ਮਲੋਟ : ਸਾਬਕਾ ਮੁੱਖ ਮੰਤਰੀ ਪੰਜਾਬ ਪ੍ਰਕਾਸ਼ ਸਿੰਘ ਬਾਦਲ ਨੇ ਪਿੰਡ ਕੱਟਿਆਵਾਲੀ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਦੌਰਾਨ ਉਪ ਮੁੱਖ ਮੰਤਰੀ ਭਾਜਪਾ ਹਾਈਕਮਾਨ ਨਾਲ ਚਰਚਾ ਤੋਂ ਬਾਅਦ ਹੀ ਬਣਾਇਆ ਗਿਆ ਸੀ।
Also Read: ਸੈਲਫੀ ਦਾ ਚੱਕਰ ਬਣਿਆ ਜਾਨ ਦਾ ਦੁਸ਼ਮਣ, ਟਰੇਨ ਦੀ ਲਪੇਟ ‘ਚ ਆਏ 4 ਨੌਜਵਾਨ
ਇਸ ਦੌਰਾਨ ਉਨ੍ਹਾਂ ਕਿਹਾ ਕਿ ਭਾਜਪਾ ਹਾਈਕਮਾਨ ਨੇ ਕਦੇ ਵੀ ਉੱਪ ਮੁੱਖ ਮੰਤਰੀ ਉਨ੍ਹਾਂ ਦੀ ਪਾਰਟੀ ਵਿਚੋਂ ਬਣਾਉਣ ਦੀ ਮੰਗ ਨਹੀਂ ਕੀਤੀ ਸੀ। ਉਨ੍ਹਾਂ, ਪ੍ਰਧਾਨ ਮੰਤਰੀ ਦੇ ਕੀਤੇ ਗਏ ਦਾਅਵੇ ਕਿ ਉਨ੍ਹਾਂ ਦਾ ਪੰਜਾਬ ਨਾਲ ਪੁਰਾਣਾ ਪਿਆਰ ਹੈ, ਸਬੰਧੀ ਕਿਹਾ ਕਿ ਜੇਕਰ ਅਜਿਹਾ ਹੁੰਦਾ ਤਾਂ ਦਿੱਲੀ ਬਾਰਡਰ ’ਤੇ 700 ਦੇ ਕਰੀਬ ਕਿਸਾਨ ਨਾ ਮਰਦੇ।
Also Read: ਕੇਵਿਨ ਪੀਟਰਸਨ ਦਾ ਗੁਆਚਾ ਪੈਨ ਕਾਰਡ, PM ਮੋਦੀ ਨੂੰ ਟੈਗ ਕਰ ਮਦਦ ਮੰਗੀ
ਬਾਦਲ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਕਿਸਾਨ ਦੇ ਰੋਸ ਨੂੰ ਦੇਖਦੇ ਹੋਏ ਹੀ ਖੇਤੀ ਕਾਨੂੰਨ ਵਾਪਸ ਲਏ ਹਨ। ਸਰਕਾਰ ਨੂੰ ਕੋਈ ਵੀ ਕਾਨੂੰਨ ਲੋਕਾਂ ਦੀ ਇੱਛਾ ਦੇ ਖ਼ਿਲਾਫ ਨਹੀ ਬਣਾਉਣਾ ਚਾਹੀਦਾ। ਖੇਤੀ ਕਾਨੂੰਨ ਬਣਾਉਣ ਸਮੇਂ ਕੇਂਦਰ ਸਰਕਾਰ ਵੱਲੋ ਕਿਸਾਨਾਂ ਨਾਲ ਕੋਈ ਚਰਚਾ ਨਹੀਂ ਕੀਤੀ ਗਈ ਸੀ। ਖੇਤੀ ਕਾਨੂੰਨਾਂ ਕਾਰਨ ਹੀ ਹਰਸਿਮਰਤ ਕੌਰ ਬਾਦਲ ਵੱਲੋਂ ਕੇਂਦਰੀ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਗਿਆ ਸੀ। ਸ. ਬਾਦਲ ਨੇ ਕਿਹਾ ਕਿ ਉਨ੍ਹਾਂ ਨੂੰ ਖੁਸ਼ੀ ਹੈ ਕਿ ਖੇਤੀ ਕਾਨੂੰਨਾਂ ਖ਼ਿਲਾਫ ਕੀਤੇ ਗਏ ਸੰਘਰਸ਼ ਵਿਚ ਅਕਾਲੀ ਦਲ ਨੇ ਅਹਿਮ ਭੂਮਿਕਾ ਨਿਭਾਈ ਹੈ।

