Peanuts Benefits:: ਮੂੰਗਫਲੀ ਨੂੰ ਕਾਫੀ ਫਾਇਦੇਮੰਦ ਮੰਨਿਆਂ ਜਾਂਦਾ ਹੈ। ਇਸ ‘ਚ ਕਈ ਪੌਸ਼ਟਿਕ ਤੱਤ ਪਾਏ ਜਾਂਦੇ ਹਨ। ਇਸ ਲਈ ਮੂੰਗਫ਼ਲੀ ਨੂੰ ਆਪਣੀ ਰੋਜ਼ਾਨਾ ਦੀ ਖੁਰਾਕ ‘ਚ ਸ਼ਾਮਲ ਕਰੋ। ਇਸ ਨਾਲ ਸਿਹਤ ਨੂੰ ਕਈ ਫਾਇਦੇ ਮਿਲ ਸਕਦੇ ਹਨ। ਮੂੰਗਫਲੀ ਖਾਣ ਵਾਲਾ ਆਦਮੀ ਸਦਾ ਜਵਾਨ ਰਹਿੰਦਾ ਹੈ ਕਿਉਂਕਿ ਇਹ ਕਾਮ ਵਾਸ਼ਨਾ ਨੂੰ ਉਤਸ਼ਾਹਿਤ ਕਰਦੀ ਹੈ।
ਮੂੰਗਫਲੀ ਦੇ ਫਾਇਦੇ –
1. ਮੂੰਗਫ਼ਲੀ ‘ਚ ਕਾਰਡੀਓ ਪ੍ਰੋਟੈਕਟਿਵ ਗੁਣ ਪਾਏ ਜਾਂਦੇ ਹਨ। ਮੂੰਗਫ਼ਲੀ ਨੂੰ ਰੋਜ਼ਾਨਾ ਖਾਣ ਨਾਲ ਦਿਲ ਦੀਆਂ ਸਮੱਸਿਆਵਾਂ ਦੇ ਖਤਰੇ ਨੂੰ ਘਟ ਕਰਨ ‘ਚ ਮਦਦ ਮਿਲਦੀ ਹੈ। ਇਸਦੇ ਨਾਲ ਹੀ ਕੋਲੇਸਟ੍ਰੋਲ ਦੇ ਪੱਧਰ ਨੂੰ ਸੁਧਾਰਨ ‘ਚ ਵੀ ਮਦਦ ਮਿਲਦੀ ਹੈ ਅਤੇ ਦਿਲ ਦਾ ਦੌਰਾ ਅਤੇ ਸਟ੍ਰੋਕ ਦਾ ਖਤਰਾ ਨਹੀਂ ਵਧਦਾ।
2. ਮੂੰਗਫਲੀ ‘ਚ ਓਮੇਗਾ-3 ਫੈਟੀ ਐਸਿਡ ਪਾਇਆ ਜਾਂਦਾ ਹੈ। ਇਸ ਨਾਲ ਦਿਮਾਗ ਨੂੰ ਸਿਹਤਮੰਦ ਰੱਖਣ ‘ਚ ਮਦਦ ਮਿਲਦੀ ਹੈ ਅਤੇ ਯਾਦਾਸ਼ਤ ‘ਚ ਸੁਧਾਰ ਹੁੰਦਾ ਹੈ। ਬੱਚਿਆਂ ਲਈ ਮੂੰਗਫਲੀ ਖਾਣਾ ਜ਼ਿਆਦਾ ਫਾਇਦੇਮੰਦ ਹੋ ਸਕਦਾ ਹੈ। ਇਸ ਲਈ ਰੋਜ਼ਾਨਾ ਬੱਚਿਆਂ ਨੂੰ ਮੂੰਗਫਲੀ ਖਾਣ ਨੂੰ ਦੇਣੀ ਚਾਹੀਦੀ ਹੈ।
3. ਮੂੰਗਫਲੀ ‘ਚ ਐਂਟੀ ਆਕਸੀਡੈਂਟ ਪਾਏ ਜਾਂਦੇ ਹਨ। ਇਸਨੂੰ ਖਾਣ ਨਾਲ ਝੁਰੜੀਆਂ ਦੀਆਂ ਸਮੱਸਿਆਵਾਂ ਤੋਂ ਛੁਟਕਾਰਾ ਮਿਲਦਾ ਹੈ ਅਤੇ ਚਮੜੀ ਨੂੰ ਸਿਹਤਮੰਦ ਰੱਖਣ ‘ਚ ਮਦਦ ਮਿਲਦੀ ਹੈ।
4. ਮੂੰਗਫਲੀ ‘ਚ ਜ਼ਿਆਦਾ ਫਾਈਬਰ ਪਾਏ ਜਾਂਦੇ ਹਨ। ਇਸ ਨਾਲ ਪਾਚਨ ‘ਚ ਸੁਧਾਰ ਹੁੰਦਾ ਹੈ। ਇਸ ਲਈ ਮੂੰਗਫਲੀ ਨੂੰ ਆਪਣੀ ਖੁਰਾਕ ‘ਚ ਸ਼ਾਮਲ ਕਰੋ। ਇਸ ਨਾਲ ਪਾਚਨ ਤੰਤਰ ਨੂੰ ਠੀਕ ਰੱਖਣ ‘ਚ ਮਦਦ ਮਿਲਦੀ ਹੈ ਅਤੇ ਪੇਟ ਨਾਲ ਜੁੜੀਆਂ ਸਮੱਸਿਆਵਾਂ ਤੋਂ ਛੁਟਕਾਰਾ ਮਿਲਦਾ ਹੈ।



