ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦਾ ਕਰਤਾਰਪੁਰ ਲਾਂਘੇ ਨੂੰ ਲੈਕੇ ਵੱਡਾ ਬਿਆਨ ਸਾਹਮਣੇ ਆਇਆ ਹੈ। ਦੱਸ ਦਈਏ ਕਿ ਕਰਤਾਰਪੁਰ ਲਾਂਘੇ ਨੂੰ ਲੈਕੇ ਇਮਰਾਨ ਖਾਨ ਨੇ ਕਿਹਾ ਕਿ ਕਰਤਾਰਪੁਰ ਲਾਂਘੇ ਦੇ ਕਾਰਨ ਦੋਹਾਂ ਦੇਸ਼ਾਂ ਦੀਆਂ ਸਰਕਾਰਾਂ ਦੇ ਭਵਿੱਖ ਵਿੱਚ ਹੋਣ ਵਾਲੀਆਂ ਯੋਜਨਾਵਾਂ ਦੀਆਂ ਝਲਕ ਹੈ।
ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਪੰਜਾਬ ਦੇ ਲੋਕਾਂ ਲਈ ਸ਼੍ਰੀ ਕਰਤਾਰਪੁਰ ਸਾਹਿਬ ਇੰਝ ਹੈ ਜਿਵੇਂ ਮੁਸਲਮਾਨਾਂ ਦੇ ਲਈ ਮਦੀਨਾ ਹੁੰਦਾ ਹੈ। ਇਮਰਾਨ ਖਾਨ ਨੇ ਇਹ ਵੀ ਕਿਹਾ ਕਿ ਇਹ ਫੈਸਲਾ ਸਿੱਖ ਧਰਮ ਦੇ ਲੋਕਾਂ ਦੇ ਲਈ ਬਹੁਤ ਹੀ ਵੱਡਾ ਫੈਸਲਾ ਹੈ। ਇਸ ਤੋਂ ਇਲਾਵਾ ਉਹਨਾਂ ਨੇ ਇਹ ਵੀ ਕਿਹਾ ਕਿ ਉਹ ਦੋਹਾਂ ਦੇਸ਼ਾਂ ਦੇ ਹਲਾਤਾਂ ਨੂੰ ਠੀਕ ਕਰਨਾ ਚਾਹੁੰਦੇ ਹਨ। ਦੱਸਣਯੋਗ ਗੱਲ ਹੈ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨੇ 28 ਨਵੰਬਰ ਨੂੰ ਕਰਤਾਰਪੁਰ ਲਾਂਘੇ ਦਾ ਨੀਂਹ ਪੱਥਰ ਰੱਖਿਆ ਸੀ।

