ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ’ਚ ਨਸ਼ਾ ਤਸਕਰਾਂ ਦੇ ਖਿਲਾਫ ਪੰਜਾਬ ਪੁਲਿਸ ਕਾਫੀ ਸਖਤ ਹੋਈ ਪਈ ਹੈ ਜਿਸਦੇ ਚੱਲਦੇ ਪੰਜਾਬ ਪੁਲਿਸ ਲਗਾਤਾਰ ਕਈ ਵੱਡੇ-ਵੱਡੇ ਨਸ਼ਾ ਤਸਕਰਾਂ ਨੂੰ ਕਾਬੂ ਕਰ ਰਹੇ ਹਨ। ਇਸੇ ਤਰ੍ਹਾਂ ਦਾ ਇਕ ਹੋਰ ਮਾਮਲਾ ਬਠਿੰਡਾ ਤੋਂ ਸਾਹਮਣੇ ਆਇਆ ਹੈ ਜਿੱਥੇ ਪੁਲਿਸ ਨੇ ਇਕ ਅਜਿਹੇ ਨਸ਼ਾ ਤਸਕਰ ਨੂੰ ਕਾਬੂ ਕਰਨ ’ਚ ਸਫਲਤਾ ਹਾਸਿਲ ਕੀਤੀ ਹੈ ਜੋ ਖਾਣਾ ਡਲਿਵਰ ਕਰਨ ਵਾਲੀ ਕੰਪਨੀ ਜ਼ੋਮੈਟੋ ਦੇ ਬੈਗ ’ਚ ਨਸ਼ਾ ਸਪਲਾਈ ਕਰ ਰਿਹਾ ਸੀ। ਮਿਲੀ ਜਾਣਕਾਰੀ ਦੇ ਅਨੁਸਾਰ ਨਸ਼ਾ ਤਸਕਰ ਦੇ ਖਿਲਾਫ ਸਪੈਸ਼ਲ ਟਾਸਕ ਫੋਰਸ ਨੂੰ ਜਾਣਕਾਰੀ ਮਿਲੀ ਸੀ
ਜਿਸ ਤੋਂ ਬਾਅਦ ਉਹਨਾਂ ਨੇ ਇਹ ਕਾਰਵਾਈ ਕੀਤੀ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਗ੍ਰਿਫਤਾਰ ਕੀਤਾ ਗਿਆ ਨਸ਼ਾ ਤਸਕਰ ਕਾਫੀ ਲੰਬੇ ਸਮੇਂ ਤੋਂ ਨਸ਼ੇ ਦੀ ਗੋਲੀਆਂ ਨੂੰ ਵੇਚਣ ਦਾ ਕਾਰੋਬਾਰ ਕਰਦਾ ਸੀ ਜਿਸ ਤੋਂ ਬਾਅਦ ਉਹ ਸਾਰਿਆਂ ਦੀਆਂ ਨਜ਼ਰਾਂ ਤੋਂ ਬੱਚਣ ਦੇ ਲਈ ਜ਼ੋਮਾਟੋ ਵਾਲੇ ਬੈਗ ਚ ਨਸ਼ੇ ਦਾ ਸਾਮਾਨ ਸਪਲਾਈ ਕਰਦਾ ਸੀ ਪਰ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ਤੇ ਨਸ਼ਾ ਤਸਕਰ ਦੇ ਖਿਲਾਫ ਸਖਤ ਕਾਰਵਾਈ ਕੀਤੀ ਤੇ ਆਰੋਪੀ ਨੂੰ ਗ੍ਰਿਫਤਾਰ ਕਰ ਲਿਆ ਗਿਆ। ਦਸ ਦਈਏ ਕਿ ਆਰੋਪੀ ਨੂੰ 14 ਹਜ਼ਾਰ ਨਸ਼ੇ ਵਾਲੀਆਂ ਗੋਲੀਆਂ ਵੀ ਮਿਲੀਆਂ ਹਨ। ਫਿਲਹਾਲ ਪੁਲਿਸ ਨੇ ਆਰੋਪੀ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

