Pargat Singh ਨੇ ਦੀਪਕ ਬਾਲੀ ਨੂੰ ‘ਕਰਿੰਦਾ’ ਕਹਿ ਕੇ ਬਹਿਸ ਦਾ ਚੈਲੇਂਜ ਨਕਾਰਿਆ, ‘ਆਪ’ ‘ਤੇ ਸਾਧੇ ਤਿੱਖੇ ਨਿਸ਼ਾਨੇ

ਜਲੰਧਰ: ਜਲੰਧਰ ਵਿੱਚ ਆਮ ਆਦਮੀ ਪਾਰਟੀ ਅਤੇ ਕਾਂਗਰਸ ਵਿਚਾਲੇ ਚੱਲ ਰਹੀ ਸਿਆਸੀ ਖਿੱਚੋਤਾਣ ਹੁਣ ਨਿੱਜੀ ਦੂਸ਼ਣਬਾਜ਼ੀ ਤੱਕ ਪਹੁੰਚ ਗਈ ਹੈ। ਦਿੱਲੀ ਦੀ ਸਾਬਕਾ ਮੁੱਖ ਮੰਤਰੀ…

Pargat Singh

ਜਲੰਧਰ: ਜਲੰਧਰ ਵਿੱਚ ਆਮ ਆਦਮੀ ਪਾਰਟੀ ਅਤੇ ਕਾਂਗਰਸ ਵਿਚਾਲੇ ਚੱਲ ਰਹੀ ਸਿਆਸੀ ਖਿੱਚੋਤਾਣ ਹੁਣ ਨਿੱਜੀ ਦੂਸ਼ਣਬਾਜ਼ੀ ਤੱਕ ਪਹੁੰਚ ਗਈ ਹੈ। ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਦੇ ਮਾਮਲੇ ਨੂੰ ਲੈ ਕੇ ਸ਼ੁਰੂ ਹੋਇਆ ਇਹ ਵਿਵਾਦ ਹੁਣ ‘ਬਹਿਸ ਦੀ ਚੁਣੌਤੀ’ ਅਤੇ ‘ਸ਼ਬਦੀ ਜੰਗ’ ਵਿੱਚ ਬਦਲ ਗਿਆ ਹੈ। ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ‘ਆਪ’ ਦੇ ਸੂਬਾ ਜਨਰਲ ਸਕੱਤਰ ਦੀਪਕ ਬਾਲੀ ਦੇ ਚੈਲੇਂਜ ‘ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ।

ਪਰਗਟ ਸਿੰਘ ਨੇ ਜਾਣੋ ਕੀ ਕਿਹਾ 

ਬੀਤੇ ਦਿਨੀਂ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਪਰਗਟ ਸਿੰਘ ਦੇ ਘਰ ਦੇ ਬਾਹਰ ਪ੍ਰਦਰਸ਼ਨ ਕੀਤਾ ਸੀ, ਜਿਸ ਤੋਂ ਬਾਅਦ ਵਿਧਾਇਕ ਪਰਗਟ ਸਿੰਘ ਨੇ ਬਹਿਸ ਦੀ ਚੁਣੌਤੀ ਦਿੱਤੀ ਸੀ। ਇਸ ਚੁਣੌਤੀ ਨੂੰ ਦੀਪਕ ਬਾਲੀ ਵੱਲੋਂ ਸਵੀਕਾਰ ਕੀਤੇ ਜਾਣ ‘ਤੇ ਜਦੋਂ ਪਰਗਟ ਸਿੰਘ ਨੂੰ ਸਵਾਲ ਪੁੱਛਿਆ ਗਿਆ, ਤਾਂ ਉਨ੍ਹਾਂ ਨੇ ਦੀਪਕ ਬਾਲੀ ਲਈ ‘ਕਰਿੰਦਾ’ ਸ਼ਬਦ ਦਾ ਇਸਤੇਮਾਲ ਕੀਤਾ। ਪਰਗਟ ਸਿੰਘ ਨੇ ਸਪੱਸ਼ਟ ਕਿਹਾ ਕਿ ਉਹ ਕਰਿੰਦਿਆਂ ਨਾਲ ਗੱਲ ਨਹੀਂ ਕਰਦੇ ਅਤੇ ‘ਆਪ’ ਵਿੱਚ ਕੋਈ ਸਿਆਣਾ ਬੰਦਾ ਨਜ਼ਰ ਨਹੀਂ ਆ ਰਿਹਾ।

