ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪ੍ਰਿਯੰਕਾ ਚੋਪੜਾ ਅਤੇ ਨਿਕ ਜੋਨਸ ਦੀ ਰਿਸੈਪਸ਼ਨ ਪਾਰਟੀ ਵਿੱਚ ਸ਼ਿਰਕਤ ਕੀਤੀ। ਇਸ ਦੀਆਂ ਤਸਵੀਰਾਂ ਸੋਸ਼ਲ ਮੀਡਿਆ ਤੇ ਕਾਫੀ ਵਾਇਰਲ ਹੋ ਰਹੀ ਹੈ। ਵਾਇਰਲ ਹੋ ਰਹੀ ਤਸਵੀਰਾਂ ਤੋ ਬਾਅਦ ਪੀਐਮ ਨਰਿੰਦਰ ਮੋਦੀ ਦੀ ਸੋਸ਼ਲ ਮੀਡਿਆ ਤੇ ਕਾਫੀ ਆਲੋਚਨਾ ਕੀਤੀ ਜਾ ਰਹੀ ਹੈ।
ਖਾਸ ਤੌਰ ਤੇ ਪੀਐਮ ਮੋਦੀ ਦੀ ਆਲੋਚਨਾ ਟਵੀਟਰ ਤੇ ਕੀਤੀ ਜਾ ਰਹੀ ਹੈ। ਟਵੀਟਰ ਤੇ ਲੋਕਾਂ ਦਾ ਕਹਿਣਾ ਹੈ ਕਿ ਮੋਦੀ ਕੋਲ ਸ਼ਹੀਦਾ ਦੇ ਪਰਿਵਾਰਾਂ ਨੂੰ ਮਿਲਣ ਦਾ ਸਮੇਂ ਨਹੀਂ ਹੈ ਪਰ ਉਹ ਇਹਨਾਂ ਦੇ ਰਿਸੈਪਸ਼ਨ ਪਾਰਟੀ ਵਿੱਚ ਜਰੂਰ ਜਾ ਸਕਦੇ ਹਨ। ਦੱਸਣਯੋਗ ਗੱਲ ਹੈ ਕਿ ਪ੍ਰਿਯੰਕਾ ਅਤੇ ਨਿਕ ਨੇ ਦਿੱਲੀ ਵਿੱਚ ਰਿਸੈਪਸ਼ਨ ਪਾਰਟੀ ਰੱਖੀ ਸੀ ਇਸ ਦੌਰਾਨ ਕਈ ਹਸਤੀਆਂ ਸਾਮਿਲ ਹੋਇਆ ਸਨ। ਨਾਲ ਹੀ ਪੀਐਮ ਮੋਦੀ ਨੇ ਵੀ ਸ਼ਿਰਕਤ ਕੀਤੀ. ਉਹਨਾਂ ਨੇ ਦੋਹਾਂ ਨੇ ਵਿਆਹ ਦੀ ਸ਼ੁਭਕਾਮਨਾਵਾਂ ਦੇ ਨਾਲ ਨਾਲ ਗਿਫਟ ਵਿੱਚ ਗੁਲਾਬ ਦਾ ਫੁੱਲ ਵੀ ਦਿੱਤਾ।


