ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਫਤਿਹਵੀਰ ਦੀ ਮੌਤ ਤੋਂ ਬਾਅਦ ਲੋਕਾਂ ਵੱਲੋਂ ਗੁੱਸਾ ਜਾਹਿਰ ਕੀਤਾ ਜਾ ਰਿਹਾ ਹੈ। ਜਿਸ ਕਾਰਨ ਲੋਕਾਂ ਵੱਲੋਂ ਰੋਸ ਮੁਜਹਾਰਾ ਕਰ ਪੰਜਾਬ ਸਰਕਾਰ ਖਿਲਾਫ ਨਾਅਰੇਬਾਜੀ ਕੀਤੀ ਜਾ ਰਹੀ ਹੈ।
ਉੱਥੇ ਹੀ ਰੋਸ ਪ੍ਰਗਟ ਕਰ ਰਹੇ ਲੋਕਾਂ ਵੱਲੋਂ ਸੁਨਾਮ ਸ਼ਹਿਰ ਨੂੰ ਬੰਦ ਕੀਤਾ ਗਿਆ ਹੈ। ਫਤਿਹਵੀਰ ਦੀ ਮੌਤ ਦੇ ਕਾਰਨ ਲੋਕਾਂ ਵੱਲੋਂ ਸ਼ਹਿਰ ਦੀਆਂ ਸਾਰੀਆਂ ਦੁਕਾਨਾਂ ਨੂੰ ਬੰਦ ਕਰ ਦਿੱਤਾ ਗਿਆ ਹੈ।
ਇਸ ਤੋਂ ਇਲਾਵਾ ਕਈ ਥਾਵਾਂ ਤੇ ਰੋਡ ਜਾਮ ਕਰ ਪੰਜਾਬ ਸਰਕਾਰ ਖਿਲਾਫ ਗੁੱਸਾ ਜਾਹਿਰ ਕੀਤਾ ਜਾ ਰਿਹਾ ਹੈ।




