ਨਵੀਂ ਦਿੱਲੀ : ਵਾਸ਼ਿੰਗਟਨ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਨਿਊਯਾਰਕ ਪਹੁੰਚ ਗਏ ਹਨ। ਪੀਐਮ ਮੋਦੀ ਇਥੇ ਸੰਯੁਕਤ ਰਾਸ਼ਟਰ ਮਹਾਸਭਾ ਨੂੰ ਸੰਬੋਧਤ ਕਰਨਗੇ। ਇਸ ਜਨਰਲ ਅਸੈਂਬਲੀ ਵਿੱਚ, ਕੋਰੋਨਾ ਅੱਤਵਾਦ ਤੋਂ ਇਲਾਵਾ ਜਲਵਾਯੂ ਤਬਦੀਲੀ ਦੀਆਂ ਚੁਣੌਤੀਆਂ ‘ਤੇ ਚਰਚਾ ਕੀਤੀ ਜਾਵੇਗੀ । ਵਿਸ਼ਵ ਦੀ ਬਦਲ ਰਹੀ ਸੁਰੱਖਿਆ ਸਥਿਤੀ ਅਤੇ ਆਲਮੀ ਸੰਸਥਾਵਾਂ ਵਿੱਚ ਲੋੜੀਂਦੇ ਸੁਧਾਰਾਂ ਵਰਗੇ ਮੁੱਦੇ ਪ੍ਰਧਾਨ ਮੰਤਰੀ ਮੋਦੀ ਦੇ ਭਾਸ਼ਣ ਵਿੱਚ ਪ੍ਰਮੁੱਖਤਾ ਨਾਲ ਦਿਖਾਈ ਦੇਣਗੇ। ਇਸ ਤੋਂ ਪਹਿਲਾਂ ਯਾਤਰਾ ਦੇ ਦੂਜੇ ਦਿਨ ਪੀਐਮ ਮੋਦੀ ਨੇ ਵ੍ਹਾਈਟ ਹਾਊਸ ਵਿਚ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨਾਲ ਮੁਲਾਕਾਤ ਕੀਤੀ। ਨਾਲ ਹੀ ਕੁਵਾਡ ਦੇਸ਼ਾਂ ਦੇ ਸ਼ਿਖਰ ਸੰਮੇਲਨ ਵਿਚ ਭਾਗ ਲਿਆ। ਪੀਐਮ ਮੋਦੀ ਨੇ ਖੁਦ ਟਵੀਟ ਕਰਕੇ ਨਿਊਯਾਰਕ ਪਹੁੰਚਣ ਦੀ ਸੂਚਨਾ ਦਿੱਤੀ ਤੇ ਦੱਸਿਆ ਕਿ ਉਹ ਭਾਰਤੀ ਸਮੇਂ ਮੁਤਾਬਕ ਸ਼ਾਮ 6.30 ਵਜੇ UNGA ਨੂੰ ਸੰਬੋਧਿਤ ਕਰਨਗੇ।
ਨਿਊਯਾਰਕ ਪਹੁੰਚੇ PM ਮੋਦੀ, ਸੰਯੁਕਤ ਰਾਸ਼ਟਰ ਮਹਾਸਭਾ ਨੂੰ ਕਰਨਗੇ ਸੰਬੋਧਤ
ਨਵੀਂ ਦਿੱਲੀ : ਵਾਸ਼ਿੰਗਟਨ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਨਿਊਯਾਰਕ ਪਹੁੰਚ ਗਏ ਹਨ। ਪੀਐਮ ਮੋਦੀ ਇਥੇ ਸੰਯੁਕਤ ਰਾਸ਼ਟਰ ਮਹਾਸਭਾ ਨੂੰ ਸੰਬੋਧਤ ਕਰਨਗੇ। ਇਸ…
