Teacher’s Day : ਕੋਰੋਨਾ ਕਾਲ ਦੌਰਾਨ ਵੀ ਆਪਣੀਆਂ ਸੇਵਾਵਾਂ ਦੇਣ ਲਈ ਪ੍ਰਧਾਨ ਮੰਤਰੀ ਮੋਦੀ ਨੇ ਅਧਿਆਪਕਾਂ ਨੂੰ ਦਿੱਤੀ ਵਧਾਈ

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਯਾਨੀ ਕਿ ਅੱਜ ਅਧਿਆਪਕ ਦਿਹਾੜੇ ’ਤੇ ਅਧਿਆਪਕਾ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਪ੍ਰਸ਼ੰਸਾਯੋਗ ਹੈ ਕਿ…

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਯਾਨੀ ਕਿ ਅੱਜ ਅਧਿਆਪਕ ਦਿਹਾੜੇ ’ਤੇ ਅਧਿਆਪਕਾ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਪ੍ਰਸ਼ੰਸਾਯੋਗ ਹੈ ਕਿ ਅਧਿਆਪਕਾਂ ਨੇ ਕਿਵੇਂ ਨਵੇਂ ਤਰੀਕੇ ਲੱਭੇ ਅਤੇ ਇਹ ਯਕੀਨੀ ਕੀਤਾ ਕਿ ਕੋਰੋਨਾ ਵਾਇਰਸ ਮਹਾਮਾਰੀ ਦੌਰਾਨ ਵੀ ਵਿਦਿਆਰਥੀਆਂ ਦੀ ਸਿੱਖਿਆ ਜਾਰੀ ਰਹੇ। ਉਨ੍ਹਾਂ ਨੇ ਸਾਬਕਾ ਉੱਪ ਰਾਸ਼ਟਰਪਤੀ ਐੱਸ. ਰਾਧਾਕ੍ਰਿਸ਼ਨਨ ਨੂੰ ਵੀ ਉਨ੍ਹਾਂ ਦੀ ਜਯੰਤੀ ’ਤੇ ਸ਼ਰਧਾਂਜਲੀ ਦਿੱਤੀ। ਉਨ੍ਹਾਂ ਦੀ ਜਯੰਤੀ ਨੂੰ ਹੀ ਅਧਿਆਪਕ ਦਿਹਾੜੇ ਦੇ ਰੂਪ ਵਿਚ ਮਨਾਇਆ ਜਾਂਦਾ ਹੈ।

ਪੜੋ ਹੋਰ ਖਬਰਾਂ: ਸਸਤਾ ਹੋਇਆ ਪੈਟਰੋਲ-ਡੀਜ਼ਲ, ਜਾਣੋ ਕਿੰਨਾ ਘਟਿਆ ਰੇਟ

ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕੀਤਾ ਕਿ ਅਧਿਆਪਕ ਦਿਵਸ ’ਤੇ ਪੂਰੇ ਅਧਿਆਪਕ ਜਗਤ ਨੂੰ ਵਧਾਈ, ਜਿਨ੍ਹਾਂ ਨੇ ਹਮੇਸ਼ਾ ਨੌਜਵਾਨਾਂ ਨੂੰ ਵਿਚਾਰਾਂ ਨਾਲ ਭਰਨ ’ਚ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਨੇ ਕਿਹਾ ਕਿ ਇਹ ਪ੍ਰਸ਼ੰਸਾਯੋਗ ਹੈ ਕਿ ਅਧਿਆਪਕਾਂ ਨੇ ਕਿਵੇਂ ਨਵੇਂ ਤਰੀਕੇ ਲੱਭੇ ਅਤੇ ਇਹ ਯਕੀਨੀ ਕੀਤਾ ਕਿ ਕੋਰੋਨਾ ਵਾਇਰਸ ਮਹਾਮਾਰੀ ਦੌਰਾਨ ਵੀ ਵਿਦਿਆਰਥੀਆਂ ਦਾ ਸਿੱਖਿਆ ਦਾ ਸਫ਼ਰ ਜਾਰੀ ਰਹੇ।

ਪੜੋ ਹੋਰ ਖਬਰਾਂ: ਮੁਜ਼ੱਫਰਨਗਰ ਮਹਾਪੰਚਾਇਤ ‘ਚ ਕਿਸਾਨਾਂ ਦਾ ਸੈਲਾਬ, 300 ਤੋਂ ਵਧੇਰੇ ਕਿਸਾਨ ਸੰਗਠਨ ਹੋਏ ਸ਼ਾਮਲ

ਪ੍ਰਧਾਨ ਮੰਤਰੀ ਨੇ ਇਕ ਹੋਰ ਟਵੀਟ ਵਿਚ ਕਿਹਾ ਕਿ ਮੈਂ ਡਾ. ਐੱਸ. ਰਾਧਾਕ੍ਰਿਸ਼ਨਨ ਦੀ ਜਯੰਤੀ ’ਤੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੰਦਾ ਹਾਂ ਅਤੇ ਉਨ੍ਹਾਂ ਦੇ ਦੇਸ਼ ਪ੍ਰਤੀ ਯੋਗਦਾਨ ਨੂੰ ਯਾਦ ਕਰਦਾ ਹਾਂ।

ਪੜੋ ਹੋਰ ਖਬਰਾਂ: ਕੋਰੋਨਾ ਸੰਕਟ ਜਾਰੀ! 24 ਘੰਟਿਆਂ ‘ਚ 42 ਹਜ਼ਾਰ ਤੋਂ ਵਧੇਰੇ ਨਵੇਂ ਮਾਮਲੇ, 308 ਲੋਕਾਂ ਦੀ ਹੋਈ ਮੌਤ

Leave a Reply

Your email address will not be published. Required fields are marked *