂਸੀ ਦੁਕਾਨਦਾਰ ਹਨ। ਇਨ੍ਹਾਂ ਵਿੱਚੋਂ 30 ਦੁਕਾਨਦਾਰ ਅਨਾਜ ਦਾ ਸੌਦਾ ਕਰਦੇ ਹਨ। ਬਾਕੀ ਫਲਾਂ ਅਤੇ ਸਬਜ਼ੀਆਂ ਦੇ ਵਪਾਰੀ ਹਨ। 5 ਕਰੋੜ ਦੀ ਲਾਗਤ ਨਾਲ ਪਾਣੀ ਦੀਆਂ ਪਾਈਪਾਂ ਨੂੰ ਕੀਤਾ ਸ਼ਿਫਟ ਸੈਕਟਰ 39 ਮੰਡੀ ਦੇ ਵਿਸਤਾਰ ਕਾਰਨ ਚੰਡੀਗੜ੍ਹ ਨੂੰ ਪਾਣੀ ਸਪਲਾਈ ਕਰਨ ਵਾਲੀਆਂ ਦੋ ਪਾਈਪ ਲਾਈਨਾਂ ਬਦਲੀਆਂ ਜਾਣਗੀਆਂ। ਇਸ ਦੀ ਕੀਮਤ ਕਰੀਬ 5 ਕਰੋੜ ਰੁਪਏ ਹੈ। ਇਹ ਪਾਈਪਲਾਈਨਾਂ 1980 ਤੋਂ ਵਰਤੋਂ ਵਿੱਚ ਆ ਰਹੀਆਂ ਹਨ। ਇਸ ਵਿੱਚ ਮੰਡੀ ਵੱਲ 45 ਫੁੱਟ ਅਤੇ ਮਲੋਆ ਅਤੇ ਵਾਟਰ ਵਰਕਸ ਵੱਲ ਕਰੀਬ 15 ਫੁੱਟ ਪਾਈਪਲਾਈਨ ਬਦਲੀ ਜਾਵੇਗੀ। ਸੈਕਟਰ 39 ਦੀ ਮੰਡੀ ਦਾ ਵਿਸਤਾਰ ਰਾਜ ਖੇਤੀਬਾੜੀ ਮੰਡੀਕਰਨ ਬੋਰਡ ਵੱਲੋਂ ਕੀਤਾ ਜਾਣਾ ਹੈ। ਇਸ ਦਾ ਸੋਧਿਆ ਖਾਕਾ ਯੋਜਨਾ ਚੀਫ ਆਰਕੀਟੈਕਟ ਨੂੰ ਭੇਜ ਦਿੱਤਾ ਗਿਆ ਹੈ। ਪਰ ਸ਼ਹਿਰ ਵਿੱਚ ਪਾਣੀ ਦੀ ਸਪਲਾਈ ਨਗਰ ਨਿਗਮ ਵੱਲੋਂ ਕੀਤੀ ਜਾਂਦੀ ਹੈ। ਇਸ ਲਈ ਰਾਜ ਖੇਤੀਬਾੜੀ ਮੰਡੀਕਰਨ ਬੋਰਡ ਇਹ ਕੰਮ ਨਗਰ ਨਿਗਮ ਦੀ ਨਿਗਰਾਨੀ ਹੇਠ ਕਰੇਗਾ।
Punjab Mining Mafia News: ਪੰਜਾਬ-ਹਰਿਆਣਾ ਹਾਈਕੋਰਟ ਨੇ ਗੈਰ-ਕਾਨੂੰਨੀ ਮਾਈਨਿੰਗ ਦੇ ਮਾਮਲੇ 'ਚ ਟਿੱਪਰ ਚਾਲਕ ਦੀ ਜ਼ਮਾਨਤ ਪਟੀਸ਼ਨ 'ਤੇ ਪੰਜਾਬ ਪੁਲਿਸ ਨੂੰ ਸਵਾਲਾਂ ਦੇ ਘੇਰੇ 'ਚ ਪਾ ਦਿੱਤਾ ਹੈ। ਇਸ ਵਿਚਾਲੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਰੋਪੜ ਵਿੱਚ ਗੈਰ-ਕਾਨੂੰਨੀ ਮਾਈਨਿੰਗ ਕਰਨ ਵਾਲੇ ਵਿਅਕਤੀਆਂ ਨਾਲ ਪੁਲਿਸ ਮੁਲਾਜ਼ਮਾਂ ਦੀ ਮਿਲੀਭੁਗਤ ਹੋਣ ਦੀ ਟਿੱਪਣੀ ਤੋਂ ਬਾਅਦ ਇਲਾਕੇ ਦੇ ਐਸਐਸਪੀ ਵਿਵੇਕ ਸ਼ੀਲ...
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Himachal Pradesh : दर्दनाक हादसा! शादी से लौट रहा परिवार हुआ हादसे का शिकार, 3 लोगों की मौत
Delhi Schools Closed: कोहरे-प्रदूषण का कहर ! दिल्ली-गुरुग्राम के बाद अब यहां भी बंद हुए स्कूल, ऑनलाइन मोड में चलेंगी क्लासेस
Gold-Silver Price Today: महंगा हुआ गोल्ड-सिलवर! जाने अपने शहर के ताजा रेट