PM ਨਰਿੰਦਰ ਮੋਦੀ ਨੇ ਚੰਡੀਗੜ੍ਹ ਪਹੁੰਚ ਕੇ ਪ੍ਰਕਾਸ਼ ਸਿੰਘ ਬਾਦਲ ਨੂੰ ਦਿੱਤੀ ਸ਼ਰਧਾਂਜਲੀ

ਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਅੰਤਿਮ ਸ਼ਰਧਾਂਜਲੀ ਦਿੱਤੀ ਗਈ ਹੈ। ਰਿਪੋਰਟ ਮੁਤਾਬਿਕ ਪ੍ਰਕਾਸ਼ ਸਿੰਘ ਬਾਦਲ…

ਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਅੰਤਿਮ ਸ਼ਰਧਾਂਜਲੀ ਦਿੱਤੀ ਗਈ ਹੈ। ਰਿਪੋਰਟ ਮੁਤਾਬਿਕ ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ ਹੋਣ ‘ਤੇ PM ਮੋਦੀ ਨੇ ਇਸ ਨੂੰ ‘ਨਿੱਜੀ ਸੱਟ’ ਕਹਿ ਕੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਥੇ ਹੀ ਉਨ੍ਹਾਂ ਨੇ ਕਿਹਾ ਹੈ ਕਿ ਪ੍ਰਕਾਸ਼ ਸਿੰਘ ਬਾਦਲ ਭਾਰਤੀ ਰਾਜਨੀਤੀ ਦੇ ਇੱਕ ਮਹਾਨ ਸਖਸ਼ੀਅਤ ਸਨ ਜਿੰਨਾਂ ਨੇ ਦੇਸ਼ ਦੇ ਵਿਕਾਸ ਵਿੱਚ ਅਹਿਮ ਯੋਗਦਾਨ ਦਿੱਤਾ ਹੈ।

PM ਮੋਦੀ ਨੇ ਟਵੀਟ ਕਰਦੇ ਹੋਏ ਕਿਹਾ ਹੈ ਕਿ ਉਹ ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ ਹੋਣ ਮਗਰੋਂ ਬਹੁਤ ਦੁੱਖੀ ਹਨ ਅਤੇ ਇਸ ਦੇ ਨਾਲ ਹੀ ਉਨ੍ਹਾਂ ਕਿਹਾ ਹੈ ਕਿ ਪ੍ਰਕਾਸ਼ ਸਿੰਘ ਬਾਦਲ ਭਾਰਤੀ ਰਾਜਨੀਤੀ ਦੇ ਇੱਕ ਮਹਾਨ ਸਖਸ਼ੀਅਤ ਅਤੇ ਇੱਕ ਪ੍ਰਸਿੱਧ ਸਿਆਸਤਦਾਨ ਨੇਤਾ ਸਨ ਅਤੇ ਉਨ੍ਹਾਂ ਨੇ ਪੰਜਾਬ ਦੀ ਤਰੱਕੀ ਲਈ ਅਣਥੱਕ ਮਿਹਨਤ ਕੀਤੀ ਅਤੇ ਅਹਿਮ ਸਮੇਂ ਦੌਰਾਨ ਸੂਬੇ ਨੂੰ ਅਗਵਾਈ ਪ੍ਰਦਾਨ ਕੀਤੀ ਹੈ।

ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਪ੍ਰਕਾਸ਼ ਸਿੰਘ ਬਾਦਲ ਦੇ ਨਾਲ ਹੋਈਆਂ ਕਾਫੀ ਗੱਲਾਂ ਯਾਦ ਹਨ ਜਿਸ ਵਿੱਚ ਉਨ੍ਹਾਂ ਦੀ ਵਿਵੇਕਸ਼ੀਲਤਾ ਹਮੇਸ਼ਾ ਸਾਫ ਝਲਕਦੀ ਸੀ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਪਰਿਵਾਰ ਅਤੇ ਅਣਗਿਣਤ ਸਮਰੱਥਕਾਂ ਦੇ ਨਾਲ ਹਮਦਰਦੀ ਹੈ।    

Leave a Reply

Your email address will not be published. Required fields are marked *