ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸਾਬਕਾ ਸਾਂਸਦ ਜਗਮੀਤ ਬਰਾੜ ਅੱਜ ਸ਼੍ਰੋਮਣੀ ਅਕਾਲੀ ਦਲ ਚ ਸ਼ਾਮਲ ਹੋਣ ਵਾਲੇ ਹਨ। ਇਸਤੇ ਪੰਜਾਬ ਦੇ ਸਾਬਕਾ ਸੀਐੱਮ ਪ੍ਰਕਾਸ਼ ਸਿੰਘ ਬਾਦਲ ਨੇ ਆਪਣਾ ਬਿਆਨ ਦਿੱਤਾ ਹੈ। ਉਹਨਾਂ ਨੇ ਜਗਮੀਤ ਬਰਾੜ ਨੂੰ ਲੈਕੇ ਕਿਹਾ ਕਿ ਉਹ ਬਰਾੜ ਨੂੰ ਦਿਲ ਤੋਂ ਵਧਾਈ ਦਿੰਦੇ ਹਨ।
ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਬਰਾੜ ਦੇ ਅਕਾਲੀ ਦਲ ਚ ਸ਼ਾਮਲ ਹੋਣ ਤੇ ਪਾਰਟੀ ਨੂੰ ਮਜਬੂਤੀ ਮਿਲੇਗੀ। ਦੱਸਣਯੋਗ ਗੱਲ ਹੈ ਕਿ ਬੀਤੇ ਦਿਨ ਜਗਮੀਤ ਬਰਾੜ ਨੇ ਆਪਣੇ ਟਵਿੱਟਰ ਅਕਾਉਂਟ ਤੇ ਅਕਾਲੀ ਦਲ ਚ ਸ਼ਾਮਲ ਹੋਣ ਦੀ ਗੱਲ ਆਖੀ ਸੀ।