ਗੋਬਰ ਗੈਸ ਪਲਾਂਟ ਨੂੰ ਲੈ ਕੇ ਕਿਸਾਨਾਂ ਨਾਲ ਸਾਂਝਾ ਮੋਰਚਾ

ਡੇਅਰੀ ਕੰਪਲੈਕਸ ਵਿੱਚ ਲਗਾਏ ਜਾ ਰਹੇ ਗੋਬਰ ਗੈਸ ਪਲਾਂਟ ਦੇ ਮੁੱਦੇ ‘ਤੇ ਪਰਗਟ ਸਿੰਘ ਨੇ ਸਰਕਾਰ ਨੂੰ ਘੇਰਿਆ। ਉਨ੍ਹਾਂ ਕਿਹਾ ਕਿ ਕਾਂਗਰਸ ਕਿਸਾਨਾਂ ਨਾਲ ਮਿਲ ਕੇ ਸਾਂਝਾ ਧਰਨਾ ਦੇ ਰਹੀ ਹੈ ਕਿਉਂਕਿ ਸਰਕਾਰ ਚਾਰਾ ਮੰਡੀ ਨੂੰ ਬੰਦ ਕਰਕੇ ਉੱਥੇ ਗੋਬਰ ਗੈਸ ਪਲਾਂਟ ਲਗਾਉਣਾ ਚਾਹੁੰਦੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਇਸ ਪਲਾਂਟ ਨੂੰ ਸ਼ਿਫਟ ਨਾ ਕੀਤਾ ਗਿਆ ਤਾਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਇਸ ਮਸਲੇ ‘ਤੇ ਡੀਸੀ ਹਿਮਾਂਸ਼ੂ ਅਗਰਵਾਲ ਨਾਲ ਵੀ ਗੱਲਬਾਤ ਕਰਨਗੇ।

ਆਤਿਸ਼ੀ ਮਾਮਲੇ ਤੇ ਕਾਂਗਰਸ ਦਾ ਪੱਖ

ਆਤਿਸ਼ੀ ਦੇ ਮਾਮਲੇ ‘ਤੇ ਬੋਲਦਿਆਂ ਪਰਗਟ ਸਿੰਘ ਨੇ ਕਿਹਾ ਕਿ ਇਹ ਦਿੱਲੀ ਵਿਧਾਨ ਸਭਾ ਨਾਲ ਜੁੜਿਆ ਮੁੱਦਾ ਹੈ, ਜਿਸ ਵਿੱਚ ‘ਆਪ’ ਅਤੇ ਭਾਜਪਾ ਆਹਮੋ-ਸਾਹਮਣੇ ਹਨ। ਉਨ੍ਹਾਂ ਕਿਹਾ ਕਿ ਇਸ ਵਿੱਚ ਕਾਂਗਰਸ ਦਾ ਕੋਈ ਰੋਲ ਨਹੀਂ ਹੈ, ਫਿਰ ਵੀ ਉਨ੍ਹਾਂ ਦੇ ਖਿਲਾਫ ਮਾਮਲਾ ਦਰਜ ਕਰਵਾਇਆ ਗਿਆ ਅਤੇ ਉਨ੍ਹਾਂ ਦੇ ਘਰ ਦੇ ਬਾਹਰ ਧਰਨਾ ਦਿੱਤਾ ਗਿਆ, ਜੋ ਕਿ ਮੰਦਭਾਗਾ ਹੈ।

ਦੀਪਕ ਬਾਲੀ ਵੱਲੋਂ ਭਾਸ਼ਾ ਦੀ ਨਿਖੇਧੀ ਅਤੇ ਖੁੱਲ੍ਹੀ ਬਹਿਸ ਦਾ ਸੱਦਾ

ਦੂਜੇ ਪਾਸੇ, ‘ਆਪ’ ਪੰਜਾਬ ਦੇ ਜਨਰਲ ਸਕੱਤਰ ਦੀਪਕ ਬਾਲੀ ਨੇ ਪਰਗਟ ਸਿੰਘ ਵੱਲੋਂ ਕੈਬਨਿਟ ਮੰਤਰੀ ਮੋਹਿੰਦਰ ਭਗਤ ਅਤੇ ਹੋਰ ਸੀਨੀਅਰ ਆਗੂਆਂ ਵਿਰੁੱਧ ਵਰਤੀ ਗਈ ਭਾਸ਼ਾ ਦੀ ਸਖ਼ਤ ਨਿਖੇਧੀ ਕੀਤੀ ਹੈ। ਬਾਲੀ ਨੇ ਕਿਹਾ ਕਿ ਅਜਿਹੀ ਭਾਸ਼ਾ ਪਰਗਟ ਸਿੰਘ ਦੀ ਸੌੜੀ ਸਿਆਸੀ ਸੋਚ ਨੂੰ ਦਰਸਾਉਂਦੀ ਹੈ। ਉਨ੍ਹਾਂ ਮੁੜ ਦੁਹਰਾਇਆ ਕਿ ਉਹ ਪੰਜਾਬ ਦੇ ਆਰਥਿਕ, ਧਾਰਮਿਕ, ਸਮਾਜਿਕ ਅਤੇ ਸਭਿਆਚਾਰਕ ਮੁੱਦਿਆਂ ‘ਤੇ ਕਿਸੇ ਵੀ ਮੰਚ ‘ਤੇ ਪਰਗਟ ਸਿੰਘ ਨਾਲ ਖੁੱਲ੍ਹੀ ਬਹਿਸ ਲਈ ਤਿਆਰ ਹਨ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ : https://livingindianews.co.in/amritsar-police-on-high-alert-strict-checking-campaign-conducted-at-bus-stand-before-lohri-and-republic-day/

ਖ਼ਬਰਾਂ ਲਈ ਲਿਵਿੰਗ ਇੰਡੀਆ ਨਿਊਜ਼ 24/7 ਲਾਈਵ ਨਾਲ ਜੁੜੇ ਰਹੋ

Leave a Reply

Your email address will not be published. Required fields are marked *