ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਤੇ ਯਾਦਗਾਰੀ ਸਿੱਕਾ ਜਾਰੀ ਕੀਤਾ ਹੈ।
ਦੱਸ ਦਈਏ ਕਿ ਪੀਐੱਮ ਮੋਦੀ ਨੇ ਪ੍ਰਕਾਸ਼ ਦਿਹਾੜੇ ਮੌਕੇ 350 ਦਾ ਸਿੱਕਾ ਜਾਰੀ ਕੀਤਾ ਹੈ। ਨਾਲ ਹੀ ਉਹਨਾਂ ਨੇ ਟਵੀਟ ਰਾਹੀ ਸਮੂਹ ਸਿੱਖ ਸੰਗਤਾਂ ਨੂੰ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 352 ਪ੍ਰਕਾਸ਼ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ।

