ਨਵਾਂ-ਨਵਾਂ ਕਾਂਗਰਸ ‘ਚ ਸ਼ਾਮਲ ਹੋਏ ਗੈਂਗਸਟਰ ਦਾ ਸਾਥੀ ਅਸਲਿਆਂ ਸਣੇ ਪੁਲਿਸ ਅੜਿਕੇ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਵਿੱਚ ਲਗਾਤਾਰ ਪੁਲਿਸ ਗੈਂਗਸਟਰਾਂ ‘ਤੇ ਸ਼ਿਕੰਜਾ ਕੱਸ ਰਹੀ ਹੈ। ਇਸਦੇ ਚੱਲਦੇ ਪੁਲਿਸ ਨੇ ਇਕ ਹੋਰ ਵੱਡੀ ਸਫਲਤਾ ਹਾਸਿਲ ਕੀਤੀ ਹੈ। ਦਸ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਵਿੱਚ ਲਗਾਤਾਰ ਪੁਲਿਸ ਗੈਂਗਸਟਰਾਂ ‘ਤੇ ਸ਼ਿਕੰਜਾ ਕੱਸ ਰਹੀ ਹੈ। ਇਸਦੇ ਚੱਲਦੇ ਪੁਲਿਸ ਨੇ ਇਕ ਹੋਰ ਵੱਡੀ ਸਫਲਤਾ ਹਾਸਿਲ ਕੀਤੀ ਹੈ। ਦਸ ਦਈਏ ਕਿ ਪੁਲਿਸ ਨੇ ਗੈਂਗਸਟਰ ਰਣਦੀਪ ਖਰੌੜ ਦੇ ਇਕ ਸਾਥੀ ਨੂੰ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ ਹੈ। ਗੈਂਗਸਟਰ ਰਣਦੀਪ ਖਰੌੜ ਨੂੰ ਕਾਂਗਰਸ ਪਾਰਟੀ ਵਿੱਚ ਸ਼ਾਮਲ ਕੀਤਾ ਹੈ। ਇਸ ਮਾਮਲੇ ਤੇ ਪੁਲਿਸ ਨੇ ਦੱਸਿਆ ਕਿ ਉਹਨਾਂ ਦੀ ਇਕ ਟੀਮ ਨੇ ਬਿਸ਼ਨ ਨਗਰ ਚ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਉਹਨਾਂ ਨੇ ਇਕ ਜਿਪਸੀ ਨੂੰ ਰੁਕਣ ਦਾ ਇਸ਼ਾਰਾ ਕੀਤਾ ਪਰ ਜਿਪਸੀ ਚਾਲਕ ਨੇ ਜਿਪਸੀ ਨੂੰ ਰੋਕਣ ਦੀ ਥਾਂ ਤੇ ਰਫਤਾਰ ਚ ਭੱਜਾ ਲਿਆ ਜਿਸ ਕਾਰਨ ਜਿਪਸੀ ਅੱਗੇ ਜਾ ਕੇ ਬੰਦ ਹੋ ਗਈ।

Gangster

ਇਸ ਤੋਂ ਬਾਅਦ ਪਿੱਛਾ ਕਰ ਰਹੀ ਪੁਲਿਸ ਨੇ ਭੱਜਣ ਦੀ ਕੋਸ਼ਿਸ਼ ਕਰ ਰਹੇ ਉਕਤ ਵਿਅਕਤੀ ਨੂੰ ਕਾਬੂ ਕਰ ਲਿਆ। ਨਾਲ ਹੀ ਜਿਪਸੀ ਦੀ ਤਲਾਸ਼ੀ ਦੌਰਾਨ ਪੁਲਿਸ ਨੂੰ ਇਕ ਪਿਸਟਲ ਤੇ ਜਿੰਦਾ ਕਾਰਤੂਸ ਬਰਾਮਦ ਕੀਤੇ। ਪੁਲਿਸ ਨੇ ਇਹ ਵੀ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਆਰੋਪੀ ਦੀ ਪਹਿਚਾਣ ਮੁਹੰਮਦ ਸ਼ਾਹ ਨਵਾਜ਼ ਉਰਫ ਸਾਜਨ ਵਾਸੀ ਸ਼ਕਤੀ ਨਗਰ ਪਟਿਆਲਾ ਵਜੋਂ ਹੋਈ ਹੈ ਜੋ ਕਿ ਗੈਂਗਸਟਰ ਰਣਦੀਪ ਖਰੌੜ ਦਾ ਸਾਥੀ ਹੈ।

Gangster

ਉੱਥੇ ਹੀ ਜੇਕਰ ਗੈਂਗਸਟਰ ਰਣਦੀਪ ਖਰੌੜ ਦੀ ਗੱਲ ਕੀਤੀ ਜਾਵੇ ਤਾਂ ਰਣਦੀਪ ਖਰੌੜ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ ਨੇ ਕਾਂਗਰਸ ਵਿੱਚ ਸ਼ਾਮਲ ਕੀਤਾ ਹੈ। ਜਿਸ ਕਾਰਨ ਕਾਂਗਰਸ ਪਾਰਟੀ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ ਸੀ। ਫਿਲਹਾਲ ਇਸ ਮਾਮਲੇ ਦੇ ਸਾਹਮਣੇ ਆਉਣ ਤੋਂ ਬਾਅਦ ਕਾਂਗਰਸ ਪਾਰਟੀ ਨੂੰ ਫਿਰ ਤੋਂ ਸਵਾਲਾਂ ਦੇ ਘੇਰੇ ਚ ਆ ਗਈ ਹੈ।

Leave a Reply

Your email address will not be published. Required fields are marked *