ਸੰਗਰੂਰ ‘ਚ ਪੁਲਿਸ ਨੇ ਦੋ ਵਿਅਕਤੀਆਂ ਨੂੰ ਹੈਰੋਇਨ ਤੇ ਮੋਬਾਇਲ ਸਮੇਤ ਕੀਤਾ ਕਾਬੂ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਲੋਕਸਭਾ ਚੋਣਾਂ ਨੂੰ ਲੈਕੇ ਮੁਸਤੈਦ ਪੰਜਾਬ ਸਰਕਾਰ ਨੂੰ ਸੰਗਰੂਰ ਚ ਉਸ ਵੇਲੇ ਵੱਡੀ ਸਫਲਤਾ ਹਾਸਿਲ ਹੋਈ ਜਦੋ ਉਹਨਾਂ ਨੇ ਦੋ ਗ੍ਰਾਮ ਹੈਰੋਇਨ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਲੋਕਸਭਾ ਚੋਣਾਂ ਨੂੰ ਲੈਕੇ ਮੁਸਤੈਦ ਪੰਜਾਬ ਸਰਕਾਰ ਨੂੰ ਸੰਗਰੂਰ ਚ ਉਸ ਵੇਲੇ ਵੱਡੀ ਸਫਲਤਾ ਹਾਸਿਲ ਹੋਈ ਜਦੋ ਉਹਨਾਂ ਨੇ ਦੋ ਗ੍ਰਾਮ ਹੈਰੋਇਨ ਤੇ 15 ਮੋਬਾਇਲ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਦਸਿਆ ਜਾ ਰਿਹਾ ਹੈ ਕਿ ਪੁਲਿਸ ਨੂੰ ਇਸ ਸੰਬੰਧੀ ਗੁਪਤ ਸੂਚਨਾ ਮਿਲੀ ਸੀ

police

ਜਿਸ ਤੋਂ ਬਾਅਦ ਪੁਲਿਸ ਨੇ 2 ਵਿਅਕਤੀਆਂ ਨੂੰ ਕਾਬੂ ਕੀਤਾ ਜਿਸ ਤੋਂ ਬਾਅਦ ਪੁਲਿਸ ਨੇ ਦੋ ਗ੍ਰਾਮ ਹੈਰੋਇਨ, 15 ਮੋਬਾਇਲ ਬਰਾਮਦ ਕੀਤੇ। ਉੱਥੇ ਹੀ ਪੁਲਿਸ ਨੇ ਦੱਸਿਆ ਕਿ ਉਕਤ ਆਰੋਪੀ ਸੁਨਾਮ ਦੇ ਰਹਿਣ ਵਾਲੇ ਹਨ ਜਿਹਨਾਂ ਦਾ ਨਾਂ ਕੁਲਵਿੰਦਰ ਅਤੇ ਵਰਿੰਦਰ ਸਿੰਘ ਦੱਸਿਆ ਜਾ ਰਿਹਾ ਹੈ। ਇਹਨਾਂ ਦੀ ਉਮਰ 23 ਸਾਲ ਦੱਸੀ ਜਾ ਰਹੀ ਹੈ। ਫਿਲਹਾਲ ਪੁਲਿਸ ਨੇ ਇਹਨਾਂ ਨੂੰ ਗ੍ਰਿਫਤਾਰ ਕਰ ਲਿਆ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *