ਆਜ਼ਾਦੀ ਦਿਵਸ ਨੂੰ ਲੈ ਕੇ ਪਠਾਨਕੋਟ ਪੁਲਿਸ ਪੂਰੀ ਤਰ੍ਹਾਂ ਅਲਰਟ: ਅੰਦਰੂਨੀ ਬਾਜ਼ਾਰਾਂ ਵਿੱਚ ਫਲੈਗ ਮਾਰਚ ਅਤੇ ਅੰਤਰ-ਰਾਜੀ ਸਰਹੱਦਾਂ ‘ਤੇ ਸੁਰੱਖਿਆ ਸਖ਼ਤ

ਪਠਾਨਕੋਟ : 15 ਅਗਸਤ ਆਜ਼ਾਦੀ ਦਿਵਸ ਦੇ ਮੱਦੇਨਜ਼ਰ ਪਠਾਨਕੋਟ ਪੁਲਿਸ ਵੱਲੋਂ ਅਮਨ-ਕਾਨੂੰਨ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਪੂਰੀ ਤਰ੍ਹਾਂ ਚੁਸਤ-ਦਰੁਸਤ ਕਰ ਦਿੱਤਾ ਗਿਆ ਹੈ। ਸ਼ਹਿਰ ਦੇ…

ਪਠਾਨਕੋਟ : 15 ਅਗਸਤ ਆਜ਼ਾਦੀ ਦਿਵਸ ਦੇ ਮੱਦੇਨਜ਼ਰ ਪਠਾਨਕੋਟ ਪੁਲਿਸ ਵੱਲੋਂ ਅਮਨ-ਕਾਨੂੰਨ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਪੂਰੀ ਤਰ੍ਹਾਂ ਚੁਸਤ-ਦਰੁਸਤ ਕਰ ਦਿੱਤਾ ਗਿਆ ਹੈ। ਸ਼ਹਿਰ ਦੇ ਅੰਦਰੂਨੀ ਹਿੱਸਿਆਂ ਵਿੱਚ ਜਿੱਥੇ ਪੁਲਿਸ ਵੱਲੋਂ ਵਿਸ਼ੇਸ਼ ਫਲੈਗ ਮਾਰਚ ਕੱਢਿਆ ਜਾ ਰਿਹਾ ਹੈ, ਉੱਥੇ ਹੀ ਪੰਜਾਬ-ਹਿਮਾਚਲ ਅਤੇ ਪੰਜਾਬ-ਜੰਮੂ ਦੀਆਂ ਮੁੱਖ ਸਰਹੱਦਾਂ ‘ਤੇ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕਰ ਦਿੱਤੇ ਗਏ ਹਨ।

ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨ ਦੇ ਮਕਸਦ ਨਾਲ ਪੰਜਾਬ ਦੀ ਹੱਦ ਵਿੱਚ ਦਾਖ਼ਲ ਹੋਣ ਵਾਲੇ ਦੂਜੇ ਰਾਜਾਂ ਦੇ ਵਾਹਨਾਂ ਦੀ ਬਾਰੀਕੀ ਨਾਲ ਤਲਾਸ਼ੀ ਲਈ ਜਾ ਰਹੀ ਹੈ। ਇਸ ਦੇ ਨਾਲ ਹੀ ਸੰਵੇਦਨਸ਼ੀਲ ਥਾਵਾਂ ‘ਤੇ ਰੈਪਿਡ ਐਕਸ਼ਨ ਫੋਰਸ (RAF) ਦੀਆਂ ਟੁਕੜੀਆਂ ਵੀ ਤਾਇਨਾਤ ਕੀਤੀਆਂ ਗਈਆਂ ਹਨ ਤਾਂ ਜੋ ਕਿਸੇ ਵੀ ਮਾੜੇ ਅਨਸਰ ਜਾਂ ਸ਼ਰਾਰਤੀ ਤੱਤ ਨੂੰ ਕੋਈ ਗ਼ੈਰ-ਕਾਨੂੰਨੀ ਗਤੀਵਿਧੀ ਨੂੰ ਅੰਜਾਮ ਦੇਣ ਦਾ ਮੌਕਾ ਨਾ ਮਿਲ ਸਕੇ।

ਇਸ ਸਬੰਧੀ ਗੱਲਬਾਤ ਕਰਦਿਆਂ ਐਸਪੀ ਜਗਦੀਸ਼ ਅਤਰੀ ਨੇ ਦੱਸਿਆ ਕਿ ਆਜ਼ਾਦੀ ਦਿਵਸ ਦੇ ਤਿਉਹਾਰ ਨੂੰ ਸ਼ਾਂਤੀਪੂਰਵਕ ਨੇਪਰੇ ਚਾੜ੍ਹਨ ਲਈ ਪੁਲਿਸ ਵੱਲੋਂ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਨਾਕੇਬੰਦੀ ਕਰਕੇ ਵਿਸ਼ੇਸ਼ ਚੈਕਿੰਗ ਅਭਿਆਨ ਚਲਾਇਆ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਸਰਹੱਦੀ ਇਲਾਕਿਆਂ ਵਿੱਚ ਚੌਕਸੀ ਹੋਰ ਵਧਾ ਦਿੱਤੀ ਗਈ ਹੈ ਤਾਂ ਜੋ ਸੂਬੇ ਦੀ ਅਮਨ-ਸ਼ਾਂਤੀ ਨੂੰ ਕਾਇਮ ਰੱਖਿਆ ਜਾ ਸਕੇ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਪਹਿਲਾਂ ਹੀ ਰੋਕਿਆ ਜਾ ਸਕੇ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ

 15 ਅਗਸਤ ਤੋਂ ਪਹਿਲਾਂ ਬਠਿੰਡਾ ਰੇਲਵੇ ਸਟੇਸ਼ਨ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਪੁਲਿਸ ਅਤੇ ਜੀਆਰਪੀ ਵੱਲੋਂ ਭਾਰੀ ਫ਼ੋਰਸ ਨਾਲ ਵਿਸ਼ੇਸ਼ ਚੈਕਿੰਗ ਅਭਿਆਨ

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *