ਲਾਕਡਾਊਨ ਦੀ ਗੰਭੀਰਤਾ ਨੂੰ ਲੈ ਕੇ ਪੀਐਮ ਮੋਦੀ ਦਾ ਟਵੀਟ, ਆਖੀ ਇਹ ਵੱਡੀ ਗੱਲ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਕੋਰੋਨਾ ਵਾਇਰਸ ਦਾ ਕਹਿਰ ਭਾਰਤ ਵਿਚ ਲਗਾਤਾਰ ਵੱਧਦਾ ਜਾ ਰਿਹਾ ਹੈ। ਪੂਰੇ ਦੇਸ਼ ਵਿਚੋਂ ਹੁਣ ਤੱਕ 396 ਕੇਸਾਂ ਦੀ ਪੁਸ਼ਟੀ ਹੋ ਚੁੱਕੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਕੋਰੋਨਾ ਵਾਇਰਸ ਦਾ ਕਹਿਰ ਭਾਰਤ ਵਿਚ ਲਗਾਤਾਰ ਵੱਧਦਾ ਜਾ ਰਿਹਾ ਹੈ। ਪੂਰੇ ਦੇਸ਼ ਵਿਚੋਂ ਹੁਣ ਤੱਕ 396 ਕੇਸਾਂ ਦੀ ਪੁਸ਼ਟੀ ਹੋ ਚੁੱਕੀ ਹੈ ਜਿਸ ਦੇ ਚੱਲਦੇ 13 ਸੂਬਿਆਂ ਨੂੰ 31 ਮਾਰਤ ਤੱਕ ਲਾਕਡਾਊਨ ਕਰਨ ਦਾ ਫੈਸਲਾ ਕੀਤਾ ਹੈ ਅਤੇ ਇਸੇ ਨੂੰ ਲੈ ਕੇ ਪੀਐਮ ਮੋਦੀ ਨੇ ਲੋਕਾਂ ਨੂੰ ਲਾਕਡਾਊਨ ਨੂੰ ਗੰਭੀਰਤਾ ਨਾਲ ਲੈਣ ਦੀ ਅਪੀਲ ਕੀਤੀ ਹੈ ਅਤੇ ਸੂਬਾ ਸਰਕਾਰਾਂ ਨੂੰ ਵੀ ਕਾਨੂੰਨ ਅਤੇ ਨਿਯਮਾ ਦੀ ਪਾਲਣਾ ਕਰਵਾਉਣ ਲਈ ਕਿਹਾ ਹੈ।

ਦਰਅਸਲ ਪੀਐਮ ਮੋਦੀ ਨੇ ਟਵੀਟ ਕਰਕੇ ਕਿਹਾ ਹੈ ਕਿ ਲਾਕਡਾਊਨ ਨੂੰ ਹੁਣ ਵੀ ਕਈ ਲੋਕ ਗੰਭੀਰਤਾ ਨਾਲ ਨਹੀਂ ਲੈ ਰਹੇ ਹਨ। ਕ੍ਰਿਪਾ ਕਰਕੇ ਆਪਣੇ ਆਪ ਨੂੰ ਬਚਾਓ, ਆਪਣੇ ਪਰਿਵਾਰ ਨੂੰ ਬਚਾਓ ਅਤੇ ਨਿਰਦੇਸ਼ਾਂ ਦੀ ਗੰਭੀਰਤਾ ਨਾਲ ਪਾਲਣਾ ਕਰੋ। ਸੂਬਾ ਸਰਕਾਰਾਂ ਨੂੰ ਮੇਰੀ ਅਪੀਲ ਹੈ ਕਿ ਉਹ ਨਿਯਮਾਂ ਅਤੇ ਕਾਨੂੰਨ ਦੀ ਪਾਲਣਾਂ ਕਰਵਾਉਣ।

ਦੱਸ ਦਈਏ ਕਿ ਕੋਰੋਨਾ ਵਾਇਰਸ ਦੇ ਕਹਿਰ ਨੂੰ ਵੇਖਦੇ ਹੋਏ ਪੰਜਾਬ, ਮਹਾਰਾਸ਼ਟਰ, ਰਾਜਸਥਾਨ, ਝਾਰਖੰਡ, ਦਿੱਲੀ, ਨਾਗਾਲੈਂਡ, ਆਂਧਰਾ ਪ੍ਰਦੇਸ਼, ਤੇਲੰਗਾਨਾ, ਪੱਛਮੀ ਬੰਗਾਲ, ਉੱਤਰਾਖੰਡ, ਹਰਿਆਣਾ, ਅਤੇ ਕੇਰਲਾ ਨੂੰ ਲਾਕਡਾਊਨ ਕਰਨ ਦਾ ਫੈਸਲਾ ਲਿਆ ਗਿਆ ਹੈ। ਇਸ ਤੋਂ ਇਲਾਵਾ ਯੂਪੀ ਦੇ 15 ਜਿਲ੍ਹੇ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਵੀ ਲਾਕਡਾਊਨ ਰਹੇਗਾ। ਇਹ ਪਾਬੰਦੀਆਂ ਅੱਜ ਤੋਂ ਸ਼ੁਰੂ ਹੋ ਕੇ 31 ਮਾਰਚ ਤੱਕ ਇੰਝ ਹੀ ਚੱਲਣਗੀਆਂ। ਲਾਕਡਾਊਨ ਦੌਰਾਨ ਗੈਰ-ਜ਼ਰੂਰੀ ਸੇਵਾਵਾਂ ਉੱਤੇ ਰੌਕ ਲਗਾਈ ਗਈ ਹੈ ਅਤੇ ਲੋੜੀਂਦੀ ਅਤੇ ਐਮਰਜੈਂਸੀ ਸੇਵਾਵਾਂ ਨੂੰ ਹੀ ਜਾਰੀ ਰੱਖਣ ਦੇ ਹੁਕਮ ਦਿੱਤੇ ਗਏ ਹਨ।

Leave a Reply

Your email address will not be published. Required fields are marked *