ਪਟਿਆਲਾ ਪੁਲਿਸ ਨੇ 1 ਕਰੋੜ ਦੀ ਪੁਰਾਣੀ ਕਰੰਸੀ ਸਣੇ 3 ਮੁਲਜ਼ਮ ਕੀਤੇ ਕਾਬੂ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਟਿਆਲਾ ਪੁਲਿਸ ਨੇ ਇਕ ਗੱਡੀ ਚੋਂ ਇਕ ਕਰੋੜ ਰੁਪਏ ਸਣੇ ਤਿੰਨ ਵਿਅਕਤੀਆਂ ਨੂੰ ਕਾਬੂ ਕਰਨ ਚ ਸਫਲਤਾ ਹਾਸਿਲ ਕੀਤੀ ਹੈ। ਮਿਲੀ ਜਾਣਕਾਰੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਟਿਆਲਾ ਪੁਲਿਸ ਨੇ ਇਕ ਗੱਡੀ ਚੋਂ ਇਕ ਕਰੋੜ ਰੁਪਏ ਸਣੇ ਤਿੰਨ ਵਿਅਕਤੀਆਂ ਨੂੰ ਕਾਬੂ ਕਰਨ ਚ ਸਫਲਤਾ ਹਾਸਿਲ ਕੀਤੀ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਪੁਲਿਸ ਨੇ ਰਾਜਪੁਰ ਚ ਨਾਕਾਬੰਦੀ ਕੀਤੀ ਹੋਈ ਸੀ ਇਸ ਦੌਰਾਨ ਉਹਨਾਂ ਨੇ ਸ਼ੱਕ ਦੇ ਆਧਾਰ ਤੇ ਇਕ ਗੱਡੀ ਨੂੰ ਰੋਕ ਕੇ ਤਲਾਸ਼ੀ ਲਈ।

arrested

ਜਿਸ ਤੋਂ ਬਾਅਦ ਪੁਲਿਸ ਨੂੰ ਗੱਡੀ ਚੋਂ ਇਕ ਕਰੋੜ ਰੁਪਏ ਦੀ ਪੁਰਾਣੀ ਇੰਡੀਅਨ ਕਰੰਸੀ ਤੇ ਇੱਕ ਲੱਖ 54 ਹਜ਼ਾਰ ਦੀ ਨਵੀਂ ਕਰੰਸੀ ਬਰਾਮਦ ਕੀਤੀ। ਨਾਲ ਹੀ ਪੁਲਿਸ ਨੇ ਗੱਡੀ ਚੋਂ ਕਈ ਜਿੰਦਾ ਤੇ ਚੱਲੇ ਹੋਏ ਕਾਰਤੂਸ ਵੀ ਬਰਾਮਦ ਕੀਤੇ ਹਨ। ਫਿਲਹਾਲ ਪੁਲਿਸ ਨੇ ਤਿੰਨ ਆਰੋਪਿਆਂ ਨੂੰ ਗ੍ਰਿਫਤਾਰ ਕਰ ਲਿਆ ਹੈ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *