ਚੰਡੀਗੜ੍ਹ: 2022 ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਗੁਰਦਾਸਪੁਰ ਦੇ ਕਿਸੇ ਵੀ ਇਕ ਹਲਕੇ ਤੋਂ ਚੋਣ ਲੜਨ ਦਾ ਐਲਾਨ ਕੀਤਾ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਇਸ ਫੈਸਲੇ ਬਾਰੇ ਉਨ੍ਹਾਂ ਨੇ ਹਾਈ ਕਮਾਨ ਨੂੰ ਜਾਣੂ ਕਰਵਾ ਦਿੱਤਾ ਹੈ।
ਪੜੋ ਹੋਰ ਖਬਰਾਂ: ਬਿਜਲੀ ਸਮਝੌਤਿਆਂ ਉੱਤੇ ਪੰਜਾਬ CM ਦਾ ਵੱਡਾ ਬਿਆਨ, ਕਿਹਾ-‘ਨਹੀਂ ਰੱਦ ਹੋ ਸਕਦੇ ਸਾਰੇ ਸਮਝੌਤੇ’
ਇਸ ਦੌਰਾਨ ਪੱਤਰਕਾਰਾਂ ਨਾਲ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਮੈਂ ਇਕ ਵਾਰ ਫਿਰ ਤੋਂ ਪੰਜਾਬ ਦੇ ਲੋਕਾਂ ਦੀ ਸੇਵਾ ਕਰਨਾ ਚਾਹੁੰਦੇ ਹਨ। ਇਸ ਬਾਰੇ ਮੈਂ ਕਾਂਗਰਸ ਹਾਈ ਕਮਾਨ ਨਾਲ ਗੱਲ ਕਰ ਚੁੱਕਿਆ ਹਾਂ। ਮੈਂ ਗੁਰਦਾਸਪੁਰ ਦੇ ਕਿਸੇ ਵੀ ਇਕ ਹਲਕੇ ਤੋਂ ਚੋਣ ਲੜਨ ਦਾ ਫੈਸਲਾ ਲਿਆ ਹੈ। ਇਸ ਦੌਰਾਨ ਪ੍ਰਤਾਪ ਸਿੰਘ ਬਾਜਵਾ ਨੂੰ ਮੁੱਖ ਮੰਤਰੀ ਬਣਾਏ ਜਾਣ ਦੇ ਸਵਾਲ ਉੱਤੇ ਉਨ੍ਹਾਂ ਨੇ ਕਿਹਾ ਕਿ ਅਸੀਂ ਸਾਰੇ ਕੈਪਟਨ ਅਮਰਿੰਦਰ ਸਿੰਘ ਨਾਲ ਖੜੇ ਹਾਂ। ਨਵਜੋਤ ਸਿੰਘ ਸਿੱਧੂ ਵੀ ਸਾਡਾ ਛੋਟਾ ਭਾਈ ਹੈ। ਅਸੀਂ ਚਾਹੁੰਦੇ ਹਾਂ ਕਿ ਸਾਰੇ ਕਾਂਗਰਸ ਦੇ ਨਾਲ ਜਿੱਤ ਕੇ ਬਾਹਰ ਨਿਕਲੀਏ।
ਪੜੋ ਹੋਰ ਖਬਰਾਂ: ਰਾਖੀ ਸਾਵੰਤ ਨੇ ਵਿਚਾਲੇ ਸੜਕ ‘ਨਾਗਿਨ’ ਫੇਮ ਅਭਿਨੇਤਰੀ ਨਾਲ ਕੀਤਾ ਡਾਂਸ, ਵੀਡੀਓ ਵਾਇਰਲ
ਦੇਖੋ ਪ੍ਰਤਾਪ ਬਾਜਵਾ ਦੀ ਪੂਰੀ ਪ੍ਰੈੱਸ ਕਾਨਫਰੰਸ

