ਤਰਨਤਾਰਨ: ਤਰਨਤਾਰਨ ‘ਚ ਬੀਓਪੀ ਖਾਲਦਾ ਬੈਰੀਅਰ ‘ਤੇ ਸੀਮਾ ਸੁਰੱਖਿਆ ਬਲ (ਬੀਐਸਐਫ) ਦੇ ਜਵਾਨਾਂ ਨੇ ਐਲਓਸੀ ਪਾਰ ਕਰਕੇ ਪਾਕਿਸਤਾਨ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਹੇ ਇੱਕ ਵਿਅਕਤੀ ਨੂੰ ਗੋਲੀ ਮਾਰ ਦਿੱਤੀ। ਜਿਵੇਂ ਹੀ ਕੰਡਿਆਲੀ ਤਾਰ ਨੇੜੇ ਹਰਕਤ ਦਾ ਪਤਾ ਲੱਗਾ ਤਾਂ ਜਵਾਨਾਂ ਨੇ ਕਰੀਬ 5 ਰਾਉਂਡ ਫਾਇਰ ਕੀਤੇ।
ਸੂਚਨਾ ਮਿਲਦੇ ਹੀ ਪੁਲਸ ਅਧਿਕਾਰੀ ਵੀ ਮੌਕੇ ‘ਤੇ ਪਹੁੰਚ ਗਏ। ਫਿਲਹਾਲ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਹੈ। ਬੀਐਸਐਫ ਇਲਾਕੇ ਵਿੱਚ ਸਰਚ ਆਪਰੇਸ਼ਨ ਜਾਰੀ ਹੈ।
ਅਪਡੇਟ ਜਾਰੀ …



