ਲਾਕਡਾਊਨ ਵਿਚਾਲੇ ਪ੍ਰਧਾਨ ਮੰਤਰੀ ਮੋਦੀ ਭਲਕੇ ਦੇਸ਼ਵਾਸੀਆਂ ਦੇ ਨਾਮ ਜਾਰੀ ਕਰਨਗੇੇ ਵੀਡੀਓ ਸੰਦੇਸ਼

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਭਾਰਤ ਵਿਚ ਕੋਰੋਨਾ ਵਾਇਰਸ ਨੇ ਆਪਣਾ ਕਹਿਰ ਵਿਖਾਉਣਾ ਸ਼ੁਰੂ ਕਰ ਦਿੱਤਾ ਹੈ। ਪੂਰੇ ਦੇਸ਼ ਵਿਚੋਂ ਕੋਰੋਨਾ ਵਾਇਰਸ ਦੇ ਕੇਸਾਂ ਦੀ ਗਿਣਤੀ 1950…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਭਾਰਤ ਵਿਚ ਕੋਰੋਨਾ ਵਾਇਰਸ ਨੇ ਆਪਣਾ ਕਹਿਰ ਵਿਖਾਉਣਾ ਸ਼ੁਰੂ ਕਰ ਦਿੱਤਾ ਹੈ। ਪੂਰੇ ਦੇਸ਼ ਵਿਚੋਂ ਕੋਰੋਨਾ ਵਾਇਰਸ ਦੇ ਕੇਸਾਂ ਦੀ ਗਿਣਤੀ 1950 ਨੂੰ ਵੀ ਪਾਰ ਕਰ ਚੁੱਕੀ ਹੈ ਜਿਸ ਕਰਕੇ ਦੇਸ਼ ਭਰ ਵਿਚ ਪਹਿਲਾ ਹੀ 21 ਦਿਨਾਂ ਲਈ ਲਾਕਡਾਊਨ ਕੀਤਾ ਗਿਆ ਹੈ ਇਸ ਵਿਚਾਲੇ ਭਲਕੇ ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ਵਾਸੀਆਂ ਦੇ ਨਾਮ ਵੀਡੀਓ ਸੰਦੇਸ਼ ਜਾਰੀ ਕਰਨਗੇ।

ਵੀਡੀਓ ਸੰਦੇਸ਼ ਜਾਰੀ ਕਰਨ ਬਾਰੇ ਜਾਣਕਾਰੀ ਖੁਦ ਪੀਐਮ ਮੋਦੀ ਨੇ ਟਵੀਟ ਕਰਕੇ ਦਿੱਤੀ ਅਤੇ ਕਿਹਾ ਕਿ ”ਕੱਲ੍ਹ ਸਵੇਰੇ 9 ਵਜੇ ਦੇਸ਼ਵਾਸੀਆਂ ਦੇ ਨਾਲ ਮੈ ਇਕ ਵੀਡੀਓ ਸੰਦੇਸ਼ ਸਾਂਝਾ ਕਰਾਂਗਾ”। ਮੰਨਿਆ ਜਾ ਰਿਹਾ ਹੈ ਕਿ ਕੋਰੋਨਾ ਵਾਇਰਸ ਨਾਲ ਪੈਦਾ ਹੋਏ ਹਲਾਤਾਂ ਅਤੇ 21 ਦਿਨਾਂ ਲਈ ਕੀਤੇ ਗਏ ਲਾਕਡਾਊਨ ਨੂੰ ਲੈ ਕੇ ਪੀਐਮ ਮੋਦੀ ਦਾ ਇਹ ਵੀਡੀਓ ਸੰਦੇਸ਼ ਹੋ ਸਕਦਾ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਅੱਜ ਪੀਐਮ ਮੋਦੀ ਨੇ ਦੇਸ਼ ਦੇ ਵੱਖ-ਵੱਖ ਸੂਬਿਆਂ ਅਤੇ ਯੂਟੀ ਦੇ ਪ੍ਰਸ਼ਾਸਕਾਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਗੱਲਬਾਤ ਕੀਤੀ ਹੈ ਅਤੇ ਕੋਰੋਨਾ ਵਾਇਰਸ ਨਾਲ ਨਜਿੱਠਣ ਨੂੰ ਲੈ ਕੇ ਵਿਚਾਰ ਵਟਾਂਦਰਾ ਕੀਤਾ ਹੈ।

ਉੱਥੇ ਹੀ ਅੱਜ ਕੇਂਦਰੀ ਸਿਹਤ ਵਿਭਾਗ ਦੇ ਸੰਯੁਕਤ ਸਕੱਤਰ ਲਵ ਅਗਰਵਾਲ ਨੇ ਜਾਣਕਾਰੀ ਦਿੱਤੀ ਕਿ ਦੇਸ਼ ਭਰ ਵਿਚੋਂ ਪਿਛਲੇ 24 ਘੰਟਿਆਂ ਦੌਰਾਨ 328 ਨਵੇਂ ਕੇਸ ਸਾਹਮਣੇ ਆਏ ਹਨ ਅਤੇ ਕੁੱਲ ਕੇਸਾਂ ਦੀ ਸੰਖਿਆਂ ਹੁਣ ਤੱਕ 1965 ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਪਿਛਲੇ 24 ਘੰਟਿਆਂ ਦੌਰਾਨ 12 ਲੋਕਾਂ ਦੀ ਮੌਤ ਹੋਈ ਹੈ ਅਤੇ ਕੁੱਲ ਮੌਤਾਂ ਦਾ ਆਂਕੜਾ 50 ਤੱਕ ਪਹੁੰਚ ਗਿਆ ਹੈ।

Leave a Reply

Your email address will not be published. Required fields are marked *