ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਅਰਵਿੰਦ ਕੇਜਰੀਵਾਲ ਦਾ ਸੰਗਰੂਰ ਦੇ ਖਨੌਰੀ ‘ਚ ਵਿਰੋਧ ਹੋਇਆ ਪੰਜਾਬ ‘ਚ ਜਿਵੇਂ-ਜਿਵੇਂ ਲੋਕ ਸਭਾ ਚੋਣਾਂ ਦੀ ਤਾਰੀਕ ਨੇੜੇ ਆ ਰਹੀ ਹੈ ਉਵੇਂ-ਉਵੇਂ ਸਿਆਸੀ ਪਾਰਟੀਆਂ ਪੱਬਾਂ ਭਾਰ ਹੋ ਰਹੀਆਂ।
ਆਪਣੇ ਉਮੀਦਵਾਰਾਂ ਦੀ ਜਿੱਤ ਲਈ ਪਾਰਟੀਆਂ ਦੇ ਦਿੱਗਜ ਵੀ ਉਹਨਾਂ ਦੇ ਹੱਕ ‘ਚ ਚੋਣ ਪ੍ਰਚਾਰ ਕਰ ਰਹੇ ਹਨ।ਇਸ ਦੌਰਾਨ ਅੱਜ ਆਮ ਆਦਮੀ ਪਾਰਟੀ ਦੇ ਸਰਪ੍ਰਸਤ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਪੰਜਾਬ ਦੌਰੇ ‘ਤੇ ਹਨ, ਜਿਥੇ ਉਹ ਸੰਗਰੂਰ ਤੋਂ ਆਪ ਉਮੀਦਵਾਰ ਭਗਵੰਤ ਮਾਨ ਦੇ ਹੱਕ ‘ਚ ਰੋਡ ਸ਼ੋਅ ਕਰ ਰਹੇ ਹਨ।
ਪਰ ਉਹਨਾਂ ਨੂੰ ਇਸ ਮੌਕੇ ਲੋਕਾਂ ਦਾ ਵਿਰੋਧ ਦਾ ਸਾਹਮਣਾ ਕਰਨਾ ਪਿਆ ਹੈ। ਸੰਗਰੂਰ ਦੇ ਖਨੌਰੀ ‘ਚ ਲੋਕਾਂ ਨੇ ਕੇਜਰੀਵਾਲ ਦਾ ਜੰਮ ਕੇ ਵਿਰੋਧ ਕੀਤਾ ਤੇ ਉਹਨਾਂ ਦੇ ਰੋਡ ਸ਼ੋਅ ਦਾ ਕਾਲੀਆਂ ਝੰਡੀਆਂ ਦਿਖਾ ਕੇ ਸਵਾਗਤ ਕੀਤਾ |
Watch Video
