ਪੀਐਮ ਮੋਦੀ ਤੇ ਰਾਸ਼ਟਰਪਤੀ ਟਰੰਪ ਵਿਚਾਲੇ ਫੋਨ ਉੱਤੇ ਹੋਈ ਗੱਲਬਾਤ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਮੰਗਲਵਾਰ ਸ਼ਾਮ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵਿਚਾਲੇ ਫੋਨ ਉੱਤੇ ਲੰਬੀ ਗੱਲਬਾਤ ਹੋਈ ਹੈ। ਦੋਵਾਂ ਲੀਡਰਾਂ ਨੇ ਕੋਰੋਨਾ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਮੰਗਲਵਾਰ ਸ਼ਾਮ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵਿਚਾਲੇ ਫੋਨ ਉੱਤੇ ਲੰਬੀ ਗੱਲਬਾਤ ਹੋਈ ਹੈ। ਦੋਵਾਂ ਲੀਡਰਾਂ ਨੇ ਕੋਰੋਨਾ ਸੰਕਟ, ਵਿਸ਼ਵ ਸਿਹਤ ਸੰਗਠਨ ਵਿਚ ਸੁਧਾਰ ਅਤੇ ਭਾਰਤ ਚੀਨ ਸੀਮਾ ਤਣਾਅ ਨੂੰ ਲੈ ਕੇ ਚਰਚਾ ਕੀਤੀ ਹੈ। ਇਸ ਤੋਂ ਇਲਾਵਾ ਰਾਸ਼ਟਰਪਤੀ ਟਰੰਪ ਨੇ ਪੀਐਮ ਮੋਦੀ ਨੂੰ ਜੀ-7 ਦੀ ਹੋਣ ਵਾਲੀ ਅਗਲੀ ਬੈਠਕ ਵਿਚ ਸ਼ਾਮਲ ਹੋਣ ਦਾ ਸੱਦਾ ਵੀ ਦਿੱਤਾ ਹੈ।

ਫੋਨ ਉੱਤੇ ਰਾਸ਼ਟਰਪਤੀ ਟਰੰਪ ਨਾਲ ਗੱਲਬਾਤ ਕਰਨ ਤੋਂ ਬਾਅਦ ਪੀਐਮ ਮੋਦੀ ਨੇ ਟਵੀਟ ਕਰਦੇ ਹੋਏ ਕਿਹਾ ਹੈ ਕਿ ”ਮੇਰੇ ਮਿੱਤਰ ਰਾਸ਼ਟਰਪਤੀ ਟਰੰਪ ਦੇ ਨਾਲ ਉਤਸ਼ਾਹਜਨਕ ਅਤੇ ਸਾਰਥਕ ਗੱਲਬਾਤ ਹੋਈ ਹੈ। ਇਸ ਦੌਰਾਨ ਅਸੀ ਜੀ-7, ਕੋਰੋਨਾ ਸੰਕਟ ਸਮੇਤ ਕਈ ਮੁੱਦਿਆਂ ਉੱਤੇ ਚਰਚਾ ਕੀਤੀ ਹੈ”। ਪੀਐਮ ਮੋਦੀ ਨੇ ਅਗਲੇ ਟਵੀਟ ਵਿਚ ਕਿਹਾ ਹੈ ਕਿ ”ਕੋਰੋਨਾ ਵਾਇਰਸ ਦੇ ਬਾਅਦ ਵੀ ਭਾਰਤ ਅਤੇ ਅਮਰੀਕਾ ਖੁਸ਼ਹਾਲੀ ਅਤੇ ਡੂੰਘਾਈ ਦੇ ਮਹੱਤਵਪੂਰਨ ਥੰਮ ਬਣੇ ਰਹਿਣਗੇ”। ਮੀਡੀਆ ਰਿਪੋਰਟਾਂ ਮੁਤਾਬਕ ਦੋਵੇਂ ਲੀਡਰਾਂ ਵਿਚਾਲੇ ਲਗਭਗ 25 ਮਿੰਟ ਫੋਨ ਉੱਤੇ ਗੱਲਬਾਤ ਤੋਂ ਬਾਅਦ ਵਿਦੇਸ਼ ਮੰਤਰਾਲੇ ਨੇ ਬਿਆਨ ਜਾਰੀ ਕਰਕੇ ਕਿਹਾ ਹੈ ਕਿ ਪੀਐਮ ਮੋਦੀ ਅਤੇ ਰਾਸ਼ਟਰਪਤੀ ਟਰੰਪ ਵਿਚਾਲੇ ਭਾਰਤ ਅਤੇ ਚੀਨ ਸੀਮਾ ਤਣਾਅ ਉੱਤੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ ਹੈ। ਦੱਸ ਦਈਏ ਕਿ ਭਾਰਤ ਅਤੇ ਚੀਨ ਵਿਚਾਲੇ ਲੱਦਾਖ ਵਿਚ ਇਕ ਮਹੀਨੇ ਤੋਂ ਜਾਰੀ ਸਰਹੱਦ ਉੱਤੇ ਤਣਾਅ ਨੂੰ ਲੈ ਕੇ ਰਾਸ਼ਟਰਪਤੀ ਟਰੰਪ ਨੇ ਇਸ ਮੁੱਦੇ ਨੂੰ ਸਲਝਾਉਣ ਲਈ ਵਿਚੋਲਗੀ ਦੀ ਪੇਸ਼ਕਸ਼ ਕੀਤੀ ਸੀ। ਹਾਲਾਂਕਿ ਦੋਵੇਂ ਦੇਸ਼ਾਂ ਨੇ ਇਸ ਮਾਮਲੇ ਉੱਤੇ ਕਿਹਾ ਸੀ ਕਿ ਉਹ ਇਸ ਮੁੱਦੇ ਨੂੰ ਆਪਸੀ ਗੱਲਬਾਤ ਅਤੇ ਕੂਟਨੀਤਿਕ ਤਰੀਕਿਆਂ ਨਾਲ ਸਲਝਾਉਣ ਵਿਚ ਲੱਗੇ ਹੋਏ ਹਨ। ਰਿਪੋਰਟਾਂ ਮੁਤਾਬਕ ਵਿਦੇਸ਼ ਮੰਤਰਾਲੇ ਨੇ ਦੱਸਿਆ ਹੈ ਕਿ ਰਾਸ਼ਟਰਪਤੀ ਟਰੰਪ ਨੇ ਪੀਐਮ ਮੋਦੀ ਨੂੰ ਜੀ-7 ਸਿਖਰ ਸੰਮੇਲਨ ਲਈ ਅਮਰੀਕਾ ਆਉਣ ਦਾ ਸੱਦਾ ਦਿੱਤਾ ਹੈ। ਇਸ ਦੇ ਨਾਲ ਹੀ ਵਿਸ਼ਵ ਸਿਹਤ ਸੰਗਠਨ ਵਿਚ ਸੁਧਾਰਾਂ ਨੂੰ ਲੈ ਕੇ ਚਰਚਾ ਕੀਤੀ ਹੈ।

Leave a Reply

Your email address will not be published. Required fields are marked *