ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਕਰਤਾਰਪੁਰ ਲਾਂਘੇ ਨੂੰ ਲੈਕੇ ਪ੍ਰਧਾਨਮੰਤਰੀ ਨਰੇਂਦਰ ਮੋਦੀ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਦਸ ਦਈਏ ਕਿ ਪੀਐੱਮ ਮੋਦੀ ਨੇ ਕਿਹਾ ਕਿ ਜਲਦ ਕਰਤਾਰਪੁਰ ਸਾਹਿਬ ਦੀ ਦੂਰੀ ਖਤਮ ਹੋ ਜਾਵੇਗੀ। ਹੁਣ ਦੁਰਬੀਨ ਦੇ ਨਾਲ ਦਰਸ਼ਨਾਂ ਦੀ ਪ੍ਰਥਾ ਖਤਮ ਹੋ ਜਾਵੇਗੀ। ਨਾਲ ਹੀ ਪੀਐੱਮ ਮੋਦੀ ਨੇ ਇਹ ਵੀ ਕਿਹਾ ਕਿ ਨਵੇਂ ਹਾਈਵੇ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਂ ਨਾਲ ਜਾਣਿਆ ਜਾਵੇਗਾ।
ਕਾਬਿਲੇਗੌਰ ਹੈ ਕਿ ਕੇਂਦਰੀ ਹਰਸਿਮਰਤ ਕੌਰ ਬਾਦਲ ਨੇ ਕਰਤਾਰਪੁਰ ਸਾਹਿਬ ਦੇ ਨਾਲ ਜੋੜਨ ਵਾਲੇ ਮਾਰਗ ਦਾ ਨਾਂ ਗੁਰੂ ਸਾਹਿਬ ਦੇ ਨਾਂ ਤੇ ਰੱਖਣ ਦੀ ਮੰਗ ਕੀਤੀ ਸੀ। ਉੱਥੇ ਹੀ ਪੀਐਮ ਮੋਦੀ ਨੇ ਦੂਜੀਆਂ ਸਰਕਾਰਾਂ ਤੇ ਹਮਲਾ ਕਰਦੇ ਹੋਏ ਕਿਹਾ ਕਿ ਪਹਿਲਾਂ ਦੀਆਂ ਸਰਕਾਰਾਂ ਨੇ ਸ੍ਰੀ ਕਰਤਾਰਪੁਰ ਸਾਹਿਬ ਦੇ ਬਾਰੇ ਕੁੱਝ ਨਹੀਂ ਕੀਤਾ।
ਆਜਾਦੀ ਦੇ 70 ਸਾਲ ਬਾਅਦ ਇਹ ਮੌਕਾ ਆਇਆ ਹੈ। ਜਿਕਰ-ਏ-ਖਾਸ ਹੈ ਕਿ ਪੀਐੱਮ ਨਰੇਂਦਰ ਮੋਦੀ 8 ਨਵੰਬਰ ਨੂੰ ਕਰਤਾਰਪੁਰ ਲਾਂਘੇ ਦਾ ਉਦਘਾਟਨ ਕਰਨਗੇ। ਇਸਦੀ ਜਾਣਕਾਰੀ ਕੇਂਦਰ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਆਪਣੀ ਟਵਿੱਟਰ ਰਾਹੀ ਦਿੱਤਾ।


