ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਪੁਲਿਸ ਨੇ ਅੱਤਵਾਦੀ ਗਤੀਵਿਧੀਆਂ ’ਚ ਸ਼ਾਮਲ ਹੋਣ ਦੇ ਮਾਮਲੇ ’ਚ ਗ੍ਰਿਫਤਾਰ ਕੀਤਾ ਗਿਆ ਹੈ। ਜਿਸ ਨਾਲ ਪੁਲਿਸ ਨੂੰ ਇਕ ਵੱਡੀ ਸਫਲਤਾ ਹਾਸਿਲ ਹੋਈ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਪੁਲਿਸ ਨੇ ਸ਼ੱਕ ਦੇ ਆਧਾਰ ਤੇ ਮਹਿਲਾ ਸਣੇ 2 ਵਿਅਕਤੀਆਂ ਨੂੰ ਹਿਰਾਸਤ ’ਚ ਲਿਆ ਹੈ।
ਜਿਹਨਾਂ ਨੂੰ ਮੁਹਾਲੀ ਅਦਾਲਤ ਚ ਭੇਜਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਗ੍ਰਿਫਤਾਰ ਕੀਤੇ ਗਏ ਪਾਕਿਸਤਾਨ ਤੋਂ ਹੈਂਡ ਗ੍ਰੇਨੇਡ ਮੰਗਵਾਂਕੇ ਵੱਡੇ ਧਮਾਕੇ ਕਰਨੇ ਸੀ। ਨਾਲ ਹੀ ਸੋਸ਼ਲ ਮੀਡੀਆ ਤੇ ਨੈਟਵਰਕਿੰਗ ਰਾਹੀਂ ਵਿਦੇਸ਼ ਤੋਂ ਫੰਡਿੰਗ ਕਰਨ ਦੇ ਵੀ ਦੋਸ਼ੀ ਹਨ। ਫਿਲਹਾਲ ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ।

