ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਟਿਆਲਾ ਪੁਲਿਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ ਜਦੋ ਉਹਨਾਂ ਰਾਜਪੁਰਾ ਦੇ ਜੀ ਟੀ ਰੋਡ ਤੋਂ ਇੱਕ ਵਹੀਕਲ ਦੀ ਤਲਾਸ਼ੀ ਦੌਰਾਨ ਇੱਕ ਕਰੋੜ ਤੋਂ ਵੱਧ ਪੁਰਾਣੀ ਰਕਮ ਬਰਾਮਦ ਕੀਤੀ | ਪਟਿਆਲਾ ਦੇ ਐੱਸ ਐੱਸ ਪੀ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੇ ਚਲਦਿਆਂ ਪਟਿਆਲਾ ਜਿਲ੍ਹੇ ਵਿੱਚ ਨਾਕਾਬੰਦੀ ਕੀਤੀ ਗਈ ਜਿਸ ਦੌਰਾਨ ਰਾਜਪੁਰਾ ਵਿਚ ਇੱਕ ਕਾਰ ਦੀ ਤਲਾਸ਼ੀ ਦੌਰਾਨ ਇੱਕ ਕਰੋੜ ਦੀ ਪੁਰਾਣੀ ਕਰੰਸੀ ਅਤੇ ਇੱਕ ਲੱਖ 54 ਹਜ਼ਾਰ ਰੁਪਏ ਨਵੀਂ ਕਰੰਸੀ ਬਰਾਮਦ ਕੀਤੀ ਗਈ।
ਐੱਸ ਐੱਸ ਪੀ ਨੇ ਦੱਸਿਆ ਕਿ ਇਸ ਕਾਰ ਵਿਚ 3 ਵਿਅਕਤੀ ਸਵਾਰ ਸਨ,,ਇਨ੍ਹਾਂ ਪਾਸੋ ਇੱਕ ਪ੍ਰੋਹਿਬਟੀਡ ਪਿਸਤੌਲ ਤੇ 13 ਕਾਰਤੂਸ ਬਰਾਮਦ ਕੀਤੇ ਗਏ ਹਨ।ਇਨ੍ਹਾਂ ਤਿੰਨਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਪਰਚਾ ਦਰਜ ਕਰ ਕੇ ਜਾਂਚ ਆਰੰਭ ਕਰ ਦਿੱਤੀ ਗਈ ਹੈ।
Watch Video
