ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਅੱਜ ਤੋਂ ਲੋਕਸਭਾ ਦਾ ਸਰਦ ੁਰੁੱਤ ਇਜਲਾਸ ਸ਼ੁਰੂ ਹੋਣ ਵਾਲਾ ਹੈ। ਇਹ ਸਰਦ ਰੁੱਤ ਇਜਲਾਸ 13 ਦਸੰਬਰ ਤੱਕ ਚਲੇਗਾ। ਦਸ ਦਈਏ ਕਿ ਇਸ ਦੌਰਾਨ ਕੇਂਦਰ ਸਰਕਾਰ ਵੱਲੋਂ ਕਈ ਮਾਮਲਿਆਂ ਤੇ ਚਰਚਾ ਕੀਤੀ ਜਾਵੇਗੀ ਤੇ ਨਾਲ ਕਈ ਮਤਾ ਨੂੰ ਪੇਸ਼ ਵੀ ਕੀਤਾ ਜਾਵੇਗਾ। ਮਿਲੀ ਜਾਣਕਾਰੀ ਦੇ ਅਨੁਸਾਰ ਕੇਂਦਰ ਸਰਕਾਰ ਵੱਲੋਂ ਨਾਗਰਿਕਤਾ ਸੋਧ ਬਿਲ ਸਮੇਤ 27 ਬਿਲ ਪਾਸ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ।
ਉੱਥੇ ਹੀ ਵਿਰੋਧੀ ਇਸ ਦੌਰਾਨ ਸਰਕਾਰ ਦਾ ਮਹਿੰਗਾਈ ਤੇ ਕਸ਼ਮੀਰ ਦੇ ਮੁੱਦੇ ਨੂੰ ਲੈਕੇ ਵਿਰੋਧੀ ਹੰਗਾਮਾ ਕਰ ਸਕਦੇ ਹਨ। ਉੱਥੇ ਹੀ ਦੁਜੇ ਪਾਸੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਸਰਦ ਰੁੱਤ ਇਜਲਾਸ ਦੇ ਸ਼ੁਰੂ ਹੋਣ ਤੋਂ ਪਹਿਲਾ ਕਿਹਾ ਕਿ ਉਹ ਸਾਰੇ ਵਿਸ਼ੇ ਤੇ ਚਰਚਾ ਕਰਨ ਲਈ ਤਿਆਰ ਹਨ। ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਉਹਨਾਂ ਨੂੰ ਉਮੀਦ ਹੈ ਕਿ ਪਿਛਲੇ ਇਜਲਾਸ ਦੀ ਤਰ੍ਹਾਂ ਹੀ ਇਸ ਵਾਰ ਉਹਨਾਂ ਨੂੰ ਸਾਰੇ ਮੈਂਬਰਾਂ ਦਾ ਸਹਿਯੋਗ ਮਿਲੇਗਾ।

