Operation Amritpal : ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਦੀ ਭਾਲ ‘ਚ ਪੁਲਿਸ ਨੇ ਦੇਰ ਰਾਤ ਦਸੂਹਾ ਵਿੱਚ ਤਲਾਸ਼ੀ ਮੁਹਿੰਮ ਚਲਾਈ ਗਈ। ਪੁਲਿਸ ਵੱਲੋਂ ਚੈਕਿੰਗ ਕੀਤੀ ਗਈ। ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਸੋਸ਼ਲ ਮੀਡੀਆ ਉੱਤੇ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਭੜਕਾਊ ਸਮੱਗਰੀ ਨਾਲ ਪਾਈ ਜਾਵੇ। ਪੁਲਿਸ ਵੱਲੋਂ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਪੰਜਾਬ ਦੇ ਕਈ ਥਾਵਾਂ ਉੱਤੇ ਸਰਚ ਆਪ੍ਰੇਸ਼ਨ ਚਲਾਇਆ ਗਿਆ।
ਅੰਮ੍ਰਿਤਪਾਲ ਨੇ ਦੋ ਵੀਡੀਓ ਕੀਤੀਆਂ ਸਨ ਜਾਰੀ
ਦੱਸ ਦੇਈਏ ਕਿ ਹਾਲ ਹੀ ਵਿੱਚ ਅੰਮ੍ਰਿਤਪਾਲ ਸਿੰਘ ਨੇ ਦੋ ਵੀਡੀਓ ਜਾਰੀ ਕੀਤੀਆ ਸਨ। ਵੀਡੀਓ ਵਿੱਚ ਅੰਮ੍ਰਿਤਪਾਲ ਸਿੰਘ ਨੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸਰਬੱਤ ਖਾਲਸਾ ਬੁਲਾਉਣ ਲਈ ਅਪੀਲ ਕੀਤੀ ਸੀ। ਉਨ੍ਹਾਂ ਦਾ ਕਹਿਣਾ ਹੈ ਕਿ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹਾਂ।
ਪੁਲਿਸ ਵੱਲੋਂ ਸਰਚ ਅਭਿਆਨ
ਪੁਲਿਸ ਵੱਲੋਂ ਵੀਡੀਓ ਜਾਰੀ ਹੋਣ ਤੋਂ ਬਾਅਦ ਆਈਪੀ ਐਡਰਸ ਨੂੰ ਕੈਚ ਕੀਤਾ ਗਿਆ ਹੈ। ਪੁਲਿਸ ਵੱਲੋਂ ਅੰਮ੍ਰਿਤਪਾਲ ਦੀ ਗ੍ਰਿਫ਼ਤਾਰੀ ਲਈ ਹਰ ਤਰ੍ਹਾਂ ਦੀ ਤਕਨੀਕ ਦੀ ਵਰਤੋਂ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਅੰਮ੍ਰਿਤਪਾਲ ਜਲਦ ਹੀ ਗ੍ਰਿਫ਼ਤ ਵਿੱਚ ਹੋਵੇਗਾ। ਪੁਲਿਸ ਵੱਲੋਂ ਲੋਕਾਂ ਨੂੰ ਵਾਰ-ਵਾਰ ਅਪੀਲ ਕੀਤੀ ਜਾ ਰਹੀ ਹੈ ਕਿ ਕਿਸੇ ਤਰ੍ਹਾਂ ਦੇ ਭੜਕਾਉ ਬਿਆਨਬਾਜ਼ੀ ਵਿੱਚ ਨਾ ਆਓ।

