ਕੋਰੋਨਾ ਵਾਇਰਸ ਨੂੰ ਲੈ ਕੇ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਇਹ ਅਪੀਲ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਦੁਨੀਆ ਭਰ ਦੇ ਦੇਸ਼ ਕੋਰੋਨਾ ਵਾਇਰਸ ਕਰਕੇ ਖੋਫ ਵਿਚ ਆਏ ਹੋਏ ਹਨ। ਭਾਰਤ ਵਿਚ ਵੀ ਕੋਰੋਨਾ ਵਾਇਰਸ ਦੇ 60 ਤੋਂ ਵੱਧ ਮਾਮਲੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਦੁਨੀਆ ਭਰ ਦੇ ਦੇਸ਼ ਕੋਰੋਨਾ ਵਾਇਰਸ ਕਰਕੇ ਖੋਫ ਵਿਚ ਆਏ ਹੋਏ ਹਨ। ਭਾਰਤ ਵਿਚ ਵੀ ਕੋਰੋਨਾ ਵਾਇਰਸ ਦੇ 60 ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ ਜਿਸ ਨੂੰ ਫੈਲਣ ਤੋਂ ਰੋਕਣ ਲਈ ਭਾਰਤ ਸਰਕਾਰ ਨੇ ਕਈ ਵੱਡੇ ਕਦਮ ਚੁੱਕੇ ਹਨ। ਇਸੇ ਨੂੰ ਲੈ ਕੇ ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਦੇ ਨਾਗਰਿਕਾਂ ਨੂੰ ਸਾਵਧਾਨੀ ਵਰਤਣ ਅਤੇ ਬੇਵਜ੍ਹਾ ਵਿਦੇਸ਼ ਦੀ ਯਾਤਰਾ ਨਾ ਕਰਨ ਦੀ ਅਪੀਲ ਕੀਤੀ ਹੈ।

ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕਰਦੇ ਹੋਏ ਅਫਵਾਹਾਂ ਵੱਲ ਧਿਆਨ ਨਾ ਦੇਣ ਅਤੇ ਸਵਾਧਾਨੀ ਵਰਤਨ ਲਈ ਕਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਕੇਂਦਰ ਸਰਕਾਰ ਦਾ ਕੋਈ ਵੀ ਮੰਤਰੀ ਆਉਣ ਵਾਲੇ ਦਿਨਾਂ ਵਿਚ ਵਿਦੇਸ਼ ਦੀ ਯਾਤਰਾ ਨਹੀਂ ਕਰੇਗਾ। ਮੈ ਦੇਸ਼ ਵਾਸੀਆਂ ਨੂੰ ਅਪੀਲ ਕਰਦਾ ਹਾਂ ਕਿ ਉਹ ਗੈਰ-ਜਰੂਰੀ ਵਿਦੇਸ਼ ਯਾਤਰਾ ਤੋਂ ਵੀ ਪਰਹੇਜ਼ ਕਰਨ। ਉਨ੍ਹਾਂ ਅੱਗੇ ਕਿਹਾ ਕਿ ਅਸੀ ਕੋਰੋਨਾ ਵਾਇਰਸ ਨੂੰ ਫੈਲਣ ਦੀ ਲੜੀ ਨੂੰ ਤੋੜ ਸਕਦੇ ਹਾਂ ਅਤੇ ਵੱਡੇ ਇੱਕਠ ਨਾਂ ਕਰਕੇ ਸਾਰਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾ ਸਕਦੇ ਹਾਂ।

ਪੀਐਮ ਮੋਦੀ ਨੇ ਇਕ ਹੋਰ ਟਵੀਟ ਕਰਦੇ ਹੋਏ ਕਿਹਾ ਕਿ ਕੋਵੀਡ-19 ਨੋਵੇਲ ਕੋਰੋਨਾ ਵਾਇਰਸ ਕਾਰਨ ਸਥਿਤੀ ਬਾਰੇ ਸਰਕਾਰ ਪੂਰੀ ਤਰ੍ਹਾ ਚੌਕਸ ਹੈ। ਸਾਰੇ ਮੰਤਰਾਲਿਆਂ ਅਤੇ ਰਾਜਾਂ ਵਿਚ ਸੱਭ ਦੀ ਸੁਰੱਖਿਆ ਨੂੰ ਯਕੀਨੀ ਬਨਾਉਣ ਲਈ ਕਿਰਿਆਸ਼ੀਲ ਅਤੇ ਕਈ ਤਰ੍ਹਾ ਦੇ ਕਦਮ ਚੁੱਕੇ ਗਏ ਹਨ। ਵੀਜ਼ਾ ਮੁਅੱਤਲ ਕਰਨ ਤੋਂ ਲੈ ਕੇ ਸਿਹਤ ਸਹੂਲਤਾਂ ਵਧਾਉਣ ਤੱਕ ਇਹ ਕਦਮ ਵਿਆਪਕ ਹਨ।

ਦੱਸ ਦਈਏ ਕਿ ਵਿਸ਼ਵ ਸਿਹਤ ਸੰਗਠਨ ਨੇ ਵੀ ਇਸ ਬੀਮਾਰੀ ਨੂੰ ਮਹਾਮਾਰੀ ਐਲਾਨ ਦਿੱਤਾ ਹੈ। ਭਾਰਤ ਵਿਚ ਵੀ ਕੋਰੋਨਾ ਵਾਇਰਸ ਨੂੰ ਮਹਾਮਾਰੀ ਐਲਾਨਣ ਵਾਲਾ ਹਰਿਆਣਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ। ਭਾਰਤ ਸਰਕਾਰ ਨੇ ਵੀ 15 ਅਪ੍ਰੈਲ ਤੱਕ ਸਾਰੇ ਵਿਦੇਸ਼ੀ ਨਾਗਰਿਕਾਂ ਦੇ ਵੀਜੇ ਰੱਦ ਕਰਨ ਦਾ ਫੈਸਲਾ ਲਿਆ ਹੈ। ਦੱਸ ਦਈਏ ਕਿ ਚੀਨ ਦੇ ਹੁਬੇਈ ਪ੍ਰਾਂਤ ਦੀ ਰਾਜਧਾਨੀ ਵੁਹਾਨ ਕੋਰੋਨਾ ਵਾਇਰਸ ਦਾ ਕੇਂਦਰ ਹੈ ਇੱਥੋਂ ਹੀ ਇਸ ਮਹਾਮਾਰੀ ਦੀ ਸ਼ੁਰੂਆਤ ਹੋਈ ਸੀ ਜਿਸ ਤੋਂ ਬਾਅਦ ਇਸ ਨੇ ਪੂਰੀ ਦੁਨੀਆਂ ਵਿਚ ਆਪਣੇ ਪੈਰ ਪਸਾਰ ਲਏ ਹਨ।

Leave a Reply

Your email address will not be published. Required fields are marked *