Prakash Singh Badal: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਮੰਗਲਵਾਰ ਨੂੰ ਦੇਹਾਂਤ ਹੋ ਗਿਆ। ਉਹ 95 ਸਾਲ ਦੇ ਸਨ। ਉਨ੍ਹਾਂ ਨੇ ਮੁਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਆਖਰੀ ਸਾਹ ਲਿਆ। ਲੰਬੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਹਸਪਤਾਲ ਦੇ ਅਧਿਕਾਰੀਆਂ ਮੁਤਾਬਕ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰਕਾਸ਼ ਸਿੰਘ ਬਾਦਲ ਨੇ ਰਾਤ ਕਰੀਬ 8 ਵਜੇ ਆਖਰੀ ਸਾਹ ਲਿਆ। ਵਾਘ ਰਿਕਾਰਡ 5 ਵਾਰ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ।
ਪ੍ਰਕਾਸ਼ ਸਿੰਘ ਬਾਦਲ ਦਾ ਜਨਮ 8 ਦਸੰਬਰ 1927 ਨੂੰ ਪੰਜਾਬ ਦੇ ਫਾਜ਼ਿਲਕਾ ਦੇ ਪਿੰਡ ਅਬੁਲ ਖੁਰਾਣਾ ਵਿੱਚ ਹੋਇਆ ਸੀ। ਉਨ੍ਹਾਂ ਨੇ ਆਪਣੇ ਸਿਆਸੀ ਜੀਵਨ ਦੀ ਸ਼ੁਰੂਆਤ ਸਾਲ 1947 ਵਿੱਚ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਮੈਂਬਰ ਵਜੋਂ ਕੀਤੀ। ਉਹ 5 ਵਾਰ ਪੰਜਾਬ ਦੇ ਮੁੱਖ ਮੰਤਰੀ ਵੀ ਰਹੇ। ਪ੍ਰਕਾਸ਼ ਸਿੰਘ ਬਾਦਲ ਨੇ ਪਹਿਲੀ ਵਾਰ 1970 ਤੋਂ 1971, ਫਿਰ 1977 ਤੋਂ 1980, ਫਿਰ 1997 ਤੋਂ 2002, 2007 ਤੋਂ 2012 ਅਤੇ 2012 ਤੋਂ 2017 ਤੱਕ ਕੁੱਲ 5 ਵਾਰ ਪੰਜਾਬ ਦੇ ਮੁੱਖ ਮੰਤਰੀ ਦੀ ਜ਼ਿੰਮੇਵਾਰੀ ਸੰਭਾਲੀ।
ਪ੍ਰਕਾਸ਼ ਸਿੰਘ ਬਾਦਲ ਦਾ ਵਿਆਹ ਸੁਰਿੰਦਰ ਕੌਰ ਨਾਲ ਹੋਇਆ ਸੀ ਜਿੰਨਾਂ ਦਾ ਕੈਂਸਰ ਦੀ ਲੰਬੀ ਬਿਮਾਰੀ ਦੇ ਕਾਰਨ 2011 ਵਿੱਚ ਦਿਹਾਂਤ ਹੋ ਗਿਆ ਸੀ। ਇਨ੍ਹਾਂ ਦੇ ਇੱਕ ਪੁੱਤਰ ਅਤੇ ਪੁੱਤਰੀ ਹੈ। ਇਨ੍ਹਾਂ ਦੇ ਪੁੱਤਰ ਦਾ ਨਾਮ ਸੁਖਬੀਰ ਸਿੰਘ ਬਾਦਲ ਹੈ ਜੋ ਪੰਜਾਬ ਦੇ ਉਪ ਮੁੱਖ ਮੰਤਰੀ ਵੀ ਰਹਿ ਚੁੱਕੇ ਹਨ। ਸਾਲ 1947 ਵਿੱਚ ਪ੍ਰਕਾਸ਼ ਸਿੰਘ ਬਾਦਲ ਨੇ ਰਾਜਨੀਤੀ ਦੇ ਖੇਤਰ ਵਿੱਚ ਆਪਣੀ ਸ਼ੁਰੂਆਤ ਕੀਤੀ ਸੀ ਅਤੇ ਉਨ੍ਹਾਂ ਨੇ ਆਪਣੀ ਪਹਿਲੀ ਵਿਧਾਨ ਸਭਾ ਚੋਣ ਸਾਲ 1957 ਵਿੱਚ ਜਿੱਤੀ ਸੀ ਅਤੇ ਸਾਲ 1969 ਵਿੱਚ ਉਹ ਦੁਬਾਰਾ ਵਿਧਾਨ ਸਭਾ ਦੀ ਚੋਣ ਜਿੱਤੇ ਹਨ। ਸਾਲ 1969-1970 ਤੱਕ ਉਨ੍ਹਾਂ ਨੇ ਭਾਈਚਾਰਕ ਵਿਕਾਸ,ਪੰਚਾਇਤੀ ਰਾਜ,ਪਸ਼ੂ ਪਾਲਣ,ਡੇਅਰੀ ਆਦਿ ਨਾਲ ਸੰਬੰਧਿਤ ਮੰਤਰਾਲਿਆਂ ਵਿੱਚ ਕਾਰਜਕਾਰੀ ਮੰਤਰੀ ਵੱਜੋਂ ਕੰਮ ਕੀਤਾ ਹੈ।
ਪ੍ਰਕਾਸ਼ ਸਿੰਘ ਬਾਦਲ ਸਾਲ 1970-71, 1977-80, 1997-2002 ਅਤੇ 1972, 1980 ਅਤੇ 2002 ਵਿੱਚ ਪੰਜਾਬ ਦੇ ਮੁੱਖ ਮੰਤਰੀ ਅਤੇ ਸਾਲ 1972,1980 ਅਤੇ 2002 ਵਿੱਚਵਿਰੋਧੀ ਧਿਰ ਦੇ ਨੇਤਾ ਵੀ ਰਹਿ ਚੁੱਕੇ ਸਨ ਅਤੇ ਉਹ ਮੇਰਾਰਜੀ ਦੇਸਾਈ ਦੇ ਸ਼ਾਸਨ ਦੌਰਾਨ ਸੰਸਦ ਮੈਂਬਰ ਬਣੇ ਸਨ। ਇਸ ਤੋਂ ਇਲਾਵਾ ਉਨ੍ਹਾਂ ਨੂੰ ਕੇਂਦਰੀ ਮੰਤਰੀ ਵਜੋਂ ਖੇਤੀਬਾੜੀ ਅਤੇ ਸਿੰਚਾਈ ਮੰਤਰਾਲੇ ਦੀ ਜ਼ਿੰਮੇਵਾਰੀ ਸੌਂਪੀ ਗਈ ਸੀ।ਉਨ੍ਹਾਂ ਦਾ ਕਾਰਜਕਾਲ 1 ਮਾਰਚ 2007 ਤੋਂ 2017 ਤੱਕ ਰਿਹਾ ਹੈ ਅਤੇ ਉਹ ਸਿੱਖ ਧਰਮ ‘ਤੇ ਆਧਾਰਿਤ ਸਿਆਸੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਵੀ ਰਹੇ ਹਨ।



