ਨਵੀਂ ਦਿੱਲੀ- ਸਰਕਾਰੀ ਤੇਲ ਕੰਪਨੀਆਂ ਨੇ ਬੁੱਧਵਾਰ ਨੂੰ ਇੱਕ ਵਾਰ ਫਿਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 80 ਪੈਸੇ ਦਾ ਵਾਧਾ ਕੀਤਾ ਹੈ। ਇਸ ਨਾਲ ਦੇਸ਼ ਦੇ ਕਈ ਸ਼ਹਿਰਾਂ ‘ਚ ਪੈਟਰੋਲ 120 ਰੁਪਏ ਪ੍ਰਤੀ ਲੀਟਰ ਤੋਂ ਵੀ ਮਹਿੰਗਾ ਹੋ ਗਿਆ ਹੈ।
Also Read: ਹਿਮਾਚਲ CM ਦੇ ਗੜ੍ਹ ‘ਚ ਆਪ ਦਾ ਰੋਡ ਸ਼ੋਅ; ਪੰਜਾਬ ਦੇ ਨਾਲ ਲੱਗਦੇ ਇਲਾਕਿਆਂ ‘ਤੇ ਫੋਕਸ
ਦੇਸ਼ ਦੀ ਰਾਜਧਾਨੀ ਦਿੱਲੀ ‘ਚ ਤੇਲ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੋਵਾਂ ਦੀਆਂ ਕੀਮਤਾਂ ‘ਚ 80 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਹੈ। ਦਿੱਲੀ ‘ਚ ਹੁਣ ਪੈਟਰੋਲ 105.41 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ, ਜਦਕਿ ਡੀਜ਼ਲ 96.67 ਰੁਪਏ ‘ਤੇ ਪਹੁੰਚ ਗਿਆ ਹੈ। ਮੁੰਬਈ ‘ਚ ਪੈਟਰੋਲ 120 ਰੁਪਏ ਨੂੰ ਪਾਰ ਕਰਕੇ 120.51 ਰੁਪਏ ਪ੍ਰਤੀ ਲੀਟਰ ‘ਤੇ ਪਹੁੰਚ ਗਿਆ ਹੈ। ਮਹਾਰਾਸ਼ਟਰ ਦੇ ਇੱਕ ਹੋਰ ਸ਼ਹਿਰ ਪਰਭਾਨੀ ਵਿੱਚ ਪੈਟਰੋਲ ਦੀ ਕੀਮਤ 122.85 ਰੁਪਏ ਪ੍ਰਤੀ ਲੀਟਰ ਤੱਕ ਪਹੁੰਚ ਗਈ ਹੈ, ਜੋ ਦੇਸ਼ ਵਿੱਚ ਸਭ ਤੋਂ ਵੱਧ ਹੈ।
ਇਸ ਤਰ੍ਹਾਂ ਪਤਾ ਕਰੋ ਤਾਜ਼ਾ ਰੇਟ
ਤੁਸੀਂ ਐੱਸਐੱਮਐੱਸ ਰਾਹੀਂ ਪੈਟਰੋਲ ਡੀਜ਼ਲ ਦੇ ਰੋਜ਼ਾਨਾ ਰੇਟ ਵੀ ਜਾਣ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ RSP 9224992249 ਨੰਬਰ ‘ਤੇ ਅਤੇ BPCL ਦੇ ਖਪਤਕਾਰ RSP 9223112222 ਨੰਬਰ ‘ਤੇ ਭੇਜ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ ਐੱਚਪੀਸੀਐੱਲ ਖਪਤਕਾਰ 9222201122 ਨੰਬਰ ‘ਤੇ HPPprice ਭੇਜ ਕੇ ਕੀਮਤ ਜਾਣ ਸਕਦੇ ਹਨ।



