ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਟਿਆਲਾ ‘ਚ ਲੁਟੇਰਿਆਂ ਦਾ ਕਹਿਰ ਲਗਾਤਾਰ ਜਾਰੀ ਹੈ। ਦਸ ਦਈਏ ਕਿ ਕੈਪਟਨ ਦੇ ਸ਼ਾਹੀ ਸ਼ਹਿਰ ‘ਚ ਲਗਾਤਾਰ ਤੀਜੇ ਦਿਨ ਵੀ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ।
ਮਿਲੀ ਜਾਣਕਾਰੀ ਦੇ ਅਨੁਸਾਰ ਰੱਖੜਾ ਰੋਡ ਤੇ ਪੈਟ੍ਰੋਲ ਪੰਪ ਤੇ ਤਿੰਨ ਬਾਈਕ ਸਵਾਰਾਂ ਨੇ ਕਰੀਬ 10 ਹਜ਼ਾਰ ਦੀ ਲੁੱਟ ਕੀਤੀ। ਇਸ ਤੋਂ ਇਲਾਵਾ ਪੰਜਾਬੀ ਯੁਨੀਵਰਸਿਟੀ ਦੇ ਸਾਹਮਣੇ ATM ਚੋਂ ਚੋਰੀ ਕਰਨ ਦੀ ਵੀ ਕੋਸ਼ਿਸ਼ ਕੀਤੀ ਗਈ। ਪਰ ਚੋਰ ਨਾਕਾਮ ਰਹੇ।
ਇਸ ਮਾਮਲੇ ਤੇ ਬੈਂਕ ਅਧਿਕਾਰੀ ਦਾ ਕਹਿਣਾ ਹੈ ਕਿ ਏਟੀਐੱਮ ‘ਚ 8 ਲੱਖ ਦੇ ਕਰੀਬ ਕੈਸ਼ ਸੀ। ਜੋ ਕਿ ਸੁਰਖਿਅਤ ਹੈ। ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਚੋਰੀ ਕਰਨ ਦੇ ਲਈ ਚੋਰਾਂ ਨੇ ਦੀ ਬੂਰੀ ਤਰ੍ਹਾਂ ਭੰਨਤੋੜ ਕੀਤੀ ਜਿਸਨੂੰ ਤਸਵੀਰਾਂ ਵਿੱਚ ਸਾਫ ਦੇਖਿਆ ਜਾ ਸਕਦਾ ਹੈ। ਫਿਲਹਾਲ ਪੁਲਿਸ ਨੇ ਆਰੋਪਿਆਂ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

