ਮੈਡੀਕਲ ਚੈੱਕਅਪ ਲਈ ਪੀ.ਜੀ.ਆਈ. ਪਹੁੰਚੇ ਪ੍ਰਕਾਸ਼ ਸਿੰਘ ਬਾਦਲ 

ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ (Former Chief Minister of Punjab) 93 ਸਾਲਾ ਪ੍ਰਕਾਸ਼ ਸਿੰਘ ਬਾਦਲ (Parkash Singh Badal) ਚੰਡੀਗੜ੍ਹ ਵਿਖੇ ਪੀ.ਜੀ.ਆਈ. (PGI at…

ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ (Former Chief Minister of Punjab) 93 ਸਾਲਾ ਪ੍ਰਕਾਸ਼ ਸਿੰਘ ਬਾਦਲ (Parkash Singh Badal) ਚੰਡੀਗੜ੍ਹ ਵਿਖੇ ਪੀ.ਜੀ.ਆਈ. (PGI at Chandigarh) ਵਿਚ ਮੈਡੀਕਲ ਚੈੱਕਅਪ (Medical checkup) ਕਰਵਾਉਣ ਲਈ ਪਹੁੰਚੇ। ਉਨ੍ਹਾਂ ਦੀ ਸਿਹਤ ਨੂੰ ਲੈ ਕੇ ਚੱਲ ਰਹੀਆਂ ਖ਼ਬਰਾਂ ਤੇ ਵਿਰਾਮ ਲਾਉਂਦੇ ਹੋਏ ਸ਼੍ਰੋਮਣੀ ਅਕਾਲੀ ਦਲ (Shiromani Akali Dal) ਸਰਕਲ ਲੰਬੀ ਦੇ ਪ੍ਰਧਾਨ ਰਣਜੋਧ ਸਿੰਘ ਲੰਬੀ ਨੇ ਕਿਹਾ ਕਿ ਸ. ਪ੍ਰਕਾਸ਼ ਸਿੰਘ ਬਾਦਲ ਪੀ.ਜੀ.ਆਈ. ਸਿਰਫ਼ ਆਪਣਾ ਚੈੱਕਅਪ ਕਰਵਾਉਣ ਗਏ ਹਨ। ਉਹ ਬਿਲਕੁਲ ਠੀਕ ਹਨ ਅਤੇ ਉਨ੍ਹਾਂ ਬਾਦਲ ਨਾਲ ਹਲਕੇ ਦੀ ਚੋਣ ਮੁਹਿੰਮ ਨੂੰ ਲੈ ਕੇ ਗੱਲ ਵੀ ਕੀਤੀ ਹੈ। Also Read : ਲਤਾ ਮੰਗੇਸ਼ਕਰ ਦੀ ਸਿਹਤ ਵਿਗੜਣ ਕਾਰਣ ਵੈਂਟੀਲੇਟਰ ‘ਤੇ ਕੀਤਾ ਗਿਆ ਸ਼ਿਫਟ

Prakash Singh Badal Ill, Shifted To PGI Chandigarh | ਸਾਬਕਾ ਮੁੱਖ ਮੰਤਰੀ  ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਵਿਗੜੀ, PGI 'ਚ ਦਾਖਲ

ਤੁਹਾਨੂੰ ਦੱਸ ਦਈਏ ਕਿ ਲੰਘੇ ਕਈ ਦਿਨਾਂ ਤੋਂ ਪ੍ਰਕਾਸ਼ ਸਿੰਘ ਬਾਦਲ ਵਲੋਂ ਲੰਬੀ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਜਾ ਕੇ ਉਨ੍ਹਾਂ ਵਲੋਂ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਦੱਸਣਯੋਗ ਹੈ ਕਿ ਪ੍ਰਕਾਸ਼ ਸਿੰਘ ਬਾਦਲ ਕੁਝ ਦਿਨ ਪਹਿਲਾਂ ਕੋਰੋਨਾ ਪਾਜ਼ੇਟਿਵ ਪਾਏ ਗਏ ਸਨ ਅਤੇ ਉਹ ਤਕਰੀਬਨ 5 ਦਿਨ ਤੱਕ ਦਇਆਨੰਦ ਮੈਡੀਕਲ ਕਾਲਜ ਲੁਧਿਆਣਾ ਵਿਚ ਦਾਖਲ ਰਹੇ ਸਨ। ਇਥੋਂ ਸਿਹਤਮੰਦ ਹੋਣ ਪਿੱਛੋਂ ਉਹ ਲੰਬੀ ਚਲੇ ਗਏ ਅਤੇ ਦੁਬਾਰਾ ਤੋਂ ਚੋਣ ਪ੍ਰਚਾਰ ਵਿਚ ਰੁੱਝ ਗਏ ਸਨ। ਪ੍ਰਕਾਸ਼ ਸਿੰਘ ਬਾਦਲ ਨੂੰ ਡਾਕਟਰਾਂ ਨੇ ਆਰਾਮ ਕਰਨ ਦੀ ਸਲਾਹ ਦਿੱਤੀ ਹੈ ਪਰ ਉਹ ਰਾਜਨੀਤੀ ਵਿਚ ਸਰਗਰਮ ਰਹਿਣਾ ਚਾਹੁੰਦੇ ਹਨ ਅਤੇ ਚੋਣ ਵੀ ਲੜ ਰਹੇ ਹਨ।

Leave a Reply

Your email address will not be published. Required fields are marked *