ਪਾਕਿਸਤਾਨ ਦਾ ਪ੍ਰਧਾਨ ਮੰਤਰੀ ਬਣਨ ‘ਤੇ PM ਮੋਦੀ ਨੇ ਦਿੱਤੀ ਸ਼ਾਹਬਾਜ਼ ਸ਼ਰੀਫ ਨੂੰ ਵਧਾਈ

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਾਹਬਾਜ਼ ਸ਼ਰੀਫ਼ ਨੂੰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਬਣਨ ’ਤੇ ਵਧਾਈ ਦਿੱਤੀ ਹੈ। ਪੀ. ਐੱਮ. ਮੋਦੀ ਨੇ ਟਵੀਟ…

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਾਹਬਾਜ਼ ਸ਼ਰੀਫ਼ ਨੂੰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਬਣਨ ’ਤੇ ਵਧਾਈ ਦਿੱਤੀ ਹੈ। ਪੀ. ਐੱਮ. ਮੋਦੀ ਨੇ ਟਵੀਟ ਕਰਦਿਆਂ ਕਿਹਾ ਕਿ ਭਾਰਤ ਅੱਤਵਾਦ ਮੁਕਤ ਖੇਤਰ ’ਚ ਸ਼ਾਂਤੀ ਅਤੇ ਸਥਿਰਤਾ ਚਾਹੁੰਦਾ ਹੈ, ਤਾਂ ਕਿ ਅਸੀਂ ਆਪਣੇ ਵਿਕਾਸ ’ਤੇ ਧਿਆਨ ਕੇਂਦ੍ਰਿਤ ਕਰ ਸਕੀਏ। ਨਾਲ ਹੀ ਆਪਣੇ ਲੋਕਾਂ ਦੀ ਭਲਾਈ ਅਤੇ ਖੁਸ਼ਹਾਲੀ ਨੂੰ ਯਕੀਨੀ ਕਰ ਸਕੀਏ।

Also Read:  ਆਂਧਰਾ ਪ੍ਰਦੇਸ਼: ਟਰੇਨ ਵੱਲੋਂ ਦਰੜਨ ਕਾਰਨ 6 ਲੋਕਾਂ ਦੀ ਮੌਤ

 

ਦੱਸ ਦੇਈਏ ਕਿ ਪਾਕਿਸਤਾਨ ਦੀ ਨੈਸ਼ਨਲ ਅਸੈਂਬਲੀ ਨੇ ਸ਼ਾਹਬਾਜ਼ ਸ਼ਰੀਫ ਨੂੰ ਪ੍ਰਧਾਨ ਮੰਤਰੀ ਚੁਣਿਆ ਹੈ। ਸ਼ਾਹਬਾਜ਼ ਸ਼ਰੀਫ਼ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਦੀ ਪਾਰਟੀ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀ. ਐੱਮ. ਐੱਲ. ਐੱਨ.) ਦੇ ਪ੍ਰਧਾਨ ਹਨ। ਕੱਲ੍ਹ ਤੱਕ ਸ਼ਾਹਬਾਜ਼ ਸ਼ਰੀਫ਼ ਪਾਕਿਸਤਾਨ ਦੀ ਨੈਸ਼ਨਲ ਅਸੈਂਬਲੀ ’ਚ ਵਿਰੋਧੀ ਧਿਰ ਦੇ ਨੇਤਾ ਸਨ ਪਰ ਅੱਜ ਸ਼ਾਹਬਾਜ਼ ‘ਵਜ਼ੀਰ-ਏ-ਆਜ਼ਮ’ ਬਣ ਗਏ ਹਨ। ਸ਼ਾਹਬਾਜ਼ ਸ਼ਰੀਫ਼ ਨੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ।

Also Read: 16 ਕਿਸਾਨ ਜਥੇਬੰਦੀਆਂ ਵੱਲੋਂ ਸੰਯੁਕਤ ਸਮਾਜ ਮੋਰਚੇ ਨਾਲੋਂ ਵੱਖ ਹੋਣ ਦਾ ਐਲਾਨ

Leave a Reply

Your email address will not be published. Required fields are marked *