ਅੰਮ੍ਰਿਤਸਰ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਵਰਚੁਅਲ ਪ੍ਰੋਗਰਾਮ ਰਾਹੀਂ ਇਤਿਹਾਸਕ ਜੱਲ੍ਹਿਆਂਵਾਲਾ ਬਾਗ ਯਾਦਗਾਰ ਦਾ ਉਦਘਾਟਨ ਕਰਨਗੇ, ਜਿਸ ਮਗਰੋਂ ਸ਼ਹੀਦੀ ਯਾਦਗਾਰ ਨੂੰ ਆਮ ਲੋਕਾਂ ਵਾਸਤੇ ਖੋਲ੍ਹ ਦਿੱਤਾ ਜਾਵੇਗਾ। ਇੱਥੇ ਕੇਂਦਰੀ ਸੱਭਿਆਚਾਰਕ ਮਾਮਲੇ ਮੰਤਰਾਲੇ ਵੱਲੋਂ ਭਾਰਤੀ ਪੁਰਾਤੱਤਵ ਵਿਭਾਗ ਦੀ ਨਿਗਰਾਨੀ ਹੇਠ ਲਗਭਗ 19.36 ਕਰੋੜ ਰੁਪਏ ਦੀ ਲਾਗਤ ਨਾਲ ਸੁੰਦਰੀਕਰਨ ਦੇ ਕੰਮ ਕੀਤੇ ਗਏ ਹਨ।
ਪੜੋ ਹੋਰ ਖਬਰਾਂ: ਜੇਕਰ ਇਨ੍ਹਾਂ ਬੈਂਕਾਂ ‘ਚ ਹੈ ਤੁਹਾਡਾ ਵੀ ਬਚਤ ਖਾਤਾ ਤਾਂ ਪੜੋ ਇਹ ਖਬਰ! ਵਿਆਜ ਦਰਾਂ ‘ਚ ਹੋਈ ਕਟੌਤੀ
ਇਹ ਸੁੰਦਰੀਕਰਨ ਯੋਜਨਾ ਇਤਿਹਾਸਕ ਜੱਲ੍ਹਿਆਂਵਾਲਾ ਬਾਗ ਸਾਕੇ ਦੀ ਸ਼ਤਾਬਦੀ ਨੂੰ ਸਮਰਪਿਤ ਸੀ। ਇੱਥੇ ਚੱਲ ਰਹੇ ਉਸਾਰੀ ਕਾਰਜਾਂ ਕਾਰਨ ਇਸ ਨੂੰ 15 ਫਰਵਰੀ 2020 ਨੂੰ ਲੋਕਾਂ ਵਾਸਤੇ ਬੰਦ ਕਰ ਦਿੱਤਾ ਗਿਆ ਸੀ। ਜੱਲ੍ਹਿਆਂਵਾਲਾ ਬਾਗ ਨੈਸ਼ਨਲ ਮੈਮੋਰੀਅਲ ਟਰੱਸਟ ਦੇ ਮੈਂਬਰ ਅਤੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਨੇ ਦੱਸਿਆ ਕਿ ਇਸ ਉਦਘਾਟਨੀ ਸਮਾਗਮ ਵਿੱਚ ਸਾਰੀਆਂ ਸ਼ਖ਼ਸੀਅਤਾਂ ਵਰਚੁਅਲ ਤੌਰ ’ਤੇ ਹੀ ਸ਼ਾਮਲ ਹੋਣਗੀਆਂ, ਅਜਿਹਾ ਕਰੋਨਾ ਮਹਾਮਾਰੀ ਦੇ ਮੱਦੇਨਜ਼ਰ ਕੀਤਾ ਗਿਆ ਹੈ। ਸਮਾਗਮ ਵਿਚ ਸ਼ਹੀਦਾਂ ਦੇ 29 ਪਰਿਵਾਰਾਂ ਨੂੰ ਵੀ ਸੱਦਿਆ ਗਿਆ ਹੈ।
ਪੜੋ ਹੋਰ ਖਬਰਾਂ: ਹਰਪਾਲ ਚੀਮਾ ਦੀ ਅਗਵਾਈ ‘ਚ ਪੰਜਾਬ ਰਾਜਪਾਲ ਨੂੰ ਮਿਲਣ ਪਹੁੰਚਿਆ ‘ਆਪ’ ਦਾ ਵਫਦ
ਦੱਸਣਯੋਗ ਹੈ ਕਿ ਇਤਿਹਾਸਕ ਯਾਦਗਾਰ ਵਿਚ ਕੀਤੇ ਨਵੀਨੀਕਰਨ ਅਤੇ ਸੁੰਦਰੀਕਰਨ ਤਹਿਤ ਇੱਥੇ ਚਾਰ ਮਿਊਜ਼ੀਅਮ ਗੈਲਰੀਆਂ ਬਣਾਈਆਂ ਗਈਆਂ ਹਨ, ਜਿਨ੍ਹਾਂ ਵਿੱਚ ਇੱਥੋਂ ਦੇ ਇਤਿਹਾਸ ਨੂੰ ਦਰਸਾਇਆ ਜਾਵੇਗਾ ਅਤੇ ਥ੍ਰੀ ਡੀ ਰਾਹੀਂ ਵੀ ਇਤਿਹਾਸ ਦੀ ਪੇਸ਼ਕਾਰੀ ਕੀਤੀ ਜਾਵੇਗੀ। ਸ਼ਹੀਦੀ ਖੂਹ ਦੇ ਉੱਪਰਲੇ ਹਿੱਸੇ ਨੂੰ ਵੀ ਨਵੀਂ ਦਿੱਖ ਦਿੱਤੀ ਗਈ ਹੈ। ਇਸ ਦੇ ਆਲੇ ਦੁਆਲੇ ਲੱਗੀ ਲੋਹੇ ਦੀ ਜਾਲੀ ਦੀ ਥਾਂ ਹੁਣ ਸ਼ੀਸ਼ੇ ਲਗਾ ਦਿੱਤੇ ਗਏ ਹਨ ਤਾਂ ਜੋ ਇੱਥੇ ਆਉਣ ਵਾਲੇ ਸੈਲਾਨੀ ਇਸ ਨੂੰ ਚੰਗੀ ਤਰ੍ਹਾਂ ਦੇਖ ਸਕਣ।

