ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਅੰਮ੍ਰਿਤਸਰ ਵਿੱਖੇ ਗੇਟ ਹਕੀਮਾ ਪੁਲਿਸ ਥਾਣੇ ਦੇ ਬਾਰ ਪ੍ਰਦਰਸ਼ਨ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਪੁਲਿਸ ਦੀ ਹਿਰਾਸਤ ਵਿੱਚ ਮੌਜੂਦ ਇਕ ਨੌਜਵਾਨ ਦੀ ਮੌਤ ਹੋ ਗਈ ਜਿਸ ਕਾਰਨ ਮ੍ਰਿਤਕ ਦੇ ਪਰਿਜਨਾਂ ਨੇ ਲੋਕਾਂ ਨਾਲ ਮਿਲਕੇ ਪੁਲਿਸ਼ ਥਾਣੇ ਦੇ ਬਾਹਰ ਪ੍ਰਦਰਸ਼ਨ ਕੀਤਾ।
ਇਸ ਦੌਰਾਨ ਪੁਲਿਸ ਅਤੇ ਲੋਕਾਂ ਦੇ ਵਿਚਾਲੇ ਝੜਪ ਵੀ ਹੋਈ। ਲੋਕਾਂ ਨੇ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਥਾਣੇ ਦੇ ਬਾਹਰ ਰੱਖ ਕੇ ਪੁਲਿਸ ਦੇ ਖਿਲਾਫ ਪ੍ਰਦਰਸ਼ਨ ਕੀਤਾ। ਜਿਸ ਕਾਰ ਥਾਣੇ ਦੇ ਬਾਹਰ ਸਥਿਤੀ ਕਾਫੀ ਤਨਾਅਪੁਰਣ ਬਣ ਗਈ। ਨਾਲ ਹੀ ਪੁਲਿਸ ਦਾ ਕਹਿਣਾ ਹੈ ਕਿ ਉਹਨਾਂ ਨੇ ਮ੍ਰਿਤਕ ਦੀ ਲਾਸ਼ ਦਾ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਤੇ ਰਿਪੋਰਟ ਦੇ ਆਉਣ ਤੋਂ ਬਾਅਦ ਹੀ ਅਗਲੇਰੀ ਕਾਰਵਾਈ ਕੀਤੀ ਜਾਵੇਗੀ।



