ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਲੋਕ ਸਭਾ ਚੋਣਾਂ ਦੇ ਪਹਿਲੇ ਪੜਾਅ ‘ਚ 20 ਸੁਬਿਆਂ ਦੀਆਂ 91 ਲੋਕ ਸਭਾ ਸੀਟਾਂ ਅਤੇ ਚਾਰ ਸੂਬਿਆਂ ਦੀ ਵਿਧਾਨ ਸਭਾ ਸੀਟਾਂ ‘ਤੇ ਸਵੇਰੇ 7 ਵਜੇ ਵੋਟਾਂ ਪੈਣੀਆਂ ਸ਼ੁਰੂ ਹੋ ਗਈਆਂ ਹਨ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਪ੍ਰਧਾਨ ਅਮਿਤ ਸ਼ਾਹ ਨੇ ਲੋਕਾਂ ਨੂੰ ਇਸ ਮਹਾਉਤਸਵ ‘ਚ ਵਧ–ਚੜ੍ਹ ਕੇ ਹਿੱਸਾ ਲੈਣ ਲਈ ਕਿਹਾ ਹੈ।
ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕਰਕੇ ਕਿਹਾ, ਲੋਕ ਸਭਾ ਚੋਣਾਂ ਦੇ ਲਈ ਅੱਜ ਪਹਿਲੇ ਪੜਾਅ ਦੀ ਵੋਟਿੰਗ ਹੈ, ਸਾਰੇ ਵੋਟਰਾਂ ਨੂੰ ਮੇਰੀ ਬੇਨਤੀ ਹੈ ਕਿ ਲੋਕਤੰਤਰ ਦੇ ਇਸ ਮਹਾਉਤਸਵ ‘ਚ ਜ਼ਰੂਰ ਹਿੱਸਾ ਲਓ। ਜ਼ਿਆਦਾ ਤੋਂ ਜ਼ਿਆਦਾ ਸੰਖਿਆ ‘ਚ ਵੋਟਿੰਗ ਕਰੋ, ਪਹਿਲੇ ਵੋਟ, ਫਿਰ ਜਲਪਾਨ !
Watch Video
