ਚੰਡੀਗੜ੍ਹ : ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਨਵੀਂ ਪਾਰਟੀ ਬਣਾਉਣ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ‘ਤੇ ਵਿਅੰਗ ਕੱਸਿਆ ਹੈ। ਉਨ੍ਹਾਂ ਟਵੀਟ ਕੀਤਾ, ”ਕਿੰਨੀ ਵਿਡੰਬਨਾ ਹੈ…ਕੈਪਟਨ ਦੀ ਨਵੀਂ ਪਾਰਟੀ ਨਾ ਤਾਂ ‘ਪੰਜਾਬੀਆਂ’ ਲਈ ਹੈ, ਨਾ ਹੀ ‘ਲੋਕ’ ਲਈ ਅਤੇ ਯਕੀਨਨ ‘ਕਾਂਗਰਸ’ ਨਾਲ ਸਬੰਧਤ ਨਹੀਂ ਹੈ। ਉਨ੍ਹਾਂ ਨੇ ਇਸ ਟਵੀਟ ਨੂੰ ਕੈਪਟਨ ਰਾਹੁਲ ਗਾਂਧੀ ਅਤੇ ਨਵਜੋਤ ਸਿੰਘ ਸਿੱਧੂ ਦੇ ਨਾਲ ਟੈਗ ਕੀਤਾ ਹੈ।
ਦੱਸ ਦੇਈਏ ਕਿ ਕੈਪਟਨ ਨੇ ਆਪਣੀ ਨਵੀਂ ਪਾਰਟੀ ਦੇ ਨਾਂ ਦਾ ਐਲਾਨ ਕਰ ਦਿੱਤਾ ਹੈ। ਕੈਪਟਨ ਦੀ ਨਵੀਂ ਪਾਰਟੀ ਦਾ ਨਾਂ ‘ਪੰਜਾਬ ਲੋਕ ਕਾਂਗਰਸ’ ਰੱਖਿਆ ਗਿਆ ਹੈ। ਇਸ ਦੇ ਨਾਲ ਹੀ ਅਮਰਿੰਦਰ ਸਿੰਘ ਨੇ ਕਾਂਗਰਸ ਤੋਂ ਵੀ ਅਸਤੀਫਾ ਦੇ ਦਿੱਤਾ ਹੈ।




