PM ਮੋਦੀ ਨੇ ਕਾਂਗਰਸ ਤੇ ਕਰਤਾਰਪੁਰ ਲਾਂਘੇ ਨੂੰ ਲੈਕੇ ਚੁੱਕੇ ਸਵਾਲ ਕਿਹਾ ਕਿੱਥੇ ਸੀ 70 ਸਾਲਾਂ ਪਹਿਲਾ ਕਾਂਗਰਸ ?

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਸ਼੍ਰੀ ਕਰਤਾਰਪੁਰ ਲਾਂਘੇ ਦੇ ਨੀਂਹ ਪੱਥਰ ਤੋਂ ਬਾਅਦ ਜਿੱਥੇ ਭਾਰਤ ਅਤੇ ਪਾਕਿਸਤਾਨ ਦੇ ਰਿਸ਼ਤੀਆਂ ਵਿੱਚ ਸੁਧਾਰ ਹੋਣ ਦੀ ਇਕ ਆਸ ਦਿਖਾਈ ਦੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਸ਼੍ਰੀ ਕਰਤਾਰਪੁਰ ਲਾਂਘੇ ਦੇ ਨੀਂਹ ਪੱਥਰ ਤੋਂ ਬਾਅਦ ਜਿੱਥੇ ਭਾਰਤ ਅਤੇ ਪਾਕਿਸਤਾਨ ਦੇ ਰਿਸ਼ਤੀਆਂ ਵਿੱਚ ਸੁਧਾਰ ਹੋਣ ਦੀ ਇਕ ਆਸ ਦਿਖਾਈ ਦੇ ਰਹੀ ਹੈ ਉੱਥੇ ਹੀ ਦੂਜੇ ਪਾਸੇ ਕਰਤਾਰਪੁਰ ਲਾਂਘਾ ਭਾਰਤ ਦੇ ਸਿਆਸਤਦਾਨਾਂ ਦੇ ਲਈ ਇਕ ਮੱਖ ਵਿਸ਼ਾ ਬਣ ਚੁੱਕਾ ਹੈ। ਕਰਤਾਰਪੁਰ ਲਾਂਘੇ ਦੇ ਨੀਂਹ ਪੱਥਰ ਰੱਖੇ ਜਾਣ ਤੋਂ ਬਾਅਦ ਜਿੱਥੇ ਪੰਜਾਬ ਦੇ ਸਿੱਖਾ ਵਿੱਚ ਖੁਸ਼ੀ ਦੀ ਲਹਿਰ ਛਾਈ ਹੋਈ ਹੈ ਉੱਥੇ ਹੀ ਦੂਜੇ ਪਾਸੇ ਕਰਤਾਰਪੁਰ ਲਾਂਘੇ ਦੇ ਕਾਰਨ ਵਿਰੋਧੀ ਪਾਰਟੀਆਂ ਇਕ ਦੂਜੇ ਤੇ ਨਿਸ਼ਾਨਾ ਸਾਧ ਰਹੀਆ ਹਨ। ਇਸ ਤਰ੍ਹਾਂ ਹੀ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਜਸਥਾਨ ਦੇ ਹਨੂਮਾਨਗੜ ਵਿੱਚ ਚੋਣ ਪ੍ਰਚਾਰ ਦੇ ਦੌਰਾਨ ਕਾਂਗਰਸ ਸਰਕਾਰ ਦੇ ਜਮ ਕੇ ਨਿਸ਼ਾਨਾ ਸਾਧਿਆ ਤੇ ਨਾਲ ਹੀ ਉਹਨਾਂ ਨੇ ਕਰਤਾਰਪੁਰ ਲਾਂਘੇ ਨਾਲ ਸੰਬੰਧਿਤ ਸਵਾਲ ਵੀ ਕਾਂਗਰਸ ਪਾਰਟੀ ਤੇ ਚੁੱਕੇ।

