ਚੰਡੀਗੜ੍ਹ, 10 ਫਰਵਰੀ :-
ਉਨ੍ਹਾਂ ਦੱਸਿਆ ਕਿ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵਿਰੁੱਧ ਕੀਤੀ ਗਈ ਜਾਤੀ ਸੂਚਿਕ ਟਿੱਪਣੀ ਬਾਬਤ ਐਸ.ਸੀ. ਕਮਿਸ਼ਨ ਵੱਲੋਂ ਲਏ ਗਏ ਸੂ ਮੋਟੋ ਨੋਟਿਸ ਦੀ ਤਾਮੀਲ ਕਰਵਾਉਣ ਲਈ ਕਮਿਸ਼ਨ ਦਾ ਮੁਲਾਜ਼ਮ ਦੋ ਵਾਰ ਵਿਰੋਧੀ ਧਿਰ ਦੇ ਆਗੂ ਦੇ ਘਰ ਜਾ ਚੁੱਕਾ ਹੈ।
ਕਮਿਸ਼ਨ ਦੇ ਚੇਅਰਮੈਨ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਦਲਿਤਾਂ ਨੂੰ ਸਿਰਫ ਜ਼ਲਾਲਤ ਹੀ ਦਿੱਤੀ ਹੈ ਜਿਸ ਦੇ ਅਨੇਕਾਂ ਸਬੂਤ ਹਨ। ਉਨ੍ਹਾਂ ਕਿਹਾ ਕਿ ਭਾਰਤ ਨੂੰ ਦੁਨੀਆ ਦਾ ਮਹਾਨ ਸੰਵਿਧਾਨ ਦੇਣ ਬਾਰੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਜੀ ਦਾ ਰਾਹ ਰੋਕਣ ਲਈ ਕਾਂਗਰਸ ਪਾਰਟੀ ਨੇ ਅਨੇਕਾਂ ਕੋਸ਼ਿਸ਼ਾਂ ਕੀਤੀਆਂ।
ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਦੀ ਸੰਵਿਧਾਨ ਸਭਾ ਵਿੱਚ ਐਂਟਰੀ ਰੋਕਣ ਲਈ ਕਾਂਗਰਸ ਪਾਰਟੀ ਨੇ ਅਨੇਕਾਂ ਕੋਸ਼ਿਸ਼ਾਂ ਕੀਤੀਆਂ ਇਸ ਤੋਂ ਬਾਅਦ ਜਿਸ ਇਲਾਕੇ ਤੋਂ ਬਾਬਾ ਸਾਹਿਬ ਚੋਣ ਜਿੱਤ ਕੇ ਆਏ ਉਸ ਇਲਾਕੇ ਨੂੰ 58 ਫੀਸਦੀ ਗੈਰ ਮੁਸਲਿਮ ਆਬਾਦੀ ਹੋਣ ਦੇ ਬਾਵਜੂਦ ਨੂੰ ਦੇ ਦਿੱਤਾ ਗਿਆ ਜਦਕਿ ਵੰਡ ਦੌਰਾਨ ਨਿਯਮ ਸੀ ਕਿ ਜਿਸ ਇਲਾਕੇ ਦੀ 50 ਫੀਸਦ ਤੋਂ ਵੱਧ ਆਬਾਦੀ ਗੈਰ ਮੁਸਲਿਮ ਹੋਵੇਗੀ ਉਹ ਇਲਾਕਾ ਹਿੰਦੁਸਤਾਨ ਨੂੰ ਦੇ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਦਲਿਤਾਂ ਨੂੰ ਸਾਈਮਨ ਕਮਿਸ਼ਨ ਵੱਲੋਂ ਦਿੱਤੇ ਜਾ ਰਹੇ ਅਧਿਕਾਰਾਂ ਨੂੰ ਖਤਮ ਕਰਵਾਉਣ ਲਈ ਕਾਂਗਰਸ ਪਾਰਟੀ ਨੇ ਹਰ ਹਰਬਾ ਵਰਤਿਆ ਅਤੇ ਅਖੀਰ ਵਿੱਚ ਸਾਈਮਨ ਕਮਿਸ਼ਨ ਦੀਆਂ ਸਿਫਾਰਸ਼ਾਂ ਲਾਗੂ ਹੋਣ ਤੋਂ ਰੋਕਣ ਲਈ ਮਹਾਤਮਾ ਗਾਂਧੀ ਨੇ ਪੂਣੇ ਜੇਲ੍ਹ ਵਿੱਚ ਮਰਨ ਵਰਤ ਰੱਖ ਲਿਆ ਜਿਸ ਕਾਰਨ ਬਾਬਾ ਸਾਹਿਬ ਨੂੰ ਦਲਿਤਾਂ ਨੂੰ ਮਿਲ ਰਹੇ ਦੋਹਰੇ ਵੋਟ ਅਧਿਕਾਰ ਨੂੰ ਛੱਡਣਾ ਪਿਆ।
ਉਨ੍ਹਾਂ ਕਿਹਾ ਕਿ ਅੱਜ-ਕੱਲ੍ਹ ਕਾਂਗਰਸ ਪਾਰਟੀ ਦੇ ਆਗੂ ਇਹ ਪ੍ਰਚਾਰ ਕਰਦੇ ਫਿਰਦੇ ਹਨ ਕਿ ਦਲਿਤਾਂ ਨੂੰ ਕਾਂਗਰਸ ਪਾਰਟੀ ਨੇ ਬਹੁਤ ਕੁੱਝ ਦਿੱਤਾ ਹੈ, ਜਦਕਿ ਸੱਚਾਈ ਇਹ ਹੈ ਕਿ ਭਾਰਤ ਦੇ ਦਲਿਤਾਂ ਨੂੰ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਅਤੇ ਭਾਰਤੀ ਸੰਵਿਧਾਨ ਨੇ ਅਧਿਕਾਰ ਦਿੱਤੇ ਹਨ।
ਹੋਰ ਜਾਣੋ:
ਖ਼ਬਰਾਂ ਲਈ LIVING INDIA NEWS 24/7 LIVE ਨਾਲ ਜੁੜੇ ਰਹੋ।



