ਫਗਵਾੜਾ: ਫਗਵਾੜਾ ਤੋਂ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇੱਕ ਨੌਜਵਾਨ ਵਿਦਿਆਰਥੀ ਨੇ ਸ਼ੱਕੀ ਹਾਲਾਤਾਂ ਵਿੱਚ ਇਮਾਰਤ ਦੀ ਛੱਤ ਤੋਂ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕ ਦੀ ਪਛਾਣ ਫਿਲੌਰ ਦੇ ਪਿੰਡ ਸਲੇਮਪੁਰ ਖੁਰਦ ਦੇ ਰਹਿਣ ਵਾਲੇ ਨਿਖਿਲ ਵਜੋਂ ਹੋਈ ਹੈ। ਇਸ ਘਟਨਾ ਤੋਂ ਬਾਅਦ ਯੂਨੀਵਰਸਿਟੀ ਕੈਂਪਸ ਅਤੇ ਇਲਾਕੇ ਵਿੱਚ ਸੋਗ ਦੀ ਲਹਿਰ ਹੈ।
ਖ਼ੁਦਕੁਸ਼ੀ ਤੋਂ ਪਹਿਲਾਂ ਸੋਸ਼ਲ ਮੀਡੀਆ ‘ਤੇ ਸਾਂਝਾ ਕੀਤਾ ਪੋਸਟ
ਪੁਲਿਸ ਦੀ ਸ਼ੁਰੂਆਤੀ ਜਾਂਚ ਵਿੱਚ ਇੱਕ ਹੈਰਾਨ ਕਰਨ ਵਾਲਾ ਖ਼ੁਲਾਸਾ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਨਿਖਿਲ ਪਿਛਲੇ ਕੁਝ ਦਿਨਾਂ ਤੋਂ ਮਾਨਸਿਕ ਤੌਰ ‘ਤੇ ਪਰੇਸ਼ਾਨ ਚੱਲ ਰਿਹਾ ਸੀ। ਖ਼ੁਦਕੁਸ਼ੀ ਵਰਗਾ ਖੌਫ਼ਨਾਕ ਕਦਮ ਚੁੱਕਣ ਤੋਂ ਕੁਝ ਦੇਰ ਪਹਿਲਾਂ ਉਸ ਨੇ ਸੋਸ਼ਲ ਮੀਡੀਆ ‘ਤੇ ਇੱਕ ਸਟੇਟਸ ਵੀ ਅਪਲੋਡ ਕੀਤਾ ਸੀ, ਜਿਸ ਵਿੱਚ ਉਸ ਨੇ ਆਪਣੀ ਮੌਤ ਦਾ ਜ਼ਿਕਰ ਕੀਤਾ ਸੀ। ਸਟੇਟਸ ਪਾਉਣ ਤੋਂ ਤੁਰੰਤ ਬਾਅਦ ਉਸ ਨੇ ਯੂਨੀਵਰਸਿਟੀ ਦੀ ਛੱਤ ਤੋਂ ਛਾਲ ਮਾਰ ਦਿੱਤੀ।
ਪੁਲਿਸ ਨੇ ਸ਼ੁਰੂ ਕੀਤੀ ਜਾਂਚ
ਘਟਨਾ ਦੀ ਸੂਚਨਾ ਮਿਲਦੇ ਹੀ ਡੀ.ਐਸ.ਪੀ. ਫਗਵਾੜਾ ਪੁਲਿਸ ਪਾਰਟੀ ਸਮੇਤ ਮੌਕੇ ‘ਤੇ ਪਹੁੰਚੇ। ਉਨ੍ਹਾਂ ਦੱਸਿਆ ਕਿ ਪੁਲਿਸ ਨੂੰ ਦੁਪਹਿਰ ਵੇਲੇ ਸੂਚਨਾ ਮਿਲੀ ਸੀ ਕਿ ਇੱਕ ਵਿਦਿਆਰਥੀ ਨੇ ਖ਼ੁਦਕੁਸ਼ੀ ਕਰ ਲਈ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।
ਪਰਿਵਾਰਕ ਮੈਂਬਰਾਂ ਦੇ ਬਿਆਨਾਂ ‘ਤੇ ਹੋਵੇਗੀ ਕਾਰਵਾਈ
ਪੁਲਿਸ ਮੁਤਾਬਕ ਨਿਖਿਲ ਰੋਜ਼ਾਨਾ ਦੀ ਤਰ੍ਹਾਂ ਸੋਮਵਾਰ ਸਵੇਰੇ ਵੀ ਯੂਨੀਵਰਸਿਟੀ ਆਇਆ ਸੀ, ਪਰ ਕਿਸੇ ਨੂੰ ਅੰਦਾਜ਼ਾ ਨਹੀਂ ਸੀ ਕਿ ਉਹ ਅਜਿਹਾ ਕਦਮ ਚੁੱਕ ਲਵੇਗਾ। ਡੀ.ਐਸ.ਪੀ. ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਤੇ ਉਨ੍ਹਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ। ਪਰਿਵਾਰ ਦੇ ਬਿਆਨਾਂ ਅਤੇ ਪੋਸਟਮਾਰਟਮ ਦੀ ਰਿਪੋਰਟ ਦੇ ਆਧਾਰ ‘ਤੇ ਹੀ ਅਗਲੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ
Rajpal Yadav ਦੀ ਜ਼ਮਾਨਤ ‘ਤੇ ਅੱਜ ਦਿੱਲੀ ਹਾਈਕੋਰਟ ‘ਚ ਸੁਣਵਾਈ, ਸੋਨੂੰ ਸੂਦ ਨੇ ਪ੍ਰਸ਼ੰਸਕਾਂ ਨੂੰ ਕੀਤੀ ਖ਼ਾਸ ਅਪੀਲ