kartarpur corridor

ਦੱਸ ਦਈਏ ਕਿ ਪੀਐਮ ਮੋਦੀ ਨੇ ਕਾਂਗਰਸ ਪਾਰਟੀ ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਪਿਛਲੇ 70 ਤੋਂ ਕਾਂਗਰਸ ਪਾਰਟੀ ਸੱਤਾ ਵਿੱਚ ਰਹਿ ਕੇ ਕਿ ਰਹੀ ਹੈ ਸੀ। 70 ਸਾਲ ਤੱਕ ਸੱਤਾ ਵਿੱਚ ਰਹਿ ਕੇ ਵੀ ਕਾਂਗਰਸ ਪਾਰਟੀ ਨੇ ਸਿੱਖਾਂ ਲਈ ਕੁੱਝ ਨਹੀਂ ਕੀਤਾ। ਇਸ ਤੋਂ ਇਲਾਵਾ ਉਹਨਾਂ ਨੇ ਇਹ ਵੀ ਕਿਹਾ ਕਿ ਕਾਂਗਰਸ ਪਾਰਟੀ ਨੂੰ ਯਾਦ ਆਇਆ ਕਿ ਕਰਤਾਰਪੁਰ ਲਾਂਘਾ ਬਣਨਾ ਚਾਹੀਦਾ ਹੈ। ਇਸ ਤੋਂ ਪਹਿਲਾ ਸਾਲ 1947 ਵਿੱਚ ਕਾਂਗਰਸ ਪਾਰਟੀ ਨੂੰ ਇਹ ਯਾਦ ਨਹੀਂ ਸੀ ਕਿ ਕਰਤਾਰਪੁਰ ਲਾਂਘੇ ਨੂੰ ਪੰਜਾਬ ਵਿੱਚ ਹੀ ਹੋਣਾ ਚਾਹੀਦਾ ਹੈ। ਇਸ ਤੇ ਇਲਾਵਾ ਉਹਨਾਂ ਨੇ ਕਾਂਗਰਸ ਪਾਰਟੀ ਨੂੰ ਕਿਹਾ ਸੱਤਾ ਵਿੱਚ ਰਹਿ ਕੇ ਕਾਂਗਰਸ ਨੇ ਸਿੱਖਾ ਲਈ ਕੁਝ ਨਹੀਂ ਕੀਤਾ।

PM Narendra Modi

ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਕਾਂਗਰਸ ਪਾਰਟੀ ਦੀ ਹਰ ਇਕ ਗਲਤੀ ਠੀਕ ਉਹਨਾਂ ਨੂੰ ਹੀ ਕਰਨਾ ਪੈਂਦਾ ਹੈ। ਕਰਤਾਰਪੁਰ ਲਾਂਘੇ ਦੇ ਲਈ ਕਾਂਗਰਸ ਨੇ ਕਦੀ ਵੀ ਇਸ ਤੇ ਗੰਭੀਰਤਾ ਨਾਲ ਨਹੀਂ ਸੋਚਿਆ। ਜੇਕਰ ਕਾਂਗਰਸ ਨੇ ਗੰਭੀਰਤਾ ਨਾਲ ਸੋਚਿਆ ਹੁੰਦਾ ਤਾਂ ਕਰਤਾਰਪੁਰ ਸਾਹਿਬ ਭਾਰਤ ਵਿੱਚ ਹੁੰਦਾ। ਕਾਂਗਰਸ ਨੇ ਸ਼੍ਰੀ ਕਰਤਾਰਪੁਰ ਸਾਹਿਬ ਨੂੰ ਗੰਭੀਰਤਾ ਨਾਲ ਨਹੀਂ ਲਈ ਜਿਸ ਕਾਰਨ ਇਸ ਦਾ ਖਾਮਿਆਜ਼ਾ ਸਿੱਖ ਸੰਗਤ ਨੂੰ ਭੁਗਤਣਾ ਪੈ ਰਿਹਾ ਹੈ। ਨਾਲ ਹੀ ਪੀਐਮ ਮੋਦੀ ਨੇ ਇਹ ਵੀ ਕਿਹਾ ਕਿ ਹੁਣ ਕਰਤਾਰਪੁਰ ਲਾਂਘਾ ਖੁੱਲਣ ਵਾਲਾ ਹੈ ਜਿਸਦਾ  ਕ੍ਰੈਡਿਟ ਮੋਦੀ ਸਰਕਾਰ ਨੂੰ ਨਹੀਂ ਸਗੋਂ ਜਨਤਾ ਨੂੰ ਜਾਂਦਾ ਹੈ।

Leave a Reply

Your email address will not be published. Required fields are marked *